Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚ

ਮਨਪ੍ਰੀਤ ਸਿੰਘ Fri, 05 Jul 2024-6:38 pm,

Punjab Breaking News Live Updates: ਪੰਜਾਬ ਦੀ ਸਿਆਸਤ, ਅਪਰਾਧ ਤੇ ਹੋਰ ਅਹਿਮ ਖਬਰਾਂ ਦੀ ਹਰ ਅਪਡੇਟਸ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜੀਟਲ ਪਲੇਟਫਾਰਮ ਨਾਲ ਜੁੜੇ ਰਹੋ।

Punjab Breaking News Live Updates: ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਦੀ ਰਾਜਨੀਤੀ, ਖੇਡਾਂ, ਅਪਰਾਧ ਅਤੇ ਮਨੋਰੰਜਨ ਜਗਤ ਨਾਲ ਜੁੜੀਆਂ ਹਰ ਖ਼ਬਰਾਂ ਬਾਰੇ ਜਾਣਨ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜ਼ੀਟਲ ਪਲੇਟਫਾਰਮ ਨਾਲ ਜੁੜੇ ਰਹੋ। ਇੱਥੇ ਤੁਹਾਨੂੰ ਦਿਨ ਭਰ ਵਿੱਚ ਕੀ-ਕੀ ਹੋ ਰਿਹਾ ਹੈ ਉਸ ਦੀ ਹਰ ਅਪਡੇਟਸ ਮਿਲੇਗੀ।

नवीनतम अद्यतन

  •  ਸ਼ਿਵ ਸੈਨਾ ਆਗੂ ਉਪਰ ਹਮਲੇ ਦੇ ਮਾਮਲੇ ਵਿੱਚ ਕੇਸ ਦਰਜ
    ਲੁਧਿਆਣਾ ਦੇ ਸਿਵਲ ਹਸਪਤਾਲ ਦੇ ਬਾਹਰ ਸ਼ਿਵ ਸੈਨਾ ਆਗੂ ਸੰਦੀਪ ਗੋਰਾ ਥਾਪਰ ਉਪਰ ਨਿਹੰਗ ਸਿੰਘ ਦੇ ਬਾਣੇ ਵਿੱਚ ਆਏ ਨੌਜਵਾਨਾਂ ਨੇ ਜਾਨਲੇਵਾ ਹਮਲਾ ਕਰ ਦਿੱਤਾ। ਇਸ ਘਟਨਾ ਤੋਂ ਬਾਅਦ ਪੁਲਿਸ ਵੱਲੋਂ ਮੁਲਜ਼ਮਾਂ ਖਿਲਾਫ਼ ਥਾਣਾ ਡਿਵੀਜ਼ਨ ਨੰਬਰ ਦੋ ਵਿੱਚ ਮਾਮਲਾ ਦਰਜ ਕਰ ਲਿਆ ਗਿਆ ਹੈ। ਡੀਸੀਪੀ ਜਸਕਰਨਜੀਤ ਸਿੰਘ ਤੇਜਾ ਨੇ ਦੱਸਿਆ ਕਿ ਇਸ ਮਾਮਲੇ ਦੇ ਵਿੱਚ ਮੁਲਜ਼ਮ ਪਛਾਣ ਹੋ ਚੁੱਕੀ ਹੈ। ਜਲਦ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਨਵੇਂ ਕਾਨੂੰਨ ਬੀਐਨਐਸ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

  • NEET PG 2024: NEET-PG ਪ੍ਰੀਖਿਆ 11 ਅਗਸਤ ਨੂੰ ਹੋਵੇਗੀ 

    ਨੈਸ਼ਨਲ ਟੈਸਟਿੰਗ ਏਜੰਸੀ (ਐਨਟੀਏ) ਨੇ ਪੋਸਟ ਗ੍ਰੈਜੂਏਟ ਮੈਡੀਕਲ ਕੋਰਸਾਂ ਵਿੱਚ ਦਾਖਲੇ ਲਈ ਆਯੋਜਿਤ ਕੀਤੀ ਜਾਣ ਵਾਲੀ NEET-PG ਪ੍ਰੀਖਿਆ ਦੀ ਮਿਤੀ ਦਾ ਐਲਾਨ ਕੀਤਾ ਹੈ। ਏਜੰਸੀ ਨੇ ਪ੍ਰੀਖਿਆ ਦੀ ਮਿਤੀ 11 ਅਗਸਤ ਤੈਅ ਕੀਤੀ ਹੈ। ਏਜੰਸੀ ਵੱਲੋਂ ਜਾਰੀ ਇੱਕ ਬਿਆਨ ਵਿੱਚ ਕਿਹਾ ਗਿਆ ਹੈ ਕਿ ਇਹ ਦੋ ਸ਼ਿਫਟਾਂ ਵਿੱਚ ਕਰਵਾਈ ਜਾਵੇਗੀ।

  • ਪਿਤਾ ਸਮੇਤ ਪਰਿਵਾਰ ਦੇ ਤਿੰਨ ਮੈਂਬਰ ਅੰਮ੍ਰਿਤਪਾਲ ਨਾਲ ਕਰਨਗੇ ਮੁਲਾਕਾਤ
    ਅੰਮ੍ਰਿਤਪਾਲ ਸਿੰਘ ਨਾਲ ਪਿਤਾ ਸਮੇਤ ਪਰਿਵਾਰ ਦੇ ਤਿੰਨ ਮੈਂਬਰਾਂ ਨੂੰ ਮਿਲਣ ਦੀ ਮਨਜ਼ੂਰੀ ਦੇ ਦਿੱਤੀ ਗਈ ਹੈ। ਥੋੜ੍ਹੀ ਹੀ ਦੇਰ ਵਿੱਚ ਅੰਮ੍ਰਿਤਪਾਲ ਸਿੰਘ ਪਰਿਵਾਰ ਨਾਲ ਮੁਲਾਕਾਤ ਕਰਨਗੇ।

  • ਅੰਮ੍ਰਿਤਪਾਲ ਸਿੰਘ ਨੇ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ
    ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਜੇਤੂ ਅੰਮ੍ਰਿਤਪਾਲ ਸਿੰਘ ਨੇ ਬਤੌਰ ਸੰਸਦ ਮੈਂਬਰ ਵਜੋਂ ਸਹੁੰ ਚੁੱਕ ਲਈ ਹੈ। ਅੰਮ੍ਰਿਤਪਾਲ ਸਿੰਘ ਨੇ ਲੋਕ ਸਭਾ ਸਪੀਕਰ ਦੇ ਚੈਂਬਰ ਵਿਚ ਹਲਫ਼ ਲਿਆ।

  • ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਸੁਣਵਾਈ 

    ਮਾਨਸਾ ਅਦਾਲਤ ਵਿੱਚ ਸਿੱਧੂ ਮੂਸੇਵਾਲਾ ਕਤਲ ਕੇਸ ਨੂੰ ਲੈ ਕੇ ਸੁਣਵਾਈ ਹੋਈ। ਮਾਨਯੋਗ ਅਦਾਲਤ ਵਿੱਚ ਗਵਾਹ ਪੇਸ਼ ਨਾ ਹੋਣ ਕਾਰਨ ਮਾਨਯੋਗ ਅਦਾਲਤ ਵੱਲੋਂ ਮਾਮਲੇ ਦੀ ਅਗਲੀ ਸੁਣਵਾਈ 26 ਜੁਲਾਈ 2024 ਲਈ ਮੁਕੱਰਰ ਕੀਤੀ ਗਈ ਹੈ। ਅਦਾਲਤ ਨੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਅਗਲੀ ਪੇਸ਼ੀ (ਗਵਾਹ ਵਜੋਂ) ਵਿੱਚ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ ਹਨ। ਇਸ ਦੇ ਨਾਲ ਹੀ ਵਕੀਲਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਗੁਰਵਿੰਦਰ ਸਿੰਘ ਅਤੇ ਗੁਰਪ੍ਰੀਤ ਸਿੰਘ ਨੂੰ ਅਦਾਲਤ ਵਿੱਚ ਗਵਾਹ ਵਜੋਂ ਪੇਸ਼ ਕੀਤਾ ਜਾਵੇ। ਤੁਹਾਨੂੰ ਦੱਸ ਦੇਈਏ ਕਿ ਕਤਲਕਾਂਡ ਵੇਲੇ ਗੁਰਵਿੰਦਰ ਸਿੰਘ ਅਤੇ ਗੁਰਪ੍ਰੀਤ ਸਿੰਘ ਕਾਰ ਵਿੱਚ ਸਿੱਧੂ ਮੂਸੇਵਾਲੇ ਦੇ ਨਾਲ ਮੌਜੂਦ ਸਨ।

  • ਇੰਗਲੈਂਡ ਆਮ ਚੋਣਾਂ ਦੇ ਨਤੀਜੇ

    ਇੰਗਲੈਂਡ ਆਮ ਚੋਣਾਂ ਦੇ ਨਤੀਜਿਆਂ ਮੁਤਾਬਿਕ ਲੇਬਰ ਪਾਰਟੀ ਭਾਰੀ ਬਹੁਮਤ ਦੇ ਨਾਲ ਇੰਗਲੈਂਡ ਵਿੱਚ ਸਰਕਾਰ ਬਣਾਉਣ ਜਾ ਰਹੀ ਹੈ। ਲੇਬਰ ਪਾਰਟੀ ਦੇ ਨੌ ਪੰਜਾਬੀ ਉਮੀਦਵਾਰ ਚੋਣ ਜਿੱਤ ਕੇ ਪਾਰਲੀਮੈਂਟ ਵਿੱਚ ਪੁੱਜ ਗਏ ਹਨ। ਇੰਗਲੈਂਡ ਦੇ ਅਗਲੇ ਪ੍ਰਧਾਨ ਮੰਤਰੀ ਕੀਅਰ ਸਟਾਰਮੇਰ ਹੋਣਗੇ। ਕੰਜ਼ਰਵਟਿਵ ਪਾਰਟੀ ਦੇ ਆਗੂ ਰਿਸ਼ੀ ਸੂਨਕ ਨੇ ਆਪਣੀ ਹਾਰ ਕਬੂਲ ਲਈ ਹੈ।

     

  • Amritpal Singh Oath News: ਅੰਮ੍ਰਿਤਪਾਲ ਨੂੰ ਪੁਲਿਸ ਆਪਣੇ ਨਾਲ ਲੈ ਕੇ ਸੰਸਦ ਭਵਨ ਪਹੁੰਚੀ

    ਪੰਜਾਬ ਪੁਲਿਸ ਇਸੇ ਵੇਲੇ ਅੰਮ੍ਰਿਤਪਾਲ ਸਿੰਘ ਨੂੰ ਸੰਸਦ ਮੈਂਬਰ ਵਜੋਂ ਸਹੁੰ ਚੁਕਾਉਣ ਦੇ ਲਈ ਸੰਸਦ ਭਵਨ ਪਹੁੰਚ ਚੁੱਕੀ ਹੈ। ਥੋੜ੍ਹੀ ਦੇਰ ਵਿੱਚ ਅੰਮ੍ਰਿਤਪਾਲ ਸਿੰਘ ਸੰਸਦ ਮੈਂਬਰ ਵਜੋਂ ਸਹੁੰ ਚੁੱਕਣਗੇ।

  • ਸੰਸਦ ਮੈਂਬਰ ਸੁਖਜਿੰਦਰ ਰੰਧਾਵਾ ਨੇ ਪੇਪਰ ਲੀਕ ਨੂੰ ਪੰਜਾਬ ਸਰਕਾਰ 'ਤੇ ਲੈ ਕੇ ਚੁੱਕੇ ਸਵਾਲ

    ਗੁਰਦਾਸਪੁਰ ਤੋਂ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ADO ਪੇਪਰ ਲੀਕ ਮਾਮਲਾ ਨੂੰ ਲੈ ਕੇ ਪੰਜਾਬ ਸਰਕਾਰ 'ਤੇ ਸਵਾਲ ਚੁੱਕੇ ਹਨ। ਰੰਧਾਵਾ ਨੇ ਐਕਸ ਤੇ ਪੋਸਟ ਕਰਦਿਆਂ ਲਿਖਿਆ ਕਿ  ADO paper leak ਮਾਮਲੇ ਚ ਪੰਜਾਬ ਦੇ ਨੌਜਵਾਨਾਂ ਦੇ ਭਵਿਖ ਨਾਲ ਖਿਲਵਾੜ ਕਰਕੇ ਪੰਜਾਬ ਸਰਕਾਰ ਚੁੱਪੀ ਧਾਰ ਕੇ ਬੈਠੀ ਹੈ, ਭਗਵੰਤ ਮਾਨ ਸਾਬ੍ਹ ! ਮੋਦੀ ਸਰਕਾਰ ਦੀ ਰਾਹ ਤੇ ਨਾਂ ਚੱਲੋ ਇਸ ਗੰਭੀਰ ਮਸਲੇ ਦੇ ਸਬੰਧ 'ਚ ਕਾਰਵਾਈ ਕਰੋ। ਸਾਡੀ ਮੰਗ ਹੈ ਕਿ ਨੌਜਵਾਨਾਂ ਦੇ ਭਵਿਖ ਨੂੰ ਬਚਾਉਣ ਲਈ ਦੁਬਾਰਾ ਪੇਪਰ ਲਿਆ ਜਾਵੇ।

  • SGPC ਅੰਤਰਿੰਗ ਕਮੇਟੀ ਦੀ ਬੈਠਕ

    ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਦੇ ਹੇਠ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿੰਗ ਕਮੇਟੀ ਦੀ ਬੈਠਕ ਸ਼ੁਰੂ ਹੋ ਗਈ ਹੈ। ਇਹ ਬੈਠਕ ਤੋਂ ਬਾਅਦ ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਪ੍ਰੈਸ ਕਾਨਫਰੰਸਨ ਕਰਨਗੇ। 

  • ਦਿੱਲੀ ਸ਼ਰਾਬ ਘੁਟਾਲਾ ਮਾਮਲਾ: ਹਾਈਕੋਰਟ 'ਚ ਅੱਜ ਸੁਣਵਾਈ

    ਦਿੱਲੀ ਹਾਈ ਕੋਰਟ ਅੱਜ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ ਕਰੇਗੀ। ਜਸਟਿਸ ਨੀਨਾ ਬਾਂਸਲ ਕ੍ਰਿਸ਼ਨਾ ਦੀ ਬੈਂਚ ਸੁਣਵਾਈ ਕਰੇਗੀ। ਕੇਜਰੀਵਾਲ ਨੇ ਆਪਣੀ ਜ਼ਮਾਨਤ ਪਟੀਸ਼ਨ 'ਚ ਕਿਹਾ ਹੈ ਕਿ ਉਹ ਸੀਬੀਆਈ ਦੀ ਗੈਰ-ਕਾਨੂੰਨੀ ਹਿਰਾਸਤ 'ਚ ਹਨ, ਤੁਹਾਨੂੰ ਦੱਸ ਦੇਈਏ ਕਿ ਸੀਬੀਆਈ ਨੇ 26 ਜੂਨ ਨੂੰ ਕੇਜਰੀਵਾਲ ਨੂੰ ਗ੍ਰਿਫਤਾਰ ਕੀਤਾ ਸੀ। 26 ਜੂਨ ਨੂੰ ਹੀ ਰਾਉਸ ਐਵੇਨਿਊ ਕੋਰਟ ਨੇ ਕੇਜਰੀਵਾਲ ਨੂੰ 29 ਜੂਨ ਤੱਕ ਸੀਬੀਆਈ ਹਿਰਾਸਤ ਵਿੱਚ ਭੇਜ ਦਿੱਤਾ ਸੀ।

     

  • Amritpal Singh Oath News: ਅੰਮ੍ਰਿਤਪਾਲ ਸਿੰਘ ਪਹੁੰਚੇ ਦਿੱਲੀ, ਥੋੜ੍ਹੀ ਦੇਰ ਵਿੱਚ ਚੁੱਕਣਗੇ ਸਹੁੰ

    ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਪੁਲਿਸ ਦਿੱਲੀ ਲੈ ਕੇ ਪਹੁੰਚ ਗਈ ਹੈ। ਥੋੜ੍ਹੀ ਦੇਰ ਵਿੱਚ ਉਹ ਸੰਸਦ ਮੈਂਬਰ ਸਪੀਕਰ ਓਮ ਬਿਰਲਾ ਦੇ ਦਫ਼ਤਰ ਵਿੱਚ ਸਹੁੰ ਚੁੱਕਣਗੇ।

  • Amritpal Singh Oath News: ਅੰਮ੍ਰਿਤਪਾਲ ਨੂੰ ਸਰਕਾਰ ਜਲਦ ਰਿਹਾਅ ਕਰੇ- ਤਰਸੇਮ ਸਿੰਘ

    ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਜ਼ੀ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਸੀਂ ਸਰਕਾਰ ਅਤੇ ਲੋਕ ਸਭਾ ਸਪੀਕਰ ਨੂੰ ਅਪੀਲ ਕਰਦੇ ਹਾਂ ਕਿ ਲੋਕਾਂ ਨੇ ਅੰਮ੍ਰਿਤਪਾਲ ਸਿੰਘ ਨੂੰ ਚੁਣਿਆ ਹੈ ਅਤੇ ਉਨ੍ਹਾਂ ਨੇ ਲੋਕ ਸਭਾ ਵਿਚ ਲੋਕਾਂ ਦੇ ਮੁੱਦੇ ਚੁੱਕਣੇ ਹਨ, ਜਿਸ ਲਈ ਉਨ੍ਹਾਂ ਆਜ਼ਾਦ ਕੀਤਾ ਜਾਵੇ।

  • Amritpal Singh Oath News: ਅੰਮ੍ਰਿਤਪਾਲ ਸਿੰਘ ਨੂੰ ਜਲਦ ਦਿੱਲੀ ਲੈ ਕੇ ਪਹੁੰਚੇ ਪੰਜਾਬ ਪੁਲਿਸ

    ਖਡੂਰ ਸਾਹਿਬ ਤੋਂ ਲੋਕ ਸਭਾ ਚੋਣ ਜਿੱਤਣ ਵਾਲੇ ਅੰਮ੍ਰਿਤਪਾਲ ਸਿੰਘ ਅੱਜ ਸੰਸਦ ਮੈਂਬਰ ਵਜੋਂ ਸਹੁੰ ਚੁੱਕਣਗੇ। ਅੰਮ੍ਰਿਤਪਾਲ ਸਿੰਘ ਨੂੰ ਤੜਕੇ 3.52 ਵਜੇ ਦੇ ਕਰੀਬ ਡਿਬਰੂਗੜ੍ਹ ਕੇਂਦਰੀ ਜੇਲ੍ਹ ਤੋਂ ਲੈ ਕੇ ਦਿੱਲੀ ਲਈ ਨਿਕਲ ਗਈ ਸੀ। ਜਾਣਕਾਰੀ ਮਿਲ ਰਹੀ ਹੈ ਕਿ ਜਲਦ ਪੰਜਾਬ ਪੁਲਿ ਅੰਮ੍ਰਿਤਪਾਲ ਸਿੰਘ ਨੂੰ ਦਿੱਲੀ ਲੈ ਕੇ ਪਹੁੰਚ ਸਕਦੀ ਹੈ।

  • Moga ਪੈਟਰੋਲ ਪੰਪ ਮਾਲਕਾਂ ਦੀ ਦੋ ਹੜਤਾਲ

    ਪੈਟਰੋਲ ਪੰਪ ਮਾਲਕਾਂ ਦੀ ਦੋ ਦਿਨਾਂ ਹੜਤਾਲ ਤੋਂ ਬਾਅਦ PWD ਨੇ ਅੱਜ ਦੁਪਹਿਰ 12 ਵਜੇ ਮੋਗਾ ਡੀਸੀ ਦਫਤਰ ਵਿਖੇ ਪੈਟਰੋਲ ਪੰਪ ਮਾਲਕਾਂ ਨਾਲ ਮੀਟਿੰਗ ਬੁਲਾਈ ਹੈ। ਮੀਟਿੰਗ ਤੋਂ ਬਾਅਦ ਉਮੀਦ ਕੀਤੀ ਜਾ ਰਹੀ ਹੈ ਕਿ ਜਲਦ ਮੋਗਾ 'ਚ ਪੈਟਰੋਲ ਪੰਪ ਖੁੱਲ ਜਾਣਗੇ ।   

  • ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਸਰਕਾਰ 'ਤੇ ਚੁੱਕੇ ਸਵਾਲ

    ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਮੌਜੂਦ ਬਰਸਾਤੀ ਨਾਲਿਆਂ ਦੀ ਸਫਾਈ ਨੂੰ ਲੈ ਕੇ ਸਵਾਲ ਚੁੱਕੇ ਹਨ। ਉਨ੍ਹਾਂ ਨੇ ਆਪਣੇ ਐਕਸ ਅਕਾਉਂਟ ਤੇ ਪੋਸਟ ਕਰਦਿਆਂ ਲਿਖਿਆ ਕਿ...

    ਮਾਨਸੂਨ ਸ਼ੁਰੂ ਹੋ ਗਈ ਹੈ ਅਤੇ ਸਰਕਾਰ ਅਜੇ ਸਕੀਮਾਂ ਲਗਾ ਰਹੀ ਹੈ। ਇਹ ਤਾਂ ਉਹ ਗੱਲ ਹੋ ਗਈ ਵਿਹੜੇ ਆਈ ਜੰਨ, ਵਿੰਨੋ ਕੁੜੀ ਦੇ ਕੰਨ!

    ਮੁੱਖ ਮੰਤਰੀ ਸਾਬ ਹੁਣ ਤਾਂ ਮੀਂਹ ਸ਼ੁਰੂ ਵੀ ਹੋ ਗਏ ਹਨ ਹੁਣ ਬਰਸਾਤੀ ਨਾਲਿਆਂ ਦੀ ਸਫ਼ਾਈ ਆਦਿ ਕਿਵੇਂ ਨੇਪਰੇ ਚੜ੍ਹਣਗੇ , ਇਹਨਾਂ ਕੰਮਾਂ ਵਿੱਚ ਦੇਰੀ ਲਈ ਕੌਣ ਜ਼ਿੰਮੇਵਾਰ ਹੈ ਜਦਕਿ ਪਿਛਲੀ ਵਾਰ ਹੋਏ ਨੁਕਸਾਨ ਦੀ ਭਰਪਾਈ ਹੁਣ ਤੱਕ ਨਹੀਂ ਕੀਤੀ ਗਈ।

ZEENEWS TRENDING STORIES

By continuing to use the site, you agree to the use of cookies. You can find out more by Tapping this link