Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚ

रिया बावा Aug 22, 2024, 18:54 PM IST

Punjab Breaking News Live Updates: ਪੰਜਾਬ ਦੀ ਸਿਆਸਤ, ਅਪਰਾਧ ਤੇ ਹੋਰ ਅਹਿਮ ਖਬਰਾਂ ਦੀ ਹਰ ਅਪਡੇਟਸ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜੀਟਲ ਪਲੇਟਫਾਰਮ ਨਾਲ ਜੁੜੇ ਰਹੋ।

Punjab Breaking News Live Updates: ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਦੀ ਰਾਜਨੀਤੀ, ਖੇਡਾਂ, ਅਪਰਾਧ ਅਤੇ ਮਨੋਰੰਜਨ ਜਗਤ ਨਾਲ ਜੁੜੀਆਂ ਹਰ ਖ਼ਬਰਾਂ ਬਾਰੇ ਜਾਣਨ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜ਼ੀਟਲ ਪਲੇਟਫਾਰਮ ਨਾਲ ਜੁੜੇ ਰਹੋ। ਇੱਥੇ ਤੁਹਾਨੂੰ ਦਿਨ ਭਰ ਵਿੱਚ ਕੀ-ਕੀ ਹੋ ਰਿਹਾ ਹੈ ਉਸ ਦੀ ਹਰ ਅਪਡੇਟਸ ਮਿਲੇਗੀ।


ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੋਲੈਂਡ ਦੌਰੇ ਦਾ ਅੱਜ ਦੂਜਾ ਦਿਨ ਹੈ। ਪੀਐਮ ਮੋਦੀ ਪੋਲਿਸ਼ ਹਮਰੁਤਬਾ, ਰਾਸ਼ਟਰਪਤੀ ਨਾਲ ਮੁਲਾਕਾਤ ਕਰਨਗੇ ਅਤੇ ਉੱਥੇ ਭਾਰਤੀ ਭਾਈਚਾਰੇ ਨਾਲ ਵੀ ਗੱਲਬਾਤ ਕਰਨਗੇ। ਵਾਰਸਾ ਵਿਖੇ ਉਨ੍ਹਾਂ ਦਾ ਰਸਮੀ ਸਵਾਗਤ ਵੀ ਕੀਤਾ ਜਾਵੇਗਾ।  ਕੋਲਕਾਤਾ ਦੇ ਆਰਜੀ ਕਾਰ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਇੱਕ ਸਿਖਿਆਰਥੀ ਡਾਕਟਰ ਨਾਲ ਬਲਾਤਕਾਰ ਅਤੇ ਹੱਤਿਆ ਦੇ ਮਾਮਲੇ ਵਿੱਚ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਵੀਰਵਾਰ (22 ਅਗਸਤ) ਨੂੰ ਸਥਿਤੀ ਰਿਪੋਰਟ ਦਾਖਲ ਕਰਨ ਵਾਲੀ ਹੈ। ਸੁਪਰੀਮ ਕੋਰਟ ਦੇ ਹੁਕਮਾਂ 'ਤੇ ਸੀਬੀਆਈ ਚੀਫ਼ ਜਸਟਿਸ ਡੀਵਾਈ ਚੰਦਰਚੂੜ ਦੇ ਸਾਹਮਣੇ ਸੀਲਬੰਦ ਲਿਫ਼ਾਫ਼ੇ ਵਿੱਚ ਜਾਂਚ ਦੀ ਵਿਸਤ੍ਰਿਤ ਰਿਪੋਰਟ ਪੇਸ਼ ਕਰੇਗੀ।


Punjab Breaking News Live Updates


 


 


 


 

नवीनतम अद्यतन

  • ਪੁਲਿਸ ਨੇ ਨਸ਼ਾ ਤਸਕਰਾ ਦੀ 01 ਕਰੋੜ 13 ਲੱਖ 12 ਹਜ਼ਾਰ 500 ਰੁਪਏ ਦੀ ਪ੍ਰਾਪਰਟੀ ਕਰਵਾਈ ਫ੍ਰੀਜ
    ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਡੀ.ਐਸ.ਪੀ ਅਟਾਰੀ ਦੀ ਅਗਵਾਈ ਵਿੱਚ ਮੁੱਖ ਅਫਸਰ ਥਾਣਾ ਘਰਿੰਡਾ ਵੱਲੋ ਇੱਕ ਵੱਡੀ ਸਫਲਤਾ ਹਾਸਿਲ ਕਰਦਿਆ NDPS ACT ਤਹਿਤ ਦਰਜ ਦੇ ਵੱਖ-ਵੱਖ ਮੁਕੱਦਮਿਆ ਵਿੱਚ ਨਸ਼ਾ ਤਸਕਰ ਓਂਕਾਰ ਸਿੰਘ ਪੁੱਤਰ ਮੁੱਖਤਿਆਰ ਸਿੰਘ ਵਾਸੀ ਦਾਊਕੇ ਥਾਣਾ ਘਰਿੰਡਾ ਨੂੰ 01 ਕਿੱਲੋ 500 ਗ੍ਰਾਮ ਹੈਰੋਇੰਨ ਅਤੇ ਰੋਮਨ ਸਿੰਘ ਪੁੱਤਰ ਸੂਬਾ ਸਿੰਘ ਵਾਸੀਅ ਭੈਣੀਰਾਜਪੁਤਾ ਥਾਣਾ ਘਰਿੰਡਾ ਨੂੰ 300 ਗ੍ਰਾਮ ਹੈਰੋਇੰਨ ਸਮੇਤ ਗ੍ਰਿਫਤਾਰ ਕੀਤਾ ਗਿਆ ਸੀ। ਜਿਸ ਸਬੰਧੀ ਉਕਤ ਦੋਸ਼ੀਆ ਰੋਮਨ ਸਿੰਘ ਅਤੇ ਔਂਕਾਰ ਸਿੰਘ ਦੀ ਕਾਲੀ ਕਮਾਈ ਨਾਲ ਬਣਾਈ ਗਈ ਨਾਮੀ ਅਤੇ ਬੇਨਾਮੀ ਪ੍ਰਾਪਰਟੀ ਦੀ ਸ਼ਨਾਖਤ ਕਰਵਾ ਕੇ ਅਤੇ ਸਬੰਧਿਤ ਵਿਭਾਗ ਪਾਸੋਂ ਵੈਲਿਉਏਸ਼ਨ ਕਰਵਾਈ ਗਈ ਜਿਸਦੀ ਕੁੱਲ ਕੀਮਤ 1,13,12,500/- ਰੁਪਏ ਬਣਦੀ ਹੈ ਜਿਸ ਨੂੰ ਅਧੀਨ ਧਾਰਾ 68F(2) NDPS ACT ਤਹਿਤ ਫ੍ਰੀਜ ਕਰਵਾ ਦਿੱਤਾ ਗਿਆ ਹੈ।

  • ਪੰਜਾਬ 'ਚ ਹੋ ਰਹੀ ਬਾਰਡਰ ਮਾਈਨਿੰਗ ਨੂੰ ਲੈ ਕੇ ਪੰਜਾਬ ਹਰਿਆਣਾ ਹਾਈ ਕੋਰਟ 'ਚ ਹੋਈ ਸੁਣਵਾਈ। ਤੁਹਾਨੂੰ ਦੱਸ ਦੇਈਏ ਕਿ ਹਾਈ ਕੋਰਟ ਨੇ ਪੰਜਾਬ ਦੇ ਸਰਹੱਦੀ ਇਲਾਕਿਆਂ 'ਚ ਹੋ ਰਹੀ ਮਾਈਨਿੰਗ 'ਤੇ ਚਿੰਤਾ ਜ਼ਾਹਰ ਕੀਤੀ ਸੀ ਕਿਹਾ ਜਾ ਰਿਹਾ ਹੈ ਕਿ ਜੇਕਰ ਸਰਹੱਦ 'ਤੇ ਮਾਈਨਿੰਗ ਹੋ ਰਹੀ ਹੈ ਤਾਂ ਇਹ ਰਾਸ਼ਟਰੀ ਸੁਰੱਖਿਆ ਲਈ ਵੀ ਖਤਰਾ ਹੈ।

  • ਜਗਰਾਓਂ ਬੱਸ ਸਟੈਂਡ ਚੌਂਕ ਵਿੱਚ ਇੱਕ ਟਰਾਲੇ ਨੇ ਐਕਟਿਵਾ ਸਵਾਰ ਪਤੀ ਪਤਨੀ ਨੂੰ ਮਾਰੀ ਟੱਕਰ

    ਇਸ ਟੱਕਰ ਵਿਚ 39 ਸਾਲ ਦੀ ਪਤਨੀ ਦੀ ਹੋਈ ਮੌਤ, ਦੋ ਬੇਟੀਆਂ ਦੀ ਮਾਂ ਸੀ ਮ੍ਰਿਤਕਾ,ਟਰਾਲਾ ਡਰਾਈਵਰ ਮੌਕੇ ਤੋ ਹੋਇਆ ਫਰਾਰ, ਪੁਲਿਸ ਕਰ ਰਹੀ ਹਾਦਸੇ ਦੀ ਜਾਂਚ ਤੇ ਪੁਲਿਸ ਨੇ ਜਲਦੀ ਟਰਾਲਾ ਡਰਾਈਵਰ ਨੂੰ ਕਾਬੂ ਕਰਨ ਦਾ ਦਾਅਵਾ

  • ਕਿਸਾਨਾਂ ਦੇ ਮੁੱਦੇ 'ਤੇ ਸੁਪਰੀਮ ਕੋਰਟ 'ਚ ਹੋਈ ਸੁਣਵਾਈ
    ਸਮੁੱਚੀ ਕਮੇਟੀ ਲਈ ਕੁਝ ਹੋਰ ਨਾਵਾਂ ਦੀ ਮੰਗ ਕੀਤੀ ਗਈ ਹੈ, ਜੋ ਕਮੇਟੀ ਬਣੇਗੀ, ਉਹ ਮਾਮਲੇ ਨੂੰ ਹੱਲ ਕਰੇਗੀ ਅਤੇ ਇਸ ਨੂੰ ਕੁਝ ਵਿਸ਼ੇਸ਼ ਅਧਿਕਾਰ ਦਿੱਤੇ ਜਾਣਗੇ ਤਾਂ ਜੋ ਇਸ ਮਾਮਲੇ ਨੂੰ ਹੱਲ ਕੀਤਾ ਜਾ ਸਕੇ ਕਮੇਟੀ ਪੰਜਾਬ, ਹਰਿਆਣਾ ਅਤੇ ਕੇਂਦਰ ਸਰਕਾਰ ਨਾਲ ਗੱਲ ਕਰਕੇ ਆਪਣੀ ਤਾਕਤ ਦੀ ਵਰਤੋਂ ਕਰੇਗੀ।

  • ਨਾਭਾ ਜੇਲ ਬ੍ਰੇਕ ਦੇ ਮਾਸਟਰਮਾਈਂਡ ਰਮਨ ਜੀਤ ਸਿੰਘ ਉਰਫ ਰੋਮੀ ਨੂੰ ਅੱਜ ਸ਼ਾਮ 4 ਵਜੇ ਦਿੱਲੀ ਏਅਰਪੋਰਟ 'ਤੇ ਭਾਰਤ ਲਿਆਂਦਾ ਜਾ ਰਿਹਾ ਹੈ, ਜਿਸ ਨੂੰ ਪੰਜਾਬ ਪੁਲਸ ਦੀ ਸੁਰੱਖਿਆ ਏਜੰਸੀਆਂ ਨੇ ਨਾਭਾ ਜੇਲ ਬ੍ਰੇਕ ਕਾਂਡ 'ਚ ਭਗੌੜਾ ਕਰਾਰ ਦਿੱਤਾ ਹੈ ਪੰਜਾਬ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ

  • ਅੰਮ੍ਰਿਤਸਰ ਦਿਹਾਤੀ ਪੁਲਿਸ ਦੀ ਵੱਡੀ ਕਾਰਵਾਈ ਨਸ਼ਾ ਤਸਕਰਾਂ ਦੀ ਹੁਣ ਖੈਰ ਨਹੀਂ ਨਸ਼ਾ ਤਸਕਰਾਂ ਦੀਆਂ ਪ੍ਰੋਪਰਟੀਜ ਫਰੀਜ ਕਰਨ ਦੇ ਹੁਕਮਾਂ ਅਨੁਸਾਰ ਅੰਮ੍ਰਿਤਸਰ ਦੇ ਵਿੱਚ ਦੋ ਨਸ਼ਾ ਤਸਕਰਾਂ ਦੀਆਂ ਕਰੋੜਾਂ ਰੁਪਏ ਦੀ ਪ੍ਰਾਪਰਟੀ ਫਰੀਜ ਕਰ ਦਿੱਤੀ ਗਈ ਪੁਲਿਸ ਵੱਲੋਂ ਘਰ ਦੇ ਬਾਹਰ ਨੋਟਿਸ ਲਗਾ ਕੇ ਨਸ਼ਾ ਤਸਕਰਾਂ ਦੀ ਪ੍ਰੋਪਰਟੀ ਫਰੀਜ ਕਰ ਦਿੱਤੀ ਗਈ। 37 ਕਰੋੜ 72 ਲੱਖ 30 ਹਜਾਰ ਰੁਪਏ ਦੀ ਪ੍ਰੋਪਰਟੀ ਫਰੀਜ ਕੀਤੀ ਗਈ। ਐਸਐਸਪੀ ਚਰਨਜੀਤ ਸਿੰਘ ਕਰ ਰਹੇ ਹਨ ਪ੍ਰੈਸ ਕਾਨਫਰੰਸ

  • ਫਿਰੋਜਪੁਰ 'ਚ ਇਕ ਨੌਜਵਾਨ ਦੀ ਭੇਦ ਭਰੇ ਹਲਾਤਾਂ ਵਿੱਚ ਹੋਈ ਮੌਤ ਪਰਿਵਾਰ ਨੇ ਰੰਜਿਸ਼ ਦੇ ਤਹਿਤ ਕਤਲ ਕਰਨ ਦੇ ਲਗਾਏ ਆਰੋਪ

    ਫਿਰੋਜ਼ਪੁਰ ਅੰਦਰ ਇੱਕ 26 ਸਾਲਾਂ ਨੌਜਵਾਨ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸਨੂੰ ਲੈਕੇ ਪਰਿਵਾਰ ਵੱਲੋਂ ਥਾਣਾ ਸਦਰ ਦਾ ਘਿਰਾਓ ਕੀਤਾ ਗਿਆ ਪਰਿਵਾਰ ਵੱਲੋਂ ਆਰੋਪ ਲਗਾਏ ਜਾ ਰਹੇ ਹਨ। ਕਿ ਉਨ੍ਹਾਂ ਦੀ ਕਿਸੇ ਨਾਲ ਪੁਰਾਣੀ ਰੰਜਿਸ਼ ਚੱਲ ਰਹੀ ਸੀ। ਜਿਸਦੇ ਚਲਦਿਆਂ ਉਨ੍ਹਾਂ ਦੇ ਨੌਜਵਾਨ ਪੁੱਤਰ ਦਾ ਕਤਲ ਕਰ ਉਸਨੂੰ ਰਾਸਤੇ ਵਿੱਚ ਸੁੱਟਿਆ ਗਿਆ ਹੈ। ਕਾਰਵਾਈ ਨਾਂ ਹੁੰਦੀ ਦੇਖ ਉਨ੍ਹਾਂ ਵੱਲੋਂ ਪਹਿਲਾਂ ਰੇਲਵੇ ਪੁੱਲ ਜਾਂਮ ਕੀਤਾ ਗਿਆ ਅਤੇ ਬਾਅਦ ਵਿੱਚ ਥਾਣੇ ਦਾ ਘਿਰਾਓ ਨੌਜਵਾਨ ਦੀ ਮੌਤ ਤੋਂ ਬਾਅਦ ਵਿਲਕਦੀਆਂ ਭੈਣਾਂ ਨੇ ਇਨਸਾਫ਼ ਦੀ ਕੀਤੀ ਮੰਗ।

  • ਪੰਜਾਬ-ਹਰਿਆਣਾ ਹਾਈਕੋਰਟ ਨੇ ਡਰੋਨ ਰਾਹੀਂ ਪਾਕਿਸਤਾਨ ਤੋਂ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਤਸਕਰੀ ਦੇ ਮਾਮਲੇ 'ਚ ਦੋਸ਼ੀ ਬਿੱਟੂ ਦੀ ਜ਼ਮਾਨਤ ਪਟੀਸ਼ਨ ਖਾਰਜ ਕਰ ਦਿੱਤੀ ਹੈ। ਹਾਈਕੋਰਟ ਨੇ ਕਿਹਾ ਕਿ ਨਾਰਕੋ ਅੱਤਵਾਦ ਦੇਸ਼ ਦੀ ਜਵਾਨੀ ਨੂੰ ਤਬਾਹੀ ਵੱਲ ਲੈ ਜਾ ਰਿਹਾ ਹੈ, ਇਸ ਨਾਲ ਸਖਤੀ ਨਾਲ ਨਜਿੱਠਣ ਦੀ ਲੋੜ ਹੈ। ਪਟੀਸ਼ਨ ਦਾਇਰ ਕਰਦੇ ਹੋਏ ਫਿਰੋਜ਼ਪੁਰ ਦੇ ਰਹਿਣ ਵਾਲੇ ਬਿੱਟੂ ਨੇ ਕਿਹਾ ਸੀ ਕਿ ਫਿਰੋਜ਼ਪੁਰ ਵਿੱਚ 21 ਜਨਵਰੀ 2023 ਨੂੰ ਨਸ਼ਾ ਤਸਕਰੀ ਅਤੇ ਅਸਲਾ ਐਕਟ ਤਹਿਤ ਐਫਆਈਆਰ ਦਰਜ ਕੀਤੀ ਗਈ ਸੀ। ਐਫਆਈਆਰ ਮੁਤਾਬਕ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਪਾਕਿਸਤਾਨ ਤੋਂ ਡਰੱਗਜ਼ ਦੀ ਖੇਪ ਅਤੇ ਹਥਿਆਰ ਡਰੋਨ ਰਾਹੀਂ ਸਰਹੱਦ ਪਾਰ ਤੋਂ ਲਿਆਂਦੇ ਗਏ ਹਨ।

  • ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਸੁਰੱਖਿਆ ਦੇ ਪੁਖਤਾ ਪ੍ਰਬੰਧਾਂ ਨੂੰ ਲੈ ਕੇ ਹਰਿਆਣਾ, ਪੰਜਾਬ ਅਤੇ ਚੰਡੀਗੜ੍ਹ ਤੋਂ ਜਵਾਬ ਦਾਖ਼ਲ ਕਰਨ ਦੇ ਹੁਕਮ ਜਾਰੀ ਕੀਤੇ ਹਨ। ਅਦਾਲਤ ਨੇ ਸਾਰਿਆਂ ਨੂੰ ਅਗਲੀ ਸੁਣਵਾਈ ਤੋਂ ਪਹਿਲਾਂ ਯਾਨੀ 24 ਅਕਤੂਬਰ ਨੂੰ ਅਦਾਲਤ ਦੇ ਮਿੱਤਰ ਨੂੰ ਜਵਾਬ ਦੀ ਕਾਪੀ ਦੇਣ ਦਾ ਹੁਕਮ ਵੀ ਦਿੱਤਾ ਹੈ। ਹਾਈ ਕੋਰਟ ਨੇ ਸਰਕਾਰਾਂ ਨੂੰ ਸੁਰੱਖਿਅਤ ਵਾਹਨ ਨੀਤੀ ਤਹਿਤ ਸਾਰੀਆਂ ਸਕੂਲੀ ਬੱਸਾਂ ਵਿੱਚ ਸੀਸੀਟੀਵੀ ਕੈਮਰੇ, ਸਪੀਡ ਗਵਰਨਰ ਅਤੇ ਹਾਈਡ੍ਰੌਲਿਕ ਦਰਵਾਜ਼ੇ ਦੀ ਵਿਵਸਥਾ ਕਰਨ ਦਾ ਹੁਕਮ ਦਿੱਤਾ ਸੀ।

  • ਵੀਰਵਾਰ ਨੂੰ ਮੁੰਬਈ ਤੋਂ ਆ ਰਹੇ ਏਅਰ ਇੰਡੀਆ ਦੇ ਜਹਾਜ਼ 'ਤੇ ਬੰਬ ਦੀ ਧਮਕੀ ਮਿਲੀ ਸੀ। ਇਸ ਤੋਂ ਬਾਅਦ ਤਿਰੂਵਨੰਤਪੁਰਮ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਪੂਰੀ ਐਮਰਜੈਂਸੀ ਘੋਸ਼ਿਤ ਕਰ ਦਿੱਤੀ ਗਈ। ਹਵਾਈ ਅੱਡੇ ਨਾਲ ਜੁੜੇ ਸੂਤਰਾਂ ਮੁਤਾਬਕ ਜਹਾਜ਼ ਸਵੇਰੇ ਕਰੀਬ 8 ਵਜੇ ਹਵਾਈ ਅੱਡੇ 'ਤੇ ਉਤਰਿਆ। ਜਹਾਜ਼ 'ਚ 135 ਯਾਤਰੀ ਸਵਾਰ ਸਨ ਅਤੇ ਜਹਾਜ਼ ਨੂੰ ਆਈਸੋਲੇਸ਼ਨ ਬੇ 'ਤੇ ਲਿਜਾਇਆ ਗਿਆ।

     

  • ਕੇਂਦਰ ਸਰਕਾਰ ਨਵੇਂ ਸੈਰ-ਸਪਾਟਾ ਸਥਾਨਾਂ ਨੂੰ ਵਿਕਸਤ ਕਰਨ ਦੀ ਦਿਸ਼ਾ ਵਿੱਚ ਵੱਡਾ ਕਦਮ ਚੁੱਕਣ ਜਾ ਰਹੀ ਹੈ। ਇਸ ਸਬੰਧੀ ਕੇਂਦਰੀ ਸੈਰ ਸਪਾਟਾ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਦੀ ਅਗਵਾਈ ਹੇਠ ਅੱਜ ਚੰਡੀਗੜ੍ਹ ਵਿਖੇ ਉੱਤਰ ਪ੍ਰਦੇਸ਼, ਉਤਰਾਖੰਡ, ਜੰਮੂ ਕਸ਼ਮੀਰ, ਲੱਦਾਖ, ਪੰਜਾਬ, ਦਿੱਲੀ, ਚੰਡੀਗੜ੍ਹ, ਹਿਮਾਚਲ ਅਤੇ ਹਰਿਆਣਾ ਸਮੇਤ ਨੌਂ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਸੈਰ ਸਪਾਟਾ ਮੰਤਰੀਆਂ ਅਤੇ ਅਧਿਕਾਰੀਆਂ ਦੀ ਮੀਟਿੰਗ ਹੋ ਰਹੀ ਹੈ। -ਇਸ ਮੀਟਿੰਗ ਵਿੱਚ ਪੁਰਾਣੇ ਸੈਰ-ਸਪਾਟਾ ਸਥਾਨਾਂ ਵਿੱਚ ਸਹੂਲਤਾਂ ਵਿੱਚ ਸੁਧਾਰ ਕਰਨ ਤੋਂ ਇਲਾਵਾ ਨਵੇਂ ਸੈਰ-ਸਪਾਟਾ ਸਥਾਨਾਂ ਦੀ ਸ਼ਨਾਖਤ ਅਤੇ ਵਿਕਾਸ ਕਰਨਾ ਹੈ, ਸੈਰ-ਸਪਾਟਾ ਸਥਾਨਾਂ ਦਾ ਵਿਕਾਸ ਕਰਨਾ ਹੈ ਅਤੇ ਸੈਰ-ਸਪਾਟੇ ਨਾਲ ਸਬੰਧਤ ਵਪਾਰ ਅਤੇ ਵਪਾਰ ਨੂੰ ਸੁਖਾਲਾ ਬਣਾਉਣਾ ਹੈ।

  • ਕੇਂਦਰ ਸਰਕਾਰ ਨਵੇਂ ਸੈਰ-ਸਪਾਟਾ ਸਥਾਨਾਂ ਨੂੰ ਵਿਕਸਤ ਕਰਨ ਦੀ ਦਿਸ਼ਾ ਵਿੱਚ ਵੱਡਾ ਕਦਮ ਚੁੱਕਣ ਜਾ ਰਹੀ ਹੈ। ਇਸ ਸਬੰਧੀ ਕੇਂਦਰੀ ਸੈਰ ਸਪਾਟਾ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਦੀ ਅਗਵਾਈ ਹੇਠ ਅੱਜ ਚੰਡੀਗੜ੍ਹ ਵਿਖੇ ਉੱਤਰ ਪ੍ਰਦੇਸ਼, ਉਤਰਾਖੰਡ, ਜੰਮੂ ਕਸ਼ਮੀਰ, ਲੱਦਾਖ, ਪੰਜਾਬ, ਦਿੱਲੀ, ਚੰਡੀਗੜ੍ਹ, ਹਿਮਾਚਲ ਅਤੇ ਹਰਿਆਣਾ ਸਮੇਤ ਨੌਂ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਸੈਰ ਸਪਾਟਾ ਮੰਤਰੀਆਂ ਅਤੇ ਅਧਿਕਾਰੀਆਂ ਦੀ ਮੀਟਿੰਗ ਹੋ ਰਹੀ ਹੈ। -ਇਸ ਮੀਟਿੰਗ ਵਿੱਚ ਪੁਰਾਣੇ ਸੈਰ-ਸਪਾਟਾ ਸਥਾਨਾਂ ਵਿੱਚ ਸਹੂਲਤਾਂ ਵਿੱਚ ਸੁਧਾਰ ਕਰਨ ਤੋਂ ਇਲਾਵਾ ਨਵੇਂ ਸੈਰ-ਸਪਾਟਾ ਸਥਾਨਾਂ ਦੀ ਸ਼ਨਾਖਤ ਅਤੇ ਵਿਕਾਸ ਕਰਨਾ ਹੈ, ਸੈਰ-ਸਪਾਟਾ ਸਥਾਨਾਂ ਦਾ ਵਿਕਾਸ ਕਰਨਾ ਹੈ ਅਤੇ ਸੈਰ-ਸਪਾਟੇ ਨਾਲ ਸਬੰਧਤ ਵਪਾਰ ਅਤੇ ਵਪਾਰ ਨੂੰ ਸੁਖਾਲਾ ਬਣਾਉਣਾ ਹੈ।

  • ਮੈਡੀਕਲ ਕਾਲਜ਼ਾਂ ਚ NRI ਕੋਟੇ ਲਈ ਬਦਲੇ ਨਿਯਮ।
    - ਲਗਾਤਾਰ NRI ਕੋਟੇ ਅਧੀਨ ਖਾਲੀ ਰਹਿੰਦੀਆਂ ਸੀਟਾਂ ਕਾਰਨ ਕੀਤੇ ਵੱਡੇ ਬਦਲਾਅ।

    ਪੰਜਾਬ ਸਰਕਾਰ ਅਤੇ ਬਾਬਾ ਫਰੀਦ ਮੈਡੀਕਲ ਯੂਨੀਵਰਸਿਟੀ ਨੇ ਸੂਬੇ ਦੇ ਮੈਡੀਕਲ ਕਾਲਜਾਂ ਵਿੱਚ ਐਮਬੀਬੀਐਸ ਕੋਰਸ ਦੀਆਂ ਐਨਆਰਆਈ ਕੋਟੇ ਦੀਆਂ ਸੀਟਾਂ ਨੂੰ ਭਰਨ ਲਈ ਪੰਜਾਬ ਹਰਿਆਣਾ ਹਾਈਕੋਰਟ ਦੀ ਹਦਾਇਤਾਂ ਦੇ ਮੁਤਾਬਕ ਕੁਝ ਬਦਲਾਵ ਕੀਤੇ ਹਨ ਜਿਸ ਤੋਂ ਬਾਅਦ ਇਸ ਸਬੰਧੀ ਸਰਕਾਰ ਵੱਲੋਂ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ। ਸੂਬੇ ਭਰ ਦੇ ਵਿੱਚ ਐਨਆਰਆਈ ਕੋਟੇ ਦੀਆਂ ਐਮਬੀਬੀਐਸ ਦੀ 185 ਸੀਟਾਂ ਹਨ ਜਿਨਾਂ ਵਿੱਚੋਂ 35-40 ਸੀਟਾਂ ਤੇ ਹੀ ਦਾਖਲੇ ਹੋ ਪਾਉਂਦੇ ਸਨ ਅਤੇ ਖਾਲੀ ਰਹਿਣ ਵਾਲੀ ਬਾਕੀ ਸੀਟਾਂ ਜਨਰਲ ਕੋਟੇ ਵਿੱਚ ਤਬਦੀਲ ਕਰ ਦਿੱਤੀਆਂ ਜਾਂਦੀਆਂ ਸਨ। ਹੁਣ ਸਰਕਾਰ ਨੇ ਐਨਆਰਆਈ ਕੋਟੇ ਸਬੰਧੀ ਨਿਯਮਾਂ ਵਿੱਚ ਕੁਝ ਬਦਲਾਵ ਕੀਤੇ ਹਨ ਤਾਂ ਜੋ ਇਨਾ ਸੀਟਾਂ ਨੂੰ ਐਨਆਰਆਈ ਕੋਟੇ ਦੇ ਤਹਿਤ ਹੀ ਭਰਿਆ ਜਾ ਸਕੇ। ਇਸ ਦੇ ਤਹਿਤ ਹੁਣ ਐਨਆਰਆਈ ਸੀਟ ਤੇ ਦਾਖਲਾ ਲੈਣ ਵਾਲੇ ਵਿਦਿਆਰਥੀਆਂ ਦੇ ਕਰੀਬੀ ਰਿਸ਼ਤੇਦਾਰ ਵੀ ਉਹਨਾਂ ਦੀਆਂ ਫੀਸਾਂ ਭਰ ਸਕਦੇ ਹਨ। ਇਸ ਸਬੰਧੀ ਵਾਈਸ ਚਾਂਸਲਰ ਡਾਕਟਰ ਰਾਜੀਵ ਸੂਦ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹਨਾਂ ਸੀਟਾਂ ਨੂੰ ਭਰਨ ਵਾਸਤੇ ਸਰਕਾਰ ਵੱਲੋਂ ਅਦਾਲਤ ਦੀ ਹਦਾਇਤਾਂ ਦੇ ਮੁਤਾਬਕ ਕੁਝ ਬਦਲਾਵ ਕੀਤੇ ਗਏ ਹਨ ਤਾਂ ਜੋ ਜਿਆਦਾ ਤੋਂ ਜਿਆਦਾ ਐਨਆਰਆਈ ਬੱਚਿਆਂ ਨੂੰ ਦਾਖਲ ਕੀਤਾ ਜਾ ਸਕੇ। ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕੀਤੀ ਜਾ ਚੁੱਕੀ ਹੈ।

  • #ਚੰਡੀਗੜ੍ਹ: ਪੰਜਾਬ ਕਾਂਗਰਸ ਵੱਲੋਂ ਅੱਜ ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਵਿੱਚ ਸੇਬੀ ਮੁਖੀ ਨੂੰ ਘੁਟਾਲੇ ਵਿੱਚ ਸ਼ਾਮਲ ਕੀਤੇ ਜਾਣ 'ਤੇ ਪੰਜਾਬ ਕਾਂਗਰਸ ਦੇ ਮੈਂਬਰ ਪੰਜਾਬ ਕਾਂਗਰਸ ਭਵਨ ਸੈਕਟਰ 15 ਚੰਡੀਗੜ੍ਹ ਤੋਂ ਈਡੀ ਦਫ਼ਤਰ ਚੰਡੀਗੜ੍ਹ ਤੱਕ ਰੋਸ ਮਾਰਚ ਕਰਨਗੇ। (ਸੈਕਟਰ 18), ਸਵੇਰੇ 10:30 ਵਜੇ ਤੋਂ। ਪਿਛਲੇ ਹਫ਼ਤੇ ਜਾਰੀ ਕੀਤੀ ਗਈ ਹਿੰਡਨਬਰਗ ਰਿਪੋਰਟ ਵਿੱਚ ਸੇਬੀ ਦੀ ਚੇਅਰਪਰਸਨ ਮਾਧਾਬੀ ਬੁਚ ਅਤੇ ਉਸਦੇ ਪਤੀ ਧਵਲ ਬੁੱਚ ਉੱਤੇ ਅਡਾਨੀ ਮਨੀ ਸਾਈਫਨਿੰਗ ਸਕੈਂਡਲ ਵਿੱਚ ਵਰਤੇ ਗਏ ਅਸਪਸ਼ਟ ਆਫਸ਼ੋਰ ਫੰਡਾਂ ਵਿੱਚ ਹਿੱਸੇਦਾਰੀ ਦਾ ਦੋਸ਼ ਲਗਾਇਆ ਗਿਆ ਹੈ, ਕਾਂਗਰਸ ਸੇਬੀ ਚੇਅਰਮੈਨ ਨੂੰ ਹਟਾਉਣ ਦੀ ਮੰਗ ਨੂੰ ਲੈ ਕੇ ਅੱਜ ਦੇਸ਼ ਭਰ ਵਿੱਚ ਈਡੀ ਦੇ ਸਾਹਮਣੇ ਪ੍ਰਦਰਸ਼ਨ ਕਰੇਗੀ।

  • 2 ਤੋਂ 4 ਸਤੰਬਰ ਤੱਕ ਚੱਲਣ ਵਾਲੀ ਪੰਜਾਬ ਵਿਧਾਨ ਸਭਾ ਦਾ ਕੰਮਕਾਜ

  • ਕੋਲਕਾਤਾ ਵਿੱਚ ਇੱਕ ਡਾਕਟਰ ਦੀ ਹੱਤਿਆ ਅਤੇ ਬਲਾਤਕਾਰ ਦਾ ਮਾਮਲਾ ਸੀਬੀਆਈ ਅਤੇ ਬੰਗਾਲ ਪੁਲਿਸ ਨੇ ਇੱਕ ਸੀਲਬੰਦ ਕਵਰ ਵਿੱਚ ਐਸਸੀ ਵਿੱਚ ਦਰਜ ਕੀਤਾ ਸੀ। ਅਦਾਲਤ ਦੇ ਨਿਰਦੇਸ਼ਾਂ ਅਨੁਸਾਰ ਸੀਬੀਆਈ ਨੂੰ ਮਾਮਲੇ ਦੀ ਹੁਣ ਤੱਕ ਦੀ ਜਾਂਚ ਦੀ ਪ੍ਰਗਤੀ ਬਾਰੇ ਸਥਿਤੀ ਰਿਪੋਰਟ ਦਾਇਰ ਕਰਨੀ ਸੀ। ਹਸਪਤਾਲ 'ਤੇ ਭੀੜ ਵੱਲੋਂ ਕੀਤੇ ਗਏ ਹਮਲੇ ਸਬੰਧੀ ਪੱਛਮੀ ਬੰਗਾਲ ਸਰਕਾਰ ਨੇ ਜਿੱਥੇ ਜਾਂਚ ਰਿਪੋਰਟ ਅਦਾਲਤ 'ਚ ਦਾਖਲ ਕਰਨੀ ਸੀ, ਉਥੇ ਅੱਜ ਸੁਪਰੀਮ ਕੋਰਟ 'ਚ ਸੁਣਵਾਈ ਹੋਣੀ ਹੈ।

  • ਪੰਜਾਬ ਦੇ ਵਿੱਚ ਨਵੇਂ ਵਹੀਕਲ ਦੀ ਰਜਿਸਟਰੇਸ਼ਨ ਫੀਸ ਵਿੱਚ ਵੀ ਕੀਤਾ ਗਿਆ ਵਾਧਾ 
    ਇਕ ਲੱਖ ਤੋਂ ਥੱਲੇ ਮੋਟਰਸਾਈਕਲ ਖਰੀਦਣ ਉੱਤੇ ਦੇਣਾ ਪਏਗੀ 7.5% ਦੇ ਹਿਸਾਬ ਨਾਲ ਫੀਸ 
    ਇਕ ਲੱਖ ਤੋਂ 2 ਲੱਖ ਤੱਕ ਮੋਟਰਸਾਈਕਲ ਲੱਗੇਗੀ 10% ਫੀਸ 
    ਦੋ ਲੱਖ ਤੋਂ ਉੱਤੇ  ਮੋਟਰਸਾਈਕਲ ਤੇ 11% ਲੱਗੇਗੀ ਫੀਸ
    15 ਲੱਖ ਤੋਂ ਥੱਲੇ ਦੇ ਚਾਰ ਪਹੀਆ ਵਾਹਨ ਤੇ 9.5%
    15 ਲੱਖ ਤੋਂ 25 ਲੱਖ ਤੱਕ ਦੀ ਗੱਡੀ ਉੱਪਰ 12% 
    25 ਲੱਖ ਤੋਂ ਉੱਤੇ 13%

  • ਪੰਜਾਬ ਵਿੱਚ ਪੁਰਾਣੇ ਵਹੀਕਲਾਂ ਨੂੰ ਦੁਬਾਰਾ ਤੋਂ ਰਜਿਸਟਰ ਕਰਵਾਉਣ ਲਈ ਲੱਗੇਗਾ ਗ੍ਰੀਨ ਟੈਕਸ 

    ਦੋਪਈਆ ਵਾਹਨ ਤੇ ਲੱਗੇਗਾ 500 ਰੁਪਏ ਪੈਟਰੋਲ ਅਤੇ 1000 ਡੀਜ਼ਲ ਦਾ ਗ੍ਰੀਨ ਟੈਕਸ

    ਚਾਰ ਪਈਆ ਵਾਹਨ ਤੇ 1500 ਸੀਸੀ ਤੋਂ ਥੱਲੇ 3000 ਪੈਟਰੋਲ ਅਤੇ 4000 ਡੀਜ਼ਲ ਤੇ

    1500 ਸੀਸੀ ਤੋ ਉੱਤੇ 4000 ਪੈਟਰੋਲ ਅਤੇ 6000 ਡੀਜ਼ਲ

    ਕਮਰਸ਼ੀਅਲ ਵਹੀਕਲ ਲਈ ਅਲੱਗ ਤੋਂ ਹੋਣਗੇ ਕਾਨੂੰਨ

    ਮੋਟਰਸਾਈਕਲ ਤੇ 250 ਰੁਪਏ ਸਲਾਨਾ
    ਮੋਟਰ ਕੈਬ ਤੇ 300 ਰੁਪਏ ਸਾਲਾਨਾ
    ਹਲਕੇ ਭਾਰ ਢੋਣ ਵਾਲੇ ਵਾਹਨ 1500 ਰੁਪਏ ਸਾਲਾਨਾ
    ਮੀਡੀਅਮ ਪੱਧਰ ਦਾ ਭਾਰ ਢੋਣ ਵਾਲੇ ਵਾਹਨ 2000 ਰੁਪਏ ਸਾਲਾਨਾ
    ਵੱਡੇ ਪੱਧਰ ਤੇ ਢੋਣ ਵਾਲੇ ਵਾਹਨ 2500 ਰੁਪਏ

  • ਸ਼੍ਰੀ ਅਨੰਦਪੁਰ ਸਾਹਿਬ ਦੇ ਨਜ਼ਦੀਕ ਅਗੰਮਪੁਰ ਰੇਲਵੇ ਕਰਾਸਿੰਗ ਫਾਟਕ ਦੇ ਕੋਲ ਦੇਰ ਰਾਤ ਇੱਕ ਹਾਦਸਾ ਹੋਣ ਦੇ ਚਲਦਿਆਂ ਕੀ ਹਾਲ ਚਲਦਿਆਂ ਰੇਲਵੇ ਦੇ ਫਾਟਕ ਅਤੇ ਇਲੈਕਟ੍ਰਿਕ ਲਾਈਨ ਦਾ ਵੱਡੇ ਪੱਧਰ ਤੇ ਨੁਕਸਾਨ ਹੋਇਆ ਹੈ ਜਿਸ ਦੇ ਚਲਦਿਆਂ ਊਨਾ ਹਿਮਾਚਲ ਤੇ ਨੰਗਲ ਤੋਂ ਚਲ ਕੇ ਦਿੱਲੀ ਤੇ ਅੰਬਾਲਾ ਜਾਣ ਵਾਲੀਆਂ ਗੱਡੀਆਂ ਦੀ ਆਵਾਜਾਈ ਪ੍ਰਭਾਵਿਤ ਹੋਈ, ਰੇਲਵੇ ਫਾਟਕ ਦੇ ਨਜ਼ਦੀਕ ਇੱਕ ਟਿੱਪਰ ਦੀਆਂ ਬਰੇਕਾਂ ਨਾ ਲੱਗਣ ਦੇ ਚਲਦਿਆਂ ਇਹ ਟਿੱਪਰ ਪਹਿਲਾਂ ਇੱਕ ਬਲੈਰੋ ਗੱਡੀ ਤੇ ਉਸ ਤੋਂ ਬਾਅਦ ਇੱਕ ਟਰੱਕ ਦੇ ਵਿੱਚ ਵੱਜਿਆ । ਮੌਕੇ ਤੇ ਪੁੱਜੇ ਰੇਲਵੇ ਕਰਮਚਾਰੀਆਂ ਦਾ ਕਹਿਣਾ ਹੈ ਕਿ ਤਕਰੀਬਨ ਇਸ ਲਾਈਨ ਤੇ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਤਕਰੀਬਨ ਚਾਰ ਤੋਂ ਪੰਜ ਘੰਟੇ ਲੱਗਣਗੇ। 

  • ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਨਸ਼ਾ ਤਸਕਰਾ ਦੀ 37 ਕਰੋੜ 72 ਲੱਖ 30 ਹਜਾਰ ਰੁਪਏ ਕੀਮਤ ਦੀ ਪ੍ਰਾਪਰਟੀ ਕਰਵਾਈ ਗਈ ਫ੍ਰੀਜ

    ਸ੍ਰੀ ਸਤਿੰਦਰ ਸਿੰਘ ਆਈ.ਪੀ.ਐਸ. ਡੀ.ਆਈ.ਜੀ., ਬਾਡਰ ਰੇਂਜ ਜੀ ਵੱਲੋਂ ਪ੍ਰਾਪਤ ਦਿਸ਼ਾ ਨਿਦੇਸ਼ਾ ਅਨੁਸਾਰ ਸ਼੍ਰੀ ਚਰਨਜੀਤ ਸਿੰਘ ਆਈ.ਪੀ.ਐਸ.. ਸੀਨੀਅਰ ਕਪਤਾਨ ਪੁਲਿਸ, ਜਿਲ੍ਹਾ ਅੰਮ੍ਰਿਤਸਰ ਦਿਹਾਤੀ ਜੀ ਦੀਆਂ ਹਦਾਇਤਾ ਤੇ ਕੰਮ ਕਰਦਿਆਂ ਡੀ.ਐਸ.ਪੀ ਅਟਾਰੀ ਦੀ ਅਗਵਾਈ ਵਿੱਚ ਮੁੱਖ ਅਫਸਰ ਥਾਣਾ ਘਰਿੰਡਾ ਵੱਲੋ ਜਤਿਨ ਸਿੰਘ ਪੁੱਤਰ ਜੈਮਲ ਸਿੰਘ ਅਤੇ ਅਜੇਪਾਲ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀਆਨ ਮੋਦੇ ਥਾਣਾ ਘਰਿੰਡਾ ਨੂੰ 500 ਗ੍ਰਾਮ ਹੈਰੋਇਨ ਅਤੇ ਇੱਕ ਨਜਾਇਜ਼ 32 ਬੋਰ ਪਿਸਟਲ ਸਮੇਤ ਗ੍ਰਿਫਤਾਰ ਕੀਤਾ ਗਿਆ ਸੀ। ਜਿਸ ਸਬੰਧੀ ਉਕਤ ਦੋਨਾਂ ਖਿਲਾਫ ਥਾਣਾ ਘਰਿੰਡਾ ਵਿਖੇ ਮੁਕਦਮਾ. 162 ਮਿਤੀ 02.07.2024 ਜੁਰਮ 21,29/61/85 NDSP ACT, 25,27/54/59 ARMS ACT ਤਹਿਤ ਦਰਜ ਰਜਿਸਟਰ ਕੀਤਾ ਗਿਆ ਸੀ।

    ਜਿਸ ਸਬੰਧੀ ਮੁੱਖ ਅਫਸਰ ਥਾਣਾ ਘਰਿੰਡਾ ਵੱਲੋ ਉਕਤ ਗ੍ਰਿਫਤਾਰ ਦੋਸ਼ੀ ਜਤਿਨ ਸਿੰਘ ਅਤੇ ਅਜੇਪਾਲ ਸਿੰਘ ਦੀ ਕਾਲੀ ਕਮਾਈ ਨਾਲ ਬਣਾਈ ਗਈ ਨਾਮੀ ਅਤੇ ਬੇਨਾਮੀ ਪ੍ਰਾਪਰਟੀ ਦੀ ਸ਼ਨਾਖਤ ਕਰਵਾ ਕੇ ਅਤੇ ਸਬੰਧਿਤ ਵਿਭਾਗ ਪਾਸੋਂ ਵੈਲਿਊਏਸ਼ਨ ਕਰਵਾਈ ਗਈ ਜਿਸਦੀ ਕੀਮਤ 377,230,000/- ਰੁਪਏ ਬਣਦੀ ਹੈ ਜਿਸ ਨੂੰ ਅਧੀਨ ਧਾਰਾ 68F(2) NDPS ACT ਤਹਿਤ ਫ੍ਰੀਜ ਕਰਵਾ ਦਿੱਤਾ ਗਿਆ ਹੈ।

  • Chandigarh News: ਮੋਹਾਲੀ ਦੇ ਇੱਕ ਪਿੰਡ ਵੱਲੋਂ ਪਾਸ ਕੀਤੇ ਕਥਿਤ ਪੰਚਾਇਤੀ ਮਤੇ ਦੇ ਮਾਮਲੇ 'ਤੇ ਅੱਜ ਪੰਜਾਬ ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਹੋਵੇਗੀ। ਕੁਝ ਦਿਨ ਪਹਿਲਾਂ ਪੰਜਾਬ ਦੇ ਮੋਹਾਲੀ ਜ਼ਿਲ੍ਹੇ ਦੇ ਪਿੰਡ ਮੁੰਡੋ ਸੰਗਤੀਆਂ ਵਿੱਚ ਇੱਕ ਵਿਵਾਦਤ ਮਤਾ ਪਾਸ ਕੀਤਾ ਗਿਆ ਸੀ। ਇਸ ਦੌਰਾਨ ਪ੍ਰਵਾਸੀ ਲੋਕਾਂ ਨੂੰ ਪਿੰਡ ਛੱਡਣ ਦੇ ਆਦੇਸ਼ ਦਿੱਤੇ ਗਏ। ਪਿਛਲੀ ਸੁਣਵਾਈ ਦੌਰਾਨ ਹਾਈਕੋਰਟ ਨੇ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ ਹੈ। ਸਰਕਾਰ ਨੂੰ ਅਗਲੀ ਸੁਣਵਾਈ 'ਤੇ ਅਦਾਲਤ 'ਚ ਆਪਣਾ ਪੱਖ ਪੇਸ਼ ਕਰਨਾ ਹੋਵੇਗਾ।ਇਸ ਸਬੰਧੀ ਐਡਵੋਕੇਟ ਵੈਭਵ ਵਤਸ ਵੱਲੋਂ ਅਦਾਲਤ 'ਚ ਪਟੀਸ਼ਨ ਦਾਇਰ ਕੀਤੀ ਗਈ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਸੰਵਿਧਾਨ ਹਰ ਨਾਗਰਿਕ ਨੂੰ ਆਪਣੀ ਪਸੰਦ ਦੀ ਜਗ੍ਹਾ 'ਤੇ ਰਹਿਣ ਦਾ ਅਧਿਕਾਰ ਦਿੰਦਾ ਹੈ। ਇਸ ਤਰ੍ਹਾਂ ਪ੍ਰਵਾਸੀ ਮਜ਼ਦੂਰਾਂ ਨੂੰ ਪਿੰਡੋਂ ਬੇਦਖਲ ਕਰਕੇ ਉਨ੍ਹਾਂ ਦੇ ਹੱਕਾਂ ਦਾ ਘਾਣ ਕੀਤਾ ਜਾ ਰਿਹਾ ਹੈ।

  • Farmers Protest:  ਸ਼ੰਭੂ ਸਰਹੱਦ 'ਤੇ ਚੱਲ ਰਹੇ ਕਿਸਾਨਾਂ ਦੇ ਪ੍ਰਦਰਸ਼ਨ 'ਤੇ ਸੁਪਰੀਮ ਕੋਰਟ ਸੁਣਵਾਈ ਕਰੇਗੀ। ਪਿਛਲੀ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਪਟਿਆਲਾ ਅਤੇ ਅੰਬਾਲਾ ਦੇ ਸੀਨੀਅਰ ਪੁਲਿਸ ਕਪਤਾਨ ਅਤੇ ਦੋਵਾਂ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਇੱਕ ਹਫ਼ਤੇ ਦੇ ਅੰਦਰ ਮੀਟਿੰਗ ਕਰਨ ਅਤੇ ਸੰਭਾਵਨਾਵਾਂ ਦਾ ਪਤਾ ਲਗਾਉਣ ਲਈ ਕਿਹਾ ਹੈ। ਐਂਬੂਲੈਂਸਾਂ, ਜ਼ਰੂਰੀ ਸੇਵਾਵਾਂ ਅਤੇ ਨੇੜਲੇ ਖੇਤਰ ਵਿੱਚ ਰੋਜ਼ਾਨਾ ਯਾਤਰੀਆਂ ਲਈ ਸ਼ੁਰੂ ਵਿੱਚ ਸ਼ੰਭੂ ਸਰਹੱਦੀ ਹਾਈਵੇਅ ਨੂੰ ਅੰਸ਼ਕ ਤੌਰ 'ਤੇ ਖੋਲ੍ਹਣਾ। ਹਰਿਆਣਾ ਸਰਕਾਰ ਨੇ ਸ਼ੰਭੂ ਬਾਰਡਰ ਖੋਲ੍ਹਣ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਹੈ।

ZEENEWS TRENDING STORIES

By continuing to use the site, you agree to the use of cookies. You can find out more by Tapping this link