Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ
Advertisement
Article Detail0/zeephh/zeephh2445401

Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ

Punjab Breaking News Live Updates: ਪੰਜਾਬ ਦੀ ਸਿਆਸਤ, ਅਪਰਾਧ ਤੇ ਹੋਰ ਅਹਿਮ ਖਬਰਾਂ ਦੀ ਹਰ ਅਪਡੇਟਸ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜੀਟਲ ਪਲੇਟਫਾਰਮ ਨਾਲ ਜੁੜੇ ਰਹੋ।  

Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ
LIVE Blog

Punjab Breaking News Live Updates: ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਦੀ ਰਾਜਨੀਤੀ, ਖੇਡਾਂ, ਅਪਰਾਧ ਅਤੇ ਮਨੋਰੰਜਨ ਜਗਤ ਨਾਲ ਜੁੜੀਆਂ ਹਰ ਖ਼ਬਰਾਂ ਬਾਰੇ ਜਾਣਨ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜ਼ੀਟਲ ਪਲੇਟਫਾਰਮ ਨਾਲ ਜੁੜੇ ਰਹੋ। ਇੱਥੇ ਤੁਹਾਨੂੰ ਦਿਨ ਭਰ ਵਿੱਚ ਕੀ-ਕੀ ਹੋ ਰਿਹਾ ਹੈ ਉਸ ਦੀ ਹਰ ਅਪਡੇਟਸ ਮਿਲੇਗੀ।

25 September 2024
09:14 AM

Punjab Breaking News Live Updates: ਪੰਜਾਬ ਸਰਕਾਰ ਵੱਲੋਂ ਛੁੱਟੀ ਦਾ ਐਲਾਨ, ਨੋਟੀਫ਼ਿਕੇਸ਼ਨ ਜਾਰੀ

ਹਰਿਆਣਾ ’ਚ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ 5 ਅਕਤੂਬਰ ਨੂੰ ਤਨਖ਼ਾਹ ਸਮੇਤ ਛੁੱਟੀ ਦਾ ਐਲਾਨ ਕੀਤਾ ਹੈ। ਪ੍ਰਸੋਨਲ ਵਿਭਾਗ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ।

ਨੋਟੀਫਿਕੇਸ਼ਨ ਅਨੁਸਾਰ ਜੇਕਰ ਕੋਈ ਅਧਿਕਾਰੀ/ਮੁਲਾਜ਼ਮ ਹਰਿਆਣਾ ਵਿਧਾਨ ਸਭਾ ਦੀ ਵੋਟਰ ਸੂਚੀ ’ਚ ਸ਼ਾਮਲ ਹੈ ਤੇ ਪੰਜਾਬ ਦੇ ਸਰਕਾਰੀ ਦਫ਼ਤਰਾਂ/ਬੋਰਡਾਂ/ਨਿਗਮਾਂ ਤੇ ਸਰਕਾਰੀ ਵਿੱਦਿਅਕ ਸੰਸਥਾਵਾਂ ’ਚ ਕੰਮ ਕਰ ਰਿਹਾ ਹੈ ਤਾਂ ਉਹ ਆਪਣਾ ਵੋਟਰ ਸ਼ਨਾਖਤੀ ਕਾਰਡ ਪੇਸ਼ ਕਰ ਕੇ ਸਮਰੱਥ ਅਥਾਰਟੀ ਤੋਂ 5 ਅਕਤੂਬਰ ਨੂੰ ਇਸ ਵਿਸ਼ੇਸ਼ ਛੁੱਟੀ ਦਾ ਲਾਭ ਲੈਣ ਲਈ ਯੋਗ ਹੋਵੇਗਾ। ਇਹ ਛੁੱਟੀ ਅਧਿਕਾਰੀ/ਮੁਲਾਜ਼ਮ ਦੇ ਖਾਤੇ ’ਚੋਂ ਨਹੀਂ ਕੱਟੀ ਜਾਵੇਗੀ।

09:12 AM

Punjab Breaking News Live Updates: ਫ਼ਰੀਦਕੋਟ ਦੀ ਕੇਂਦਰੀ ਮਾਡਰਨ ਜੇਲ ਵਿੱਚੋਂ ਹੈਰੋਇਨ ਬਰਾਮਦ

ਫ਼ਰੀਦਕੋਟ ਦੀ ਕੇਂਦਰੀ ਮਾਡਰਨ ਜੇਲ ਵਿੱਚੋਂ 75 ਗ੍ਰਾਮ ਹੈਰੋਇਨ, 1 ਮੋਬਾਈਲ ਫੋਨ ਅਤੇ ਹੋਰ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ ਹਨ, ਜੋ ਕਿ ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ ’ਤੇ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਅੰਦਰ ਸੁੱਟੇ ਗਏ ਸਨ ਉਕਤ ਵਿਅਕਤੀ ਖਿਲਾਫ ਥਾਣਾ ਸਿਟੀ ਵਿਖੇ ਐਨ.ਡੀ.ਪੀ.ਐਸ ਐਕਟ ਅਤੇ ਜੇਲ ਐਕਟ ਤਹਿਤ ਮਾਮਲਾ ਦਰਜ ਕਰਕੇ ਗ੍ਰਿਫਤਾਰ ਕੀਤਾ ਗਿਆ ਹੈ।

09:10 AM

Punjab Breaking News Live Updates: ਫ਼ਿਰੋਜ਼ਪੁਰ ਕੇਂਦਰੀ ਜੇਲ੍ਹ ਵਿੱਚੋਂ  7 ਮੋਬਾਈਲ ਫ਼ੋਨ ਬਰਾਮਦ

 

ਫ਼ਿਰੋਜ਼ਪੁਰ ਕੇਂਦਰੀ ਜੇਲ੍ਹ ਵਿੱਚ ਬੈਰਕਾਂ ਦੀ ਤਲਾਸ਼ੀ ਦੌਰਾਨ 7 ਮੋਬਾਈਲ ਫ਼ੋਨ, 4 ਡਾਟਾ ਕੇਬਲ ਅਤੇ ਇੱਕ ਮੋਬਾਈਲ ਚਾਰਜਰ ਬਰਾਮਦ ਕਰਕੇ 7 ਕੈਦੀਆਂ ਖ਼ਿਲਾਫ਼ ਥਾਣਾ ਸਿਟੀ ਵਿੱਚ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

08:40 AM

Punjab Breaking News Live Updates: ਰਾਜੀਵ ਗਾਂਧੀ ਲਾਅ ਯੂਨੀਵਰਸਿਟੀ ਵਿੱਚ ਵਿਦਿਆਰਥੀਆਂ ਦਾ ਧਰਨਾ ਚੌਥੇ ਦਿਨ ਵੀ ਜਾਰੀ

 

ਪਟਿਆਲਾ ਦੀ ਰਾਜੀਵ ਗਾਂਧੀ ਲਾਅ ਯੂਨੀਵਰਸਿਟੀ ਦੇ ਅੰਦਰ ਵਿਦਿਆਰਥੀਆਂ ਦਾ ਧਰਨਾ ਚੌਥੇ ਦਿਨ ਵਿੱਚ ਦਾਖਲ ਹੋ ਗਿਆ ਹੈ। ਵਿਦਿਆਰਥੀਆਂ ਦੇ ਪ੍ਰਦਰਸ਼ਨ ਦੀਆਂ ਤਸਵੀਰਾਂ ਵੀ ਸਹਾਮਣੇ ਆਈਆਂ ਹਨ ਇਨ੍ਹਾਂ ਤਸਵੀਰਾਂ ਵਿੱਚ ਸਾਫ ਸੁਣਨ ਨੂੰ ਮਿਲ ਰਿਹਾ ਹੈ ਕਿ ਵਿਦਿਆਰਥੀ ਵਾਈਸ ਚਾਂਸਲਰ ਤੋਂ ਨਾਰਾਜ਼ ਹਨ। ਇਨ੍ਹਾਂ ਵੀਡੀਓਜ਼ 'ਚ ਵਿਦਿਆਰਥੀ ਇਲਜ਼ਾਮ ਲਗਾਉਂਦੇ ਨਜ਼ਰ ਆ ਰਹੇ ਹਨ ਕਿ ਵਾਈਸ ਚਾਂਸਲਰ ਬਿਨਾਂ ਇਜਾਜ਼ਤ ਦੇ ਮੈਸ ਅਤੇ ਲੜਕੀਆਂ ਦੇ ਕਮਰੇ 'ਚ ਆ ਗਏ। ਜਿਸ ਦਾ ਵਿਦਿਆਰਥਣਾਂ ਨੇ ਵਿਰੋਧ ਕੀਤਾ, ਇਕ ਹੋਰ ਵੀਡੀਓ 'ਚ ਵਾਈਸ ਚਾਂਸਲਰ ਉਨ੍ਹਾਂ ਨੂੰ ਆਪਣੀਆਂ ਧੀਆਂ ਵਾਂਗ ਬੁਲਾਉਂਦੇ ਨਜ਼ਰ ਆ ਰਹੇ ਹਨ।

07:45 AM

Punjab Breaking News Live Updates: ਅੰਮ੍ਰਿਤਸਰ 'ਚ ਕਿਸਾਨ ਅੱਜ ਰੇਲ ਰੋਕੋ ਮਾਰਚ ਕੱਢਣਗੇ

ਅੰਮ੍ਰਿਤਸਰ ਵਿੱਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਆਪਣੀ ਮੰਗਾਂ ਨੂੰ ਲੈ ਕੇ ਕੱਲ੍ਹ ਡੀਸੀ ਦਫ਼ਤਰ ਦੇ ਬਾਹਰ ਧਰਨਾ ਦਿੱਤਾ ਗਿਆ। ਕਿਸਾਨਾਂ ਨੇ ਮੁਆਵਜ਼ੇ ਅਤੇ ਨੌਕਰੀਆਂ ਨੂੰ ਲੈ ਕੇ ਆਪਣਾ ਰੋਸ ਦਰਜ ਕਰਵਾਇਆ।

ਕਿਸਾਨਾਂ ਦੀ ਮੰਗ ਹੈ ਕਿ ਕਿਸਾਨਾਂ ਨੂੰ ਸਰਕਾਰੀ ਨੌਕਰੀ ਦੇਣ ਅਤੇ 5 ਹਜ਼ਾਰ ਰੁਪਏ ਮੁਆਵਜ਼ਾ ਦੇਣ ਦਾ ਵਾਅਦਾ ਪੂਰਾ ਕੀਤਾ ਜਾਵੇ। ਸ਼ੰਭੂ ਬਾਰਡਰ ਤੋਂ ਪਰਤਣ ਸਮੇਂ ਭਾਰਤ ਮਾਲਾ ਪ੍ਰੋਜੈਕਟ ਤਹਿਤ ਨਾ-ਮੁਰਾਦ ਕਬਜ਼ਿਆਂ ਨੂੰ ਦੂਰ ਕਰਨ, ਪਰਾਲੀ ਸਾੜਨ, ਲਾਲ ਐਂਟਰੀ, ਨਸ਼ੇ 'ਤੇ ਮੁਕੰਮਲ ਪਾਬੰਦੀ ਲਗਾਉਣ ਅਤੇ ਆਵਾਰਾ ਪਸ਼ੂਆਂ ਦੀ ਸਮੱਸਿਆ ਦੇ ਹੱਲ ਲਈ ਠੋਸ ਕਦਮ ਚੁੱਕੇ ਜਾਣ। ਜਥੇਬੰਦੀ ਦੇ ਸੂਬਾਈ ਆਗੂ ਸਰਵਣ ਸਿੰਘ ਪੰਧੇਰ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਧਰਨੇ ਤੋਂ ਬਾਅਦ ਵੀ ਪ੍ਰਸ਼ਾਸਨ ਨੇ ਇਨ੍ਹਾਂ ਮੰਗਾਂ ’ਤੇ ਕਾਰਵਾਈ ਨਾ ਕੀਤੀ ਤਾਂ ਅੱਜ (25 ਸਤੰਬਰ) ਨੂੰ ਦੇਵੀਦਾਸ ਪੁਰਾ ਰੇਲਵੇ ਫਾਟਕ ’ਤੇ ਰੇਲ ਰੋਕੋ ਮਾਰਚ ਕੱਢਿਆ ਜਾਵੇਗਾ।

07:28 AM

Himachal Breaking News Live Updates: ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਦੀ ਸਿਹਤ ਮੁੜ ਵਿਗੜੀ

ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਦੀ ਅੱਜ ਦੇਰ ਸ਼ਾਮ ਫਿਰ ਤਬੀਅਤ ਵਿਗੜ ਗਈ ਹੈ। ਸੀਐਮ ਇਲਾਜ ਲਈ ਆਈਜੀਐਮਸੀ ਹਸਪਤਾਲ ਪਹੁੰਚੇ ਹਨ। ਜਿੱਥੇ ਡਾਕਟਰਾਂ ਦੀ ਟੀਮ ਉਨ੍ਹਾਂ ਦੀ ਸਿਹਤ ਦੀ ਜਾਂਚ ਕਰਨ ਵਿੱਚ ਲੱਗੀ ਹੋਈ ਹੈ। ਸੀਐਮ ਦੇ ਪੇਟ ਅਤੇ ਛਾਤੀ ਨਾਲ ਸਬੰਧਤ ਸਾਰੇ ਟੈਸਟ ਕੀਤੇ ਜਾ ਰਹੇ ਹਨ।
ਆਈਜੀਐਮਸੀ ਦੇ ਸੀਨੀਅਰ ਮੈਡੀਕਲ ਸੁਪਰਡੈਂਟ ਡਾ. ਰਾਹੁਲ ਰਾਓ ਨੇ ਮੁੱਖ ਮੰਤਰੀ ਦੀ ਸਿਹਤ ਬਾਰੇ ਇੱਕ ਮੈਡੀਕਲ ਬੁਲੇਟਿਨ ਜਾਰੀ ਕਰਦਿਆਂ ਦਾਅਵਾ ਕੀਤਾ ਕਿ ਮੁੱਖ ਮੰਤਰੀ ਦੀ ਛਾਤੀ ਦੇ ਐਕਸਰੇ ਅਤੇ ਈਕੋ ਟੈਸਟ ਦੀਆਂ ਰਿਪੋਰਟਾਂ ਨਾਰਮਲ ਹਨ।

07:25 AM

Punjab Breaking News Live Updates: ਨਵੇਂ ਬਣੇ ਮੰਤਰੀ ਅੱਜ ਆਪਣਾ ਅਹੁਦਾ ਸੰਭਾਣਨਗੇ

ਨਵ-ਨਿਯੁਕਤ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਸਵੇਰੇ 11:00 ਵਜੇ ਮਿਉਂਸਪਲ ਭਵਨ ਚੰਡੀਗੜ੍ਹ ਵਿਖੇ ਆਪਣਾ ਅਹੁਦਾ ਸੰਭਾਲਣਗੇ।

07:16 AM

Punjab Breaking News Live Updates: ਮੁੱਖ ਮੰਤਰੀ ਭਗਵੰਤ ਮਾਨ ਦੀ ਫੂਡ ਸਪਲਾਈ ਵਿਭਾਗ ਨਾਲ ਮੀਟਿੰਗ

ਮੁੱਖ ਮੰਤਰੀ ਭਗਵੰਤ ਮਾਨ ਅੱਜ ਚੰਡੀਗੜ੍ਹ ਵਿੱਚ ਫੂਡ ਸਪਲਾਈ ਵਿਭਾਗ ਨਾਲ ਕਰਨਗੇ ਮੀਟਿੰਗ ਕਰਨਗੇ। ਮੁੱਖ ਮੰਤਰੀ ਵੱਲੋਂ ਵਿਭਾਗ ਦੇ ਅਧਿਕਾਰੀਆਂ ਨਾਲ ਝੋਨੇ ਦੀ ਖਰੀਦ ਦੇ ਪ੍ਰਬੰਧਾਂ ਨੂੰ ਲੈ ਕੇ ਚਰਚਾ ਕਰਨਗੇ। ਇਹ ਮੀਟਿੰਗ ਦੁਪਹਿਰ 1 ਵਜੇ ਮੁੱਖ ਮੰਤਰੀ ਨਿਵਾਸ 'ਤੇ ਹੋਵੇਗੀ।

Trending news