Punjab Breaking Live Updates: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਹੰਗਾਮੀ ਮੀਟਿੰਗ ਬੁਲਾਈ, ਜਾਣੋ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ
Advertisement
Article Detail0/zeephh/zeephh2485712

Punjab Breaking Live Updates: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਹੰਗਾਮੀ ਮੀਟਿੰਗ ਬੁਲਾਈ, ਜਾਣੋ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ

Punjab Breaking Live Updates:  ਪੰਜਾਬ ਦੀ ਸਿਆਸਤ, ਅਪਰਾਧ ਤੇ ਹੋਰ ਅਹਿਮ ਖਬਰਾਂ ਦੀ ਹਰ ਅਪਡੇਟਸ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜੀਟਲ ਪਲੇਟਫਾਰਮ ਨਾਲ ਜੁੜੇ ਰਹੋ। 

Punjab Breaking Live Updates: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਹੰਗਾਮੀ ਮੀਟਿੰਗ ਬੁਲਾਈ, ਜਾਣੋ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ
LIVE Blog

Punjab Breaking Live Updates: ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਦੀ ਰਾਜਨੀਤੀ, ਖੇਡਾਂ, ਅਪਰਾਧ ਅਤੇ ਮਨੋਰੰਜਨ ਜਗਤ ਨਾਲ ਜੁੜੀਆਂ ਹਰ ਖ਼ਬਰਾਂ ਬਾਰੇ ਜਾਣਨ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜ਼ੀਟਲ ਪਲੇਟਫਾਰਮ ਨਾਲ ਜੁੜੇ ਰਹੋ। ਇੱਥੇ ਤੁਹਾਨੂੰ ਦਿਨ ਭਰ ਵਿੱਚ ਕੀ-ਕੀ ਹੋ ਰਿਹਾ ਹੈ ਉਸ ਦੀ ਹਰ ਅਪਡੇਟਸ ਮਿਲੇਗੀ।
ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਅਤੇ ਜ਼ਿਲ੍ਹਾ ਪ੍ਰਧਾਨਾਂ ਦੀ ਹੰਗਾਮੀ ਮੀਟਿੰਗ ਬੁਲਾਈ ਗਈ ਹੈ। ਇਹ ਮੀਟਿੰਗ ਪਾਰਟੀ ਦੇ ਮੁੱਖ ਦਫ਼ਤਰ ਚੰਡੀਗੜ੍ਹ ਵਿਖੇ ਦੁਪਹਿਰ 12 ਵਜੇ ਹੋਵੇਗੀ। ਮੀਟਿੰਗ ਦੀ ਪ੍ਰਧਾਨਗੀ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਕਰਨਗੇ।
ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਅੱਜ ਅੰਮ੍ਰਿਤਸਰ ਦੀ ਅਦਾਲਤ ਵਿੱਚ ਪੇਸ਼ ਹੋ ਰਹੇ ਹਨ, ਤੁਹਾਨੂੰ ਦੱਸ ਦੇਈਏ ਕਿ ਬਿਕਰਮ ਮਜੀਠੀਆ ਨੇ ‘ਆਪ’ ਆਗੂ ਸੰਜੇ ਸਿੰਘ ਖ਼ਿਲਾਫ਼ ਮਾਣਹਾਨੀ ਦਾ ਕੇਸ ਦਾਇਰ ਕੀਤਾ ਸੀ, ਜਿਸ ਦੀ ਤਰੀਕ ਅੱਜ ਹੈ।

Punjab Breaking Live Updates

24 October 2024
09:29 AM

ਸੰਸਦ ਮੈਂਬਰ ਮਲਵਿੰਦਰ ਕੰਗ ਨੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਨੂੰ ਲਿਖਿਆ ਪੱਤਰ

ਸ੍ਰੀ ਅਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਲਵਿੰਦਰ ਕੰਗ ਨੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਨੂੰ ਪੱਤਰ ਲਿਖ ਕੇ ਪੰਜਾਬ ਯੂਨੀਵਰਸਿਟੀ ਵਿੱਚ ਸੈਨੇਟ ਚੋਣ ਨੋਟੀਫਿਕੇਸ਼ਨ ਸਮੇਂ ਸਿਰ ਕਰਵਾਉਣ ਲਈ ਦਖਲ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਉਪ ਰਾਸ਼ਟਰਪਤੀ ਨੂੰ ਅਪੀਲ ਕੀਤੀ ਲੋਕਤੰਤਰ ਪ੍ਰਕਿਰਿਆ ਨੂੰ ਬਰਕਰਾਰ ਰੱਖਿਆ ਜਾਣਾ ਚਾਹੀਦਾ।  ਪੰਜਾਬ ਯੂਨੀਵਰਸਿਟੀ ਦੀ ਖੁਦਮੁਖਤਿਆਰੀ ਅਤੇ ਇਤਿਹਾਸਕ ਵਿਰਾਸਤ ਨੂੰ ਆਉਣ ਵਾਲੀਆਂ ਪੀੜ੍ਹੀਆਂ ਲਈ ਸੁਰੱਖਿਅਤ ਰੱਖਿਆ ਜਾਣਾ ਚਾਹੀਦਾ ਹੈ।

 

09:08 AM

ਸੰਯੁਕਤ ਕਿਸਾਨ ਮੋਰਚਾ ਗੈਰ-ਸਿਆਸੀ ਅਤੇ ਕਿਸਾਨ ਮਜ਼ਦੂਰ ਮੋਰਚਾ ਝੋਨੇ ਦੀ ਖਰੀਦ ਅਤੇ ਲਿਫਟਿੰਗ ਨਾਲ ਸਬੰਧਤ ਸਮੱਸਿਆਵਾਂ ਨੂੰ ਲੈ ਕੇ ਦੁਪਹਿਰ 11 ਵਜੇ ਕਿਸਾਨ ਭਵਨ ਵਿਖੇ ਪ੍ਰੈਸ ਕਾਨਫਰੰਸ ਕਰਕੇ ਅਗਲੇ ਸੰਘਰਸ਼ ਦਾ ਐਲਾਨ ਕਰੇਗਾ।

08:55 AM

ਭੋਗਪੁਰ ਕਤਲ ਕਾਂਡ ਦਾ ਮੁਲਜ਼ਮ ਚੰਡੀਗੜ੍ਹ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਗ੍ਰਿਫਤਾਰ
ਜਲੰਧਰ ਦਿਹਾਤੀ ਪੁਲਿਸ ਨੇ ਭੋਗਪੁਰ ਕਤਲ ਕਾਂਡ ਨੂੰ ਮੁੱਖ ਮੁਲਜ਼ਮ ਨੂੰ ਚੰਡੀਗੜ੍ਹ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਗ੍ਰਿਫਤਾਰ ਕਰਕੇ ਮਾਮਲਾ ਸੁਲਝਾ ਲਿਆ ਹੈ। ਪੁਲਿਸ ਵੱਲੋਂ ਪੰਜ ਹਥਿਆਰ ਬਰਾਮਦ ਕੀਤੇ ਗਏ ਹਨ ਅਤੇ ਮੁਜ਼ੱਫਰਪੁਰ, ਬਿਹਾਰ ਤੋਂ ਮੁਢਲੇ ਸਪਲਾਇਰ ਨੂੰ ਵੀ ਫੜਿਆ ਗਿਆ ਹੈ। ਸੰਗਠਿਤ ਅਪਰਾਧਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੇ ਨੈਟਵਰਕ ਵਿੱਚ ਸ਼ਾਮਲ ਸਾਰੇ ਵਿਰੁਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

08:29 AM

ਸਾਬਕਾ ਵਿਧਾਇਕਾ ਸਤਿਕਾਰ ਕੌਰ ਦੀ ਅੱਜ ਹੋਵੇਗੀ ਪੇਸ਼ੀ

ਚਿੱਟੇ ਸਮੇਤ ਗ੍ਰਿਫਤਾਰ ਸਾਬਕਾ  ਵਿਧਾਇਕਾ ਸਤਿਕਾਰ ਕੌਰ ਦੀ ਅੱਜ ਅਦਾਲਤ ਵਿੱਚ ਪੇਸ਼ੀ ਹੋਵੇਗੀ।

08:15 AM

ਸੀਐਮ ਮਾਨ ਬਲਵੰਤ ਗਾਰਗੀ ਆਡੀਟੋਰੀਅਮ ਦਾ ਅੱਜ ਕਰਨਗੇ ਉਦਘਾਟਨ
ਮੁੱਖ ਮੰਤਰੀ ਭਗਵੰਤ ਮਾਨ ਬਠਿੰਡਾ ਦੌਰੇ 'ਤੇ ਹਨ। ਇਸ ਦੌਰਾਨ ਸੀਐਮ ਮਾਨ ਬਲਵੰਤ ਗਾਰਗੀ ਆਡੀਟੋਰੀਅਮ ਦਾ ਉਦਘਾਟਨ ਵੀ ਕਰਨਗੇ। ਪ੍ਰਸਿੱਧ ਪੰਜਾਬੀ ਨਾਟਕਕਾਰ ਬਲਵੰਤ ਗਾਰਗੀ ਨੂੰ ਸਮਰਪਿਤ ਇਸ ਆਡੀਟੋਰੀਅਮ ਵਿੱਚ 837 ਸੀਟਾਂ ਦਾ ਪ੍ਰਬੰਧ ਕੀਤਾ ਗਿਆ ਹੈ। 30 ਕਰੋੜ ਦੀ ਲਾਗਤ ਨਾਲ ਬਣੇ ਆਡੀਟੋਰੀਅਮ ਨੂੰ ਮੁੱਖ ਮੰਤਰੀ ਅੱਜ ਬਠਿੰਡਾ ਵਾਸੀਆਂ ਨੂੰ ਸੌਂਪਣਗੇ।

08:07 AM

ਸੀਐਮ ਭਗਵੰਤ ਮਾਨ ਅੱਜ ਬਠਿੰਡਾ ਵਿੱਚ ਸਕੂਲ ਦੀ ਇਮਾਰਤ ਦਾ ਕਰਨਗੇ ਉਦਘਾਟਨ
ਮੁੱਖ ਮੰਤਰੀ ਭਗਵੰਤ ਮਾਨ ਅੱਜ ਬਠਿੰਡਾ ਦਾ ਦੌਰਾ ਕਰਨਗੇ। ਇਸ ਦੌਰੇ ਦੌਰਾਨ ਸੀਐਮ ਮਾਨ ਸ਼ਹੀਦ ਮੇਜਰ ਰਵੀ ਇੰਦਰ ਸਰਕਾਰੀ ਕੰਨਿਆ ਸੈਕੰਡਰੀ ਸਕੂਲ ਦੀ ਪੰਜ ਮੰਜ਼ਿਲਾ ਨਵੀਂ ਇਮਾਰਤ ਦਾ ਉਦਘਾਟਨ ਕਰਨਗੇ। 73 ਕਮਰਿਆਂ ਵਾਲੀ ਪੰਜ ਮੰਜ਼ਿਲਾ ਇਮਾਰਤ 11 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਈ ਹੈ। 

08:05 AM

ਗਿੱਦੜਬਾਹਾ ਤੋਂ ਭਾਜਪਾ ਉਮੀਦਵਾਰ ਮਨਪ੍ਰੀਤ ਸਿੰਘ ਬਾਦਲ ਅੱਜ ਨਾਮਜ਼ਦਗੀ ਕਰਨਗੇ ਦਾਖਲ

ਭਾਜਪਾ ਵੱਲੋਂ ਗਿੱਦੜਬਾਹਾ ਜ਼ਿਮਨੀ ਚੋਣ ਲਈ ਐਲਾਨੇ ਗਏ ਉਮੀਦਵਾਰ ਮਨਪ੍ਰੀਤ ਸਿੰਘ ਬਾਦਲ ਅੱਜ ਆਪਣੀ ਨਾਮਜ਼ਦਗੀ ਦਾਖਲ ਕਰਨਗੇ।

08:03 AM

ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ
ਫਰੀਦਕੋਟ ਦੇ ਪਿੰਡ ਸਧਾਵਾਲਾ ਵਿੱਚ ਇਕ 30 ਸਾਲ ਦੇ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਰਣਜੀਤ ਸਿੰਘ ਉਰਫ ਮਨੀ ਪੁੱਤਰ ਗੁਰਚਰਨ ਸਿੰਘ ਵਜੋਂ ਹੋਈ। ਗੁਰਚਰਨ ਦੋ ਬੱਚਿਆਂ ਦਾ ਪਿਓ ਸੀ।

 

08:02 AM

ਫ਼ਿਰੋਜ਼ਪੁਰ 'ਚ ਪਰਾਲੀ ਸਾੜਨ ਦੇ ਮਾਮਲੇ 'ਚ ਪੁਲਿਸ ਨੇ 114 ਦੇ ਕਰੀਬ ਮੁਕੱਦਮੇ ਦਰਜ ਕੀਤੇ
ਕਈ ਕਿਸਾਨ ਝੋਨੇ ਦੀ ਫ਼ਸਲ ਦੀ ਕਟਾਈ ਤੋਂ ਬਾਅਦ ਬਚੀ ਪਰਾਲੀ ਨੂੰ ਅੱਗ ਲਗਾ ਰਹੇ ਹਨ, ਜਿਸ ਕਾਰਨ ਫ਼ਿਰੋਜ਼ਪੁਰ ਪੁਲਿਸ ਵੱਲੋਂ ਵੱਖ-ਵੱਖ ਥਾਣਿਆਂ ਵਿੱਚ 114 ਦੇ ਕਰੀਬ ਕੇਸ ਦਰਜ ਕੀਤੇ ਗਏ ਹਨ। ਐਸਐਸਪੀ ਸੌਮਿਆ ਮਿਸ਼ਰਾ ਨੇ ਕਿਹਾ ਕਿ ਅਸੀਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਜਾਗਰੂਕ ਕਰਨ ਲਈ ਪਿਛਲੇ ਦੋ ਮਹੀਨਿਆਂ ਤੋਂ ਸੈਮੀਨਾਰ ਕਰ ਰਹੇ ਹਾਂ।

Trending news