Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚ
Advertisement
Article Detail0/zeephh/zeephh2262361

Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚ

Latest News From Punjab Live:  ਪੰਜਾਬ ਦੀ ਸਿਆਸਤ, ਅਪਰਾਧ ਤੇ ਹੋਰ ਅਹਿਮ ਖਬਰਾਂ ਦੀ ਹਰ ਅਪਡੇਟਸ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜੀਟਲ ਪਲੇਟਫਾਰਮ ਨਾਲ ਜੁੜੇ ਰਹੋ।

Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚ
LIVE Blog

Punjab Haryana Himachal News 25 May 2024: ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਦੀ ਰਾਜਨੀਤੀ, ਖੇਡਾਂ, ਅਪਰਾਧ ਅਤੇ ਮਨੋਰੰਜਨ ਜਗਤ ਨਾਲ ਜੁੜੀਆਂ ਹਰ ਖ਼ਬਰਾਂ ਬਾਰੇ ਜਾਣਨ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜੀਟਲ ਪਲੇਟਫਾਰਮ ਨਾਲ ਜੁੜੇ ਰਹੋ। ਇੱਥੇ ਤੁਹਾਨੂੰ ਪਲ-ਪਲ ਦੀ ਅਪਡੇਟਸ ਮਿਲੇਗੀ।

AAP ਪੰਜਾਬ ਦੇ ਪ੍ਰਧਾਨ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ 25 ਮਈ 2024 ਨੂੰ ਸ਼ਾਮ 6:00 ਵਜੇ ਤਰਨਤਾਰਨ ਦੇ ਬੋਹੜੀ ਚੌਕ, ਤਰਨਤਾਰਨ ਵਿਖੇ ਰੋਡ ਸ਼ੋਅ ਦੀ ਅਗਵਾਈ ਕਰਨਗੇ।

ਡਾ: ਗਾਂਧੀ ਦੇ ਹੱਕ ਵਿੱਚ ਪ੍ਰਚਾਰ ਕਰਨ ਲਈ 26 ਮਈ ਨੂੰ ਪ੍ਰਿਯੰਕਾ ਗਾਂਧੀ ਅਤੇ 29 ਮਈ ਨੂੰ ਰਾਹੁਲ ਗਾਂਧੀ ਪਟਿਆਲਾ ਵਿਖੇ ਆਉਣਗੇ। 26 ਮਈ ਨੂੰ ਪ੍ਰਿਯੰਕਾ ਗਾਂਧੀ ਜੀ 'ਨਾਰੀ ਨਿਆਂ ਸਮਾਗਮ' ਤਹਿਤ ਔਰਤਾਂ ਦੇ ਸਮਾਗਮ ਨੂੰ ਸੰਬੋਧਨ ਕਰਨਗੇ। ਉਪਰੰਤ 29 ਮਈ ਨੂੰ ਰਾਹੁਲ ਗਾਂਧੀ ਜੀ ਚੋਣ ਰੈਲੀ ਕਰਨਗੇ।

26 May 2024
09:35 AM

ਰਾਹੁਲ ਗਾਂਧੀ ਦੀ ਚੋਣ ਰੈਲੀ...ਨਾਹਨ ਵਿਖੇ ਕੀਤੀ ਜਾ ਰਹੀ ਰੈਲੀ
ਕਾਂਗਰਸ ਦੇ ਸਾਬਕਾ ਰਾਸ਼ਟਰੀ ਪ੍ਰਧਾਨ ਰਾਹੁਲ ਗਾਂਧੀ ਸਵੇਰੇ ਕਰੀਬ 11 ਵਜੇ ਰੇਲ ਸਥੰਲ 'ਤੇ ਪਹੁੰਚਣਗੇ। ਕਾਂਗਰਸ ਨੂੰ 20 ਤੋਂ 25,000 ਲੋਕਾਂ ਦੇ ਆਉਣ ਦੀ ਉਮੀਦ ਹੈ। ਰਾਹੁਲ ਗਾਂਧੀ ਦੇ ਨਾਲ ਜੈ ਰਾਮ ਠਾਕੁਰ, ਹਿਮਾਚਲ ਦੇ ਇੰਚਾਰਜ ਰਾਜੀਵ ਸ਼ੁਕਲਾ, ਪ੍ਰਦੇਸ਼ ਕਾਂਗਰਸ ਪ੍ਰਧਾਨ ਪ੍ਰਤਿਭਾ ਸਿੰਘ, ਉਦਯੋਗ ਮੰਤਰੀ ਹਰਸ਼ਵਰਧਨ ਚੌਹਾਨ, ਵਿਧਾਨ ਸਭਾ ਦੇ ਉਪ ਸਪੀਕਰ ਵਿਨੈ ਕੁਮਾਰ ਅਤੇ ਸਥਾਨਕ ਕਾਂਗਰਸ ਵਿਧਾਇਕ ਜੋਏ ਸੋਲੰਕੀ ਸਮੇਤ 17 ਵਿਧਾਨ ਸਭਾ ਹਲਕਿਆਂ ਦੇ ਕਾਂਗਰਸੀ ਵਿਧਾਇਕ ਪਹੁੰਚਣਗੇ ਹਨ। 

18:46 PM

ਗੋਲਡਨ ਟੈਂਪਲ ਨੂੰ ਗਲੋਬਲ ਸੈਂਟਰ ਬਣਾਉਣ ਦੀ ਲੋੜ

ਇਸ ਦੌਰਾਨ ਗਾਂਧੀ ਨੇ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਵਿਖੇ ਉਨ੍ਹਾਂ ਸੇਵਾ ਕਰਕੇ ਅਤੇ ਨਤਮਸਤਕ ਹੋ ਕੇ ਸਕੂਨ ਮਿਲਿਆ। ਉਨ੍ਹਾਂ ਅੱਗੇ ਕਿਹਾ ਕਿ ਗੋਲਡਨ ਟੈਂਪਲ ਨੂੰ ਗਲੋਬਲ ਸੈਂਟਰ ਬਣਾਉਣ ਦੀ ਲੋੜ ਹੈ। ਇਸ ਲਈ ਉਹ ਹਰ ਇੱਕ ਉਪਰਾਲਾ ਕਰਨਗੇ।

18:44 PM

ਗ੍ਰੈਜੂਏਟ ਤੇ ਡਿਪਲੋਮਾ ਲਈ ਪੱਕੀ ਨੌਕਰੀ ਦਾ ਅਧਿਕਾਰ

ਇਸ ਦੌਰਾਨ ਉਨ੍ਹਾਂ ਨੇ ਗ੍ਰੈਜੂਏਟ ਤੇ ਆਈਟੀ ਡਿਪਲੋਮਾ ਕਰ ਰਹੇ ਨੌਜਵਾਨਾਂ ਲਈ ਪੱਕੀ ਨੌਕਰੀ ਦਾ ਬੰਦੋਬਸਤ ਕੀਤਾ ਜਾਵੇਗਾ।

18:42 PM

ਮੋਦੀ ਸਰਕਾਰ ਨੇ ਨੋਟਬੰਦੀ ਅਤੇ ਜੀਐਸਟੀ ਕਰਕੇ ਲੋਕਾਂ ਦਾ ਲੱਕ ਤੋੜਿਆ-ਰਾਹੁਲ ਗਾਂਧੀ

ਰਾਹੁਲ ਗਾਂਧੀ ਨੇ ਕਿਹਾ ਕਿ ਮੋਦੀ ਸਰਕਾਰ ਨੇ ਨੋਟਬੰਦੀ ਅਤੇ ਗਲਤ ਜੀਐਸਟੀ ਕਰਕੇ ਲੋਕਾਂ ਉਪਰ ਬੋਝ ਪਾਇਆ। ਇਸ ਦਾ ਨਤੀਜਾ ਪੂਰਾ ਦੇਸ਼ ਵੇਖ ਰਿਹਾ ਹੈ।

18:39 PM

ਖਾਤਿਆਂ ਵਿੱਚ 1 ਲੱਖਾਂ ਰੁਪਏ ਆਉਣਗੇ-ਰਾਹੁਲ ਗਾਂਧੀ

ਰਾਹੁਲ ਗਾਂਧੀ ਨੇ ਕਿਹਾ ਕਿ 4 ਜੂਨ ਨੂੰ ਇੰਡੀਆ ਗਠਜੋੜ ਦੀ ਸਰਕਾਰ ਬਣਨ ਤੋਂ ਬਾਅਦ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ ਅਤੇ ਤੁਹਾਡੇ ਖਾਤਿਆਂ ਵਿੱਚ 8500 ਰੁਪਏ ਪਾਏ ਜਾਣਗੇ। ਇਸ ਤਰ੍ਹਾਂ ਪੂਰਾ ਸਾਲ 1 ਲੱਖ ਰੁਪਏ ਪੈਸੇ ਪਾਏ ਜਾਣਗੇ।

18:37 PM

ਪੰਜਾਬ ਦੇ ਕਿਸਾਨਾਂ ਨੂੰ ਭਾਜਪਾ ਨੇ ਕੁਝ ਨਹੀਂ ਕੀਤਾ-ਰਾਹੁਲ ਗਾਂਧੀ

ਰਾਹੁਲ ਗਾਂਧੀ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਭਾਜਪਾ ਸਰਕਾਰ ਨੇ ਪੰਜਾਬ ਦੇ ਕਿਸਾਨਾਂ ਲਈ ਕੁਝ ਨਹੀਂ ਕੀਤਾ ਹੈ। ਪੰਜਾਬ ਦੇ ਕਿਸਾਨ ਸਹੂਲਤਾਂ ਤੋਂ ਵਾਂਝੇ ਹਨ।

18:34 PM

ਭਾਜਪਾ ਗੁਰੂ ਨਾਨਕ ਦੇਵ ਜੀ ਦੀ ਸੋਚ ਨੂੰ ਖਤਮ ਕਰਨਾ ਚਾਹੁੰਦੀ-ਰਾਹੁਲ ਗਾਂਧੀ

ਅੰਮ੍ਰਿਤਸਰ ਰੈਲੀ ਦੌਰਾਨ ਰਾਹੁਲ ਗਾਂਧੀ ਨੇ ਕਿਹਾ ਕਿ ਸੰਵਿਧਾਨ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਸੋਚ ਦਿਖਾਈ ਦਿੰਦੀ ਹੈ। ਪਰ ਭਾਜਪਾ ਸਰਕਾਰ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਸੋਚ ਨੂੰ ਖ਼ਤਮ ਕਰਨਾ ਚਾਹੁੰਦੀ ਹੈ।

18:33 PM

ਕਿਸਾਨ ਫੈਮਲੀ ਬੀਮਾ ਯੋਜਨਾ ਬਣਾਈ ਜਾਵੇਗੀ-ਰਾਹੁਲ ਗਾਂਧੀ

ਰਾਹੁਲ ਗਾਂਧੀ ਨੇ ਅੱਗੇ ਕਿਹਾ ਕਿ ਕਿਸਾਨਾਂ ਦੀ ਹਾਲਤ ਕਾਫੀ ਖ਼ਰਾਬ ਹੈ। ਇੰਡੀਆ ਗਠਜੋੜ ਦੀ ਸਰਕਾਰ ਆਉਣ ਉਤੇ ਕਿਸਾਨ ਫੈਮਲੀ ਬੀਮਾ ਯੋਜਨਾ ਬਣਾਏਗੀ।

18:31 PM

ਭਾਜਪਾ ਸੰਵਿਧਾਨ ਨੂੰ ਖ਼ਤਮ ਕਰਨਾ ਚਾਹੁੰਦੀ-ਰਾਹੁਲ ਗਾਂਧੀ

ਰਾਹੁਲ ਗਾਂਧੀ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਮੋਦੀ ਦੀ ਭਾਜਪਾ ਸਰਕਾਰ ਸੰਵਿਧਾਨ ਨੂੰ ਖਤਮ ਕਰਨਾ ਚਾਹੁੰਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਭਾਜਪਾ ਡਾ. ਅੰਬੇਡਕਰ ਸਾਹਿਬ ਦੀ ਸੋਚ ਉਤੇ ਹਮਲਾ ਕਰ ਰਹੀ ਹੈ।

18:29 PM

ਕਾਰੋਬਾਰੀਆਂ ਦਾ ਕਰਜ਼ਾ ਮੁਆਫ ਕਰਨ ਨਾਲ ਉਨ੍ਹਾਂ ਦੀ ਆਦਤ ਨਹੀਂ ਵਿਗੜਦੀ-ਰਾਹੁਲ ਗਾਂਧੀ

ਰਾਹੁਲ ਗਾਂਧੀ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਕਿਸਾਨਾਂ ਦਾ ਕਰਜ਼ਾ ਮੁਆਫ ਨਹੀਂ ਕੀਤਾ ਜਾ ਰਿਹਾ ਹੈ। ਮੋਦੀ ਕਹਿੰਦੇ ਹਨ ਕਿ ਕਿਸਾਨਾਂ ਦਾ ਕਰਜ਼ਾ ਮੁਆਫ ਕਰਨ ਨਾਲ ਉਨ੍ਹਾਂ ਦੀ ਆਦਤ ਵਿਗੜਦੀ। ਇਸ ਉਤੇ ਸਵਾਲ ਖੜ੍ਹੇ ਕਰਦੇ ਹੋਏ ਰਾਹੁਲ ਨੇ ਕਿਹਾ ਕਿ ਕਾਰੋਬਾਰੀਆਂ ਦਾ ਕਰਜ਼ਾ ਮੁਆਫ ਕਰਨ ਨਾਲ ਉਨ੍ਹਾਂ ਦੀ ਆਦਤ ਨਹੀਂ ਵਿਗੜਦੀ?

16:41 PM

ਰਾਹੁਲ ਗਾਂਧੀ ਨੇ ਮੋਦੀ ਸਰਕਾਰ ਉਪਰ ਵੱਡਾ ਹਮਲਾ ਬੋਲਿਆ

ਰਾਹੁਲ ਗਾਂਧੀ ਨੇ ਆਪਣੀ ਅੰਮ੍ਰਿਤਸਰ ਰੈਲੀ ਦੌਰਾਨ ਮੋਦੀ ਸਰਕਾਰ ਉਪਰ ਹਮਲਾ ਬੋਲਿਆ ਅਤੇ ਕਿਹਾ ਕਿ ਜਦੋਂ ਪੰਜਾਬ, ਹਰਿਆਣਾ ਤੇ ਮਹਾਰਾਸ਼ਟਰ ਦੇ ਕਿਸਾਨ ਸੜਕਾਂ ਉਪਰ ਉਤਰੇ ਤਾਂ ਨਰਿੰਦਰ ਮੋਦੀ ਨੇ ਉਨ੍ਹਾਂ ਨੂੰ ਅੱਤਵਾਦੀ ਕਰਾਰ ਦਿੱਤਾ।

14:10 PM

ਅਰਵਿੰਦ ਕੇਜਰੀਵਾਲ ਭਲਕ ਤੋਂ ਪੰਜਾਬ ਦੇ ਦੌਰੇ ਉਪਰ ਆਉਣਗੇ
ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਭਲਕੇ ਤੋਂ ਪੰਜਾਬ ਦੌਰੇ ਉਪਰ ਆ ਰਹੇ ਹਨ। ਉਹ 30 ਮਈ ਤੱਕ ਪੰਜਾਬ 'ਚ ਚੋਣ ਪ੍ਰਚਾਰ ਕਰਨਗੇ।  CM ਕੇਜਰੀਵਾਲ ਅੱਜ ਸ਼ਾਮ 7 ਵਜੇ ਸਿਵਲ ਲਾਈਨ ਸਥਿਤ ਆਪਣੀ ਰਿਹਾਇਸ਼ ਤੋਂ ਪੰਜਾਬ ਲਈ ਰਵਾਨਾ ਹੋਣਗੇ। ਅਰਵਿੰਦ ਕੇਜਰੀਵਾਲ ਅੱਜ ਐਤਵਾਰ ਰਾਤ 9 ਵਜੇ ਅੰਮ੍ਰਿਤਸਰ ਪਹੁੰਚਣਗੇ। 26 ਮਈ ਸ਼ਾਮ ਨੂੰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਫਿਰੋਜ਼ਰਪੁਰ ਵਿੱਚ ਟਾਊਨਹਾਲ ਵਿੱਚ ਮੀਟਿੰਗ ਕਰਨਗੇ। ਇਸ ਤੋਂ ਹੁਸ਼ਿਆਰਪੁਰ ਤੇ ਬਠਿੰਡਾ 'ਚ 'ਆਪ' ਉਮੀਦਵਾਰਾਂ ਦੇ ਸਮਰਥਨ 'ਚ ਰੋਡ ਸ਼ੋਅ ਕਰਨਗੇ।

13:43 PM

ਮੁਹਾਲੀ 'ਚ ਦੂਜੀ ਵੱਡੀ ਵਾਰਦਾਤ;  ਗੁਰਦੁਆਰਾ ਸਿੰਘ ਸ਼ਹੀਦਾਂ ਨਾਲ ਮਾਰਕੀਟ 'ਚ ਚੱਲੀਆਂ ਤਲਵਾਰਾਂ ਤੇ ਡਾਂਗਾਂ
ਮੁਹਾਲੀ ਵਿੱਚ ਜਿਮ ਟ੍ਰੇਨਰ ਦੀ ਤਲਵਾਰਾਂ ਤੇ ਡੰਡਿਆਂ ਨਾਲ ਕੁੱਟਮਾਰ ਕਰਨ ਦੀ ਖ਼ਬਰ ਸਾਹਮਣੇ ਆ ਰਹੀ ਹੈ। ਜਿਮ ਟ੍ਰੇਨਰ ਨੂੰ ਜ਼ਖ਼ਮੀ ਹਾਲਤ ਵਿੱਚ ਇੱਕ ਪ੍ਰਾਈਵੇਟ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਸੈਕਟਰ 78 ਸਿੰਘ ਸ਼ਹੀਦਾਂ ਗੁਰਦੁਆਰੇ ਦੇ ਨਾਲ ਪੈਂਦੀ ਮਾਰਕੀਟ ਵਿੱਚ ਦੁਪਹਿਰ 1 ਵਜੇ ਦੇ ਕਰੀਬ ਜਿਮ ਟ੍ਰੇਨਰ ਮਨਪ੍ਰੀਤ ਸਿੰਘ ਨੇ ਜਿਮ ਵਿੱਚ ਟ੍ਰੇਨਿੰਗ ਲੈ ਰਹੇ ਇੱਕ ਮੁੰਡੇ ਨੂੰ ਥੱਪੜ ਮਾਰ ਦਿੱਤਾ ਸੀ ਜਿਸ ਉਤੇ ਉਸਨੇ ਆਪਣੇ ਸਾਥੀਆਂ ਨੂੰ ਸਾਰੀ ਗੱਲ ਦੱਸੀ ਤਾਂ 15 ਤੋਂ 20 ਲੜਕੇ ਜਿਮ ਦੇ ਬਾਹਰ ਲੱਗਦੀ ਮਾਰਕੀਟ ਵਿੱਚ ਆਏ ਜਿੱਥੇ ਮਨਪ੍ਰੀਤ ਨੂੰ ਉਨ੍ਹਾਂ ਨੇ ਘੇਰ ਲਿਆ।

13:38 PM

ਸ੍ਰੀ ਅਨੰਦਪੁਰ ਸਾਹਿਬ ਤੋਂ ਸ਼ਿਵ ਸੈਨਾ ਹਿੰਦੁਸਤਾਨ ਦੇ ਉਮੀਦਵਾਰ 'ਤੇ ਮਾਮਲਾ ਦਰਜ
ਸ੍ਰੀ ਅਨੰਦਪੁਰ ਸਾਹਿਬ ਹਲਕੇ ਤੋਂ ਸ਼ਿਵ ਸੈਨਾ ਹਿੰਦੁਸਤਾਨ ਦੀ ਲੋਕ ਸਭਾ ਉਮੀਦਵਾਰ ਕਿਰਨ ਜੈਨ ਉਤੇ ਮੁਕੱਦਮਾ ਦਰਜ ਹੋਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਿਰਨ ਜੈਨ ਤੇ ਉਸਦੇ ਪਰਿਵਾਰ ਉਤੇ ਆਪਣੀ ਨੂੰਹ ਨੂੰ ਦਾਜ ਲਈ ਤੰਗ ਪਰੇਸ਼ਾਨ ਕਰਨ ਦੇ ਦੋਸ਼ ਹਨ। ਇਸ ਕਾਰਨ ਉਨ੍ਹਾਂ ਦੀ ਨੂੰਹ ਵੱਲੋਂ ਮੋਹਾਲੀ ਦੇ ਪਿੰਡ ਬਲੌਂਗੀ ਵਿਖੇ ਫਾਹਾ ਲਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਸੀ। ਇਸ ਘਟਨਾ ਨੂੰ ਲੈ ਕੇ ਸ਼ਿਵ ਸੈਨਾ ਹਿੰਦੁਸਤਾਨ ਦੇ ਯੂਥ ਪ੍ਰਧਾਨ ਅਰਵਿੰਦ ਗੌਤਮ ਵੱਲੋਂ ਕਿਰਨ ਜੈਨ ਨੂੰ ਪਾਰਟੀ ਵਿੱਚੋਂ ਬਾਹਰ ਕੱਢਣ ਦੇ ਹੁਕਮ ਜਾਰੀ ਕਰ ਦਿੱਤੇ ਹਨ।

13:18 PM

ਅੰਮ੍ਰਿਤਸਰ 'ਚ ਹੋਰ ਮਜ਼ਬੂਤ ਹੋਈ ਆਪ
ਕਾਂਗਰਸ ਨੂੰ ਲੱਗਿਆ ਵੱਡਾ ਝਟਕਾ
ਸੀਨੀਅਰ ਕਾਂਗਰਸੀ ਆਗੂ ਰੰਜਨ ਅਗਰਵਾਲ ਹੋਏ ਆਪ 'ਚ ਸ਼ਾਮਿਲ
ਮੁੱਖ ਮੰਤਰੀ ਭਗਵੰਤ ਮਾਨ ਨੇ ਕਰਾਇਆ ਸ਼ਾਮਿਲ
ਕੁਲਦੀਪ ਸਿੰਘ ਧਾਲੀਵਾਲ ਤੇ ਵਿਧਾਇਕ ਜੀਵਨਜੋਤ ਕੌਰ ਨਾਲ ਰਹੇ ਮੌਜੂਦ

13:07 PM

ਸੀਰੀਆ ਵਰਗੇ ਮੁਲਕ ਵਿੱਚ ਫਸੀ ਭਾਰਤੀ ਔਰਤ ਲਈ ਸੰਤ ਸੀਚੇਵਾਲ ਬਣੇ ਮਸੀਹਾ
ਢਾਈ ਮਹੀਨਿਆਂ ਤੋਂ ਨਰਕ ਭਰੀ ਜ਼ਿੰਦਗੀ ਬਤੀਤ ਕਰਨ ਤੋਂ ਬਾਅਦ ਸੰਤ ਸੀਚੇਵਾਲ ਦੇ ਯਤਨਾਂ ਸਦਕਾ ਵਾਪਿਸ ਪਰਤੀ ਭਾਰਤ

11:38 AM

ਕਪੂਰਥਲਾ 'ਚ ਬੁੱਕ ਸਟੋਰ 'ਚ ਲੱਗੀ ਭਿਆਨਕ ਅੱਗ, ਲੱਖਾਂ ਦੇ ਨੁਕਸਾਨ ਦਾ ਅਨੁਮਾਨ

11:25 AM

ਬਨੂੜ ਵਾਸੀਆਂ ਦੇ ਬਿਜਲੀ ਦੇ ਕੱਟਾਂ ਨੇ ਕੱਢੇ ਵੱਟ
ਇੱਕ ਪਾਸੇ ਗਰਮੀ ਦਾ ਕਹਿਰ ਵਧਦਾ ਜਾ ਰਿਹਾ ਹੈ ਪਰ ਦੂਜੇ ਪਾਸੇ ਬਿਜਲੀ ਨਾ ਆਉਣ ਨਾਲ ਬਨੂੜ ਦੇ ਲੋਕ ਲਗਾਤਾਰ ਪਰੇਸ਼ਾਨ ਹੋ ਰਹੇ ਹਨ। ਲੋਕਾਂ ਦਾ ਕਹਿਣਾ ਹੈ ਕਿ 4-4, ਪੰਜ-ਪੰਜ ਘੰਟੇ ਦਿਨ ਵਿੱਚ ਬਿਜਲੀ ਨਹੀਂ ਆਉਂਦੀ ਅਤੇ ਕੁਝ ਸਮੇਂ ਲਈ ਆਉਂਦੀ ਹੈ ਫਿਰ ਗੁੱਲ ਹੋ ਜਾਂਧੀ ਹੈ। ਇਸ ਦੇ ਨਾਲ ਬਿਜਲੀ ਨਾ ਆਉਣ ਕਾਰਨ ਜੋ ਪਾਣੀ ਦੇ ਟਿਊਬਵੈਲ ਹੈ ਉਹ ਵੀ ਬੰਦ ਪਿਆ ਹੈ। ਇਸ ਕਾਰਨ ਪਾਣੀ ਦੀ ਵੀ ਵੱਡੀ ਸਮੱਸਿਆ ਪੈਦਾ ਹੋ ਗਈ ਹੈ। ਇਸ ਸਮੱਸਿਆ ਲਈ ਕਈ ਵਾਰ ਉਨ੍ਹਾਂ ਨੇ ਸ਼ਿਕਾਇਤਾਂ ਦਰਜ ਕਰਵਾਈਆਂ ਹਨ ਪਰ ਅਜੇ ਤੱਕ ਕਿਸੇ ਵੀ ਸਮੱਸਿਆ ਦਾ ਹੱਲ ਨਹੀਂ ਹੋਇਆ ਹੈ।

 

11:24 AM

ਫਾਜ਼ਿਲਕਾ ਦੇ ਥਾਣਾ ਵੈਰੋ ਦਾ ਪੁਲਿਸ ਨੇ ਦੋ ਲੋਕਾਂ ਦੇ ਨਾਲ ਪੰਜਾਬ ਪੁਲਿਸ ਵਿੱਚ ਸਬ ਇੰਸਪੈਕਟਰ ਤੇ ਪੀਪੀਐਸ ਵਿੱਚ ਨੌਕਰੀ ਦਵਾਉਣ ਦੇ ਨਾਮ ਉਤੇ ਇੱਕ ਕਰੋੜ 15 ਲੱਖ ਰੁਪਏ ਦੀ ਠੱਗੀ ਕਰਨ ਦੇ ਦੋਸ਼ ਵਿੱਚ 2 ਪਰਚੇ ਕੀਤੇ ਹਨ।

 

11:03 AM

ਮੋਹਾਲੀ ਦੀ ਮਾਰਕੀਟ 'ਚ ਗੁੰਡਾਗਰਦੀ ਦਾ ਨੰਗਾ ਨਾਚ

ਮੋਹਾਲੀ ਵਿੱਚ ਪੁਲਿਸ ਦੇ ਸੁਰੱਖਿਆ ਪ੍ਰਬੰਧਾਂ ਦੀ ਪੋਲ ਉਸ ਵਕਤ ਖੁੱਲਦੀ ਹੋਈ ਨਜ਼ਰ ਆਉਂਦੀ ਹੈ ਜਦੋਂ ਕੁਝ ਸ਼ਰਾਰਤੀ ਤੱਤ ਸਾਰੇ ਆਮ ਹਥਿਆਰਾਂ ਨਾਲ ਗੁੰਡਾਗਰਦੀ ਦਾ ਨੰਗਾ ਨਾਚ ਸੜਕਾਂ ਤੇ ਖੇਡਦੇ ਹੋਏ ਨਜ਼ਰ ਆਉਂਦੇ ਹਨl ਅਜਿਹਾ ਹੀ ਇੱਕ ਮਾਮਲਾ ਮੋਹਾਲੀ ਦੀ ਫੇਸ ਪੰਜ ਮਾਰਕੀਟ ਤੋਂ ਸਾਹਮਣੇ ਆਇਆ ਜਿਸ ਵਿੱਚ ਕੁਝ ਨੌਜਵਾਨਾਂ ਵੱਲੋਂ ਇੱਕ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਬੁਰੀ ਤਰ੍ਹਾਂ ਜ਼ਖਮੀ ਕਰ ਦਿੱਤਾ ਗਿਆl

10:02 AM

 ਵਿਜੀਲੈਂਸ ਦੀ ਰੇਡ
ਬਟਾਲਾ ਤੇ ਨਾਲ ਲੱਗਦੇ ਇਲਾਕਿਆਂ ਦੇ ਵਿੱਚ ਅੱਜ ਸਵੇਰ ਤੋ ਤੜਕਸਾਰ ਹੀ ਬਟਾਲਾ ਤੋਂ ਕਾਂਗਰਸੀ ਮੇਅਰ ਸੁਖਦੀਪ ਸਿੰਘ ਤੇਜਾ ਅਤੇ ਸ਼ਰਾਬ ਕਾਰੋਬਾਰੀ ਅਤੇ ਕਾਂਗਰਸੀ ਨੇਤਾ ਰਾਜਿੰਦਰਾ ਵਾਈਨਜ਼ ਦੇ ਮਾਲਕ ਰਾਜਿੰਦਰ ਕੁਮਾਰ ਅਤੇ ਅਮਨਦੀਪ ਜੰਤੀਪੁਰ ਦੇ ਘਰ ਅਤੇ ਦਫ਼ਤਰ ਵਿੱਚ ਕੇਂਦਰੀ ਟੀਮ ਵੱਲੋਂ ਵਿਜੀਲੈਂਸ ਦੀ ਰੇਡ ਚੱਲ ਰਹੀ ਹੈ. ਦੱਸਿਆ ਜਾ ਰਿਹਾ ਹੈ ਕੀ ਹੋ ਸਕਦਾ ਹੈ ਕੀ ਇਹ ਈਡੀ ਵਿਭਾਗ ਜਾ ਇਨਕਮ ਟੈਕਸ ਵਿਭਾਗ ਹੈ ਪਰ ਇਸ ਦਾ ਖੁਲਾਸਾ ਨਹੀਂ ਹੋ ਰਿਹਾ ਹੈ ਅਤੇ ਅਧਿਕਾਰੀ ਵੱਲੋਂ ਘਰਾ ਅਤੇ ਦਫਤਰਾਂ ਵਿੱਚ ਆਪਣੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਕਿਸੇ ਨੂੰ ਵੀ ਅੰਦਰ ਅਤੇ ਬਾਹਰ ਜਾਣ ਦੀ ਇਜਾਜ਼ਤ ਨਹੀਂ ਦਿਤੀ ਜਾ ਰਹੀ ਹੈ

09:55 AM

ਫਾਜ਼ਿਲਕਾ 'ਚ ਧੀਆਂ ਨੇ ਪੁੱਤ ਬਣਕੇ ਸਸਕਾਰ ਦੀਆਂ ਸਾਰੀਆਂ ਰਸਮਾਂ ਪੂਰੀਆਂ ਕੀਤੀਆਂ

ਫਾਜ਼ਿਲਕਾ ਦੀਆਂ ਦੋ ਧੀਆਂ ਨੇ ਪੁੱਤਰ ਬਣ ਕੇ ਅਜਿਹਾ ਕੀਤਾ ਜਿਸ ਨੂੰ ਦੇਖ ਕੇ ਹਰ ਕੋਈ ਭਾਵੁਕ ਹੋ ਗਿਆ, ਸ਼ੁੱਕਰਵਾਰ ਨੂੰ ਸਥਾਨਕ ਅਮਰ ਕਾਲੋਨੀ ਦੇ ਰਹਿਣ ਵਾਲੇ ਨਰੇਸ਼ ਗਿਲਹੋਤਰਾ ਦੀ ਪਤਨੀ ਸ੍ਰੀਮਤੀ ਨੀਲਮ ਗਿਲਹੋਤਰਾ ਦੀ ਮੌਤ ਹੋ ਗਈ।

ਮਾਂ ਦੀ ਮੌਤ ਤੋਂ ਬਾਅਦ ਉਸ ਦੀਆਂ ਦੋ ਧੀਆਂ ਗੌਰੀ ਗਿਲਹੋਤਰਾ ਅਤੇ ਆਰਤੀ ਭਠੇਜਾ ਨੇ ਮਿਲ ਕੇ ਬੇਟੇ ਦਾ ਫਰਜ਼ ਨਿਭਾਇਆ। ਸਸਕਾਰ ਦੌਰਾਨ ਮਾਂ ਦੀ ਅੰਤਿਮ ਯਾਤਰਾ ਤੋਂ ਲੈ ਕੇ ਸ਼ਮਸ਼ਾਨਘਾਟ ਵਿੱਚ ਚਿਤਾ ਨੂੰ ਅਗਨ ਭੇਟ ਕਰਨ ਤੱਕ ਦਾ ਕੰਮ ਧੀਆਂ ਨੇ ਕੀਤਾ। ਇਹ ਦੇਖ ਕੇ ਮੌਕੇ 'ਤੇ ਮੌਜੂਦ ਹਰ ਕੋਈ ਭਾਵੁਕ ਹੋ ਗਿਆ।

08:50 AM

ਚੰਡੀਗੜ੍ਹ- ਵਿਦੇਸ਼ ਭੇਜਣ ਦੇ ਨਾਂ 'ਤੇ 2 ਲੱਖ ਰੁਪਏ ਦੀ ਠੱਗੀ ਮਾਰਨ ਦਾ ਮਾਮਲਾ
ਥਾਣਾ ਸਾਰੰਗਪੁਰ ਦੀ ਪੁਲੀਸ ਨੇ ਮਿਲਕ ਕਲੋਨੀ ਧਨਾਸ ਚੰਡੀਗੜ੍ਹ ਦੇ ਲਵਦੀਪ ਬੰਗੜ ਦੀ ਸ਼ਿਕਾਇਤ ’ਤੇ ਕੇਸ ਦਰਜ ਕੀਤਾ ਹੈ। ਇਸ ਮਾਮਲੇ ਵਿੱਚ ਧੋਖਾਧੜੀ, ਵਿਸ਼ਵਾਸਘਾਤ ਅਤੇ ਅਪਰਾਧਿਕ ਸਾਜ਼ਿਸ਼ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਸਿਟੀ ਐਨਕਲੇਵ ਜ਼ੀਰਕਪੁਰ ਦੇ ਰਹਿਣ ਵਾਲੇ ਵਿਨੋਦ, ਵਿਜੇ ਅਤੇ ਹੋਰਾਂ 'ਤੇ ਕੈਨੇਡਾ ਪੈਸੇ ਭੇਜਣ ਦੇ ਨਾਂ 'ਤੇ 2 ਲੱਖ ਰੁਪਏ ਦੀ ਠੱਗੀ ਮਾਰਨ ਦਾ ਦੋਸ਼ ਹੈ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ ਤਾਂ ਜੋ ਦੋਵਾਂ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਜਾ ਸਕੇ।

08:41 AM

ਸੁਖਬੀਰ ਸਿੰਘ ਬਾਦਲ ਦਲਜੀਤ ਸਿੰਘ ਚੀਮਾ ਦੇ ਹੱਕ ਵਿੱਚ ਕਰਨਗੇ ਚੋਣ ਪ੍ਰਚਾਰ 
ਸੁਖਬੀਰ ਸਿੰਘ ਬਾਦਲ ਅੱਜ ਪਠਾਨਕੋਟ ਜ਼ਿਲ੍ਹੇ ਦੇ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਦਲਜੀਤ ਸਿੰਘ ਚੀਮਾ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨਗੇ।

08:11 AM

ਫਰੀਦਕੋਟ ਦੇਰ ਰਾਤ ਤੇਜ ਰਫ਼ਤਾਰ ਬੁਲਿਟ ਮੋਟਰਸਾਈਕਲ ਬੇਕਾਬੂ ਹੋ ਕੇ ਡਿੱਗਿਆ, ਮੋਟਰਸਾਈਕਲ ਸਵਾਰ ਨੌਜਵਾਨ ਦੀ ਹੋਈ ਮੌਤ

ਮ੍ਰਿਤਕ  ਦੀ ਪਹਿਚਾਣ ਕਰੀਬ 24 ਸਾਲਾ ਮਨਪ੍ਰੀਤ ਕੁਮਾਰ ਪੁੱਤਰ ਰਾਕੇਸ਼ ਕੁਮਾਰ ਵਾਸੀ ਸੁਸਾਇਟੀ ਨਗਰ ਫਰੀਦਕੋਟ ਵਜੋਂ ਹੋਈ। ਹਾਦਸਾ ਦੇਰ ਰਾਤ 12 ਵਜੇ ਵਾਪਰਿਆ ਜਦੋਂ ਮਨਪ੍ਰੀਤ ਕੁਮਾਰ ਆਪਣੇ ਬੁਲਿਟ ਮੋਟਰਸਾਈਕਲ ਤੇ ਸਵਾਰ ਹੋ ਕੇ ਜਾ ਰਿਹਾ ਸੀ ਤਾਂ ਤੇਜ ਰਫਤਾਰ ਮੋਟਰਸਾਈਕਲ ਬੇਕਾਬੂ ਹੋ ਕੇ ਪਾਰਕ ਦੀ ਕੰਧ ਨਾਲ ਟਕਰਾਅ ਗਿਆ ਅਤੇ ਮੋਟਰਸਾਈਕਲ ਸਵਾਰ ਨੌਜਵਾਨ ਬੁਰੀ ਤਰਾਂ ਜਖਮੀਂ ਹੋ ਕਿ ਸੜਕ ਤੇ ਡਿੱਗ ਗਿਆ। ਦੇਰ ਰਾਤ ਹੋਣ ਕਾਰਨ ਕੋਈ ਆਵਾਜਾਈ ਨਾ ਹੋਣ ਕਾਰਨ ਉਸ ਨੂੰ ਡਾਕਟਰੀ ਸਹਾਇਤਾ ਨਹੀਂ ਮਿਲੀ ਅਤੇ ਉਸ ਦੀ ਮੌਤ ਹੋ ਗਈ। ਹਾਦਸੇ ਦੀ ਪੂਰੀ ਵੀਡੀਓ CCTV ਵਿਚ ਹੋਈ ਕੈਦ।

07:26 AM

ਰਾਹੁਲ ਗਾਂਧੀ ਅੱਜ ਅੰਮ੍ਰਿਤਸਰ ਵਿੱਚ ਚੋਣ ਰੈਲੀ ਕਰਨਗੇ
ਪੰਜਾਬ ਵਿੱਚ ਸਟਾਰ ਵਾਰ ਸ਼ੁਰੂ ਹੋ ਗਈ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਪੰਜਾਬ ਵਿੱਚ ਪਟਿਆਲਾ, ਗੁਰਦਾਸਪੁਰ ਅਤੇ ਜਲੰਧਰ ਵਿੱਚ ਚੋਣ ਰੈਲੀਆਂ ਤੋਂ ਬਾਅਦ ਕਾਂਗਰਸ ਦੇ ਸਾਬਕਾ ਕੌਮੀ ਪ੍ਰਧਾਨ ਰਾਹੁਲ ਗਾਂਧੀ ਅੱਜ ਅੰਮ੍ਰਿਤਸਰ ਵਿੱਚ ਚੋਣ ਰੈਲੀ ਕਰਨਗੇ। ਅੰਮ੍ਰਿਤਸਰ 'ਚ ਏਅਰਪੋਰਟ ਰੋਡ 'ਤੇ ਸਥਿਤ ਮੀਰਾਂਕੋਟ 'ਚ ਕਾਂਗਰਸ ਦੀ ਰੈਲੀ ਹੋਵੇਗੀ।

06:52 AM

ਤਰਨਤਾਰਨ ਦੇ ਇੱਕ ਪਿੰਡ ਵਿੱਚੋਂ ਡਰੋਨ ਬਰਾਮਦ 
ਪਾਕਿਸਤਾਨੀ ਡਰੋਨ ਬਰਾਮਦ 24 ਮਈ 2024 ਨੂੰ ਤਰਨਤਾਰਨ ਜ਼ਿਲ੍ਹੇ ਦੇ ਸਰਹੱਦੀ ਖੇਤਰ ਵਿੱਚ ਇੱਕ # ਡਰੋਨ ਦੀ ਮੌਜੂਦਗੀ ਬਾਰੇ ਬੀਐਸਐਫ ਦੇ ਖੁਫੀਆ ਵਿੰਗ ਦੁਆਰਾ ਸੂਚਨਾ ਦੇ ਅਧਾਰ ਤੇ, ਬੀਐਸਐਫ ਦੇ ਜਵਾਨਾਂ ਦੁਆਰਾ ਪੰਜਾਬ ਪੁਲਿਸ ਦੇ ਸਹਿਯੋਗ ਨਾਲ ਇੱਕ ਸੰਯੁਕਤ ਤਲਾਸ਼ੀ ਮੁਹਿੰਮ ਸ਼ੱਕੀ ਖੇਤਰ ਵਿੱਚ ਚਲਾਈ ਗਈ ਸੀ। ਤਲਾਸ਼ੀ ਮੁਹਿੰਮ ਦੌਰਾਨ ਸ਼ਾਮ 5:45 ਵਜੇ ਦੇ ਕਰੀਬ ਫੌਜੀਆਂ ਨੇ ਤਰਨਤਾਰਨ ਜ਼ਿਲੇ ਦੇ ਪਿੰਡ ਸੰਕਾਤਰਾ ਦੇ ਨਾਲ ਲੱਗਦੇ ਇਲਾਕੇ ਤੋਂ ਸਫਲਤਾਪੂਰਵਕ 01 ਡਰੋਨ ਬਰਾਮਦ ਕੀਤਾ। ਬਰਾਮਦ ਕੀਤੇ ਗਏ ਡਰੋਨ ਦੀ ਪਛਾਣ ਚੀਨ ਦੇ ਬਣੇ DJI Mavic 3 ਕਲਾਸਿਕ ਵਜੋਂ ਹੋਈ ਹੈ। ਭਰੋਸੇਮੰਦ ਜਾਣਕਾਰੀ ਅਤੇ #BSF ਅਤੇ ਪੰਜਾਬ ਪੁਲਿਸ ਦੇ ਤਾਲਮੇਲ ਯਤਨਾਂ ਨੇ ਸਫਲਤਾਪੂਰਵਕ ਸਰਹੱਦ ਪਾਰੋਂ ਭੇਜਿਆ ਇੱਕ ਹੋਰ ਨਾਜਾਇਜ਼ ਡਰੋਨ ਬਰਾਮਦ ਕੀਤਾ ਹੈ।

06:51 AM

ਹੈਰੋਇਨ ਬਰਾਮਦ
ਅੰਮ੍ਰਿਤਸਰ ਜ਼ਿਲ੍ਹੇ ਦੇ ਸਰਹੱਦੀ ਖੇਤਰ ਵਿੱਚ ਨਸ਼ੀਲੇ ਪਦਾਰਥਾਂ ਦੀ ਖੇਪ ਦੀ ਮੌਜੂਦਗੀ ਬਾਰੇ ਬੀਐਸਐਫ ਦੇ ਖੁਫੀਆ ਵਿੰਗ ਦੁਆਰਾ ਸੂਚਨਾ ਦੇ ਆਧਾਰ 'ਤੇ, ਬੀਐਸਐਫ ਦੇ ਜਵਾਨਾਂ ਨੇ ਤੁਰੰਤ ਸ਼ੱਕੀ ਖੇਤਰ ਵਿੱਚ ਇੱਕ ਵਿਆਪਕ ਖੋਜ ਮੁਹਿੰਮ ਸ਼ੁਰੂ ਕੀਤੀ। ਤਲਾਸ਼ੀ ਦੌਰਾਨ, ਦੁਪਹਿਰ 02:00 ਵਜੇ, ਬੀਐਸਐਫ ਦੇ ਜਵਾਨਾਂ ਨੇ ਜ਼ਿਲ੍ਹਾ ਅੰਮ੍ਰਿਤਸਰ ਦੇ ਪਿੰਡ ਰੋੜਾਂਵਾਲਾ ਕਲਾਂ ਦੇ ਇੱਕ ਖੇਤ ਵਿੱਚੋਂ 01 ਪੈਕੇਟ (ਕੁੱਲ ਵਜ਼ਨ- 400 ਗ੍ਰਾਮ) ਹੈਰੋਇਨ ਬਰਾਮਦ ਕੀਤੀ। ਨਸ਼ੀਲੇ ਪਦਾਰਥਾਂ ਨੂੰ ਪੀਲੇ ਰੰਗ ਦੀ ਚਿਪਕਣ ਵਾਲੀ ਟੇਪ ਨਾਲ ਲਪੇਟਿਆ ਹੋਇਆ ਸੀ ਅਤੇ ਪੈਕਟ ਦੇ ਨਾਲ 01 ਸਟੀਲ ਦੀ ਰਿੰਗ ਲੱਗੀ ਹੋਈ ਸੀ।

BSF ਖੁਫੀਆ ਵਿੰਗ ਦੀ ਭਰੋਸੇਯੋਗ ਜਾਣਕਾਰੀ ਅਤੇ ਮਿਹਨਤੀ #BSF ਜਵਾਨਾਂ ਦੀ ਸਮੇਂ ਸਿਰ ਕਾਰਵਾਈ ਨੇ ਸਰਹੱਦ ਪਾਰ ਤੋਂ ਨਸ਼ਿਆਂ ਦੀ ਤਸਕਰੀ ਦੀ ਇੱਕ ਹੋਰ ਨਾਜਾਇਜ਼ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ।

06:49 AM

ਲੁਧਿਆਣਾ ਦੇ ਹਲਕਾ ਆਤਮ ਨਗਰ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਰਣਜੀਤ ਸਿੰਘ ਢਿੱਲੋ ਨੇ ਕੀਤਾ ਚੋਣ ਪ੍ਰਚਾਰ

ਲੁਧਿਆਣਾ ਦੇ ਹਲਕਾ ਆਤਮ ਨਗਰ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਰਣਜੀਤ ਸਿੰਘ ਢਿੱਲੋ ਨੇ ਚੋਣ ਪ੍ਰਚਾਰ ਕੀਤਾ। ਉਹਨਾਂ ਨੇ ਕਿਹਾ ਕਿ ਬਾਕੀ ਸਾਰੀਆਂ ਪਾਰਟੀਆਂ ਨੂੰ ਅਜਮਾ ਕੇ ਦੇਖ ਚੁੱਕੇ ਲੋਕ ਸ਼੍ਰੋਮਣੀ ਅਕਾਲੀ ਦਲ ਦੀ 10 ਸਾਲ ਸੱਤਾ ਵਿਚ ਰਹੀ ਸਰਕਾਰ ਦੇ ਸਮੇਂ ਹੋਏ ਵਿਕਾਸ ਕਾਰਜਾਂ ਨੂੰ ਦੇਖਦੇ ਹੋਏ ਸ੍ਰੋਮਣੀ ਅਕਾਲੀ ਦਲ ਨੂੰ ਵੋਟ ਪਾਉਣਗੇ 

ਪੰਜਾਬ ਵਿੱਚ ਇਕ ਜੂਨ ਨੂੰ ਚੋਣਾਂ ਹੋਣੀਆਂ ਨੇ ਉਸ ਤੋਂ ਪਹਿਲਾਂ ਪੰਜਾਬ ਵਿੱਚ ਚੋਣਾਂ ਦਾ ਮਾਹੌਲ ਪੂਰੀ ਤਰਾ ਨਾਲ ਗਰਮਾ ਚੁੱਕਿਆ। ਵੱਖ ਵੱਖ ਸਿਆਸੀ ਲੀਡਰਾਂ ਵਲੋਂ ਆਪਣੇ ਆਪਣੇ ਉਮੀਦਵਾਰਾਂ ਦਾ ਹੱਕ ਵਿੱਚ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ।  ਲੁਧਿਆਣਾ ਲੋਕ ਸਭਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਰਣਜੀਤ ਸਿੰਘ ਢਿੱਲੋ ਸਵੇਰ ਤੋਂ ਸ਼ਾਮ ਤੱਕ ਪਿੰਡਾਂ ਤੋਂ ਲੈ ਕੇ ਸ਼ਹਿਰਾਂ ਤੱਕ ਆਪਣਾ ਚੋਣ ਪ੍ਰਚਾਰ ਕਰ ਰਹੇ ਨੇ। ਦੇਰ ਸ਼ਾਮ ਲੁਧਿਆਣਾ ਦੇ ਹਲਕਾ ਆਤਮ ਨਗਰ ਵਿੱਚ ਰਣਜੀਤ ਸਿੰਘ ਢਿੱਲੋ ਨੇ ਚੋਣ ਸਭਾ ਨੂੰ ਸੰਬੋਧਨ ਕੀਤਾ ਜਿੱਥੇ ਕਿ ਸੈਂਕੜਾ ਵੀ ਸੰਖਿਆ ਦੇ ਵਿੱਚ ਅਕਾਲੀ ਦਲ ਦੇ ਵਰਕਰ ਸ਼ਾਮਿਲ ਹੋਏ ਦਿਲਜੀਤ ਸਿੰਘ ਢਿੱਲੋ ਨੇ ਕਿਹਾ ਕਿ ਜਨਤਾ ਪਾਰਟੀ ਜਨਤਾ ਪਾਰਟੀ ਦੀ ਕੇਂਦਰ ਵਿੱਚ ਸਰਕਾਰ ਦੇਖ ਚੁੱਕੀ ਹੈ ਉਥੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਨੂੰ ਢਾਈ ਸਾਲ ਦਾ ਸਮਾਂ ਹੋ ਗਿਆ ਇਸ ਲਈ ਲੋਕ 10 ਸਾਲਾਂ ਸੱਤਾ ਵਿੱਚ ਰਹੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੇ ਵਿਕਾਸ ਦੇ ਕੰਮਾਂ ਨੂੰ ਵੋਟ ਦੇਣ। ਉਹਨਾਂ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਜੋ ਜੋ ਸਮਾਂ ਨੇੜੇ ਆਉਂਦਾ ਜਾ ਰਿਹਾ ਲੋਕਾਂ ਵਿੱਚ ਵੀ ਕਾਫੀ ਜੋਸ਼ ਹੈ। 

06:47 AM

ਗੁਰੂ ਨਗਰੀ ਅੰਮ੍ਰਿਤਸਰ ਦੇ ਵਿੱਚ ਬਾਰਿਸ਼ ਹੋਣ ਤੋਂ ਬਾਅਦ ਲੋਕਾਂ ਨੂੰ ਹੀ ਥੋੜੀ ਗਰਮੀ ਤੋਂ ਰਾਹਤ ਮਹਿਸੂਸ ਹੋਈ। ਲੋਕ ਨਿਕਲੇ ਆਪਣੇ ਘਰਾਂ ਤੋਂ ਬਾਹਰ ਲਿੱਤਾ ਮੌਸਮ ਦਾ ਨਜ਼ਾਰਾ।

ਅੰਮ੍ਰਿਤਸਰ ਵਾਸੀਆਂ ਨੇ ਕਿਹਾ ਕਿ ਪਿਛਲੇ ਕਾਫੀ ਲੰਬੇ ਸਮੇਂ ਤੋਂ ਉਹਨਾਂ ਨੂੰ ਗਰਮੀ ਤੋਂ ਰਾਹਤ ਨਹੀਂ ਮਿਲ ਰਹੀ ਸੀ ਜਿਸ ਕਰਕੇ ਉਹ ਆਪਣੇ ਘਰ ਤੋਂ ਬਾਹਰ ਨਹੀਂ ਨਿਕਲ ਰਹੇ ਸੀ ਪਰ ਅੱਜ ਕੁਦਰਤ ਦੇ ਵੱਲੋਂ ਅੱਜ ਅੰਮ੍ਰਿਤਸਰ ਦੇ ਕਈ ਹਿੱਸਿਆਂ ਦੇ ਵਿੱਚ ਬਾਰਿਸ਼ ਹੋਈ ਜਿਸ ਤੋਂ ਬਾਅਦ ਅੰਮ੍ਰਿਤਸਰ ਵਾਸੀਆਂ ਨੇ ਥੋੜੀ ਗਰਮੀ ਤੋਂ ਰਾਹਤ ਮਹਿਸੂਸ ਕੀਤੀ। ਅੰਮ੍ਰਿਤਸਰ ਵਾਸੀਆਂ ਨੇ ਕਿਹਾ ਕਿ ਪਿਛਲੇ ਕਾਫੀ ਲੰਬੇ ਸਮੇਂ ਤੋਂ ਅੰਮ੍ਰਿਤਸਰ ਦੇ ਵਿੱਚ ਕਾਫੀ ਗਰਮੀ ਪੈ ਰਹੀ ਸੀ ਪਰ ਅੱਜ ਬਾਰਿਸ਼ ਹੋਣ ਤੋਂ ਬਾਅਦ ਥੋੜੀ ਰਾਤ ਮਹਿਸੂਸ ਹੋਈ ਜਿਸ ਤੋਂ ਬਾਅਦ ਉਹਨਾਂ ਨੇ ਕਾਫੀ ਚੰਗਾ ਮਹਿਸੂਸ ਕੀਤਾ। ਉਨਾਂ ਨੇ ਕਿਹਾ ਕਿ ਪਹਿਲਾਂ ਅੰਮ੍ਰਿਤਸਰ ਦੇ ਵਿੱਚ ਪਾਰਾ 44 ਡਿਗਰੀ ਤੱਕ ਦਰਜ ਕੀਤਾ ਜਾਂਦਾ ਸੀ ਪਰ ਬਾਰਿਸ਼ ਹੋਣ ਤੋਂ ਬਾਅਦ ਪਾਰਾ ਜਿਹੜਾ 28 ਡਿਗਰੀ ਤੱਕ ਘੱਟ ਦਰਜ ਹੋਇਆ ਜਿਸ ਤੋਂ ਬਾਅਦ ਉਹਨਾਂ ਨੂੰ ਕਾਫੀ ਗਰਮੀ ਤੋਂ ਰਾਹਤ ਮਿਲੀ ਉਹਨਾਂ ਨੂੰ ਕਾਫੀ ਚੰਗਾ ਮਹਿਸੂਸ ਹੋ ਰਿਹਾ ਹੈ।

06:40 AM

ਲੁਧਿਆਣਾ ਸ਼ਰਾਬ ਦੇ ਨਸ਼ੇ 'ਚ ਪੰਜਾਬ ਪੁਲਿਸ ਦੇ ਏਐਸਆਈ ਦਾ ਕਾਰਨਾਮਾ। ਮਾਮੂਲੀ ਜਿਹੀ ਗੱਲ ਨੂੰ ਲੈ ਕੇ ਚਲਾਈ ਗੋਲੀ। ਜਾਣਕਾਰੀ ਅਨੁਸਾਰ ਸਮਰਾਲਾ ਥਾਣਾ ਵਿਖੇ ਤਾਇਨਾਤ ਏਐਸਆਈ ਸੁਰਾਜਦੀਨ ਨੇ ਬੀਤੀ ਰਾਤ ਕਟਾਣੀ ਚੌਂਕ ਚ ਗੋਲੀ ਚਲਾ ਦਿੱਤੀ। ਏਐਸਆਈ ਸੁਰਾਜਦੀਨ ਡਿਊਟੀ ਅਫਸਰ ਸੀ। ਪ੍ਰੰਤੂ, ਉਹ ਸ਼ਰਾਬ ਦੇ ਨਸ਼ੇ ਚ ਆਪਣੇ ਜਿਲ੍ਹੇ ਤੋਂ ਬਾਹਰ ਲੁਧਿਆਣਾ ਕਮਿਸ਼ਨਰੇਟ ਇਲਾਕੇ ਚ ਚਲਾ ਗਿਆ। ਉਥੇ ਕਟਾਣੀ ਚੌਂਕ ਚ ਏਐਸਆਈ ਦੀ ਕਾਰ ਇੱਕ ਹੋਰ ਕਾਰ ਨਾਲ ਟਕਰਾ ਗਈ ਤਾਂ ਗੁੱਸੇ ਚ ਆ ਕੇ ਏਐਸਆਈ ਨੇ ਗੋਲੀ ਚਲਾ ਦਿੱਤੀ। ਮਿਲੀ ਜਾਣਕਾਰੀ ਅਨੁਸਾਰ ਇਸ ਮਾਮਲੇ ਵਿਚ ਪੁਲਸ ਨੇ ਮਾਮਲਾ ਵੀ ਦਰਜ ਕੀਤਾ ਗਿਆ ਹੈ। ਏਐਸਆਈ ਸੁਰਾਜਦੀਨ ਨੂੰ ਮੌਕੇ ਤੇ ਹੀ ਕਾਬੂ ਕਰ ਲਿਆ ਗਿਆ। ਦੱਸ ਦਈਏ ਕਿ ਏਐਸਆਈ ਸੁਰਾਜਦੀਨ ਪਹਿਲਾਂ ਵੀ ਵਿਵਾਦਾਂ ਚ ਘਿਰਿਆ ਰਿਹਾ ਹੈ। ਉਸਨੇ ਕੁੱਝ ਸਮਾਂ ਪਹਿਲਾਂ ਖੰਨਾ ਵਿਖੇ ਐਸਐਚਓ ਨੂੰ ਗਾਲ੍ਹਾਂ ਤੱਕ ਕੱਢ ਦਿੱਤੀਆਂ ਸੀ ਜਿਸ ਉਪਰੰਤ ਉਸਨੂੰ ਸਸਪੈਂਡ ਕਰ ਦਿੱਤਾ ਗਿਆ ਸੀ।

 

Trending news