Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚ

रिया बावा Jun 08, 2024, 20:29 PM IST

Latest News From Punjab Live: ਪੰਜਾਬ ਦੀ ਸਿਆਸਤ, ਅਪਰਾਧ ਤੇ ਹੋਰ ਅਹਿਮ ਖਬਰਾਂ ਦੀ ਹਰ ਅਪਡੇਟਸ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜੀਟਲ ਪਲੇਟਫਾਰਮ ਨਾਲ ਜੁੜੇ ਰਹੋ।

Punjab Breaking News Live Updates: ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਦੀ ਰਾਜਨੀਤੀ, ਖੇਡਾਂ, ਅਪਰਾਧ ਅਤੇ ਮਨੋਰੰਜਨ ਜਗਤ ਨਾਲ ਜੁੜੀਆਂ ਹਰ ਖ਼ਬਰਾਂ ਬਾਰੇ ਜਾਣਨ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜੀਟਲ ਪਲੇਟਫਾਰਮ ਨਾਲ ਜੁੜੇ ਰਹੋ। ਇੱਥੇ ਤੁਹਾਨੂੰ ਪਲ-ਪਲ ਦੀ ਅਪਡੇਟਸ ਮਿਲੇਗੀ। 


ਗਰਮੀ ਦੇ ਮੌਸਮ ਦੌਰਾਨ ਪੀਣ ਵਾਲੇ ਪਾਣੀ ਦੀ ਖਪਤ ਵੱਧ ਜਾਣ ਕਾਰਨ ਲੋਕਾਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸ਼ਹਿਰ ਦੇ ਲੋਕਾਂ ਨੂੰ ਪੀਣ ਵਾਲੇ ਪਾਣੀ ਦੀ ਸਪਲਾਈ ਦੇਣ ਦੀ ਜਿਮੇਂਵਾਰੀ ਸਥਾਨਕ ਨਗਰ ਕੌਸ਼ਲ ਦੀ ਹੈ ਜਿਨਾਂ ਵੱਲੋਂ ਸ਼ਹਿਰ ਵਾਸੀਆਂ ਨੂੰ ਪੀਣ ਵਾਲੇ ਪਾਣੀ ਦੀ ਸਪਲਾਈ ਦਿੱਤੀ ਜਾਂਦੀ ਹੈ।

नवीनतम अद्यतन

  • ਕਾਂਗਰਸੀ ਆਗੂ 'ਤੇ ਗੋਲੀਆਂ ਚਲਾਉਣ ਦਾ ਮਾਮਲਾ

    ਅੰਮ੍ਰਿਤਸਰ ਦੇ ਵਕੀਲ ਅਤੇ ਕਾਂਗਰਸੀ ਆਗੂ ਵਨੀਤ ਮਹਾਜਨ 'ਤੇ ਗੋਲੀ ਚੱਲ ਦਾ ਮਾਮਲਾ ਸਹਾਮਣੇ ਆਇਆ ਸੀ। ਇਸ ਮਾਮਲੇ ਵਿੱਚ ਪੁਲਿਸ ਨੇ ਵਨੀਤ ਮਹਾਜਨ ਨੂੰ ਪਿਛਲੇ ਦਿਨੀ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਸੀ। ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਗੋਲੀਬਾਰੀ ਵਨੀਤ ਮਹਾਜਨ ਨੇ ਖੁੱਦ 'ਤੇ ਯੂਪੀ ਤੋਂ ਸ਼ੂਟਰ ਬੁਲਾਕੇ ਗੋਲੀ ਚਲਾਈ ਸੀ। ਇਸ ਮਾਮਲੇ ਵਿੱਚ ਪੁਲਿਸ ਨੇ ਅਦਾਲਤ ਤੋਂ ਉਸਦਾ 8 ਦਿਨ ਦਾ ਰਿਮਾਂਡ ਮੰਗਿਆ ਸੀ ਪਰ ਉਸ ਨੂੰ ਜੇਲ੍ਹ ਭੇਜ ਦਿੱਤਾ ਗਿਆ।  ਇਸ ਮੌਕੇ 'ਤੇ ਵਨੀਤ ਮਹਾਜਨ ਦਾ ਕਹਿਣਾ ਹੈ ਕਿ ਉਹ ਬੇਕਸੂਰ ਹੈ ਅਤੇ ਉਸ ਨੇ ਕੁਝ ਨਹੀਂ ਕੀਤਾ।

  • ਫਿਰੋਜ਼ਪੁਰ ਵਿੱਚ ਨੌਜਵਾਨ ਦਾ ਗੋਲੀਆਂ ਮਾਰਕੇ ਕਤਲ

    ਫਿਰੋਜ਼ਪੁਰ ਦੇ ਪਿੰਡ ਸੂਦਾਂ 'ਚ ਰਹਿਣ ਵਾਲੇ ਇੱਕ ਨੌਜਵਾਨ ਦਾ ਅਣਪਛਾਤੇ ਨੌਜਵਾਨਾਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਨੌਜਵਾਨ ਦੀ ਪਛਾਣ ਬੇਅੰਤ ਸਿੰਘ ਉਰਫ ਬੱਲੀ ਵਜੋਂ ਹੋਈ ਹੈ ਜਿਸ ਦੀ ਉਮਰ ਕਰੀਬ 22 ਸਾਲ ਹੈ। ਜਾਣਕਾਰੀ ਅਨੁਸਾਰ ਨੌਜਵਾਨ ਲੜਕਾ ਆਪਣੇ ਦੋਸਤ ਦੇ ਨਾਲ ਆਪਣੇ ਪਿੰਡ ਤੋਂ ਮਖੂ ਵੱਲ ਨੂੰ ਮੋਟਰਸਾਈਕਲ 'ਤੇ ਜਾ ਰਿਹਾ ਸੀ। ਜਿਸ ਦੌਰਾਨ ਉਸ 'ਤੇ ਗੋਲੀਆਂ ਚਲਾ ਦਿੱਤੀਆਂ ਗਈਆਂ। 

  • ਸੋਨੀਆ ਗਾਂਧੀ ਨੂੰ ਕਾਂਗਰਸ ਸੰਸਦੀ ਦਲ ਦਾ ਨੇਤਾ ਚੁਣਿਆ ਗਿਆ

    ਕਾਂਗਰਸ ਸੰਸਦੀ ਦਲ ਦੀ ਬੈਠਕ ਸ਼ਨੀਵਾਰ ਨੂੰ ਸੰਸਦ ਦੇ ਸੈਂਟਰਲ ਹਾਲ 'ਚ ਹੋਈ। ਬੈਠਕ 'ਚ ਸੋਨੀਆ ਗਾਂਧੀ ਨੂੰ ਕਾਂਗਰਸ ਸੰਸਦੀ ਦਲ ਦਾ ਨੇਤਾ ਚੁਣਿਆ ਗਿਆ। ਬੈਠਕ 'ਚ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਸੋਨੀਆ ਗਾਂਧੀ ਦੇ ਨਾਂ ਦਾ ਪ੍ਰਸਤਾਵ ਰੱਖਿਆ ਸੀ, ਜਿਸ ਨੂੰ ਸਰਬਸੰਮਤੀ ਨਾਲ ਸਵੀਕਾਰ ਕਰ ਲਿਆ ਗਿਆ। ਇਸ ਬੈਠਕ 'ਚ ਸੋਨੀਆ ਗਾਂਧੀ, ਮਲਿਕਾਰਜੁਨ ਖੜਗੇ, ਪਾਰਟੀ ਦੇ ਸੰਸਦ ਮੈਂਬਰ ਰਾਹੁਲ ਗਾਂਧੀ, ਪ੍ਰਮੋਦ ਤਿਵਾਰੀ ਅਤੇ ਪਾਰਟੀ ਦੇ ਹੋਰ ਸੀਨੀਅਰ ਨੇਤਾ ਮੌਜੂਦ ਸਨ।

    ਇਸ ਤੋਂ ਪਹਿਲਾਂ ਸ਼ਨੀਵਾਰ ਨੂੰ ਹੀ ਰਾਜਧਾਨੀ ਦਿੱਲੀ 'ਚ ਕਾਂਗਰਸ ਵਰਕਿੰਗ ਕਮੇਟੀ (CWC) ਦੀ ਬੈਠਕ ਹੋਈ ਸੀ। ਮੀਟਿੰਗ ਵਿੱਚ ਪਾਰਟੀ ਦੀ ਭਵਿੱਖੀ ਰਣਨੀਤੀ ਤੈਅ ਕਰਨ ਲਈ ਲੋਕ ਸਭਾ ਚੋਣ ਨਤੀਜਿਆਂ 'ਤੇ ਅਹਿਮ ਵਿਚਾਰ-ਵਟਾਂਦਰਾ ਕੀਤਾ ਗਿਆ।

  • ਕੋਠੀ ਦੀ ਕੰਧ ਡਿੱਗਣ ਨਾਲ 3 ਮਜ਼ਦੂਰਾਂ ਦੀ ਮੌਤ
    ਸੁਨਾਮ ਦੇ ਪਿੰਡ ਕਣਕਵਾਲ ਭੰਗੂਆ ਵਿੱਚ ਉਸਾਰੀ ਅਧੀਨ ਕੋਠੀ ਦੀ ਕੰਧ ਡਿੱਗਣ ਨਾਲ 3 ਮਜ਼ਦੂਰਾਂ ਦੀ ਮੌਤ, 2 ਜ਼ਖ਼ਮੀ

  • ਮੋਹਾਲੀ ਦੇ ਵਿੱਚ ਦਾ ਸ਼ਰੇਆਮ ਕਤਲ ਘਟਨਾ ਉਪਰ ਲੁਧਿਆਣਾ ਵਿੱਚ ਲੜਕੀਆਂ ਨੇ ਕੀਤੀ ਨਿੰਦਾ
    ਮੋਹਾਲੀ ਦੇ ਵਿੱਚ ਆਪਣੀ ਜੋਬ 'ਤੇ ਜਾ ਰਹੀ ਲੜਕੀ 'ਤੇ ਹਮਲੇ ਦੀ ਘਟਨਾ ਤੋਂ ਬਾਅਦ ਇਸਦੀ ਪੂਰੇ ਪੰਜਾਬ ਦੇ ਲੋਕਾਂ ਵੱਲੋਂ ਨਿੰਦਾ ਕੀਤੀ ਜਾ ਰਹੀ ਹੈ ਜਿਸ ਉੱਤੇ ਲੁਧਿਆਣਾ ਦੇ ਵਿੱਚ ਵੱਖ-ਵੱਖ ਥਾਵਾਂ ਤੇ ਜੋਬ ਕਰਨ ਵਾਲੀਆਂ ਲੜਕੀਆਂ ਨੇ ਇਸਦੀ ਨਿੰਦਾ ਕੀਤੀ, ਉਹਨਾਂ ਨੇ ਕਿਹਾ ਸਾਨੂੰ ਜੇਕਰ ਇਸ ਤਰ੍ਹਾਂ ਦੀ ਕੋਈ ਘਟਨਾ ਵਾਪਰਦੀ ਹੈ ਉਸ ਸਮੇਂ ਦੇਖਣ ਦੀ ਬਜਾਏ ਜਾਂ ਵੀਡੀਓ ਬਣਾਉਣ ਦੀ ਬਜਾਏ ਉਥੇ ਮਦਦ ਕਰਨੀ ਚਾਹੀਦੀ ਹ ਸਰਕਾਰਾਂ ਨੂੰ ਵੀ ਚਾਹੀਦਾ ਇਸ ਤਰਾਂ ਵੀ ਘਟਨਾ ਨੂੰ ਅੰਜਾਮ ਦੇਣ ਵਾਲੇ ਲੋਕਾਂ ਦੇ ਖਿਲਾਫ ਸਖ਼ਤ ਕਾਰਵਾਈ ਕਰੇ

     

  • ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਮਲਕੀਤ ਸਿੰਘ ਜੀ ਵਰਪਾਲ ਦੇ ਸਪੁੱਤਰ ਭਾਈ ਹਰਚਰਨਪ੍ਰੀਤ ਸਿੰਘ ਸੜਕ ਹਾਦਸੇ ਵਿੱਚ ਬੇਵਖ਼ਤੇ ਅਕਾਲ ਚਲਾਣਾ ਕਰ ਗਏ ਹਨ । ਸ਼੍ਰੋਮਣੀ ਅਕਾਲੀ ਦਲ ਗਿਆਨੀ ਜੀ ਦੇ ਪਰਿਵਾਰ ਨਾਲ ਇਸ ਦੁੱਖ ਦੀ ਘੜੀ ਵਿੱਚ ਅਫ਼ਸੋਸ ਪ੍ਰਗਟ ਕਰਦਾ ਹੈ ਤੇ ਪ੍ਰਮਾਤਮਾ ਅੱਗੇ ਅਰਦਾਸ ਕਰਦਾ ਹੈ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ' ਚ ਨਿਵਾਸ ਬਖਸ਼ਣ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਿਸ਼ ਕਰਨ ।

  • ਫਾਜ਼ਿਲਕਾ 'ਚ ਕਰੰਟ ਲੱਗਣ ਨਾਲ ਕਿਸਾਨ ਦੀ ਮੌਤ
    ਫਾਜ਼ਿਲਕਾ ਦੇ ਪਿੰਡ ਟਾਹਲੀਵਾਲਾ 'ਚ ਸਬਜ਼ੀ ਦੀ ਫਸਲ ਨੂੰ ਪਾਣੀ ਦੇਣ ਗਏ ਕਿਸਾਨ ਦੀ ਬਿਜਲੀ ਦਾ ਕਰੰਟ ਲੱਗਣ ਨਾਲ ਮੌਤ ਹੋ ਗਈ, ਜਿਸ ਦੀ ਪੁਲਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਮ੍ਰਿਤਕ ਆਪਣੇ ਪਿੱਛੇ ਦੋ ਬੱਚੇ ਛੱਡ ਗਿਆ ਹੈ, ਪਰ ਪਰਿਵਾਰਕ ਮੈਂਬਰਾਂ ਨੇ ਸਰਕਾਰ ਅਤੇ ਪ੍ਰਸ਼ਾਸਨ ਤੋਂ ਮ੍ਰਿਤਕ ਦੇ ਪਰਿਵਾਰ ਦੀ ਆਰਥਿਕ ਮਦਦ ਦੀ ਮੰਗ ਕੀਤੀ ਹੈ।

    ਮ੍ਰਿਤਕ ਕਿਸਾਨ ਗੁਰਮੁੱਖ ਸਿੰਘ ਦੀ ਲਾਸ਼ ਲੈ ਕੇ ਸਰਕਾਰੀ ਹਸਪਤਾਲ ਪੁੱਜੇ ਮ੍ਰਿਤਕ ਦੇ ਚਾਚਾ ਮਹਿੰਦਰ ਸਿੰਘ ਨੇ ਦੱਸਿਆ ਕਿ ਬੀਤੀ ਦੇਰ ਸ਼ਾਮ 28 ਸਾਲਾ ਗੁਰਮੁੱਖ ਸਿੰਘ ਪਿੰਡ ਗਹਿਲੇਵਾਲਾ ਆਪਣੇ ਖੇਤ ਵਿੱਚ ਸਬਜ਼ੀ ਦੀ ਫ਼ਸਲ ਨੂੰ ਪਾਣੀ ਲਾਉਣ ਗਿਆ ਸੀ। ਜਿਵੇਂ ਹੀ ਪਾਣੀ ਦੀ ਸਪਲਾਈ ਲਈ ਟਿਊਬਵੈੱਲ ਦੀ ਸਵਿੱਚ ਆਨ ਕੀਤੀ ਤਾਂ ਉਸ ਵਿੱਚੋਂ ਹਾਈ ਵੋਲਟੇਜ ਦਾ ਕਰੰਟ ਚੱਲ ਪਿਆ ਅਤੇ ਬਿਜਲੀ ਦਾ ਕਰੰਟ ਲੱਗਣ ਨਾਲ ਗੁਰਮੁਖ ਦੀ ਮੌਤ ਹੋ ਗਈ।

  • ਕੌਮੀ ਜਾਂਚ ਏਜੰਸੀ (ਐਨਆਈਏ) ਨੇ ਅਟਾਰੀ ਵਿੱਚ 100 ਕਿਲੋ ਤੋਂ ਵੱਧ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਦੇ ਮਾਮਲੇ ਵਿੱਚ ਸੱਤ ਹੋਰ ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਖ਼ਲ ਕੀਤੀ ਹੈ। ਸ਼ੁੱਕਰਵਾਰ ਨੂੰ ਪਟਿਆਲਾ ਹਾਊਸ ਕੋਰਟ 'ਚ ਦਾਇਰ ਕੀਤੀ ਗਈ ਆਪਣੀ ਸਪਲੀਮੈਂਟਰੀ ਚਾਰਜਸ਼ੀਟ 'ਚ ਜਾਂਚ ਏਜੰਸੀ ਨੇ ਮਾਮਲੇ ਨਾਲ ਸਬੰਧਤ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਸਾਜ਼ਿਸ਼ ਦੇ ਮੁੱਖ ਸੰਚਾਲਕਾਂ ਵਜੋਂ ਸੱਤ ਮੁਲਜ਼ਮਾਂ ਦੀ ਪਛਾਣ ਕੀਤੀ ਹੈ।

  • ਮੋਹਾਲੀ ਵਿੱਚ ਲੜਕੀ ਦੇ ਦਿਨ-ਦਿਹਾੜੇ ਕਤਲ

    ਮੋਹਾਲੀ ਦੇ 5 ਫੇਜ਼ ਵਿੱਚ ਇੱਕ ਲੜਕੀ 'ਤੇ ਨੌਜਵਾਨ ਵੱਲੋਂ ਤੇਜ਼ਧਾਰ ਹਥਿਆਰਾਂ ਦੇ ਨਾਲ ਜਾਨਲੇਵਾ ਹਮਲਾ ਕਰ ਦਿੱਤਾ ਸੀ। ਲੜਕੀ ਦੀ ਇਲਜ਼ਾਮ ਦੌਰਾਨ ਮੌਤ ਹੋ ਗਈ ਸੀ। ਪੁਲਿਸ ਨੇ ਲੜਕੀ ਉੱਤੇ ਜਾਨਲੇਵਾ ਹਮਲਾ ਕਰਨ ਵਾਲੇ ਨੌਜਵਾਨ ਨੂੰ ਗ੍ਰਿਫਤਾਰ ਕਰ ਲਿਆ ਹੈ।

  • ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਉਣ ਦੇ ਲਈ 742 ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ ਦੇ ਲਈ ਹੋਵੇਗਾ ਰਵਾਨਾ ਇਸ ਜੱਥੇ ਨੂੰ ਦਸ ਦਿਨ ਦਾ ਵੀਜਾ ਮਿਲਿਆ ਹੈ ਇਹ ਜੱਥਾ ਪਾਕਿਸਤਾਨ ਵਿੱਚ ਆਪਣੇ ਗੁਰੂ ਧਾਮਾਂ ਦੇ ਦਰਸ਼ਨ ਦੀਦਾਰੇ ਕਰੇਗਾ 17 ਜੂਨ ਇਹ ਜੱਥਾ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾ ਫਿਰ ਅਟਾਰੀ ਵਾਘਾ ਸਰਹੱਦ ਰਾਹੀਂ ਭਾਰਤ ਪੁੱਜੇਗਾ ਇਹ ਜੱਥਾ ਅੱਜ ਅਟਾਰੀ ਵਾਘਾ ਸਰਹੱਦ ਤੋਂ ਰਵਾਨਾ ਹੋ ਕੇ ਪੰਜਾ ਸਾਹਿਬ ਗੁਰਦੁਆਰਾ ਵਿਖੇ ਪੁੱਜੇਗਾ 10 ਜੂਨ ਨੂੰ ਇਹ ਜੱਥਾ ਨਨਕਾਣਾ ਸਾਹਿਬ ਦੇ ਦਰਸ਼ਨ ਦੀਦਾਰੇ ਕਰੇਗਾ 11 ਜੂਨ ਨੂੰ ਇਹ ਜੱਥਾ ਗੁਰਦੁਆਰਾ ਸੱਚਾ ਸੌਦਾ ਤੇ ਦਰਸ਼ਨ ਦੀਦਾਰੇ ਕਰਨ ਤੋਂ ਬਾਅਦ ਸ਼ਾਮ ਨੂੰ ਗੁਰਦੁਆਰਾ ਸਾਹਿਬ ਵਿੱਚ ਠਹਿਰਾਵ ਕਰੇਗਾ 12 ਜੂਨ ਨੂੰ ਇਹ ਜੱਥਾ ਕਰਤਾਰਪੁਰ ਸਾਹਿਬ ਦੇ ਲਈ ਰਵਾਨਾ ਹੋਵੇਗਾ 14 ਜੂਨ ਨੂੰ ਇਹ ਜਥਾ ਗੁਰਦੁਆਰਾ ਰੋੜੀ ਸਾਹਿਬ ਨਤਮਸਤਕ ਹੋਵੇਗਾ 15 ਜੂਨ ਇਹ ਜੱਥਾ ਲਾਹੌਰ ਵਿਖੇ ਗੁਰਦੁਆਰਾ ਡੇਰਾ ਸਾਹਿਬ ਤੇ ਦਰਸ਼ਨ ਦੀਦਾਰੇ ਕਰੇਗਾ 16 ਜੂਨ ਇਹ ਜੱਥਾ ਗੁਰਦੁਆਰਾ ਸਾਹਿਬ ਵਿਖੇ ਰੱਖੇ ਗਏ ਸਮਾਗਮਾਂ ਵਿੱਚ ਭਾਗ ਲਵੇਗਾ ਤੇ 17 ਜੂਨ ਨੂੰ ਵਾਪਸ ਭਾਰਤ ਆਵੇਗਾ

  • ਸਿੱਧੂ ਮੂਸੇ ਵਾਲਾ ਦੇ ਜਨਮ ਦਿਨ ਮੌਕੇ 11 ਜੂਨ ਨੂੰ ਮੂਸਾ ਵਿੱਚ ਕੈਂਸਰ ਜਾਗਰੂਕਤਾ ਕੈਂਪ

    ਮਰਹੂਮ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇ ਵਾਲਾ ਦੇ 11 ਜੂਨ ਨੂੰ ਜਨਮਦਿਨ ਮੌਕੇ ਮੂਸਾ ਪਿੰਡ ਵਿਖੇ ਕੈਂਸਰ ਜਾਗਰੂਕਤਾ ਤੇ ਚੈਕ ਅਪ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਸਿੱਧੂ ਮੂਸੇ ਵਾਲਾ ਦੇ ਪਿਤਾ ਨੇ ਕਿਹਾ ਕਿ ਸਿੱਧੂ ਦੇ ਜਨਮ ਦਿਨ ਮੌਕੇ ਨਵੇਕਲਾ ਕਾਰਜ ਕੀਤਾ ਜਾਵੇਗਾ ਇਸ ਦੌਰਾਨ ਉਨਾਂ ਵੱਲੋਂ ਵਰਲਡ ਕੈਂਸਰ ਜਾਗਰੂਕਤਾ ਕੈਂਪ ਵਿੱਚ ਲੋਕਾਂ ਨੂੰ ਵੱਧ ਚੜ ਕੇ ਹਿੱਸਾ ਲੈਣ ਦੀ ਅਪੀਲ ਕੀਤੀ ਗਈ ਹੈ।

    ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵੱਲੋਂ ਅੱਜ ਸਿੱਧੂ ਮੂਸੇ ਵਾਲਾ ਦੇ ਪ੍ਰਸੰਸਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ 11 ਜੂਨ ਨੂੰ ਸ਼ੁਭਦੀਪ ਸਿੰਘ ਉਰਫ ਸਿੱਧੂ ਮੂਸੇ ਵਾਲੇ ਦਾ ਜਨਮ ਦਿਨ ਆ ਰਿਹਾ ਹੈ। ਉਹਨਾਂ ਕਿਹਾ ਕਿ ਹਰ ਵਾਰ ਉਸਦੇ ਜਨਮਦਿਨ ਤੇ ਨਵੇਕਲਾ ਕਾਰਜ ਕੀਤਾ ਜਾਂਦਾ ਹੈ ਪਰ ਇਸ ਵਾਰ ਉਹਨਾਂ ਵੱਲੋਂ ਐਸਬੀਆਈ ਵੱਲੋਂ ਵਰਲਡ ਕੈਂਸਰ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਜਾਵੇਗਾ। 

     

  • ਚੋਣਾਂ ਤੋਂ ਬਾਅਦ ਐਕਸ਼ਨ ਮੋਡ 'ਚ ਮੁੱਖ ਮੰਤਰੀ ਭਗਵੰਤ ਮਾਨ 
    ਮੁੱਖ ਮੰਤਰੀ ਭਗਵੰਤ ਮਾਨ ਨੇ ਸੱਦੀ ਅਹਿਮ ਮੀਟਿੰਗ 
    ਬਠਿੰਡਾ ਤੇ ਫ਼ਰੀਦਕੋਟ ਲੋਕਸਭਾ ਹਲਕਿਆਂ ਦੀ ਸੱਦੀ ਮੀਟਿੰਗ 
    ਮੀਟਿੰਗ 'ਚ ਉਮੀਦਵਾਰ, ਵਿਧਾਇਕ ਤੇ ਚੇਅਰਮੈਨ ਰਹਿਣਗੇ ਮੌਜੂਦ 
    ਦੁਪਹਿਰ 3 ਵਜੇ ਮੁੱਖ ਮੰਤਰੀ ਰਿਹਾਇਸ਼ ਵਿਖੇ ਹੋਵੇਗੀ ਮੀਟਿੰਗ

     

  • ਲੜਕੀ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ

    ਮੋਹਾਲੀ ਦੇ ਫੇਸ ਪੰਜ ਗੁਰਦੁਆਰੇ ਦੇ ਸਾਹਮਣੇ ਅਣਪਛਾਤੇ ਸਿਰਫਿਰਿਆਂ ਵੱਲੋਂ ਲੜਕੀ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ। ਗੰਭੀਰ ਹਾਲਾਤ ਵਿੱਚ ਲੜਕੀ ਨੂੰ ਮੋਹਾਲੀ ਦੇ ਸਿਵਲ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆl

     

     

  • ਲੁਧਿਆਣਾ ਵਿੱਚ ਇੱਕ ਨਵਜਨਮੇ ਬੱਚੇ ਦਾ ਭਰੂਣ ਮਿਲਿਆ
    ਲੁਧਿਆਣਾ ਤੋਂ ਇੱਕ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲੀ ਖ਼ਬਰ ਸਾਹਮਣੇ ਆ ਰਹੀ ਹੈ , ਜਿੱਥੇ ਥਾਣਾ ਡਿਵੀਜ਼ਨ ਨੰਬਰ ਸੱਤ ਦੇ ਅਧੀਨ ਆਉਂਦੇ ਬਿਹਾਰੀ ਕਲੋਨੀ ਵਿਖੇ ਗੰਦੇ ਨਾਲੇ ਵਿੱਚੋਂ ਇੱਕ ਨਵਜਨਮੇ ਬੱਚੇ ਦਾ ਭਰੂਣ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਤੋਂ ਬਾਅਦ ਲੋਕਾਂ ਨੇ ਸੂਚਨਾ ਪੁਲਿਸ ਨੂੰ ਦਿੱਤੀ ਅਤੇ ਪੁਲਿਸ ਵੱਲੋਂ ਦੋਸ਼ੀ ਵਿਅਕਤੀਆਂ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ ਹੈ।

  • ਦੇਰ ਰਾਤ ਪਟਿਆਲਾ ਦੇ ਨਵੇਂ ਬੱਸ ਸਟੈਂਡ ਨੇੜੇ ਇੱਕ ਟਰੱਕ ਨੇ ਬਾਈਕ ਸਵਾਰ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਟਰੱਕ ਅਤੇ ਬਾਈਕ ਵਿਚਕਾਰ ਫਸ ਜਾਣ ਕਾਰਨ ਬਾਈਕ ਸਵਾਰ ਦੀ ਮੌਤ ਹੋ ਗਈ।  ਰਾਤ ਦੇ 3 ਵਜੇ ਦੀ ਘਟਨਾ ਦੱਸੀ ਜਾ ਰਹੀ ਹੈ।

  • ਮਨੀ ਲਾਂਡਰਿੰਗ ਮਾਮਲੇ 'ਚ ਦੋਸ਼ੀ 'ਆਪ' ਵਿਧਾਇਕ ਜਸਵੰਤ ਸਿੰਘ ਦੀ ਪਟੀਸ਼ਨ 'ਤੇ SC 'ਚ ਸੁਣਵਾਈ 10 ਜੂਨ ਤੱਕ ਮੁਲਤਵੀ ਜਸਵੰਤ ਸਿੰਘ ਨੇ ਇਸ ਮਾਮਲੇ ਵਿੱਚ ਆਪਣੀ ਗ੍ਰਿਫ਼ਤਾਰੀ ਨੂੰ ਚੁਣੌਤੀ ਦਿੰਦਿਆਂ ਅੰਤਰਿਮ ਜ਼ਮਾਨਤ ਦੀ ਮੰਗ ਵੀ ਕੀਤੀ ਹੈ। ਇਸ 'ਤੇ ਈਡੀ ਨੇ ਅਦਾਲਤ 'ਚ ਆਪਣਾ ਜਵਾਬ ਦਾਖਲ ਕਰ ਦਿੱਤਾ ਹੈ।

  • ਦਿਨ ਚੜਦੇ ਹੀ ਬਠਿੰਡਾ ਪੁਲਿਸ ਵੱਲੋਂ ਵੱਡਾ ਐਕਸ਼ਨ 

    ਨਸ਼ੇ ਨਾਲ ਜੁੜੇ ਅਤੇ ਅਪਰਾਧਿਕ ਵਿਰਤੀ ਦੇ ਲੋਕਾਂ ਤੇ ਘਰਾਂ ਉੱਤੇ ਛਾਪੇਮਾਰੀ ਕੀਤੀ। ਪੁਲਿਸ ਵੱਲੋਂ ਸ਼ੱਕੀ ਲੋਕਾਂ ਨੂੰ ਹਿਰਾਸਤ 'ਚ ਲਿਆ ਗਿਆ। ਤੇਜ਼ਧਾਰ ਹਥਿਆਰ ਬਰਾਮਦ ਕੀਤੇ ਹਨ। ਸਰਚ ਬਿਆਨ ਜਾਰੀ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਸਮਾਜ ਵਿਰੋਧੀ ਅਨਸਰਾਂ ਖਿਲਾਫ਼ ਇਸੇ ਤਰ੍ਹਾਂ ਲਿਆਸਖ਼ਤ ਐਕਸ਼ਨ ਜਾਵੇਗਾ।

  • -ਨਰਿੰਦਰ ਮੋਦੀ 9 ਜੂਨ 2024 ਨੂੰ ਸ਼ਾਮ 7.15 ਵਜੇ ਲਗਾਤਾਰ ਤੀਜੀ ਵਾਰ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣਗੇ। ਮੋਦੀ ਦੇ ਨਾਲ ਹੀ ਐਨਡੀਏ ਦੇ 14 ਸਹਿਯੋਗੀ ਦਲਾਂ ਦੇ 18 ਸੰਸਦ ਮੈਂਬਰ ਵੀ ਮੰਤਰੀ ਵਜੋਂ ਸਹੁੰ ਚੁੱਕ ਸਕਦੇ ਹਨ। ਇਨ੍ਹਾਂ ਵਿੱਚੋਂ 7 ਕੈਬਨਿਟ ਮੰਤਰੀ ਅਤੇ ਬਾਕੀ 11 ਆਜ਼ਾਦ ਮੰਤਰੀ ਅਤੇ ਰਾਜ ਮੰਤਰੀ ਵਜੋਂ ਸਹੁੰ ਚੁੱਕ ਸਕਦੇ ਹਨ। ਹਾਲਾਂਕਿ ਇਸਦੀ ਅਧਿਕਾਰਤ ਜਾਣਕਾਰੀ ਨਹੀਂ ਦਿੱਤੀ ਗਈ ਹੈ।

    -ਮੰਨਿਆ ਜਾ ਰਿਹਾ ਹੈ ਕਿ 3 ਦਰਜਨ ਤੋਂ ਵੱਧ ਸੰਸਦ ਮੈਂਬਰ ਮੰਤਰੀ ਵਜੋਂ ਸਹੁੰ ਚੁੱਕ ਸਕਦੇ ਹਨ। ਟੀਡੀਪੀ ਅਤੇ ਜੇਡੀਯੂ ਤੋਂ 2-2 ਅਤੇ ਸ਼ਿਵ ਸੈਨਾ ਤੋਂ ਇਕ-ਇਕ ਕੈਬਨਿਟ ਮੰਤਰੀ ਬਣ ਸਕਦਾ ਹੈ। ਸੂਤਰਾਂ ਦਾ ਕਹਿਣਾ ਹੈ ਕਿ ਇਸ ਤੋਂ ਇਲਾਵਾ NCP, LJP ਅਤੇ JDS ਦੇ ਕੋਟੇ ਦੇ ਕੈਬਨਿਟ ਮੰਤਰੀ ਸਹੁੰ ਚੁੱਕ ਸਕਦੇ ਹਨ।

  • ਪਿੰਡ ਸ਼ੇਰਗੜ੍ਹ ਗਿਆਨ ਸਿੰਘ ਵਾਲਾ 'ਚ 23 ਸਾਲ ਦੇ ਨੌਜਵਾਨ ਦੀ ਚਿੱਟੇ ਨਾਲ ਹੋਈ ਮੌਤ

    ਮਲੋਟ ਦੇ ਪਿੰਡ ਸ਼ੇਰਗੜ੍ਹ ਗਿਆਨ ਸਿੰਘ ਵਾਲਾ ਵਿਖੇ ਇੱਕ 24 ਸਾਲਾਂ ਦੇ ਨੋਜਵਾਨ ਲੜਕੇ ਦੀ ਭੇਦਭਰੀ ਹਾਲਤ ਵਿਚ ਮੌਤ ਹੋ ਗਈ ਜਦਕਿ ਪਰਿਵਾਰ ਦਾ ਕਹਿਣਾ ਹੈ ਕਿ ਨਸ਼ੇ (ਚਿੱਟੇ) ਦੀ ਓਵਰਡੋਜ਼ ਨਾਲ ਮੌਤ ਹੋਈ ਹੈ। ਮ੍ਰਿਤਕ ਦੀ ਲਾਸ਼ ਪਿੰਡ ਦੇ ਸ਼ਮਸ਼ਾਨਘਾਟ ਵਿਚੋਂ ਬਰਾਮਦ ਹੋਈ ਪੁਲਿਸ ਨੇ ਲਾਸ਼ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਦੀ ਮੌਰਚਰੀ ਵਿਚ ਰਖਵਾ ਕੇ ਦੋ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕਰ ਜਾਂਚ ਸੁਰੂ ਕਰ ਦਿੱਤੀ ਹੈ। 

  • ਘਰ ਦੇ ਵੇਹੜੇ ਵਿੱਚ ਸੁੱਤੇ ਹੋਏ ਪਰਿਵਾਰ ਦੇ ਨਾਲ ਵਾਪਰਿਆ ਹਾਦਸਾ 
    ਵੇਹੜੇ ਵਿਚ ਖੜਾ ਟਰੈਕਟਰ ਅਚਾਨਕ ਹੋਇਆ ਸਟਾਰਟ, ਮਹਿਲਾ ਨੂੰ ਕੁਚਲਿਆ, ਹੋਈ ਮੌਤ, ਲੜਕੀ ਹੋਈ ਜ਼ਖ਼ਮੀ ।

  • ਪੰਜਾਬੀਆਂ ਨੂੰ ਅੱਤਵਾਦੀ ਤੇ ਵੱਖਵਾਦੀ ਕਹਿਣ ਵਾਲੀ ਕੰਗਣਾ ਖਿਲਾਫ ਕਿਰਤੀ ਕਿਸਾਨ ਮੋਰਚੇ ਵੱਲੋਂ ਪ੍ਰਦਰਸ਼ਨ
     

    ਕੰਗਣਾ ਰਣੌਤ ਖਿਲਾਫ਼ ਪਰਚਾ ਦਰਜ ਕਰਕੇ ਗ੍ਰਿਫਤਾਰ ਕਰਨ ਦੀ ਮੰਗ। ਪਿਛਲੇ ਦਿਨੀਂ  ਚੰਡੀਗੜ੍ਹ ਏਅਰਪੋਰਟ ਉੱਪਰ ਸੀਆਈਐਸਐਫ ਮੁਲਾਜਮ ਕੁਲਵਿੰਦਰ ਕੌਰ ਵੱਲੋਂ ਮੰਡੀ ਤੋਂ ਪਾਰਲੀਮੈਂਟ ਮੈਂਬਰ ਅਤੇ ਮਸ਼ਹੂਰ ਅਦਾਕਾਰਾ ਕੰਗਣਾ ਰਣੌਤ  ਦੇ ਥੱਪੜ ਮਾਰਨ ਤੋਂ ਬਾਅਦ ਉਸਨੂੰ ਸਸਪੈਂਡ ਕਰਨ ਅਤੇ ਉਸ ਉੱਪਰ ਪਰਚਾ ਦਰਜ ਖਿਲਾਫ਼ ਕਿਰਤੀ ਕਿਸਾਨ ਮੋਰਚੇ ਵੱਲੋਂ ਕੰਗਣਾ ਰਣੌਤ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ । 

  • ਲੁਧਿਆਣਾ ਵਿੱਚ ਬਿਜਲੀ ਦੇ ਬਿੱਲ ਖਾਤੇ ਨੂੰ ਅਕਾਊਂਟ ਨਾਲ ਅਟੈਚ ਕਰਨ ਦੇ ਨਾਮ ਤੇ ਪੰਜ ਲੱਖ 74 ਦੀ ਠੱਗੀ
    20 ਮਹੀਨੇ ਬਾਅਦ ਪੁਲਿਸ ਨੇ ਮਾਮਲਾ ਦਰਜ ਕੀਤਾ,  ਮਾਮਲਾ ਦਰਜ ਹੋਣ ਤੋਂ ਪਹਿਲਾਂ ਹੀ ਫੀਡ ਵੱਲੋਂ ਆਰਬੀਆਈ ਨੂੰ ਕੀਤੀਆਂ ਸ਼ਿਕਾਇਤਾਂ ਤੇ 10 ਮਹੀਨੇ ਬਾਅਦ ਪੈਸੇ ਖਾਤੇ ਵਿੱਚ ਆਏ ਵਾਪਸ
     

  • ਪਰਾਲੀ ਦੀਆਂ ਗੰਢਾਂ ਨੂੰ ਭਿਆਨਕ ਅੱਗ ਲੱਗ ਗਈ
    ਪਰਾਲੀ ਦੀਆਂ ਗੱਠਾ ਨਾਲ ਭਰੀ ਟਰਾਲੀ ਬਿਜਲੀ ਦੀਆਂ ਤਾਰਾਂ ਨਾਲ ਲੱਗੀ ਸਪਾਰਕ ਹੋਣ ਨਾਲ ਲੱਗੀ ਪਰਾਲੀ ਦੀਆਂ ਗੰਢਾਂ ਨੂੰ ਭਿਆਨਕ ਅੱਗ ਲੱਗ ਗਈ । ਮੁਸ਼ਕਲ ਨਾਲ ਟ੍ਰੈਕਰ ਨੂੰ ਕੀਤਾ ਟਰਾਲੀ ਤੋਂ ਅਲੱਗ। ਫਾਇਰ ਬ੍ਰਿਗੇਡ ਦੀਆਂ ਗੱਡੀਆਂ ਪੁੱਜਿਆ ਮੌੱਕੇ ਤੇ। ਅੱਗ ਉੱਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

  • ਪੰਜਾਬ ਵਿਧਾਨ ਸਭਾ ਚੋਣਾਂ 2022 ਤੋਂ ਸਿਆਸਤ ਤੋਂ ਦੂਰ ਰਹੇ ਨਵਜੋਤ ਸਿੰਘ ਸਿੱਧੂ ਨੂੰ ਲਾਂਭੇ ਕਰਨ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ।

    ਲੋਕ ਸਭਾ ਚੋਣਾਂ 2024 ਵਿਚ ਵੀ ਸਿੱਧੂ ਨਾ ਤਾਂ ਅੰਮ੍ਰਿਤਸਰ ਆਏ ਅਤੇ ਨਾ ਹੀ ਕਿਸੇ ਲਈ ਪ੍ਰਚਾਰ ਕੀਤਾ। ਜਿਸ ਤੋਂ ਬਾਅਦ ਹੁਣ ਕਾਂਗਰਸ ਦੀ ਸੂਬਾ ਕਮੇਟੀ ਨੇ ਅੰਮ੍ਰਿਤਸਰ ਹਲਕੇ ਦੀ ਜ਼ਿੰਮੇਵਾਰੀ ਜਸਬੀਰ ਸਿੰਘ ਡਿੰਪਾ ਨੂੰ ਸੌਂਪ ਦਿੱਤੀ ਹੈ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਹੁਕਮ ਜਾਰੀ ਕਰਕੇ ਜਸਬੀਰ ਸਿੰਘ ਡਿੰਪਾ ਨੂੰ ਅੰਮ੍ਰਿਤਸਰ ਪੂਰਬੀ ਦਾ ਡਵੀਜ਼ਨ ਇੰਚਾਰਜ ਐਲਾਨ ਦਿੱਤਾ ਹੈ। ਅੰਮ੍ਰਿਤਸਰ ਪੂਰਬੀ ਹਲਕੇ ਦੀ ਗੱਲ ਕਰੀਏ ਤਾਂ ਦੋਵੇਂ ਪਤੀ-ਪਤਨੀ ਨਵਜੋਤ ਕੌਰ ਸਿੱਧੂ ਅਤੇ ਨਵਜੋਤ ਸਿੰਘ ਸਿੱਧੂ ਇੱਥੋਂ ਵਿਧਾਇਕ ਰਹਿ ਚੁੱਕੇ ਹਨ।

  • ਮੁੱਖ ਮੰਤਰੀ ਨੇ ਜਲ ਸਰੋਤ ਵਿਭਾਗ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਅਗਾਮੀ ਝੋਨੇ ਦੇ ਸੀਜ਼ਨ ਤੋਂ ਨਹਿਰੀ ਪਾਣੀ ਦੀ ਸਪਲਾਈ ਲਈ ਪੂਰੀ ਤਰ੍ਹਾਂ ਤਿਆਰ ਹੈ।ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ 11 ਜੂਨ ਤੋਂ ਕਿਸਾਨਾਂ ਨੂੰ ਨਹਿਰੀ ਪਾਣੀ ਨਿਰਵਿਘਨ ਸਪਲਾਈ ਕੀਤਾ ਜਾਵੇਗਾ। -ਨਹਿਰਾਂ ਨੂੰ ਗੰਧਲਾ ਕਰਨ ਦਾ ਕੰਮ ਪਹਿਲਾਂ ਹੀ ਪੂਰਾ ਕੀਤਾ ਜਾ ਚੁੱਕਾ ਹੈ।

    ਭਗਵੰਤ ਸਿੰਘ ਮਾਨ ਨੇ ਦੱਸਿਆ ਕਿ 11 ਜੂਨ ਤੋਂ ਸ੍ਰੀ ਮੁਕਤਸਰ ਸਾਹਿਬ, ਫਰੀਦਕੋਟ, ਮਾਨਸਾ, ਬਠਿੰਡਾ, ਫਾਜ਼ਿਲਕਾ, ਫਿਰੋਜ਼ਪੁਰ ਅਤੇ ਅੰਤਰਰਾਸ਼ਟਰੀ ਸਰਹੱਦ 'ਤੇ ਲੱਗੀ ਕੰਡਿਆਲੀ ਤਾਰ ਤੋਂ ਪਾਰ ਦੇ ਇਲਾਕਿਆਂ ਵਿੱਚ ਨਹਿਰੀ ਪਾਣੀ ਦੀ ਸਪਲਾਈ ਕੀਤੀ ਜਾਵੇਗੀ ਅਤੇ ਮੋਗਾ, ਸੰਗਰੂਰ, ਮਲੇਰਕੋਟਲਾ, ਪਟਿਆਲਾ, ਫਤਿਹਗੜ੍ਹ ਸਾਹਿਬ, ਐਸ.ਏ.ਐਸ. ਨਗਰ, ਰੂਪਨਗਰ, ਲੁਧਿਆਣਾ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ, ਤਰਨਤਾਰਨ, ਅੰਮ੍ਰਿਤਸਰ, ਗੁਰਦਾਸਪੁਰ ਅਤੇ ਪਠਾਨਕੋਟ 15 ਜੂਨ ਤੋਂ ਹੋਵੇਗੀ।

  • ਕਾਂਗਰਸ ਨੇ ਲੋਕ ਸਭਾ ਚੋਣ ਨਤੀਜਿਆਂ 'ਤੇ ਚਰਚਾ ਕਰਨ ਲਈ ਸੀਡਬਲਯੂਸੀ ਦੀ ਬੈਠਕ ਬੁਲਾਈ। ਜਾਣਕਾਰੀ ਦੇ ਅਨੁਸਾਰ, ਪਾਰਟੀ ਪ੍ਰਧਾਨ ਮਲਿਕਾਅਰਜੁਨ ਖੜਗੇ ਦੀ ਪ੍ਰਧਾਨਗੀ ਹੇਠ ਦੁਪਹਿਰ 12 ਵਜੇ ਦੇ ਕਰੀਬ ਕਾਂਗਰਸ ਹੈੱਡਕੁਆਰਟਰ 'ਤੇ ਬੈਠਕ ਹੋਵੇਗੀ।

  • ਕਿਸਾਨ ਯੂਨੀਅਨਾਂ ਨੇ ਵੀਰਵਾਰ ਨੂੰ ਚੰਡੀਗੜ੍ਹ ਹਵਾਈ ਅੱਡੇ 'ਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਨੂੰ ਕਥਿਤ ਤੌਰ 'ਤੇ ਥੱਪੜ ਮਾਰਨ ਵਾਲੀ ਸੀਆਈਐਸਐਫ ਕਾਂਸਟੇਬਲ ਕੁਲਵਿੰਦਰ ਕੌਰ ਦੇ ਪਿੱਛੇ ਰੈਲੀ ਕਰਨੀ ਸ਼ੁਰੂ ਕਰ ਦਿੱਤੀ ਹੈ। ਐਸਕੇਐਮ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਅੱਜ ਮੁਅੱਤਲ ਕੀਤੇ ਸੀਆਈਐਸਐਫ ਕਾਂਸਟੇਬਲ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ਕੁਲਵਿੰਦਰ ਨੇ ਦਾਅਵਾ ਕੀਤਾ ਸੀ ਕਿ ਉਸਦੀ ਮਾਂ 2020 ਦੇ ਕਿਸਾਨ ਪ੍ਰਦਰਸ਼ਨ ਦਾ ਹਿੱਸਾ ਸੀ, ਜਦੋਂ ਅਭਿਨੇਤਾ ਨੇ ਟਿੱਪਣੀ ਕੀਤੀ ਸੀ ਕਿ "ਮਹਿਲਾ ਪ੍ਰਦਰਸ਼ਨਕਾਰੀਆਂ ਨੂੰ 100 ਰੁਪਏ ਵਿੱਚ ਕਿਰਾਏ 'ਤੇ ਲਿਆ ਜਾ ਸਕਦਾ ਹੈ"। ਦੋ ਸਮੂਹਾਂ ਦੇ ਆਗੂ, ਜੋ ਫਰਵਰੀ ਤੋਂ ਸ਼ੰਭੂ ਅਤੇ ਖਨੌਰੀ ਸਰਹੱਦ 'ਤੇ ਪ੍ਰਦਰਸ਼ਨ ਕਰ ਰਹੇ ਹਨ। 2024 ਵਿੱਚ ਭਾਜਪਾ ਵੱਲੋਂ ਉਹਨਾਂ ਨਾਲ ਕੀਤੇ “ਅਧੂਰੇ” ਵਾਅਦਿਆਂ ਦੇ ਖਿਲਾਫ, ਉਹਨਾਂ ਨੇ ਮਾਮਲੇ ਦੀ ਢੁਕਵੀਂ ਜਾਂਚ ਦੀ ਮੰਗ ਕਰਨ ਲਈ ਪੰਜਾਬ ਦੇ ਡੀਜੀਪੀ ਨੂੰ ਮਿਲ ਕੇ ਇੱਕ ਮੰਗ ਪੱਤਰ ਸੌਂਪਿਆ।

ZEENEWS TRENDING STORIES

By continuing to use the site, you agree to the use of cookies. You can find out more by Tapping this link