Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚ
Advertisement
Article Detail0/zeephh/zeephh2265309

Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚ

Latest News From Punjab Live:  ਪੰਜਾਬ ਦੀ ਸਿਆਸਤ, ਅਪਰਾਧ ਤੇ ਹੋਰ ਅਹਿਮ ਖਬਰਾਂ ਦੀ ਹਰ ਅਪਡੇਟਸ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜੀਟਲ ਪਲੇਟਫਾਰਮ ਨਾਲ ਜੁੜੇ ਰਹੋ।

 
Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚ
LIVE Blog

Punjab Haryana Himachal News 26 May 2024: ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਦੀ ਰਾਜਨੀਤੀ, ਖੇਡਾਂ, ਅਪਰਾਧ ਅਤੇ ਮਨੋਰੰਜਨ ਜਗਤ ਨਾਲ ਜੁੜੀਆਂ ਹਰ ਖ਼ਬਰਾਂ ਬਾਰੇ ਜਾਣਨ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜੀਟਲ ਪਲੇਟਫਾਰਮ ਨਾਲ ਜੁੜੇ ਰਹੋ। ਇੱਥੇ ਤੁਹਾਨੂੰ ਪਲ-ਪਲ ਦੀ ਅਪਡੇਟਸ ਮਿਲੇਗੀ।

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਪੰਜਾਬ 'ਚ ਦੋ ਰੋਡ ਸ਼ੋਅ ਕਰਨਗੇ ਪਹਿਲਾ ਅਰਵਿੰਦ ਕੇਜਰੀਵਾਲ ਜਲੰਧਰ 'ਚ 'ਆਪ' ਉਮੀਦਵਾਰ ਪਵਨ ਕੁਮਾਰ ਟੀਨੂੰ ਅਤੇ ਦੂਜਾ ਲੁਧਿਆਣਾ ਤੋਂ 'ਆਪ' ਉਮੀਦਵਾਰ ਅਸ਼ੋਕ ਪਰਾਸ਼ਰ ਦੇ ਸਮਰਥਨ 'ਚ ਰੋਡ ਸ਼ੋਅ ਕਰਨਗੇ।

27 May 2024
15:47 PM

ਬਿਭਵ ਕੁਮਾਰ ਦੀ ਜ਼ਮਾਨਤ ਪਟੀਸ਼ਨ ਖ਼ਾਰਜ

ਸਵਾਤੀ ਮਾਲੀਵਾਲ ਕੁੱਟਮਾਰ ਮਾਮਲੇ 'ਚ ਅਰਵਿੰਦ ਕੇਜਰੀਵਾਲ ਦੇ ਕਰੀਬੀ ਬਿਭਵ ਕੁਮਾਰ ਦੀ ਜ਼ਮਾਨਤ ਪਟੀਸ਼ਨ ਤੀਸ ਹਜ਼ਾਰੀ ਕੋਰਟ ਨੇ ਖਾਰਜ ਕਰ ਦਿੱਤੀ ਹੈ।

14:40 PM

'ਆਪ' ਉਮੀਦਵਾਰ ਗੁਰਪ੍ਰੀਤ ਸਿੰਘ ਜੀਪੀ ਦੀ ਪਤਨੀ ਸੜਕ ਹਾਦਸੇ 'ਚ ਜ਼ਖ਼ਮੀ

ਫਤਿਹਗੜ੍ਹ ਸਾਹਿਬ ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਗੁਰਪ੍ਰੀਤ ਸਿੰਘ ਜੀਪੀ ਦੀ ਪਤਨੀ ਦੀ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ। ਟਾਇਰ ਫਟਣ ਕਾਰਨ ਕਾਰ ਦਰੱਖਤ ਨਾਲ ਟਕਰਾ ਗਈ। ਜੀਪੀ ਦੀ ਪਤਨੀ ਗੁਰਪ੍ਰੀਤ ਕੌਰ ਜ਼ਖ਼ਮੀ ਹੋ ਗਈ ਅਤੇ ਉਸ ਦੀ ਬਾਂਹ ਫਰੈਕਚਰ ਹੋ ਗਈ। ਜੀਪੀ ਦੀ ਜ਼ਖਮੀ ਪਤਨੀ ਨੇ ਸਰਜਰੀ ਤੋਂ ਇਨਕਾਰ ਕਰ ਦਿੱਤਾ ਅਤੇ ਪਲਾਸਟਰ ਲਗਾ ਕੇ ਚੋਣ ਪ੍ਰਚਾਰ ਲਈ ਨਿਕਲ ਗਈ।

13:54 PM

ਮਦਨ ਮੋਹਨ ਮਿੱਤਲ ਮੁੜ ਭਾਜਪਾ ਵਿੱਚ ਹੋਣਗੇ ਸ਼ਾਮਿਲ

ਸਾਬਕਾ ਕੈਬਨਿਟ ਮੰਤਰੀ ਅਤੇ ਆਨੰਦਪੁਰ ਸਾਹਿਬ ਤੋਂ ਸਾਬਕਾ ਵਿਧਾਇਕ ਮਦਨ ਮੋਹਨ ਮਿੱਤਲ ਅੱਜ ਭਾਜਪਾ ਵਿੱਚ ਵਾਪਸੀ ਕਰਨਗੇ। ਭਾਜਪਾ ਤੋਂ ਨਾਰਾਜ਼ ਹੋ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਸਨ। ਅੱਜ ਸ਼ਾਮ 5.30 ਵਜੇ ਸੈਕਟਰ 37 ਭਾਜਪਾ ਆਫਿਸ ਵਿੱਚ ਭਾਜਪਾ ਦਾ ਮੁੜ ਤੋਂ ਪੱਲਾ ਫੜਨਗੇ।

13:43 PM

ਅੰਮ੍ਰਿਤਸਰ 'ਚ ਗਰਮੀ ਦਾ ਕਹਿਰ; ਤਾਪਮਾਨ 46 ਡਿਗਰੀ ਤੋਂ ਪਾਰ
ਅੰਮ੍ਰਿਤਸਰ ਵਿੱਚ ਗਰਮੀ ਨਾਲ ਲੋਕਾਂ ਵਿੱਚ ਹਾਹਾਕਾਰ ਮਚੀ ਹੋਈ ਹੈ। ਇੰਨੀ ਗਰਮੀ ਹੋਣ ਦੇ ਬਾਵਜੂਦ ਵੀ ਸ਼ਰਧਾਲੂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋ ਰਹੇ ਹਨ। ਅੰਮ੍ਰਿਤਸਰ ਦਾ ਤਾਪਮਾਨ 46 ਡਿਗਰੀ ਦੇ ਪਾਰ ਪਹੁੰਚ ਗਿਆ ਹੈ। ਦੇਸ਼ਾਂ ਵਿਦੇਸ਼ਾਂ ਵਿਚੋਂ ਇੰਨੀ ਗਰਮੀ ਹੋਣ ਦੇ ਬਾਵਜੂਦ ਵੀ ਸੰਗਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਲਈ ਪਹੁੰਚ ਰਹੀਆਂ ਹਨ। ਜੂਨ-ਜੁਲਾਈ ਦੀਆਂ ਛੁੱਟੀਆਂ ਹੋਣ ਦੇ ਕਾਰਨ ਸੰਗਤਾਂ ਵਿੱਚ ਮੱਥਾ ਟੇਕਣ ਲਈ ਕਾਫੀ ਉਤਸ਼ਾਹ ਦਿਖਾਈ ਦੇ ਰਿਹਾ ਹੈ।

12:33 PM

ਥਾਣਾ ਮਕਸੂਦਾਂ ਦੇ ਮਾਲ ਗੁਦਾਮ 'ਚ ਲੱਗੀ ਅੱਗ; ਫਾਈਲ ਸੜ ਕੇ ਸੁਆਹ
ਜਲੰਧਰ ਦੇ ਥਾਣਾ ਮਕਸੂਦਾਂ ਦੇ ਮਾਲ ਗੁਦਾਮ ਵਿੱਚ ਭਿਆਨਕ ਅੱਗ ਲੱਗ ਗਈ ਹੈ। ਕਈ ਕੇਸਾਂ ਦੀ ਫਾਈਲ ਸੜ ਕੇ ਸੁਆਹ ਹੋ ਗਈ ਹੈ। ਫਾਇਰ ਬ੍ਰਿਗੇਡ ਦੀਆਂ ਗੱਡੀਆਂ ਅੱਗ ਬੁਝਾਉਣ ਵਿੱਚ ਜੁਟੀਆਂ ਹੋਈਆਂ ਹਨ।

12:29 PM

ਲਿਫਟ ਫੇਲ੍ਹ ਹੋਣ ਕਾਰਨ 40 ਫੁੱਟ ਹੇਠਾਂ ਡਿੱਗਣ ਕਾਰਨ ਕਾਰੀਗਰ ਦੀ ਮੌਤ 
ਡੇਰਾਬੱਸੀ ਦੇ ਮੁਬਾਰਕਪੁਰ ਫੋਕਲ ਪੁਆਇੰਟ ਏਰੀਆ ਵਿੱਚ ਸਥਿਤ ਫੈਕਟਰੀ ਵਿੱਚ ਸ਼ੈਡ ਦੀ ਮੁਰੰਮਤ ਕਰਨ ਆਏ ਕਾਰੀਗਰ ਦੀ ਲਿਫਟ ਫੇਲ੍ਹ ਹੋਣ ਕਾਰਨ ਮੌਤ ਹੋ ਗਈ ਹੈ। ਲਿਫਟ ਦੀ ਤਾਰ ਟੁੱਟਣ ਕਾਰਨ ਵੈਲਡਿੰਗ ਕਰਨ ਵਾਲਾ ਕਾਰੀਗਰ 40 ਫੁੱਟ ਹੇਠਾਂ ਡਿੱਗ ਗਿਆ। ਪਰਿਵਾਰ ਨੇ ਫੈਕਟਰੀ ਮਾਲਕ ਖਿਲਾਫ਼ ਲਾਪ੍ਰਵਾਹੀ ਵਰਤਣ ਦਾ ਦੋਸ਼ ਲਗਾਉਂਦੇ ਹੋਏ ਕਾਰਵਾਈ ਲਈ ਸ਼ਿਕਾਇਤ ਕੀਤੀ ਹੈ।

11:15 AM

ਪ੍ਰਧਾਨ ਮੰਤਰੀ ਮੁੜ ਆਉਣਗੇ ਪੰਜਾਬ
ਪ੍ਰਧਾਨ ਮੰਤਰੀ ਨਰਿੰਦਰ ਮੋਦੀ 30 ਮਈ ਨੂੰ ਮੁੜ ਪੰਜਾਬ ਆਉਣਗੇ ਅਤੇ ਹੁਸ਼ਿਆਰਪੁਰ ਅਤੇ ਅੰਮ੍ਰਿਤਸਰ ਵਿੱਚ ਫਤਿਹ ਰੈਲੀ ਨੂੰ ਸੰਬੋਧਨ ਕਰਨਗੇ।

11:14 AM

ਭਾਈ ਮਨਜੀਤ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ (ਬ) ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ
ਭਾਈ ਮਨਜੀਤ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਨੇ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ। ਕਾਬਿਲੇਗੌਰ ਹੈ ਕਿ ਮਨਜੀਤ ਸਿੰਘ ਸ਼੍ਰੋਮਣੀ ਪ੍ਰਬੰਧਕ ਕਮੇਟੀ ਦੇ ਮੈਂਬਰ ਬਣੇ ਰਹਿਣਗੇ। ਮਨਜੀਤ ਸਿੰਘ ਨੇ ਅੰਮ੍ਰਿਤਪਾਲ ਸਿੰਘ ਨੂੰ ਹਮਾਇਤ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਵਿਰਸਾ ਸਿੰਘ ਵਲਟੋਹਾ ਨੂੰ ਹਮਾਇਤ ਤੋਂ ਇਨਕਾਰ ਕਰ ਦਿੱਤਾ ਹੈ।

10:17 AM

18 ਸਾਲਾ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ
ਮਾਨਸਾ ਜ਼ਿਲ੍ਹੇ ਦੇ ਪਿੰਡ ਖੀਬਾ ਖੁਰਦ ਵਿੱਚ 18 ਸਾਲਾ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਮਾਂ ਨੇ ਪਿੰਡ ਵਿੱਚੋਂ ਨਸ਼ਾ ਖਤਮ ਕਰਨ ਦੀ ਅਪੀਲ ਕੀਤੀ।

09:38 AM

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਸਰਦਾਰ ਆਦੇਸ਼ ਪ੍ਰਤਾਪ ਸਿੰਘ ਕੈਰੋ ਨੂੰ ਪਾਰਟੀ ਵਿੱਚੋਂ ਕੱਢਣ ਦਾ ਫੈਸਲਾ ਬਹੁਤ ਹੀ ਮੰਦਭਾਗਾ ਹੈ। ਇਸ ਫ਼ੈਸਲੇ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਾ ਹਾਂ ਅਤੇ ਅਜਿਹਾ ਫ਼ੈਸਲਾ ਪਾਰਟੀ ਦੇ ਹਿੱਤ ਵਿੱਚ ਨਹੀਂ ਹੈ। ਚੋਣਾਂ ਦੇ ਦਿਨਾਂ ਦੌਰਾਨ ਪਾਰਟੀ ਦੇ ਪ੍ਰਧਾਨ ਨੂੰ ਅਜਿਹੇ ਫੈਸਲੇ ਲੈਣ ਤੋਂ ਗ਼ੁਰੇਜ਼ ਕਰਨਾ ਚਾਹੀਦਾ ਹੈ।

 

09:36 AM

ਵਿਵੇਕ ਵਿਹਾਰ ਹਸਪਤਾਲ 'ਚ ਅੱਗ ਲੱਗਣ ਦੇ ਮਾਮਲੇ 'ਚ ਦਿੱਲੀ ਸਰਕਾਰ ਦੇ ਸਿਹਤ ਮੰਤਰੀ ਨੇ ਬੁਲਾਈ ਅਹਿਮ ਮੀਟਿੰਗ, ਇਸ ਤੋਂ ਇਲਾਵਾ ਹੀਟ ਵੇਵ 'ਤੇ ਵੀ ਚਰਚਾ ਹੋਵੇਗੀ। 

09:32 AM

​ਅਰਵਿੰਦ ਕੇਜਰੀਵਾਲ ਦਾ ਜਲੰਧਰ ਅਤੇ ਲੁਧਿਆਣਾ ਵਿੱਚ ਰੋਡ ਸ਼ੋਅ
ਅਰਵਿੰਦ ਕੇਜਰੀਵਾਲ ਦੇ ਪੰਜਾਬ ਦੌਰੇ ਦਾ ਦੂਜਾ ਦਿਨ ਹੈ। ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਤਿੰਨ ਪ੍ਰੋਗਰਾਮਾਂ ਵਿੱਚ ਸ਼ਾਮਲ ਹੋਣਗੇ। ਅੱਜ ਅੰਮ੍ਰਿਤਸਰ ਵਿੱਚ ਟਾਊਨ ਹਾਲ ਮੀਟਿੰਗ ਕਰਨਗੇ ਅਤੇ ਜਲੰਧਰ ਅਤੇ ਲੁਧਿਆਣਾ ਵਿੱਚ ਰੋਡ ਸ਼ੋਅ ਕਰਨਗੇ।

09:05 AM

AAP ਦੇ ਹਵਾਲੇ ਨਾਲ ਖਬਰ - CM ਅਰਵਿੰਦ ਕੇਜਰੀਵਾਲ ਨੇ ਸੁਪਰੀਮ ਕੋਰਟ 'ਚ ਪਾਈ ਪਟੀਸ਼ਨ, 7 ਦਿਨ ਦੀ ਅੰਤਰਿਮ ਜ਼ਮਾਨਤ ਵਧਾਉਣ ਲਈ ਕੀਤੀ ਪਟੀਸ਼ਨ, ਗ੍ਰਿਫਤਾਰੀ ਤੋਂ ਬਾਅਦ ਕੇਜਰੀਵਾਲ ਦਾ 7 ਕਿਲੋ ਵਜ਼ਨ ਘਟਿਆ। ਕੇਜਰੀਵਾਲ ਦਾ ਕੀਟੋਨ ਪੱਧਰ ਬਹੁਤ ਜ਼ਿਆਦਾ ਹੈ, ਇਹ ਕਿਸੇ ਗੰਭੀਰ ਬੀਮਾਰੀ ਦਾ ਲੱਛਣ ਹੋ ਸਕਦਾ ਹੈ। ਮੈਕਸ ਦੇ ਡਾਕਟਰਾਂ ਨੇ ਕੇਜਰੀਵਾਲ ਦੀ ਜਾਂਚ ਕੀਤੀ, ਉਨ੍ਹਾਂ ਨੂੰ ਪੀਈਟੀ-ਸੀਟੀ ਸਕੈਨ ਕਰਵਾਉਣ ਦੀ ਲੋੜ ਸੀ ਅਤੇ ਕੇਜਰੀਵਾਲ ਨੇ ਜਾਂਚ ਕਰਵਾਉਣ ਲਈ 7 ਦਿਨ ਦਾ ਸਮਾਂ ਮੰਗਿਆ।

08:17 AM

ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 30 ਮਈ ਨੂੰ ਮੁੜ ਪੰਜਾਬ ਆਉਣਗੇ ਅਤੇ ਹੁਸ਼ਿਆਰਪੁਰ ਅਤੇ ਅੰਮ੍ਰਿਤਸਰ ਵਿੱਚ ਰੈਲੀ ਨੂੰ ਸੰਬੋਧਨ ਕਰਨਗੇ।

08:13 AM

ਕੇਂਦਰੀ ਵਣਜ ਰਾਜ ਮੰਤਰੀ ਸੋਮਪ੍ਰਕਾਸ਼ ਦੀ ਪਤਨੀ ਦਾ ਚੋਣ ਪ੍ਰਚਾਰ
ਭਾਰਤੀ ਜਨਤਾ ਪਾਰਟੀ ਦੀ ਹੁਸ਼ਿਆਰਪੁਰ ਲੋਕ ਸਭਾ ਸੀਟ ਤੋਂ ਉਮੀਦਵਾਰ ਅਨੀਤਾ ਸੋਮਪ੍ਰਕਾਸ਼, ਜੋ ਕਿ ਹੁਸ਼ਿਆਰਪੁਰ ਤੋਂ ਮੌਜੂਦਾ ਸੰਸਦ ਮੈਂਬਰ ਅਤੇ ਕੇਂਦਰੀ ਵਣਜ ਰਾਜ ਮੰਤਰੀ ਸੋਮਪ੍ਰਕਾਸ਼ ਦੀ ਪਤਨੀ ਹੈ, ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਚੋਣ ਪ੍ਰਚਾਰ ਕਰ ਰਹੀ ਹੈ। ਉਹ ਔਰਤਾਂ ਨੂੰ ਖੁੱਲ੍ਹ ਕੇ ਦੱਸਦੀ ਹੈ ਕਿ ਜਦੋਂ ਸੋਮ ਪ੍ਰਕਾਸ਼ ਮੰਤਰੀ ਸਨ ਤਾਂ ਉਨ੍ਹਾਂ ਨੇ ਕਦੇ ਵੀ ਉਨ੍ਹਾਂ ਨਾਲ ਆਪਣੀ ਵੋਟ ਸਾਂਝੀ ਨਹੀਂ ਕੀਤੀ, ਸਗੋਂ ਉਹ ਆਮ ਲੋਕਾਂ ਨਾਲ ਬੈਠਦੇ ਸਨ, ਪਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਨੂੰ ਆਮ ਲੋਕਾਂ ਵਿੱਚੋਂ ਚੁਣ ਕੇ ਹੁਸ਼ਿਆਰਪੁਰ ਹਲਕੇ ਤੋਂ ਉਮੀਦਵਾਰ ਬਣਾਇਆ।

ਉਸ ਨੇ ਦੱਸਿਆ ਕਿ ਉਹ ਪਿਛਲੇ ਕਰੀਬ 30 ਸਾਲਾਂ ਤੋਂ ਸਮਾਜ ਸੇਵਾ ਵਿੱਚ ਜੁਟੀ ਹੋਈ ਹੈ ਅਤੇ ਔਰਤਾਂ ਲਈ ਕੰਮ ਕਰ ਰਹੀ ਹੈ ਅਤੇ ਹਰ ਪਿੰਡ ਦੀਆਂ ਔਰਤਾਂ ਨੂੰ ਸੈਨੇਟਰੀ ਪੈਡ ਦਿੱਤੇ ਹਨ। ਉਸ ਦੀ ਮੁਹਿੰਮ ਦਾ ਸਭ ਤੋਂ ਵੱਡਾ ਹਿੱਸਾ ਇਹ ਹੈ ਕਿ ਉਹ ਇੱਥੇ ਕਿਸੇ ਦੇ ਖਿਲਾਫ ਨਹੀਂ ਬੋਲਦੀ ਸਗੋਂ ਆਪਣੇ ਪਤੀ ਵੱਲੋਂ ਕੀਤੇ ਕੰਮਾਂ ਨੂੰ ਯਾਦ ਕਰਦੀ ਹੈ ਅਤੇ ਰਾਮ ਮੰਦਰ ਦੇ ਮੁੱਦੇ ਦਾ ਜ਼ਿਕਰ ਕਰਨਾ ਵੀ ਨਹੀਂ ਭੁੱਲਦੀ।

07:47 AM

ਰੇਤ ਮਾਫ਼ੀਆ ਨੇ ਰੇਡ ਕਰਨ ਗਏ ਸਰਕਾਰੀ ਅਫ਼ਸਰ ਦੀ ਭੰਨੀ ਗੱਡੀ 

ਸਰਕਾਰੀ ਗੱਡੀ ਅਤੇ ਮਾਈਨਿੰਗ ਇੰਸਪੈਕਟਰ ਦੀ ਨਿੱਜੀ ਗੱਡੀ ਦੀ ਭੰਨ ਤੋੜ ਕਰਕੇ ਰੇਤ ਮਾਫੀਆ ਮੌਕੇ ਤੋਂ ਫਰਾਰ ਹੋਏ। ਗੰਨਮੈਨ ਵਲੋਂ ਕੀਤੇ ਹਵਾਈ ਫਾਇਰ ਤੋਂ ਬਾਅਦ ਹੋਏ ਰੇਤ ਮਾਫੀਆ ਹੋਇਆ ਫਰਾਰ। ਥਾਣਾ ਸ਼ਾਹਕੋਟ ਦੀ ਪੁਲਿਸ ਨੇ 30 ਅਣਪਛਤਿਆਂ ਤੇ ਧਾਰਾ 379,353,186,411,427,506,148,149 ਅਤੇ ਮਾਈਨਸ ਐਂਡ ਮਿਨਰਲ ਐਕਟ (1957) ਦੀ ਧਾਰਾ 21 ਦੇ ਤਹਿਤ ਮਾਮਲਾ ਦਰਜ ਕੀਤਾ । ਸਰਕਾਰੀ ਅਫਸਰਾਂ ਪਾਸੋਂ ਰੇਤ ਮਾਫੀਆ ਨਕਦੀ , ATM ਕਾਰਡ ਅਤੇ ਸਰਕਾਰੀ ਸ਼ਨਾਖਤੀ ਕਾਰਡ ਲੈਕੇ ਹੋਏ ਫਰਾਰ !

07:37 AM

ਹੈਰੋਇਨ ਦੀ ਬਰਾਮਦਗੀ 26 ਮਈ 2024 ਨੂੰ, ਜ਼ਿਲ੍ਹਾ ਤਰਨਤਾਰਨ ਦੇ ਸਰਹੱਦੀ ਖੇਤਰ ਵਿੱਚ ਹੈਰੋਇਨ ਦੀ ਖੇਪ ਦੀ ਮੌਜੂਦਗੀ ਬਾਰੇ ਬੀਐਸਐਫ ਦੇ ਖੁਫੀਆ ਵਿੰਗ ਵੱਲੋਂ ਸੂਚਨਾ ਦੇ ਆਧਾਰ 'ਤੇ,@BSF_Punjab ਦੇ ਸਹਿਯੋਗ ਨਾਲ ਫ਼ੌਜ ਨੇ ਤੁਰੰਤ ਸ਼ੱਕੀ ਇਲਾਕੇ 'ਚ ਵਿਆਪਕ ਤਲਾਸ਼ੀ ਮੁਹਿੰਮ ਚਲਾਈ। ਇਹ ਤਲਾਸ਼ੀ ਦੁਪਹਿਰ 02:00 ਵਜੇ ਸ਼ੱਕੀ #ਹੈਰੋਇਨ (ਕੁੱਲ ਵਜ਼ਨ- 530 ਗ੍ਰਾਮ) ਦੇ 01 ਪੈਕੇਟ ਦੀ ਬਰਾਮਦਗੀ ਹੋਈ।

ਨਸ਼ੀਲੇ ਪਦਾਰਥਾਂ ਨੂੰ ਪੀਲੀ ਚਿਪਕਣ ਵਾਲੀ ਟੇਪ ਨਾਲ ਲਪੇਟਿਆ ਗਿਆ ਸੀ ਅਤੇ ਪੈਕੇਟ ਦੇ ਨਾਲ ਇੱਕ ਧਾਤ ਦੀ ਰਿੰਗ ਪਾਈ ਗਈ ਸੀ। ਇਹ ਬਰਾਮਦਗੀ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਡਾਲ ਦੇ ਬਾਹਰਵਾਰ ਇੱਕ ਟੋਏ ਵਿੱਚ ਹੋਈ ਹੈ। ਭਰੋਸੇਮੰਦ ਜਾਣਕਾਰੀ 'ਤੇ #BSF ਜਵਾਨਾਂ ਅਤੇ ਪੰਜਾਬ ਪੁਲਿਸ ਦੀ ਤੇਜ਼ ਕਾਰਵਾਈ ਨੇ ਇੱਕ ਵਾਰ ਫਿਰ ਸਰਹੱਦ ਪਾਰ ਤੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੀ ਕੋਸ਼ਿਸ਼ ਨੂੰ ਸਫਲਤਾਪੂਰਵਕ ਨਾਕਾਮ ਕਰ ਦਿੱਤਾ।

07:34 AM

ਭਾਰਤੀ ਮੌਸਮ ਵਿਭਾਗ (ਆਈਐਮਡੀ) ਨੇ ਭਵਿੱਖਬਾਣੀ ਕੀਤੀ ਹੈ ਕਿ ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ, ਉੱਤਰ ਪ੍ਰਦੇਸ਼, ਰਾਜਸਥਾਨ ਅਤੇ ਮੱਧ ਪ੍ਰਦੇਸ਼ ਵਿੱਚ 28 ਮਈ ਤੱਕ ਗੰਭੀਰ ਗਰਮੀ ਦੇ ਹਾਲਾਤ ਬਣੇ ਰਹਿਣਗੇ।

06:57 AM

 ਸੁਨੀਲ ਜਾਖੜ- ਮੋਗਾ 
ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਮੋਗਾ ਪਹੁੰਚ ਰਹੇ ਹਨ ਜਿੱਥੇ ਉਹ ਭਾਜਪਾ ਉਮੀਦਵਾਰ ਹੰਸਰਾਜ ਹੰਸ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨਗੇ ਅਤੇ ਪਾਰਟੀ ਵਰਕਰਾਂ ਨਾਲ ਮੀਟਿੰਗ ਕਰਨਗੇ। ਸੁਨੀਲ ਜਾਖੜ ਕਰੀਬ 12 ਵਜੇ ਮੋਗਾ ਪਹੁੰਚਣਗੇ।

06:56 AM

ਪ੍ਰਿਯੰਕਾ ਗਾਂਧੀ ਅੱਜ ਕਾਂਗੜਾ ਜ਼ਿਲੇ ਦੇ ਚੰਬਾ ਅਤੇ ਚੰਬੀ 'ਚ ਹੋਵੇਗੀ, ਉਹ ਚੰਬਾ 'ਚ ਇਕ ਜਨ ਸਭਾ ਨੂੰ ਸੰਬੋਧਿਤ ਕਰੇਗੀ, ਉਸ ਤੋਂ ਬਾਅਦ ਪ੍ਰਿਅੰਕਾ ਗਾਂਧੀ ਚੰਬੀ (ਸ਼ਾਹਪੁਰ) 'ਚ ਜਨਤਕ ਰੈਲੀ ਕਰਨ ਜਾਵੇਗੀ।

06:33 AM

ਕੋਲਕਾਤਾ ਨਾਈਟ ਰਾਈਡਰਜ਼ ਤੀਜੀ ਵਾਰ ਚੈਂਪੀਅਨ ਬਣੀ, ਫਾਈਨਲ ਵਿੱਚ ਹੈਦਰਾਬਾਦ ਨੂੰ ਅੱਠ ਵਿਕਟਾਂ ਨਾਲ ਹਰਾ ਦਿੱਤਾ।

IPL 2024 ਦਾ ਫਾਈਨਲ ਮੈਚ ਕੋਲਕਾਤਾ ਨਾਈਟ ਰਾਈਡਰਜ਼ ਅਤੇ ਸਨਰਾਈਜ਼ਰਸ ਵਿਚਾਲੇ ਖੇਡਿਆ ਗਿਆ। ਇਸ ਮੈਚ 'ਚ ਹੈਦਰਾਬਾਦ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 114 ਦੌੜਾਂ ਦਾ ਟੀਚਾ ਰੱਖਿਆ। ਜਵਾਬ ਵਿੱਚ ਕੋਲਕਾਤਾ ਨੇ 10.3 ਓਵਰਾਂ ਵਿੱਚ ਦੋ ਵਿਕਟਾਂ ਗੁਆ ਕੇ ਟੀਚਾ ਹਾਸਲ ਕਰ ਲਿਆ ਅਤੇ ਹੈਦਰਾਬਾਦ ਨੂੰ ਅੱਠ ਵਿਕਟਾਂ ਨਾਲ ਹਰਾ ਦਿੱਤਾ।

06:32 AM

ਰਾਜ ਸਭਾ ਮੈਂਬਰ ਰਾਘਵ ਚੱਢਾ ਅੱਜ ਸ਼ਾਮ ਖੰਨਾ 'ਚ ਰੋਡ ਸ਼ੋਅ ਕਰਨਗੇ। ਉਮੀਦਵਾਰ ਗੁਰਪ੍ਰੀਤ ਸਿੰਘ ਜੀਪੀ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨਗੇ।

06:28 AM

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਅਬੋਹਰ ਵਿੱਚ ਇੱਕ ਜਨਤਕ ਮੀਟਿੰਗ ਕਰਨਗੇ ਅਤੇ ਅੱਜ ਪਹਿਲਾ ਗਿੱਦੜਬਾਹਾ (ਬਠਿੰਡਾ) ਵਿੱਚ ਤਿੰਨ ਰੋਡ ਸ਼ੋਅ ਕਰਨਗੇ, ਦੂਸਰਾ ‘ਆਪ’ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਦੇ ਰਾਮਪੁਰਾ (ਬਠਿੰਡਾ) ਫੂਲ ਵਿੱਚ ਅਤੇ ਤੀਜਾ ਤੇ ਆਖਰੀ ਰੋਡ ਸ਼ੋਅ ਭਦੌੜ (ਬਰਨਾਲਾ) ਵਿੱਚ ‘ਆਪ’ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨਗੇ।

Trending news