Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚ
Punjab Breaking News Live Updates: ਪੰਜਾਬ ਦੀ ਸਿਆਸਤ, ਅਪਰਾਧ ਤੇ ਹੋਰ ਅਹਿਮ ਖਬਰਾਂ ਦੀ ਹਰ ਅਪਡੇਟਸ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜੀਟਲ ਪਲੇਟਫਾਰਮ ਨਾਲ ਜੁੜੇ ਰਹੋ।
Punjab Breaking News Live Updates: ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਦੀ ਰਾਜਨੀਤੀ, ਖੇਡਾਂ, ਅਪਰਾਧ ਅਤੇ ਮਨੋਰੰਜਨ ਜਗਤ ਨਾਲ ਜੁੜੀਆਂ ਹਰ ਖ਼ਬਰਾਂ ਬਾਰੇ ਜਾਣਨ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜ਼ੀਟਲ ਪਲੇਟਫਾਰਮ ਨਾਲ ਜੁੜੇ ਰਹੋ। ਇੱਥੇ ਤੁਹਾਨੂੰ ਦਿਨ ਭਰ ਵਿੱਚ ਕੀ-ਕੀ ਹੋ ਰਿਹਾ ਹੈ ਉਸ ਦੀ ਹਰ ਅਪਡੇਟਸ ਮਿਲੇਗੀ।
ਮੁੱਖ ਮੰਤਰੀ ਭਗਵੰਤ ਮਾਨ ਅੱਜ ਜਲੰਧਰ ਆਉਣਗੇ, ਮੁੱਖ ਮੰਤਰੀ ਹਫਤੇ 'ਚ ਦੋ ਦਿਨ ਜਲੰਧਰ 'ਚ ਰਹਿਣਗੇ, ਮੁੱਖ ਮੰਤਰੀ ਭਗਵੰਤ ਮਾਨ 24 ਅਤੇ 25 ਜੁਲਾਈ ਨੂੰ ਜਲੰਧਰ 'ਚ ਰਹਿਣਗੇ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੀ ਅੱਜ ਅੰਮ੍ਰਿਤਸਰ ਫੇਰੀ, ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਅੰਦਰ ਸਰਹੱਦੀ ਖੇਤਰ ਦੇ ਲੋਕਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨਗੇ, ਰਾਜਪਾਲ ਦੀ ਬੇਨਤੀ 'ਤੇ ਸੁਰੱਖਿਆ ਕਮੇਟੀ ਦਾ ਗਠਨ ਵੀ ਕੀਤਾ ਗਿਆ ਹੈ। ਬਨਵਾਰੀ ਲਾਲ ਪੁਰੋਹਿਤ ਬਾਅਦ ਦੁਪਹਿਰ ਇੱਕ ਪ੍ਰੈਸ ਕਾਨਫਰੰਸ ਵਿੱਚ ਮੀਡੀਆ ਨੂੰ ਸੰਬੋਧਨ ਕਰਨਗੇ।
Punjab Breaking News Live Updates
नवीनतम अद्यतन
ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਸੀਐਮ ਉਤੇ ਕੱਸਿਆ ਤੰਜ
ਕਾਨਫਰੰਸ ਦੌਰਾਨ ਜ਼ੀ ਮੀਡੀਆ ਦੇ ਨੁਮਾਇੰਦੇ ਵੱਲੋਂ ਪੁੱਛੇ ਗਏ ਸਵਾਲ ਉਤੇ ਰਾਜਪਾਲ ਨੇ ਕਿਹਾ ਕਿ ਸੀਐਮ ਕਾਫੀ ਬਿਜ਼ੀ ਰਹਿੰਦੇ ਹਨ। ਡੀਜੀਪੀ ਵੱਲ ਇਸ਼ਾਰੇ ਕਰਦੇ ਹੋਏ ਕਿਹਾ ਕਿ ਸ਼ਾਇਦ ਇਨ੍ਹਾਂ ਨੂੰ ਵੀ ਨਹੀਂ ਮਿਲਦੇ।
ਬਨਵਾਰੀ ਲਾਲ ਪੁਰੋਹਿਤ ਨੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਨਸ਼ਾ ਮੁਕਤ ਪਿੰਡਾਂ ਨੂੰ ਲੱਖਾਂ ਰੁਪਏ ਦੇ ਇਨਾਮ ਦਿੱਤੇ ਜਾਣਗੇ। ਇਸ ਤੋਂ ਇਲਾਵਾ ਜੋ ਡ੍ਰੋਨ ਫੜ੍ਹ ਕੇ ਲਿਆਏਗਾ ਉਸ ਨੂੰ ਵੀ ਲੱਖ ਰੁਪਏ ਦਾ ਇਨਾਮ ਦਿੱਤਾ ਜਾਵੇਗਾ।
ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੇ ਕਾਫਲੇ ਦੀ ਗੱਡੀ ਹਾਦਸਾਗ੍ਰਸਤ
ਪੰਜਾਬ ਦੇ ਅੰਮ੍ਰਿਤਸਰ 'ਚ ਸਰਹੱਦੀ ਦੌਰੇ 'ਤੇ ਗਏ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੇ ਕਾਫਲੇ ਦੀ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਰਾਜਪਾਲ ਪੁਰੋਹਿਤ ਦਾ ਕਾਫਲਾ ਪੁਲ ਮੌੜ ਤੋਂ ਘਰਿੰਡਾ ਵੱਲ ਆ ਰਿਹਾ ਸੀ। ਇਸ ਦੌਰਾਨ ਸੁਰੱਖਿਆ ਲਈ ਤਾਇਨਾਤ ਸੀਆਰਪੀਐਫ ਜਵਾਨਾਂ ਦੀ ਕਾਰ ਦਾ ਟਾਇਰ ਫਟ ਗਿਆ ਅਤੇ ਸੰਤੁਲਨ ਵਿਗੜਨ ਕਾਰਨ ਕਾਰ ਡਿਵਾਈਡਰ ਨਾਲ ਜਾ ਟਕਰਾਈ। ਇਸ ਘਟਨਾ ਵਿੱਚ ਸੀਆਰਪੀਐਫ ਦੇ ਤਿੰਨ ਜਵਾਨਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ।
ਸੰਸਦ ਮੈਂਬਰ ਅਤੇ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਅੱਜ 12 ਕਿਸਾਨ ਆਗੂਆਂ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਕਿਸਾਨ ਆਗੂ ਸਰਵਣ ਸਿੰਘ ਪੰਧੇਰ, ਜਗਜੀਤ ਸਿੰਘ ਡੱਲੇਵਾਲ ਤੇ ਹੋਰ ਕਿਸਾਨ ਆਗੂ ਮੌਜੂਦ ਸਨ। ਰਾਹੁਲ ਗਾਂਧੀ ਨੇ ਇੰਡੀਆ ਗਠਜੋੜ ਦੇ ਆਗੂਆਂ ਨਾਲ ਵਿਚਾਰ ਚਰਚਾ ਮਗਰੋਂ ਘੱਟੋ-ਘੱਟ ਸਮਰਥਨ ਮੁੱਲ ਲਈ ਸਰਕਾਰ ਉਤੇ ਦਬਾਅ ਬਣਾਉਣ ਦਾ ਭਰੋਸਾ ਦਿਵਾਇਆ।
ਚੰਡੀਗੜ੍ਹ ਬਾਰ ਐਸੋਸੀਏਸ਼ਨ ਦੇ ਵਕੀਲ ਆਪਣੀਆਂ ਮੰਗਾਂ ਨੂੰ ਲੈ ਕੇ ਉਤਰੇ ਸੜਕਾਂ ਤੇ ,
ਸੈਕਟਰ 43 ਦੇ ਵਿੱਚ ਵਕੀਲਾਂ ਵੱਲੋਂ ਕੀਤਾ ਗਿਆ ਰੋਸ ਮਾਰਚ,
ਅੱਜ ਤੀਸਰੇ ਦਿਨ ਵਿੱਚ ਦਾਖਿਲ ਹੋਈ ਚੰਡੀਗੜ੍ਹ ਬਾਰ ਐਸੋਸੀਏਸ਼ਨ ਦੀ ਹੜਤਾਲ,
Chandigarh union territory tenency act 2019ਦੇ ਵਿਰੋਧ ਵਿੱਚ ਕੀਤੀ ਗਈ ਹੈ ਹੜਤਾਲਸੁਪਰੀਮ ਕੋਰਟ ਨੇ ਕਿਹਾ ਕਿ ਅਸੀਂ ਇਕ ਕਮੇਟੀ ਬਣਾਉਣ 'ਤੇ ਵਿਚਾਰ ਕਰਾਂਗੇ ਜੋ ਸਾਰੀਆਂ ਧਿਰਾਂ ਅਤੇ ਕਿਸਾਨਾਂ ਨਾਲ ਗੱਲ ਕਰੇਗੀ ਅਤੇ ਸਮੱਸਿਆ ਦਾ ਹੱਲ ਕੱਢੇਗੀ। ਅਦਾਲਤ ਨੇ ਹਰਿਆਣਾ ਅਤੇ ਪੰਜਾਬ ਨੂੰ ਕਮੇਟੀ ਲਈ ਯੋਗ ਵਿਅਕਤੀਆਂ ਦੇ ਨਾਂ ਸੁਝਾਉਣ ਲਈ ਕਿਹਾ ਹੈ। ਸੁਪਰੀਮ ਕੋਰਟ ਨੇ ਫਿਲਹਾਲ ਸਥਿਤੀ ਜਿਉਂ ਦੀ ਤਿਉਂ ਬਣਾਈ ਰੱਖਣ ਦੇ ਹੁਕਮ ਦਿੱਤੇ ਹਨ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜ ਰਹੇ ਹਨ ਜਿਸ ਮਗਰੋਂ ਉਹ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਆਪਣਾ ਸਪਸ਼ਟੀਕਰਨ ਦੇਣਗੇ ਦੁਪਹਿਰ ਕਰੀਬ 1 ਵਜੇ ਸੁਖਬੀਰ ਬਾਦਲ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੁੱਜਣਗੇ। ਜ਼ਿਕਰਯੋਗ ਹੈ ਕਿ ਬੀਤੇ ਦਿਨੀ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਵੀਰ ਸਿੰਘ ਨੇ ਸੁਖਬੀਰ ਬਾਦਲ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੇਸ਼ ਹੋ ਕੇ ਸਪਸ਼ਟੀਕਰਨ ਦੇਣ ਲਈ ਕਿਹਾ ਸੀ
ਮਾਲਵਿੰਦਰ ਕੰਗ, ਆਨੰਦਪੁਰ ਸਾਹਿਬ ਤੋਂ ਐਮ.ਪੀ
ਸੰਗਰੂਰ ਤੋਂ ਸੰਸਦ ਮੈਂਬਰ ਗੁਰਮੀਤ ਸਿੰਘ
ਜਲੰਧਰ ਦੇ ਸੰਸਦ ਮੈਂਬਰ ਚਰਨਜੀਤ ਚੰਨੀ
ਸ਼ੇਰ ਸਿੰਘ, ਫ਼ਿਰੋਜ਼ਪੁਰ ਤੋਂ ਐਮ.ਪੀ
ਰਾਜ ਸਭਾ ਮੈਂਬਰ ਰਾਘਵ ਚੱਢਾ ਅਤੇ ਬਲਬੀਰ ਸਿੰਘ ਨਾਲ ਦਿਖਾਈ ਦਿੰਦੇ ਸੰਦੀਪ ਪਾਠਕ
ਕੇਂਦਰੀ ਬਜਟ ਦੇ ਮੁੱਦੇ 'ਤੇ ਪੰਜਾਬ ਦੇ ਸੰਸਦ ਮੈਂਬਰਾਂ ਦਾ ਪ੍ਰਦਰਸ਼ਨ
ਬਜਟ ਪੰਜਾਬ ਲਈ ਜ਼ੀਰੋ ਦੇ ਪੋਸਟਰ ਫੜ ਕੇ ਰੋਸ ਪ੍ਰਦਰਸ਼ਨ ਕੀਤਾ
ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਨਜ਼ਰ ਆਏ23 ਜੁਲਾਈ 2024 ਨੂੰ, ਸਵੇਰ ਦੇ ਸਮੇਂ, ਅੰਮ੍ਰਿਤਸਰ ਜ਼ਿਲ੍ਹੇ ਦੇ ਸਰਹੱਦੀ ਖੇਤਰ ਵਿੱਚ ਡਿਊਟੀ 'ਤੇ ਤਾਇਨਾਤ ਚੌਕਸੀ ਬੀਐਸਐਫ ਦੇ ਜਵਾਨਾਂ ਨੇ ਪਾਕਿਸਤਾਨ ਵਾਲੇ ਪਾਸਿਓਂ ਆਉਣ ਵਾਲੇ ਇੱਕ ਵਿਅਕਤੀ ਦੀ ਸ਼ੱਕੀ ਗਤੀਵਿਧੀ ਦੇਖੀ, ਜੋ ਅੰਤਰਰਾਸ਼ਟਰੀ ਸਰਹੱਦ (ਆਈਬੀ) ਨੂੰ ਪਾਰ ਕਰਕੇ ਸਰਹੱਦੀ ਸੁਰੱਖਿਆ ਵਾੜ ਵੱਲ ਵਧਿਆ। . ਇੱਕ ਤੇਜ਼ ਜਵਾਬ ਵਿੱਚ, ਫੌਜਾਂ ਨੇ ਰਣਨੀਤਕ ਢੰਗ ਨਾਲ ਘੁਸਪੈਠੀਏ ਦੇ ਨੇੜੇ ਪਹੁੰਚ ਕੇ ਉਸਨੂੰ ਸਰਹੱਦ ਦੀ ਵਾੜ ਦੇ ਅੱਗੇ ਸਵੇਰੇ 09:05 ਵਜੇ ਦਬੋਚ ਲਿਆ।
ਜੰਡਿਆਲਾ ਗੁਰੂ ਹਾਈਵੇ ਰੋਡ 'ਤੇ ਹੋਇਆ ਭਿਆਨਕ ਐਕਸੀਡੈਂਟ
ਮੋਟਰਸਾਈਕਲ ਸਵਾਰ ਟਰਾਲੀ ਨੂੰ ਓਵਰਟੇਕ ਕਰਦੇ ਹੋਏ ਜ਼ਬਰਦਸਤ ਟੱਕਰ ਹੋਈ। ਮੋਟਰਸਾਈਕਲ ਉੱਤੇ ਸਵਾਰ ਦੋ ਨੌਜਵਾਨਾਂ ਵਿੱਚੋਂ ਇੱਕ ਦੀ ਹੋਈ ਮੌਤ ਦੂਜਾ ਹੋਇਆ ਗੰਭੀਰ ਵੀ ਜ਼ਖ਼ਮੀ। ਜ਼ਖ਼ਮੀ ਨੂੰ ਇਲਾਜ ਦੇ ਲਈ ਹਸਪਤਾਲ ਵਿੱਚ ਲਿਜਾਇਆ ਜਾ ਰਿਹਾ ਹੈ। ਪੁਲਿਸ ਅਧਿਕਾਰੀ ਪੁੱਜੇ ਮੌਕੇ ਤੇ ਜਾਂਚ ਕੀਤੀ ਸ਼ੁਰੂ। ਲਾਸ਼ ਨੂੰ ਕਬਜ਼ੇ ਵਿੱਚ ਲਿਆ। ਟਰੈਕਟਰ ਚਾਲਕ ਨੂੰ ਮੌਕੇ ਤੋਂ ਕੀਤਾ ਗਿਰਫਤਾਰ
ਕੁਪਵਾੜਾ 'ਚ ਚੱਲ ਰਹੇ ਮੁਕਾਬਲੇ 'ਚ ਅੱਤਵਾਦੀ ਹਲਾਕ, ਫੌਜੀ ਜ਼ਖਮੀ
ਸੁਰੱਖਿਆ ਅਧਿਕਾਰੀ ਨੇ ਦੱਸਿਆ ਕਿ ਉੱਤਰੀ ਕਸ਼ਮੀਰ ਦੇ ਸਰਹੱਦੀ ਕੁਪਵਾੜਾ ਜ਼ਿਲੇ ਦੇ ਲੋਲਾਬ ਖੇਤਰ ਦੇ ਤ੍ਰਿਮੁਖਾ ਟਾਪ ਫੋਰੈਸਟ ਖੇਤਰ ਵਿੱਚ ਚੱਲ ਰਹੇ ਅੱਤਵਾਦ ਵਿਰੋਧੀ ਆਪ੍ਰੇਸ਼ਨ ਵਿੱਚ ਇੱਕ ਅਣਪਛਾਤਾ ਅੱਤਵਾਦੀ ਮਾਰਿਆ ਗਿਆ ਅਤੇ ਫੌਜ ਦਾ ਇੱਕ ਗੈਰ-ਕਮਿਸ਼ਨਡ ਅਧਿਕਾਰੀ (ਐਨਸੀਓ) ਜ਼ਖਮੀ ਹੋ ਗਿਆ।
ਜਲਾਲਾਬਾਦ ਦੇ ਅੱਧੀ ਦਰਜਨ ਪਿੰਡਾਂ ਦਾ ਫੈਸਲਾ: ਰਾਤ ਸਮੇਂ ਟਿੱਕੀ ਗਸ਼ਤ ਲਗਾਈ, ਲੁੱਟ-ਖੋਹ ਦੀਆਂ ਘਟਨਾਵਾਂ ਵਾਪਰੀਆਂ
ਜਲਾਲਾਬਾਦ ਦੇ ਅੱਧੀ ਦਰਜਨ ਦੇ ਕਰੀਬ ਪਿੰਡਾਂ ਦੇ ਲੋਕਾਂ ਨੇ ਫੈਸਲਾ ਕੀਤਾ ਹੈ ਕਿ ਹੁਣ ਉਹ ਖੁਦ ਪਿੰਡ ਦੇ ਬਾਹਰ ਨਾਕਾਬੰਦੀ ਕਰਕੇ ਪਹਿਰਾ ਦੇ ਰਹੇ ਹਨ, ਸਥਾਨਕ ਲੋਕਾਂ ਦਾ ਦੋਸ਼ ਹੈ ਕਿ ਉਨ੍ਹਾਂ ਦੇ ਇਲਾਕੇ 'ਚ ਬਾਹਰੋਂ ਆਏ ਲੋਕ ਨਾ ਸਿਰਫ ਤੇਜ਼ਧਾਰ ਹਥਿਆਰਾਂ ਦੇ ਜ਼ੋਰ 'ਤੇ ਆ ਰਹੇ ਹਨ। ਸਗੋਂ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ, ਜਿਸ ਤੋਂ ਬਾਅਦ ਹੁਣ ਇਨ੍ਹਾਂ ਲੋਕਾਂ ਨੇ ਨਾਕਾਬੰਦੀ ਕਰ ਦਿੱਤੀ ਹੈਜਿਲਾ ਪਠਾਨਕੋਟ ਦੇ ਫ਼ੰਗਤੋਲੀ ਪਿੰਡ ਵਿਖੇ ਮੁੜ ਵੇਖੇ ਗਏ 7 ਸ਼ਕੀ ਪਿੰਡ ਦੇ ਘਰ ਚ ਵੜ ਇਕ ਔਰਤ ਤੋਂ ਮੰਗਿਆ ਪਾਣੀ, ਸੁਰਖਿਆ ਏਜੰਸੀਆਂ ਹੋਇਆ ਅਲਰਟ
ਜ਼ਿਲ੍ਹਾ ਪਠਾਨਕੋਟ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਅਲਰਟ ਤੇ ਚੱਲ ਰਿਹਾ ਹੈ ਜਿਸ ਦੀ ਵਜਾ ਹੈ ਜ਼ਿਲ੍ਹੇ ਦੇ ਵੱਖੋ ਵੱਖੀ ਥਾਵਾਂ ਵਿਖੇ ਸ਼ੱਕੀ ਲੋਕਾਂ ਦਾ ਵੇਖੇ ਜਾਣਾ ਕਿਉ ਕਿ ਪਿਛਲੇ ਦਿਨੀ ਜਿਲੇ ਦੇ ਸਰਹਦੀ ਇਲਾਕੇ ਬਮਿਆਲ ਵਿਖੇ ਦੋ ਸ਼ੱਕੀ ਅਨਸਰ ਵੇਖੇ ਗਏ ਸੀ ਜਿਨਾਂ ਵੱਲੋਂ ਕਿਸੇ ਦੇ ਘਰ ਦੇ ਵਿੱਚ ਦਾਖਲ ਹੋਰ ਰੋਟੀ ਮੰਗੀ ਗਈ ਸੀ ਉਸਦੇ ਬਾਅਦ ਜਿਲੇ ਦੇ ਪਿੰਡ ਬੇੜੀਆਂ ਵਿਖੇ ਦੋ ਸ਼ੱਕੀ ਵੇਖੇ ਗਏ ਸੀ ਅਤੇ ਉਸਦੇ ਬਾਅਦ ਵਿਧਾਨ ਸਭਾ ਹਲਕਾ ਸੁਜਾਨਪੁਰ ਵਿਖੇ ਚੱਕ ਮਾਧੋ ਸਿੰਘ ਪਿੰਡ ਚ ਚਾਰ ਸ਼ੱਕੀ ਫੌਜ ਦੀ ਵਰਦੀ ਵਿੱਚ ਵੇਖੇ ਗਏ ਸੀ ਜਿਨਾਂ ਕੋਲ ਹਥਿਆਰ ਹੋਣ ਦੀ ਗੱਲ ਚਸ਼ਮਦੀਤਾ ਵੱਲੋਂ ਕਈ ਗਈ ਸੀ ਅਤੇ ਜੇਕਰ ਕੱਲ ਬੀਤੀ ਰਾਤ ਦੀ ਕਰੀਏ ਤਾਂ ਬੀਤੀ ਰਾਤ ਜਿਲੇ ਦੇ ਨੀਮ ਪਹਾੜੀ ਇਲਾਕੇ ਧਾਰ ਦੇ ਪਿੰਡ ਫਗਤੋਲੀ ਵਿਖੇ ਸੱਤ ਸ਼ੱਕੀ ਅਨਸਰਾਂ ਦੇ ਵਿਖੇ ਜਾਣ ਦੀ ਖਬਰ ਸਾਹਮਣੇ ਆ ਰਹੀ ਹੈ ਇਸ ਸਬੰਧੀ ਜਦ ਪ੍ਰਤੱਖ ਦਰਸ਼ੀਆਂ ਦੇ ਨਾਲ ਗੱਲ ਕੀਤੀ ਗਈ ਤਾਂ ਉਹਨਾਂ ਦੱਸਿਆ ਕਿ ਕੁਝ ਲੋਕ ਜੰਗਲ ਦੇ ਵਿੱਚੋਂ ਉਹਨਾਂ ਦੇ ਘਰ ਦੇ ਵਿੱਚ ਦਾਖਲ ਹੋਏ ਅਤੇ ਉਹਨਾਂ ਕੋਲੋਂ ਪਾਣੀ ਮੰਗਿਆ ਉਹਨਾਂ ਦੱਸਿਆ ਕਿ ਉਹਨਾਂ ਨੂੰ ਪਾਣੀ ਪਿਲਾਉਣ ਤੋਂ ਬਾਅਦ ਉਹ ਮੁੜ ਜੰਗਲ ਦੇ ਵਿੱਚ ਦਾਖਲ ਹੋ ਗਏ ਜਿਸ ਦੇ ਬਾਅਦ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ ਅਤੇ ਪੁਲਿਸ ਉਸ ਤੋਂ ਬਾਅਦ ਲਗਾਤਾਰ ਸਰਚ ਆਪਰੇਸ਼ਨ ਕਰਦੀ ਹੋਈ ਦਿਸ ਰਹੀ ਹੈ। ਦੂਜੇ ਪਾਸੇ ਜਦ ਇਸ ਸਬੰਧੀ ਪੁਲਿਸ ਅਧਿਕਾਰੀਆਂ ਦੇ ਨਾਲ ਗੱਲ ਕੀਤੀ ਗਈ ਤਾਂ ਉਹਨਾਂ ਕਿਹਾ ਕਿ ਬੀਤੀ ਸ਼ਾਮ ਕਰੀਬ 7 ਵਜੇ ਸੱਤ ਸ਼ੱਕੀ ਲੋਕਾਂ ਦੇ ਵੇਖੇ ਜਾਣ ਦੀ ਖਬਰ ਸਾਹਮਣੇ ਆਈ ਹੈ ਜਿਸ ਦੇ ਚਲਦੇ ਸਾਡੇ ਵੱਲੋਂ ਸਚ ਆਪਰੇਸ਼ਨ ਚਲਾਏ ਜਾ ਰਹੇ ਨੇ ਉਹਨਾਂ ਕਿਹਾ ਕਿ ਇਹ ਲੋਕ ਲੇਬਰ ਵਾਲੇ ਵੀ ਹੋ ਸਕਦੇ ਨੇ ਕਿਉਂਕਿ ਪਿੱਛੇ ਜੰਗਲ ਦਾ ਇਲਾਕਾ ਹੈ ਅਤੇ ਉੱਥੇ ਲੇਬਰ ਵੀ ਕੰਮ ਕਰਦੀ ਹੈ ਪਰ ਅਸੀਂ ਸਾਰੇ ਐਂਗਲਾਂ ਨੂੰ ਵੇਖਦੇ ਹੋਏ ਕੰਮ ਕਰ ਰਹੇ ਹਾਂ ਅਤੇ ਕਿਸੇ ਵੀ ਤਰਾਂ ਦੀ ਕੁਤਾਹੀ ਨਾ ਵਰਤਦੇ ਹੋਏ ਲਗਾਤਾਰ ਸਰਚ ਆਪਰੇਸ਼ਨ ਚਲਾ ਰਹੇ ਹਾਂ ਤਾਂ ਜੋ ਜਿਲ੍ਹੇ ਵਿੱਚ ਕੋਈ ਵੀ ਅੰਸੁਖਾਵੀ ਘਟਨਾ ਨਾ ਵਾਪਰ ਸਕੇ।ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬੁੱਧਵਾਰ ਨੂੰ ਬਾਅਦ ਦੁਪਹਿਰ 3 ਵਜੇ ਜਲੰਧਰ ਵਿੱਚ ਲੋਕਾਂ ਦੀਆਂ ਸਮੱਸਿਆਵਾਂ ਸੁਣਨਗੇ।
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖਿਆ ਹੈ
12 ਫਰਵਰੀ ਤੋਂ ਸ਼ੰਭੂ ਬਾਰਡਰ 'ਤੇ ਚੱਲ ਰਹੇ ਅੰਦੋਲਨ ਨੂੰ ਰੋਕਣ ਲਈ ਹਰਿਆਣਾ ਦੇ ਤਿੰਨ ਆਈ.ਪੀ.ਐਸ ਅਤੇ ਹਰਿਆਣਾ ਪੁਲਿਸ ਦੇ ਅਧਿਕਾਰੀਆਂ ਨੂੰ ਬਹਾਦਰੀ ਪੁਰਸਕਾਰ ਦੇਣ ਦੀ ਸਿਫ਼ਾਰਸ਼ ਕੀਤੀ ਗਈ ਹੈ। ਅਜਿਹੇ ਅਫ਼ਸਰਾਂ ਨੂੰ ਇਨਾਮ ਦੇਣਾ ਜ਼ਖ਼ਮਾਂ 'ਤੇ ਲੂਣ ਛਿੜਕਣ ਦੇ ਬਰਾਬਰ ਹੈ, ਇਹ ਨਾ ਸਿਰਫ਼ ਸਾਡੇ ਮਹਾਨ ਦੇਸ਼ ਦੇ ਲੋਕਤੰਤਰ ਦੀਆਂ ਕਦਰਾਂ-ਕੀਮਤਾਂ ਨੂੰ ਕਮਜ਼ੋਰ ਕਰਦਾ ਹੈ, ਸਗੋਂ ਕਿਸਾਨਾਂ ਦੇ ਹੱਕੀ ਅਤੇ ਸ਼ਾਂਤਮਈ ਸੰਘਰਸ਼ ਦਾ ਵੀ ਨਿਰਾਦਰ ਹੈ ਅਤੇ ਕਿਸਾਨ ਆਪਣੀਆਂ ਹੱਕੀ ਮੰਗਾਂ ਉਠਾ ਰਹੇ ਹਨ, ਅਤੇ ਪ੍ਰਧਾਨ ਮੰਤਰੀ ਨੂੰ ਇਸ ਬਹਾਦਰੀ ਪੁਰਸਕਾਰ 'ਤੇ ਮੁੜ ਵਿਚਾਰ ਕਰਨ ਲਈ ਕਿਹਾ ਗਿਆ ਹੈ।
ਦੁਨੀਆ ਦੇ ਸਭ ਤੋਂ ਉੱਚੇ ਸਥਾਨ 'ਤੇ ਬਣੇਗੀ ਸ਼ਿੰਕੁਲਾ ਸੁਰੰਗ,
ਪਟਿਆਲਾ ਦੇ ਚੋਰਾਂ ਦੇ ਹੌਂਸਲੇ ਬੁਲੰਦ, ਅੱਜ ਇੱਕ ਚੋਰ ਨੇ ਪਟਿਆਲਾ ਦੇ ਟੋਖਨਾ ਮੋੜ ਵਿਖੇ ਦਿਨ ਦਿਹਾੜੇ 5 ਲੱਖ ਰੁਪਏ ਦੀ ਐਕਟਿਵਾ ਚੋਰੀ ਕਰ ਲਈ ਹੈ ਇਹ ਸਾਰੀ ਘਟਨਾ ਸੀਸੀਟੀਵੀ ਫੁਟੇਜ ਵਿੱਚ ਕੈਦ ਹੋ ਗਈ ਹੈ।
ਪੀੜਤਾ ਦੇ ਪਿਤਾ ਨੇ ਦੱਸਿਆ ਕਿ ਉਨ੍ਹਾਂ ਨੇ ਪੁਲਿਸ ਨੂੰ ਸੂਚਿਤ ਕਰ ਦਿੱਤਾ ਹੈ ਅਤੇ ਆਸ ਪ੍ਰਗਟਾਈ ਹੈ ਕਿ ਪੁਲਿਸ ਚੋਰ ਨੂੰ ਜਲਦ ਕਾਬੂ ਕਰ ਲਵੇਗੀ। ਦੂਜੇ ਪਾਸੇ ਦੁਕਾਨਦਾਰਾਂ ਦਾ ਕਹਿਣਾ ਹੈ ਕਿ ਚੋਰੀ ਦੀ ਇਹ ਕੋਈ ਪਹਿਲੀ ਘਟਨਾ ਨਹੀਂ ਹੈ ਸਗੋਂ ਅਜਿਹੀਆਂ ਚੋਰੀ ਦੀਆਂ ਘਟਨਾਵਾਂ ਵਾਪਰਦੀਆਂ ਰਹਿੰਦੀਆਂ ਹਨ ਪਰ ਪੁਲੀਸ ਇਸ ਪਾਸੇ ਧਿਆਨ ਨਹੀਂ ਦਿੰਦੀ।
Breaking: ਕੁਪਵਾੜਾ ਮੁਕਾਬਲੇ ਵਿੱਚ ਇੱਕ ਅੱਤਵਾਦੀ ਮਾਰਿਆ ਗਿਆ, ਟੌਪ ਦੇ ਅਧਿਕਾਰੀ ਨੇ ਕਿਹਾ, “ਸਵੇਰੇ ਮੁੜ ਗੋਲੀਬਾਰੀ ਸ਼ੁਰੂ ਹੋਈ, ਇੱਕ ਲਾਸ਼ ਦੇਖੀ ਗਈ, ਅਜੇ ਤੱਕ ਬਰਾਮਦ ਨਹੀਂ ਹੋਈ। ਆਪਰੇਸ਼ਨ ਚੱਲ ਰਿਹਾ ਹੈ।
ਫ਼ਿਰੋਜ਼ਪੁਰ ਦੇ ਘੱਲਖੁਰਦ ਇਲਾਕੇ ਦੇ ਸੋਢੀ ਨਗਰ ਨੇੜੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 148 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ।
#ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਭਰਤ ਇੰਦਰ ਚਾਹਲ ਦੇ ਮਾਮਲੇ 'ਚ ਅੱਜ ਪੰਜਾਬ ਹਰਿਆਣਾ ਹਾਈਕੋਰਟ 'ਚ ਸੁਣਵਾਈ ਹੋਈ, ਪਿਛਲੀ ਸੁਣਵਾਈ ਦੌਰਾਨ ਪੰਜਾਬ ਹਰਿਆਣਾ ਹਾਈਕੋਰਟ ਨੇ ਕਿਹਾ ਸੀ ਕਿ ਭਰਤ ਇੰਦਰ ਚਾਹਲ ਦੀ ਅੰਤ੍ਰਿਮ ਜ਼ਮਾਨਤ ਹੋਵੇਗੀ। ਜਾਰੀ, ਹਾਈਕੋਰਟ ਨੇ ਵਿਜੀਲੈਂਸ ਵਿਭਾਗ ਤੋਂ ਮੰਗੀ ਸੀ ਰਿਪੋਰਟ, ਭਰਤ ਨੇ ਇੰਦਰ ਚਾਹਲ ਦੀ ਜਾਇਦਾਦ ਦੀ ਰੀਵੈਲਿਊਏਸ਼ਨ ਰਿਪੋਰਟ ਮੰਗੀ ਸੀ, ਜਿਸ 'ਤੇ ਅੱਜ ਹਾਈਕੋਰਟ 'ਚ ਸੁਣਵਾਈ ਹੋਵੇਗੀ।
ਹਰਿਆਣਾ-ਪੰਜਾਬ ਸਰਹੱਦ 'ਤੇ ਕਿਸਾਨ ਅੰਦੋਲਨ ਦੇ ਮਾਮਲੇ 'ਚ ਸ਼ੰਭੂ ਬਾਰਡਰ ਖੋਲ੍ਹਣ ਦੇ ਹੁਕਮਾਂ ਵਿਰੁੱਧ ਹਰਿਆਣਾ ਸਰਕਾਰ ਦੀ ਪਟੀਸ਼ਨ 'ਤੇ ਅੱਜ ਸੁਪਰੀਮ ਕੋਰਟ 'ਚ ਸੁਣਵਾਈ ਹੋਵੇਗੀ। ਹਰਿਆਣਾ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਫੈਸਲੇ ਨੂੰ ਚੁਣੌਤੀ ਦਿੱਤੀ ਹੈ।