Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚ
Advertisement
Article Detail0/zeephh/zeephh2361013

Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚ

Punjab Breaking News Live Updates: ਪੰਜਾਬ ਦੀ ਸਿਆਸਤ, ਅਪਰਾਧ ਤੇ ਹੋਰ ਅਹਿਮ ਖਬਰਾਂ ਦੀ ਹਰ ਅਪਡੇਟਸ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜੀਟਲ ਪਲੇਟਫਾਰਮ ਨਾਲ ਜੁੜੇ ਰਹੋ।  

 

Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚ
LIVE Blog

Punjab Breaking News Live Updates: ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਦੀ ਰਾਜਨੀਤੀ, ਖੇਡਾਂ, ਅਪਰਾਧ ਅਤੇ ਮਨੋਰੰਜਨ ਜਗਤ ਨਾਲ ਜੁੜੀਆਂ ਹਰ ਖ਼ਬਰਾਂ ਬਾਰੇ ਜਾਣਨ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜ਼ੀਟਲ ਪਲੇਟਫਾਰਮ ਨਾਲ ਜੁੜੇ ਰਹੋ। ਇੱਥੇ ਤੁਹਾਨੂੰ ਦਿਨ ਭਰ ਵਿੱਚ ਕੀ-ਕੀ ਹੋ ਰਿਹਾ ਹੈ ਉਸ ਦੀ ਹਰ ਅਪਡੇਟਸ ਮਿਲੇਗੀ।

#ਦਿੱਲੀ: ਪੰਜਾਬ ਦੇ ਨਵੇਂ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਅੱਜ ਸਵੇਰੇ 10 ਵਜੇ ਰਾਜ ਭਵਨ ਵਿੱਚ ਸਹੁੰ ਚੁੱਕਣਗੇ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਸਵੇਰੇ 10 ਵਜੇ ਸਹੁੰ ਚੁੱਕਣਗੇ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸੰਧਵਾ, ਕੈਬਨਿਟ ਮੰਤਰੀ ਅਤੇ ਸਾਰੀਆਂ ਪਾਰਟੀਆਂ ਦੇ ਸੀਨੀਅਰ ਆਗੂ ਹਾਜ਼ਰ ਹੋਣਗੇ। ਇਸ ਤੋਂ ਪਹਿਲਾਂ ਪ੍ਰਧਾਨ ਦ੍ਰੋਪਦੀ ਮੁਰਮੂ ਨੇ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਦਾ ਅਸਤੀਫਾ ਸਵੀਕਾਰ ਕਰ ਲਿਆ ਅਤੇ ਗੁਲਾਬ ਚੰਦ ਕਟਾਰੀਆ ਨੂੰ ਨਵਾਂ ਰਾਜਪਾਲ ਨਿਯੁਕਤ ਕੀਤਾ। 

Punjab Breaking News Live Updates: 

 

31 July 2024
10:47 AM

ਜ਼ਿਲ੍ਹਾ ਨਵਾਂ ਸ਼ਹਿਰ ਦੇ ਬੰਗਾ ਸ਼ਹਿਰ ਦੇ ਨਿਵਾਸੀ ਰੋਹਿਤ 25 ਸਾਲਾਂ ਚਾਰ ਭੈਣਾਂ ਦੇ ਭਰਾ ਦੀ ਅਮਰੀਕਾ ਵਿੱਚ ਰੋਡ ਐਕਸੀਡੈਂਟ ਵਿੱਚ ਮੌਤ ਹੋਈ। ਮਿਰਤਕ ਰੋਹਿਤ ਦੇ ਪਿਤਾ ਰਾਮ ਮੂਰਤੀ ਸ਼ਰਮਾ ਰੇਲਵੇ ਰੋਡ ਨੇ ਦੱਸਿਆ ਕਿ ਮੇਰਾ ਪੁੱਤਰ 25 ਸਾਲਾ ਰੋਹਿਤ ਸ਼ਰਮਾ 2015 ਵਿੱਚ ਆਸਟਰੇਲੀਆ ਗਿਆ ਅਤੇ ਫਿਰ 2016 ਵਿੱਚ ਯੂਕੇ ਚਲਾ ਗਿਆ 2022 ਵਿੱਚ ਉਹ ਕੈਨੇਡਾ ਚਲਾ ਗਿਆ ਅਤੇ ਚਾਰ ਮਹੀਨੇ ਪਹਿਲਾਂ ਹੀ ਆਪਣੇ ਦੋਸਤ ਕੋਲ ਅਮਰੀਕਾ ਗਿਆ ਸੀ ਤੇ ਸਾਨੂੰ ਉਸਦੇ ਦੋਸਤ ਸੁਰਿੰਦਰ ਕੁਮਾਰ ਜੋ ਕਿ ਅਮਰੀਕਾ ਵਿੱਚ ਰਹਿੰਦਾ ਹੈ ਉਸਨੇ ਫੋਨ ਕਰਕੇ ਦੱਸਿਆ ਕਿ ਉਸਦਾ ਬੇਟਾ ਕੰਮ ਤੋਂ ਘਰ ਆ ਰਿਹਾ ਸੀ ਜੋ ਕਿਸੇ ਅਣਪਛਾਤੇ ਵਾਹਨ ਨਾਲ ਟਕਰਾ ਗਿਆ ਅਤੇ ਉਸਦੀ ਮੌਕੇ ਤੇ ਹੀ ਮੌਤ ਹੋ ਗਈ। ਰੋਹਿਤ ਚਾਰ ਭੈਣਾਂ ਦਾ ਇਕਲੌਤਾ ਭਰਾ ਸੀ। ਪੁੱਤਰ ਦੀ ਮ੍ਰਿਤਕ ਨੂੰ ਇੰਡੀਆ ਲਿਆਉਣ ਲਈ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।

10:47 AM

ਗੁਰਦਾਸਪੁਰ ਦੇ ਕਸਬਾ ਕਲਾਨੌਰ ਦੇ ਪਿੰਡ ਡੇਹਰੀਵਾਲ 'ਚ ਚਲੀਆ ਤਬੜਤੋੜ ਗੋਲੀਆਂ, ਦੋ ਵਿਅਕਤੀ ਜ਼ਖ਼ਮੀ
 ਵੀਡੀਓ ਵਾਇਰਲ ਪੁਲਿਸ ਕਰ ਰਹੀ ਸਾਰੇ ਮਾਮਲੇ ਦੀ ਜਾਂਚ ਗੋਲੀਆਂ ਚਲਾਉਣ ਦੀ ਵੀਡਿਓ ਹੋ ਰਹੀ ਵਾਈਰਲ

10:31 AM

ਪੰਜਾਬ ਦੇ ਨਵੇਂ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਬੁੱਧਵਾਰ ਨੂੰ ਚੰਡੀਗੜ੍ਹ ਵਿੱਚ ਸਹੁੰ ਚੁੱਕੀ। ਕਟਾਰੀਆ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਨੇ ਸਹੁੰ ਚੁਕਾਈ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਅ ਵੀ ਮੌਜੂਦ ਸਨ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਗੁਲਾਬ ਚੰਦ ਕਟਾਰੀਆ ਦੇ ਚਰਨ ਛੂਹ ਕੇ ਅਸ਼ੀਰਵਾਦ ਲਿਆ।

09:36 AM

CM ਭਗਵੰਤ ਮਾਨ ਦਾ ਟਵੀਟ 

09:35 AM

ਅਕਾਲੀ ਦਲ ਦੇ ਬਾਗੀ ਧੜੇ ਖਿਲਾਫ਼ ਕਾਰਵਾਈ ਤੋਂ ਬਾਅਦ ਸ਼੍ਰੋਮਣੀ ਕਮੇਟੀ ਮੈਂਬਰ ਸੁਰਜੀਤ ਗੜੀ ਨੇ ਕਿਹਾ ਕਿ ਇਹ ਲੋਕ ਭਾਜਪਾ ਦੇ ਸੰਪਰਕ ਵਿੱਚ ਸਨ

ਸ਼੍ਰੋਮਣੀ ਅਕਾਲੀ ਦਲ ਅਤੇ ਬਾਗੀ ਧੜੇ ਵਿਚਾਲੇ ਚੱਲ ਰਹੀ ਠੰਡੀ ਜੰਗ 'ਤੇ ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਦੀ ਕਾਰਵਾਈ ਤੋਂ ਬਾਅਦ ਸ਼੍ਰੋਮਣੀ ਕਮੇਟੀ ਮੈਂਬਰ ਸੁਰਜੀਤ ਸਿੰਘ ਗੜ੍ਹੀ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਜ਼ੀ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਬਾਗੀ ਧੜਾ ਪਰਿਵਾਰਕ ਇੱਛਾਵਾਂ 'ਚ ਫਸ ਕੇ ਅਜਿਹੇ ਨਤੀਜੇ 'ਤੇ ਪਹੁੰਚ ਗਿਆ ਹੈ ਕਿ ਪਾਰਟੀ ਨੇ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ |

ਚਰਨਜੀਤ ਸਿੰਘ ਬਰਾੜ ਵੱਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਲਿਖੀ ਖੁੱਲ੍ਹੀ ਚਿੱਠੀ ਦੇ ਸਵਾਲ 'ਤੇ ਉਨ੍ਹਾਂ ਕਿਹਾ ਕਿ ਇਹ ਗੱਲ ਹਜ਼ਮ ਨਹੀਂ ਹੋ ਸਕਦੀ ਕਿ ਜੋ ਵਿਅਕਤੀ ਪਾਰਟੀ ਪ੍ਰਧਾਨ ਨਾਲ ਹੈ, ਉਸ ਦੀ ਗੱਲ ਨਾ ਸੁਣੀ ਜਾਵੇ। ਦਰਅਸਲ, ਬਾਗੀ ਧੜੇ ਦੇ ਲੋਕ ਭਾਜਪਾ ਦੇ ਸੰਪਰਕ ਵਿੱਚ ਸਨ ਅਤੇ ਇੱਕ ਸਾਜ਼ਿਸ਼ ਦੇ ਤਹਿਤ ਪਾਰਟੀ ਨੂੰ ਨੁਕਸਾਨ ਪਹੁੰਚਾ ਰਹੇ ਸਨ। ਸ਼੍ਰੋਮਣੀ ਕਮੇਟੀ ਮੈਂਬਰ ਸੁਰਜੀਤ ਸਿੰਘ ਗੜ੍ਹੀ ਨੇ ਪ੍ਰੇਮ ਸਿੰਘ ਚੰਦੂ ਮਾਜਰਾ ਅਤੇ ਹਲਕਾ ਰਾਜਪੁਰਾ ਦੇ ਇੰਚਾਰਜ ਚਰਨਜੀਤ ਸਿੰਘ ਬਰਾੜ ’ਤੇ ਸਿੱਧਾ ਨਿਸ਼ਾਨਾ ਸਾਧਦਿਆਂ ਕਿਹਾ ਕਿ ਇਨ੍ਹਾਂ ਨੇ ਪਾਰਟੀ ਦਾ ਹਰ ਫਰੰਟ ’ਤੇ ਨੁਕਸਾਨ ਕੀਤਾ ਹੈ।

08:54 AM

ਪੰਜਾਬ ਦਾ ਸਭ ਤੋਂ ਮਹਿੰਗਾ ਲੁਧਿਆਣਾ ਦਾ ਲਾਡੋਵਾਲ ਟੋਲ ਪਲਾਜਾ ਜੋ ਕਿ ਪਿਛਲੇ 45 ਦਿਨਾਂ ਤੋਂ ਭਾਰਤੀ ਕਿਸਾਨ ਯੂਨੀਅਨ ਅਤੇ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਦੇ ਸੰਘਰਸ਼ ਤੋਂ ਬਾਅਦ ਲੋਕਾਂ ਲਈ ਬਿਲਕੁਲ ਫਰੀ ਸੀ ਕਿਸਾਨਾਂ ਦੀਆਂ ਮੰਗਾਂ ਸਨ ਕਿ ਟੋਲ ਦੇ ਰੇਟ ਘੱਟ ਕੀਤੇ ਜਾਣ 20 ਕਿਲੋਮੀਟਰ ਦੇ ਏਰੀਏ ਦੇ ਲੋਕਾਂ ਨੂੰ ਬਿਲਕੁਲ ਕੋਈ ਟੋਲ ਨਾ ਲਿਆ ਜਾਵੇ ਪਰ ਇਸ ਮਾਮਲੇ ਦੇ ਵਿੱਚ ਮਾਨਯੋਗ ਪੰਜਾਬ ਐਂਡ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਹੋਣ ਤੋਂ ਬਾਅਦ ਮਾਨਯੋਗ ਹਾਈਕੋਰਟ ਨੇ ਲੁਧਿਆਣਾ ਪ੍ਰਸ਼ਾਸਨ ਨੂੰ ਟੋਲ ਚਾਲੂ ਕਰਵਾਉਣ ਦੇ ਆਦੇਸ਼ ਜਾਰੀ ਕੀਤੇ ਸਨ। ਇਸ ਤੋਂ ਬਾਅਦ ਪ੍ਰਸ਼ਾਸਨ ਨੇ ਬੁੱਧਵਾਰ ਸਵੇਰੇ ਟੋਲ ਪਲਾਜ਼ਾ ਨੂੰ ਸ਼ੁਰੂ ਕਰਵਾ ਦਿੱਤਾ ਜਿੱਥੇ ਕਿ ਭਾਰੀ ਪੁਲਿਸ ਫੋਰਸ ਵੱਲ ਲਗਾਇਆ ਗਿਆ। ਕਿਸਾਨਾਂ ਵੱਲੋਂ ਵੀ ਟੂਲ ਪਲਾਜ਼ਾ ਤੇ ਇਕੱਠੇ ਹੋਣ ਦੀ ਕਾਲ ਦਿੱਤੀ ਗਈ ਸੀ ਪਰ ਮਿਲੀ ਜਾਣਕਾਰੀ ਅਨੁਸਾਰ ਕਿਸਾਨਾਂ ਨੂੰ ਟੋਲ ਪਲਾਜਾ ਜਾਣ ਤੋਂ ਪਹਿਲਾਂ ਹੀ ਪੁਲਿਸ ਨੇ ਕਿਸਾਨ ਆਗੂ ਨੂੰ ਹਿਰਾਸਤ ਵਿੱਚ ਲੈ ਲਿਆ।

08:33 AM

ਕੁਝ ਨੌਜਵਾਨਾਂ ਵੱਲੋਂ ਤਲਵਾਰਾਂ ਅਤੇ ਪੱਥਰਾਂ ਨਾਲ ਕੀਤਾ ਗਿਆ ਹਮਲਾ
ਚੰਡੀਗੜ੍ਹ ਦੇ ਸੈਕਟਰ 56 ਵਿੱਚ ਕੁਝ ਨੌਜਵਾਨਾਂ ਵੱਲੋਂ ਇੱਕ ਵਿਅਕਤੀ ਦੇ ਘਰ ਵਿੱਚ ਤਲਵਾਰਾਂ ਅਤੇ ਪੱਥਰਾਂ ਨਾਲ ਕੀਤਾ ਗਿਆ ਹਮਲਾl ਘਰ ਦੇ ਬਾਹਰ ਖੜੀਆਂ ਗੱਡੀਆਂ ਵੀ ਭੰਨੀਆਂl

08:31 AM

ਪਟਿਆਲਾ ਕੀ ਰਾਓ ਨਵਾਂ ਗਰਾਉ ਮੋਹਾਲੀ ਨਦੀ ਦੇ ਵਿੱਚ ਇੱਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ

ਪਟਿਆਲਾ ਕੀ ਰਾਓ ਨਵਾਂ ਗਰਾਉ ਮੋਹਾਲੀ ਨਦੀ ਦੇ ਵਿੱਚ ਇੱਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ ਜਿਸਦੇ ਕੁਝ ਦੂਰੀ ਤੋਂ ਇੱਕ ਗੱਡੀ ਕਾਫੀ ਗ੍ਰਸਤ ਹੋਈ ਮਿਲੀ ਦੋਨਾਂ ਦੇ ਵਿੱਚ ਕੀ ਆਪਸੀ ਰਿਸ਼ਤਾ ਇਹ ਪਤਾ ਨਹੀਂ ਲੱਗਿਆ ਕਿ ਕਾਰ ਸਵਾਰ ਹੀ ਲਾਸ਼ ਵਾਲਾ ਨੌਜਵਾਨ ਹੈ ਜਾਂ ਕੋਈ ਹੋਰ ਇਸਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਨੇ ਲਾਸ਼ ਕਬਜੇ ਵਿੱਚ ਲੈ ਕੇ ਪੋਸਟਮਾਰਟਮ ਲਈ ਖਰੜ ਦੇ ਹਸਪਤਾਲ ਵਿੱਚ ਰਖਵਾ ਦਿੱਤੀ ਹੈ।

07:45 AM

ਸੁਖਬੀਰ ਸਿੰਘ ਬਾਦਲ ਨੇ ਟਵੀਟ ਕੀਤਾ
ਸ਼ਹੀਦ ਊਧਮ ਸਿੰਘ ਜੀ ਇੱਕ ਦੇਸ਼ ਭਗਤ ਕ੍ਰਾਂਤੀਕਾਰੀ ਯੋਧੇ ਸਨ ਜਿਹਨਾਂ ਨੇ ਜਲ੍ਹਿਆਂਵਾਲਾ ਬਾਗ ਦੀ ਖੂਨੀ ਘਟਨਾ ਦਾ ਬਦਲਾ ਲੈਣ ਲਈ ਜਨਰਲ ਮਾਈਕਲ ਓਡਵਾਇਰ ਨੂੰ ਗੋਲੀ ਮਾਰ ਕੇ ਅੱਜ ਸ਼ਹੀਦੀ ਦਿਵਸ ਮੌਕੇ ਊਧਮ ਸਿੰਘ ਨੂੰ ਫਾਂਸੀ ਦਿੱਤੀ , ਮੈਂ ਉਨ੍ਹਾਂ ਦੀ ਸ਼ਹਾਦਤ ਨੂੰ ਸ਼ਰਧਾਂਜਲੀ ਭੇਟ ਕਰਦਾ ਹਾਂ।

07:44 AM

ਹਰਸਿਮਰਤ ਕੌਰ ਬਾਦਲ ਦਾ ਟਵੀਟ

 ਜਲ੍ਹਿਆਂਵਾਲੇ ਬਾਗ ਖੂਨੀ ਸਾਕੇ ਦੇ ਬੇਕਸੂਰ ਪੰਜਾਬੀਆਂ ਦੇ ਕਤਲੇਆਮ ਦਾ ਬਦਲਾ ਲੈਣ ਲਈ ਲੰਡਨ ਜਾ ਕੇ ਮਾਈਕਲ ਓਡਵਾਈਰ ਨੂੰ ਗੋਲੀਆਂ ਮਾਰ ਮੌਤ ਦੇ ਘਾਟ ਉਤਾਰਨ ਵਾਲੇ ਕ੍ਰਾਂਤੀਕਾਰੀ ਸੂਰਮੇ ਸ਼ਹੀਦ ਊਧਮ ਸਿੰਘ ਜੀ ਦੀ ਸ਼ਹਾਦਤ ਨੂੰ ਸਿਜਦਾ ਕਰਦੀ ਹਾਂ। ਦੇਸ਼ ਭਗਤੀ ਪ੍ਰਤੀ ਉਨ੍ਹਾਂ ਦਾ ਜਜ਼ਬਾ ਅਤੇ ਆਪਣੇ ਇਰਾਦਿਆਂ ਪ੍ਰਤੀ ਦ੍ਰਿੜਤਾ ਸਾਡੇ ਲਈ ਹਮੇਸ਼ਾ ਇੱਕ ਮਿਸਾਲ ਵਜੋਂ ਰਹੇਗਾ

06:43 AM

#ਦਿੱਲੀ: ਪ੍ਰਧਾਨ ਮੰਤਰੀ ਨੇ ਅੱਜ ਪੰਜਾਬ ਵਿੱਚ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨਾਂ ਕਾਰਨ ਠੱਪ ਹੋ ਰਹੇ ਨੈਸ਼ਨਲ ਹਾਈਵੇਅ ਅਥਾਰਟੀ ਆਫ ਇੰਡੀਆ (NHAI) ਦੇ ਪ੍ਰੋਜੈਕਟਾਂ ਬਾਰੇ ਇੱਕ ਮੀਟਿੰਗ ਤਹਿ ਕੀਤੀ ਹੈ, ਪ੍ਰਧਾਨ ਮੰਤਰੀ ਮੋਦੀ ਨੇ ਮਾਮਲੇ ਦੀ ਸਮੀਖਿਆ ਕਰਨ ਲਈ ਦਿੱਲੀ ਵਿੱਚ ਮੀਟਿੰਗ ਬੁਲਾਈ ਹੈ ਅਤੇ NHAI ਤੋਂ ਵਿਸਤ੍ਰਿਤ ਰਿਪੋਰਟਾਂ ਮੰਗੀਆਂ ਹਨ ਅਤੇ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰਾਲਾ। ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸਵੇਅ, ਇੱਕ ਬਹੁ-ਰਾਜੀ ਪ੍ਰੋਜੈਕਟ ਜਿਸ ਦੇ ਕੁੱਲ 18 ਹਿੱਸਿਆਂ ਵਿੱਚੋਂ 11 ਪੰਜਾਬ ਨੂੰ ਪਾਰ ਕਰਦਾ ਹੈ, ਪ੍ਰਧਾਨ ਮੰਤਰੀ ਦੀ ਮੀਟਿੰਗ ਵਿੱਚ ਚਰਚਾ ਦਾ ਮੁੱਖ ਬਿੰਦੂ ਹੋਵੇਗਾ, ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (ਐਨ.ਐਚ.ਏ.ਆਈ.) ਨੇ ਪਹਿਲਾਂ ਹੀ ਤਿੰਨ ਰਾਸ਼ਟਰੀ ਰਾਜਾਂ ਨੂੰ ਖਤਮ ਕਰ ਦਿੱਤਾ ਹੈ। 3,303 ਕਰੋੜ ਰੁਪਏ ਦੇ ਹਾਈਵੇ ਪ੍ਰਾਜੈਕਟਾਂ ਨੂੰ ਸ਼ੁਰੂ ਕੀਤਾ ਗਿਆ ਹੈ, ਜਦਕਿ 4,942 ਕਰੋੜ ਰੁਪਏ ਦੇ ਚਾਰ ਹੋਰ ਪ੍ਰਾਜੈਕਟਾਂ ਨੂੰ ਰੱਦ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ।

06:42 AM

#ਸੁਨਾਮ: ਪੰਜਾਬ ਸਰਕਾਰ ਵੱਲੋਂ ਸ਼ਹੀਦ ਊਧਮ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਅੱਜ ਸੁਨਾਮ ਊਧਮ ਸਿੰਘ ਵਾਲਾ ਵਿਖੇ ਸੂਬਾ ਪੱਧਰੀ ਸਮਾਗਮ ਵਜੋਂ ਮਨਾਇਆ ਜਾ ਰਿਹਾ ਹੈ। ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਅੱਜ ਸੁਨਾਮ ਵਿਖੇ ਹੋਣਗੇ। ਸ਼ਹੀਦ ਊਧਮ ਸਿੰਘ ਅਤੇ ਹੋਰ ਸ਼ਹੀਦ ਆਜ਼ਾਦੀ ਘੁਲਾਟੀਏ ਸਨ ਜਿਨ੍ਹਾਂ ਨੇ ਭਾਰਤ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ। ਸ਼ਹੀਦ ਊਧਮ ਸਿੰਘ ਖਾਸ ਤੌਰ 'ਤੇ ਜਲ੍ਹਿਆਂਵਾਲਾ ਬਾਗ ਸਾਕੇ ਦੇ ਮਾਸਟਰ ਮਾਈਂਡ ਮਾਈਕਲ ਓਡਵਾਇਰ ਦੀ ਹੱਤਿਆ ਦਾ ਬਦਲਾ ਲੈਣ ਲਈ ਜਾਣਿਆ ਜਾਂਦਾ ਹੈ।

Trending news