Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚ
Punjab Breaking News Live Updates: ਪੰਜਾਬ ਦੀ ਸਿਆਸਤ, ਅਪਰਾਧ ਤੇ ਹੋਰ ਅਹਿਮ ਖਬਰਾਂ ਦੀ ਹਰ ਅਪਡੇਟਸ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜੀਟਲ ਪਲੇਟਫਾਰਮ ਨਾਲ ਜੁੜੇ ਰਹੋ।
Punjab Breaking News Live Updates: ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਦੀ ਰਾਜਨੀਤੀ, ਖੇਡਾਂ, ਅਪਰਾਧ ਅਤੇ ਮਨੋਰੰਜਨ ਜਗਤ ਨਾਲ ਜੁੜੀਆਂ ਹਰ ਖ਼ਬਰਾਂ ਬਾਰੇ ਜਾਣਨ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜ਼ੀਟਲ ਪਲੇਟਫਾਰਮ ਨਾਲ ਜੁੜੇ ਰਹੋ। ਇੱਥੇ ਤੁਹਾਨੂੰ ਦਿਨ ਭਰ ਵਿੱਚ ਕੀ-ਕੀ ਹੋ ਰਿਹਾ ਹੈ ਉਸ ਦੀ ਹਰ ਅਪਡੇਟਸ ਮਿਲੇਗੀ।
नवीनतम अद्यतन
ਫਗਵਾੜਾ ਵਿੱਚ ਏਟੀਐਮ 'ਚੋਂ 25 ਲੱਖ ਰੁਪਏ ਲੁੱਟੇ
ਅਣਪਛਾਤੇ ਲੁਟੇਰਿਆਂ ਨੇ ਸ਼ਨਿੱਚਰਵਾਰ ਸਵੇਰੇ ਫਗਵਾੜਾ-ਪਲਾਹੀ ਰੋਡ 'ਤੇ ਸਥਿਤ ਇੱਕ ਜਨਤਕ ਖੇਤਰ ਦੇ ਬੈਂਕ ਦੇ ਏ.ਟੀ.ਐਮ ਨੂੰ ਤੋੜ ਕੇ ਕਰੀਬ 25 ਲੱਖ ਰੁਪਏ ਦੀ ਨਕਦੀ ਲੁੱਟ ਲਈ। ਲੁਟੇਰਿਆਂ ਨੇ ਏਟੀਐਮ ਖੋਲ੍ਹਣ ਲਈ ਗੈਸ ਕਟਰ ਦੀ ਵਰਤੋਂ ਕੀਤੀ ਅਤੇ ਨਕਦੀ ਲੈ ਕੇ ਫਰਾਰ ਹੋ ਗਏ। ਪੁਲਿਸ ਨੇ ਦੱਸਿਆ ਕਿ ਚੋਰੀ ਵਿੱਚ ਸ਼ਾਮਲ ਲੋਕਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਗੈਸ ਕਟਰ ਦੀ ਗਰਮੀ ਕਾਰਨ ਏਟੀਐਮ ਵਿੱਚ ਪਏ ਕੁਝ ਕਰੰਸੀ ਨੋਟ ਵੀ ਸੜ ਗਏ। ਫਗਵਾੜਾ ਦੀ ਐਸਪੀ ਰੁਪਿੰਦਰ ਕੌਰ ਭੱਟੀ ਨੇ ਦੱਸਿਆ ਕਿ ਲੁਟੇਰਿਆਂ ਦਾ ਪਤਾ ਲਗਾਉਣ ਲਈ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ।ਸੜਕ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਮੌਤ
ਬੀਤੀ ਰਾਤ ਦੀਨਾਨਗਰ ਦੇ ਬਾਹਰੀ ਹਸਪਤਾਲ ਨੇੜੇ ਇੱਕ ਮੋਟਰਸਾਈਕਲ ਤੇ ਇਨੋਵਾ ਦੀ ਸਿੱਧੀ ਟੱਕਰ ਹੋ ਗਈ ਜਿਸ ਕਾਰਨ ਮੋਟਰਸਾਈਕਲ ਸਵਾਰ ਦੋ ਨੋਜਵਾਨਾਂ ਦੀ ਮੌਕੇ ਉਪਰ ਹੀ ਮੌਤ ਹੋ ਗਈ ਹੈ। ਪੁੱਤਰਾਂ ਦੀ ਮੌਤ ਦੀ ਖ਼ਬਰ ਸੁਣਨ ਤੋਂ ਬਾਅਦ ਪਰਿਵਾਰਕ ਮੈਂਬਰਾਂ ਦਾ ਰੋ ਰੋ ਕੇ ਬੁਰਾ ਹਾਲ ਹੈ। ਮ੍ਰਿਤਕ ਨੌਜਵਾਨਾਂ ਦੀ ਪਛਾਣ ਹਿਤੇਸ਼ ਸਿੰਗਲਾ ਪੁੱਤਰ ਮਨੋਜ ਸਿੰਗਲਾ ਅਤੇ ਵਰੁਣ ਮਹਾਜਨ ਪੁੱਤਰ ਭਾਰਤ ਭੂਸ਼ਣ ਵਜੋਂ ਹੋਈ ਹੈ। ਪੁਲਿਸ ਵੱਲੋਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਤਿੰਨ ਕਰਮਚਾਰੀ ਮੁਅੱਤਲ
ਸਰਟੀਫਿਕੇਟ ਵੈਰੀਫਿਕੇਸ਼ਨ ਵਿੱਚ ਪਾਈਆਂ ਗਈਆਂ ਖਾਮੀਆਂ ਨੂੰ ਲੈ ਕੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਤਿੰਨ ਕਰਮਚਾਰੀ ਮੁਅੱਤਲ ਕਰ ਦਿੱਤੇ ਗਏ ਹਨ। ਪੰਜਾਬ ਫਾਰਮੇਸੀ ਕੌਂਸਲ ਵੱਲੋਂ ਮਿਤੀ 04.04.2024 ਦੇ ਪੱਤਰ ਰਾਹੀਂ ਬੋਰਡ ਦਫ਼ਤਰ ਦੇ ਧਿਆਨ ਵਿਚ ਲਿਆਂਦਾ ਗਿਆ ਕਿ ਉਨ੍ਹਾਂ ਵੱਲੋਂ ਦੋ ਉਮੀਦਵਾਰਾਂ ਦੇ ਸਰਟੀਫਿਕੇਟ ਵੈਰੀਫਾਈ ਕਰਨ ਲਈ ਬੋਰਡ ਨੂੰ ਸਾਲ 2023 ਵਿਚ ਭੇਜੇ ਗਏ ਸਨ।ਬੋਰਡ ਵੱਲੋਂ ਇਨ੍ਹਾਂ ਉਮੀਦਵਾਰਾਂ ਦੇ ਸਰਟੀਫਿਕੇਟਾਂ ਦੀ ਵੈਰੀਫਿਕੇਸ਼ਨ ਦੀਆਂ ਵੱਖ-ਵੱਖ ਸਮੇਂ ਉਤੇ ਦੋ ਰਿਪੋਰਟਾਂ ਭੇਜੀਆਂ ਗਈਆਂ, ਜਿਸ ਅਨੁਸਾਰ ਪਹਿਲੀ ਵਾਰ ਸਰਟੀਫਿਕੇਟਾਂ ਨੂੰ ਸਹੀ ਦੱਸਿਆ ਗਿਆ ਤੇ ਦੂਜੀ ਰਿਪੋਰਟ ਵਿੱਚ ਸਰਟੀਫਿਕੇਟ ਜਾਅਲੀ ਹੋਣ ਬਾਰੇ ਕਿਹਾ ਗਿਆ। ਪੰਜਾਬ ਫਾਰਮੇਸੀ ਕੈਂਸਲ ਵੱਲੋਂ ਭੇਜੇ ਪੱਤਰ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਮਾਮਲੇ ਦੀ ਮੁੱਢਲੀ ਪੜਤਾਲ ਸੰਯੁਕਤ ਸਕੱਤਰ, ਪੰਜਾਬ ਸਕੂਲ ਸਿੱਖਿਆ ਬੋਰਡ ਪਾਸੋਂ ਕਰਵਾਈ ਗਈ।
ਪੜਤਾਲ ਅਫ਼ਸਰ ਵੱਲੋਂ ਮਾਮਲੇ ਨਾਲ ਸਬੰਧਤ ਰਿਕਾਰਡ ਤੇ ਕੇਸ ਨਾਲ ਸਬੰਧਤ ਬੋਰਡ ਦਫ਼ਤਰ ਦੇ ਕਰਮਚਾਰੀਆਂ ਦੇ ਬਿਆਨਾਂ ਦੇ ਆਧਾਰ ਉਤੇ ਪੇਸ਼ ਕੀਤੀ ਗਈ ਪੜਤਾਲ ਰਿਪੋਰਟ ਅਨੁਸਾਰ ਹਵਾਲੇ ਅਧੀਨ ਸਰਟੀਫਿਕੇਟਾਂ ਦੀ ਵੈਰੀਫਿਕੇਸ਼ਨ ਵਿੱਚ ਵੱਡੇ ਪੱਧਰ ਉਤੇ ਖਾਮੀਆਂ ਪਾਈਆਂ ਗਈਆਂ ਹਨ ਤੇ ਕੇਸ ਨਾਲ ਸਬੰਧਤ ਰਿਕਾਰਡ ਨਾਲ ਛੇੜਛਾੜ ਕੀਤੀ ਹੋਈ ਪਾਈ ਗਈ ਹੈ।
ਸ਼ਿਵ ਸੈਨਾ ਨੇਤਾ 'ਤੇ ਹਮਲੇ ਦੇ ਮਾਮਲੇ 'ਚ ਦੋ ਨਿਹੰਗ ਸਿੰਘਾਂ ਨੂੰ ਤਿੰਨ ਦੇ ਪੁਲਿਸ ਰਿਮਾਂਡ ਉਤੇ ਭੇਜਿਆ
ਲੁਧਿਆਣਾ ਸਿਵਲ ਹਸਪਤਾਲ ਦੇ ਬਾਹਰ ਸ਼ਿਵ ਸੈਨਾ ਨੇਤਾ ਉਤੇ ਹੋਏ ਹਮਲੇ ਦੇ ਮਾਮਲੇ ਵਿੱਚ ਲੁਧਿਆਣਾ ਪੁਲਿਸ ਨੇ ਦੋ ਨਿਹੰਗ ਸਿੰਘਾਂ ਨੂੰ ਕਾਬੂ ਕਰ ਲਿਆ ਗਿਆ ਹੈ, ਜਿਨ੍ਹਾਂ ਉਤੇ ਮਾਮਲਾ ਦਰਜ ਕਰਨ ਤੋਂ ਬਾਅਦ ਅਦਾਲਤ ਵਿੱਚ ਪੇਸ਼ ਕੀਤਾ ਗਿਆ ਜਿੱਥੇ ਕਿ ਕੋਰਟ ਨੇ ਪੁਲਿਸ ਨੂੰ ਮੁਲਜ਼ਮ ਨਿਹੰਗ ਸਿੰਘਾਂ ਦਾ ਤਿੰਨ ਦਿਨ ਦਾ ਪੁਲਿਸ ਰਿਮਾਂਡ ਦਿੱਤਾ ਹੈ। ਪੁਲਿਸ ਨੇ ਕਿਹਾ ਕਿ ਇਨ੍ਹਾਂ ਕੋਲੋਂ ਪੁੱਛਕਿਛ ਕੀਤੀ ਜਾਵੇਗੀ।
'ਆਪ' ਆਗੂ ਸੰਜੇ ਸਿੰਘ ਅੰਮ੍ਰਿਤਸਰ ਦੀ ਅਦਾਲਤ 'ਚ ਪੇਸ਼ ਹੋਏ
ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਬਿਕਰਮ ਸਿੰਘ ਮਜੀਠੀਆ ਵੱਲੋਂ ਦਾਇਰ ਮਾਣਹਾਨੀ ਦੇ ਕੇਸ ਵਿੱਚ ਪੇਸ਼ ਹੋਣ ਲਈ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਅੰਮ੍ਰਿਤਸਰ ਦੀ ਅਦਾਲਤ ਵਿੱਚ ਪੇਸ਼ ਹੋਏ ਹਨ। ਇੱਥੇ ਬਿਕਰਮ ਸਿੰਘ ਅੱਜ ਅਦਾਲਤ ਵਿੱਚ ਪੇਸ਼ ਨਹੀਂ ਹੋਏ, ਜਿਸ ’ਤੇ ਅਦਾਲਤ ਵਿੱਚ ਅਗਲੀ ਤਰੀਕ 18 ਜੁਲਾਈ ਰੱਖੀ ਗਈ ਹੈ, ਜਿਸ ’ਤੇ ਹੁਣ ਸੰਜੇ ਸਿੰਘ ਨੂੰ ਇੱਕ ਵਾਰ ਫਿਰ 18 ਜੁਲਾਈ ਨੂੰ ਅੰਮ੍ਰਿਤਸਰ ਦੀ ਅਦਾਲਤ ਵਿੱਚ ਪੇਸ਼ ਹੋਣਾ ਪਵੇਗਾ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੰਜੇ ਸਿੰਘ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਵੱਲੋਂ ਜੋ ਅਗਨੀਵੀਰ ਸਕੀਮ ਸ਼ੁਰੂ ਕੀਤੀ ਗਈ ਹੈ, ਉਹ ਭਾਰਤੀ ਸੇਵਾ ਨੂੰ ਠੇਕੇ 'ਤੇ ਦੇਣ ਦੇ ਬਰਾਬਰ ਹੈ। ਖਡੂਰ ਸਾਹਿਬ ਤੋਂ ਚੁਣੇ ਗਏ ਸਾਂਸਦ ਅੰਮ੍ਰਿਤਪਾਲ ਸਿੰਘ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਸਿੰਘ ਵੱਲੋਂ ਸੰਸਦ ਵਿੱਚ ਸਹੁੰ ਚੁੱਕਣ ਦੀ ਪ੍ਰਕਿਰਿਆ ਉਨ੍ਹਾਂ ਦੇ ਅਧੀਨ ਹੀ ਹੁੰਦੀ ਹੈ। ਇਸ ਤੋਂ ਇਲਾਵਾ ਹੋਰ ਟਿੱਪਣੀ ਕਰਨ ਤੋਂ ਉਨ੍ਹਾਂ ਨੇ ਇਨਕਾਰ ਕਰ ਦਿੱਤਾ।
ਗੁਰਦਾਸਪੁਰ ਦੇ ਪਿੰਡ ਬਾਬੋਵਾਲ 'ਚ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ
ਗੁਰਦਾਸਪੁਰ ਦੇ ਪਿੰਡ ਬਾਬੋਵਾਲ ਵਿੱਚ ਨਸ਼ੇ ਦੀ ਓਵਰਡੋਜ਼ ਨਾਲ 27 ਸਾਲਾ ਨੌਜਵਾਨ ਦੀ ਮੌਤ ਦਾ ਮਾਮਲਾ ਸਾਹਮਣੇ ਆਇਾ ਹੈ। ਪਰਿਵਾਰਕ ਮੈਂਬਰਾਂ ਨੇ ਨੌਜਵਾਨ ਦੇ ਦੋਸਤਾਂ ਉੱਪਰ ਨਸ਼ੇ ਦਾ ਟੀਕਾ ਲਗਾਉਣ ਦੇ ਦੋਸ਼ ਲਗਾਏ ਹਨ। ਮ੍ਰਿਤਕ ਦੀ ਮਾਂ ਨੇ ਕਿਹਾ ਪਿੰਡ ਵਿੱਚ ਸ਼ਰੇਆਮ ਨਸ਼ਾ ਵਿਕ ਰਿਹਾ ਹੈ। ਪੁਲਿਸ ਨਸ਼ਾ ਵੇਚਣ ਵਾਲਿਆਂ ਖਿਲਾਫ ਕੋਈ ਕਾਰਵਾਈ ਨਹੀਂ ਕਰਦੀ ਹੈ।ਜਲੰਧਰ 'ਚ ਸਿਹਤ ਵਿਭਾਗ ਦੀਆਂ ਵੱਖ-ਵੱਖ ਯੂਨੀਅਨ ਵੱਲੋਂ ਪ੍ਰਦਰਸ਼ਨ
ਜਲੰਧਰ ਵਿੱਚ ਆਮ ਆਦਮੀ ਪਾਰਟੀ ਦਫਤਰ ਦੇ ਬਾਹਰ ਪ੍ਰਦਰਸ਼ਨ ਸਿਹਤ ਵਿਭਾਗ ਦੀਆਂ ਵੱਖ-ਵੱਖ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਨੂੰ ਲੇੈ ਕੇੇ ਪ੍ਰਦਰਸ਼ਨ ਕੀਤਾ ਗਿਆ।
Bikram Singh Majithia: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਮਾਈਨਿੰਗ ਨੂੰ ਲੈ ਕੇ ਚੁੱਕੇ ਸਵਾਲ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਸ਼੍ਰੀ ਅਨੰਦਪੁਰ ਸਾਹਿਬ 'ਚ ਪੈਂਦੇ ਪਿੰਡ ਬੁਰਜ ਵਿੱਚ ਹੋ ਰਹੀ ਨਜਾਈਜ਼ ਮਾਈਨਿੰਗ ਨੂੰ ਲੈ ਕੇ ਸਵਾਲ ਚੁੱਕੇ ਹਨ। ਮਜੀਠੀਆ ਨੇ ਆਪਣੇ ਐਕਸ ਤੇ ਤਸਵੀਰਾਂ ਸ਼ੇਅਰ ਕਰਦੇ ਹੋਏ ਲਿਖਿਆ...ਸ੍ਰੀ ਅਨੰਦਪੁਰ ਸਾਹਿਬ ਹਲਕੇ ਦੇ ਪਿੰਡ ਐਲਗਰਾਂ ਦਾ ਪੁੱਲ ਪਹਿਲਾਂ ਮਾਈਨਿੰਗ ਦੀ ਭੇਟ ਚੜ੍ਹ ਚੁੱਕਾ ਹੈ।ਉਸ ਵਕਤ ਵੀ ਸਥਾਨਕ ਵਾਸੀਆਂ ਨੇ ਅਤੇ ਅਸੀਂ ਸਰਕਾਰ ਨੂੰ ਮਾਈਨਿੰਗ ਰੋਕਣ ਦੀ ਬੇਨਤੀ ਕੀਤੀ ਸੀ।
ਹੁਣ ਪਿੰਡ ਬੁਰਜ ਤਹਿਸੀਲ ਸ੍ਰੀ ਆਨੰਦਪੁਰ ਸਾਹਿਬ ਵਿਖੇ ਪੁੱਲ ਜੋ ਸੰਤ ਬਾਬਾ ਲਾਭ ਸਿੰਘ ਜੀ ਵੱਲੋਂ ਬਣਵਾਇਆ ਗਿਆ ਸੀ ਦੇ ਆਸ ਪਾਸ ਮਾਈਨਿੰਗ ਹੋ ਰਹੀ ਹੈ।ਮੌਨਸੂਨ ਦੇ ਸੀਜਨ ਵਿੱਚ ਮਾਈਨਿੰਗ ਬੰਦ ਕੀਤੀ ਜਾਂਦੀ ਹੈ ਪਰ ਆਪ ਸਰਕਾਰ ਦੇ ਹੁੰਦਿਆਂ ILLEGAL MINING ਧੜੱਲੇ ਨਾਲ ਚੱਲ ਰਹੀ ਹੈ। ਪ੍ਰਸ਼ਾਸਨ ਜਲਦ ਤੋਂ ਜਲਦ ਇਹ ਨਜਾਇਜ਼ ਮਾਈਨਿੰਗ ਰੋਕੇ ਅਤੇ ਕੁਦਰਤੀ ਸਰੋਤਾਂ ਦੀ ਲੁੱਟ ਕਰਨ ਵਾਲਿਆਂ ਖਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕਰੇ। ਜੇਕਰ ਅਜਿਹਾ ਨਹੀਂ ਹੁੰਦਾ ਤਾਂ ਮੈਂ ਪਿੰਡ ਬੁਰਜ ਦੀਆਂ ਇਹਨਾਂ ਭੈਣਾਂ ਨਾਲ ਖੜਾਂਗਾ ਅਤੇ ਮਾਈਨਿੰਗ ਹਰ ਹੀਲੇ ਰੁਕਵਾਵਾਂਗਾ।
ਬਠਿੰਡਾ ਸ਼ਹਿਰ ਵਿੱਚ ਹੁੱਲੜਬਾਜੀ ਕਰਨ ਵਾਲੇ ਪੰਜ ਨੌਜਵਾਨ ਪੁਲਿਸ ਨੇ ਕੀਤੇ ਕਾਬੂ
ਬਠਿੰਡਾ 'ਚ ਕੁਝ ਦਿਨ ਪਹਿਲਾ ਦੇਰ ਰਾਤ ਸਮੇਂ ਤੇਜਧਾਰ ਹਥਿਆਰਾਂ ਨਾਲ ਲੈਸ ਹੋ ਕੇ ਸ਼ਹਿਰ ਵਿੱਚ ਹੁੱਲੜਬਾਜ਼ੀ ਕਰਨ ਵਾਲੇ ਨੌਜਵਾਨਾਂ ਨੂੰ ਬਠਿੰਡਾ ਪੁਲਿਸ ਨੇ ਕਾਬੂ ਕਰ ਲਿਆ ਹੈ।
ਕੋਟਕਪੂਰਾ ਵਿੱਚ ਮੀਂਹ ਦੇ ਕਾਰਨ ਘਰ ਦੀ ਛੱਤ ਡਿੱਗ ਗਈ
ਕੋਟਕਪੂਰਾ ਦੀ ਗਾਂਧੀ ਬਸਤੀ ਵਿਚ ਰਹਿੰਦੇ ਇਕ ਗਰੀਬ ਮਜ਼ਦੂਰ ਦੀ ਦੇਰ ਰਾਤ ਤੋਂ ਹੋ ਰਹੀ ਬਰਸਾਤ ਕਾਰਨ ਘਰ ਦੀ ਛੱਤ ਡਿੱਗ ਗਈ ਅਤੇ ਛੱਤ 'ਤੇ ਸੁੱਤਿਆ ਪੂਰਾ ਪਰਿਵਾਰ ਛੱਤ ਸਮੇਤ ਥੱਲੇ ਡਿੱਗ ਪਿਆ। ਜਿਸ ਨਾਲ ਘਰ ਦੇ ਵਿੱਚ ਪਏ ਘਰੇਲੂ ਸਾਮਾਨ ਦਾ ਕਾਫੀ ਨੁਕਸਾਨ ਹੋ ਗਿਆ ਪਰ ਜਾਨੀ ਨੁਕਸਾਨ ਤੋਂ ਬਚਾਅ ਰਿਹਾ ।
ਬਠਿੰਡਾ 'ਚ ਮਾਨਸੂਨ ਦੀ ਪਹਿਲੀ ਬਾਰਿਸ਼ ਸ਼ੁਰੂ
ਬਠਿੰਡਾ ਅੱਤ ਦੀ ਗਰਮੀ ਨੇ ਜਿੱਥੇ ਲੋਕਾਂ ਦਾ ਜਿਉਣਾ ਮੁਹਾਲ ਕੀਤਾ ਹੋਇਆ ਸੀ। ਮਾਨਸੂਨ ਦੀ ਪਹਿਲੀ ਬਰਸਾਤ ਨੇ ਜਿੱਥੇ ਆਮ ਲੋਕਾਂ ਦੇ ਚਿਹਰਿਆ 'ਤੇ ਖੁਸ਼ੀ ਲਿਆ ਦਿੱਤੀ ਹੈ। ਉਥੇ ਹੀ ਤੇਜ ਬਾਰਿਸ਼ ਨਾਲ ਗਲੀਆਂ ਅਤੇ ਕਈ ਘਰਾਂ ਵਿੱਚ ਪਾਣੀ ਭਰਨਾ ਵੀ ਸ਼ੁਰੂ ਹੋ ਗਿਆ ਹੈ। ਜਿਸ ਨੇ ਇਕ ਵਾਰ ਫਿਰ ਤੋਂ ਸਰਕਾਰ ਅਤੇ ਨਗਰ ਨਿਗਮ ਪ੍ਰਸ਼ਾਸਨ ਦੀ ਬਾਰਿਸ਼ ਦੀਆਂ ਤਿਆਰੀਆਂ ਸਬੰਧੀ ਦਿੱਤੇ ਬਿਆਨਾਂ ਦੀ ਪੋਲ ਖੋਲ੍ਹਕੇ ਰੱਖ ਦਿੱਤੀ ਹੈ।
ਪੰਜਾਬ ਦੇ ਅਧਿਕਾਰੀਆਂ ਦੀ ਬੇਰੁਖੀ ਤੋਂ ਨਰਾਜ਼ NHAI
ਪੰਜਾਬ ਵਿੱਚ ਸੜਕਾਂ ਦੇ ਜਾਲ ਵਿਛਾਉਣ ਦੇ ਲਈ NHAI ਦੇ ਕਾਫੀ ਜ਼ਿਆਦਾ ਪ੍ਰਾਜੈਕਟਾਂ 'ਤੇ ਕੰਮ ਚੱਲ ਰਿਹਾ ਹੈ। ਜਦਕਿ ਕਈ ਪ੍ਰਾਜੈਕਟਾਂ ਤੇ ਹਾਲੇ ਤੱਕ ਕੰਮ ਸ਼ੁਰੂ ਹੀ ਨਹੀਂ ਹੋ ਸਕਿਆ। ਜਿਸ ਨੂੰ ਲੈ ਕੇ NHAI ਦੇ ਚੇਅਰਮੈਨ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ ਚਿੱਠੀ ਲਿਖ ਕੇ ਨਰਾਜ਼ਗੀ ਜਾਹਿਰ ਕੀਤੀ ਹੈ। ਚੇਅਰਮੈਨ ਸੰਤੋਸ਼ ਕੁਮਾਰ ਯਾਦਵ ਵੱਲੋਂ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਚਿੱਠੀ ਲਿਖ ਕੇ ਪੁੱਛਿਆ ਗਿਆ ਹੈ ਕਿ ਕਿਹਾ, ਕੀ ਅਸੀਂ ਬੰਦ ਸਾਰੇ ਪ੍ਰਾਜੈਕਟ ਕਰ ਦੇਈਏ ?
ਮੋਹਾਲੀ 'ਚ ਨਸ਼ੇ ਦੀ ਓਵਰਡੋਜ ਨਾਲ ਹਿਮਾਚਲੀ ਨੌਜਵਾਨ ਦੀ ਮੌਤ
ਮੋਹਾਲੀ ਦੇ ਪਿੰਡ ਬਲੋਗੀ ਵਿੱਚ ਨਸ਼ੇ ਦੇ ਓਵਰਡੋਜ ਨਾਲ ਇੱਕ ਨੌਜਵਾਨ ਦੀ ਮੌਤ ਹੋ ਗਈ। ਜਿਸ ਦੀ ਪਛਾਣ ਹਿਮਾਚਲ ਨਿਵਾਸੀ ਰਿਤਿਕ ਵਜੋਂ ਹੋਈ ਹੈ। ਕਾਰ ਵਿੱਚ ਬੇਸੁੱਧ ਹਾਲਤ ਵਿੱਚ ਪਏ ਰਿਤਿਕ ਨੂੰ ਉਸਦੇ ਦੋਸਤਾਂ ਵੱਲੋਂ ਮੋਹਾਲੀ ਦਾ ਜਿਲ੍ਹਾ ਹਸਪਤਾਲ ਲਿਆਂਦਾ ਗਿਆ। ਜਿੱਥੇ ਉਸ ਨੂੰ ਡਾਕਟਰਾਂ ਵੱਲੋਂ ਮ੍ਰਿਤ ਘੋਸ਼ਿਤ ਕਰ ਦਿੱਤਾ ਗਿਆ।