Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚ
Latest News From Punjab Live: ਪੰਜਾਬ ਦੀ ਸਿਆਸਤ, ਅਪਰਾਧ ਤੇ ਹੋਰ ਅਹਿਮ ਖਬਰਾਂ ਦੀ ਹਰ ਅਪਡੇਟਸ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜੀਟਲ ਪਲੇਟਫਾਰਮ ਨਾਲ ਜੁੜੇ ਰਹੋ।
Punjab Haryana Himachal News 29 May 2024: ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਦੀ ਰਾਜਨੀਤੀ, ਖੇਡਾਂ, ਅਪਰਾਧ ਅਤੇ ਮਨੋਰੰਜਨ ਜਗਤ ਨਾਲ ਜੁੜੀਆਂ ਹਰ ਖ਼ਬਰਾਂ ਬਾਰੇ ਜਾਣਨ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜੀਟਲ ਪਲੇਟਫਾਰਮ ਨਾਲ ਜੁੜੇ ਰਹੋ। ਇੱਥੇ ਤੁਹਾਨੂੰ ਪਲ-ਪਲ ਦੀ ਅਪਡੇਟਸ ਮਿਲੇਗੀ।
ਅੱਜ 29 ਮਈ ਉਹ ਦਿਨ ਹੈ, ਜਿਸ ਦਿਨ ਦੋ ਸਾਲ ਪਹਿਲਾਂ ਦੁਨੀਆ ਭਰ ਵਿਚ ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਕਤਲ ਕਰ ਦਿੱਤਾ ਗਿਆ ਸੀ। ਬੁੱਧਵਾਰ ਨੂੰ ਗਾਇਕ ਮੂਸੇਵਾਲਾ ਦੀ ਦੂਜੀ ਬਰਸੀ ਹੈ ਪਰ ਇਸ ਵਾਰ ਸਿੱਧੂ ਮੂਸੇਵਾਲਾ ਦੀ ਬਰਸੀ ਵੱਡੇ ਪੱਧਰ ਉਤੇ ਨਹੀਂ ਮਨਾਈ ਜਾਵੇਗੀ। ਮਰਹੂਮ ਗਾਇਕ ਦੇ ਪਿਤਾ ਬਲਕੌਰ ਸਿੰਘ ਨੇ ਇਸ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਦੇ ਚੱਲਦੇ ਇਹ ਸਿਰਫ਼ ਪਰਿਵਾਰ ਤੱਕ ਹੀ ਸੀਮਤ ਰਹੇਗੀ।
नवीनतम अद्यतन
ਹੁਸ਼ਿਆਰਪੁਰ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
ਪੰਜਾਬ ਦੇ ਹੁਸ਼ਿਆਰਪੁਰ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਾਜਪਾ ਉਮੀਦਵਾਰ ਸੁਨੀਤਾ ਸੋਮ ਪ੍ਰਕਾਸ਼ ਦੇ ਹੱਕ ਵਿੱਚ ਚੋਣ ਪ੍ਰਚਾਰ ਦੇ ਪਹੁੰਚੇ ਹਨ। ਹੁਸ਼ਿਆਪੁਰ ਭਾਰਤ ਮਾਤਾ ਕੀ ਹੈ...ਜੈ ਗੁਰੂ ਦੇ ਧਨ ਗੁਰੂ ਦੇਵ..ਜੋ ਬੋਲੇ ਸੋ ਨਿਹਾਲ ਸਤਿ ਸ੍ਰੀ ਅਕਾਲ..
2024 ਦੇ ਚੋਣ ਪ੍ਰਚਾਰ ਲਈ ਇਹ ਮੇਰੀ ਆਖਰੀ ਰੈਲੀ ਹੈ। ਮੈਂ ਮਾਤਾ ਚਿੰਤਪੁਰਨੀ, ਮਾਤਾ ਨੈਨਾ ਦੇਵੀ ਨੂੰ ਮੇਰਾ ਪ੍ਰਣਾਮ....ਹੁਸ਼ਿਆਰਪੁਰ ਨੂੰ ਛੋਟੀ ਕਾਸ਼ੀ ਕਿਹਾ ਜਾਂਦਾ ਹੈ...ਮੇਰਾ ਲੋਕ ਸਭਾ ਹਲਕਾ ਵਾਰਾਨਸੀ ਹੈ...
ਜ਼ੀ ਮੀਡੀਆ ਦੇ ਹੱਕ 'ਚ ਹਰ ਆਵਾਜ਼ ਹੋਈ ਬੁਲੰਦ; ਨਾਦਰਸ਼ਾਹੀ ਫੁਰਮਾਨ ਦੀ ਕੀਤੀ ਨਿਖੇਧੀ
ਜ਼ੀ ਮੀਡੀਆ ਦੀ ਆਜ਼ਾਦੀ ਉਤੇ ਹਮਲੇ ਸਬੰਧੀ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ ਨੇ ਵੱਡਾ ਬਿਆਨ ਦਿੱਤਾ ਹੈ। ਇਹ ਕੌਣ ਲੋਕ ਹਨ ਜੋ ਮੀਡੀਏ ਦੀ ਆਵਾਜ਼ ਦਬਾ ਸਕਦੇ ਹਨ। ਪੰਜਾਬ ਦੇ ਲੋਕਾਂ ਦੀ ਆਵਾਜ਼ ਤਾਂ ਅੰਗਰੇਜ਼ ਵੀ ਨਹੀਂ ਦਬਾ ਸਕੇ। ਉਨ੍ਹਾਂ ਨੇ ਕਿਹਾ ਕਿ ਅੱਜ ਪੰਜਾਬ ਦੇ ਵਿੱਚ ਹਾਲਾਤ ਐਮਰਜੈਂਸੀ ਵਰਗੇ ਪੈਦਾ ਕਰ ਦਿੱਤੇ ਹਨ।
ਇਸ ਤੋਂ ਇਲਾਵਾ ਸਾਬਕਾ ਮੰਤਰੀ ਸਾਧੂ ਸਿੰਘ ਧਰਮਸ੍ਰੋਤ ਨੇ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਮੀਡੀਆ ਦੀ ਆਵਾਜ਼ ਨੂੰ ਦਬਾਉਣਾ ਦੇਸ਼ ਲਈ ਘਾਤਕ ਹੁੰਦਾ ਹੈ।
ਐਸਜੀਪੀਸੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਸਰਕਾਰ ਉਤੇ ਸਵਾਲ ਚੁੱਕੇ ਹਨ ਮੀਡੀਆ ਦੀ ਆਜ਼ਾਦੀ ਉਤੇ ਹਮਲੇ ਨੂੰ ਲੈ ਕੇ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਜ਼ੀ ਮੀਡੀਆ ਇੱਕ ਬਹੁਤ ਵੱਡਾ ਪਲੇਟਫਾਰਮ ਹੈ ਜੋ ਲੋਕਾਂ ਦੇ ਹੱਕ ਦੀ ਆਵਾਜ਼ ਚੁੱਕਦਾ ਹੈ, ਜਿਸ ਨੂੰ ਪੰਜਾਬ ਸਰਕਾਰ ਦਵਾਉਣ ਦੀ ਕੋਸ਼ਿਸ਼ ਕਰ ਰਹੀ ਪਰ ਇਸ ਆਵਾਜ਼ ਨੂੰ ਦਬਾਇਆ ਨਹੀਂ ਜਾ ਸਕਦਾ। ਉਨ੍ਹਾਂ ਨੇ ਕਿਹਾ ਕਿ ਜਦੋਂ ਦੀ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ ਇਸ ਨੇ ਮਾਫੀਆ ਕਾਇਮ ਕੀਤਾ ਹੈ। ਪੰਜਾਬ ਵਿੱਚ ਹੁਣ ਤਾਨਾਸ਼ਾਹੀ ਰਾਜ ਚੱਲ ਰਿਹਾ ਹੈ। ਉਨ੍ਹਾ ਕਿਹਾ ਕਿ ਜਦੋਂ ਕੋਈ ਥੰਮ ਧਰਤੀ ਦੇ ਉੱਪਰ ਗਿਰਦਾ ਹੈ ਧਰਤੀ ਤੋਂ ਉਸਦਾ ਭਾਰ ਨਹੀਂ ਚੁੱਕਿਆ ਜਾਂਦਾ ਫਿਰ ਉਹ ਲੋਕ ਚੁੱਕਦੇ ਹਨ।
ਬਰਜਿੰਦਰ ਹਮਦਰਦ ਮਾਮਲੇ ਵਿੱਚ ਹਾਈ ਕੋਰਟ ਵਿੱਚ ਹੋਈ ਬਹਿਸ
ਬਰਜਿੰਦਰ ਸਿੰਘ ਹਮਦਰਦ ਦੇ ਮਾਮਲੇ 'ਤੇ ਅੱਜ ਫਿਰ ਤੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਬਹਿਸ ਹੋਈ ਪਰ ਅੱਜ ਵੀ ਸੁਣਵਾਈ ਪੂਰੀ ਨਾ ਹੋ ਸਕੀ ਇਸ ਮਾਮਲੇ 'ਤੇ ਹਮਦਰਦ ਨੇ ਹਾਈਕੋਰਟ ਦਾ ਰੁਖ ਕੀਤਾ ਹੈ ਕਿ ਉਨ੍ਹਾਂ ਖਿਲਾਫ ਦਰਜ ਐਫਆਈਆਰ ਰੱਦ ਕੀਤੀ ਜਾਵੇ ਅਤੇ ਮਾਮਲੇ ਦੀ ਜਾਂਚ ਸੀ.ਬੀ.ਆਈ ਤੋਂ ਕਰਵਾਈ ਜਾਵੇ।
ਐਮਐਸਪੀ ਦੀ ਕਾਨੂੰਨੀ ਗਾਰੰਟੀ ਦੇਵੇਗੀ
ਰਾਹੁਲ ਗਾਂਧੀ ਨੇ ਕਿਹਾ ਕਿ ਨਰਿੰਦਰ ਮੋਦੀ ਜੀ ਨੇ ਸਪੱਸ਼ਟ ਕਿਹਾ ਕਿ ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਨਹੀਂ ਦਿੱਤੀ ਜਾ ਸਕਦੀ। 4 ਜੂਨ ਨੂੰ ਆਈ.ਐਨ.ਡੀ.ਆਈ.ਏ. ਗੱਠਜੋੜ ਦੀ ਸਰਕਾਰ ਬਣੇਗੀ। ਜਿਸ ਤੋਂ ਬਾਅਦ ਅਸੀਂ ਪਹਿਲੀ ਵਾਰ ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਦੇਵਾਂਗੇ।ਕਾਂਗਰਸ ਨੇਤਾ ਰਾਹੁਲ ਗਾਂਧੀ ਪੰਜਾਬ ਦੌਰੇ 'ਤੇ ਹਨ। ਉਹ ਸਭ ਤੋਂ ਪਹਿਲਾਂ ਲੁਧਿਆਣਾ ਦੀ ਦਾਣਾ ਮੰਡੀ ਦਾਖਾ ਵਿਖੇ ਪਹੁੰਚ ਕੇ ਰੈਲੀ ਨੂੰ ਸੰਬੋਧਨ ਕਰ ਰਹੇ ਹਨ।
ਰਾਹੁਲ ਗਾਂਧੀ ਨੇ ਕਿਹਾ ਕਿ ਇਹ ਚੋਣ ਸੰਵਿਧਾਨ ਨੂੰ ਬਚਾਉਣ ਲਈ ਹੈ। ਪਹਿਲੀ ਵਾਰ ਕਿਸੇ ਪਾਰਟੀ ਨੇ ਖੁੱਲ੍ਹ ਕੇ ਕਿਹਾ ਹੈ ਕਿ ਜੇ ਅਸੀਂ ਜਿੱਤ ਗਏ ਤਾਂ ਸੰਵਿਧਾਨ ਬਦਲ ਦੇਵਾਂਗੇ। ਰਾਹੁਲ ਗਾਂਧੀ ਨੇ ਕਿਹਾ ਕਿ ਜੇਕਰ ਸਾਡੀ ਸਰਕਾਰ ਬਣੀ ਤਾਂ ਅਸੀਂ ਕਿਸਾਨਾਂ ਦਾ ਕਰਜ਼ਾ ਮੁਆਫ ਕਰ ਦੇਵਾਂਗੇ। ਇਸ ਦੇ ਲਈ ਕਿਸਾਨਾਂ ਦਾ ਕਰਜ਼ਾ ਮੁਆਫੀ ਕਮਿਸ਼ਨ ਬਣਾਇਆ ਜਾਵੇਗਾ।
13 ਥਾਵਾਂ ’ਤੇ ਛਾਪੇਮਾਰੀ
ਇਨਫੋਰਸਮੈਂਟ ਡਾਇਰੈਕਟੋਰੇਟ ਦੀਆਂ ਟੀਮਾਂ ਰੂਪਨਗਰ ਜ਼ਿਲ੍ਹੇ ਵਿੱਚ ਨਾਜਾਇਜ਼ ਮਾਈਨਿੰਗ ਦੇ ਸਬੰਧ ਵਿੱਚ 13 ਥਾਵਾਂ ’ਤੇ ਛਾਪੇਮਾਰੀ ਕਰ ਰਹੀਆਂ ਹਨ।ਪੰਜਾਬ 'ਚ ਸਵੀਮਿੰਗ ਪੂਲ 'ਚ ਡੁੱਬਣ ਨਾਲ ਬੱਚੇ ਦੀ ਮੌਤ
ਪੰਜਾਬ ਦੇ ਜਲੰਧਰ 'ਚ ਗਰਮੀ ਤੋਂ ਰਾਹਤ ਪਾਉਣ ਲਈ ਸਵੀਮਿੰਗ ਪੂਲ 'ਚ ਨਹਾਉਣ ਗਏ ਬੱਚੇ ਦੀ ਡੁੱਬਣ ਕਾਰਨ ਮੌਤ ਹੋ ਗਈ। ਮੰਗਲਵਾਰ ਰਾਤ ਜਦੋਂ ਬੱਚਾ ਘਰ ਨਹੀਂ ਪਹੁੰਚਿਆ ਤਾਂ ਪਰਿਵਾਰਕ ਮੈਂਬਰ ਉਸ ਦੀ ਭਾਲ ਵਿਚ ਸਵੀਮਿੰਗ ਪੂਲ 'ਤੇ ਪਹੁੰਚ ਗਏ। ਜਦੋਂ ਉੱਥੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਗਈ ਤਾਂ ਪਤਾ ਲੱਗਾ ਕਿ ਬੱਚਾ ਡੁੱਬ ਗਿਆ ਸੀ।
ਕਾਂਗਰਸ ਨੇ ਕੀਤਾ ਟਵੀਟ
ਜੀ ਮੀਡੀਆ ਦੀ ਆਜ਼ਾਦੀ ਉੱਤੇ ਹਮਲੇ ਸਬੰਧੀ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ ਨੇ ਵੱਡਾ ਬਿਆਨ ਦਿੱਤਾ ਹੈ ਅਤੇ ਇਹ ਕੌਣ ਲੋਕ ਹਨ ਜੋ ਮੀਡੀਆ ਦੀ ਆਵਾਜ਼ ਦਬਾ ਸਕਦੇ ਹਨ, ਪੰਜਾਬ ਦੇ ਲੋਕਾਂ ਦੀ ਆਵਾਜ਼ ਤਾਂ ਅੰਗਰੇਜ਼ ਵੀ ਨਹੀਂ ਦਵਾ ਸਕੇ। ਉਹਨਾਂ ਕਿਹਾ ਕਿ ਅੱਜ ਪੰਜਾਬ ਦੇ ਵਿੱਚ ਹਾਲਾਤ ਐਮਰਜੈਂਸੀ ਵਰਗੇ ਪੈਦਾ ਕਰ ਦਿੱਤੇ ਹਨ।
ਸੁਖਪਾਲ ਖਹਿਰਾ ਸਿੱਧੂ ਮੂਸੇ ਵਾਲਾ ਦੀ ਬਰਸੀ ਸਮਾਗਮ ਵਿੱਚ ਹੋਏ ਸ਼ਾਮਿਲ
ਸਿੱਧੂ ਮੂਸੇਵਾਲਾ ਦੀ ਦੂਸਰੀ ਬਰਸੀ ਅੱਜ ਪਰਿਵਾਰ ਵੱਲੋਂ ਸਾਦੇ ਢੰਗ ਦੇ ਨਾਲ ਪਿੰਡ ਮੂਸਾ ਦੇ ਗੁਰਦੁਆਰਾ ਸਾਹਿਬ ਵਿਖੇ ਅਖੰਡ ਪਾਠ ਸਾਹਿਬ ਦੇ ਭੋਗ ਪਾ ਕੇ ਮਨਾਈ ਜਾ ਰਹੀ ਹੈ। ਇਸ ਦੌਰਾਨ ਸੰਗਰੂਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਵੀ ਸਿੱਧੂ ਮੂਸੇਵਾਲਾ ਦੇ ਬਰਸੀ ਸਮਾਗਮ ਦੇ ਵਿੱਚ ਸ਼ਾਮਿਲ ਹੋਏ। ਗੁਰਦੁਆਰਾ ਸਾਹਿਬ ਦੇ ਵਿੱਚ ਜਿੱਥੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਮਾਤਾ ਚਰਨ ਕੌਰ ਅਤੇ ਉਨਾਂ ਦਾ ਛੋਟਾ ਪੁੱਤਰ ਸ਼ੁਭ ਵੀ ਗੁਰਦੁਆਰਾ ਸਾਹਿਬ ਦੇ ਵਿੱਚ ਮੌਜੂਦ ਹੈ ਉੱਥੇ ਹੀ ਵੱਡੀ ਗਿਣਤੀ ਦੇ ਵਿੱਚ ਸਿੱਧੂ ਮੂਸੇ ਵਾਲਾ ਦੇ ਪ੍ਰਸੰਸਕ ਵੀ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਏ ਹਨ
ਮਾਤਾ ਚਰਨ ਕੌਰ ਅਤੇ ਪਿਤਾ ਬਲਕੌਰ ਸਿੰਘ ਸਿੱਧੂ ਮੂਸੇਵਾਲਾ ਦੀ ਸਮਾਧ 'ਤੇ ਪਹੁੰਚੇ
ਅੱਜ ਸਿੱਧੂ ਮੂਸੇ ਵਾਲਾ ਦੀ ਦੂਸਰੀ ਬਰਸੀ ਹੈ ਅਤੇ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ। ਇਸ ਤੋਂ ਪਹਿਲਾਂ ਸਿੱਧੂ ਮੂਸੇ ਵਾਲਾ ਦੀ ਮਾਤਾ ਚਰਨ ਕੌਰ ਅਤੇ ਪਿਤਾ ਬਲਕੌਰ ਸਿੰਘ ਸਿੱਧੂ ਮੂਸੇ ਵਾਲਾ ਦੀ ਸਮਾਧ 'ਤੇ ਪੁੱਜੇ ਜਿੱਥੇ ਉਨ੍ਹਾਂ ਨੇ ਸਿੱਧੂ ਮੂਸੇ ਵਾਲਾ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਦੌਰਾਨ ਅੱਜ ਵੱਡੀ ਗਿਣਤੀ 'ਚ ਸਿੱਧੂ ਮੂਸੇ ਵਾਲਾ ਦੇ ਪ੍ਰਸ਼ੰਸਕ ਵੀ ਪਿੰਡ ਮੂਸੇ ਪਹੁੰਚੇ ਜਦਕਿ ਯੂ.ਪੀ ਤੋਂ ਪਹੁੰਚੇ ਸਿੱਧੂ ਮੂਸੇ ਵਾਲੇ ਦੇ ਇਕ ਫੈਨ ਨੇ ਦੱਸਿਆ ਕਿ ਉਹ ਸਿੱਧੂ ਮੂਸੇ ਵਾਲਾ ਦਾ ਬਹੁਤ ਵੱਡਾ ਫੈਨ ਹੈ ਅਤੇ ਅੱਜ ਉਹ ਪਿੰਡ ਮੂਸੇ ਵਾਲਾ ਪਹੁੰਚਿਆ ਹੈ। ਪਿੰਡ ਜਾ ਕੇ ਮਾਪਿਆਂ ਨੂੰ ਮਿਲਿਆ ਤਾਂ ਉਸ ਨੇ ਦੱਸਿਆ ਕਿ ਉਹ ਸਿੱਧੂ ਮੂਸੇ ਵਾਲਾ ਦੇ ਗੀਤ ਗਾਉਂਦਾ ਰਹਿੰਦਾ ਹੈ।
ਪਿਊਸ਼ ਗੋਇਲ ਅੱਜ ਲੁਧਿਆਣਾ, ਪੰਜਾਬ ਆ ਰਹੇ
ਕੇਂਦਰੀ ਮੰਤਰੀ ਅਤੇ ਰਾਜ ਸਭਾ ਮੈਂਬਰ ਪਿਊਸ਼ ਗੋਇਲ ਅੱਜ ਲੁਧਿਆਣਾ, ਪੰਜਾਬ ਆ ਰਹੇ ਹਨ। ਅੱਜ ਗੋਇਲ 11.30 ਵਜੇ ਸ਼ਹਿਰ ਪਹੁੰਚਣਗੇ। ਉਹ ਬਾਅਦ ਦੁਪਹਿਰ ਕਰੀਬ 2 ਵਜੇ ਸਨਅਤਕਾਰਾਂ ਨਾਲ ਮੀਟਿੰਗ ਵੀ ਕਰਨਗੇ। ਪੀਯੂਸ਼ ਪੱਤਰਕਾਰਾਂ ਨਾਲ ਵੀ ਗੱਲਬਾਤ ਕਰਨਗੇ। ਉਹ ਪ੍ਰੈੱਸ ਕਾਨਫਰੰਸ ਕਰਕੇ ਆਪਣੇ ਵਿਰੋਧੀਆਂ ਨੂੰ ਵੀ ਤਿੱਖਾ ਨਿਸ਼ਾਨਾ ਬਣਾਉਣਗੇ। ਪੀਯੂਸ਼ ਗੋਇਲ ਭਾਜਪਾ ਉਮੀਦਵਾਰ ਸਾਂਸਦ ਰਵਨੀਤ ਸਿੰਘ ਬਿੱਟੂ ਲਈ ਚੋਣ ਪ੍ਰਚਾਰ ਕਰਨਗੇ।ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਦਾ ਭਾਵੁਕ ਪੋਸਟ ਸ਼ੇਅਰ
ਅੱਜ ਪੰਜਾਬੀ ਮਰਹੂਮ ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ (Sidhu Moosewala)ਦੀ ਮਾਤਾ ਚਰਨ ਕੌਰ (Charan kaur post) ਵੱਲੋਂ ਆਪਣੇ ਪੁੱਤਰ ਨੂੰ ਅੱਜ ਯਾਨੀ 29 ਮਈ ਨੂੰ ਇੱਕ ਵਾਰ ਫਿਰ ਯਾਦ ਕਰਦਿਆਂ ਭਾਵੁਕ ਪੋਸਟ ਸ਼ੇਅਰ ਕੀਤੀ ਗਈ ਹੈ।
ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਟਵੀਟ-- Sidhu Moosewala Death anniversary
ਅੱਖੀਆਂ ਚੋਂ ਵੱਗਦੇ ਹੰਝੂਆਂ ਨੂੰ ਕਦੇ ਠੱਲਿਆ ਨਹੀਂ ਜਾਂਦਾ,
ਚੜੀ ਜਵਾਨੀ ਵਿਛੜੇ ਵੀਰਾਂ ਦਾ ਦੁੱਖ ਝੱਲਿਆ ਨਹੀਂ ਜਾਂਦਾ
Miss you Yara …
ਤੂੰ ਹਮੇਸ਼ਾ ਸਾਡੇ ਦਿਲਾਂ ਵਿੱਚ ਰਹੇਂਗਾਐਨ ਕੇ ਸ਼ਰਮਾ ਨੇ ਵੱਡਾ ਬਿਆਨ
ਪਟਿਆਲਾ ਲੋਕ ਸਭਾ ਸੀਟ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਨ ਕੇ ਸ਼ਰਮਾ ਨੇ ਵੱਡਾ ਬਿਆਨ ਦਿੱਤਾ ਹੈ। ਉਹਨਾਂ ਕਿਹਾ ਕਿ ਅੱਜ ਸਬੂਤਾਂ ਸਮੇਤ ਆਮ ਆਦਮੀ ਪਾਰਟੀ ਦੇ ਬਿਜਲੀ ਘੋਟਾਲੇ ਪੇਸ਼ ਕਰਾਂਗਾ। ਜਿੱਥੇ ਉਹਨਾਂ ਨੇ ਜੀ ਮੀਡੀਆ ਆਜ਼ਾਦੀ ਉੱਤੇ ਹੋਏ ਹਮਲੇ ਦੀ ਸਖਤ ਸ਼ਬਦਾਂ ਵਿੱਚ ਨਿੰਦਿਆ ਕੀਤੀ ਹੈ। ਉਹਨਾਂ ਕਿਹਾ ਕਿ ਅਸੀਂ ਜ਼ੀ ਮੀਡੀਆ ਦੇ ਨਾਲ ਡੱਟ ਕੇ ਖੜੇ ਹਾਂ।ਰਾਹੁਲ ਗਾਂਧੀ ਅੱਜ ਪੰਜਾਬ ਆ ਰਹੇ
ਆਲ ਇੰਡੀਆ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਕਾਂਗਰਸ ਦੇ ਸਟਾਰ ਨੇਤਾ ਰਾਹੁਲ ਗਾਂਧੀ ਅੱਜ ਪੰਜਾਬ ਆ ਰਹੇ ਹਨ। ਉਹ ਲੋਕ ਸਭਾ ਚੋਣਾਂ ਵਿੱਚ ਕਾਂਗਰਸੀ ਉਮੀਦਵਾਰਾਂ ਲਈ ਚੋਣ ਰੈਲੀਆਂ ਕਰਨਗੇ। ਰਾਹੁਲ ਗਾਂਧੀ ਅੱਜ ਸਵੇਰੇ 10:30 ਵਜੇ ਦਾਖਾ ਮੰਡੀ ਦਾਖਾ ਵਿਖੇ ਰੈਲੀ ਨੂੰ ਸੰਬੋਧਨ ਕਰਨਗੇ।ਮੁੱਖ ਮੰਤਰੀ ਦੁਪਹਿਰ 2 ਵਜੇ ਨੰਗਲ ਵਿੱਚ ਮਾਲਵਿੰਦਰ ਕੰਗ ਦੇ ਹੱਕ ਵਿੱਚ ਰੋਡ ਸ਼ੋਅ ਕਰਨਗੇ।
ਦੇਰ ਸ਼ਾਮ ਨੰਗਲ ਵਿਖੇ ਕਾਂਗਰਸ ਦੇ ਲੋਕ ਸਭਾ ਸ੍ਰੀ ਅਨੰਦਪੁਰ ਸਾਹਿਬ ਤੋਂ ਉਮੀਦਵਾਰ ਵਿਜੇ ਇੰਦਰ ਸਿੰਗਲਾ ਦੇ ਹੱਕ ਵਿੱਚ ਇੱਕ ਜਨ ਸਭਾ ਵਿਚ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਰਾਣਾ ਕੇਪੀ ਸਿੰਘ ਅਤੇ ਵਿਜੇ ਇੰਦਰ ਸਿੰਗਲਾ ਸਮੇਤ ਵੱਡੀ ਗਿਣਤੀ ਪਾਰਟੀ ਵਰਕਰਾਂ ਨੇ ਹਿੱਸਾ ਲਿਆ, ਇਸ ਜਨ ਸਭਾ ਵਿਚ ਰਾਣਾ ਕੇਪੀ ਸਿੰਘ ਅਤੇ ਸਿੰਗਲਾ ਨੇ ਕਿਹਾ ਕਿ ਆਨੰਦਪੁਰ ਸਾਹਿਬ ਦਾ ਵਿਕਾਸ ਕੇਵਲ ਕਾਂਗਰਸ ਸਰਕਾਰ ਵੇਲੇ ਹੋਇਆ ਤੇ ਮੌਜੂਦਾ ਆਪ ਸਰਕਾਰ ਨੇ ਕੇਵਲ ਲੋਕਾਂ ਨੂੰ ਝੂਠੇ ਲਾਰੇ ਲਾਏ ਹਨ , ਦੋਵੇਂ ਆਗੂਆਂ ਨੇ ਜਿਥੇ ਜੰਮ ਕੇ ਵਿਰੋਧੀਆਂ ਤੇ ਨਿਸ਼ਾਨੇ ਸਾਧੇ ਓਥੇ ਹੀ ਲੋਕਾਂ ਦਾ ਦੇਰ ਸ਼ਾਮ ਆਪਣੇ ਆਗੂਆਂ ਦਾ ਇੰਤਜ਼ਾਰ ਕਰਨ ਲਈ ਧੰਨਵਾਦ ਵੀ ਕੀਤਾ, ਇਸ ਤੋਂ ਇਲਾਵਾ ਸਿੰਗਲਾ ਨੇ ਅਪੀਲ ਕੀਤੀ ਲੋਕ ਓਹਨਾ ਨੂ ਇਸ ਹਲਕੇ ਦੀ ਸੇਵਾ ਦੇਣ ਤੇ ਓਹ ਇਸ ਹਲਕੇ ਦਾ ਸਰਬ ਪੱਖੀ ਵਿਕਾਸ ਕਰਵਾਉਣ ਵਿਚ ਕੋਈ ਕਸਰ ਨਹੀਂ ਛੱਡਣਗੇ ।