Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚ

ਮਨਪ੍ਰੀਤ ਸਿੰਘ Thu, 18 Jul 2024-5:00 pm,

Punjab Breaking News Live Updates: ਪੰਜਾਬ ਦੀ ਸਿਆਸਤ, ਅਪਰਾਧ ਤੇ ਹੋਰ ਅਹਿਮ ਖਬਰਾਂ ਦੀ ਹਰ ਅਪਡੇਟਸ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜੀਟਲ ਪਲੇਟਫਾਰਮ ਨਾਲ ਜੁੜੇ ਰਹੋ।

Punjab Breaking News Live Updates: ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਦੀ ਰਾਜਨੀਤੀ, ਖੇਡਾਂ, ਅਪਰਾਧ ਅਤੇ ਮਨੋਰੰਜਨ ਜਗਤ ਨਾਲ ਜੁੜੀਆਂ ਹਰ ਖ਼ਬਰਾਂ ਬਾਰੇ ਜਾਣਨ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜ਼ੀਟਲ ਪਲੇਟਫਾਰਮ ਨਾਲ ਜੁੜੇ ਰਹੋ। ਇੱਥੇ ਤੁਹਾਨੂੰ ਦਿਨ ਭਰ ਵਿੱਚ ਕੀ-ਕੀ ਹੋ ਰਿਹਾ ਹੈ ਉਸ ਦੀ ਹਰ ਅਪਡੇਟਸ ਮਿਲੇਗੀ।


 


Punjab Breaking News Live Updates---

नवीनतम अद्यतन

  • ਹਮਦਰਦ ਮਾਮਲੇ ਵਿੱਚ ਪੰਜਾਬ ਸਰਕਾਰ ਨੇ ਜਵਾਬ ਦਾਇਰ ਕਰਨ ਲਈ ਅਦਾਲਤ ਤੋਂ ਮੰਗਿਆ ਹੋਰ ਸਮਾਂ
    ਅਜੀਤ ਗਰੁੱਪ ਦੇ ਮਾਲਕ ਬਰਜਿੰਦਰ ਸਿੰਘ ਹਮਦਰਦ ਦੇ ਮਾਮਲੇ 'ਚ ਸੁਣਵਾਈ ਕਰਦਿਆਂ ਪੰਜਾਬ ਸਰਕਾਰ ਨੇ ਜਵਾਬ ਦਾਇਰ ਕਰਨ ਲਈ ਹੋਰ ਸਮਾਂ ਮੰਗਿਆ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 9 ਅਗਸਤ ਨੂੰ ਹੋਵੇਗੀ। ਬਰਜਿੰਦਰ ਹਮਦਰਦ ਨੂੰ ਪਹਿਲਾਂ ਤੋਂ ਮਿਲੀ ਰਾਹਤ ਜਾਰੀ ਰਹੇਗੀ।

  • ਚੰਡੀਗੜ੍ਹ ਐਕਸਪ੍ਰੈਸ ਯੂਪੀ ਦੇ ਗੌਂਡਾ ਵਿੱਚ ਹਾਦਸਾਗ੍ਰਸਤ, 2 ਵਿਅਕਤੀਆਂ ਦੀ ਮੌਤ
    ਚੰਡੀਗੜ੍ਹ ਤੋਂ ਡਿਬਰੂਗੜ੍ਹ ਜਾ ਰਹੀ ਚੰਡੀਗੜ੍ਹ ਐਕਸਪ੍ਰੈਸ ਰੇਲ ਦੇ ਦੋ ਡੱਬੇ ਉੱਤਰ ਪ੍ਰਦੇਸ਼ ਦੇ ਗੌਂਡਾ ਵਿੱਚ ਪਟੜੀ ਤੋਂ ਥੱਲੇ ਉੱਤਰ ਗਏ ਹਨ। ਇਸ ਹਾਦਸੇ ਵਿੱਚ 2 ਲੋਕਾਂ ਦੀ ਮੌਤ ਦੀ ਖ਼ਬਰ ਸਾਹਮਣੇ ਆ ਰਹੀ ਹੈ, ਜਦਕਿ 6 ਵਿਅਕਤੀ ਜ਼ਖ਼ਮੀ ਦੱਸੇ ਜਾ ਰਹੇ ਹਨ।

     

  • ਸ਼ਹੀਦ ਭਗਤ ਸਿੰਘ ਨਗਰ ਪੁਲਿਸ ਨੇ 2 ਵਿਅਕਤੀਆਂ ਨੂੰ 3 ਪਿਸਤੌਲ ਅਤੇ 15 ਜਿੰਦਾ ਕਾਰਤੂਸਾਂ ਸਮੇਤ ਕਾਬੂ ਕੀਤਾ ਹੈ। ਮੁੱਢਲੀ ਜਾਂਚ ਵਿੱਚ ਲਾਰੇਂਸ ਬਿਸ਼ਨੋਈ ਗੈਂਗ ਦੇ ਗੈਂਗਸਟਰ ਅਨਮੋਲ ਬਿਸ਼ਨੋਈ ਨਾਲ ਇਨ੍ਹਾਂ ਦੇ ਸਬੰਧਾਂ ਦਾ ਖੁਲਾਸਾ ਹੋਇਆ ਹੈ।

     

  • ਮਾਨਹਾਨੀ ਮਾਮਲੇ ‘ਚ ਅੰਮ੍ਰਿਤਸਰ ਜ਼ਿਲ੍ਹਾ ਕੋਰਟ 'ਚ ਸੁਣਵਾਈ ਹੋਈ

    ਬਿਕਰਮ ਮਜੀਠੀਆ ਵੱਲੋਂ ਸੰਜੇ ਸਿੰਘ ਖਿਲਾਫ ਦਰਜ ਮਾਨਹਾਨੀ ਕੇਸ ਦੀ ਅੱਜ ਅੰਮ੍ਰਿਤਸਰ ਜ਼ਿਲ੍ਹਾ ਅਦਾਲਤ ਵਿੱਚ ਸੁਣਵਾਈ ਹੋਈ। ਇਸ ਮਾਮਲੇ ਦੀ ਅਗਲੀ ਸੁਣਵਾਈ 17 ਅਗਸਤ ਨੂੰ ਹੋਵੇਗੀ। ਇਸ ਸੁਣਵਾਈ ਦੌਰਾਨ ਬਿਕਰਮ ਮਜੀਠੀਆ ਪੇਸ਼ ਹੋਣ ਲਈ ਪਹੁੰਚੇ ਸਨ। ਬਿਕਰਮ ਮਜੀਠੀਆ ਨੇ ਇਸ ਮੌਕੇ ਸਿੱਟ ਵੱਲੋਂ ਡਰੱਗ ਮਾਮਲੇ ਵਿੱਚ ਭੇਜੇ ਗਏ ਸੰਮਨ ਨੂੰ ਲੈਕੇ ਜੰਮਕੇ ਨਿਸ਼ਾਨੇ ਸਾਧੇ। ਉਨ੍ਹਾਂ ਨੇ ਕਿਹਾ ਸਿੱਟ ਵੱਲੋਂ ਜਾਣਬੁੱਝ ਕੇ 18 ਜੁਲਾਈ ਨੂੰ ਪੇਸ਼ ਹੋਣ ਲਈ ਸੰਮਨ ਭੇਜੇ ਗਏ ਸਨ। ਕਿਉਂਕਿ ਅੱਜ ਮੇਰਾ ਅੰਮ੍ਰਿਤਸਰ ਕੋਰਟ ਵਿੱਚ ਪੇਸ਼ ਹੋਣ ਬਹੁਤ ਜ਼ਰੂਰੀ ਸੀ।

     

  • ਤਰਨ ਤਾਰਨ 'ਚ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ

    ਤਰਨ ਤਾਰਨ ਦੇ ਪਿੰਡ ਜੋਧ ਸਿੰਘ ਵਾਲਾ 'ਚ ਨਸ਼ੇ ਦੀ ਓਵਰਡੋਜ਼ ਕਾਰਨ ਇੱਕ ਨੌਜਵਾਨ ਦੀ ਮੌਤ ਦਾ ਮਾਮਲਾ ਸਹਾਮਣੇ ਆਇਆ ਹੈ। ਮ੍ਰਿਤਕ ਦੀ ਪਛਾਣ 25 ਸਾਲਾ ਸੁਰਜੀਤ ਸਿੰਘ ਵਜੋਂ ਹੋਈ ਹੈ। ਇਸ ਸਬੰਧੀ ਪੁਲਿਸ ਵੱਲੋਂ ਦੋ ਵਿਅਕਤੀਆਂ ਖ਼ਿਲਾਫ਼ ਇਰਾਦਾ ਕਤਲ ਧਾਰਾ ਤਹਿਤ ਮਾਮਲਾ ਦਰਜ ਕਰ ਲਿਆ ਹੈ।

  • ਬਿਕਰਮ ਮਜੀਠੀਆ ਨੂੰ SIT ਨੇ ਮੁੜ ਭੇਜਿਆ ਸੰਮਨ

    ਡਰੱਗ ਮਾਮਲੇ ਵਿੱਚ ਨਾਮਜਦ ਬਿਕਰਮ ਸਿੰਘ ਮਜੀਠੀਆ ਨੂੰ SIT ਨੇ ਮੁੜ ਸੰਮਨ ਭੇਜਿਆ ਹੈ। ਸਿੱਟ ਨੇ ਮਜੀਠੀਆ ਨੂੰ 20 ਜੁਲਾਈ ਨੂੰ ਮੁੜ ਤੋਂ ਪੇਸ਼ ਹੋਣ ਲਈ ਸੰਮਨ ਭੇਜਿਆ ਹੈ।

  • ਤਰਨਤਾਰਨ ਪੁਲਿਸ ਅਤੇ ਬੀਐਸਐਫ ਨੇ ਸਾਂਝੇ ਤਲਾਸ਼ੀ ਆਪੇਰਸ਼ਨ ਦੌਰਾਨ ਚਾਰ ਪਿਸਤੌਲ ਅਤੇ ਕਾਰਤੂਸ ਬਰਾਮਦ

    ਤਰਨਤਾਰਨ ਪੁਲਿਸ ਅਤੇ ਬੀਐਸਐਫ ਵੱਲੋਂ ਸਰਹੱਦੀ ਇਲਾਕੇ ਵਿੱਚ ਸਾਂਝਾ ਸਰਚ ਅਭਿਆਨ ਚਲਾਇਆ ਗਿਆ। ਜਿਸ ਦੌਰਾਨ ਟੀਮ ਨੂੰ ਸਰਹੱਦੀ ਪਿੰਡ ਕਲਸੀਆਂ ਖੁਰਦ ਦੇ ਖੇਤਾਂ ਵਿੱਚੋਂ ਇੱਕ ਪੈਕਟ ਬਰਾਮਦ ਹੋਇਆ ਹੈ। ਜਿਨ੍ਹਾਂ ਵਿੱਚੋਂ 7.62 ਕੈਲੀਬਰ ਦੇ 4 ਪਿਸਤੌਲ ਅਤੇ 50 ਜਿੰਦਾ ਕਾਰਤੂਸ ਬਰਾਮਦ ਹੋਏ। ਇਸ ਸਬੰਧੀ ਸਬੰਧਤ ਥਾਣੇ ਵਿੱਚ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਇਲਾਕੇ ਵਿੱਚ ਭਾਲ ਕੀਤੀ ਜਾ ਰਹੀ ਹੈ।

  • ਦਿੜ੍ਹਬਾ ਦੇ ਪਿੰਡ ਭੱਟੀ ਕਲਾ 'ਚ ਨਿਹੰਗ ਨੇ 20 ਸਾਲਾਂ ਨੋਜਵਾਨ ਨੂੰ ਮੌਤ ਦੇ ਘਾਟ ਉਤਾਰਿਆ

    ਦਿੜਬੇ ਦੇ ਪਿੰਡ ਖਨਾਲ ਕਲਾਂ ਵਿਖੇ ਇੱਕ ਦਿਲ ਦਹਿਲਾਉਣ ਵਾਲੀ ਘਟਨਾ ਸਾਹਮਣੇ ਆਈ ਹੈ। ਜਿੱਥੇ ਇੱਕ ਨਿਹੰਗ ਵੱਲੋਂ 20 ਸਾਲਾਂ ਨੌਜਵਾਨ ਦਾ ਬੜੀ ਬੇਰਹਿਮੀ ਨਾਲ ਤਲਵਾਰਾਂ ਮਾਰ ਕੇ ਜਖ਼ਮੀ ਕਰ ਦਿੱਤਾ ਗਿਆ। ਜਖ਼ਮੀ ਹਾਲਤ ਵਿੱਚ ਨੌਜਵਾਨ ਨੂੰ ਸਿਵਲ ਹਸਪਤਾਲ ਸੰਗਰੂਰ ਦੇ ਐਮਰਜੈਂਸੀ ਵਾਰਡ ਵਿੱਚ ਲਿਆਂਦਾ ਗਿਆ। ਜਿੱਥੇ ਡਾਕਟਰਾਂ ਵੱਲੋਂ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। 

  • Ludhiana News: ਮੋਟਰਸਾਈਕਲ ਅਤੇ ਐਕਟਿਵਾ ਦੀ ਟੱਕਰ ਤੋਂ ਬਾਅਦ ਦੋ ਨੌਜਵਾਨ ਆਪਸ ‘ਚ ਉਲਝੇ

    ਲੁਧਿਆਣਾ ਦੇ ਮੁੰਡੀਆਂ 33 ਫੁੱਟਾ ਰੋਡ 'ਤੇ ਗੋਲੀਬਾਰੀ ਦਾ ਮਾਮਲਾ ਸਾਹਮਣੇ ਆਇਆ ਹੈ। ਪਤਾ ਲੱਗਾ ਹੈ ਕਿ ਜੇਲ ਤੋਂ ਜ਼ਮਾਨਤ 'ਤੇ ਬਾਹਰ ਆਏ ਇਕ ਨੌਜਵਾਨ ਨੇ ਗੋਲੀ ਚਲਾਈ। ਜਾਣਕਾਰੀ ਦਿੰਦੇ ਹੋਏ ਇਲਾਕਾ ਨਿਵਾਸੀ ਸੁਮਨ ਨੇ ਪੁਲਸ ਨੂੰ ਦੱਸਿਆ ਕਿ ਮੋਟਰਸਾਈਕਲ ਅਤੇ ਐਕਟਿਵਾ ਦੀ ਟੱਕਰ ਤੋਂ ਬਾਅਦ ਦੋਹਾਂ ਚਾਲਕਾਂ 'ਚ ਝਗੜਾ ਹੋ ਗਿਆ। ਜਿਸ ਤੋਂ ਬਾਅਦ ਐਕਟਿਵਾ ਸਵਾਰ ਨੌਜਵਾਨ ਨੇ ਸੜਕ 'ਤੇ ਹੀ ਮੋਟਰਸਾਈਕਲ ਸਵਾਰ ਨੂੰ ਥੱਪੜ ਮਾਰ ਦਿੱਤਾ। ਐਕਟਿਵਾ ਸਵਾਰ ਨੇ ਪਿਸਤੌਲ ਕੱਢ ਕੇ ਦੋ ਗੋਲੀਆਂ ਚਲਾਈਆਂ। 

     

     

  • ਹਰਿਆਣਾ ਦੇ ਚੀਫ ਸੈਕਟਰੀ ਨੂੰ ਐਡਵੋਕੇਟ ਉਦੇ ਪ੍ਰਤਾਪ ਸਿੰਘ ਵੱਲੋਂ ਨੋਟਿਸ ਭੇਜਿਆ ਗਿਆ

    ਹਰਿਆਣਾ ਦੇ ਚੀਫ ਸੈਕਟਰੀ ਨੂੰ ਐਡਵੋਕੇਟ ਉਦੇ ਪ੍ਰਤਾਪ ਸਿੰਘ ਵੱਲੋਂ ਨੋਟਿਸ ਭੇਜਿਆ ਗਿਆ ਹੈ। ਇਸ ਨੋਟਿਸ ਕੋਰਟ ਦੀ ਹੁਕਮ ਅਦੁਲੀ ਦੇ ਲਈ ਭੇਜਿਆ ਗਿਆ ਹੈ। ਨੋਟਿਸ ਵਿੱਚ ਲਿਖਿਆ ਗਿਆ ਹੈ ਜੇਕਰ 15 ਦਿਨ ਦੇ ਅੰਦਰ ਕੋਰਟ ਦੇ ਹੁਕਮਾਂ 'ਤੇ ਅਮਲ ਨਹੀਂ ਕੀਤਾ ਗਿਆ ਤਾਂ ਕੋਰਟ ਦੇ ਹੁਕਮਾਂ ਦੀ ਉਲੰਘਣਾ ਦਾ ਕੇਸ ਦਰਜ ਕਰਵਾਇਆ ਜਾਏਗਾ।

  • Punjab 95: ਦਿਲਜੀਤ ਦੀ ਜਸਵੰਤ ਖਾਲੜਾ Biopic 'ਤੇ ਸੈਂਸਰ ਬੋਰਡ ਨੇ ਲਾਏ 85 ਕੱਟ

    ਹਨੀ ਤ੍ਰੇਹਨ ਦੇ ਨਿਰਦੇਸ਼ਨ ਹੇਠ ਬਣੀ ‘ਪੰਜਾਬ 95’ ਮਨੁੱਖੀ ਅਧਿਕਾਰ ਕਾਰਕੁਨ ਜਸਵੰਤ ਸਿੰਘ ਖਾਲੜਾ ਦੇ ਜੀਵਨ ‘ਤੇ ਆਧਾਰਿਤ ਫਿਲਮ ਦੱਸੀ ਜਾਂਦੀ ਹੈ। ਜਿਸ ਨੇ 1984-1994 ਦੌਰਾਨ ਪੰਜਾਬ ਵਿਦਰੋਹ ਦੌਰਾਨ ਸਿੱਖ ਨੌਜਵਾਨਾਂ ਦੇ ਲਾਪਤਾ ਹੋਣ ਅਤੇ ਕਤਲ ਦੀ ਜਾਂਚ ਕੀਤੀ ਸੀ। ਇਹੀ ਕਿਰਦਾਰ ਦਿਲਜੀਤ ਦੋਸਾਂਝ ਨੇ ‘ਪੰਜਾਬ 95’ ਵਿੱਚ ਨਿਭਾਇਆ ਹੈ। ਮਿਡ ਡੇਅ ਦੀ ਰਿਪੋਰਟ ਮੁਤਾਬਕ ਸੈਂਸਰ ਬੋਰਡ ਨੇ ਹਾਲ ਹੀ ‘ਚ ਫਿਲਮ ਨੂੰ ਦੁਬਾਰਾ ਦੇਖਿਆ ਅਤੇ ਇਸ ‘ਚ 85 ਕੱਟ ਲਗਾਉਣ ਦੀ ਮੰਗ ਕੀਤੀ।

     

     

  • ਬਿਕਰਮ ਸਿੰਘ ਮਜੀਠੀਆ ਦੀ SIT ਅੱਗੇ ਪੇਸ਼ੀ

    ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਅੱਜ SIT ਅੱਗੇ ਪੇਸ਼ ਨਹੀਂ ਹੋਣਗੇ। SIT ਵੱਲੋਂ ਅੱਜ ਬਿਕਰਮ ਮਜੀਠੀਆ ਨੂੰ ਪਟਿਆਲਾ ਦਫ਼ਤਰ ਵਿੱਚ ਪੇਸ਼ ਹੋਣ ਲਈ ਸੰਮਨ ਭੇਜੇ ਗਏ ਸਨ।

     

  • ਅੰਮ੍ਰਿਤਸਰ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਨੇ ਬੱਬਰ ਖਾਲਸਾ ਇੰਟਰਨੈਸ਼ਨਲ ਦਾ ਮੈਂਬਰ ਕੀਤਾ ਗ੍ਰਿਫ਼ਤਾਰ

    ਅੰਮ੍ਰਿਤਸਰ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਨੇ ਗੁਪਤ ਸੂਚਨਾ ਦੇ ਅਧਾਰ 'ਤੇ ਕਾਰਵਾਈ ਕਰਦੇ ਹੋਏ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਅੱਤਵਾਦੀ ਮਾਡਿਊਲ ਦੇ ਇੱਕ ਮੈਂਬਰ ਨੂੰ ਗ੍ਰਿਫਤਾਰ ਕੀਤਾ ਹੈ। ਇਹ ਵਿਅਕਤੀ ਨੇ ਅਮਰੀਕਾ ਅਧਾਰਤ ਅੱਤਵਾਦੀ ਹਰਪ੍ਰੀਤ ਸਿੰਘ ਅਤੇ ਇਟਲੀ ਅਧਾਰਤ ਸਾਥੀ ਰੇਸ਼ਮ ਸਿੰਘ ਦੇ ਇਸ਼ਾਰੇ ਤੇ ਪੰਜਾਬ ਵਿੱਚ ਟਾਰਗੇਟ ਕਿਲਿੰਗ ਨੂੰ ਅੰਜ਼ਾਮ ਦੇਣ ਵਾਲਾ ਸੀ। ਜਿਸ ਨੂੰ ਪੁਲਿਸ ਨੇ ਅੰਮ੍ਰਿਤਸਰ ਤੋਂ ਗ੍ਰਿਫਤਾਰ ਕੀਤਾ ਹੈ। ਜਿਸ ਤੋਂ ਪੁਲਿਸ ਨੇ 1 ਪਿਸਤੌਲ, 2 ਮੈਗਜ਼ੀਨ, 9 ਜਿੰਦਾ ਕਾਰਤੂਸ ਅਤੇ 1 ਗੋਲੀ ਦਾ ਖੋਲ ਬਰਾਮਦ ਕੀਤਾ ਹੈ।

     

     

  • ਦਿੱਲੀ ਹਾਈਕੋਰਟ ਵਿੱਚ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ 'ਤੇ ਸੁਣਵਾਈ 

    ਦਿੱਲੀ ਹਾਈਕੋਰਟ ਅੱਜ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਇੱਕ ਹੋਰ ਪਟੀਸ਼ਨ 'ਤੇ ਸੁਣਵਾਈ ਕਰੇਗਾ। ਜਿਸ 'ਚ ਕੇਜਰੀਵਾਲ ਵੱਲੋਂ ਵੀਡੀਓ ਕਾਨਫਰੰਸਿੰਗ ਰਾਹੀਂ ਆਪਣੇ ਵਕੀਲਾਂ ਨਾਲ ਹਫਤੇ 'ਚ ਦੋ ਵਾਰ ਹੋਰ ਮਿਲਣ ਦੀ ਇਜਾਜ਼ਤ ਮੰਗੀ ਹੈ। ਮੌਜੂਦਾ ਨਿਯਮਾਂ ਮੁਤਾਬਕ ਕੇਜਰੀਵਾਲ ਹਫਤੇ 'ਚ ਸਿਰਫ ਦੋ ਵਾਰ ਆਪਣੇ ਵਕੀਲਾਂ ਨੂੰ ਮਿਲ ਸਕਦੇ ਹਨ।

  • J&K ਦੇ ਡੋਡਾ ਵਿੱਚ ਚੌਥੇ ਦਿਨ ਐਨਕਾਉਂਟਰ ਜਾਰੀ 

    ਡੋਡਾ ਦੇ ਕਾਸਤੀਗੜ੍ਹ ਇਲਾਕੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਜਾਰੀ। 

  • Ananadpur Sahib: ਨੌਜਵਾਨ ਮੋਟਰ ਸਾਈਕਲ ਚੋਰੀ ਕਰਕੇ ਹੋਇਆ ਫਰਾਰ

    ਪਿਛਲੇ ਕਈ ਦਿਨਾਂ ਤੋਂ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਵਾਹਨ ਚੋਰ ਗਿਰੋਹ ਕਾਫੀ ਸਰਗਰਮ ਹੈ। ਕੋਈ ਦਿਨ ਅਜਿਹਾ ਨਹੀਂ ਲੰਘਦਾ ਜਦੋਂ ਸ਼ਹਿਰ ਵਿੱਤ ਕੋਈ ਚੋਰੀ ਦੀ ਘਟਨਾ ਨਾ ਵਾਪਰੇ। ਪੁਲਿਸ ਬੇਸ਼ੱਕ ਚੋਰੀ ਦੀ ਘਟਨਾਵਾਂ ਤੇ ਕਾਬੂ ਪਾਉਣ ਅਤੇ ਸ਼ਹਿਰ ਵਿੱਚ ਪੈਟਰੋਲਿੰਗ ਕਰਨ ਦੇ ਲੱਖਾਂ ਵਾਅਦੇ ਕਰਦੀ ਹੈ। ਹੁਣ ਫਿਰ ਮੋਟਰਸਾਇਕਲ ਚੋਰੀ ਦਾ ਨਵਾਂ ਮਾਮਲਾ ਸਹਾਮਣੇ ਆਇਆ ਹੈ।

    ਸ਼੍ਰੀ ਅਨੰਦਪੁਰ ਸਾਹਿਬ ਦੇ ਖਾਲਸਾ ਕਾਲਜ ਨੇੜੇ 1 ਨੌਜਵਾਨ ਗਲੀ 'ਚ ਖੜ੍ਹਾ ਮੋਟਰਸਾਈਕਲ ਅਰਾਮ ਨਾਲ ਚੋਰੀ ਕਰ ਕੇ ਫ਼ਰਾਰ ਹੋ ਗਿਆ। ਚੋਰੀ ਦੀ ਇਹ ਸਾਰੀ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ। ਜਿਸ ਵਿੱਚ ਦੇਖਿਆ ਜਾ ਸਕਦਾ ਹੈ। ਕਿ ਕਿਵੇਂ ਨੌਜਵਾਨ ਪਹਿਲਾਂ ਉਸ ਥਾਂ 'ਤੇ ਐਟਰ ਹੁੰਦਾ ਹੈ ਜਿਸ ਥਾਂ ਤੇ ਕਾਫੀ ਜ਼ਿਆਦਾ ਮੋਟਰਸਾਈਕਲ ਖੜ੍ਹੇ ਹੁੰਦੇ ਹਨ। ਉਸ ਤੋਂ ਬਾਅਦ ਆਰਾਮ ਨਾਲ ਮੋਟਰਸਾਈਕਲ ਉਥੋਂ ਚੋਰੀ ਕਰਕੇ ਫਰਾਰ ਹੋ ਜਾਂਦਾ ਹੈ।ਸੀਸੀਟੀਵੀ ਵਿੱਚ ਨੌਜਵਾਨ ਦੀ ਤਸਵੀਰ ਕਲੀਅਰ ਦੇਖੀ ਜਾ ਸਕਦੀ ਹੈ।

     

     

  • SIT summoned Bikram Singh Majithia

    ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਵਿਰੁੱਧ ਡਰੱਗ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਸਿੱਟ) ਨੇ ਅਕਾਲੀ ਆਗੂ ਨੂੰ ਅੱਜ ਪੁੱਛਗਿੱਛ ਦੇ ਲਈ ਪਟਿਆਲਾ ਵਿਖੇ ਤਲਬ ਕੀਤਾ ਹੈ। ਇਹ ਨਵਾਂ ਸੰਮਨ ਅਕਾਲੀ ਆਗੂ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਰਾਹਤ ਮਿਲਣ ਤੋਂ ਬਾਅਦ ਜਾਰੀ ਕੀਤਾ ਗਿਆ ਹੈ। ਸੀਆਰਪੀਸੀ ਦੀ ਧਾਰਾ 160 ਤਹਿਤ ਨਵਾਂ ਸੰਮਨ ਜਾਰੀ ਕੀਤੇ ਹਨ। ਜਿਸ ਵਿੱਚ ਅਕਾਲੀ ਆਗੂ ਨੂੰ ਪਟਿਆਲਾ ਪੁਲਿਸ ਲਾਈਨਜ਼ ਵਿਖੇ ਪੇਸ਼ ਹੋਣ ਲਈ ਕਿਹਾ ਗਿਆ ਹੈ।

  • NEET-UG 24 exam

    ਸੁਪਰੀਮ ਕੋਰਟ ਵਿੱਚ NEET-UG 24 ਪ੍ਰੀਖਿਆ ਨੂੰ ਰੱਦ ਕਰਨ ਦੀ ਮੰਗ ਕਰਨ ਵਾਲੀ ਪਟੀਸ਼ਨ 'ਤੇ ਅੱਜ ਹੋਵੇਗੀ ਸੁਣਵਾਈ। CJI DY ਚੰਦਰਚੂੜ, ਜਸਟਿਸ ਜੇਬੀ ਪਾਰਦੀਵਾਲਾ ਅਤੇ ਮਨੋਜ ਮਿਸ਼ਰਾ ਦੀ ਬੈਂਚ ਇਸ ਮਾਮਲੇ ਦੀ ਸੁਣਵਾਈ ਕਰੇਗਾ।

  • Union Cabinet Meeting

    ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਅੱਜ ਕੇਂਦਰੀ ਮੰਤਰੀ ਮੰਡਲ ਦੀ ਅਹਿਮ ਬੈਠਕ। ਇਹ ਮੀਟਿੰਗ ਸਵੇਰੇ 10:30 ਵਜੇ ਸ਼ੁਰੂ ਹੋਵੇਗੀ।

ZEENEWS TRENDING STORIES

By continuing to use the site, you agree to the use of cookies. You can find out more by Tapping this link