Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚ
Punjab Breaking News Live Updates: ਪੰਜਾਬ ਦੀ ਸਿਆਸਤ, ਅਪਰਾਧ ਤੇ ਹੋਰ ਅਹਿਮ ਖਬਰਾਂ ਦੀ ਹਰ ਅਪਡੇਟਸ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜੀਟਲ ਪਲੇਟਫਾਰਮ ਨਾਲ ਜੁੜੇ ਰਹੋ।
Punjab Breaking News Live Updates: ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਦੀ ਰਾਜਨੀਤੀ, ਖੇਡਾਂ, ਅਪਰਾਧ ਅਤੇ ਮਨੋਰੰਜਨ ਜਗਤ ਨਾਲ ਜੁੜੀਆਂ ਹਰ ਖ਼ਬਰਾਂ ਬਾਰੇ ਜਾਣਨ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜ਼ੀਟਲ ਪਲੇਟਫਾਰਮ ਨਾਲ ਜੁੜੇ ਰਹੋ। ਇੱਥੇ ਤੁਹਾਨੂੰ ਦਿਨ ਭਰ ਵਿੱਚ ਕੀ-ਕੀ ਹੋ ਰਿਹਾ ਹੈ ਉਸ ਦੀ ਹਰ ਅਪਡੇਟਸ ਮਿਲੇਗੀ।
ਅੱਜ ਰਾਜ ਸਭਾ ਦੇ ਸੰਯੁਕਤ ਸ਼ੈਸਨ ਨੂੰ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਸੰਬੋਧਨ ਕਰਨਗੇ। ਸ਼ਾਮ ਨੂੰ ਟਵੰਟੀ-20 ਵਿਸ਼ਵ ਕੱਪ ਵਿੱਚ ਭਾਰਤ ਅਤੇ ਇੰਗਲੈਂਡ ਦੀ ਟੱਕਰ ਹੋਵੇਗੀ। ਇਸ ਮੁਕਾਬਲੇ ਉਤੇ ਪੂਰੇ ਭਾਰਤ ਵਾਸੀਆਂ ਦੀ ਨਜ਼ਰ ਟਿਕੀ ਹੋਈ ਹੈ।
नवीनतम अद्यतन
Mohali News: ਮੋਹਾਲੀ ਫੇਸ 10 ਵਿਖੇ ਸੁਨਿਆਰੇ ਦੀ ਦੁਕਾਨ 'ਤੇ ਦਿਨ ਦਿਹਾੜੇ ਪਿਸਤੌਲ ਦਿਖਾ ਕੇ ਲੁੱਟ ਦੀ ਵਾਰਦਾਤ ਨੂੰ ਅੰਜ਼ਾਮ ਦੇਣ ਦਾ ਮਾਮਲਿਆ ਆਇਆ ਸਹਾਮਣੇ ਹੈ।
ਅੰਮ੍ਰਿਤਸਰ- ਜ਼ਮੀਨੀ ਵਿਵਾਦ ਨੂੰ ਲੈ ਕੇ ਚੱਲੀ ਗੋਲੀ, 2 ਨੌਜਵਾਨਾਂ ਦੀ ਮੌਤ
ਅਜਨਾਲਾ ਦੇ ਪਿੰਡ ਲੋਪੋਕੇ ਵਿਚ ਜ਼ਮੀਨੀ ਝਗੜੇ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਗੋਲੀਆਂ ਚੱਲਣ ਦਾ ਮਾਮਲਾ ਸਹਾਮਣੇ ਆਇਆ ਹੈ। ਗੋਲੀ ਲੱਗਣ ਦੇ ਕਾਰਨ 2 ਨੌਜਵਾਨਾਂ ਦੀ ਹੋਈ ਮੌਤ ਹੋਈ, ਜਦਕਿ 3 ਵਿਅਕਤੀ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ ਹਨ। ਜਿਨ੍ਹਾਂ ਨੂੰ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਪੁਲਿਸ ਨੇ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਬਾਗੀ ਧੜ੍ਹੇ ਵੱਲੋਂ ਪ੍ਰੈਸ ਕਾਨਫਰੰਸ
ਗੁਰਪ੍ਰਤਾਪ ਸਿੰਘ ਵਡਾਲਾ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੇ ਖੁਦ ਕਈ ਵਾਰ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਕਿਸੇ ਨਿੱਜੀ ਵਿਅਕਤੀ ਦੀ ਜਗੀਰ ਨਹੀਂ ਹੈ। ਇਸ ਲਈ ਉਨ੍ਹਾਂ ਨੂੰ ਆਪਣੀ ਬੋਲੀ ਗਈ ਗੱਲ ਉੱਤੇ ਖੇਰ ਉਤਰਾਨਾ ਚਾਹੀਦਾ ਹੈ ਅਤੇ ਪ੍ਰਧਾਨਗੀ ਤੋਂ ਅਸਤੀਫਾ ਦੇ ਦੇਣਾ ਚਾਹੀਦਾ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਬਾਗੀ ਧੜ੍ਹੇ ਵੱਲੋਂ ਪ੍ਰੈਸ ਕਾਨਫਰੰਸ
ਹਰਸਿਮਰਤ ਕੌਰ ਬਾਦਲ ਆਪਣੀ ਭਾਸ਼ਾ ਦੀ ਮਰਿਆਦਾ ਨੂੰ ਕਾਇਮ ਰੱਖਦੇ ਹੋਏ ਗੱਲ ਕਰਨੀ ਚਾਹੀਦੀ ਹੈ। ਅਤੇ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨਾ ਚਾਹੀਦਾ ਹੈ।
ਜਿਨ੍ਹਾਂ ਨੇ ਅਕਾਲੀ ਸਰਕਾਰ ਦੌਰਾਨ ਪਾਰਟੀ ਅਤੇ ਸਰਕਾਰ ਲਈ ਕੰਮ ਕੀਤਾ, ਉਹ ਅਕਾਲ ਤਖ਼ਤ 'ਤੇ ਮੁਆਫ਼ੀ ਮੰਗਣਗੇ।
ਅਸੀਂ ਅਕਾਲੀ ਦਲ ਬਚਾਓ ਯਾਤਰਾ ਸ਼ੁਰੂ ਕਰਾਂਗੇ। ਇਸ ਦੌਰਾਨ ਅਸੀਂ ਸਾਰੇ ਪੜ੍ਹੇ ਲਿਖੇ ਲੋਕਾਂ ਨਾਲ ਗੱਲਬਾਤ ਕਰਾਂਗੇ।
ਸ਼੍ਰੋਮਣੀ ਅਕਾਲੀ ਦਲ ਦੇ ਬਾਗੀ ਧੜ੍ਹੇ ਵੱਲੋਂ ਪ੍ਰੈਸ ਕਾਨਫਰੰਸ
ਪੰਜਾਬ ਦੇ ਲੋਕਾਂ ਨੇ 2017, 2019, 2022, 2024 ਵਿੱਚ ਸੁਖਬੀਰ ਬਾਦਲ ਨੂੰ ਨਕਾਰ ਦਿੱਤਾ ਹੈ, ਇਸ ਲਈ ਪ੍ਰਧਾਨ ਨੂੰ ਆਪਣਾ ਅਹੁਦਾ ਛੱਡ ਦੇਣਾ ਚਾਹੀਦਾ ਹੈ। ਪਾਰਟੀ ਪ੍ਰਧਾਨ ਸੂਬੇ ਦਾ ਮੁੱਖ ਮੰਤਰੀ ਨਹੀਂ ਬਣੇਗਾ, ਉਸਨੂੰ ਸਿਰਫ ਪਾਰਟੀ ਲਈ ਕੰਮ ਕਰਨਾ ਚਾਹੀਦਾ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਬਾਗੀ ਧੜ੍ਹੇ ਵੱਲੋਂ ਪ੍ਰੈਸ ਕਾਨਫਰੰਸ
ਸੁਖਬੀਰ ਬਾਦਲ ਨੇ ਸੀਟਾਂ ਦੀ ਵੰਡ ਨੂੰ ਲੈ ਕੇ ਇਕੱਲੇ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਕੀਤੀ ਪਰ ਜਦੋਂ ਗੱਲ ਨਾ ਬਣੀ ਤਾਂ ਉਹ ਪੰਜਾਬ ਦੀ ਗੱਲ ਕਰਨ ਲੱਗ ਪਏ।
ਸ਼੍ਰੋਮਣੀ ਅਕਾਲੀ ਦਲ ਦੇ ਬਾਗੀ ਧੜ੍ਹੇ ਵੱਲੋਂ ਪ੍ਰੈਸ ਕਾਨਫਰੰਸ
ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਜਿਨ੍ਹਾਂ ਆਗੂ ਨੇ ਅਕਾਲੀ ਦਲ ਨੂੰ ਬਚਾਉਣ ਦਾ ਕੰਮ ਕੀਤਾ, ਅੱਜ ਉਨ੍ਹਾਂ ਲੋਕਾਂ ਨੂੰ ਭਾਜਪਾ ਦਾ ਏਜੰਟ ਕਿਹਾ ਜਾ ਰਿਹਾ ਹੈ। ਜਿਨ੍ਹਾਂ ਨੇ ਸੀਨੀਅਰ ਲੀਡਰਸ਼ਿੱਪ ਨੂੰ ਰੋਕਿਆ ਅਤੇ ਕੇਂਦਰ ਵਿੱਚ ਖੁਦ ਮੰਤਰੀ ਬਣ ਗਏ। ਮੇਅਰ ਚੋਣਾਂ ਚੰਡੀਗੜ੍ਹ ਵਿੱਚ ਭਾਜਪਾ ਦਾ ਸਮਰਥਨ, ਰਾਸ਼ਟਰਪਤੀ ਚੋਣ ਵਿੱਚ ਭਾਜਪਾ ਦਾ ਸਮਰਥਨ ਕੀਤਾ। ਉਹ ਲੋਕ ਭਾਜਪਾ ਦੇ ਏਜੰਟ ਨਹੀਂ ਹਨ ਪਰ ਜਿਨ੍ਹਾਂ ਨੇ ਕੁੱਝ ਨਹੀਂ ਕੀਤਾ ਉਹ ਭਾਜਪਾ ਦੇ ਏਜੰਟ ਹਨ।
ਸ਼੍ਰੋਮਣੀ ਅਕਾਲੀ ਦਲ ਦੇ ਬਾਗੀ ਧੜ੍ਹੇ ਵੱਲੋਂ ਪ੍ਰੈਸ ਕਾਨਫਰੰਸ
ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਸ਼ੁਰੂ ਵਿੱਚ ਕਿਹਾ ਕਿ ਇਹ ਕਾਨਫਰੰਸ ਦੋ ਘਟਨਾਵਾਂ ਨੂੰ ਲੈਕੇ ਕੀਤੀ ਜਾ ਰਹੀ ਹੈ। ਜਲੰਧਰ ਜਿਮਨੀ ਚੋਣ ਵਿੱਚ ਸ਼੍ਰੋਮਣੀ ਅਕਾਲੀ ਦਲ ਬਾਦਲ ਆਪਣਾ ਉਮੀਦਵਾਰ ਵਾਪਸ ਕਿਉਂ ਲੈ ਰਿਹਾ ਹੈ? ਦੂਜਾ, ਸੁਖਬੀਰ ਬਾਦਲ ਨੂੰ ਬਚਾਉਣ ਲਈ ਚੰਡੀਗੜ੍ਹ ਦੇ ਅੰਦਰ ਕੰਮ ਕੀਤਾ ਜਾ ਰਿਹਾ ਹੈ। ਇੱਕ ਪਾਸੇ ਅਕਾਲੀ ਦਲ ਨੂੰ ਬਚਾਉਣ ਵਾਲੇ ਹਨ। ਦੂਜੇ ਪਾਸੇ ਇੱਕ ਵਿਅਕਤੀ ਨੂੰ ਬਚਾਉਣ ਵਾਲੇ।
ਮਾਸਟਰ ਤਾਰਾ ਸਿੰਘ ਦਾ ਪਰਿਵਾਰ, ਢੀਂਡਸਾ ਦਾ ਪਰਿਵਾਰ, ਟੌਹੜਾ ਦਾ ਪਰਿਵਾਰ ਅਤੇ ਬਹੁਤ ਸਾਰੇ ਪਰਿਵਾਰ ਜਿਨ੍ਹਾਂ ਨੇ ਅਕਾਲੀ ਦਲ ਨੂੰ ਬਚਾਉਣ ਲਈ ਕੰਮ ਕੀਤਾ। ਅਕਾਲੀ ਦਲ 'ਚ ਜੋ ਕਮੀਆਂ ਰਹਿ ਗਈਆਂ ਸਨ, ਉਨ੍ਹਾਂ ਤੋਂ ਮੁਆਫੀ ਮੰਗਣ ਦੀ ਗੱਲ ਸਾਹਮਣੇ ਆਈ ਹੈ। ਇਹ ਮੁਆਫ਼ੀ ਅਕਾਲ ਤਖ਼ਤ ਤੋਂ 1 ਜੁਲਾਈ ਨੂੰ ਸਵੇਰੇ 11 ਵਜੇ ਮੰਗੀ ਜਾਵੇਗੀ।
ਲਾਲ ਕ੍ਰਿਸ਼ਨ ਅਡਵਾਨੀ ਨੂੰ ਦਿੱਲੀ ਏਮਜ਼ ਤੋਂ ਛੁੱਟੀ
ਲਾਲ ਕ੍ਰਿਸ਼ਨ ਅਡਵਾਨੀ ਨੂੰ ਦਿੱਲੀ ਏਮਜ਼ ਤੋਂ ਛੁੱਟੀ ਦੇ ਦਿੱਤੀ ਗਈ ਹੈ। ਲਾਲ ਕ੍ਰਿਸ਼ਨ ਅਡਵਾਨੀ ਦਿੱਲੀ ਏਮਜ਼ ਦੇ ਨਿੱਜੀ ਵਾਰਡ ਤੋਂ ਆਪਣੀ ਸਰਕਾਰੀ ਰਿਹਾਇਸ਼ ਲਈ ਰਵਾਨਾ ਹੋਏ। ਅਡਵਾਨੀ ਜੀ ਦੀ ਸਿਹਤ ਵਿਗੜਨ ਤੋਂ ਬਾਅਦ ਬੁੱਧਵਾਰ ਨੂੰ ਦਿੱਲੀ ਦੇ ਏਮਜ਼ ਵਿੱਚ ਭਰਤੀ ਕਰਵਾਇਆ ਗਿਆ ਸੀ।
ਕਿਸਾਨਾਂ ਦੀ ਮਦਦ ਕੀਤੀ
ਉਨ੍ਹਾਂ ਨੇ ਕਿਹਾ ਕਿ ਦੇਸ਼ ਦੇ ਕਿਸਾਨਾਂ ਨੂੰ ਹਰ ਸੰਭਵ ਮਦਦ ਦਿੱਤੀ ਗਈ ਹੈ। ਸਾਰੇ ਸੈਕਟਰਾਂ ਨੂੰ ਮਜ਼ਬੂਤ ਕਰਨ ਉਤੇ ਜ਼ੋਰ ਦਿੱਤਾ ਗਿਆ ਹੈ।
ਪੇਂਡੂ ਵਿਕਾਸ ਉਤੇ ਜ਼ੋਰ ਦਿੱਤਾ-ਰਾਸ਼ਟਰਪਤੀ
ਦੋਵੇਂ ਸਦਨਾਂ ਦੇ ਸੈਸ਼ਨ ਨੂੰ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਸੰਬੋਧਨ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਸਰਕਾਰ ਨੇ ਪੇਂਡੂ ਵਿਕਾਸ ਨੂੰ ਜ਼ਿਆਦਾ ਜ਼ੋਰ ਦਿੱਤਾ ਹੈ।ਆਪ ਕਰੇਗੀ ਰਾਸ਼ਟਰਪਤੀ ਦੇ ਭਾਸ਼ਣ ਦਾ ਬਾਈਕਾਟ
ਰਾਸ਼ਟਰਪਤੀ ਦੇ ਭਾਸ਼ਣ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਨੇਤਾ ਸੰਜੇ ਸਿੰਘ ਦੇ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ 'ਆਪ' ਰਾਸ਼ਟਰਪਤੀ ਦੇ ਭਾਸ਼ਣ ਦਾ ਬਾਈਕਾਟ ਕਰੇਗੀ।
ਹੱਤਿਆ ਦੀ ਕੋਸ਼ਿਸ਼ ਮੁਲਜ਼ਮ ਪੁਲਿਸ ਨੂੰ ਚਕਮਾ ਦੇ ਕੇ ਹੋਇਆ ਫ਼ਰਾਰ
ਤਰਨਤਾਰਨ ਵਿੱਚ ਹੱਤਿਆ ਦੀ ਕੋਸ਼ਿਸ਼ ਅਤੇ ਆਰਮਜ਼ ਐਕਟ ਮਾਮਲੇ ਵਿੱਚ ਨਾਮਜ਼ਦ ਮੁਲਜ਼ਮ ਸਿਵਲ ਹਸਪਤਾਲ ਵਿਚੋਂ ਪੁਲਿਸ ਮੁਲਾਜ਼ਮਾਂ ਨੂੰ ਚਕਮਾ ਦੇ ਕੇ ਫਰਾਰ ਹੋ ਗਿਆ ਹੈ। ਐਤਵਾਰ ਨੂੰ ਦੋ ਧਿਰਾਂ ਵਿੱਚ ਹੋਈ ਝੜਪ ਦੇ ਮਾਮਲੇ ਵਿੱਚ ਨਾਮਜ਼ਦ ਕੰਵਲਪ੍ਰੀਤ ਸਿੰਘ ਵਾਸੀ ਰਸੂਲਪੁਰ ਸਿਵਲ ਹਸਪਤਾਲ ਵਿੱਚ ਇਲਾਜ ਲਈ ਦਾਖਲ ਹੋਇਆ ਸੀ। ਐਕਸਰਾ ਕਰਵਾਉਣ ਦੌਰਾਨ ਪੁਲਿਸ ਮੁਲਾਜ਼ਮਾਂ ਨੂੰ ਚਕਮਾ ਦੇ ਕੇ ਫ਼ਰਾਰ ਹੋ ਗਿਆ।ਜੇਲ੍ਹ 'ਚ ਕੈਦੀਆਂ ਨੂੰ ਮੋਬਾਈਲ ਤੇ ਨਸ਼ੀਲੇ ਪਦਾਰਥ ਸਪਲਾਈ ਕਰਨ ਉਤੇ ਵਾਰਡਨ ਗ੍ਰਿਫ਼ਤਾਰ
ਫਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ 'ਚ ਕੈਦੀਆਂ ਤੋਂ ਪੈਸੇ ਲੈ ਕੇ ਉਨ੍ਹਾਂ ਨੂੰ ਨਸ਼ੀਲੇ ਪਦਾਰਥ ਅਤੇ ਮੋਬਾਈਲ ਫੋਨ ਸਪਲਾਈ ਕਰਨ ਦੇ ਦੋਸ਼ 'ਚ ਜੇਲ੍ਹ ਵਾਰਡਨ ਨੂੰ ਗ੍ਰਿਫਤਾਰ ਕੀਤਾ ਗਿਆ। ਇੱਕ ਹੋਰ ਮਾਮਲੇ 'ਚ ਪੁਲਿਸ ਨੇ ਰਿਮਾਂਡ 'ਤੇ ਚੱਲ ਰਹੇ ਨਸ਼ਾ ਤਸਕਰਾਂ ਤੋਂ ਪੁੱਛਗਿੱਛ 'ਚ ਖੁਲਾਸਾ ਕੀਤਾ ਹੈ। ਵਾਰਡਨ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ, ਜਿਸ 'ਤੇ ਉਹ ਨਸ਼ੀਲੇ ਪਦਾਰਥਾਂ ਅਤੇ ਮੋਬਾਈਲ ਫੋਨਾਂ ਨੂੰ ਬਾਹਰਲੀ ਕੰਧ ਤੋਂ ਸੁੱਟ ਕੇ ਕੈਦੀਆਂ ਅਤੇ ਨਜ਼ਰਬੰਦਾਂ ਨੂੰ ਮਹਿੰਗੇ ਭਾਅ 'ਤੇ ਵੇਚਦਾ ਸੀ।ਨੌਜਵਾਨ ਦੀ ਭੇਦਭਰੇ ਹਾਲਾਤ 'ਚ ਲਾਸ਼ ਮਿਲਣ ਕਾਰਨ ਸਹਿਮ ਦਾ ਮਾਹੌਲ
ਗੁਰਦਾਸਪੁਰ ਪੁਲਿਸ ਅਧੀਨ ਪੈਂਦੇ ਪੁਰਾਣਾ ਧਾਰੀਵਾਲ ਰੇਲਵੇ ਲਾਈਨ ਨਜ਼ਦੀਕ ਖੇਤਾਂ ਵਿੱਚ ਇੱਕ 24 ਸਾਲਾਂ ਨੌਜਵਾਨ ਦੀ ਖੂਨ ਨਾਲ ਲੱਥ-ਪੱਥ ਲਾਸ਼ ਮਿਲਣ ਕਾਰਨ ਇਲਾਕੇ ਅੰਦਰ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ। ਮ੍ਰਿਤਕ ਚਾਂਦ ਮਸੀਹ ਦੀ ਮਾਤਾ ਭੋਲੀ ਨੇ ਦੱਸਿਆ ਕਿ ਕਿਸੇ ਵਿਅਕਤੀ ਨੇ ਸਾਡੇ ਘਰ ਆ ਕੇ ਦੱਸਿਆ ਕਿ ਤੁਹਾਡਾ ਬੇਟਾ ਚਾਂਦ ਮਸੀਹ ਰੇਲਵੇ ਲਾਈਨ ਨਜ਼ਦੀਕ ਖੇਤਾਂ ਵਿੱਚ ਪਿਆ ਹੋਇਆ ਹੈ ਜਦ ਜਾ ਕੇ ਵੇਖਿਆ ਤਾਂ ਉਸਨੂੰ ਕਾਫੀ ਸੱਟਾਂ ਲੱਗੀਆਂ ਸਨ ਅਤੇ ਖੂਨ ਨਾਲ ਲੱਥ-ਪੱਥ ਸੀ। ਮ੍ਰਿਤਕ ਦੀ ਮਾਤਾ ਨੇ ਦੱਸਿਆ ਕਿ ਮ੍ਰਿਤਕ ਕਿਸੇ ਨਾਲ ਸ਼ਟਰਿੰਗ ਦਾ ਕੰਮ ਕਰਦਾ ਸੀ ਅਤੇ ਅੱਜ ਵੀ ਸਵੇਰ ਉਨ੍ਹਾਂ ਦੇ ਨਾਲ ਗਿਆ ਸੀ। ਜਿਸ ਉਤੇ ਪੁਲਿਸ ਸਟੇਸ਼ਨ ਧਾਰੀਵਾਲ ਅਤੇ 108 ਐਬੂਲੈਂਸ ਦੇ ਫੋਨ ਸੂਚਿਤ ਕੀਤਾ ਅਤੇ ਮੌਕੇ ਉਪਰ ਐਬੂਲੈਂਸ ਅਤੇ ਪੁਲਿਸ ਪਾਰਟੀ ਨੇ ਪਹੁੰਚ ਕੇ ਜਾਣਕਾਰੀ ਹਾਸਿਲ ਕੀਤੀ। ਲਾਸ਼ ਨੂੰ ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਭੇਜ ਦਿੱਤਾ। ਪੁਲਿਸ ਅਧਿਕਾਰੀ ਏ.ਐਸ.ਆਈ. ਬਲਬੀਰ ਸਿੰਘ ਨੇ ਦੱਸਿਆ ਕਿ ਹਰ ਪਹਿਲੂ ਤੋਂ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਮ੍ਰਿਤਕ ਦੇ ਵਾਰਸਾਂ ਦੇ ਬਿਆਨਾਂ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ।ਗੋਲਡੀ ਬਰਾੜ ਗਿਰੋਹ ਦੇ ਤਿੰਨ ਗੈਂਗਸਟਰ ਗ੍ਰਿਫ਼ਤਾਰ
ਗੋਲਡੀ ਬਰਾੜ ਗੈਂਗ ਦੇ ਤਿੰਨ ਗੈਂਗਸਟਰਾਂ ਨੂੰ ਬਠਿੰਡਾ ਕਾਊਂਟਰ ਇੰਟੈਲੀਜੈਂਸ ਨੇ ਅਸਲੇ ਸਣੇ ਗ੍ਰਿਫਤਾਰ ਕੀਤਾ ਹੈ। 30 ਬੋਰ ਦੇ ਤਿੰਨ ਅਸਲੇ ਬਰਾਮਦ ਕੀਤੇ ਹਨ। ਗੋਲਡੀ ਬਰਾੜ ਗੈਂਗ ਦੇ ਤਿੰਨੇ ਗੁਰਗੇ ਬਠਿੰਡੇ ਅਤੇ ਇਸ ਦੇ ਨਾਲ ਦੇ ਜ਼ਿਲ੍ਹਿਆਂ ਵਿੱਚ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਤਾਕ ਵਿੱਚ ਸਨ। ਅਧਿਕਾਰੀਆਂ ਵੱਲੋਂ ਜਲਦ ਹੀ ਇਸ ਗੈਂਗ ਸਬੰਧੀ ਹੋਰ ਜਾਣਕਾਰੀ ਦਿੱਤੀ ਜਾ ਸਕਦੀ ਹੈ। ਬਠਿੰਡਾ ਕਾਊਂਟਰ ਇੰਟੈਲੀਜੈਂਸ ਦੀ ਸਮਾਂ ਰਹਿੰਦਿਆਂ ਕਾਰਵਾਈ ਨੇ ਵੱਡੀ ਵਾਰਦਾਤ ਵਾਪਰਨ ਤੋਂ ਰੋਕ ਲਈ।ਪਠਾਨਕੋਟ 'ਚ ਕਾਰ ਸਮੇਤ 6 ਲੋਕ ਨਹਿਰ ਵਿੱਚ ਡਿੱਗੇ; ਦੋ ਦੀ ਮੌਤ
ਪਠਾਨਕੋਟ ਵਿੱਚ ਵੱਡਾ ਹਾਦਸਾ ਵਾਪਰ ਗਿਆ ਹੈ। ਦਰਅਸਲ ਵਿੱਚ ਇੱਕ ਕਾਰ ਬੇਕਾਬੂ ਹੋ ਕਿ ਕਾਠ ਵਾਲਾ ਪੁਲ ਕੋਲ ਨਹਿਰ ਵਿੱਚ ਜਾ ਡਿੱਗੀ। ਕਾਰ ਵਿੱਚ 6 ਲੋਕ ਸਵਾਰ ਸਨ। ਜਿਨ੍ਹਾਂ ਵਿਚੋਂ 2 ਦੀ ਮੌਤ ਹੋ ਗਈ ਹੈ। ਬਾਕੀਆਂ ਦਾ ਇਲਾਜ ਚੱਲ ਰਿਹਾ ਹੈ। ਕਾਰ ਸਵਾਰ ਪਰਿਵਾਰਕ ਸਮਾਰੋਹ ਤੋਂ ਬਾਅਦ ਘਰ ਵਾਪਸ ਜਾ ਰਹੇ ਸਨ।ਜ਼ਮੀਨੀ ਵਿਵਾਦ ਨੂੰ ਲੈ ਕੇ ਚੱਲੀਆਂ ਗੋਲੀਆਂ; ਦੋ ਵਿਅਕਤੀ ਜ਼ਖ਼ਮੀ
ਹੁਸ਼ਿਆਰਪੁਰ ਦੇ ਨਾਲ ਲੱਗਦੇ ਪਿੰਡ ਬੀਬੀ ਦੀ ਪੰਡੋਰੀ ਵਿੱਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਦੋ ਧਿਰਾਂ ਵਿੱਚ ਜ਼ਮੀਨੀ ਵਿਵਾਦ ਨੂੰ ਲੈ ਕੇ ਗੋਲੀਆਂ ਚੱਲੀਆਂ। ਇਸ ਵਿੱਚ ਦੋ ਵਿਅਕਤੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ ਜਿਨ੍ਹਾਂ ਨੂੰ ਤੁਰੰਤ ਸਿਵਲ ਹਸਪਤਾਲ ਵਿੱਚ ਲਿਆਂਦਾ ਗਿਆ। ਘਟਨਾ ਦਾ ਪਤਾ ਲੱਗਦਾ ਹੀ ਪੁਲਿਸ ਮੌਕੇ ਉਤੇ ਪਹੁੰਚ ਗਈ ਤੇ ਜਾਂਚ ਵਿੱਚ ਜੁੜ ਗਈ।ਇਸ ਮੌਕੇ ਡੀਐਸਪੀ ਐਸਐਸ ਸੰਧੂ ਨੇ ਦੱਸਿਆ ਕਿ ਉਨ੍ਹਾਂ ਨੂੰ ਇਤਲਾਹ ਮਿਲੀ ਸੀ ਕਿ ਪਿੰਡ ਵਿੱਚ ਦੋ ਧਿਰਾਂ ਵਿੱਚ ਜ਼ਮੀਨੀ ਵਿਵਾਦ ਨੂੰ ਲੈ ਕੇ ਝਗੜਾ ਹੋਇਆ ਹੈ ਅਤੇ ਗੋਲੀਆਂ ਚੱਲਣ ਦਾ ਪਤਾ ਲੱਗਾ ਹੈ। ਉਨ੍ਹਾਂ ਨੇ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਜੋ ਤਫਤੀਸ਼ ਵਿੱਚ ਆਏਗਾ ਉਸਨੂੰ ਅਮਲ ਵਿੱਚ ਲਿਆਂਦਾ ਜਾਏਗਾ। ਉਨ੍ਹਾਂ ਦੱਸਿਆ ਕਿ ਇਸ ਲੜਾਈ ਵਿੱਚ ਦੋ ਵਿਅਕਤੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਏ ਹਨ ਜਿਨ੍ਹਾਂ ਵਿੱਚ ਇੰਦਰਪ੍ਰੀਤ ਸਿੰਘ ਪੁੱਤਰ ਮੱਖਣ ਸਿੰਘ, ਤੇ ਦੂਸਰੀ ਪਾਰਟੀ ਦੇ ਅਮਰ ਸਿੰਘ ਸਰਪੰਚ ਪੁੱਤਰ ਅਜਾਇਬ ਸਿੰਘ ਵਜੋਂ ਪਛਾਣ ਹੋਈ ਹੈ, ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਲਿਆਂਦਾ ਗਿਆ ਹੈ। ਜਿੱਥੇ ਇੰਦਰਪ੍ਰੀਤ ਸਿੰਘ ਨੂੰ ਰੈਫਰ ਕਰ ਦਿੱਤਾ ਗਿਆ ਹੈ।
ਪੰਜਾਬ ਵਿੱਚ ਕਈ ਥਾਈਂ ਮੀਹ ਪੈਣ ਨਾਲ ਗਰਮੀ ਤੋਂ ਮਿਲੀ ਰਾਹਤ
ਮੋਹਾਲੀ ਅਤੇ ਆਸਪਾਸ ਦੇ ਇਲਾਕਿਆਂ ਤੋਂ ਇਲਾਵਾ ਮਾਲਵਾ ਖੇਤਰ ਵਿੱਚ ਮੀਂਹ ਪਿਆ। ਇਸ ਤੋਂ ਇਲਾਵਾ ਜਲੰਧਰ ਵਿੱਚ ਮੀਂਹ ਪੈਣ ਕਾਰਨ ਮੌਸਮ ਦਾ ਮਿਜ਼ਾਜ ਬਦਲ ਗਿਆ ਹੈ। ਜਲੰਧਰ ਵਿੱਚ ਅਗਲੀ ਸਵੇਰ ਕਰੀਬ ਸਾਢੇ 4 ਵਜੇ ਪਏ ਭਾਰੀ ਮੀਂਹ ਕਾਰਨ ਮਹਾਨਗਰ ਦਾ ਤਾਪਮਾਨ ਵੀ ਥੋੜ੍ਹਾ ਹੇਠਾਂ ਆ ਗਿਆ। ਆਉਣ ਵਾਲੇ ਦਿਨਾਂ ਵਿੱਚ ਭਾਰੀ ਮੀਂਹ ਦੀ ਸੰਭਾਵਨਾ ਜਤਾਈ ਜਾ ਰਹੀ ਹੈ।
ਲਾਲ ਕ੍ਰਿਸ਼ਨ ਅਡਵਾਨੀ ਏਮਜ਼ ਵਿੱਚ ਦਾਖ਼ਲ
ਲਾਲ ਕ੍ਰਿਸ਼ਨ ਅਡਵਾਨੀ ਨੂੰ ਦਿੱਲੀ ਦੇ ਏਮਜ਼ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ, ਜਿਸ ਕਾਰਨ ਉਨ੍ਹਾਂ ਨੂੰ ਏਮਜ਼ ਦੇ ਜੇਰੀਏਟ੍ਰਿਕ ਵਿਭਾਗ ਦੇ ਡਾਕਟਰ ਦੀ ਨਿਗਰਾਨੀ 'ਚ ਰੱਖਿਆ ਗਿਆ ਹੈ। ਲਾਲ ਕ੍ਰਿਸ਼ਨ ਅਡਵਾਨੀ ਦੇ ਪਰਿਵਾਰ ਨੇ ਉਨ੍ਹਾਂ ਦੀ ਹਾਲਤ ਬਾਰੇ ਇੱਕ ਅਪਡੇਟ ਜਾਰੀ ਕੀਤੀ ਹੈ। ਅਡਵਾਨੀ ਦੇ ਪਰਿਵਾਰ ਨੇ ਦੱਸਿਆ ਹੈ ਕਿ ਫਿਲਹਾਲ ਅਡਵਾਨੀ ਜੀ ਦੀ ਸਿਹਤ ਠੀਕ ਹੈ। ਫਿਲਹਾਲ ਉਨ੍ਹਾਂ ਨੂੰ ਹਸਪਤਾਲ 'ਚ ਡਾਕਟਰਾਂ ਦੀ ਨਿਗਰਾਨੀ 'ਚ ਰੱਖਿਆ ਗਿਆ ਹੈ।