Punjab Breaking News Live Updates: ਜ਼ਮੀਨਾਂ ਦੇ ਕਬਜ਼ੇ ਨੂੰ ਲੈ ਕੇ ਬਵਾਲ ਜਾਰੀ! ਮਲੇਰਕੋਟਲਾ `ਚ ਕਿਸਾਨਾਂ ਦੀ ਪ੍ਰਸ਼ਾਸਨ ਨਾਲ ਮੀਟਿੰਗ ਬੇਸਿੱਟਾ

रिया बावा Aug 28, 2024, 18:20 PM IST

Punjab Breaking News Live Updates: ਪੰਜਾਬ ਦੀ ਸਿਆਸਤ, ਅਪਰਾਧ ਤੇ ਹੋਰ ਅਹਿਮ ਖਬਰਾਂ ਦੀ ਹਰ ਅਪਡੇਟਸ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜੀਟਲ ਪਲੇਟਫਾਰਮ ਨਾਲ ਜੁੜੇ ਰਹੋ।

Punjab Breaking News Live Updates:  ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਦੀ ਰਾਜਨੀਤੀ, ਖੇਡਾਂ, ਅਪਰਾਧ ਅਤੇ ਮਨੋਰੰਜਨ ਜਗਤ ਨਾਲ ਜੁੜੀਆਂ ਹਰ ਖ਼ਬਰਾਂ ਬਾਰੇ ਜਾਣਨ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜ਼ੀਟਲ ਪਲੇਟਫਾਰਮ ਨਾਲ ਜੁੜੇ ਰਹੋ। ਇੱਥੇ ਤੁਹਾਨੂੰ ਦਿਨ ਭਰ ਵਿੱਚ ਕੀ-ਕੀ ਹੋ ਰਿਹਾ ਹੈ ਉਸ ਦੀ ਹਰ ਅਪਡੇਟਸ ਮਿਲੇਗੀ।


#ਨਵੀਂ ਦਿੱਲੀ: ਸੁਪਰੀਮ ਕੋਰਟ ਦੇ ਹੁਕਮਾਂ 'ਤੇ ਡਾਕਟਰਾਂ ਦੀ ਸੁਰੱਖਿਆ ਲਈ ਨੈਸ਼ਨਲ ਟਾਸਕ ਫੋਰਸ ਦਾ ਗਠਨ ਕੀਤਾ ਗਿਆ ਹੈ, ਜਿਸ ਦੀ ਪਹਿਲੀ ਮੀਟਿੰਗ ਸਵੇਰੇ 11.30 ਵਜੇ ਬੁਲਾਈ ਗਈ ਹੈ।


 


Punjab Breaking News Live Updates


 


 

नवीनतम अद्यतन

  • ਕਤਰ ਦੇ ਅਧਿਕਾਰੀਆਂ ਨੇ ਭਾਰਤੀ ਦੂਤਾਵਾਸ ਨੂੰ ਸੌਂਪੇ  ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ
    ਬਿਨਾਂ ਮਨਜ਼ੂਰੀ ਤੋਂ ਧਾਰਮਿਕ ਸੰਸਥਾ ਚਲਾਉਣ ਦੇ ਮਾਮਲੇ ਵਿੱਚ ਇੱਕ ਭਾਰਤੀ ਨਾਗਰਿਕ ਤੋਂ ਲਏ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਦੋ ਸਰੂਪ ਕਤਰ ਦੇ ਅਧਿਕਾਰੀਆਂ ਨੇ ਦੋਹਾ ਵਿੱਚ ਸਥਿਤ ਦੂਤਾਵਾਸ ਨੂੰ ਸੌਂਪ ਦਿੱਤੇ ਹਨ। ਦੂਤਾਵਾਸ ਦੇ ਅਧਿਕਾਰੀਆਂ ਨੇ ਇਸ ਲਈ ਕਤਰ ਦੇ ਅਧਿਕਾਰੀਆਂ ਦਾ ਧੰਨਵਾਦ ਕੀਤਾ। ਇਹ ਭਾਰਤੀ ਵਿਦੇਸ਼ ਮੰਤਰਾਲੇ ਨੇ ਦਿੱਤੀ।

  • ਅਦਾਕਾਰਾ ਸ਼ਹਿਨਾਜ਼ ਗਿੱਲ ਦੇ ਪਿਤਾ ਜਬਰ ਜਨਾਹ ਮਾਮਲੇ ਚੋਂ ਕੋਰਟ ਨੇ ਕੀਤਾ ਬਰੀ 
    ਅਦਾਕਾਰਾ ਸ਼ਹਿਨਾਜ਼ ਗਿੱਲ ਦੇ ਪਿਤਾ ਜਬਰ ਜਨਾਹ ਮਾਮਲੇ ਚੋਂ ਕੋਰਟ ਨੇ ਬਰੀ ਕੀਤਾ ਹੈ। 2020 ਤੋਂ ਅਦਾਲਤ ਵਿੱਚ ਮੁਕੱਦਮਾ ਚੱਲ ਰਿਹਾ ਸੀ। ਜਲੰਧਰ ਦੀ ਰਹਿਣ ਵਾਲੀ ਇੱਕ ਮਹਿਲਾ ਵੱਲੋਂ ਸ਼ਹਿਨਾਜ਼ ਗਿੱਲ ਦੇ ਪਿਤਾ ਸੰਤੋਖ ਗਿੱਲ ਤੇ ਜਬਰ ਜਨਾਹ ਦੇ ਦੋਸ਼ ਲਗਾਏ ਗਏ ਸੀ। ਅੱਜ ਬਾਬਾ ਬਕਾਲਾ ਸਾਹਿਬ ਦੀ ਅਦਾਲਤ ਨੇ ਸ਼ਹਿਨਾਜ਼ ਗਿੱਲ ਦੇ ਪਿਤਾ ਨੂੰ ਜਬਰ ਜਨਾਹ ਕੇਸ ਚੋਂ ਬਰੀ ਕਰ ਦਿੱਤਾ ਗਿਆ ਹੈ।

     

  • ਜ਼ਮੀਨ ਕਬਜ਼ੇ ਨੂੰ ਲੈ ਕੇ ਬਵਾਲ ਜਾਰੀ! ਮਲੇਰਕੋਟਲਾ 'ਚ ਕਿਸਾਨਾਂ ਦੀ ਪ੍ਰਸ਼ਾਸਨ ਨਾਲ ਮੀਟਿੰਗ ਬੇਸਿੱਟਾ

  •  ਮਲੇਰਕੋਟਲ-ਧੂਰੀ ਰੋਡ ਤੇ ਕਿਸਾਨਾਂ ਨੂੰ ਪੁਲਿਸ ਨੇ ਰੋਕਿਆ, ਪ੍ਰਸ਼ਾਸਨ ਤੇ ਕਿਸਾਨ ਜਥੇਬੰਦੀਆਂ ਦਰਮਿਆਨ ਮੀਟਿੰਗ ਜਾਰੀ
    ਮੀਟਿੰਗ ਵਿੱਚ ਮਲੇਰਕੋਟਲਾ ਦੇ ਡੀਸੀ ਤੇ ਐੱਸਐੱਸਪੀ ਮੌਜੂਦ

  • ਪੰਜਾਬ ਸਰਕਾਰ ਦੀ ਰਾਸ਼ਨ ਸਕੀਮ ਤਹਿਤ ਲੋਕਾਂ ਨੂੰ ਕਣਕ ਦੀ ਬਜਾਏ ਮਿਲ ਰਹੀ ਖੱਜਲ-ਖੁਆਰੀ
    ਪੰਜਾਬ ਸਰਕਾਰ ਵੱਲੋਂ ਘਰ ਰਾਸ਼ਨ ਪਹੁੰਚਾਉਣ ਦੀ ਸਕੀਮ ਨੂੰ ਲੈ ਕੇ ਲੋਕ ਹੋ ਖੱਜਲ ਖੁਆਰ ਰਹੇ ਹਨ। ਅੱਜ ਪਿੰਡ ਮਾਂਗਪੁਰ ਦੇ ਪਰਿਵਾਰ ਇਕੱਠੇ ਹੋ ਕੇ ਫੂਡ ਸਪਲਾਈ ਦੇ ਦਫਤਰ ਮਿਨੀ ਸਕੱਤਰੇਤ ਰਾਜਪੁਰਾ ਵਿਖੇ ਮੰਗ ਪੱਤਰ ਦੇਣ ਲਈ ਪਹੁੰਚੇ। ਉਨ੍ਹਾਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੇ ਦਾਅਵੇ ਖੋਖਲੇ ਸਾਬਤ ਹੁੰਦੇ ਨਜ਼ਰ ਆ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੇ ਅੱਠ ਮਹੀਨਿਆਂ ਤੋਂ ਉਨ੍ਹਾਂ ਨੂੰ ਡਿਪੂ ਉਤੇ ਕਣਕ ਨਹੀਂ ਮਿਲੀ ਹੈ। ਜਿਸ ਕਰਕੇ ਮਜਬੂਰਨ ਦਿਹਾੜੀ ਕਰਕੇ ਬਾਹਰੋਂ ਆਟਾ ਖਰੀਦ ਕੇ ਆਪਣੇ ਘਰ ਦਾ ਗੁਜ਼ਾਰਾ ਕਰ ਰਹੇ ਹਨ। ਉੱਥੇ ਹੀ ਡਿਪੂ ਹੋਲਡਰਾਂ ਨੇ ਦੋਸ਼ ਲਾਉਂਦਿਆਂ ਕਿਹਾ ਕਿ ਉਨ੍ਹਾਂ ਦੇ ਇੰਸਪੈਕਟਰ ਅਮਰਿੰਦਰ ਰੰਧਾਵਾ ਅੰਮ੍ਰਿਤਸਰ ਦੇ ਵਾਸੀ ਹਨ ਜੋ ਕਿ ਰਾਜਪੁਰਾ ਉਨ੍ਹਾਂ ਦੀ ਪੋਸਟਿੰਗ ਹੋਈ ਹੈ ਉਹ ਡਿਊਟੀ ਤੇ ਨਹੀਂ ਆਉਂਦੇ ਹਨ।

  • ਕਾਨੂੰਨ ਵਿਵਸਥਾ ਨੂੰ ਲੈ ਕੇ ਢਿੱਲ ਬਰਦਾਸ਼ਤ ਨਹੀਂ-ਸੀਐਮ

    ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਕਾਨੂੰਨ ਵਿਵਸਥਾ ਵਿੱਚ ਢਿੱਲ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

  • ਸੀਐਮ ਮਾਨ ਮੋਹਾਲੀ ਵਿੱਚ ਏਐਨਟੀਐਫ ਦੀ ਇਮਾਰਤ ਦਾ ਉਦਘਾਟਨ ਕਰਨ ਪੁੱਜੇ
    ਮੁੱਖ ਮੰਤਰੀ ਭਗਵੰਤ ਮਾਨ ਮੋਹਾਲੀ ਵਿੱਚ ਏਐਨਟੀਐਫ ਦੀ ਇਮਾਰਤ ਦਾ ਉਦਘਾਟਨ ਕਰਨ ਪੁੱਜ ਗਏ ਹਨ। ਇਸ ਦੌਰਾਨ ਸੀਐਮ ਮਾਨ ਨੇ ਕਿਹਾ ਕਿ ਪੰਜਾਬ ਪੁਲਿਸ ਨੇ ਕਈ ਵੱਡੇ ਨਸ਼ਾ ਤਸਕਰਾਂ ਨੂੰ ਫੜਿਆ ਹੈ। ਇਸ ਦੌਰਾਨ ਉਨ੍ਹਾਂ ਨੇ ਡੀਜੀਪੀ ਦੀ ਵੀ ਸ਼ਲਾਘਾ ਕੀਤੀ। ਉਨ੍ਹਾਂ ਨੇ ਕਿਹਾ ਐਸਟੀਐਫ ਨਾਲ ਨਸ਼ਾ ਤਸਕਰਾਂ ਨੂੰ ਹੋਰ ਢਾਹ ਲੱਗੇਗੀ। ਇਸ ਤੋਂ ਇਲਾਵਾ 800 ਜਵਾਨ ਭਰਤੀ ਕੀਤੇ ਜਾਣਗੇ।

  • ਅੰਮ੍ਰਿਤਸਰ ਕੌਮਾਂਤਰੀ ਏਅਰਪੋਰਟ ਤੇ ਬਣੇ ਲੌਂਜ ਬਾਰ ਵਿੱਚ ਚੂਹਿਆਂ ਨੇ ਪਾਇਆ ਭੜਥੂ

    ਵੀਡੀਓ ਬਣਾ ਕੇ ਸੋਸ਼ਲ ਮੀਡੀਆ ਉੱਤੇ ਪੈਸੇਂਜਰ ਵੱਲੋਂ ਵਾਇਰਲ ਕੀਤੀ ਗਈ। ਏਅਰਪੋਰਟ ਅਥੋਰਟੀ ਨੂੰ ਲਿਖਤੀ ਰੂਪ ਦੇ ਵਿੱਚ ਸਜੈਸ਼ਨ ਅਤੇ ਸ਼ਿਕਾਇਤ ਦਿੱਤੀ। ਅੱਜੇ ਸਵੇਰੇ ਅੰਮ੍ਰਿਤਸਰ ਤੋਂ ਲਖਨਊ ਦੀ ਫਲਾਈਟ ਉੱਤੇ ਯਾਤਰੀ ਜਾ ਰਿਹਾ ਸੀ। 
    ਅੰਮ੍ਰਿਤਸਰ ਵਿੱਚ ਬਣੇ ਲੌਂਜ ਵਿੱਚ ਜਿੱਥੇ ਨਾਸ਼ਤਾ ਕੀਤਾ ਓਥੇ ਘੁੰਮ ਰਹੇ ਸੀ ਚੂਹੇ। ਅੰਮ੍ਰਿਤਸਰ ਏਅਰਪੋਰਟ ਪ੍ਰਸ਼ਾਸਨ ਨੂੰ ਕੀਤੀ ਇਸ ਤੇ ਐਕਸ਼ਨ ਕਰਨ ਦੀ ਅਪੀਲ

     

  • ਅੰਮ੍ਰਿਤਸਰ ਏਅਰਪੋਰਟ 'ਤੇ ਦੇਖੀ ਗਈ ਡਰੋਨ ਦੀ ਮੂਵਮੈਂਟ
    ਡਰੋਨ ਦਿਸਣ ਕਾਰਨ ਤਕਰੀਬਨ ਢਾਈ ਘੰਟੇ ਤੋਂ ਵੱਧ ਸਮੇਂ ਲਈ ਰੋਕਣੀਆਂ ਪਈਆਂ ਉਡਣਾ
    ਹਵਾਈ ਅੱਡੇ ਦੇ ਚਾਰ ਕਿਲੋਮੀਟਰ ਦੇ ਦਾਇਰੇ ਤੇ ਨਹੀਂ ਉਡਾਇਆ ਜਾ ਸਕਦਾ ਹੈ ਡਰੋਨ
    ਬਾਰਡਰ ਏਰੀਆ ਨਾਲ ਹੋਣ ਕਾਰਨ ਹਦਾਇਤਾਂ ਅਨੁਸਾਰ ਏਅਰਪੋਰਟ ਦੇ ਚਾਰ ਕਿਲੋਮੀਟਰ ਦੇ ਦਾਇਰੇ ਚ ਤੁਸੀਂ ਨਹੀਂ ਉੜਾ ਸਕਦੇ ਡਰੋਨ
    ਏਅਰਪੋਰਟ ਦੀ ਬਿਲਡਿੰਗ ਦੇ ਲਾਗੇ ਉਡਦਾ ਦਿਖਾਈ ਦਿੱਤਾ ਡਰੋਨ
    ਡਰੋਨ ਦੀ ਗਤੀਵਿਧੀ ਦੇਖਣ ਤੋਂ ਬਾਅਦ ਦਿੱਲੀ ਤੋਂ ਆਈ ਫਲਾਈਟ 20 ਮਿੰਟ ਹਵਾ ਚ ਹੀ ਉੱਡਦੀ ਰਹੀ
    ਏਅਰਪੋਰਟ ਅਥੋਰਟੀ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ
    ਪੁਲਿਸ ਵੱਖ-ਵੱਖ ਐਂਗਲਾਂ ਤੋਂ ਕਰ ਰਹੀ ਹੈ ਜਾਂਚ ਕੀ ਇਹ ਵਿਆਹ ਦਾ ਡਰੋਨ ਹੈ ਜਾਂ ਕੋਈ ਹੋਰ
    ਕਈ ਵਾਰ ਰਾਤ ਦੀਆਂ ਵਿਆਹ ਪਾਰਟੀਆਂ ਲਈ ਵੀ ਵਰਤਿਆ ਜਾਂਦਾ ਹੈ ਡਰੋਨ

  • ਪੰਜਾਬ ਦੇ ਜਲੰਧਰ 'ਚ ਨਵੇਂ ਮੁੱਖ ਮੰਤਰੀ ਹਾਊਸ ਨੇੜੇ ਬਾਈਕ ਸਵਾਰ ਲੁਟੇਰਿਆਂ ਨੇ ਇਕ ਨੌਜਵਾਨ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਸ ਦਾ ਫੋਨ ਲੁੱਟ ਲਿਆ। ਕਾਰ ਵਿਚ ਸਵਾਰ ਇਕ ਵਿਅਕਤੀ ਨੇ ਘਟਨਾ ਤੋਂ ਭੱਜ ਰਹੇ ਹਮਲਾਵਰਾਂ ਦਾ ਪਿੱਛਾ ਕੀਤਾ। ਜਦੋਂ ਦੋਸ਼ੀ ਗਲਤ ਸਾਈਡ 'ਤੇ ਭੱਜਣ ਲੱਗਾ ਤਾਂ ਉਸ ਨੇ ਆਪਣੀ ਕਾਰ ਗਲਤ ਸਾਈਡ 'ਤੇ ਭਜਾਈ ਅਤੇ ਪਿੱਛੇ ਤੋਂ ਲੁਟੇਰਿਆਂ ਦੇ ਬਾਈਕ ਨੂੰ ਟੱਕਰ ਮਾਰ ਦਿੱਤੀ।

    ਮੁਲਜ਼ਮ ਘਟਨਾ ਵਾਲੀ ਥਾਂ ’ਤੇ ਤੇਜ਼ਧਾਰ ਹਥਿਆਰ ਛੱਡ ਕੇ ਫਰਾਰ ਹੋ ਗਏ। ਇਸ ’ਤੇ ਕਾਰ ਸਵਾਰ ਨੇ ਭੱਜ ਕੇ ਮੁਲਜ਼ਮਾਂ ਦਾ ਪਿੱਛਾ ਕੀਤਾ ਅਤੇ ਇੱਕ ਲੁਟੇਰੇ ਨੂੰ ਕਾਬੂ ਕਰ ਲਿਆ। ਜਿਸ ਦੀ ਉਸ ਨੇ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਜਿਸ ਤੋਂ ਬਾਅਦ ਥਾਣਾ ਡਵੀਜ਼ਨ ਨੰਬਰ 4 ਦੀ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਦੋਸ਼ੀ ਨੂੰ ਹਿਰਾਸਤ 'ਚ ਲੈ ਲਿਆ।

  • ਆਮ ਆਦਮੀ ਪਾਰਟੀ ਪੰਜਾਬ (ਕਿਸਾਨ ਵਿੰਗ) ਦੇ ਸੂਬਾ ਪ੍ਰਧਾਨ ਜਗਤਾਰ ਸਿੰਘ ਦਿਆਲਪੁਰਾ ਵਿਧਾਇਕ ਸਮਰਾਲਾ ਅਤੇ ਪੰਜਾਬ ਐਗਰੋ ਇੰਡਸਟਰੀ ਕਾਰਪੋਰੇਸ਼ਨ ਦੇ ਚੇਅਰਮੈਨ (ਕਿਸਾਨ ਵਿੰਗ) ਸ਼ਮਿੰਦਰ ਸਿੰਘ ਖਿੰਡਾ ਵੱਲੋਂ ਭਾਜਪਾ ਦੀ ਸੰਸਦ ਮੈਂਬਰ ਕੰਗਨਾ ਰਣੌਤ ਵੱਲੋਂ ਕਿਸਾਨਾਂ ਵਿਰੁੱਧ ਕੀਤੀ ਗਈ ਟਿੱਪਣੀ ਦੇ ਵਿਰੋਧ ਵਿੱਚ ਪਾਰਟੀ ਵਰਕਰ ਬੱਤਰਾ ਨੇੜੇ ਇਕੱਠੇ ਹੋਣਗੇ. ਥੀਏਟਰ, ਸੈਕਟਰ 37, ਚੰਡੀਗੜ੍ਹ ਅੱਜ ਦੁਪਹਿਰ 2:00 ਵਜੇ ਪੰਜਾਬ ਭਾਜਪਾ ਦਫ਼ਤਰ ਦਾ ਘਿਰਾਓ ਕਰਕੇ ਦਫ਼ਤਰ ਵੱਲ ਮਾਰਚ ਕਰਨਗੇ।

  • ਕੋਟਕਪੂਰਾ ਦੇ ਜੈਤੋ ਰੋਡ 'ਤੇ ਇੱਕ ਮੁਹੱਲੇ ਵਿੱਚ ਗੰਦੇ ਪਾਣੀ ਕਾਰਨ ਲੋਕ ਪ੍ਰੇਸ਼ਾਨ

    ਕੋਟਕਪੂਰਾ ਸ਼ਹਿਰ ਦੇ ਜੈਤੋ ਰੋਡ ''ਤੇ ਸਥਿਤ ਵਾਰਡ ਨੰਬਰ 19 ਦੇ ਇੱਕ ਇਲਾਕੇ ਵਿੱਚ ਗੰਦੇ ਪਾਣੀ ਦੀ ਨਿਕਾਸੀ ਦਾ ਪ੍ਰਬੰਧ ਬਹੁਤ ਹੀ ਮਾੜਾ ਹੈ। ਨਾਲੀਆਂ ਦਾ ਗੰਦਾ ਪਾਣੀ ਗਲੀਆਂ ਵਿੱਚ ਇਕੱਠਾ ਹੋ ਗਿਆ ਹੈ, ਜਿਸ ਕਾਰਨ ਲੋਕਾਂ ਨੂੰ ਆਉਣ-ਜਾਣ ਵਿੱਚ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਹੁਣ ਬਰਸਾਤ ਦਾ ਮੌਸਮ ਹੈ, ਖੁਸ਼ਕਿਸਮਤੀ ਦੀ ਗੱਲ ਇਹ ਹੈ ਕਿ ਕੋਟਕਪੂਰਾ ਵਿੱਚ ਹੁਣ ਤੱਕ ਭਾਰੀ ਬਰਸਾਤ ਨਹੀਂ ਹੋਈ, ਜੇਕਰ ਆਉਣ ਵਾਲੇ ਸਮੇਂ ''ਚ ਭਾਰੀ ਬਰਸਾਤ ਨਾਲ ਇਸ ਇਲਾਕੇ ਦੀ ਹਾਲਤ ਬਹੁਤ ਖਰਾਬ ਹੋ ਜਾਵੇਗੀ ਅਤੇ ਲੋਕਾਂ ਦਾ ਘਰੋਂ ਨਿਕਲਣਾ ਮੁਸ਼ਕਿਲ ਹੋ ਜਾਵੇਗਾ। ਪਿਛਲੇ ਦਿਨੀਂ ਹੋਈ ਹਲਕੀ ਬਰਸਾਤ ਕਾਰਨ ਸ਼ਹਿਰ ਦੀ ਹਾਲਤ ਬਦ ਤੋਂ ਬਦਤਰ ਹੋ ਗਈ ਹੈ, ਗਲੀਆਂ-ਨਾਲੀਆਂ ਗੰਦੇ ਪਾਣੀ ਨਾਲ ਭਰ ਗਈਆਂ ਹਨ, ਜਿਸ ਕਾਰਨ ਬੱਚਿਆਂ ਦਾ ਸਕੂਲ ਜਾਣਾ ਵੀ ਔਖਾ ਹੋ ਗਿਆ ਹੈ, ਇਸ ਲਈ ਇਲਾਕਾ ਨਿਵਾਸੀਆਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ। ਸਰਕਾਰ ਅਤੇ ਪ੍ਰਸ਼ਾਸਨ ਤਾਂ ਜੋ ਇਸ ਸਮੱਸਿਆ ਦਾ ਸਹੀ ਢੰਗ ਨਾਲ ਪ੍ਰਬੰਧ ਕੀਤਾ ਜਾ ਸਕੇ ਅਤੇ ਲੋਕਾਂ ਨੂੰ ਰਾਹਤ ਮਿਲ ਸਕੇ। ਵਾਰਡ ਨੰਬਰ 19 ਦੇ ਇਕ ਨਿੱਜੀ ਸਕੂਲ ''ਚ ਬਣੇ ਸਰਕਾਰੀ ਸਿੱਖਿਆ ਕੇਂਦਰ ਦੇ ਵਿਦਿਆਰਥੀ ਵਾਲੇ ਪਾਸੇ ਬਣੇ ਨਾਲੇ ''ਤੇ ਬੜੀ ਮੁਸ਼ਕਲ ਨਾਲ ਆਉਂਦਾ ਦਿਖਾਈ ਦੇ ਰਿਹਾ ਹੈ |

    ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਾਰਡ ਨੰ: 19 ਦੇ ਲੋਕਾਂ ਨੇ ਦੱਸਿਆ ਕਿ ਇਲਾਕਾ ਨਿਵਾਸੀ ਪਿਛਲੇ ਕਾਫੀ ਸਮੇਂ ਤੋਂ ਬਰਸਾਤ ਦੇ ਮੌਸਮ ਵਿਚ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਪ੍ਰੇਸ਼ਾਨ ਹਨ ਕਿਸੇ ਪਾਸਿਓਂ ਵੀ ਨਾ ਤਾਂ ਬੱਚਿਆਂ ਨੂੰ ਆਉਣ-ਜਾਣ ਵਿੱਚ ਦਿੱਕਤ ਆ ਰਹੀ ਹੈ, ਇਸ ਵੱਲ ਪ੍ਰਸ਼ਾਸਨ ਦਾ ਕੋਈ ਧਿਆਨ ਨਹੀਂ ਹੈ ਕੀ ਉਨ੍ਹਾਂ ਦੀ ਸਫ਼ਾਈ ਹੋ ਰਹੀ ਹੈ, ਨਾਲੀਆਂ ਬਣ ਗਈਆਂ ਹਨ ਜੋ ਕਿ ਬੰਦ ਪਈਆਂ ਹਨ।

  • ਪੰਜਾਬ ਸਰਕਾਰ ਅੱਜ ਤੋਂ ਨਸ਼ਾ ਤਸਕਰਾਂ ਖਿਲਾਫ਼ ਆਪਣੀ ਲੜਾਈ ਨੂੰ ਹੋਰ ਮਜ਼ਬੂਤ ​​ਕਰਨ ਜਾ ਰਹੀ ਹੈ। ਨਸ਼ਾ ਤਸਕਰਾਂ ਖਿਲਾਫ਼ ਕਾਰਵਾਈ ਕਰਨ ਲਈ ਸਰਕਾਰ ਵੱਲੋਂ ਹੁਣ ਐਂਟੀ ਨਾਰਕੋਟਿਕਸ ਟਾਸਕ ਫੋਰਸ ਦਾ ਗਠਨ ਕੀਤਾ ਗਿਆ ਹੈ। ਅੱਜ CM ਭਗਵੰਤ ਮਾਨ ਮੋਹਾਲੀ 'ਚ ਫੋਰਸ ਦੇ ਦਫ਼ਤਰ ਦਾ ਉਦਘਾਟਨ ਕਰਨਗੇ। ਇਸ ਦੇ ਨਾਲ ਹੀ ਇਸ ਮੌਕੇ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਲਈ ਸਰਕਾਰ ਵੱਲੋਂ ਨਵਾਂ ਵਟਸਐਪ ਨੰਬਰ ਵੀ ਜਾਰੀ ਕੀਤਾ ਜਾਵੇਗਾ।

  • ਪੰਜਾਬ ਦੇ ਅਧਿਆਪਕ ਕਰਨਗੇ ਅਮਨ ਕਾਨੂੰਨ ਦੀ ਰਾਖੀ 

    ਮੁੱਖ ਮੰਤਰੀ ਦੇ ਗ੍ਰਹਿ ਜ਼ਿਲ੍ਹੇ ਦੀ ਜਿੰਮੇਵਾਰੀ ਅਧਿਆਪਕਾਂ ਹੱਥ ਹੈ। ਜ਼ਿਲ੍ਹੇ ਵਿੱਚ ਵੀਆਈਪੀ ਅਤੇ ਮੁੱਖ ਮੰਤਰੀ ਦੇ ਰਹਿਣ ਕਾਰਨ ਅਮਨ ਕਾਨੂੰਨ ਦੀ ਜਿੰਮੇਵਾਰੀ ਅਧਿਆਪਕਾਂ ਨੂੰ ਦਿੱਤੀ ਹੈ।  ਅਧਿਆਪਕਾਂ ਨੂੰ ਡਿਊਟੀ ਮਜਿਸਟਰੇਟ ਦੇ ਤੌਰ ਉੱਤੇ ਤੈਨਾਤ ਕੀਤਾ ਗਿਆ। 
    ਹਫਤੇ ਦੇ ਸੱਤੋ ਦਿਨ ਜਿੰਮੇਵਾਰੀ ਨਿਭਾਉਣਗੇ।  ਇੱਕ ਦਿਨ ਡਿਪਟੀ ਡਾਇਰੈਕਟਰ ਬਾਗਵਾਨੀ ਸੰਗਰੂਰ ਅਤੇ ਬਾਕੀ ਦਿਨ ਵੱਖ-ਵੱਖ ਅਧਿਆਪਕ ਅਤੇ ਪ੍ਰਿੰਸੀਪਲਾਂ ਦੀ ਲਗਾਈ ਜਿੰਮੇਵਾਰੀ।

     

  • ਜਾਣਕਾਰੀ ਲਈ ਜੰਮੂ ਕਟੜਾ ਰੋਡ ਲਈ ਜ਼ਮੀਨ ਅਕੁਆਇਰ ਕਰਨ ਨੂੰ ਲੈ ਕੇ ਕਿਸਾਨ ਜਥੇਬੰਦੀ ਦਾ ਵਿਰੋਧ ਕੀ 12 ਵਜੇ ਕਿਸਾਨ ਲੈਣਗੇ ਵਾਪਿਸ ਕਬਜਾ
    ਮਲੇਰਕੋਟਲਾ ਦੇ ਪਿੰਡ ਸਰੋਦ ਤੇ ਰਾਣਵਾਂ ਵਿੱਚ ਪੁਲਿਸ ਤੈਨਾਤ

     

  • ਕੇਂਦਰ ਸਰਕਾਰ ਦੇ ਸਿੱਖਿਆ ਮੰਤਰਾਲੇ ਦੇ ਸਕੂਲ ਸਿੱਖਿਆ ਅਤੇ ਸਾਖਰਤਾ ਵਿਭਾਗ ਵੱਲੋਂ ਦੇਸ਼ ਭਰ ਦੇ 50 ਅਧਿਆਪਕਾਂ ਨੂੰ ਅਧਿਆਪਕ ਦਿਵਸ 'ਤੇ ਰਾਸ਼ਟਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾਵੇਗਾ। -ਇਨ੍ਹਾਂ ਅਧਿਆਪਕਾਂ ਵਿੱਚੋਂ ਦੋ ਅਧਿਆਪਕ ਪੰਜਾਬ ਨਾਲ ਸਬੰਧਤ ਹਨ, ਜਿਨ੍ਹਾਂ ਵਿੱਚੋਂ ਇੱਕ ਪੰਕਜ ਕੁਮਾਰ ਗੋਇਲ ਜੋ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ, ਬਰਨਾਲਾ ਨਾਲ ਸਬੰਧਤ ਹੈ, ਜਦਕਿ ਦੂਜਾ ਅਧਿਆਪਕ ਰਾਜਿੰਦਰ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ ਕੋਠੀ ਇੰਦਰਾ ਸਿਹਬਾਲਾ ਗੋਨਿਆਣਾ ਮੰਡੀ ਬਠਿੰਡਾ ਨਾਲ ਸਬੰਧਤ ਹੈ।

  • ਪੰਜਾਬ ਸਰਕਾਰ ਦੀ ਤਰਫੋਂ ਕੇਂਦਰ ਸਰਕਾਰ ਤੋਂ ਪਿਛਲੇ ਸੀਜ਼ਨ ਦੌਰਾਨ ਪੰਜਾਬ ਦੇ ਸਾਇਲੋ ਵਿੱਚ ਪਏ ਚੌਲਾਂ ਦੀ ਲਿਫਟਿੰਗ ਲਈ ਵਾਧੂ ਰੇਲਵੇ ਰੈਕ ਦੀ ਮੰਗ ਕੀਤੀ ਗਈ ਹੈ। ਪੰਜਾਬ ਦੇ ਖੁਰਾਕ ਤੇ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨੂੰ ਕਿਹਾ ਗਿਆ ਹੈ ਕਿ ਇਸ ਸੀਜ਼ਨ ਦੇ ਝੋਨੇ ਦੀ ਖਰੀਦ ਦਾ ਕੰਮ 1 ਅਕਤੂਬਰ ਤੋਂ ਸ਼ੁਰੂ ਹੋ ਜਾਵੇਗਾ, ਅਜਿਹੇ 'ਚ ਖਰੀਦੇ ਗਏ ਝੋਨੇ ਨੂੰ ਰੱਖਣ ਲਈ ਜਗ੍ਹਾ ਬਣਾਈ ਜਾ ਸਕਦੀ ਹੈ। ਪਿਛਲੇ ਸਾਲ ਖਰੀਦੇ ਗਏ ਝੋਨੇ ਦਾ 96% ਜੋ ਸ਼ੈਲਰ ਮਾਲਕਾਂ ਵੱਲੋਂ ਤਿਆਰ ਕੇਂਦਰੀ ਪੂਲ ਵਿੱਚ ਭੇਜਿਆ ਜਾਣਾ ਸੀ, ਦੀ ਡਿਲੀਵਰੀ ਹੋ ਚੁੱਕੀ ਹੈ ਪਰ ਜੋ ਚੌਲ ਅਜੇ ਵੀ ਸ਼ੈਲਰਾਂ ਵਿੱਚ ਪਏ ਹਨ, ਉਹ ਹੋਰ ਸਟੋਰੇਜ ਲਈ ਸਮੱਸਿਆ ਪੈਦਾ ਕਰਨਗੇ। ਇਸ ਸੀਜ਼ਨ ਦੌਰਾਨ 120-125 ਲੱਖ ਮੀਟ੍ਰਿਕ ਟਨ ਚੌਲ ਸਟੋਰ ਕਰਨ ਲਈ ਥਾਂ ਦੀ ਲੋੜ ਪਵੇਗੀ, ਪੰਜਾਬ ਦੇ ਕਰੀਬ 5500 ਸ਼ੈਲਰ ਮਾਲਕਾਂ ਨੇ ਚੌਲਾਂ ਦੀ ਲਿਫਟਿੰਗ ਨਾ ਹੋਣ ਵਿਰੁੱਧ ਸੰਘਰਸ਼ ਕਰਨ ਦੀ ਤਿਆਰੀ ਕਰ ਲਈ ਹੈ।

  •  ਪੂਰੇ ਦੇਸ਼ ਵਿੱਚ ਚੱਲ ਰਹੇ NHAI ਦੇ ਪ੍ਰੋਜੈਕਟਾਂ ਤਹਿਤ ਪੰਜਾਬ ਵਿੱਚ ਜ਼ਮੀਨਾਂ ਦੇ ਐਕਵਾਇਰ ਨੂੰ ਲੈ ਕੇ ਕਾਫ਼ੀ ਦਿੱਕਤਾਂ ਆ ਰਹੀਆਂ ਹਨ ਜਿਸ ਤੋਂ ਬਾਅਦ ਮਸਲੇ ਦੇ ਹੱਲ ਲਈ ਖੁਦ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਮਾਨ ਸੰਭਾਲਣੀ ਸ਼ੁਰੂ ਕਰ ਦਿੱਤੀ ਹੈ। ਇਸ ਦੇ ਤਹਿਤ ਹੁਣ ਪ੍ਰਧਾਨ ਮੰਤਰੀ ਨੇ 28 ਅਗਸਤ ਨੂੰ ਮੀਟਿੰਗ ਸੱਦੀ ਹੈ।

  • Punjab Weather Update: ਪੰਜਾਬ ਵਿੱਚ ਮੀਂਹ ਦਾ ਕਹਿਰ ਲਗਾਤਾਰ ਜਾਰੀ  ਹੈ। ਇਸ ਦੌਰਾਨ ਤਾਪਮਾਨ ਵਿੱਚ ਵੀ ਗਿਰਾਵਟ ਦਰਜ ਕੀਤੀ ਗਈ ਹੈ। ਮੀਂਹ ਕਰਕੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਇਸ ਵੇਲੇ ਹਰ ਪਾਸੇ ਪਾਣੀ ਹੀ ਪਾਣੀ ਹੋਇਆ ਹੈ।  ਪੰਜਾਬ ਵਿੱਚ ਅੱਜ ਬੁੱਧਵਾਰ ਨੂੰ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਸੂਬੇ ਵਿੱਚ ਅੱਜ ਵੀ ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। 27 ਅਗਸਤ ਦੀ ਸਵੇਰ ਤੱਕ ਪੰਜਾਬ ਵਿੱਚ 24 ਘੰਟਿਆਂ ਵਿੱਚ ਔਸਤਨ 11.8 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ। ਮੰਗਲਵਾਰ ਨੂੰ ਹੋਈ ਬਾਰਿਸ਼ ਤੋਂ ਬਾਅਦ ਪੰਜਾਬ ਦੇ ਤਾਪਮਾਨ 'ਚ 1.8 ਡਿਗਰੀ ਦੀ ਗਿਰਾਵਟ ਦੇਖਣ ਨੂੰ ਮਿਲੀ ਹੈ। ਰੂਪਨਗਰ ਵਿੱਚ ਸਭ ਤੋਂ ਵੱਧ ਤਾਪਮਾਨ 37.1 ਡਿਗਰੀ ਦਰਜ ਕੀਤਾ ਗਿਆ।

  • ਕੇਂਦਰ ਸਰਕਾਰ ਦੇ ਸਿੱਖਿਆ ਮੰਤਰਾਲੇ ਦੇ ਸਕੂਲ ਸਿੱਖਿਆ ਅਤੇ ਸਾਖਰਤਾ ਵਿਭਾਗ ਵੱਲੋਂ ਦੇਸ਼ ਭਰ ਦੇ 50 ਅਧਿਆਪਕਾਂ ਨੂੰ ਅਧਿਆਪਕ ਦਿਵਸ 'ਤੇ ਰਾਸ਼ਟਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾਵੇਗਾ। ਇਨ੍ਹਾਂ ਅਧਿਆਪਕਾਂ ਵਿੱਚੋਂ ਦੋ ਅਧਿਆਪਕ ਪੰਜਾਬ ਨਾਲ ਸਬੰਧਤ ਹਨ, ਜਿਨ੍ਹਾਂ ਵਿੱਚੋਂ ਇੱਕ ਪੰਕਜ ਕੁਮਾਰ ਗੋਇਲ ਜੋ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ, ਬਰਨਾਲਾ ਨਾਲ ਸਬੰਧਤ ਹੈ, ਜਦਕਿ ਦੂਜਾ ਅਧਿਆਪਕ ਰਾਜਿੰਦਰ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ ਕੋਠੀ ਇੰਦਰਾ ਸਿਹਬਾਲਾ ਗੋਨਿਆਣਾ ਮੰਡੀ ਬਠਿੰਡਾ ਨਾਲ ਸਬੰਧਤ ਹੈ।

  • #ਨਵੀਂ ਦਿੱਲੀ: ਕਥਿਤ ਦਿੱਲੀ ਆਬਕਾਰੀ ਨੀਤੀ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਆਮ ਆਦਮੀ ਪਾਰਟੀ ਦੇ ਸਾਬਕਾ ਸੰਚਾਰ ਇੰਚਾਰਜ ਵਿਜੇ ਨਾਇਰ ਦੀ ਜ਼ਮਾਨਤ ਪਟੀਸ਼ਨ 'ਤੇ ਸੁਪਰੀਮ ਕੋਰਟ ਦੀ ਸੁਣਵਾਈ ਤੈਅ ਹੈ।

  • #ਨਵੀਂ ਦਿੱਲੀ: ਕਥਿਤ ਦਿੱਲੀ ਆਬਕਾਰੀ ਨੀਤੀ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਬੀਆਰਐਸ ਨੇਤਾ ਕੇ ਕਵਿਤਾ ਦੀ ਜ਼ਮਾਨਤ ਪਟੀਸ਼ਨ 'ਤੇ ਸੁਪਰੀਮ ਕੋਰਟ ਸੁਣਵਾਈ ਕਰੇਗੀ।

     

ZEENEWS TRENDING STORIES

By continuing to use the site, you agree to the use of cookies. You can find out more by Tapping this link