Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚ

ਮਨਪ੍ਰੀਤ ਸਿੰਘ Thu, 23 May 2024-7:29 pm,

Latest News From Punjab Live: ਪੰਜਾਬ ਦੀ ਸਿਆਸਤ, ਅਪਰਾਧ ਤੇ ਹੋਰ ਅਹਿਮ ਖਬਰਾਂ ਦੀ ਹਰ ਅਪਡੇਟਸ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜੀਟਲ ਪਲੇਟਫਾਰਮ ਨਾਲ ਜੁੜੇ ਰਹੋ।

Punjab Haryana Himachal News 22 May 2024: ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਦੀ ਰਾਜਨੀਤੀ, ਖੇਡਾਂ, ਅਪਰਾਧ ਅਤੇ ਮਨੋਰੰਜਨ ਜਗਤ ਨਾਲ ਜੁੜੀਆਂ ਹਰ ਖ਼ਬਰਾਂ ਬਾਰੇ ਜਾਣਨ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜੀਟਲ ਪਲੇਟਫਾਰਮ ਨਾਲ ਜੁੜੇ ਰਹੋ। ਇੱਥੇ ਤੁਹਾਨੂੰ ਪਲ-ਪਲ ਦੀ ਅਪਡੇਟਸ ਮਿਲੇਗੀ।

नवीनतम अद्यतन

  • ਕੁਝ ਲੋਕ ਕਿਸਾਨਾਂ ਦੇ ਨਾਂ ਉਤੇ ਆਪਣੀਆਂ ਦੁਕਾਨਾਂ ਚਲਾ ਰਹੇ-ਪੰਧੇਰ
    ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਪਟਿਆਲਾ ਰੈਲੀ ਵਿੱਚ ਕਿਸਾਨਾਂ ਤੇ ਕਿਸਾਨ ਅੰਦੋਲਨ ਨੂੰ ਲੈ ਕੇ ਚੁੱਕੇ ਗਏ ਸਵਾਲਾਂ ਦੇ ਜਵਾਬ ਵਿੱਚ ਕਿਰਤੀ ਕਿਸਾਨ ਯੂਨੀਅਨ ਦੇ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਕੁਝ ਲੋਕ ਕਿਸਾਨਾਂ ਦੇ ਨਾਂ 'ਤੇ ਆਪਣੀਆਂ ਦੁਕਾਨਾਂ ਚਲਾ ਰਹੇ ਹਨ। ਪ੍ਰਧਾਨ ਮੰਤਰੀ ਨੂੰ ਕਿਸਾਨਾਂ ਨਾਲ ਗੱਲ ਕਰਨੀ ਚਾਹੀਦੀ ਹੈ ਅਤੇ ਕਿਸਾਨਾਂ ਦੇ ਸਵਾਲਾਂ ਦੇ ਜਵਾਬ ਦੇਣੇ ਚਾਹੀਦੇ ਹਨ।

  • ਕਿਸਾਨਾਂ ਨੇ ਧਰਨਾ ਕੀਤਾ ਸਮਾਪਤ

    ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਭਾਸ਼ਣ ਦੇ ਖਤਮ ਹੋਣ ਦੇ ਨਾਲ ਹੀ ਪਟਿਆਲਾ ਟੋਲ ਪਲਾਜ਼ਾ 'ਤੇ ਕਿਸਾਨਾਂ ਦਾ ਧਰਨਾ ਖਤਮ ਹੋ ਗਿਆ। ਹੁਣ ਭਲਕੇ ਗੁਰਦਾਸਪੁਰ ਅਤੇ ਜਲੰਧਰ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸਵਾਲਾਂ ਦੇ ਜਵਾਬ ਮੰਗੇ ਜਾਣਗੇ।

  • ਟੋਲ ਪਲਾਜ਼ੇ ਉਤੇ ਕਿਸਾਨ ਇਕੱਠੇ ਹੋਣੇ ਹੋਏ ਸ਼ੁਰੂ
    ਨਾਭਾ ਪਟਿਆਲਾ ਰੋਡ ਉਤੇ ਟੋਲ ਪਲਾਜ਼ੇ ਉਪਰ ਕਿਸਾਨ ਯੂਨੀਅਨ ਇਕੱਠੀਆਂ ਹੋਣੀਆਂ ਸ਼ੁਰੂ ਹੋ ਗਈਆਂ ਹਨ। ਮੋਦੀ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ ਤੇ ਪੁਲਿਸ ਵੱਲੋਂ ਸਖਤ ਪ੍ਰਬੰਧ ਕੀਤੇ ਗਏ ਹਨ। ਇਸ ਮੌਕੇ ਕ੍ਰਾਂਤੀਕਾਰੀ ਯੂਨੀਅਨ ਸੂਬਾ ਪ੍ਰਧਾਨ, ਦਰਸ਼ਨ ਪਾਲ ਸਿੰਘ ਸੂਬਾ ਪ੍ਰਧਾਨ, ਜਨ ਸਕੱਤਰ ਘੁੰਮਣ ਸਿੰਘ ਰਾਜਗੜ੍ਹ ਤੋਂ ਇਲਾਵਾ ਕਾਫੀ ਜਥੇਬੰਦੀਆਂ ਦੇ ਆਗੂ ਪਹੁੰਚ ਰਹੇ ਹਨ।

  • ਕਿਸਾਨਾਂ ਤੇ ਅਧਿਕਾਰੀਆਂ ਵਿਚਾਲੇ ਮੀਟਿੰਗ ਬੇਸਿੱਟਾ; ਕਿਸਾਨਾਂ ਦਾ ਧਰਨਾ ਰਹੇਗਾ ਜਾਰੀ
    ਕਿਸਾਨਾਂ ਦੀ ਅਧਿਕਾਰੀਆਂ ਨਾਲ ਮੀਟਿੰਗ ਦਾ ਕੋਈ ਨਤੀਜਾ ਨਹੀਂ ਨਿਕਲਿਆ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਉਨ੍ਹਾਂ ਦੇ ਸਵਾਲਾਂ ਦੇ ਜਵਾਬ ਮੰਗਣ ਲਈ ਵਫ਼ਦ ਭੇਜਣ ਦੀ ਗੱਲ ਕੀਤੀ ਸੀ, ਪਰ ਕੋਈ ਜਵਾਬ ਨਹੀਂ ਮਿਲਿਆ। ਇਸ ਲਈ ਧਰਨਾ ਜਾਰੀ ਰਹੇਗਾ।

  • 12 ਪਿੰਡਾਂ ਦੇ ਲੋਕਾਂ ਵੱਲੋਂ ਵੋਟਾਂ ਦੇ ਬਾਈਕਾਟ ਦਾ ਐਲਾਨ

    ਖੰਨਾ ਦੇ ਪਿੰਡ ਘੁੰਗਰਾਲੀ ਰਾਜਪੂਤਾਂ ਵਿਖੇ ਬਾਇਓ ਗੈਸ ਫੈਕਟਰੀ ਦੇ ਵਿਰੋਧ ਵਿੱਚ 12 ਪਿੰਡਾਂ ਦੇ ਲੋਕਾਂ ਨੇ ਪੱਕਾ ਮੋਰਚਾ ਲਗਾਇਆ ਹੋਇਆ ਹੈ। ਪਿੰਡਾਂ ਵਾਲਿਆਂ ਨੇ ਲੋਕ ਸਭਾ ਚੋਣ ਲਈ ਵੋਟਾਂ ਦਾ ਮੁਕੰਮਲ ਬਾਈਕਾਟ ਕੀਤਾ। 18 ਦਿਨਾਂ ਤੋਂ ਦਿਨ ਰਾਤ ਧਰਨਾ ਦੇ ਰਹੇ ਲੋਕਾਂ ਨੇ ਕਿਹਾ ਕਿ ਫੈਕਟਰੀ ਵਿਚੋਂ ਬਦਬੂ ਆਉਂਦੀ ਹੈ। ਜਿਸ ਨਾਲ ਬਿਮਾਰੀਆਂ ਫੈਲ ਰਹੀਆਂ ਹਨ ਅਤੇ 12 ਪਿੰਡ ਪ੍ਰਭਾਵਿਤ ਹਨ। ਮਜਬੂਰੀ ਵਿੱਚ ਵੋਟਾਂ ਦਾ ਬਾਈਕਾਟ ਕਰਨਾ ਪਿਆ। ਪਿੰਡ ਵਿੱਚ ਕੋਈ ਵੀ ਬੂਥ ਨਹੀਂ ਲੱਗੇਗਾ ਅਤੇ ਨਾ ਹੀ ਕੋਈ ਵੋਟ ਪਵੇਗਾ।

  • ਕਿਸਾਨਾਂ ਅਤੇ ਪੁਲਿਸ ਵਿਚਾਲੇ ਚੱਲ ਰਹੀ ਮੀਟਿੰਗ
    ਕਿਸਾਨ ਆਗੂਆਂ ਤੇ ਪੁਲਿਸ ਅਧਿਕਾਰੀਆਂ ਵਿਚਾਲੇ ਮੀਟਿੰਗ ਚੱਲ ਰਹੀ ਹੈ ਜਿਸ ਵਿੱਚ ਕਿਸਾਨਾਂ ਨੂੰ ਆਪਣਾ ਧਰਨਾ ਖਤਮ ਕਰਨ ਲਈ ਪ੍ਰੇਰਿਆ ਜਾ ਰਿਹਾ ਹੈ। ਇਸ ਮੀਟਿੰਗ ਵਿੱਚ ਏਡੀਜੀਪੀ ਐਸਪੀਐਸ ਪਰਮਾਰ ਅਤੇ ਸਰਵਣ ਸਿੰਘ ਪੰਧੇਰ ਸਮੇਤ ਸੱਤ ਹੋਰ ਕਿਸਾਨ ਆਗੂ ਮੌਜੂਦ ਹਨ।

  • ਪੱਥਰੀ ਦੇ ਦਰਦ ਤੋਂ ਪਰੇਸ਼ਾਨ ਵਿਦਿਆਰਥਣ ਨੇ ਕੀਤੀ ਖ਼ੁਦਕੁਸ਼ੀ
    ਅਬੋਹਰ ਦੇ ਸੁਭਾਸ਼ ਨਗਰ ਵਿੱਚ ਵੀਰਵਾਰ ਦੁਪਹਿਰੇ 11ਵੀਂ ਕਲਾਸ ਦੀ ਵਿਦਿਆਰਥਣ ਨੇ ਸ਼ੱਕੀ ਹਾਲਾਤ ਵਿੱਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕਾ ਦੀ ਲਾਸ਼ ਨੂੰ ਸਰਕਾਰੀ ਹਸਪਤਾਲ ਦੀ ਮੋਰਚਰੀ ਵਿਚ ਰਖਵਾ ਦਿੱਤਾ ਗਿਆ ਹੈ। ਹਾਲਾਂਕਿ ਸਿਟੀ-2 ਦੀ ਪੁਲਿਸ ਮੌਕੇ ਉਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜਦਕਿ ਮ੍ਰਿਤਕਾ ਦੇ ਪਰਿਵਾਰਿਕ ਮੈਂਬਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਲੜਕੀ ਪੱਥਰੀ ਦੇ ਦਰਦ ਤੋਂ ਪਰੇਸ਼ਾਨ ਚੱਲ ਰਹੀ ਸੀ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਕਿ ਆਖਿਰਕਾਰ ਮੌਤ ਦੇ ਅਸਲ ਕਾਰਨਾਂ ਦੀ ਵਜ੍ਹਾ ਕੀ ਸੀ। ਇਸ ਲਈ ਹੁਣ ਪੋਸਟਮਾਰਟਮ ਲਈ ਮ੍ਰਿਤਕਾ ਦੀ ਲਾਸ਼ ਨੂੰ ਸਰਕਾਰੀ ਹਸਪਤਾਲ ਦੀ ਮੋਰਚਰੀ ਵਿੱਚ ਰਖਵਾ ਦਿੱਤਾ ਗਿਆ ਹੈ।

  • ਬੀਕਾਨੇਰ 'ਚ ਲੱਖਾਂ ਦੀ ਲੁੱਟ, ਫਾਜ਼ਿਲਕਾ ਪੁਲਿਸ ਨੇ ਰਾਜਪੁਰਾ 'ਚ ਮੁਲਜ਼ਮ ਕੀਤਾ ਕਾਬੂ

    ਫਾਜ਼ਿਲਕਾ ਪੁਲਿਸ ਨੇ ਰਾਜਪੁਰਾ ਬੈਰੀਅਰ 'ਤੇ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ, ਜਿਨ੍ਹਾਂ ਕੋਲੋਂ 13 ਲੱਖ 80 ਹਜ਼ਾਰ ਰੁਪਏ ਦੀ ਨਕਦੀ ਬਰਾਮਦ ਕੀਤੀ ਗਈ ਹੈ। ਮੁਢਲੀ ਜਾਂਚ ਵਿੱਚ ਸਹਾਮਣੇ ਆਇਆ ਹੈ ਕਿ ਇਹ ਮੁਲਜ਼ਮ ਬੀਕਾਨੇਰ ਵਿੱਚ ਲੁੱਟ ਦੀ ਵਾਰਦਾਤ ਅੰਜ਼ਾਮ ਦੇ ਕੇ ਪੰਜਾਬ ਭੱਜ ਆਏ ਸਨ।

  • ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪਟਿਆਲਾ ਵਿੱਚ ਰੈਲੀ

    ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪਟਿਆਲਾ ਵਿੱਚ ਰੈਲੀ ਹੈ। ਇਹ ਰੈਲੀ ਪਟਿਆਲਾ ਤੋਂ ਬੀਜੇਪੀ ਉਮੀਦਵਾਰ ਪਰਨੀਤ ਕੌਰ ਦੇ ਸਮਰਥਨ ਦੇ ਵਿੱਚ ਰੱਖੀ ਗਈ ਹੈ। ਇਸ ਰੈਲੀ ਵਿੱਚ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸ਼ਾਮਲ ਨਹੀਂ ਹੋਂਣਗੇ। ਇਸ ਸਬੰਧੀ ਜਾਣਕਾਰੀ ਪਰਨੀਤ ਕੌਰ ਨੇ ਦਿੱਤੀ ਹੈ। ਉਨ੍ਹਾਂ ਨੇ ਜ਼ੀ ਮੀਡੀਆ ਨਾਲ Exclusive ਗੱਲਬਾਤ ਕਰਦਿਆਂ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਿਹਤ ਠੀਕ ਨਹੀਂ ਹੈ। ਉਨ੍ਹਾਂ ਨੂੰ ਫੂਡ ਪੁਆਈਜ਼ਨਿੰਗ ਹੋ ਗਈ ਹੈ। ਜਿਸ ਕਰਕੇ ਉਹ ਰੈਲੀ ਵਿੱਚ ਹਾਜ਼ਰ ਨਹੀਂ ਰਹਿਣਗੇ।

  • ਬਾਬਾ ਰਾਮ ਸਿੰਘ ਗੰਢੂਆਂ ਵਾਲਿਆਂ ਦਾ ਦਿਹਾਂਤ

    ਫਤਹਿਗੜ੍ਹ ਸਾਹਿਬ ਦੇ ਗੁਰਦੁਆਰਾ ਟਾਹਲੀ ਸਾਹਿਬ (ਦੁਫੇੜਾ ਸਾਹਿਬ) ਦੇ ਮੁੱਖ ਸੇਵਾਦਾਰ ਬਾਬਾ ਰਾਮ ਸਿੰਘ ਗੰਢੂਆਂ ਵਾਲੇ ਦਾ ਦਿਹਾਂਤ ਹੋ ਗਿਆ। ਉਨ੍ਹਾਂ ਬੁੱਧਵਾਰ ਨੂੰ ਮੋਹਾਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਆਖਰੀ ਸਾਹ ਲਏ। ਬਾਬਾ ਰਾਮ ਸਿੰਘ ਕਾਫੀ ਸਮੇਂ ਤੋਂ ਬਿਮਾਰ ਸਨ। ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ 26 ਮਈ ਦਿਨ ਐਤਵਾਰ ਨੂੰ ਗੁਰਦੁਆਰਾ ਟਾਹਲੀ ਸਾਹਿਬ ਵਿਖੇ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ।

  • ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਮਾਤਾ ਪਿਤਾ ਤੋਂ ਪੁਲਿਸ ਕਰੇਗੀ ਪੁੱਛਗਿੱਛ

    ਅਰਵਿੰਦ ਕੇਜਰੀਵਾਲ ਨੇ ਆਪਣੇ ਐਕਸ ਅਕਾਉਂਟ 'ਤੇ ਲਿਖਿਆ...ਮੈਂ ਆਪਣੇ ਮਾਤਾ-ਪਿਤਾ ਅਤੇ ਪਤਨੀ ਨਾਲ ਪੁਲਿਸ ਦੀ ਉਡੀਕ ਕਰ ਰਿਹਾ ਹਾਂ। ਕੱਲ੍ਹ ਪੁਲਿਸ ਨੇ ਫ਼ੋਨ ਕਰਕੇ ਮੇਰੇ ਮਾਤਾ-ਪਿਤਾ ਤੋਂ ਪੁੱਛਗਿੱਛ ਕਰਨ ਲਈ ਸਮਾਂ ਮੰਗਿਆ। ਪਰ ਉਹ ਆਉਣਗੇ ਜਾਂ ਨਹੀਂ ਇਸ ਬਾਰੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਗਈ।

  • ਪ੍ਰਧਾਨ ਮੰਤਰੀ ਦੀ ਪਟਿਆਲਾ ਵਿੱਚ ਰੈਲੀ

    ਸ਼ੰਭੂ ਬਾਰਡਰ ਤੋਂ ਕਿਸਾਨਾਂ ਨੇ ਪਟਿਆਲਾ ਵੱਲ ਕੂਚ ਕੀਤਾ ਸ਼ੁਰੂ। ਕਿਸਾਨਾਂ ਦਾ ਕਹਿਣਾ ਹੈ ਕਿ ਉਹ ਪਟਿਆਲਾ ਜਾ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਸਵਾਲ ਪੁੱਛਣਗੇ। ਅੱਜ ਪਟਿਆਲਾ ਵਿੱਚ ਸ਼ਾਮ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਾਜਪਾ ਉਮੀਦਵਾਰ ਪਰਨੀਤ ਕੌਰ ਦੇ ਸਮਰਥਨ ਵਿੱਚ ਰੱਖੀ ਰੈਲੀ ਨੂੰ ਸੰਬੋਧਿਤ ਕਰਨਗੇ ਹੈ। 

  • ਮਲੋਟ ਵਿਖੇ ਡੇਅਰੀ ਨੂੰ ਲੱਗੀ ਅੱਗ, ਲੱਖਾਂ ਦਾ ਨੁਕਸਾਨ 

    ਮਲੋਟ ਵਿਖੇ ਇੱਕ ਡੇਅਰੀ ਨੂੰ ਸ਼ਾਰਟ ਸਰਕਟ ਕਾਰਨ ਅੱਗ ਲੱਗ ਗਈ। ਅੱਗ ਲੱਗਣ ਨਾਲ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ। ਮਲੋਟ ਫਾਇਰ ਬ੍ਰਿਗੇਡ ਦੀ ਟੀਮ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ। ਜਾਣਕਾਰੀ ਦਿੰਦਿਆ ਡੇਅਰੀ ਮਾਲਕ ਵਿਜੈ ਕੁਮਾਰ ਨੇ ਦੱਸਿਆ ਕਿ ਅੱਗ ਲੱਗਣ ਨਾਲ ਕਰੀਬ 25 ਲੱਖ ਦਾ ਨੁਕਸਾਨ ਹੋ ਗਿਆ।

     

  • PM NARENDRA MODI IN PUNJAB

    ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਪੰਜਾਬ ਵਿੱਚ ਚੋਣ ਮੁਹਿੰਮ ਦੀ ਸ਼ੁਰੂਆਤ ਪਟਿਆਲਾ ਤੋਂ ਕਰਨ ਜਾ ਰਹੇ ਹਨ। ਪ੍ਰਧਾਨ ਮੰਤਰੀ ਮੋਦੀ ਸ਼ਾਮ 4 ਵਜੇ ਦੇ ਕਰੀਬ ਰੈਲੀ ਨੂੰ ਸੰਬੋਧਨ ਕਰਨਗੇ। ਇਹ ਰੈਲੀ ਭਾਜਪਾ ਦੀ ਪਟਿਆਲਾ ਤੋਂ ਉਮੀਦਵਾਰ ਪ੍ਰਨੀਤ ਕੌਰ ਦੇ ਸਮਰਥਨ ਵਿੱਚ ਹੋਵੇਗੀ।

  • Lok Sabha Election 2024 Phase 6

    6ਵੇਂ ਗੇੜ ਦੀਆਂ ਲੋਕ ਸਭਾ ਚੋਣਾਂ ਲਈ ਪ੍ਰਚਾਰ ਦਾ ਅੱਜ ਆਖਰੀ ਦਿਨ ਅਤੇ ਲੋਕ ਸਭਾ ਚੋਣਾਂ ਦੇ 6ਵੇਂ ਪੜਾਅ ਲਈ 25 ਮਈ ਨੂੰ 7 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ 58 ਹਲਕਿਆਂ ਵਿੱਚ 7 ​​ਰਾਜਾਂ ਦੇ ਕੁੱਲ 889 ਉਮੀਦਵਾਰਾਂ ਲਈ ਵੋਟਿੰਗ ਹੋਵੇਗੀ।

ZEENEWS TRENDING STORIES

By continuing to use the site, you agree to the use of cookies. You can find out more by Tapping this link