Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, 15 ਅਕਤੂਬਰ ਨੂੰ ਪੈਣਗੀਆਂ ਪੰਚਾਇਤੀ ਚੋਣਾਂ ਲਈ ਵੋਟਾਂ

ਮਨਪ੍ਰੀਤ ਸਿੰਘ Sep 25, 2024, 16:05 PM IST

Punjab Breaking News Live Updates: ਪੰਜਾਬ ਦੀ ਸਿਆਸਤ, ਅਪਰਾਧ ਤੇ ਹੋਰ ਅਹਿਮ ਖਬਰਾਂ ਦੀ ਹਰ ਅਪਡੇਟਸ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜੀਟਲ ਪਲੇਟਫਾਰਮ ਨਾਲ ਜੁੜੇ ਰਹੋ।

Punjab Breaking News Live Updates: ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਦੀ ਰਾਜਨੀਤੀ, ਖੇਡਾਂ, ਅਪਰਾਧ ਅਤੇ ਮਨੋਰੰਜਨ ਜਗਤ ਨਾਲ ਜੁੜੀਆਂ ਹਰ ਖ਼ਬਰਾਂ ਬਾਰੇ ਜਾਣਨ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜ਼ੀਟਲ ਪਲੇਟਫਾਰਮ ਨਾਲ ਜੁੜੇ ਰਹੋ। ਇੱਥੇ ਤੁਹਾਨੂੰ ਦਿਨ ਭਰ ਵਿੱਚ ਕੀ-ਕੀ ਹੋ ਰਿਹਾ ਹੈ ਉਸ ਦੀ ਹਰ ਅਪਡੇਟਸ ਮਿਲੇਗੀ। ਪੰਜਾਬ ’ਚ ਪੰਚਾਇਤੀ ਚੋਣਾਂ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ।


ਸਟੇਟ ਇਲੈਕਸ਼ਨ ਕਮਿਸ਼ਨ ਵੱਲੋਂ ਪੰਚਾਇਤੀ ਚੋਣਾਂ ਨੂੰ ਤਾਰੀਕਾਂ ਨੂੰ ਲੈ ਕੇ ਐਲਾਨ ਕਰ ਦਿੱਤਾ ਹੈ। ਸੂਬੇ ਭਰ 'ਚ 15 ਅਕਤੂਬਰ ਨੂੰ ਵੋਟਾਂ ਪੈਣਗੀਆਂ । 27 ਸਤੰਬਰ ਤੋਂ ਨਾਮਜਦਗੀਆਂ ਦਾ ਦੌਰਾ ਸ਼ੁਰੂ ਹੋ ਜਾਵੇਗਾ ਅਤੇ 4 ਅਕਤੂਬਰ ਨਾਮਜ਼ਦੀਆਂ ਭਰਨ ਦੀ ਆਖਰੀ ਤਾਰੀਕ ਹੋਵੇਗੀ। 5 ਅਕਤੂਬਰ ਨੂੰ ਕਾਗਜਾਂ ਦੀ ਜਾਂਚ ਸ਼ੁਰੂ ਜਾਵੇਗੀ ਅਤੇ 7 ਅਕਤੂਬਰ ਤੱਕ ਨਾਮਜ਼ਦਗੀਆਂ ਵਾਪਸ ਲੈਣ ਦੀ ਆਖਰੀ ਤਰੀਕ ਹੋਵੇਗੀ।

नवीनतम अद्यतन

  • 7 ਅਕਤੂਬਰ ਕਾਗਜ਼ ਵਾਪਸ ਲੈਣ ਦੀ ਆਖਰੀ ਤਾਰੀਕ

    ਪੰਚਾਇਤੀ ਚੋਣਾਂ ਲਈ 4 ਅਕਤੂਬਰ ਤੱਕ ਉਮੀਦਵਾਰ ਆਪਣੇ ਕਾਗਜ਼ ਦਾਖਲ ਕਰ ਸਕਦੇ ਹਨ ਅਤੇ 7 ਅਕਤੂਬਰ ਕਾਗਜ਼ ਵਾਪਸ ਲੈਣ ਦੀ ਆਖਰੀ ਤਾਰੀਕ ਹੈ।

  • 27 ਸਤੰਬਰ ਤੋਂ ਲੈ ਕੇ 4 ਅਕਤੂਬਰ ਤੱਕ ਉਮੀਦਵਾਰ ਨਾਮਜ਼ਦਗੀ ਦਾਖਲ ਕਰ ਸਕਦੇ ਹਨ।

  • ਸਟੇਟ ਚੋਣ ਕਮਿਸ਼ਨ ਵੱਲੋਂ ਪੰਚਾਇਤੀ ਚੋਣਾਂ ਨੂੰ ਲੈ ਕੇ ਨੋਟੀਫਿਕੇਸ਼ਨ 27 ਸਤੰਬਰ ਨੂੰ ਜਾਰੀ ਕੀਤਾ ਜਾਵੇਗਾ।

  • Panchayat Elections 2024: ਸਟੇਟ ਇਲੈਕਸ਼ਨ ਕਮਿਸ਼ਨ ਵੱਲੋਂ ਪੰਚਾਇਤੀ ਚੋਣਾਂ ਦਾ ਐਲਾਨ

    ਸਟੇਟ ਇਲੈਕਸ਼ਨ ਕਮਿਸ਼ਨ ਵੱਲੋਂ ਪੰਚਾਇਤੀ ਚੋਣਾਂ ਸਬੰਧੀ ਪ੍ਰੈਸ ਕਾਨਫਰੰਸ ਕੀਤੀ ਜਾ ਰਹੀ ਹੈ। ਸੂਬੇ ਵਿੱਚ ਕੁੱਲ 13237 ਗ੍ਰਾਮ ਪੰਚਾਇਤਾਂ ਹਨ। ਜਿਨ੍ਹਾਂ ਤੇ ਵੋਟਿੰਗ ਲਈ 19110 ਪੋਲਿੰਗ ਬੂਥ ਸੂਬੇ ਭਰ ਵਿੱਚ ਬਣਾਏ ਜਾਣਗੇ। 1 ਕਰੋੜ 33 ਲੱਖ 97 ਹਜ਼ਾਰ 9 ਸੋ 32 ਵੋਟਰ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕਰਨਗੇ। ਹਰੇਕ ਉਮੀਦਵਾਰ ਨੂੰ ਆਪਣੇ ਨਾਮਜ਼ਦਗੀ ਦੌਰਾਨ 100 ਰੁਪਏ ਫੀਸ ਜਮ੍ਹਾਂ ਕਰਵਾਉਣੀ ਪਵੇਗੀ। ਜਦਕਿ ਐਸੀ ਅਤੇ ਬੀਸੀ ਕੈਟਾਗਿਰੀ ਲਈ ਇਹ ਫੀਸ 50ਫੀਸਦ ਹੋਵੇਗੀ।  ਸਰਪੰਚ ਵਾਲੇ 40 ਹਜ਼ਾਰ ਅਤੇ ਪੰਚ ਲਈ 30 ਹਜ਼ਾਰ ਰੁਪਏ ਚੋਣ ਖਰਚ ਰੱਖਿਆ ਗਿਆ ਹੈ। ਪੰਚਾਇਤਾਂ ਲਈ ਵੋਟਿੰਗ ਬੈਲਟ ਪੇਪਰ ਰਾਹੀ ਹੋਵੇਗੀ। ਕਿਉਂਕਿ ਵੱਡੀ ਗਿਣਤੀ ਵਿੱਚ ਈਵੀਐੱਮ ਉਪਲਬੰਧ ਕਰਵਾਉਣੀਆਂ ਮੁਸ਼ਕਲ ਹਨ।

     

  • Punjab Breaking News Live Updates: ਮੁੱਖ ਮੰਤਰੀ ਮਾਨ ਨੇ ਝੋਨੇ ਦੀ ਖਰੀਦ ਨੂੰ ਲੈ ਕੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ

    ਮੁੱਖ ਮੰਤਰੀ ਭਗਵੰਤ ਮਾਨ ਨੇ ਫੂਡ ਸਪਲਾਈ ਵਿਭਾਗ ਦੇ ਅਫ਼ਸਰਾਂ ਨਾਲ ਮੀਟਿੰਗ ਕੀਤੀ ਹੈ। ਮੀਟਿੰਗ 'ਚ ਰਾਇਸ ਮਿੱਲਰਜ਼ ਦੇ ਨੁਮਾਇੰਦਿਆਂ ਨੇ ਵੀ ਹਿੱਸਾ ਲਿਆ। ਸਟੋਰੇਜ ਦੇ ਮਸਲੇ ਨੂੰ ਲੈ ਕੇ ਕੇਂਦਰੀ ਮੰਤਰੀ ਪ੍ਰਹਲਾਦ ਜੋਸ਼ੀ ਨਾਲ ਵੀ ਗੱਲਬਾਤ ਕੀਤੀ ਹੈ। ਪ੍ਰਹਲਾਦ ਜੋਸ਼ੀ ਨੇ ਮੁੱਖ ਮੰਤਰੀ ਨੂੰ ਭਰੋਸਾ ਦਿੱਤਾ ਹੈ ਕਿ ਝੋਨੇ ਦੀ ਸਟੋਰੇਜ ਸਮੱਸਿਆ ਨੂੰ ਜਲਦ ਦੂਰ ਕੀਤਾ ਜਾਵੇਗਾ।

    ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਝੋਨੇ ਦੀ ਖਰੀਦ ਲਈ ਤਿਆਰ ਹੈ। ਝੋਨੇ ਦੀ ਖਰੀਦ ਮੌਕੇ ਕਿਸਾਨਾਂ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।

  •  Punjab Breaking News Live Updates: ਅਸਿਸਟੈਂਟ ਪ੍ਰੋਫੈਸਰਾਂ ਤੇ ਲਾਇਬ੍ਰੇਰੀਅਨ ਦਾ ਇੱਕ ਵਫ਼ਦ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲਿਆ

  • ਪੰਚਾਇਤੀ ਚੋਣਾਂ ਦਾ ਐਲਾਨ ਅੱਜ
    ਪੰਜਾਬ ਵਿੱਚ ਅੱਜ ਪੰਚਾਇਤੀ ਚੋਣਾਂ ਦਾ ਐਲਾਨ ਹੋਵੇਗਾ ਅਤੇ ਪਿੰਡਾਂ ਵਿੱਚ ਚੋਣ ਜ਼ਾਬਤਾ ਲੱਗ ਜਾਵੇਗਾ। ਪੰਜਾਬ ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ 3:30 ਵਜੇ ਪੰਜਾਬ ਭਵਨ, ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ ਕਰਨਗੇ।

  • Jammu and Kashmir Voting: ਪੀਡੀਪੀ ਉਮੀਦਵਾਰ ਗੁਲਾਮ ਨਬੀ ਲੋਨ ਹੰਜੂਰਾ ਨੇ ਵੋਟ ਪਾਈ

    ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ਵਿੱਚ, ਚਰਾਰੀ ਸ਼ਰੀਫ ਵਿਧਾਨ ਸਭਾ ਹਲਕੇ ਤੋਂ ਪੀਡੀਪੀ ਉਮੀਦਵਾਰ ਗੁਲਾਮ ਨਬੀ ਲੋਨ ਹੰਜੂਰਾ ਨੇ ਇੱਕ ਪੋਲਿੰਗ ਬੂਥ 'ਤੇ ਆਪਣੀ ਵੋਟ ਪਾਈ।

    ਉਹ ਕਹਿੰਦੇ ਹਨ, "ਇੱਥੇ ਚੰਗਾ ਮਾਹੌਲ ਹੈ, ਲੋਕ ਪਿਛਲੇ ਦਸ ਸਾਲਾਂ ਤੋਂ ਚੋਣਾਂ ਦਾ ਇੰਤਜ਼ਾਰ ਕਰ ਰਹੇ ਹਨ। ਵੋਟਰਾਂ ਵਿੱਚ ਬਹੁਤ ਉਤਸ਼ਾਹ ਹੈ..."

  •  Punjab Breaking News Live Updates: ਅਰਵਿੰਦ ਕੇਜਰੀਵਾਲ ਨੇ RSS ਮੁਖੀ ਮੋਹਨ ਭਾਗਵਤ ਨੂੰ ਚਿੱਠੀ ਲਿਖੀ

    ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਆਰਐਸਐਸ ਮੁਖੀ ਮੋਹਨ ਭਾਗਵਤ ਨੂੰ ਪੱਤਰ ਲਿਖ ਕੇ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਦਾ ਦੋਸ਼ ਲਗਾਉਂਦੇ ਹੋਏ ਸਵਾਲ ਪੁੱਛੇ।

  • Punjab Breaking News Live Updates: ਪੰਜਾਬ ਸਰਕਾਰ ਵੱਲੋਂ ਛੁੱਟੀ ਦਾ ਐਲਾਨ, ਨੋਟੀਫ਼ਿਕੇਸ਼ਨ ਜਾਰੀ

    ਹਰਿਆਣਾ ’ਚ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ 5 ਅਕਤੂਬਰ ਨੂੰ ਤਨਖ਼ਾਹ ਸਮੇਤ ਛੁੱਟੀ ਦਾ ਐਲਾਨ ਕੀਤਾ ਹੈ। ਪ੍ਰਸੋਨਲ ਵਿਭਾਗ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ।

    ਨੋਟੀਫਿਕੇਸ਼ਨ ਅਨੁਸਾਰ ਜੇਕਰ ਕੋਈ ਅਧਿਕਾਰੀ/ਮੁਲਾਜ਼ਮ ਹਰਿਆਣਾ ਵਿਧਾਨ ਸਭਾ ਦੀ ਵੋਟਰ ਸੂਚੀ ’ਚ ਸ਼ਾਮਲ ਹੈ ਤੇ ਪੰਜਾਬ ਦੇ ਸਰਕਾਰੀ ਦਫ਼ਤਰਾਂ/ਬੋਰਡਾਂ/ਨਿਗਮਾਂ ਤੇ ਸਰਕਾਰੀ ਵਿੱਦਿਅਕ ਸੰਸਥਾਵਾਂ ’ਚ ਕੰਮ ਕਰ ਰਿਹਾ ਹੈ ਤਾਂ ਉਹ ਆਪਣਾ ਵੋਟਰ ਸ਼ਨਾਖਤੀ ਕਾਰਡ ਪੇਸ਼ ਕਰ ਕੇ ਸਮਰੱਥ ਅਥਾਰਟੀ ਤੋਂ 5 ਅਕਤੂਬਰ ਨੂੰ ਇਸ ਵਿਸ਼ੇਸ਼ ਛੁੱਟੀ ਦਾ ਲਾਭ ਲੈਣ ਲਈ ਯੋਗ ਹੋਵੇਗਾ। ਇਹ ਛੁੱਟੀ ਅਧਿਕਾਰੀ/ਮੁਲਾਜ਼ਮ ਦੇ ਖਾਤੇ ’ਚੋਂ ਨਹੀਂ ਕੱਟੀ ਜਾਵੇਗੀ।

  • Punjab Breaking News Live Updates: ਫ਼ਰੀਦਕੋਟ ਦੀ ਕੇਂਦਰੀ ਮਾਡਰਨ ਜੇਲ ਵਿੱਚੋਂ ਹੈਰੋਇਨ ਬਰਾਮਦ

    ਫ਼ਰੀਦਕੋਟ ਦੀ ਕੇਂਦਰੀ ਮਾਡਰਨ ਜੇਲ ਵਿੱਚੋਂ 75 ਗ੍ਰਾਮ ਹੈਰੋਇਨ, 1 ਮੋਬਾਈਲ ਫੋਨ ਅਤੇ ਹੋਰ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ ਹਨ, ਜੋ ਕਿ ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ ’ਤੇ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਅੰਦਰ ਸੁੱਟੇ ਗਏ ਸਨ ਉਕਤ ਵਿਅਕਤੀ ਖਿਲਾਫ ਥਾਣਾ ਸਿਟੀ ਵਿਖੇ ਐਨ.ਡੀ.ਪੀ.ਐਸ ਐਕਟ ਅਤੇ ਜੇਲ ਐਕਟ ਤਹਿਤ ਮਾਮਲਾ ਦਰਜ ਕਰਕੇ ਗ੍ਰਿਫਤਾਰ ਕੀਤਾ ਗਿਆ ਹੈ।

  • Punjab Breaking News Live Updates: ਫ਼ਿਰੋਜ਼ਪੁਰ ਕੇਂਦਰੀ ਜੇਲ੍ਹ ਵਿੱਚੋਂ  7 ਮੋਬਾਈਲ ਫ਼ੋਨ ਬਰਾਮਦ

     

    ਫ਼ਿਰੋਜ਼ਪੁਰ ਕੇਂਦਰੀ ਜੇਲ੍ਹ ਵਿੱਚ ਬੈਰਕਾਂ ਦੀ ਤਲਾਸ਼ੀ ਦੌਰਾਨ 7 ਮੋਬਾਈਲ ਫ਼ੋਨ, 4 ਡਾਟਾ ਕੇਬਲ ਅਤੇ ਇੱਕ ਮੋਬਾਈਲ ਚਾਰਜਰ ਬਰਾਮਦ ਕਰਕੇ 7 ਕੈਦੀਆਂ ਖ਼ਿਲਾਫ਼ ਥਾਣਾ ਸਿਟੀ ਵਿੱਚ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

  • Punjab Breaking News Live Updates: ਰਾਜੀਵ ਗਾਂਧੀ ਲਾਅ ਯੂਨੀਵਰਸਿਟੀ ਵਿੱਚ ਵਿਦਿਆਰਥੀਆਂ ਦਾ ਧਰਨਾ ਚੌਥੇ ਦਿਨ ਵੀ ਜਾਰੀ

     

    ਪਟਿਆਲਾ ਦੀ ਰਾਜੀਵ ਗਾਂਧੀ ਲਾਅ ਯੂਨੀਵਰਸਿਟੀ ਦੇ ਅੰਦਰ ਵਿਦਿਆਰਥੀਆਂ ਦਾ ਧਰਨਾ ਚੌਥੇ ਦਿਨ ਵਿੱਚ ਦਾਖਲ ਹੋ ਗਿਆ ਹੈ। ਵਿਦਿਆਰਥੀਆਂ ਦੇ ਪ੍ਰਦਰਸ਼ਨ ਦੀਆਂ ਤਸਵੀਰਾਂ ਵੀ ਸਹਾਮਣੇ ਆਈਆਂ ਹਨ ਇਨ੍ਹਾਂ ਤਸਵੀਰਾਂ ਵਿੱਚ ਸਾਫ ਸੁਣਨ ਨੂੰ ਮਿਲ ਰਿਹਾ ਹੈ ਕਿ ਵਿਦਿਆਰਥੀ ਵਾਈਸ ਚਾਂਸਲਰ ਤੋਂ ਨਾਰਾਜ਼ ਹਨ। ਇਨ੍ਹਾਂ ਵੀਡੀਓਜ਼ 'ਚ ਵਿਦਿਆਰਥੀ ਇਲਜ਼ਾਮ ਲਗਾਉਂਦੇ ਨਜ਼ਰ ਆ ਰਹੇ ਹਨ ਕਿ ਵਾਈਸ ਚਾਂਸਲਰ ਬਿਨਾਂ ਇਜਾਜ਼ਤ ਦੇ ਮੈਸ ਅਤੇ ਲੜਕੀਆਂ ਦੇ ਕਮਰੇ 'ਚ ਆ ਗਏ। ਜਿਸ ਦਾ ਵਿਦਿਆਰਥਣਾਂ ਨੇ ਵਿਰੋਧ ਕੀਤਾ, ਇਕ ਹੋਰ ਵੀਡੀਓ 'ਚ ਵਾਈਸ ਚਾਂਸਲਰ ਉਨ੍ਹਾਂ ਨੂੰ ਆਪਣੀਆਂ ਧੀਆਂ ਵਾਂਗ ਬੁਲਾਉਂਦੇ ਨਜ਼ਰ ਆ ਰਹੇ ਹਨ।

  • Punjab Breaking News Live Updates: ਅੰਮ੍ਰਿਤਸਰ 'ਚ ਕਿਸਾਨ ਅੱਜ ਰੇਲ ਰੋਕੋ ਮਾਰਚ ਕੱਢਣਗੇ

    ਅੰਮ੍ਰਿਤਸਰ ਵਿੱਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਆਪਣੀ ਮੰਗਾਂ ਨੂੰ ਲੈ ਕੇ ਕੱਲ੍ਹ ਡੀਸੀ ਦਫ਼ਤਰ ਦੇ ਬਾਹਰ ਧਰਨਾ ਦਿੱਤਾ ਗਿਆ। ਕਿਸਾਨਾਂ ਨੇ ਮੁਆਵਜ਼ੇ ਅਤੇ ਨੌਕਰੀਆਂ ਨੂੰ ਲੈ ਕੇ ਆਪਣਾ ਰੋਸ ਦਰਜ ਕਰਵਾਇਆ।

    ਕਿਸਾਨਾਂ ਦੀ ਮੰਗ ਹੈ ਕਿ ਕਿਸਾਨਾਂ ਨੂੰ ਸਰਕਾਰੀ ਨੌਕਰੀ ਦੇਣ ਅਤੇ 5 ਹਜ਼ਾਰ ਰੁਪਏ ਮੁਆਵਜ਼ਾ ਦੇਣ ਦਾ ਵਾਅਦਾ ਪੂਰਾ ਕੀਤਾ ਜਾਵੇ। ਸ਼ੰਭੂ ਬਾਰਡਰ ਤੋਂ ਪਰਤਣ ਸਮੇਂ ਭਾਰਤ ਮਾਲਾ ਪ੍ਰੋਜੈਕਟ ਤਹਿਤ ਨਾ-ਮੁਰਾਦ ਕਬਜ਼ਿਆਂ ਨੂੰ ਦੂਰ ਕਰਨ, ਪਰਾਲੀ ਸਾੜਨ, ਲਾਲ ਐਂਟਰੀ, ਨਸ਼ੇ 'ਤੇ ਮੁਕੰਮਲ ਪਾਬੰਦੀ ਲਗਾਉਣ ਅਤੇ ਆਵਾਰਾ ਪਸ਼ੂਆਂ ਦੀ ਸਮੱਸਿਆ ਦੇ ਹੱਲ ਲਈ ਠੋਸ ਕਦਮ ਚੁੱਕੇ ਜਾਣ। ਜਥੇਬੰਦੀ ਦੇ ਸੂਬਾਈ ਆਗੂ ਸਰਵਣ ਸਿੰਘ ਪੰਧੇਰ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਧਰਨੇ ਤੋਂ ਬਾਅਦ ਵੀ ਪ੍ਰਸ਼ਾਸਨ ਨੇ ਇਨ੍ਹਾਂ ਮੰਗਾਂ ’ਤੇ ਕਾਰਵਾਈ ਨਾ ਕੀਤੀ ਤਾਂ ਅੱਜ (25 ਸਤੰਬਰ) ਨੂੰ ਦੇਵੀਦਾਸ ਪੁਰਾ ਰੇਲਵੇ ਫਾਟਕ ’ਤੇ ਰੇਲ ਰੋਕੋ ਮਾਰਚ ਕੱਢਿਆ ਜਾਵੇਗਾ।

  • Himachal Breaking News Live Updates: ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਦੀ ਸਿਹਤ ਮੁੜ ਵਿਗੜੀ

    ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਦੀ ਅੱਜ ਦੇਰ ਸ਼ਾਮ ਫਿਰ ਤਬੀਅਤ ਵਿਗੜ ਗਈ ਹੈ। ਸੀਐਮ ਇਲਾਜ ਲਈ ਆਈਜੀਐਮਸੀ ਹਸਪਤਾਲ ਪਹੁੰਚੇ ਹਨ। ਜਿੱਥੇ ਡਾਕਟਰਾਂ ਦੀ ਟੀਮ ਉਨ੍ਹਾਂ ਦੀ ਸਿਹਤ ਦੀ ਜਾਂਚ ਕਰਨ ਵਿੱਚ ਲੱਗੀ ਹੋਈ ਹੈ। ਸੀਐਮ ਦੇ ਪੇਟ ਅਤੇ ਛਾਤੀ ਨਾਲ ਸਬੰਧਤ ਸਾਰੇ ਟੈਸਟ ਕੀਤੇ ਜਾ ਰਹੇ ਹਨ।
    ਆਈਜੀਐਮਸੀ ਦੇ ਸੀਨੀਅਰ ਮੈਡੀਕਲ ਸੁਪਰਡੈਂਟ ਡਾ. ਰਾਹੁਲ ਰਾਓ ਨੇ ਮੁੱਖ ਮੰਤਰੀ ਦੀ ਸਿਹਤ ਬਾਰੇ ਇੱਕ ਮੈਡੀਕਲ ਬੁਲੇਟਿਨ ਜਾਰੀ ਕਰਦਿਆਂ ਦਾਅਵਾ ਕੀਤਾ ਕਿ ਮੁੱਖ ਮੰਤਰੀ ਦੀ ਛਾਤੀ ਦੇ ਐਕਸਰੇ ਅਤੇ ਈਕੋ ਟੈਸਟ ਦੀਆਂ ਰਿਪੋਰਟਾਂ ਨਾਰਮਲ ਹਨ।

  • Punjab Breaking News Live Updates: ਨਵੇਂ ਬਣੇ ਮੰਤਰੀ ਅੱਜ ਆਪਣਾ ਅਹੁਦਾ ਸੰਭਾਣਨਗੇ

    ਨਵ-ਨਿਯੁਕਤ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਸਵੇਰੇ 11:00 ਵਜੇ ਮਿਉਂਸਪਲ ਭਵਨ ਚੰਡੀਗੜ੍ਹ ਵਿਖੇ ਆਪਣਾ ਅਹੁਦਾ ਸੰਭਾਲਣਗੇ।

  • Punjab Breaking News Live Updates: ਮੁੱਖ ਮੰਤਰੀ ਭਗਵੰਤ ਮਾਨ ਦੀ ਫੂਡ ਸਪਲਾਈ ਵਿਭਾਗ ਨਾਲ ਮੀਟਿੰਗ

    ਮੁੱਖ ਮੰਤਰੀ ਭਗਵੰਤ ਮਾਨ ਅੱਜ ਚੰਡੀਗੜ੍ਹ ਵਿੱਚ ਫੂਡ ਸਪਲਾਈ ਵਿਭਾਗ ਨਾਲ ਕਰਨਗੇ ਮੀਟਿੰਗ ਕਰਨਗੇ। ਮੁੱਖ ਮੰਤਰੀ ਵੱਲੋਂ ਵਿਭਾਗ ਦੇ ਅਧਿਕਾਰੀਆਂ ਨਾਲ ਝੋਨੇ ਦੀ ਖਰੀਦ ਦੇ ਪ੍ਰਬੰਧਾਂ ਨੂੰ ਲੈ ਕੇ ਚਰਚਾ ਕਰਨਗੇ। ਇਹ ਮੀਟਿੰਗ ਦੁਪਹਿਰ 1 ਵਜੇ ਮੁੱਖ ਮੰਤਰੀ ਨਿਵਾਸ 'ਤੇ ਹੋਵੇਗੀ।

ZEENEWS TRENDING STORIES

By continuing to use the site, you agree to the use of cookies. You can find out more by Tapping this link