Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚ

ਮਨਪ੍ਰੀਤ ਸਿੰਘ Fri, 07 Jun 2024-1:13 pm,

Latest News From Punjab Live: ਪੰਜਾਬ ਦੀ ਸਿਆਸਤ, ਅਪਰਾਧ ਤੇ ਹੋਰ ਅਹਿਮ ਖਬਰਾਂ ਦੀ ਹਰ ਅਪਡੇਟਸ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜੀਟਲ ਪਲੇਟਫਾਰਮ ਨਾਲ ਜੁੜੇ ਰਹੋ।

Punjab Breaking News Live Updates:  ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਦੀ ਰਾਜਨੀਤੀ, ਖੇਡਾਂ, ਅਪਰਾਧ ਅਤੇ ਮਨੋਰੰਜਨ ਜਗਤ ਨਾਲ ਜੁੜੀਆਂ ਹਰ ਖ਼ਬਰਾਂ ਬਾਰੇ ਜਾਣਨ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜੀਟਲ ਪਲੇਟਫਾਰਮ ਨਾਲ ਜੁੜੇ ਰਹੋ। ਇੱਥੇ ਤੁਹਾਨੂੰ ਪਲ-ਪਲ ਦੀ ਅਪਡੇਟਸ ਮਿਲੇਗੀ।


ਪੰਜਾਬ ਚ 1 ਜੂਨ ਨੂੰ 13 ਦੀਆਂ 13 ਸੀਟਾਂ 'ਤੇ ਵੋਟਾਂ ਪਈਆਂ ਸਨ, ਉੱਥੇ ਹੀ 4 ਜੂਨ ਨੂੰ ਨਤੀਜੇ ਜਾਰੀ ਕਰ ਦਿੱਤ ਗਏ ਹਨ। ਪੰਜਾਬ ਦੀ ਪਟਿਆਲਾ ਲੋਕ ਸਭਾ ਸੀਟ ਤੋਂ ਕਾਂਗਰਸ ਉਮੀਦਵਾਰ ਡਾ.ਧਰਮਵੀਰ ਗਾਂਧੀ ਨੇ ਜਿੱਤ ਦਰਜ ਕੀਤੀ ਹੈ। ਪੰਜਾਬ ਦੇ ਵਿੱਚ ਕਾਂਗਰਸ ਵੱਲੋਂ 13 ਤੋਂ ਸੱਤ ਸੀਟਾਂ 'ਤੇ ਸ਼ਾਨਦਾਰ ਜਿੱਤ ਦਰਜ ਕਰ ਲਈ ਹੈ। ਚੋਣ ਕਮਿਸ਼ਨ ਦੇ ਐਪ ਵੋਟਰਾਂ ਮੁਤਾਬਕ 62.06 ਫੀਸਦੀ ਵੋਟਿੰਗ ਹੋਈ ਸੀ, ਜੋ ਪਿਛਲੀਆਂ ਚੋਣਾਂ ਨਾਲੋਂ 3.9 ਫੀਸਦੀ ਘੱਟ ਹੈ। ਪਿਛਲੀਆਂ ਚੋਣਾਂ ਵਿੱਚ 65.96% ਵੋਟਿੰਗ ਹੋਈ ਸੀ।


Punjab Breaking News Live Updates

नवीनतम अद्यतन

  • ਮੋਬਾਈਲ ਟਾਵਰ 'ਤੇ ਚੜ੍ਹਿਆ ਵਿਅਕਤੀ
    ਫਰੀਦਕੋਟ ਵਿੱਚ ਮੋਬਾਈਲ ਟਾਵਰ 'ਤੇ ਚੜ੍ਹਿਆ ਵਿਅਕਤੀ, ਕਰੀਬ 2 ਘੰਟੇ ਦੀ ਜੱਦੋਜਹਿਦ ਤੋਂ ਬਾਅਦ ਹੇਠਾਂ ਆਇਆ, ਘਰੇਲੂ ਝਗੜਾ ਦੱਸਿਆ ਜਾ ਰਿਹਾ ਹੈ, ਫਿਲਹਾਲ ਪੁਲਿਸ ਵੱਲੋਂ ਉਸ ਨੂੰ ਥਾਣੇ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ।

  • ਦਿੱਲੀ ਪੁਲਿਸ ਨੇ ਸੰਸਦ ਦੀ ਸੁਰੱਖਿਆ ਵਿੱਚ ਕੁਤਾਹੀ ਦੇ ਮਾਮਲੇ ਵਿੱਚ ਪਟਿਆਲਾ ਹਾਊਸ ਕੋਰਟ ਵਿੱਚ ਚਾਰਜਸ਼ੀਟ ਦਾਇਰ ਕੀਤੀ ਹੈ। ਕਰੀਬ 1000 ਪੰਨਿਆਂ ਦੀ ਚਾਰਜਸ਼ੀਟ 'ਚ ਪੁਲਸ ਨੇ ਮਨੋਰੰਜਨ ਡੀ, ਲਲਿਤ ਝਾਅ, ਅਮੋਲ ਸ਼ਿੰਦੇ, ਮਹੇਸ਼ ਕੁਮਾਵਤ, ਸਾਗਰ ਸ਼ਰਮਾ ਅਤੇ ਨੀਲਮ ਆਜ਼ਾਦ ਨੂੰ ਦੋਸ਼ੀ ਬਣਾਇਆ ਹੈ। ਅੱਜ ਸਾਰੇ ਮੁਲਜ਼ਮਾਂ ਦੀ ਨਿਆਂਇਕ ਹਿਰਾਸਤ ਖ਼ਤਮ ਹੋਣ ਮਗਰੋਂ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿਸ ’ਤੇ ਅਦਾਲਤ ਨੇ ਸਾਰਿਆਂ ਦੀ ਨਿਆਂਇਕ ਹਿਰਾਸਤ 15 ਜੁਲਾਈ ਤੱਕ ਵਧਾ ਦਿੱਤੀ ਹੈ।

  • ਸਾਬਕਾ ਡੀਆਈਜੀ ਤੇ ਇੰਸਪੈਕਟਰ ਫਰਜ਼ੀ ਮੁਕਾਬਲੇ ਵਿੱਚ ਦੋਸ਼ੀ ਕਰਾਰ; ਕੱਲ੍ਹ ਸੁਣਾਈ ਜਾਵੇਗੀ ਸਜ਼ਾ
    ਸਾਬਕਾ ਡੀਆਈਜੀ ਅਤੇ ਇੰਸਪੈਕਟਰ ਫਰਜ਼ੀ ਐਨਕਾਊਂਟਰ ਮਾਮਲੇ ਵਿੱਚ ਸੀਬੀਆਈ ਅਦਾਲਤ ਨੇ ਦੋਸ਼ੀ ਕਰਾਰ ਦਿੱਤਾ ਹੈ। ਸੀਬੀਆਈ ਅਦਾਲਤ ਮੋਹਾਲੀ ਵਲੋਂ ਸਾਲ 1992 ਵਿਚ ਇਕ ਹਿੰਦੂ ਨੌਜਵਾਨ ਗੁਲਸ਼ਨ ਕੁਮਾਰ ਨੂੰ ਉਸ ਦੇ ਤਰਨ ਤਾਰਨ ਘਰੋਂ ਚੁੱਕ ਕੇ ਤਿੰਨ ਹੋਰਨਾਂ ਨਾਲ ਝੂਠੇ ਮੁਕਾਬਲੇ ਵਿਚ ਅੱਤਵਾਦੀ ਦੱਸ ਕੇ ਮਾਰਨ ਦੇ ਕੇਸ ਵਿੱਚ ਮੋਹਾਲੀ ਦੀ ਸੀਬੀਆਈ ਅਦਾਲਤ ਵੱਲੋਂ ਸਾਬਕਾ ਡੀਆਈਜੀ ਦਿਲਬਾਗ ਸਿੰਘ ਅਤੇ ਇੰਸਪੈਕਟਰ ਗੁਰਬਚਨ ਸਿੰਘ ਦੋਸ਼ੀ ਕਰਾਰ ਦਿੱਤਾ ਗਿਆ ਹੈ। ਕੱਲ੍ਹ ਸਜ਼ਾ ਸੁਣਾਈ ਜਾਵੇਗੀ।

  • ਸੂਤਰਾਂ ਮੁਤਾਬਿਕ ਅਹਿਮ ਜਾਣਕਾਰੀ ਇੱਕਲ ਕੇ ਸਹਾਮਣੇ ਆ ਰਹੀ ਹੈ ਕਿ ਭਾਜਪਾ 4 ਵੱਡੇ ਮੰਤਰਾਲੇ ਆਪਣੇ ਕੋਲ ਰੱਖੇਗੀ। ਜਿਨ੍ਹਾਂ ਵਿੱਚ ਗ੍ਰਹਿ ਮੰਤਰਾਲਾ, ਵਿੱਤ ਮੰਤਰਾਲਾ, ਵਿਦੇਸ਼ ਮੰਤਰਾਲਾ ਅਤੇ ਰੱਖਿਆ ਮੰਤਰਾਲਾ ਸ਼ਾਮਲ ਹੈ।

  • NDA ਗਠਜੋੜ ਦੀ ਮੀਟਿੰਗ

    NDA ਗਠਜੋੜ ਦੇ ਸਾਰੇ ਨਵੇਂ ਚੁਣੇ ਗਏ ਸੰਸਦ ਮੈਂਬਰਾਂ ਦੀ ਭਲਕੇ ਸਵੇਰੇ ਸੰਸਦ ਦੇ ਸੈਂਟਰਲ ਹਾਲ ਵਿੱਚ ਮੀਟਿੰਗ ਹੋਵੇਗੀ: ਸੂਤਰ

  • ਸ਼ਡਿਊਲ ਮੁਤਾਬਕ ਖੇਤਾਂ ਲਈ 8 ਘੰਟੇ ਬਿਜਲੀ ਦਿੱਤੀ ਜਾਵੇਗੀ-ਸਰਾਂ
    ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ਼) ਦੇ ਚੀਫ ਮੈਨੇਜਿੰਗ ਡਾਇਰੈਕਟਰ (ਸੀਐਮਡੀ) ਇੰਜੀਨੀਅਰ ਬਲਦੇਵ ਸਿੰਘ ਸਰਾਂ ਨੇ ਦੱਸਿਆ ਕਿ ਝੋਨੇ ਦੇ ਸੀਜ਼ਨ ਲਈ ਸ਼ਡਿਊਲ ਅਪ੍ਰੈਲ ਮਹੀਨੇ ਵਿੱਚ ਤਿਆਰ ਕੀਤਾ ਗਿਆ ਸੀ। ਚੋਣ ਤੋਂ ਬਾਅਦ ਕੋਈ ਵੀ ਸ਼ਡਿਊਲ ਨਹੀਂ ਬਣਿਆ ਹੈ। ਮਈ ਮਹੀਨੇ ਤੋਂ ਖੇਤਾਂ ਲਈ ਅੱਠ ਘੰਟੇ ਬਿਜਲੀ ਦੇਣ ਦਾ ਸ਼ਡਿਊਲ ਤਿਆਰ ਹੋਇਆ ਸੀ, ਜਿਸ ਮੁਤਾਬਕ ਜੂਨ ਮਹੀਨੇ ਵਿੱਚ ਵੀ ਅੱਠ ਘੰਟੇ ਬਿਜਲੀ ਸਪਲਾਈ ਦਿੱਤੀ ਜਾਣੀ ਹੈ। ਇਸ ਨੂੰ ਚੋਣਾਂ ਦੇ ਨਾਲ ਜਾਂ ਚੋਣਾਂ ਤੋਂ ਬਾਅਦ ਨਾਲ ਨਹੀਂ ਜੋੜਨਾ ਚਾਹੀਦਾ। 11 ਜੂਨ ਤੋਂ 15 ਜੂਨ ਤੋਂ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 8 ਘੰਟੇ ਖੇਤੀ ਲਈ ਬਿਜਲੀ ਦੀ ਸਪਲਾਈ ਸ਼ਡਿਊਲ ਅਨੁਸਾਰ ਦਿੱਤੀ ਜਾਣੀ ਹੈ।

  • ਦਿੱਲੀ ਸਰਕਾਰ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਕਰੇਗਾ ਸੁਣਵਾਈ
    ਦਿੱਲੀ ਸਰਕਾਰ ਦੀ ਪਟੀਸ਼ਨ ਉਤੇ ਸੁਪਰੀਮ ਕੋਰਟ ਸੁਣਵਾਈ ਕਰੇਗਾ। ਦਰਅਸਲ ਵਿੱਚ ਦਿੱਲੀ ਸਰਕਾਰ ਨੇ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕਰਕੇ ਮੰਗ ਕੀਤੀ ਹੈ ਕਿ ਅਦਾਲਤ ਹਰਿਆਣਾ ਸਰਕਾਰ ਨੂੰ ਤੁਰੰਤ ਦਿੱਲੀ ਲਈ ਵਾਧੂ ਪਾਣੀ ਛੱਡਣ ਦਾ ਨਿਰਦੇਸ਼ ਦੇਵੇ। ਦਿੱਲੀ ਸਰਕਾਰ ਵੱਲੋਂ ਪੇਸ਼ ਹੋਏ ਵਕੀਲ ਅਭਿਸ਼ੇਕ ਮਨੂ ਸਿੰਘਵੀ ਨੇ ਅੱਪਰ ਯਮੁਨਾ ਰਿਵਰ ਬੋਰਡ ਦੀ ਮੀਟਿੰਗ ਦੀ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਹਿਮਾਚਲ ਦਿੱਲੀ ਨੂੰ ਪਾਣੀ ਦੇਣ ਲਈ ਤਿਆਰ ਹੈ ਪਰ ਹਰਿਆਣਾ ਸਰਕਾਰ ਨੇ ਕੋਈ ਜਵਾਬ ਨਹੀਂ ਦਿੱਤਾ ਹੈ।

     

  • ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਨੇ ਵਿਧਾਇਕ ਵਜੋਂ ਸਹੁੰ ਚੁੱਕੀ

    ਹਰਿਆਣਾ ਦੇ ਮੁੱਖ ਮੰਤਰੀ ਜ਼ਿਮਨੀ ਚੋਣ ਵਿੱਚ ਕਰਨਾਲ ਵਿਧਾਨ ਸਭਾ ਹਲਕੇ ਤੋਂ ਜਿੱਤ ਹਾਸਲ ਕੀਤੀ ਸੀ। ਅੱਜ ਨਾਇਬ ਸਿੰਘ ਨੇ ਵਿਧਾਇਕ ਵਜੋਂ ਸਹੁੰ ਚੁੱਕ ਲਈ ਹੈ।

  • ਆਮ ਆਦਮੀ ਪਾਰਟੀ ਦੇ ਤਿੰਨ ਸੰਸਦ ਮੈਂਬਰ ਅੱਜ ਮੁੱਖ ਮੰਤਰੀ ਭਗਵੰਤ ਮਾਨ ਨਾਲ ਕਰਨਗੇ ਮੁਲਾਕਾਤ 

    ਆਮ ਆਦਮੀ ਪਾਰਟੀ ਦੇ ਤਿੰਨ ਸੰਸਦ ਮੈਂਬਰ ਅੱਜ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕਰਨਗੇ। ਇਸ ਮੁਲਾਕਾਤ ਵਿੱਚ ਨਵੇਂ ਚੁਣੇ ਗਏ ਸੰਸਦ ਮੈਂਬਰਾਂ ਨੂੰ ਸੰਸਦ ਵਿੱਚ ਮੁੱਦੇ ਚੁੱਕੇ ਜਾਣ ਸਬੰਧੀ ਜਾਣਕਾਰੀ ਦਿੱਤੀ ਜਾਵੇਗੀ। ਇਸ ਮੀਟਿੰਗ ਵਿੱਚ ਤਿੰਨ ਸੰਸਦ ਮੈਂਬਰਾਂ ਤੋਂ ਇਲਾਵਾ ਮੰਤਰੀ ਅਤੇ ਪਾਰਟੀ ਇੰਚਾਰਜ ਵੀ ਸ਼ਾਮਲ ਹੋਣਗੇ।

  • ਸਾਧੂ ਸਿੰਘ ਧਰਮਸੋਤ ਨੇ ਕੀਤਾ ਸਰੰਡਰ

    ਪੰਜਾਬ ਦੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਚੋਣਾਂ ਦੌਰਾਨ 20 ਦਿਨ ਦੀ ਅੰਤਰਿਮ ਜਮਾਨਤ ਮਿਲੀ ਸੀ। ਅੱਜ ਮੁੜ ਤੋਂ ਧਰਮਸੋਤ ਨੇ ਨਾਭਾ ਜੇਲ੍ਹ ਪਹੁੰਚਕੇ ਸਰੰਡਰ ਕਰ ਕੀਤਾ ਹੈ।

  • ਸਰਬਜੀਤ ਸਿੰਘ ਖਾਲਸਾ  ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਏ

    ਫ਼ਰੀਦਕੋਟ ਲੋਕ ਸਭਾ ਹਲਕੇ ਤੋਂ ਜੇਤੂ ਆਜ਼ਾਦ ਉਮੀਦਵਾਰ ਭਾਈ ਸਰਬਜੀਤ ਸਿੰਘ ਖਾਲਸਾ ਅੱਜ ਘੱਲੂਘਾਰਾ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਕਿ ਅਸੀਂ ਕਦੇ ਵੀ ਕਾਂਗਰਸ ਨਾਲ ਸਮਝੌਤਾ ਨਹੀਂ ਕਰਾਂਗੇ, ਜਿਨ੍ਹਾਂ ਨੇ ਟੈਂਕਾਂ ਤੋਪਾਂ ਦੇ ਨਾਲ ਸ੍ਰੀ ਹਰਿਮੰਦਰ ਸਾਹਿਬ 'ਤੇ ਹਮਲਾ ਕੀਤਾ। ਸਰਬਜੀਤ ਸਿੰਘ ਖਾਲਸਾ ਨੇ ਕਿਹਾ ਕਿ ਮੇਰਾ ਸਭ ਤੋਂ ਪਹਿਲਾਂ ਮੁੱਦਾ ਪਾਰਲੀਮੈਂਟ ਵਿੱਚ ਜਾ ਕੇ ਇਹ ਹੋਵੇਗਾ ਕਿ ਜਿਹੜਾ ਵੀ ਕੋਈ ਵਿਅਕਤੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਦਾ ਹੈ। ਉਸ 'ਤੇ 3022 ਦਾ ਪਰਚਾ ਦਰਜ ਕੀਤਾ ਜਾਵੇ ਇਸ ਸਬੰਧੀ ਇੱਕ ਕਾਨੂੰਨ ਪਾਰਲੀਮੈਂਟ ਦੇ ਵਿੱਚ ਪਾਸ ਕੀਤਾ ਜਾਵੇ। ਉਨ੍ਹਾਂ ਨੇ ਕਿਹਾ ਕਿ ਮੈਂ ਨੌਜਵਾਨਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਸਿੱਖੀ ਵੱਲ ਦੁਬਾਰਾ ਤੋਂ ਮੁੜ ਆਉਣ ਦਾਹੜੇ ਪ੍ਰਕਾਸ਼ ਕਰਕੇ ਗੁਰੂ ਵਾਲੇ ਬਣਨ ਅਤੇ ਸਿੱਖ ਕੌਮ ਲਈ ਆਪਣੀ ਲੜਾਈ ਆਪ ਲੜਨ। 

     

     

     

  •  ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕੌਮ ਦੇ ਨਾਂਅ ਸੰਦਸ਼ ਦਿੱਤਾ

    ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮਨਾਏ ਗਏ ਘੱਲੂਘਾਰਾ ਸਮਾਗਮ ਮੌਕੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸਿੱਖ ਪੰਥ ਨੂੰ ਦਰਪੇਸ਼ ਮੌਜੂਦਾ ਸੰਕਟਾਂ ਦੇ ਹੱਲ ਲਈ ਅਤੇ ਹਕੂਮਤਾਂ ਵਲੋਂ ਸਿੱਖ ਜਵਾਨੀ ਨੂੰ ਨਸ਼ਿਆਂ ਵੱਲ ਧੱਕਣ ਦੀਆਂ ਕੋਸ਼ਿਸ਼ਾਂ ਦਾ ਮੂੰਹ ਤੋੜ ਜਵਾਬ ਦੇਣ ਅਤੇ ਸਿੱਖ ਮਸਲਿਆਂ ਲਈ ਦਿੱਲੀ ਵੱਲ ਹੱਥ ਅੱਡਣ ਦੀ ਬਜਾਏ ਅਤੇ ਧਰਮ ਦੀਆਂ ਸੱਚੀਆਂ ਕਦਰਾਂ ਕੀਮਤਾਂ ਤੋਂ ਟੁੱਟੀ ਰਾਜਨੀਤੀ ਨੂੰ ਨਰੋਈ ਦਿਸ਼ਾ ਦੇਣ ਲਈ ਸਮੂਹਿਕ ਯਤਨਾਂ ਵੱਲ ਵਧਣ ਤੇ ਮਿਲ ਬੈਠ ਕੇ ਸਿੱਖ ਪੰਥ ਦੀ ਚੜ੍ਹਦੀ ਕਲਾ ਲਈ ਯਤਨਸ਼ੀਲ ਹੋਣ ਦੀ ਅਪੀਲ ਕੀਤੀ। 

     

  • Operation Blue Star

    ਸਾਕਾ ਨੀਲਾ ਤਾਰਾ ਦੀ 40ਵੀਂ ਬਰਸੀ ਮੌਕੇ ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਰਘੂਬੀਰ ਸਿੰਘ ਨੇ ਕੌਮ ਦੇ ਨਾਮ ਸੰਦੇਸ਼ ਵੀ ਦਿੱਤਾ।

     

  • ਪ੍ਰਧਾਨ ਮੰਤਰੀ 8 ਜੂਨ ਨੂੰ ਚੁੱਕਣਗੇ ਅਹੁਦੇ ਦੀ ਸਹੁੰ

     ਨਰਿੰਦਰ ਮੋਦੀ 8 ਜੂਨ ਨੂੰ ਤੀਜੀ ਵਾਰ ਪ੍ਰਧਾਨ ਮੰਤਰੀ ਅਹੁਦੇ ਦੀ ਸਹੁੰ ਚੁੱਕਣਗੇ। ਇਸ ਸਮਾਗਮ ਲਈ ਭੂਟਾਨ ਦੇ ਰਾਜਾ, ਸ੍ਰੀਲੰਕਾ ਦੇ ਰਾਸ਼ਟਰਪਤੀ, ਨੇਪਾਲ, ਬੰਗਲਾਦੇਸ਼ ਅਤੇ ਮਾਰੀਸ਼ਸ ਦੇ ਪ੍ਰਧਾਨ ਮੰਤਰੀ ਨੂੰ ਸੱਦਾ ਦਿੱਤਾ ਗਿਆ ਹੈ। 

  • ਕਰਣੀ ਸੈਨਾ ਦੇ ਮੁਖੀ ਸੁਖਦੇਵ ਸਿੰਘ ਦੀ ਹੱਤਿਆ

    ਰਾਸ਼ਟਰੀ ਜਾਂਚ ਏਜੰਸੀ (ਐੱਨ. ਆਈ. ਏ.) ਨੇ ਬੀਤੇ ਸਾਲ ਕਰਣੀ ਸੈਨਾ ਦੇ ਮੁਖੀ ਸੁਖਦੇਵ ਸਿੰਘ ਦੀ ਹੱਤਿਆ ’ਚ ਕਥਿਤ ਸ਼ਮੂਲੀਅਤ ਲਈ ਕੈਨੇਡਾ ਸਥਿਤ ਗੈਂਗਸਟਰ ਗੋਲਡੀ ਬਰਾੜ ਅਤੇ 11 ਹੋਰਾਂ ਖਿਲਾਫ ਬੁੱਧਵਾਰ ਨੂੰ ਚਾਰਜਸ਼ੀਟ ਦਾਇਰ ਕੀਤੀ।

     

  • Operation Blue Star 

    ਸਾਕਾ ਨੀਲਾ ਤਾਰਾ ਦੀ 40ਵੀਂ ਬਰਸੀ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਾਕਾ ਨੀਲਾ ਤਾਰਾ ਦੀ 40ਵੀਂ ਬਰਸੀ ਮੌਕੇ ਅਖੰਡ ਪਾਠ ਦੇ ਭੋਗ ਪਾਏ ਜਾਣਗੇ। ਪੰਜਾਬ ਪੁਲਿਸ ਵੱਲੋਂ ਸਾਕਾ ਨੀਲਾ ਤਾਰਾ ਦੀ 40ਵੀਂ ਬਰਸੀ ਦੇ ਮੱਦੇਨਜ਼ਰ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਦਲ ਖ਼ਾਲਸਾ ਵੱਲੋਂ ਅੰਮ੍ਰਿਤਸਰ ਬੰਦ ਦਾ ਸੱਦਾ ਦਿੱਤਾ ਗਿਆ ਹੈ।

     

ZEENEWS TRENDING STORIES

By continuing to use the site, you agree to the use of cookies. You can find out more by Tapping this link