Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚ
Punjab Breaking News Live Updates: ਪੰਜਾਬ ਦੀ ਸਿਆਸਤ, ਅਪਰਾਧ ਤੇ ਹੋਰ ਅਹਿਮ ਖਬਰਾਂ ਦੀ ਹਰ ਅਪਡੇਟਸ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜੀਟਲ ਪਲੇਟਫਾਰਮ ਨਾਲ ਜੁੜੇ ਰਹੋ।
Punjab Breaking News Live Updates: ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਦੀ ਰਾਜਨੀਤੀ, ਖੇਡਾਂ, ਅਪਰਾਧ ਅਤੇ ਮਨੋਰੰਜਨ ਜਗਤ ਨਾਲ ਜੁੜੀਆਂ ਹਰ ਖ਼ਬਰਾਂ ਬਾਰੇ ਜਾਣਨ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜ਼ੀਟਲ ਪਲੇਟਫਾਰਮ ਨਾਲ ਜੁੜੇ ਰਹੋ। ਇੱਥੇ ਤੁਹਾਨੂੰ ਦਿਨ ਭਰ ਵਿੱਚ ਕੀ-ਕੀ ਹੋ ਰਿਹਾ ਹੈ ਉਸ ਦੀ ਹਰ ਅਪਡੇਟਸ ਮਿਲੇਗੀ।
Punjab Breaking News Live Updates
नवीनतम अद्यतन
ਅ੍ਰੰਮਿਤਪਾਲ ਸਿੰਘ ਭਰਾ ਨੂੰ ਮਿਲੀ ਜ਼ਮਾਨਤ
ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਨੂੰ ਫਿਲੌਰ ਕੋਰਟ ਨੇ ਜ਼ਮਾਨਤ ਦੇ ਦਿੱਤੀ ਹੈ। ਹਰਪ੍ਰੀਤ ਸਿੰਘ ਨੂੰ 4 ਗ੍ਰਾਮ ਆਈਸ ਡਰੱਗ ਸਮੇਤ ਗ੍ਰਿਫਤਾਰ ਕੀਤਾ ਗਿਆ ਸੀ।
ਪੰਜਾਬ 'ਚ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ 'ਆਪ; ਵੱਲੋਂ ਇੰਚਾਰਜਾਂ ਤੇ ਸਹਿ-ਇੰਚਾਰਜਾਂ ਦਾ ਐਲਾਨ
ਆਮ ਆਦਮੀ ਪਾਰਟੀ ਨੇ ਪੰਜਾਬ ਹੋਣ ਵਾਲੀਆਂ ਜ਼ਿਨੀ ਚੋਣਾਂ ਨੂੰ ਲੈ ਕੇ ਇੰਚਾਰਜ ਅਤੇ ਸਹਿ ਇੰਚਾਰਜਾਂ ਦਾ ਐਲਾਨ ਕਰ ਦਿੱਤਾ ਹੈ। ਡੇਰਾ ਬਾਬਾ ਨਾਨਕ ਤੋਂ ਕੁਲਦੀਪ ਸਿੰਘ ਧਾਲੀਵਾਲ ਇੰਚਾਰਜ ਤੇ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੂੰ ਸਹਾਇਕ ਇੰਚਾਰਜ, ਗਿੱਦੜਬਾਹਾ ਤੋਂ ਅਮਨ ਅਰੋੜਾ ਇੰਚਾਰਜ, ਦਵਿੰਦਰ ਸਿੰਘ ਲਾਡੀ ਸਹਿ ਇੰਚਾਰਜ, ਚੱਬੇਵਾਲ ਤੋਂ ਹਰਜੋਤ ਸਿੰਘ ਬੈਂਸ ਇੰਚਾਰਜ ਅਤੇ ਕਰਮਬੀਰ ਸਿੰਘ ਸਹਾਇਕ ਇੰਚਾਰਜ, ਬਰਨਾਲਾ ਵਿੱਚ ਗੁਰਮੀਤ ਸਿੰਘ ਮੀਤ ਹੇਅਰ ਇੰਚਾਰਜ ਅਤੇ ਚੇਤਨ ਸਿੰਘ ਜੋੜੇਮਾਜਰਾ ਸਹਾਇਕ ਇੰਚਾਰਜ ਐਲਾਨੇ ਗਏ ਹਨ।ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਕੀਤਾ ਜਾਰੀ
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਸਿੱਧੂ ਮੂਸੇਵਾਲਾ ਦੇ ਕਰੀਬੀ ਦੋਸਤ ਨੂੰ ਸੁਰੱਖਿਆ ਵਾਪਸ ਲੈਣ ਤੋਂ ਪਹਿਲਾਂ ਅਗਾਊਂ ਨੋਟਿਸ ਦੇਣ ਦੇ ਨਿਰਦੇਸ਼ ਦਿੱਤੇ ਹਨ।
ਪ੍ਰਤਾਪ ਸਿੰਘ ਬਾਜਵਾ ਨੇ ਰਾਸ਼ਟਰਪਤੀ ਨੂੰ ਪੱਤਰ ਲਿਖਿਆ
ਪੰਜਾਬ ਵਿਧਾਨ ਸਭਾ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ ਹਰਿਆਣਾ ਦੇ ਪੁਲਿਸ ਅਧਿਕਾਰੀਆਂ ਨੂੰ ਦਿੱਤੇ ਜਾਣ ਵਾਲੇ ਐਵਾਰਡ ਲਈ ਹਰਿਆਣਾ ਸਰਕਾਰ ਵੱਲੋਂ ਪ੍ਰਸਤਾਵਿਤ ਨਾਵਾਂ ਨੂੰ ਰੱਦ ਕਰਨ ਲਈ ਰਾਸ਼ਟਰਪਤੀ ਨੂੰ ਪੱਤਰ ਲਿਖਿਆ ਗਿਆ ਹੈ।
ਮੁੜ ਤੋਂ ਟੋਲ ਪਲਾਜ਼ਾ ਤੇ ਇਕੱਠੇ ਹੋਏ ਕਿਸਾਨ, ਟੈਕਸੀ ਆਪਰੇਟਰ ਅਤੇ ਟਰੱਕ ਯੂਨੀਅਨ ਦੇ ਆਗੂ
ਪੰਜਾਬ ਐਂਡ ਹਰਿਆਣਾ ਹਾਈਕੋਰਟ ਦੇ ਪੰਜਾਬ ਸਰਕਾਰ ਨੂੰ ਟੋਲ ਪਲਾਜਾ ਖਾਲੀ ਕਰਾਉਣ ਦੇ ਆਦੇਸ਼ਾਂ ਤੋਂ ਬਾਅਦ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਭਾਰਤੀ ਕਿਸਾਨ ਯੂਨੀਅਨ ਦੁਆਬਾ ਟੈਕਸੀ ਆਪਰੇਟਰ ਯੂਨੀਅਨ ਅਤੇ ਟਰੱਕ ਯੂਨੀਅਨ ਦੇ ਆਗੂਆਂ ਨੇ ਮੁੜ ਤੋਂ ਟੋਲ ਪਲਾਜ਼ਾ ਤੇ ਇਕੱਠੇ ਹੋ ਕੇ ਪ੍ਰਦਰਸ਼ਨ ਸ਼ੁਰੂ ਕਰ ਕੀਤਾ ਹੈ।
ਨਿਹੰਗ ਸਿੰਘ ਤੇ ਵਾਲਮੀਕੀ ਸਮਾਜ ਵੱਲੋਂ ਵੇਰਕਾ ਥਾਣੇ ਦਾ ਘਿਰਾਓ
ਅੰਮ੍ਰਿਤਸਰ ਵਿੱਚ ਅੱਜ ਨਿਹੰਗ ਸਿੰਘ ਜਥੇਬੰਦੀਆਂ ਤੇ ਵਾਲਮੀਕਿ ਸਮਾਜ ਦੇ ਆਗੂਆਂ ਵੱਲੋਂ ਥਾਣਾ ਵੇਰਕਾ ਦਾ ਘਿਰਾਓ ਕੀਤਾ ਗਿਆ। ਉਨ੍ਹਾਂ ਦਾ ਕਹਿਣਾ ਹੈ ਕਿ ਗੁਰਸਿੱਖ ਆਟੋ ਚਾਲਕ ਉਪਰ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਦੁਕਾਨਦਾਰ ਨੇ ਉਸ ਦੀ ਦਾੜ੍ਹੀ ਤੇ ਦੁਮਾਲੇ ਨੂੰ ਹੱਥ ਪਾਇਆ ਅਤੇ ਉਸ ਦੀ ਬੇਅਦਬੀ ਕੀਤੀ ਗਈ ਹੈ। ਉਨ੍ਹਾਂ ਨੇ ਪੁਲਿਸ ਪ੍ਰਸ਼ਾਸਨ ਕੋਲੋਂ ਇਨਸਾਫ਼ ਦੀ ਮੰਗ ਕੀਤੀ ਹੈ। ਜਦਕਿ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਦੋਵਾਂ ਧਿਰਾਂ ਦੀ ਜਾਂਚ ਕੀਤੀ ਜਾ ਰਹੀ ਹੈ ਜੋ ਵੀ ਦੋਸ਼ੀ ਪਾਇਆ ਗਿਆ ਉਸ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ।
ਟਰੀਟਮੈਂਟ ਪਲਾਂਟ ਦੇ ਪਾਣੀ ਨੂੰ ਲੈ ਕੇ ਪਿੰਡ ਵਾਸੀਆਂ ਨੇ ਕੀਤਾ ਪ੍ਰਦਰਸ਼ਨ
ਨਾਭਾ ਦੇ ਪਿੰਡ ਦਲੱਦੀ ਦੇ ਲੋਕਾਂ ਨੇ ਟਰੀਟਮੈਂਟ ਪਲਾਂਟ ਦਾ ਪਾਣੀ ਪਿੰਡ ਵਿੱਚ ਬਣੇ ਟੋਬੇ ਵਿੱਚ ਪਾਉਣ ਨੂੰ ਲੈ ਕੇ ਪੰਜਾਬ ਸਰਕਾਰ ਦੇ ਖਿਲਾਫ ਪ੍ਰਦਰਸ਼ਨ ਕੀਤਾ।
ਕੱਚੇ ਮੁਲਾਜ਼ਮ ਨੇ ਪੰਜਾਬ ਸਰਕਾਰ ਖਿਲਾਫ ਕੀਤਾ ਪ੍ਰਦਰਸ਼ਨ
ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ ਅੱਜ ਨੰਗਲ ਵਿਖੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਿੱਚ ਆਰਜ਼ੀ ਤੌਰ ’ਤੇ ਕੰਮ ਕਰਦੇ ਮੁਲਾਜ਼ਮਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਸੂਬਾ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ ਕਰਦਿਆਂ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ ।
ਸਰਕਾਰੀ ਡਾਕਟਰ ਅਣਮਿੱਥੇ ਸਮੇਂ ਲਈ ਹੜਤਾਲ
ਹਰਿਆਣਾ ਦੇ ਸਰਕਾਰੀ ਡਾਕਟਰ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਤੋਂ ਅਣਮਿੱਥੇ ਸਮੇਂ ਲਈ ਹੜਤਾਲ 'ਤੇ ਚਲੇ ਗਏ ਹਨ। ਜਿਸ ਦਾ ਅਸਰ ਅੰਬਾਲਾ ਵਿੱਚ ਵੀ ਦੇਖਣ ਨੂੰ ਮਿਲ ਰਿਹਾ ਹੈ। ਮਰੀਜ਼ ਅਤੇ ਤੀਮਾਰਦਾਰ ਨੂੰ ਕਾਫੀ ਪ੍ਰੇਸ਼ਾਨੀ ਦਾ ਸਹਾਮਣਾ ਕਰਨਾ ਪੈ ਰਿਹਾ ਹੈ। ਡਾਕਟਰਾਂ ਦਾ ਕਹਿਣਾ ਹੈ ਕਿ ਐਮਰਜੈਂਸੀ ਵਿੱਚ ਆਉਣ ਵਾਲੇ ਮਰੀਜ਼ਾਂ ਨੂੰ ਪੀਜੀਆਈ ਚੰਡੀਗੜ੍ਹ ਰੈਫਰ ਕੀਤਾ ਜਾਵੇਗਾ।
ਸਵੀਮਿੰਗ ਪੂਲ 'ਚ ਡੁੱਬਣ ਕਾਰਨ ਬੱਚੇ ਦੀ ਮੌਤ
ਸੈਕਟਰ-37 ਡੀ ਸਥਿਤ ਬੀਪੀਟੀਪੀ ਪਾਰਕ ਸਿਰੀਨ ਸੁਸਾਇਟੀ ਦੇ ਸਵੀਮਿੰਗ ਪੂਲ ਵਿੱਚ ਡੁੱਬਣ ਕਾਰਨ ਪੰਜ ਸਾਲਾ ਬੱਚੇ ਦੀ ਮੌਤ ਹੋ ਗਈ। ਆਰਡਬਲਯੂਏ ਅਤੇ ਸਥਾਨਕ ਨਿਵਾਸੀਆਂ ਦਾ ਦੋਸ਼ ਹੈ ਕਿ ਇਹ ਘਟਨਾ ਸਵਿਮਿੰਗ ਪੂਲ ਦੇ ਰੱਖ-ਰਖਾਅ ਅਤੇ ਨਿਗਰਾਨੀ ਲਈ ਰੱਖੇ ਗਏ ਲਾਈਫ ਗਾਰਡ ਦੀ ਲਾਪਰਵਾਹੀ ਕਾਰਨ ਵਾਪਰੀ ਹੈ।
ਖੇਤਾਂ ਵਿੱਚੋਂ ਪਾਕਿਸਤਾਨੀ ਡਰੋਨ ਮਿਲਿਆ
ਗੁਰਦਾਸਪੁਰ ਦੇ ਪਿੰਡ ਅਗਵਾਨ 'ਚ ਕਿਸਾਨ ਬਲਦੇਵ ਸਿੰਘ ਦੇ ਖੇਤਾਂ ਵਿੱਚੋਂ ਪਾਕਿਸਤਾਨੀ ਡਰੋਨ ਮਿਲਿਆ। ਜਿਸ ਨੂੰ ਬੀਐਸਐਫ ਨੇ ਆਪਣੇ ਕਬਜ਼ੇ ਵਿੱਚ ਲੈ ਕੇ ਪੁਲਿਸ ਦੇ ਹਵਾਲੇ ਕਰ ਦਿੱਤਾ। ਜਿਸ ਤੋਂ ਬਾਅਦ ਆਸ-ਪਾਸ ਦੇ ਇਲਾਕੇ ਅੰਦਰ ਸਰਚ ਅਭਿਆਨ ਚਲਾਇਆ ਗਿਆ।
ਬਿਜਲੀ ਦੇ ਕੱਟਾਂ ਤੇ ਪਰੇਸ਼ਾਨ ਲੋਕਾਂ ਨੇ ਘੇਰਿਆ ਵਿਧਾਇਕ ਦਾ ਘਰ
ਗੋਨਿਆਣਾ ਰੋਡ ਵਾਸੀਆਂ ਨੇ ਬਿਜਲੀ ਦੇ ਕੱਟਾਂ ਤੇ ਪਰੇਸ਼ਾਨ ਲੋਕਾਂ ਨੇ ਵਿਧਾਇਕ ਕਾਕਾ ਬਰਾੜ ਦੇ ਘਰ ਅੱਗੇ ਕੀਤਾ ਰੋਸ਼ ਪ੍ਰਦਰਸ਼ਨ। ਲੋਕਾਂ ਮੁਤਾਬਿਕ ਕਾਫੀ ਦਿਨਾਂ ਤੋਂ ਉਹਨਾਂ ਨੂੰ ਬਿਜਲੀ ਦੀ ਸਮੱਸਿਆ ਆ ਰਹੀ ਹੈ। ਜਿਸ ਨੂੰ ਲੈ ਕੇ ਉਹ ਸਬੰਧਤ ਅਧਿਕਾਰੀਆਂ ਨੂੰ ਸਬੰਧੀ ਮਿਲੇ ਹਨ। ਪਰ ਕੋਈ ਕਿਸੇ ਤਰ੍ਹਾਂ ਦਾ ਇਸਦਾ ਸਥਾਈ ਹੱਲ ਨਹੀਂ ਕੀਤਾ। ਜਿਸ ਨੂੰ ਲੈ ਕੇ ਅੱਜ ਵਿਧਾਇਕ ਕਾਕਾ ਬਰਾੜ ਦੇ ਘਰ ਅੱਗੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
NITI Aayog meeting: ਮੁੱਖ ਮੰਤਰੀ ਭਗਵੰਤ ਮਾਨ ਨੀਤੀ ਆਯੋਗ ਦੀ ਮੀਟਿੰਗ ਵਿੱਚ ਸ਼ਾਮਲ ਨਹੀਂ ਹੋਣਗੇ
ਮੁੱਖ ਮੰਤਰੀ ਭਗਵੰਤ ਮਾਨ 27 ਜੁਲਾਈ ਨੂੰ ਹੋਣ ਵਾਲੀ ਨੀਤੀ ਆਯੋਗ ਦੀ ਮੀਟਿੰਗ ਵਿੱਚ ਸ਼ਾਮਲ ਨਹੀਂ ਹੋਣਗੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਨੀਤੀ ਆਯੋਗ ਦੀ ਮੀਟਿੰਗ ਹੋਣੀ ਹੈ। ਇਸ ਤੋਂ ਪਹਿਲਾਂ ਇੰਡੀਆ ਗਠਜੋੜ ਨੇ ਨੀਤੀ ਆਯੋਗ ਦੀ ਮੀਟਿੰਗ ਵਿੱਚ ਸ਼ਾਮਲ ਨਾ ਹੋਣ ਦਾ ਫੈਸਲਾ ਕੀਤਾ ਸੀ। ਜਿਸ ਤੋਂ ਬਾਅਦ ਮੁੱਖ ਮੰਤਰੀ ਮਾਨ ਨੇ ਇਹ ਫੈਸਲਾ ਲਿਆ ਹੈ।
ਨਵ-ਜੰਮੀਆਂ ਬੱਚੀਆਂ ਵੇਚਣ ਵਾਲੇ ਗਰੋਹ ਦਾ ਪਰਦਾਫਾਸ਼
ਫ਼ਰੀਦਕੋਟ ਪੁਲਿਸ ਨੇ ਇਕ ਗਿਰੋਹ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ ਜੋ ਕਥਿਤ ਤੌਰ 'ਤੇ ਨਵ-ਜੰਮੀਆਂ ਬੱਚੀਆਂ ਨੂੰ ਦੂਸਰੇ ਸੂਬਿਆਂ ਵਿੱਚ ਲਿਜਾ ਕੇ ਵੇਚਦਾ ਸੀ। ਪੁਲਿਸ ਨੇ ਇਸ ਮਾਮਲੇ ਵਿੱਚ ਹੁਣ ਤੱਕ ਛੇ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ ਜਿੰਨਾਂ ਵਿੱਚ ਚਾਰ ਔਰਤਾਂ ਵੀ ਸ਼ਾਮਿਲ ਹਨ।
ਗੜ੍ਹਸ਼ੰਕਰ 'ਚ ਡੇਰੇ ਦੇ ਸੇਵਾਦਾਰ 'ਤੇ ਹਮਲਾ
ਗੜ੍ਹਸ਼ੰਕਰ ਦੇ ਪਿੰਡ ਲਸਾੜਾ ਦੇ ਡੇਰਾ ਥਪਲ ਕਿਲ੍ਹਾ ਦੇ ਮੁੱਖ ਸੇਵਾਦਾਰ ਸੀਤਾ ਰਾਮ ਦਾਸ ਜੀ ਦੇ ਉੱਪਰ ਡੇਰੇ 'ਤੇ ਕਬਜ਼ਾ ਕਰਨ ਦੀ ਨੀਅਤ ਨਾਲ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਘਟਨਾ ਦੀ ਸੀਸੀਟੀਵੀ ਤਸਵੀਰਾਂ ਵੀ ਸਾਹਮਣੇ ਆਈ ਜਿਸਦੇ ਵਿੱਚ ਇੱਕ ਦਰਜਨ ਤੋਂ ਵੱਧ ਵਿਅਕਤੀਆਂ ਵਲੋਂ ਕੁੱਟਮਾਰ ਕੀਤੀ ਜਾ ਰਹੀ ਹੈ।
ਰਾਜਪਾਲ ਦਾ ਸਰਹੱਦੀ ਇਲਾਕਿਆਂ ਵਿੱਚ ਦੌਰਾ
ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਲਗਾਤਾਰ ਪੰਜਾਬ ਦੇ ਸਰਹੱਦੀ ਇਲਾਕਿਆਂ ਦਾ ਦੌਰਾ ਕਰ ਰਹੇ ਹਨ। ਇਸੇ ਸਬੰਧ ਵਿੱਚ ਅੱਜ ਬਨਵਾਰੀ ਲਾਲ ਪੁਰੋਹਿਤ ਫਿਰੋਜ਼ਪੁਰ ਦਾ ਦੌਰਾ ਕਰ ਰਹੇ ਹਨ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪ੍ਰੋਹਿਤ ਅੱਜ ਸਵੇਰੇ 10 ਵਜੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਹੁੰਚਣਗੇ।
ਮੁੱਖ ਮੰਤਰੀ ਭਗਵੰਤ ਮਾਨ ਦੇ ਜਲੰਧਰ ਦੌਰੇ ਦਾ ਅੱਜ ਦੂਜਾ
ਮੁੱਖ ਮੰਤਰੀ ਭਗਵੰਤ ਮਾਨ ਦੇ ਜਲੰਧਰ ਦੌਰੇ ਦਾ ਅੱਜ ਦੂਜਾ ਅਤੇ ਆਖਰੀ ਦਿਨ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਜਲੰਧਰ 'ਚ ਮਾਝੇ ਤੇ ਦੋਆਬੇ ਦੇ ਸਾਰੇ ਜ਼ਿਲ੍ਹਿਆਂ ਦੇ ਅਫ਼ਸਰਾਂ ਤੇ ਵਿਧਾਇਕਾਂ ਦੀ ਹਾਈ ਲੈਵਲ ਮੀਟਿੰਗ ਸੱਦੀ ਹੈ। ਜਿਸ ਵਿੱਚ ਇਲਾਕੇ ਦੇ ਵਿਕਾਸ ਕਾਰਜਾਂ ਤੇ ਅਗਲੇ ਰੋਡਮੈਪ ਨੂੰ ਲੈਕੇ ਚਰਚਾ ਹੋਵੇਗੀ।