Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚ
Advertisement
Article Detail0/zeephh/zeephh2314265

Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚ

Punjab Breaking News Live Updates: ਪੰਜਾਬ ਦੀ ਸਿਆਸਤ, ਅਪਰਾਧ ਤੇ ਹੋਰ ਅਹਿਮ ਖਬਰਾਂ ਦੀ ਹਰ ਅਪਡੇਟਸ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜੀਟਲ ਪਲੇਟਫਾਰਮ ਨਾਲ ਜੁੜੇ ਰਹੋ।

 

Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚ
LIVE Blog

Punjab Breaking News Live Updates: ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਦੀ ਰਾਜਨੀਤੀ, ਖੇਡਾਂ, ਅਪਰਾਧ ਅਤੇ ਮਨੋਰੰਜਨ ਜਗਤ ਨਾਲ ਜੁੜੀਆਂ ਹਰ ਖ਼ਬਰਾਂ ਬਾਰੇ ਜਾਣਨ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜ਼ੀਟਲ ਪਲੇਟਫਾਰਮ ਨਾਲ ਜੁੜੇ ਰਹੋ। ਇੱਥੇ ਤੁਹਾਨੂੰ ਦਿਨ ਭਰ ਵਿੱਚ ਕੀ-ਕੀ ਹੋ ਰਿਹਾ ਹੈ ਉਸ ਦੀ ਹਰ ਅਪਡੇਟਸ ਮਿਲੇਗੀ।

ਭਾਰਤ ਨੇ ਟੀ-20 ਵਿਸ਼ਵ ਕੱਪ ਵਿੱਚ ਦੱਖਣੀ ਅਫਰੀਕਾ ਨੂੰ 7 ਦੌੜਾਂ ਨਾਲ ਹਰਾ ਕੇ ਵਿਸ਼ਵ ਕੱਪ ਦਾ ਖ਼ਿਤਾਬ ਆਪਣੇ ਨਾਂ ਕਰ ਲਿਆ ਹੈ। ਭਾਰਤ ਨੇ ਦੱਖਣੀ ਅਫਰੀਕਾ ਨੂੰ 177 ਦੌੜਾਂ ਦਾ ਟੀਚਾ ਦਿੱਤਾ ਸੀ, ਦਖਣੀ ਅਫਰੀਕਾ ਦੀ ਟੀਮ 169 ਦੌੜਾਂ ਹੀ ਬਣਾ ਸਕੀ।

01 July 2024
06:40 AM

1 ਜੁਲਾਈ, 2024 ਤੋਂ ਤਿੰਨ ਨਵੇਂ ਅਪਰਾਧਿਕ ਕਾਨੂੰਨ ਜਿਵੇਂ ਕਿ ਭਾਰਤੀ ਨਿਆਂਇਕ ਸੰਹਿਤਾ, ਭਾਰਤੀ ਸੁਰੱਖਿਆ ਕੋਡ ਅਤੇ ਭਾਰਤੀ ਸਬੂਤ ਐਕਟ ਲਾਗੂ ਹੋਣਗੇ। ਇਨ੍ਹਾਂ ਕਾਨੂੰਨਾਂ ਦੇ ਲਾਗੂ ਹੁੰਦੇ ਹੀ ਕੁਝ ਬਦਲਾਅ ਵੀ ਆਉਣਗੇ।

18:10 PM

ਮੋਗਾ ਗੋਲੀ ਕਾਂਡ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਪੁੱਜੇ ਰਵਨੀਤ ਬਿੱਟੂ
ਮੋਗਾ ਗੋਲੀ ਕਾਂਡ ਨੂੰ ਅੱਜ 35 ਸਾਲ ਪੂਰੇ ਹੋ ਗਏ ਹਨ। ਇਸ ਗੋਲੀਬਾਰੀ ਦੀ ਘਟਨਾ ਵਿੱਚ ਸ਼ਹੀਦ ਹੋਏ ਕੁੱਲ 25 ਲੋਕਾਂ ਨੂੰ ਸ਼ਰਧਾਂਜਲੀ ਦੇਣ ਲਈ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਪੁੱਜੇ। ਮੋਗਾ ਗੋਲੀ ਕਾਂਡ ਨੂੰ ਅੱਜ 35 ਸਾਲ ਪੂਰੇ ਹੋ ਗਏ ਹਨ। ਇਸ ਗੋਲੀਬਾਰੀ ਦੀ ਘਟਨਾ ਵਿੱਚ ਸ਼ਹੀਦ ਹੋਏ ਕੁੱਲ 25 ਲੋਕਾਂ ਨੂੰ ਸ਼ਰਧਾਂਜਲੀ ਦੇਣ ਲਈ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਪੁੱਜੇ। ਰਵਨੀਤ ਬਿੱਟੂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਪੰਜਾਬੀ ਵੀਡੀਓ 'ਤੇ ਪ੍ਰਤੀਕਰਮ ਦਿੰਦੇ ਹੋਏ ਕਿਹਾ ਕਿ ਜਦੋਂ ਚੋਣਾਂ ਹੁੰਦੀਆਂ ਹਨ ਤਾਂ ਉਹ ਇਕੱਠੇ ਲੜਦੇ ਹਨ ਅਤੇ ਚੋਣਾਂ ਤੋਂ ਬਾਅਦ ਇਹ ਸਾਰੇ ਆਪਣੀਆਂ ਪੱਗਾਂ ਉਤਾਰ ਕੇ ਰਾਤ ਨੂੰ ਮਿਲਦੇ ਹਨ। ਉਨ੍ਹਾਂ ਕਿਹਾ ਕਿ ਉਹ ਸਿਰਫ਼ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ। 

18:08 PM

ਪਾਕਿਸਤਾਨ ਤੋਂ ਸਿੱਖ ਸ਼ਰਧਾਲੂਆਂ ਦਾ ਜੱਥਾ ਪਰਤਿਆ; ਵਾਹਘਾ ਸਰਹੱਦ ਉਤੇ ਇੱਕ ਸ਼ਰਧਾਲੂ ਦੀ ਮੌਤ
ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ ਪਾਕਿਸਤਾਨ ਗਏ ਸਿੱਖ ਸ਼ਰਧਾਲੂਆਂ ਦਾ ਜੱਥਾ ਅੱਜ ਵਾਪਸ ਪਹੁੰਚਿਆ। ਭਾਰਤ ਪਹੁੰਚਦਿਆਂ ਹੀ ਇੱਕ ਸਿੰਘ ਦੀ ਮੌਤ ਹੋ ਗਈ। ਇਸ ਵਿਅਕਤੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਈ ਹੈ। ਜਦੋਂ ਹੀ ਭਾਰਤ ਵਾਲੇ ਪਾਸੇ ਜਥਾ ਐਂਟਰ ਕੀਤਾ ਤਾਂ ਆਪੋ ਆਪਣੇ ਘਰਾਂ ਨੂੰ ਜਾਣ ਲਈ ਰਵਾਨਾ ਹੋਣ ਲੱਗੇ ਤਾਂ ਅਟਾਰੀ ਵਾਹਘਾ ਉਤੇ ਹੀ ਉਸਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸੁਖਦੇਵ ਸਿੰਘ ਸੰਧੂ ਦੇ ਵਜੋਂ ਹੋਈ ਹੈ ਜੋ ਕਿ ਝੋਕੇ ਟਹਿਲ ਸਿੰਘ ਫਿਰੋਜ਼ਪੁਰ ਦਾ ਰਹਿਣ ਵਾਲਾ ਹੈ।

12:59 PM

ਫਾਜ਼ਿਲਕਾ ਦੇ ਡੀ.ਐਸ.ਪੀ ਦਫ਼ਤਰ ਦੇ ਕੋਲ ਇੱਕ ਮਿੱਟੀ ਦੀ ਟਰਾਲੀ ਸਪੀਡ ਬਰੇਕਰ ਤੋਂ ਲੰਘ ਰਹੀ ਸੀ ਕਿ ਅਚਾਨਕ ਝਟਕਾ ਲੱਗਣ ਕਾਰਨ ਟਰਾਲੀ ਵਿੱਚ ਬੈਠਾ ਕੋਬਰਾ ਸੱਪ ਤੇਜ਼ ਰਫ਼ਤਾਰ ਨਾਲ ਨੇੜੇ ਦੀ ਚਾਹ ਦੀ ਦੁਕਾਨ ਵਿੱਚ ਜਾ ਵੜਿਆ ਦੁਕਾਨ ਵਿੱਚ ਹਫੜਾ-ਦਫੜੀ ਮੱਚੀ ਹੋਈ ਸੀ।

12:59 PM

ਪੰਜਾਬ ਦੀ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਅੱਤਵਾਦੀ ਲਖਬੀਰ ਲੰਡਾ ਦੇ 5 ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲੀਸ ਨੇ ਮੁਲਜ਼ਮਾਂ ਕੋਲੋਂ ਕਰੀਬ 4 ਵਿਦੇਸ਼ੀ ਪਿਸਤੌਲ, ਇੱਕ ਰਿਵਾਲਵਰ, 2 ਮੈਗਜ਼ੀਨ ਅਤੇ 2 ਕਾਰਤੂਸ ਬਰਾਮਦ ਕੀਤੇ ਹਨ। ਇਸ ਸਬੰਧੀ ਥਾਣਾ ਸਿਟੀ ਦੀ ਪੁਲੀਸ ਨੇ ਅਸਲਾ ਐਕਟ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ।

10:39 AM

Samrala Accident: ਸਮਰਾਲਾ ਨੇੜੇ ਪਿੰਡ ਕੋਟਲਾ ਸਮਸ਼ਪੁਰ ਨੇੜੇ ਸਵੇਰੇ ਸਵੇਰੇ ਵਾਪਰਿਆ ਭਿਆਨਕ ਸੜਕ ਹਾਦਸਾ
ਸਮਰਾਲਾ ਨੇੜੇ ਪਿੰਡ ਕੋਟਲਾ ਸਮਸ਼ਪੁਰ ਨੇੜੇ ਸਵੇਰੇ ਸਵੇਰੇ ਵਾਪਰਿਆ ਭਿਆਨਕ ਸੜਕ ਹਾਦਸਾ। ਤੇਜ਼ ਰਫ਼ਤਾਰ ਰੇਸਰ ਬਾਇਕਰ ਨੇ ਐਕਟਿਵਾ ਨੂੰ ਮਾਰੀ ਜ਼ੋਰਦਾਰ ਟੱਕਰ.. ਬਾਈਕਰ ਸਵਾਰ ਸਮੇਤ ਮਹਿਲਾ ਦੀ ਮੌਤ 

10:38 AM

CM ਭਗਵੰਤ ਮਾਨ ਦਾ ਟਵੀਟ 

10:17 AM

Amritsar Breaking ਸੱਚਖੰਡ ਸ਼੍ਰੀ ਹਰਮਿੰਦਰ ਸਾਹਿਬ ਦੀ ਪਰਕਰਮਾ ਚ ਯੋਗਾ ਕਰਨ ਵਾਲੀ ਅਰਚਨਾ ਮਕਵਾਨਾਂ ਹੋ ਸਕਦੀ ਅੰਮ੍ਰਿਤਸਰ ਪੁਲਿਸ ਅੱਗੇ ਪੇਸ਼

ਅੰਮ੍ਰਿਤਸਰ ਪੁਲਿਸ ਵੱਲੋਂ ਅਰਚਨਾ ਮਕਵਾਨਾ ਤੇ 295 ਏ ਤਹਿਤ ਕੀਤਾ ਗਿਆ ਸੀ ਮਾਮਲਾ ਦਰਜ ਅਰਚਨਾ ਨੂੰ 30 ਜੂਨ ਤੱਕ ਠਾਣੇ ਪੁਲਿਸ ਅੱਗੇ ਪੇਸ਼ ਹੋਣ ਲਈ ਕਿਹਾ ਗਿਆ ਸੀ ਅੱਜ ਅਰਚਨਾ ਨੂੰ ਭੇਜੇ ਨੋਟਿਸ ਦਾ ਸਮਾਂ ਹੋ ਜਾਵੇਗਾ ਖ਼ਤਮ ਜ਼ੇਕਰ ਅਰਚਨਾ ਪੁਲਿਸ ਅੱਗੇ ਨਹੀਂ ਪੇਸ਼ ਹੁੰਦੀ ਤਾਂ ਅੰਮ੍ਰਿਤਸਰ ਪੁਲਿਸ ਅਰਚਨਾ ਦੀ ਗ੍ਰਿਫਤਾਰੀ ਲਈ ਉਸ ਦੇ ਘਰ ਪਹੁੰਚੇਗੀ ਅਰਚਨਾ ਮਕਵਾਨਾ ਵੱਲੋਂ ਬੀਤੇ ਦਿਨੀ ਵੀਡੀਓ ਪਾਕੇ ਕਿਹਾ ਗਿਆ ਸੀ ਕੀ ਐਸ ਜੀ ਪੀ ਸੀ ਆਪਣੀ ਐਫ ਆਈ ਆਰ ਵਾਪਸ ਲਵੇ ਨਹੀਂ ਤਾਂ ਉਸ ਦੀ ਲਿਗਲ ਟੀਮ ਕਾਨੂੰਨੀ ਲੜਾਈ ਲੜਨ ਲਈ ਤਿਆਰ ਹੈ

09:05 AM

ਪੰਜਾਬ ਦਾ ਸਭ ਤੋਂ ਮਹਿੰਗਾ ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ਾ ਨੂੰ ਕਿਸਾਨਾ ਵੱਲੋ ਅੱਜ ਜਿੰਦਰਾ ਲਗਾ ਕੇ ਪੂਰੀ ਤਰ੍ਹਾਂ ਬੰਦ ਹੈ। ਕੀਤਾ ਜਾਵੇਗਾ ਕਿਸਾਨ ਜਥੇਬੰਦੀਆਂ 12 ਵਜੇ ਦੇ ਕਰੀਬ ਟੋਲ ਦੇ ਕੈਬਿਨਾਂ ਨੂੰ ਤਾਲੇ ਲਾਉਣਗੀਆਂ। ਕਿਸਾਨਾਂ ਨੇ ਪਿਛਲੇ 15 ਦਿਨਾਂ ਤੋਂ ਟੋਲ ਪਲਾਜ਼ਾ ਜਾਮ ਕਰ ਰੱਖਿਆ ਹੈ। ਛੇ ਲੱਖ ਤੋਂ ਵੱਧ ਡਰਾਈਵਰ ਟੋਲ ਟੈਕਸ ਅਦਾ ਕੀਤੇ ਬਿਨਾਂ ਇਸ ਤੋਂ ਲੰਘ ਚੁੱਕੇ ਹਨ। ਲੋਕਾਂ ਨੇ ਕਰੋੜ ਰੁਪਏ ਦੀ ਬਚਤ ਕੀਤੀ ਹੈ। ਜਾਣਕਾਰੀ ਦਿੰਦਿਆਂ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਦਿਲਬਾਗ ਸਿੰਘ ਗਿੱਲ ਨੇ ਦੱਸਿਆ ਕਿ ਇਸ ਟੋਲ ਦੇ ਰੇਟ ਸਭ ਤੋਂ ਵੱਧ ਹਨ। ਇਸ ਧਰਨੇ ਵਿੱਚ ਉਨ੍ਹਾਂ ਨੂੰ ਭਾਰਤੀ ਕਿਸਾਨ ਯੂਨੀਅਨ ਦੋਆਬਾ ਦਾ ਵੀ ਭਰਪੂਰ ਸਮਰਥਨ ਮਿਲਿਆ ਹੈ। ਕਈ ਟੈਕਸੀ ਡਰਾਈਵਰ ਵੀ ਪੂਰਾ ਸਹਿਯੋਗ ਦੇ ਰਹੇ ਹਨ।

09:04 AM

ਦਿੱਲੀ: ਸਾਬਕਾ ਫੌਜ ਮੁਖੀ ਜਨਰਲ ਮਨੋਜ ਪਾਂਡੇ ਨੇ ਆਪਣੇ ਦਫਤਰ ਦੇ ਆਖਰੀ ਦਿਨ ਗਾਰਡ ਆਫ ਆਨਰ ਪ੍ਰਾਪਤ ਕੀਤਾ। ਉਹ 26 ਮਹੀਨਿਆਂ ਦੇ ਕਾਰਜਕਾਲ ਤੋਂ ਬਾਅਦ ਅੱਜ ਸੇਵਾਮੁਕਤ ਹੋ ਰਹੇ ਹਨ।

08:53 AM

 PM ਮੋਦੀ ਨੇ ਟੀਮ ਨੂੰ ਦਿੱਤੀ ਜਿੱਤ ਦੀ ਵਧਾਈ

08:52 AM

ਅੱਜ ਅਕਾਲੀ ਦਲ ਦੀ ਸਾਂਸਦ ਹਰਸਿਮਰਤ ਕੌਰ ਬਾਦਲ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਦੇ ਲਈ ਪੁੱਜੇ। ਇਸ ਮੋਕੇ ਓਨ੍ਹਾਂ ਗੁਰੂ ਘਰ ਵਿੱਚ ਮੱਥਾ ਟੇਕਿਆ ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਵਾਹਿਗੁਰੂ ਜੀ ਦਾ ਸ਼ੁਕਰਾਨਾ ਅਦਾ ਕੀਤਾ

08:15 AM

ਪੰਜਾਬ: ਅੰਮ੍ਰਿਤਸਰ ਸ਼ਹਿਰ ਵਿੱਚ ਹੋਈ ਬਾਰਿਸ਼ ਤੋਂ ਬਾਅਦ ਵੱਖ-ਵੱਖ ਹਿੱਸਿਆਂ ਵਿੱਚ ਪਾਣੀ ਭਰ ਗਿਆ।

07:11 AM

ਫਿਰੋਜ਼ਪੁਰ ਵਿੱਚ ਚੋਰਾਂ ਨੇ ਇੱਕ ਡਾਕਟਰ ਦੇ ਘਰ ਨੂੰ ਬਣਾਇਆ ਨਿਸ਼ਾਨਾ ਪਿਸਟਲ ਚੁੱਕ ਹੋਇਆ ਫਰਾਰ
ਫਿਰੋਜ਼ਪੁਰ ਅੰਦਰ ਬੇਸ਼ੱਕ ਪੁਲਿਸ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਦਾਅਵੇ ਕੀਤੇ ਜਾ ਰਹੇ ਹਨ। ਪਰ ਲਗਾਤਾਰ ਸ਼ਹਿਰ ਵਿੱਚ ਹੋ ਰਹੀਆਂ ਚੋਰੀਆਂ ਤੋਂ ਇੰਝ ਜਾਪਦਾ ਹੈ। ਕਿ ਚੋਰ ਪੁਲਿਸ ਤੋਂ ਵੀ ਦੋ ਕਦਮ ਅੱਗੇ ਚੱਲ ਰਹੇ ਹਨ। ਮਾਮਲਾ ਸਾਹਮਣੇ ਆਇਆ ਹੈ। ਫਿਰੋਜ਼ਪੁਰ ਦੀ ਧਵਨ ਕਲੌਨੀ ਤੋਂ ਜਿਥੇ ਚੋਰਾਂ ਨੇ ਇੱਕ ਡਾਕਟਰ ਦੇ ਘਰ ਧਾਵਾ ਬੋਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾਕਟਰ ਜਸਵੀਰ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਉਹ ਸੁੱਤੇ ਪਏ ਸਨ। ਕਿ ਇੱਕ ਚੋਰ ਘਰ ਦੇ ਅੰਦਰ ਦਾਖਲ ਹੋਇਆ ਅਤੇ ਉਸਦਾ ਇੱਕ ਪਰਸ ਇੱਕ ਮੋਬਾਈਲ ਅਤੇ ਲਾਇਸੈਂਸੀ ਪਿਸਟਲ ਚੋਰੀਂ ਕਰ ਲਿਆ ਜਾਂਦਾ ਹੋਇਆ ਚੋਰ ਪਰਸ ਤੇ ਮੋਬਾਈਲ ਛੱਡ ਗਿਆ ਪਰ ਪਿਸਟਲ ਨਾਲ ਲੈ ਗਿਆ ਜਦ ਸਵੇਰੇ ਉੱਠ ਉਸਨੇ ਆਪਣਾ ਮੋਬਾਈਲ ਦੇਖਿਆ ਤਾਂ ਮੋਬਾਈਲ ਨਹੀਂ ਮਿਲਿਆ ਜਦ ਉਨ੍ਹਾਂ ਕੈਮਰੇ ਚੈੱਕ ਕੀਤੇ ਤਾਂ ਇੱਕ ਚੋਰ ਘਰ ਅੰਦਰੋਂ ਚੁੱਕੀ ਚਾਦਰ ਸਰੀਰ ਤੇ ਲਪੇਟ ਕੇ ਗੇਟ ਤੋਂ ਉੱਤਰ ਰਿਹਾ ਸੀ। ਅਤੇ ਉਸਦੇ ਹੱਥ ਵਿੱਚ ਪਿਸਟਲ ਵੀ ਫੜਿਆ ਹੋਇਆ ਸੀ। ਜੋ ਚੋਰੀ ਹੋ ਚੁੱਕਿਆ ਹੈ। ਉਨ੍ਹਾਂ ਮੰਗ ਕੀਤੀ ਕਿ ਚੋਰ ਨੂੰ ਜਲਦ ਗਿਰਫਤਾਰ ਕੀਤਾ ਜਾਵੇ ਕਿਉਂਕਿ ਉਸਦੇ ਲਾਇਸੈਂਸੀ ਪਿਸਟਲ ਨਾਲ ਚੋਰ ਕੁੱਝ ਵੀ ਕਰ ਸਕਦਾ ਹੈ।

ਉਥੇ ਮੁਹੱਲਾ ਨਿਵਾਸੀਆਂ ਵੱਲੋਂ ਪੁਲਿਸ ਸੁਰੱਖਿਆ ਤੇ ਵੀ ਵੱਡੇ ਸਵਾਲ ਚੁੱਕੇ ਗਏ। ਹਨ ਉਨ੍ਹਾਂ ਕਿਹਾ ਸ਼ਹਿਰ ਵਿੱਚ ਲਗਾਤਾਰ ਚੋਰ ਲੋਕਾਂ ਨੂੰ ਨਿਸ਼ਾਨਾ ਬਣਾ ਰਹੇ ਜਿਸ ਵੱਲ ਪੁਲਿਸ ਦਾ ਕੋਈ ਧਿਆਨ ਨਹੀਂ ਉਨ੍ਹਾਂ ਮੰਗ ਕੀਤੀ ਹੈ। ਕਿ ਅਜਿਹੀਆਂ ਘਟਨਾਵਾਂ ਤੇ ਰੋਕ ਲਗਾਈ ਜਾਵੇ।

07:05 AM

ਸੁਖਬੀਰ ਬਾਦਲ ਨੇ ਜਿੱਤ ਲਈ ਵਧਾਈ ਦਿੱਤੀ ਹੈ 

07:04 AM

ਸਾਬਕਾ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਜਿੱਤ ਲਈ ਵਧਾਈ ਦਿੱਤੀ

07:02 AM

ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਨੇ ਜਿੱਤ ਲਈ ਵਧਾਈ ਦਿੱਤੀ ਹੈ

07:00 AM

ਭਾਰਤ ਨੇ 17 ਸਾਲ ਬਾਅਦ ਟੀ-20 ਵਿਸ਼ਵ ਕੱਪ ਦਾ ਖਿਤਾਬ ਜਿੱਤਿਆ ਹੈ। ਭਾਰਤੀ ਟੀਮ ਨੇ ਫਾਈਨਲ 'ਚ ਦੱਖਣੀ ਅਫਰੀਕਾ ਦੀ ਟੀਮ ਨੂੰ 7 ਦੌੜਾਂ ਨਾਲ ਹਰਾਇਆ ਸੀ। ਇਕ ਸਮੇਂ ਅਜਿਹਾ ਲੱਗ ਰਿਹਾ ਸੀ ਕਿ ਦੱਖਣੀ ਅਫਰੀਕਾ ਦੀ ਟੀਮ 177 ਦੌੜਾਂ ਦੇ ਟੀਚੇ ਦਾ ਆਸਾਨੀ ਨਾਲ ਪਿੱਛਾ ਕਰ ਲਵੇਗੀ ਪਰ ਭਾਰਤੀ ਗੇਂਦਬਾਜ਼ਾਂ ਨੇ ਦੱਖਣੀ ਅਫਰੀਕਾ ਦੇ ਹੱਥੋਂ ਜਿੱਤ ਖੋਹ ਲਈ।

ਟੀਮ ਇੰਡੀਆ ਦੀ ਜਿੱਤ ਤੋਂ ਬਾਅਦ ਹਰਿਆਣਾ, ਪੰਜਾਬ, ਚੰਡੀਗੜ੍ਹ, ਹਿਮਾਚਲ ਸਮੇਤ ਦੇਸ਼ ਭਰ ਵਿੱਚ ਜਸ਼ਨ ਮਨਾਏ ਜਾ ਰਹੇ ਹਨ। ਲੋਕ ਨੱਚ ਰਹੇ ਹਨ ਜਦੋਂ ਕਿ ਕੁਝ ਪਟਾਕੇ ਚਲਾ ਕੇ ਦੀਵਾਲੀ ਦਾ ਤਿਉਹਾਰ ਮਨਾ ਰਹੇ ਹਨ।

Trending news