Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚ

ਮਨਪ੍ਰੀਤ ਸਿੰਘ Wed, 26 Jun 2024-5:58 pm,

Punjab Breaking News Live Updates: ਪੰਜਾਬ ਦੀ ਸਿਆਸਤ, ਅਪਰਾਧ ਤੇ ਹੋਰ ਅਹਿਮ ਖਬਰਾਂ ਦੀ ਹਰ ਅਪਡੇਟਸ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜੀਟਲ ਪਲੇਟਫਾਰਮ ਨਾਲ ਜੁੜੇ ਰਹੋ।

Punjab Breaking News Live Updates: ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਦੀ ਰਾਜਨੀਤੀ, ਖੇਡਾਂ, ਅਪਰਾਧ ਅਤੇ ਮਨੋਰੰਜਨ ਜਗਤ ਨਾਲ ਜੁੜੀਆਂ ਹਰ ਖ਼ਬਰਾਂ ਬਾਰੇ ਜਾਣਨ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜ਼ੀਟਲ ਪਲੇਟਫਾਰਮ ਨਾਲ ਜੁੜੇ ਰਹੋ। ਇੱਥੇ ਤੁਹਾਨੂੰ ਦਿਨ ਭਰ ਵਿੱਚ ਕੀ-ਕੀ ਹੋ ਰਿਹਾ ਹੈ ਉਸ ਦੀ ਹਰ ਅਪਡੇਟਸ ਮਿਲੇਗੀ। 


ਭਾਰਤ ਦੀ 18ਵੀਂ ਲੋਕ ਸਭਾ ਦਾ  ਸੈਸ਼ਨ (First session of 18th Lok Sabha) 24 ਜੂਨ ਨੂੰ ਸ਼ੁਰੂ ਹੋ ਗਿਆ ਹੈ। ਬੀਤੇ ਦਿਨ ਪੰਜਾਬ ਦੇ ਸੰਸਦ ਮੈਂਬਰਾਂ ਨੇ MP ਵਜੋਂ ਸਹੁੰ ਚੁੱਕੀ ਗਈ। ਫਿਲਹਾਲ ਅੰਮ੍ਰਿਤਪਾਲ ਸਿੰਘ ਨੇ ਆਪਣੇ ਅਹੁਦੇ ਦੇ ਸਹੁੰ ਨਹੀਂ ਚੁੱਕੀ। ਅੱਜ ਲੋਕ ਸਭਾ ਦੇ ਸਪੀਕਰ ਦੀ ਚੋਣ 11 ਵਜੇ ਹੋਵੇਗੀ। ਅਜਿਹਾ ਪਹਿਲੀ ਵਾਰੀ ਹੋ ਰਿਹਾ ਹੈ ਕਿ ਸਪੀਕਰ ਦੀ ਚੋਣ ਵੋਟਿੰਗ ਰਾਹੀ ਹੋਵੇਗੀ।


Punjab Breaking News Live Updates: 

नवीनतम अद्यतन

  • ਮੁੱਖ ਮੰਤਰੀ ਭਗਵੰਤ ਮਾਨ ਪਰਿਵਾਰ ਸਮੇਤ ਜਲੰਧਰ 'ਚ ਕਿਰਾਏ ਉਤੇ ਲਏ ਘਰ ਵਿੱਚ ਹੋਏ ਸ਼ਿਫਟ
    ਜਲੰਧਰ ਪੱਛਮੀ ਵਿੱਚ ਜ਼ਿਮਨੀ ਚੋਣ ਦੇ ਐਲਾਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਵਿੱਚ ਕਿਰਾਏ ਉਤੇ ਮਕਾਨ ਲਿਆ ਸੀ। ਸੀਐਮ ਮਾਨ ਅੱਜ ਪਰਿਵਾਰ ਸਮੇਤ ਜਲੰਧਰ ਵਿੱਚ ਘਰ ਵਿੱਚ ਸਿਫਟ ਹੋ ਗਏ।

  • ਅੰਮ੍ਰਿਤਸਰ ਪੁਲਿਸ ਨੇ ਅਰਚਨਾ ਮਕਵਾਨਾ ਨੂੰ ਨੋਟਿਸ ਕੀਤਾ ਜਾਰੀ 
    ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ਦੇ ਵਿੱਚ ਯੋਗਾ ਕਰਨ ਵਾਲੀ ਸੋਸ਼ਲ ਮੀਡੀਆ ਇਨਫਲੂਐਂਸਰ ਅਰਚਨਾ ਮਕਵਾਨਾ ਦੀਆਂ ਮੁਸ਼ਕਿਲਾਂ ਵਧੀਆਂ ਹੀ ਜਾ ਰਹੀਆਂ ਹਨ। ਹੁਣ ਅੰਮ੍ਰਿਤਸਰ ਪੁਲਿਸ ਨੇ ਅਰਚਨਾ ਮਕਵਾਨਾ ਨੂੰ ਨੋਟਿਸ ਜਾਰੀ ਕੀਤਾ ਹੈ। ਸ੍ਰੀ ਦਰਬਾਰ ਸਾਹਿਬ ਵਿੱਚ ਯੋਗਾ ਕਰਨ ਵਾਲੀ ਲੜਕੀ ਨੂੰ ਅੰਮ੍ਰਿਤਸਰ ਪੁਲਿਸ ਨੇ 30 ਜੂਨ ਤੱਕ ਥਾਣੇ ਵਿੱਚ ਪੇਸ਼ ਹੋਣ ਦੇ ਦਿੱਤੇ ਆਦੇਸ਼ ਹਨ। ਅੰਮ੍ਰਿਤਸਰ ਪੁਲਿਸ ਨੇ ਕਾਨੂੰਨੀ ਕਾਰਵਾਈ ਨੂੰ ਅੱਗੇ ਤੋਰਦਿਆਂ 30 ਜੂਨ ਤੱਕ ਸਬੰਧਤ ਥਾਣੇ ਵਿੱਚ ਹਾਜ਼ਰ ਹੋਣ ਦੇ ਆਦੇਸ਼ ਦਿੱਤੇ ਹਨ। ਪੁਲਿਸ ਨੇ ਦੱਸਿਆ ਕਿ ਜੇਕਰ 30 ਜੂਨ ਤੱਕ ਅਰਚਨਾ ਮਕਵਾਨਾ ਪੇਸ਼ ਨਹੀਂ ਹੁੰਦੀ ਤਾਂ ਅਜਿਹੇ ਵਿੱਚ ਪੁਲਿਸ ਵੱਲੋਂ ਉਸਨੂੰ 2 ਹੋਰ ਨੋਟਿਸ ਭੇਜੇ ਜਾਣਗੇ। ਜੇਕਰ ਫਿਰ ਵੀ ਅਰਚਨਾ ਥਾਣੇ ਵਿੱਚ ਪੇਸ਼ ਨਹੀਂ ਹੋਈ ਤਾਂ ਫਿਰ ਅੰਮ੍ਰਿਤਸਰ ਪੁਲਿਸ ਦੀ ਇੱਕ ਟੀਮ ਗ੍ਰਿਫ਼ਤਾਰੀ ਲਈ ਅਰਚਨਾ ਮਕਵਾਨਾ ਦੇ ਘਰ ਭੇਜੀ ਜਾਵੇਗੀ।

  •  

    ਤਰਨ ਤਾਰਨ: ਬੈਰਕ ਦੀ ਚੈਕਿੰਗ ਕਰਨਗੇ ਜੇਲ੍ਹ ਵਾਰਡਨ ਤੇ  ਕੈਦੀਆਂ ਵੱਲੋਂ ਹਮਲਾ ਕਰਨ ਦੀ ਕੋਸ਼ਿਸ਼

    ਤਰਨਤਾਰਨ ਦੇ ਗੋਇੰਦਵਾਲ ਸਥਿਤ ਕੇਂਦਰੀ ਜੇਲ੍ਹ ਵਿੱਚ ਕੈਦੀਆਂ ਨੇ ਬੈਰਕ ਦੀ ਚੈਕਿੰਗ ਲਈ ਗਏ ਵਾਰਡਨ ਨਾਲ ਬਦਸਲੂਕੀ ਅਤੇ ਹਮਲਾ ਕਰਨ ਦਾ ਮਾਮਲਾ ਸਹਾਮਣੇ ਆਇਆ ਹੈ। ਸਹਾਇਕ ਜੇਲ੍ਹ ਸੁਪਰਡੈਂਟ ਦੀ ਸ਼ਿਕਾਇਤ ’ਤੇ  ਕੈਦੀ ਜਰਮਨਜੀਤ ਸਿੰਘ ਅਤੇ ਨਿਰਵੈਲ ਸਿੰਘ ਖਿਲਾਫਕਤਲ ਦੀ ਕੋਸ਼ਿਸ਼ ਦਾ ਕੇਸ ਦਰਜ ਕੀਤਾ ਗਿਆ ਹੈ। ਜੇਲ੍ਹ ਸਟਾਫ਼ ਵੱਲੋਂ ਉਕਤ ਕੈਦੀਆਂ ਨੂੰ ਵਾਰਡ ਵਿੱਚੋਂ ਆਪਣਾ ਸਮਾਨ ਬਾਹਰ ਕੱਢਣ ਨੂੰ ਲੈ ਕੇ ਝਗੜਾ ਹੋ ਗਿਆ ਸੀ।

  • ਸ਼੍ਰੋਮਣੀ ਅਕਾਲੀ ਦਲ ਵਰਕਿੰਗ ਕਮੇਟੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਪੂਰਨ ਵਿਸ਼ਵਾਸ ਪ੍ਰਗਟ ਕਰਦੀ ਹੈ ਅਤੇ ਵਿਰੋਧੀਆਂ ਨੂੰ ਪੰਥ ਦੇ ਦੁਸ਼ਮਣਾਂ ਦੇ ਹੱਥਾਂ ਵਿੱਚ ਨਾ ਖੇਡਣ ਦੀ ਅਪੀਲ ਕਰਦੀ ਹੈ। ਕਮੇਟੀ ਪ੍ਰਧਾਨ ਨੂੰ ਪਾਰਟੀ, ਪੰਥ ਅਤੇ ਪੰਜਾਬ ਵਿਰੁੱਧ ਸਾਜ਼ਿਸ਼ਾਂ ਦਾ ਪਰਦਾਫਾਸ਼ ਕਰਨ ਦੇ ਯਤਨਾਂ ਦੀ ਅਗਵਾਈ ਕਰਨ ਲਈ ਕਹਿੰਦੀ ਹੈ।

  • ਅਰਵਿੰਦ ਕੇਜਰੀਵਾਲ ਨੂੰ ਸੀਬੀਆਈ ਨੇ ਗ੍ਰਿਫ਼ਤਾਰ ਕਰ ਲਿਆ ਹੈ। ਕੇਜਰੀਵਾਲ ਦੀ ਗ੍ਰਿਫਤਾਰ ਦਾ ਆਮ ਆਦਮੀ ਪਾਰਟੀ ਦੇ ਆਗੂ ਵੱਲੋਂ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ। ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਆਪਣੇ ਐਕਸ 'ਤੇ ਪੋਸਟ ਕਰਦਿਆਂ ਲਿਖਿਆ ਕਿ...ਜਦੋਂ ਉਨ੍ਹਾਂ ਨੂੰ ਈਡੀ ਮਾਮਲੇ ਵਿੱਚ ਜ਼ਮਾਨਤ ਮਿਲ ਗਈ ਸੀ, ਹੁਣ ਅਰਵਿੰਦ ਕੇਜਰੀਵਾਲ ਨੂੰ ਸੀਬੀਆਈ ਨੇ ਗ੍ਰਿਫ਼ਤਾਰ ਕਰ ਲਿਆ ਹੈ। ਮਕਸਦ ਸਾਫ ਹੈ - ਅਰਵਿੰਦ ਕੇਜਰੀਵਾਲ ਜੀ ਨੂੰ ਕਿਸੇ ਵੀ ਤਰੀਕੇ ਨਾਲ ਸਲਾਖਾਂ ਪਿੱਛੇ ਰੱਖਣਾ। ਇਹ ਵੱਡੀ ਸਾਜ਼ਿਸ਼ ਹੈ, ਇਹ ਸਰਾਸਰ ਬੇਇਨਸਾਫ਼ੀ ਹੈ, ਇਹ ਸਿਆਸੀ ਬਦਲੇ ਦੀ ਸਿਖਰ ਹੈ।

  • ਰਾਹੁਲ ਗਾਂਧੀ ਨੇ ਓਮ ਬਿਰਲਾ ਨੂੰ ਦਿੱਤੀ ਵਧਾਈ, ਬੋਲੇ- ਮੈਨੂੰ ਭਰੋਸਾ ਹੈ ਕਿ ਤੁਸੀਂ ਸਾਨੂੰ ਆਪਣੀ ਆਵਾਜ਼ ਬੁਲੰਦ ਕਰਨ ਦਿਓਗੇ

    ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਓਮ ਬਿਰਲਾ ਨੂੰ ਸਪੀਕਰ ਚੁਣੇ ਜਾਣ 'ਤੇ ਵਧਾਈ ਦਿੱਤੀ ਹੈ। ਰਾਹੁਲ ਗਾਂਧੀ ਨੇ ਕਿਹਾ ਕਿ ਵਿਰੋਧੀ ਧਿਰ ਸਰਕਾਰ ਨਾਲ ਸਹਿਯੋਗ ਕਰਨਾ ਚਾਹੁੰਦੀ ਹੈ। ਸਰਕਾਰ ਕੋਲ ਵਧੇਰੇ ਸਿਆਸੀ ਤਾਕਤ ਹੈ ਪਰ ਵਿਰੋਧੀ ਧਿਰ ਵੀ ਭਾਰਤ ਦੀ ਨੁਮਾਇੰਦਗੀ ਕਰਦੀ ਹੈ। ਸਾਨੂੰ ਭਰੋਸਾ ਹੈ ਕਿ ਤੁਸੀਂ ਸਾਨੂੰ ਆਪਣੀ ਆਵਾਜ਼ ਬੁਲੰਦ ਕਰਨ ਦਿਓਗੇ। ਵਿਰੋਧੀ ਧਿਰ ਦੀ ਆਵਾਜ਼ ਨੂੰ ਦਬਾਉਣਾ ਗੈਰ-ਜਮਹੂਰੀ ਹੈ। ਵਿਰੋਧੀ ਧਿਰ ਤੁਹਾਡੀ ਪੂਰੀ ਮਦਦ ਕਰੇਗਾ।

  • ਪ੍ਰਧਾਨ ਮੰਤਰੀ ਨੇ ਮੋਦੀ ਨੇ ਕਿਹਾ ਕਿ ਦੂਜੀ ਵਾਰ ਸਪੀਕਰ ਦਾ ਚਾਰਜ ਮਿਲਣ ਨਾਲ ਨਵੇਂ ਰਿਕਾਰਡ ਬਣਦੇ ਨਜ਼ਰ ਆ ਰਹੇ ਹਨ। ਬਲਰਾਮ ਜਾਖੜ ਜੀ ਨੂੰ ਆਪਣਾ ਪੰਜ ਸਾਲ ਦਾ ਕਾਰਜਕਾਲ ਪੂਰਾ ਕਰਕੇ ਦੁਬਾਰਾ ਸਪੀਕਰ ਦੀ ਜਿੰਮੇਵਾਰੀ ਮਿਲੀ। ਇਨ੍ਹਾਂ ਤੋਂ ਬਾਅਦ ਤੁਹਾਨੂੰ ਇਹ ਮੌਕਾ ਮਿਲਿਆ ਹੈ। ਤੁਸੀਂ ਜਿੱਤ ਕੇ ਆਏ ਹੋ। ਤੁਸੀਂ ਨਵਾਂ ਇਤਿਹਾਸ ਸਿਰਜਿਆ ਹੈ। ਸਾਡੇ ਵਿੱਚੋਂ ਬਹੁਤੇ ਸੰਸਦ ਮੈਂਬਰ ਤੁਹਾਡੇ ਤੋਂ ਜਾਣੂ ਹਨ। ਇੱਕ ਸਾਂਸਦ ਦੇ ਤੌਰ 'ਤੇ ਤੁਹਾਡੇ ਕੰਮ ਕਰਨ ਦਾ ਤਰੀਕਾ ਵੀ ਜਾਣਨ ਅਤੇ ਸਿੱਖਣ ਯੋਗ ਹੈ।

  • ਪ੍ਰਧਾਨ ਮੰਤਰੀ ਮੋਦੀ ਨੇ ਓਮ ਬਿਰਲਾ ਨੂੰ ਵਧਾਈ ਦਿੱਤੀ

    ਪ੍ਰਧਾਨ ਮੰਤਰੀ ਮੋਦੀ ਨੇ ਓਮ ਬਿਰਲਾ ਨੂੰ ਦੂਜੀ ਵਾਰ ਸਪੀਕਰ ਚੁਣੇ ਜਾਣ 'ਤੇ ਵਧਾਈ ਦਿੱਤੀ। ਪੀਐਮ ਮੋਦੀ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਵਿਸ਼ਵਾਸ ਹੈ ਕਿ ਤੁਸੀਂ ਆਉਣ ਵਾਲੇ ਪੰਜ ਸਾਲਾਂ ਵਿੱਚ ਸਾਡਾ ਮਾਰਗਦਰਸ਼ਨ ਕਰੋਗੇ। ਸਾਡੇ ਸ਼ਾਸਤਰਾਂ ਵਿੱਚ ਕਿਹਾ ਗਿਆ ਹੈ ਕਿ ਇੱਕ ਨਿਮਰ ਅਤੇ ਸਲੀਕੇ ਵਾਲਾ ਵਿਅਕਤੀ ਸਫਲ ਮੰਨਿਆ ਜਾਂਦਾ ਹੈ। ਤੁਹਾਨੂੰ ਇੱਕ ਮੁਸਕਰਾਹਟ ਵੀ ਮਿਲੀ ਹੈ। ਤੁਹਾਡੀ ਮਿੱਠੀ ਮੁਸਕਰਾਹਟ ਸਾਨੂੰ ਸਾਰਿਆਂ ਨੂੰ ਖੁਸ਼ ਕਰ ਰਹੀ ਹੈ।

     

     

  • ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਓਮ ਬਿਰਲਾ ਨੂੰ ਦਿੱਤੀ ਵਧਾਈ

    ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਓਮ ਬਿਰਲਾ ਨੂੰ ਸਪੀਕਰ ਚੁਣੇ ਜਾਣ ਉਤੇ ਵਧਾਈ ਦਿੱਤੀ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਕਾਫੀ ਲੰਮੇ ਕੰਮ ਦਾ ਤਜਰਬਾ ਹੈ।

  • ਓਮ ਬਿਰਲਾ ਬਣੇ ਸਪੀਕਰ

    ਓਮ ਬਿਰਲਾ ਨੂੰ ਲੋਕ ਸਭਾ ਦਾ ਸਪੀਕਰ ਚੁਣ ਲਿਆ ਗਿਆ ਹੈ। ਉਨ੍ਹਾਂ ਨੂੰ ਸਨਮਾਨ ਨਾਲ ਸੀਟ ਉਪਰ ਬਿਠਾਇਆ ਗਿਆ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਵਿਰੋਧੀ ਧਿਰ ਦੇ ਨੇਤਾ ਰਾਹੁਲ ਵੀ ਮੌਜੂਦ ਸਨ।

  • ਟੀ.ਐਮ.ਸੀ. ਸੁਰੇਸ਼ ਦਾ ਕਰਨਗੇ ਸਮਰਥਨ
    ਟੀਐਮਸੀ ਨੇ ਵਿਰੋਧੀ ਗਠਜੋੜ ਦੇ ਲੋਕ ਸਭਾ ਸਪੀਕਰ ਉਮੀਦਵਾਰ ਕੇ ਸੁਰੇਸ਼ ਦੇ ਨਾਂ ਦਾ ਸਮਰਥਨ ਕਰਨ ਦਾ ਐਲਾਨ ਕੀਤਾ ਹੈ।

  • ਸੀਬੀਆਈ ਨੇ ਕੇਜਰੀਵਾਲ ਨੂੰ ਗ੍ਰਿਫਤਾਰ ਕੀਤਾ

    ਸੀਬੀਆਈ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਗ੍ਰਿਫ਼ਤਾਰ ਕਰ ਲਿਆ ਹੈ। 

  • 83 ਕਿਲੋ ਹੈਰੋਇਨ, 3557 ਕਿਲੋ ਅਫੀਮ ਤੇ 4.5 ਲੱਖ ਗੋਲੀਆਂ ਦੀ ਨਿਪਟਾਰਾ ਕੀਤਾ ਜਾਵੇਗਾ
    ਪੰਜਾਬ ਪੁਲਿਸ ਨੇ ਪਿਛਲੇ ਕਈ ਦਿਨਾਂ ਤੋਂ ਨਸ਼ਾ ਤਸਕਰਾਂ ਖਿਲਾਫ਼ ਵਿਆਪਕ ਮੁਹਿੰਮ ਵਿੱਢੀ ਹੋਈ ਹੈ। ਡੀਜੀਪੀ ਪੰਜਾਬ ਗੌਰਵ ਯਾਦਵ ਨੇ ਖੁਲਾਸਾ ਕੀਤਾ ਕਿ ਪੰਜਾਬ ਪੁਲਿਸ ਦੀ ਮੁਹਿੰਮ ਤਹਿਤ ਵੱਡੇ ਪੱਧਰ ਉਤੇ ਨਸ਼ੀਲੇ ਪਦਾਰਥ ਜ਼ਬਤ ਕੀਤੇ ਗਏ ਹਨ। ਜ਼ਬਤ ਕੀਤੇ ਗਏ ਨਸ਼ੀਲੇ ਪਦਾਰਥਾਂ ਦਾ ਪਾਰਦਰਸ਼ੀ ਢੰਗ ਨਾਲ ਨਿਪਟਾਰਾ ਕੀਤਾ ਜਾਵੇਗਾ। 83 ਕਿਲੋ ਹੈਰੋਇਨ, 3557 ਕਿਲੋ ਅਫੀਮ, 4.5 ਲੱਖ ਗੋਲੀਆਂ/ਗੋਲੀਆਂ ਦਾ ਮੌਕੇ 'ਤੇ ਹੀ ਨਿਪਟਾਰਾ ਕੀਤਾ ਜਾਵੇਗਾ। ਮੁਹੱਲਾ ਅਤੇ ਪਿੰਡ ਪੱਧਰ 'ਤੇ ਪੁਆਇੰਟ ਆਫ ਸੇਲ 'ਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਨੂੰ ਕੰਟਰੋਲ ਕਰਨ ਲਈ ਸਾਡੀ ਰਣਨੀਤੀ ਨੂੰ ਤੇਜ਼ ਕਰਦੇ ਹੋਏ, ਪੁਲਿਸ ਪੂਰੇ ਖੇਤਰ ਵਿੱਚ ਡਰੱਗ ਸਪਲਾਈ ਚੇਨ ਨੂੰ ਤੋੜਨ ਲਈ ਅੱਗੇ ਅਤੇ ਪਿੱਛੇ ਲਿੰਕਾਂ ਦਾ ਪਤਾ ਲਗਾ ਰਹੀ ਹੈ।

  • ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਲੋਕ ਸਭਾ ਸਪੀਕਰ ਲਈ ਓਮ ਬਿਰਲਾ ਦੇ ਨਾਂਅ ਦਾ ਪ੍ਰਸਤਾਵ ਰੱਖਿਆ ਗਿਆ।

  • ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੰਸਦ ਭਵਨ ਪਹੁੰਚੇੇ

    ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੰਸਦ ਭਵਨ ਪਹੁੰਚੇ ਚੁੱਕੇ ਹਨ। ਸਪੀਕਰ ਦੀ ਚੋਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੀਨੀਅਰ ਮੰਤਰੀਆਂ ਦੀ ਮੀਟਿੰਗ ਕਰ ਰਹੇ ਹਨ।

  •  ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਿਰਜਣਾ ਦਿਵਸ ਦੀਆਂ ਵਧਾਈਆਂ ਦਿੱਤੀ ਹਨ। 

  • ਸਪੀਕਰ ਦੀ ਚੋਣ ਤੋਂ ਪਹਿਲਾਂ ਮੀਟਿੰਗ

    ਕਾਂਗਰਸ ਪਾਰਟੀ ਨੇ ਲੋਕਸਭਾ ਸਪੀਕਰ ਦੀ ਚੋਣ ਨੂੰ ਲੈ ਕੇ ਅੱਜ ਸਵੇਰੇ 10:30 ਵਜੇ ਸੰਸਦ ਭਵਨ ਵਿੱਚ ਆਪਣੇ ਸੰਸਦ ਮੈਂਬਰਾਂ ਦੀ ਮੀਟਿੰਗ ਬੁਲਾਈ ਹੈ।

  • ਅਰਵਿੰਦ ਕੇਜਰੀਵਾਲ ਨੂੰ ਕੋਰਟ ਲੈ ਕੇ ਪਹੁੰਚੀ ਸੀਬੀਆਈ

    ਸੀਬੀਆਈ ਵੱਲੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਰਾਊਜ਼ ਐਵੇਨਿਊ ਕੋਰਟ ਵਿੱਚ ਲਿਆਂਦਾ ਗਿਆ ਹੈ, ਉਹ ਕੁਝ ਸਮੇਂ ਬਾਅਦ ਉਨ੍ਹਾਂ ਨੂੰ ਕੋਰਟ ਵਿੱਚ ਪੇਸ਼ ਕੀਤਾ ਜਾਵੇਗਾ।

  • ਘਨੌਰ 'ਚ ਜਮੀਨੀ ਵਿਵਾਦ ਨੂੰ ਲੈਕੇ ਚੱਲੀਆਂ ਗੋਲੀਆਂ

    ਘਨੌਰ ਦੇ ਪਿੰਡ ਚਤੁਰ ਨਗਰ ਨਿਗਾਵਾਂ ਨੇੜੇ ਆਪਸੀ ਜਮੀਨੀ ਵਿਵਾਦ ਨੂੰ ਲੈ ਕੇ ਗੋਲੀਆਂ ਚੱਲਣ ਦਾ ਮਾਮਲਾ ਸਹਾਮਣੇ ਆਇਆ ਹੈੈ। ਜਾਣਕਾਰੀ ਅਨੁਸਾਰ ਤਿੰਨ ਵਿਅਕਤੀਆਂ ਦੀ ਗੋਲੀ ਲੱਗਣ ਕਾਰਨ ਕਰਕੇ ਮੌਤ ਹੋ ਗਈ ਹੈ।

  • ਸ਼ਰਾਬ ਘੁਟਾਲੇ ਮਾਮਲੇ 'ਚ ਸੀਬੀਆਈ ਕੇਜਰੀਵਾਲ ਨੂੰ ਕਰ ਸਕਦੀ ਗ੍ਰਿਫ਼ਤਾਰ

    ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀਆਂ ਮੁਸ਼ਕਿਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਉਹ ਪਹਿਲਾਂ ਹੀ ਕਥਿਤ ਦਿੱਲੀ ਸ਼ਰਾਬ ਘੁਟਾਲੇ ਮਾਮਲੇ ਵਿੱਚ ਈਡੀ ਦੀ ਕਾਰਵਾਈ ਦਾ ਸਾਹਮਣਾ ਕਰ ਰਿਹਾ ਹਨ ਅਤੇ ਹੁਣ ਸੀਬੀਆਈ ਨੇ ਵੀ ਉਸ ਨੂੰ ਇਸੇ ਮਾਮਲੇ ਵਿੱਚ ਗ੍ਰਿਫ਼ਤਾਰ ਕਰਨ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਕੇਂਦਰੀ ਜਾਂਚ ਬਿਊਰੋ ਨੇ ਕੱਲ੍ਹ ਦਿੱਲੀ ਦੇ ਮੁੱਖ ਮੰਤਰੀ ਤੋਂ ਤਿਹਾੜ ਜੇਲ੍ਹ ਵਿੱਚ ਪੁੱਛਗਿੱਛ ਕੀਤੀ ਸੀ ਅਤੇ ਉਨ੍ਹਾਂ ਦੇ ਬਿਆਨ ਦਰਜ ਕਰਵਾਏ ਸਨ। ਜਿਸ ਤੋਂ ਬਾਅਦ ਅਧਿਕਾਰੀਆਂ ਨੇ ਉਸ ਨੂੰ ਸ਼ਰਾਬ ਘੁਟਾਲੇ ਦੇ ਮਾਮਲੇ 'ਚ ਗ੍ਰਿਫਤਾਰ ਕਰਨ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

  • ਅਪਰੇਸ਼ਨ ਕਮਲ ਅਕਾਲੀ ਦਲ ਵਿਚ ਸਫਲ ਨਹੀਂ ਹੋਵੇਗਾ: ਸਰਨਾ

    ਭਾਜਪਾ ਵੱਲੋਂ ਸ਼ੁਰੂ ਕੀਤਾ ਅਪਰੇਸ਼ਨ ਕਮਲ ਸ਼੍ਰੋਮਣੀ ਅਕਾਲੀ ਦਲ ਵਿਚ ਫੇਲ੍ਹ ਹੋ ਜਾਵੇਗਾ। ਇਹ ਪ੍ਰਗਟਾਵਾ ਪਾਰਟੀ ਦੀ ਦਿੱਲੀ ਇਕਾਈ ਦੇ ਮੁਖੀ ਪਰਮਜੀਤ ਸਿੰਘ ਸਰਨਾ ਨੇ ਕੀਤਾ ਹੈ। ਉਹ ਇਕ ਧੜੇ ਵੱਲੋਂ ਇਤਿਹਾਸਕ ਸਿੱਖ ਪਾਰਟੀ ਨੂੰ ਅਸਥਿਰ ਕਰਨ ਦੇ ਯਤਨਾਂ ਬਾਰੇ ਸਵਾਲ ਦਾ ਜਵਾਬ ਦੇ ਰਹੇ ਸਨ।

    ਸਰਦਾਰ ਸਰਨਾ ਨੇ ਕਿਹਾ ਕਿ ਦੁਨੀਆ ਜਾਣਦੀ ਹੈ ਕਿ ਭਾਜਪਾ ਗੈਰ ਭਾਜਪਾ ਪਾਰਟੀਆਂ ਅਤੇ ਰਾਜ ਸਰਕਾਰਾਂ ਨੂੰ ਤੋੜਨ ਤੇ ਆਪਣੇ ਵਿਚ ਰਲਾਉਣ ਲਈ ਜਾਣੀ ਜਾਂਦੀ ਹੈ। ਉਹਨਾਂ ਕਿਹਾ ਕਿ ਜਿਹਨਾਂ ਨੇ ਪੰਜਾਬ ਵਿਚ ਅਕਾਲੀ ਦਲ ਦੇ ਖਿਲਾਫ ਮਤਾ ਪਾਇਆ ਹੈ, ਉਹਨਾਂ ਖੁਦ ਨੂੰ ਹੀ ਬੇਨਕਾਬ ਕਰ ਲਿਆ ਹੈ ਕਿਉਂਕਿ ਸਮੁੱਚੇ ਪੰਜਾਬ ਨੇ ਭਾਜਪਾ ਦੇ ਭਗਵਾਂ ਕਿਰਦਾਰ ਨੂੰ ਪਹਿਲਾਂ ਹੀ ਠੁਕਰਾ ਦਿੱਤਾ ਹੈ।

  • ਲੋਕ ਸਭਾ ਦੇ ਸਪੀਕਰ ਲਈ ਵੋਟਿੰਗ ਅੱਜ

    ਲੋਕ ਸਭਾ ਦੇ ਸਪੀਕਰ ਲਈ ਅੱਜ 11 ਵਜੇ ਵੋਟਿੰਗ ਹੋਵੇਗੀ। ਇਹ ਪਹਿਲੀ ਵਾਰ ਹੋ ਰਿਹਾ ਹੈ ਕਿ ਸਪੀਕਰ ਦੀ ਚੋਣ ਲਈ ਵੋਟਿੰਗ ਹੋ ਰਹੀ ਹੈ। ਕਾਂਗਰਸ ਨੇ ਡਿਪਟੀ ਸਪੀਕਰ ਦੇ ਅਹੁਦੇ ਦੀ ਮੰਗ ਕੀਤੀ, ਪਰ ਭਾਜਪਾ ਨੇ ਇਸ ਦਾ ਕੋਈ ਜਵਾਬ ਨਹੀਂ ਦਿੱਤਾ।ਨਾਰਾਜ਼ ਵਿਰੋਧੀ ਧਿਰ ਨੇ ਐਨਡੀਏ ਸਪੀਕਰ ਉਮੀਦਵਾਰ ਓਮ ਬਿਰਲਾ ਖ਼ਿਲਾਫ਼ ਸੁਰੇਸ਼ ਨੂੰ ਉਤਾਰਿਆ ਹੈ। ਅੱਜ ਸਵੇਰੇ 11 ਵਜੇ ਤੋਂ ਵੋਟਿੰਗ ਸ਼ੁਰੂ ਹੋਵੇਗੀ। ਪ੍ਰੋਟੇਮ ਸਪੀਕਰ ਸਦਨ ਵਿੱਚ ਵੋਟਿੰਗ ਕਰਵਾਉਣਗੇ। ਭਾਜਪਾ-ਕਾਂਗਰਸ ਨੇ ਸੰਸਦ ਮੈਂਬਰਾਂ ਨੂੰ ਵ੍ਹਿਪ ਜਾਰੀ ਕੀਤਾ ਹੈ।

    ਗਿਣਤੀ ਵਿੱਚ ਐਨਡੀਏ ਦਾ ਪਲੜਾ ਭਾਰੀ ਹੈ। ਐਨਡੀਏ ਕੋਲ ਲੋਕ ਸਭਾ ਵਿੱਚ 293 ਸੰਸਦ ਮੈਂਬਰਾਂ ਨਾਲ ਸਪੱਸ਼ਟ ਬਹੁਮਤ ਹੈ। ਇੰਡੀਆ ਅਲਾਂਇਸ ਦੇ 233 ਸੰਸਦ ਮੈਂਬਰ ਹਨ। 16 ਹੋਰ ਸੰਸਦ ਮੈਂਬਰ ਹਨ। 

     

     

  • ਪਠਾਨਕੋਟ ਵਿੱਚ ਦੇਖੇ ਗਏ ਸ਼ੱਕੀ

    ਭਾਰਤ-ਪਾਕਿਸਤਾਨ ਸਰਹੱਦ ਨੇੜੇ ਪੰਜਾਬ ਦੇ ਇੱਕ ਪਿੰਡ ਵਿੱਚ ਦੋ ਸ਼ੱਕੀ ਅੱਤਵਾਦੀਆਂ ਨੂੰ ਦੇਖਿਆ ਗਿਆ। ਇਨ੍ਹਾਂ ਅੱਤਵਾਦੀਆਂ ਨੇ ਇੱਕ ਫਾਰਮ ਹਾਊਸ ਵਿੱਚ ਮੌਜੂਦ ਇੱਕ ਮਜ਼ਦੂਰ ਦੇ ਘਰ ਭੋਜਨ ਕੀਤਾ ਸੀ। ਇੰਨਾ ਹੀ ਨਹੀਂ ਅੱਤਵਾਦੀਆਂ ਨੇ ਮਜ਼ਦੂਰ ਨੂੰ ਧਮਕੀ ਵੀ ਦਿੱਤੀ ਕਿ ਜੇਕਰ ਉਨ੍ਹਾਂ ਨੇ ਪੁਲਿਸ ਨੂੰ ਸੂਚਿਤ ਕੀਤਾ ਤਾਂ ਨਤੀਜੇ ਮਾੜੇ ਹੋਣਗੇ।

  • SC 'ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ 'ਤੇ ਸੁਣਵਾਈ

    ਸੁਪਰੀਮ ਕੋਰਟ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ 'ਤੇ ਸੁਣਵਾਈ ਕਰੇਗਾ। ਇਸ ਤੋਂ ਪਹਿਲਾਂ ਸੋਮਵਾਰ ਨੂੰ ਜਸਟਿਸ ਮਨੋਜ ਮਿਸ਼ਰਾ ਅਤੇ ਜਸਟਿਸ ਐਸਵੀਐਨ ਭੱਟੀ ਦੇ ਵੈਕੇਸ਼ਨ ਬੈਂਚ ਨੇ ਕਿਹਾ ਸੀ ਕਿ ਉਹ ਹਾਈ ਕੋਰਟ ਦੇ ਹੁਕਮਾਂ ਦਾ ਇੰਤਜ਼ਾਰ ਕਰਨਾ ਚਾਹੁਣਗੇ। ਹਾਈਕੋਰਟ ਨੇ ਮੰਗਲਵਾਰ ਨੂੰ ਕੇਜਰੀਵਾਲ ਨੂੰ ਨਿਯਮਤ ਜ਼ਮਾਨਤ ਦੇਣ ਦੇ ਹੇਠਲੀ ਅਦਾਲਤ ਦੇ ਫੈਸਲੇ 'ਤੇ ਰੋਕ ਲਗਾ ਦਿੱਤੀ ਹੈ।

ZEENEWS TRENDING STORIES

By continuing to use the site, you agree to the use of cookies. You can find out more by Tapping this link