Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚ
Advertisement
Article Detail0/zeephh/zeephh2391361

Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚ

Punjab Breaking News Live Updates: ਪੰਜਾਬ ਦੀ ਸਿਆਸਤ, ਅਪਰਾਧ ਤੇ ਹੋਰ ਅਹਿਮ ਖਬਰਾਂ ਦੀ ਹਰ ਅਪਡੇਟਸ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜੀਟਲ ਪਲੇਟਫਾਰਮ ਨਾਲ ਜੁੜੇ ਰਹੋ।  

Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚ
LIVE Blog

Punjab Breaking News Live Updates: ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਦੀ ਰਾਜਨੀਤੀ, ਖੇਡਾਂ, ਅਪਰਾਧ ਅਤੇ ਮਨੋਰੰਜਨ ਜਗਤ ਨਾਲ ਜੁੜੀਆਂ ਹਰ ਖ਼ਬਰਾਂ ਬਾਰੇ ਜਾਣਨ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜ਼ੀਟਲ ਪਲੇਟਫਾਰਮ ਨਾਲ ਜੁੜੇ ਰਹੋ। ਇੱਥੇ ਤੁਹਾਨੂੰ ਦਿਨ ਭਰ ਵਿੱਚ ਕੀ-ਕੀ ਹੋ ਰਿਹਾ ਹੈ ਉਸ ਦੀ ਹਰ ਅਪਡੇਟਸ ਮਿਲੇਗੀ।

Punjab Breaking News Live Updates:

20 August 2024
17:23 PM

ਰਵਨੀਤ ਬਿੱਟੂ ਰਾਜਸਥਾਨ ਤੋਂ ਰਾਜ ਸਭਾ ਉਮੀਦਵਾਰ

ਭਾਜਪਾ ਨੇ ਰਵਨੀਤ ਬਿੱਟੂ ਨੂੰ ਰਾਜਸਥਾਨ ਤੋਂ ਰਾਜ ਸਭਾ ਉਮੀਦਵਾਰ ਬਣਾਇਆ ਹੈ।

16:45 PM

ਪੰਜਾਬ ਦੇ ਸੀਨੀਅਰ IPS ਅਫ਼ਸਰ ਦਾ ਤਬਾਦਲਾ
ਪੰਜਾਬ ਸਰਕਾਰ ਨੇ 2010 ਬੈਚ ਦੇ ਸੀਨੀਅਰ ਆਈਪੀਐਸ ਅਫ਼ਸਰ ਸੁਖਵੰਤ ਸਿੰਘ ਦਾ ਤਬਾਦਲਾ ਕਰਕੇ, ਉਨ੍ਹਾਂ ਨੂੰ ਡੀਆਈਜੀ ਭਲਾਈ ਪੰਜਾਬ, ਚੰਡੀਗੜ੍ਹ ਨਿਯੁਕਤ ਕੀਤਾ ਹੈ।

15:50 PM

ਸਰਕਾਰੀ ਮੁਲਾਜ਼ਮਾਂ ਤਬਾਦਲਿਆਂ ਲਈ ਸਮਾਂ ਸੀਮਾ ਵਧਾਈ
Punjab News Live Updates:  ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਨੇ ਸਰਕਾਰੀ ਕਰਮਚਾਰੀਆਂ ਅਤੇ ਅਧਿਕਾਰੀਆਂ ਦੇ ਤਬਾਦਲਿਆਂ ਦੀ ਸਮਾਂ ਸੀਮਾ 31 ਅਗਸਤ ਤੱਕ ਵਧਾ ਦਿੱਤੀ ਹੈ, ਜੋ ਕਿ ਹੁਣ ਜੋ ਕਰਮਚਾਰੀ ਅਤੇ ਅਧਿਕਾਰੀ ਆਪਣੇ ਤਬਾਦਲੇ ਕਰਵਾਉਣਾ ਚਾਹੁੰਦੇ ਹਨ, ਉਹ ਆਨਲਾਈਨ ਅਪਲਾਈ ਕਰ ਸਕਦੇ ਹਨ।

15:11 PM

ਹਾਈ ਕੋਰਟ ਨੇ ਐਚਐਸ ਲੱਕੀ ਸੁਰੱਖਿਆ ਮਾਮਲੇ ਵਿੱਚ ਚੰਡੀਗੜ੍ਹ ਪ੍ਰਸ਼ਾਸਨ ਤੋਂ ਮੰਗਿਆ ਹਲਫਨਾਮਾ
ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ HS ਲੱਕੀ ਦੀ ਸੁਰੱਖਿਆ ਦੇ ਮਾਮਲੇ ਵਿੱਚ ਪੰਜਾਬ ਹਰਿਆਣਾ ਹਾਈਕੋਰਟ ਨੇ ਚੰਡੀਗੜ੍ਹ ਪ੍ਰਸ਼ਾਸਨ ਤੋਂ ਹਲਫਨਾਮਾ ਮੰਗਿਆ ਹੈ। ਹੁਣ ਤੱਕ ਇਸ ਮਾਮਲੇ ਵਿੱਚ ਕੀ ਕੁਝ ਕੀਤਾ ਗਿਆ ਅਤੇ ਨਵਾਂ ਇਸ ਮਾਮਲੇ ਵਿੱਚ ਕੀ ਕੁਝ ਕੀਤਾ ਗਿਆ। ਇਸ ਨੂੰ ਲੈ ਕੇ ਹਲਫਨਾਮਾ ਮੰਗਿਆ ਗਿਆ। 12 ਸਤੰਬਰ ਨੂੰ ਮਾਮਲੇ ਦੀ ਅਗਲੀ ਸੁਣਵਾਈ ਹੋਵੇਗੀ।

14:46 PM

ਗਵਰਨਰ ਨੇ ਦਿੱਤੀ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਨੂੰ ਮਨਜ਼ੂਰੀ
ਪੰਜਾਬ ਦੇ ਰਾਜਪਾਲ ਨੇ ਪੰਜਾਬ ਵਿਧਾਨ ਸਭਾ ਸੈਸ਼ਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਕਾਬਿਲੇਗੌਰ ਹੈ ਕਿ ਪੰਜਾਬ ਵਿਧਾਨ ਸਭਾ ਸੈਸ਼ਨ 2 ਤੋਂ 4 ਸਤੰਬਰ ਤੱਕ ਹੋਵੇਗਾ। ਪੰਜਾਬ ਕੈਬਨਿਟ ਨੇ 14 ਅਗਸਤ ਨੂੰ ਮਨਜ਼ੂਰੀ ਦਿੱਤੀ ਸੀ। ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਪੰਜਾਬ ਸਰਕਾਰ ਦਾ ਤਿੰਨ ਦਿਨ ਦਾ ਵਿਧਾਨ ਸਭਾ ਰਾਜ ਬੁਲਾਉਣ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ।

 

12:25 PM

ਹਾਈ ਕੋਰਟ ਵੱਲੋਂ ਡੀਐਸਪੀ ਗੁਰਸ਼ੇਰ ਸਿੰਘ ਡਿਊਟੀ 'ਚ ਕੁਤਾਹੀ ਵਰਤਣ ਲਈ ਦੋਸ਼ੀ ਕਰਾਰ

ਗੈਂਗਸਟਰ ਲੱਕੀ ਪਟਿਆਲ ਦੀ ਧਮਕੀ ਤੋਂ ਬਾਅਦ ਡੀਐਸਪੀ ਗੁਰਸ਼ੇਰ ਸਿੰਘ ਨੂੰ ਡਿਊਟੀ ਵਿੱਚ ਕੁਤਾਹੀ ਵਰਤਣਾ ਮਹਿੰਗਾ ਪੈ ਗਿਆ ਹੈ। ਹਾਈ ਕੋਰਟ ਨੇ ਉਸ 'ਤੇ ਡਿਊਟੀ 'ਚ ਅਣਗਹਿਲੀ ਵਰਤਣ ਦਾ ਦੋਸ਼ੀ ਕਰਾਰ ਦੇ ਕੇ ਪੰਜਾਬ ਦੇ ਗ੍ਰਹਿ ਸਕੱਤਰ ਅਤੇ ਡੀਜੀਪੀ ਨੂੰ ਕਾਰਵਾਈ ਕਰਨ ਦੇ ਹੁਕਮ ਦਿੱਤੇ।
ਮਨਮੋਹਨ ਸਿੰਘ ਨਾਮ ਦੇ ਸਖ਼ਸ਼ ਨੂੰ ਲੱਕੀ ਪਟਿਆਲਾ ਧਮਕੀਆਂ ਦੇ ਰਿਹਾ ਸੀ। ਉਸ ਨੇ ਡੀਐਸਪੀ ਗੁਰਸ਼ੇਰ ਸਿੰਘ ਸ਼ਿਕਾਇਤ ਕੀਤੀ ਸੀ। ਇਸ ਦਾ ਗੁਰਸ਼ੇਰ ਸਿੰਘ ਨੇ ਕੋਈ ਜਵਾਬ ਨਹੀਂ ਦਿੱਤਾ ਸੀ।

12:23 PM

ਕੋਲਕਾਤਾ ਜਬਰ ਜਨਾਹ ਤੇ ਹੱਤਿਆ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਟਾਸਕ ਫੋਰਸ ਦਾ ਕੀਤਾ ਗਠਨ
Punjab News Live Updates: ਕੋਲਕਾਤਾ ਦੇ ਆਰਜੀ ਕਾਰ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਇੱਕ ਸਿਖਿਆਰਥੀ ਡਾਕਟਰ ਨਾਲ ਜਬਰ ਜਨਾਹ ਅਤੇ ਹੱਤਿਆ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਵਿੱਚ ਸੁਣਵਾਈ ਸ਼ੁਰੂ ਹੋ ਗਈ ਹੈ। ਸੁਪਰੀਮ ਕੋਰਟ ਨੇ ਜੂਨੀਅਰ ਡਾਕਟਰ ਨਾਲ ਜਬਰ ਜਨਾਹ ਅਤੇ ਹੱਤਿਆ ਅਤੇ ਹਸਪਤਾਲ ਵਿੱਚ ਭੰਨਤੋੜ ਦੇ ਮਾਮਲੇ ਦਾ ਖੁਦ ਨੋਟਿਸ ਲਿਆ ਹੈ। ਅਦਾਲਤ ਨੇ ਇਸ ਮਾਮਲੇ ਵਿੱਚ ਅੱਠ ਮੈਂਬਰੀ ਟਾਸਕ ਫੋਰਸ ਬਣਾਉਣ ਦਾ ਫੈਸਲਾ ਕੀਤਾ ਹੈ। ਏਮਜ਼ ਦੇ ਨਿਰਦੇਸ਼ਕ ਡਾਕਟਰ ਐਮ ਸ੍ਰੀਨਿਵਾਸਨ ਤੋਂ ਇਲਾਵਾ ਇਸ ਵਿੱਚ ਕਈ ਹੋਰ ਡਾਕਟਰਾਂ ਦੇ ਨਾਂ ਸ਼ਾਮਲ ਸਨ।

09:44 AM

ਡਾਕਟਰ ਸੁਖਵਿੰਦਰ ਸੁੱਖੀ ਨੂੰ ਐਚਸੀ ਅਰੋੜਾ ਨੇ ਨੋਟਿਸ ਭੇਜਿਆ

ਬੰਗਾ ਤੋਂ ਵਿਧਾਇਕ ਅਤੇ 'ਆਪ' 'ਚ ਸ਼ਾਮਲ ਹੋਏ ਡਾਕਟਰ ਸੁਖਵਿੰਦਰ ਸੁੱਖੀ ਨੂੰ ਐਚਸੀ ਅਰੋੜਾ ਨੇ ਪਬਲਿਕ ਡਿਮਾਂਡ ਨੋਟਿਸ ਭੇਜਿਆ ਹੈ। ਇਸ ਨੋਟਿਸ ਵਿੱਚ ਐਚਸੀ ਅਰੋੜਾ ਨੂੰ ਦੋ ਹਫਤਿਆਂ ਦੇ ਅੰਦਰ ਅਸਤੀਫਾ ਦੇਣ ਦੇ ਲਈ ਕਿਹਾ ਗਿਆ ਹੈ। ਉਨ੍ਹਾਂ ਇਸ ਨੋਟਿਸ ਵਿੱਚ ਲਿਖਿਆ ਹੈ ਕਿ ਤੁਹਾਨੂੰ ਲੋਕਾਂ ਨੇ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ਤੋਂ ਚੁਣਿਆ ਸੀ ਪਰ ਹੁਣ ਤੁਸੀਂ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ। ਇਸ ਕਰਕੇ ਪਾਰਟੀ ਬਦਲਣ ਦਾ ਕਾਨੂੰਨ ਤੁਹਾਡੇ ਉੱਪਰ ਲਾਗੂ ਹੋ ਰਿਹਾ। ਜਿਸ ਕਰਕੇ ਤੁਸੀਂ ਆਪਣਾ ਅਸਤੀਫਾ ਦਿਓ। 

08:45 AM

ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ‘ਤੇ ਸੁਪਰੀਮ ਕੋਰਟ ਅੱਜ ਕਰੇਗਾ ਸੁਣਵਾਈ

ਦਿੱਲੀ ਆਬਕਾਰੀ ‘ਘਪਲੇ’ ਦੇ ਮਾਮਲੇ ’ਚ CBI ਦੀ ਗ੍ਰਿਫਤਾਰੀ ਅਤੇ ਹੇਠਲੀ ਅਦਾਲਤ ਦੇ CBI ਹਿਰਾਸਤ ਦੇ ਹੁਕਮ ਨੂੰ ਚੁਨੌਤੀ ਦੇਣ ਵਾਲੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ‘ਤੇ ਸੁਪਰੀਮ ਕੋਰਟ 20 ਅਗੱਸਤ ਨੂੰ ਸੁਣਵਾਈ ਕਰੇਗਾ। ਕੇਜਰੀਵਾਲ ਵਲੋਂ ਪੇਸ਼ ਸੀਨੀਅਰ ਵਕੀਲ ਅਭਿਸ਼ੇਕ ਮਨੂ ਸਿੰਘਵੀ ਨੇ ਪਟੀਸ਼ਨ ‘ਤੇ ਛੇਤੀ ਸੁਣਵਾਈ ਦੀ ਮੰਗ ਕੀਤੀ ਸੀ। ਇਸ ਤੋਂ ਬਾਅਦ ਅਦਾਲਤ ਨੇ 20 ਅਗੱਸਤ ਨੂੰ ਸੁਣਵਾਈ ਦਾ ਹੁਕਮ ਦਿੱਤਾ। 

ਦਿੱਲੀ ਹਾਈ ਕੋਰਟ ਨੇ 5 ਅਗੱਸਤ ਨੂੰ CBI ਦੀ ਗ੍ਰਿਫਤਾਰੀ ਅਤੇ ਹੇਠਲੀ ਅਦਾਲਤ ਦੇ CBI ਹਿਰਾਸਤ ਦੇ ਹੁਕਮ ਨੂੰ ਚੁਣੌਤੀ ਦੇਣ ਵਾਲੀ ਕੇਜਰੀਵਾਲ ਦੀ ਪਟੀਸ਼ਨ ਖਾਰਜ ਕਰ ਦਿਤੀ ਸੀ। ਹਾਈ ਕੋਰਟ ਨੇ CBI ਵੱਲੋਂ ਕੇਜਰੀਵਾਲ ਦੀ ਗ੍ਰਿਫਤਾਰੀ ਨੂੰ ਬਰਕਰਾਰ ਰੱਖਿਆ ਸੀ।

08:36 AM

ਪੁਲਿਸ ਮੁਲਜ਼ਮਾਂ ਨੂੰ ਚਕਮਾ ਦੇ ਕੇ ਫਰਾਰ ਹੋਣ ਵਾਲੇ ਦੋਸ਼ੀ ਮੁੜ ਤੋਂ ਕਾਬੂ

ਐਤਵਾਰ ਨੂੰ ਅਦਾਲਤ 'ਚ ਪੇਸ਼ ਵੇਲੇ ਪੁਲਿਸ ਮੁਲਾਜ਼ਮਾਂ ਨੂੰ ਚਕਮਾ ਦੇ ਕੇ ਫਰਾਰ ਹੋਣ ਵਾਲੇ ਦੋਸ਼ੀ ਨੂੰ ਫ਼ਰੀਦਕੋਟ ਪੁਲਿਸ ਨੇ ਮੁੜ ਤੋਂ ਕਾਬੂ ਕਰ ਲਿਆ ਹੈ। ਇਰਾਦਾ ਕਤਲ ਦੇ ਮਾਮਲੇ 'ਚ ਪਹਿਲਾਂ ਹੀ ਭਗੌੜੇ ਦੋਸ਼ੀ ਅੰਗਰੇਜ਼ ਸਿੰਘ ਨੂੰ 9 ਮਹੀਨਿਆਂ ਬਾਅਦ ਪੁਲਿਸ ਨੇ ਕਾਬੂ ਕੀਤਾ ਸੀ ਪਰ ਉਹ ਪੁਲਿਸ ਨੂੰ ਚਕਮਾ ਦੇ ਕੇ ਫਰਾਰ ਹੋ ਗਿਆ ਸੀ। ਜਿਸ ਨੂੰ ਪੁਲਿਸ ਨੇ 48 ਘੰਟਿਆਂ ਦੇ ਅੰਦਰ ਮੁੜ ਤੋਂ ਫੜ ਲਿਆ।

08:33 AM

ਚੰਡੀਗੜ੍ਹ-ਮਨਾਲੀ ਨੈਸ਼ਨਲ ਹਾਈਵੇਅ 4 ਮਿਲ ਨੇੜੇ ਢਿੱਗਾਂ ਡਿੱਗਣ ਕਾਰਨ ਹੋਇਆ ਬੰਦ

ਹਿਮਾਚਲ ਦੇ ਮੰਡੀ ਜ਼ਿਲ੍ਹੇ ਵਿੱਚ ਦੇਰ ਰਾਤ ਤੋਂ ਪੈ ਰਹੀ ਬਰਸਾਤ ਕਾਰਨ ਚੰਡੀਗੜ੍ਹ ਮਨਾਲੀ ਕੌਮੀ ਮਾਰਗ ਇੱਕ ਵਾਰ ਫਿਰ ਮੰਡੀ-ਪੰਡੋਹ ਵਿਚਕਾਰ 4 ਮਿਲ ਨੇੜੇ ਢਿੱਗਾਂ ਡਿੱਗਣ ਕਾਰਨ ਬੰਦ ਹੋ ਗਿਆ ਹੈ, ਜਿਸ ਕਾਰਨ ਹਾਈਵੇਅ ਦੇ ਦੋਵੇਂ ਪਾਸੇ ਵਾਹਨਾਂ ਦੀਆਂ ਲੰਮੀਆਂ ਕਤਾਰਾਂ ਲੱਗ ਗਈਆਂ ਹਨ। ਪ੍ਰਸ਼ਾਸਨ ਅਤੇ ਚਾਰ ਮਾਰਗੀ ਬਣਾਉਣ ਵਾਲੀ ਕੰਪਨੀ ਨੇ ਮੌਕੇ 'ਤੇ ਪਹੁੰਚ ਕੇ ਹਾਈਵੇ ਨੂੰ ਖੋਲ੍ਹਣ ਦਾ ਕੰਮ ਸ਼ੁਰੂ ਕਰ ਦਿੱਤਾ ਹੈ।

07:47 AM

ਈ-ਰਿਕਸ਼ਾ 'ਤੇ ਆਏ ਨੌਜਵਾਨਾਂ ਵੱਲੋਂ ਇੱਕ ਦੁਕਾਨਦਾਰ ਤੋਂ ਪੈਸੇ ਲੁੱਟੇ

ਬਠਿੰਡਾ ਦੇ ਪੋਸ਼ ਇਲਾਕੇ ਕਮਲਾ ਨਹਿਰੂ ਕਲੋਨੀ ਵਿੱਚ ਬੀਤੀ ਦੇਰ ਰਾਤ ਈ-ਰਿਕਸ਼ਾ 'ਤੇ ਆਏ ਚਾਰ ਨੌਜਵਾਨਾਂ ਵੱਲੋਂ ਇੱਕ ਦੁਕਾਨਦਾਰ ਨੂੰ ਤੇਜ਼ਧਾਰ ਹਥਿਆਰ ਦਿਖਾ ਕੇ ਕਰੀਬ 60 ਹਜ਼ਾਰ ਰੁਪਏ ਲੁੱਟਣ ਦਾ ਮਾਮਲਾ ਲਏ। ਇਸ ਘਟਨਾ ਦਾ ਪਤਾ ਚਲਦੇ ਹੀ ਮੌਕੇ 'ਤੇ ਪੁਲਿਸ ਪਹੁੰਚੀ ਜਿਨਾਂ ਵੱਲੋਂ ਸੀਸੀਟੀਵੀ ਕੈਮਰੇ ਫਰੋਲੇ ਜਾ ਰਹੇ ਹਨ ਅਤੇ ਲੁੱਟ ਖੋਹ ਕਰਨ ਵਾਲੇ ਨੌਜਵਾਨਾਂ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ। 

 

07:17 AM

ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 39ਵੀਂ ਬਰਸੀ

ਸ੍ਰੋਮਣੀ ਅਕਾਲੀ ਦਲ ਵੱਲੋਂ ਅੱਜ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 39ਵੀਂ ਬਰਸੀ ਸ਼ਹੀਦ ਭਾਈ ਮਨੀ ਸਿੰਘ ਗਰਲਜ਼ ਕਾਲਜ ਲੌਂਗੋਵਾਲ ਵਿੱਚ ਮਨਾਈ ਜਾ ਰਹੀ ਹੈ। ਇਸ ਮੌਕੇ ਸ਼ੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਲੌਂਗੋਵਾਲ ਵਿਖੇ ਵਿਸ਼ੇਸ਼ ਕਾਨਫਰੰਸ ਕੀਤੀ ਜਾਵੇਗੀ। ਕਾਨਫਰੰਸ ਵਿੱਚ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਸਾਬਕਾ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਹਾਜ਼ਰ ਹੋਣਗੇ। ਦੂਜੇ ਪਾਸੇ ਸ੍ਰੋਮਣੀ ਅਕਾਲੀ ਦਲ ਦੇ ਬਾਗੀ ਧੜੇ ਵੱਲੋਂ ਵੀ ਵੱਲੋਂ ਬਰਸੀ ਮਨਾਈ ਜਾਵੇਗੀ।

07:06 AM

ਮੁੱਖ ਮੰਤਰੀ ਭਗਵੰਤ ਮਾਨ ਅੱਜ ਨਾਂਦੇੜ ਜਾਣਗੇ 

 

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਨਾਂਦੇੜ ਜਾਣਗੇ। ਜਿੱਥੇ ਉਹ ਆਪਣੇ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਮੱਥਾ ਟੇਕਣਗੇ। ਉਹ ਦੁਪਹਿਰ 2 ਵਜੇ ਉਥੇ ਪਹੁੰਚਣਗੇ। ਇਸ ਤੋਂ ਬਾਅਦ ਉਹ ਸ਼ਾਮ ਪੰਜ ਵਜੇ ਮੁੰਬਈ ਲਈ ਰਵਾਨਾ ਹੋਣਗੇ।

Trending news