Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚ
Advertisement
Article Detail0/zeephh/zeephh2436594

Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚ

Punjab Breaking News Live Updates: ਪੰਜਾਬ ਦੀ ਸਿਆਸਤ, ਅਪਰਾਧ ਤੇ ਹੋਰ ਅਹਿਮ ਖਬਰਾਂ ਦੀ ਹਰ ਅਪਡੇਟਸ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜੀਟਲ ਪਲੇਟਫਾਰਮ ਨਾਲ ਜੁੜੇ ਰਹੋ।  

Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚ
LIVE Blog

Punjab Breaking News Live Updates: ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਦੀ ਰਾਜਨੀਤੀ, ਖੇਡਾਂ, ਅਪਰਾਧ ਅਤੇ ਮਨੋਰੰਜਨ ਜਗਤ ਨਾਲ ਜੁੜੀਆਂ ਹਰ ਖ਼ਬਰਾਂ ਬਾਰੇ ਜਾਣਨ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜ਼ੀਟਲ ਪਲੇਟਫਾਰਮ ਨਾਲ ਜੁੜੇ ਰਹੋ। ਇੱਥੇ ਤੁਹਾਨੂੰ ਦਿਨ ਭਰ ਵਿੱਚ ਕੀ-ਕੀ ਹੋ ਰਿਹਾ ਹੈ ਉਸ ਦੀ ਹਰ ਅਪਡੇਟਸ ਮਿਲੇਗੀ।

19 September 2024
11:18 AM

ਆਤਿਸ਼ੀ ਦੀ ਕੈਬਨਿਟ ਵਿੱਚ ਕਿਸ ਨੂੰ ਜਗ੍ਹਾ ਮਿਲੇਗੀ। ਇਸ ਦਾ ਫੈਸਲਾ ਥੋੜ੍ਹੀ ਦੇਰ ਵਿੱਚ ਹੋ ਸਕਦਾ ਹੈ। ਦਿੱਲੀ ਕੈਬਨਿਟ ਦੇ ਮੰਤਰੀਆਂ ਦਾ ਜਲਦ ਐਲਾਨ ਹੋ ਸਕਦਾ ਹੈ।

11:04 AM

Fazilka News: ਗਣਪਤੀ ਵਿਸਰਜਨ ਦੌਰਾਨ ਦੋ ਗੁੱਟਾਂ ਵਿਚਾਲੇ ਝਗੜਾ, ਲੋਕਾਂ ਨੇ ਮੌਕੇ 'ਤੇ ਮੌਜੂਦ ਸੀਆਈਡੀ ਅਧਿਕਾਰੀ ਨਾਲ ਕੀਤੀ ਕੁੱਟਮਾਰ

ਫਾਜ਼ਿਲਕਾ ਦੇ ਪਿੰਡ ਖੂਈਖੇੜਾ ਨੇੜੇ ਗੰਗ ਨਹਿਰ 'ਤੇ ਗਣਪਤੀ ਵਿਸਰਜਨ ਦੌਰਾਨ ਦੋ ਗੁੱਟਾਂ ਵਿਚਾਲੇ ਝਗੜਾ ਹੋ ਗਿਆ। ਲੜਾਈ ਨੂੰ ਦੇਖਦੇ ਹੀ ਮੌਕੇ 'ਤੇ ਮੌਜੂਦ ਸੀਆਈਡੀ ਅਧਿਕਾਰੀ ਨੇ ਝਗੜੇ ਦੀ ਵੀਡੀਓ ਬਣਾਉਣ ਲਈ ਆਪਣਾ ਮੋਬਾਈਲ ਵੀ ਕੱਢ ਲਿਆ। ਲੋਕਾਂ ਨੇ ਵੀਡੀਓ ਬਣਦੇ ਦੇਖ ਕੇ ਸੀਆਈਡੀ ਅਧਿਕਾਰੀ 'ਤੇ ਹਮਲਾ ਕੀਤਾ ਗਿਆ, ਜਿਸ ਤੋਂ ਬਾਅਦ ਅਧਿਕਾਰੀ ਨੂੰ ਇਲਾਜ ਲਈ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਪਰਚਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤਾ ਹੈ।

10:15 AM

Gurdaspur News: ਕਾਹਨੋਵਾਨ ਬਲਾਕ ਦੇ ਪਿੰਡ ਗੋਰਸੀਆਂ ਵਿੱਚ ਚੀਤੇ ਦੀ ਦਹਿਸ਼ਤ

ਗੁਰਦਾਸਪੁਰ 'ਚ ਪੈਂਦੇ ਕਾਹਨੋਵਾਨ ਬਲਾਕ ਦੇ ਪਿੰਡ ਗੋਰਸੀਆਂ ਵਿੱਚ ਚੀਤੇ ਦੀ ਦਹਿਸ਼ਤ ਨਾਲ ਲੋਕ ਕਾਫੀ ਜ਼ਿਆਦਾ ਸਹਿਮ ਗਏ ਹਨ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਚੀਤੇ ਵਰਗਾ ਜਾਨਵਰ ਵੇਖਿਆ ਗਿਆ ਹੈ। ਕਰੀਬ 10 ਦਿਨ ਪਹਿਲਾਂ ਤੋਂ ਆਲੇ ਦੁਆਲੇ ਦੇ ਪਿੰਡਾਂ ਵਿੱਚ ਚੀਤੇ ਦੀ ਦਹਿਸ਼ਤ ਸੁਣਨ ਨੂੰ ਮਿਲੀ ਸੀ।। ਕੁਝ ਦਿਨ ਪਹਿਲਾਂ ਪਿੰਡ ਭੱਟੀਆਂ ਦੇ ਲੋਕਾਂ ਵੱਲੋਂ ਇਸ ਦੀ ਇੱਕ ਵੀਡੀਓ ਜਾਰੀ ਕੀਤੀ ਗਈ ਸੀ ਅਤੇ ਅੱਜ ਨੇੜੇ ਦੇ ਪਿੰਡ ਗੋਰਸੀਆਂ ਦੇ ਲੋਕਾਂ ਨੇ ਇਹ ਵੀਡੀਓ ਜਾਰੀ ਕੀਤੀ ਹੈ।

10:02 AM

Mohali News: 3B2 ਮਾਰਕੀਟ ਦੇ 15 ਦੁਕਾਨਦਾਰਾਂ 'ਤੇ ਹੋਇਆ ਪਰਚ ਦਰਜ

ਮੋਹਾਲੀ ਪੁਲਿਸ ਵੱਲੋਂ ਵੱਡੀ ਕਾਰਵਾਈ ਕਰਦੇ ਹੋਏ 3b2 ਦੀ ਮਾਰਕੀਟ ਵਿੱਚ 15 ਬੂਥਾਂ ਦੇ ਦੁਕਾਨਦਾਰਾਂ 'ਤੇ ਸਰਕਾਰੀ ਪ੍ਰਾਪਰਟੀ ਨੂੰ ਨੁਕਸਾਨ ਪਹੁੰਚਾਉਣ ਦੇ ਚਲਦਿਆਂ ਮੁਕਦਮਾ ਦਰਜ ਹੋਇਆ ਹੈ। ਐਫਆਈਆਰ ਮੁਤਾਬਿਕ ਖਾਣ ਪੀਣ ਵਾਲੀਆਂ ਦੁਕਾਨਾਂ ਵੱਲੋਂ ਸਰਕਾਰੀ ਸਟਰਾਮ ਲਾਈਨ ਨੂੰ ਨੁਕਸਾਨ ਪਹੁੰਚਾ ਕੇ ਆਪਣਾ ਵੇਸਟ ਸਮਾਨ ਸਟਰਾਮ ਲਾਈਨਾਂ ਵਿੱਚ ਸੁੱਟਿਆ ਜਾਂਦਾ ਸੀ। ਜਿਸ ਕਾਰਨ ਬਰਸਾਤੀ ਮੌਸਮ ਵਿੱਚ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਅਤੇ ਭਾਰੀ ਬਰਸਾਤ ਤੋਂ ਬਾਅਦ ਪਾਣੀ ਦਾ ਨਿਕਾਸ ਨਾ ਹੋਣ ਕਾਰਨ ਜਲ ਪ੍ਰਭਾਵ ਦੀ ਸਥਿਤੀ ਸ਼ਹਿਰ ਵਿੱਚ ਬਣੀ ਹੋਈ ਸੀ।

09:46 AM

Moga News: ਮੋਗਾ ਪੁਲਿਸ ਵੱਲੋਂ ਪ੍ਰੋਗਰਾਮ CAADA ਤਹਿਤ ਸਾਈਕਲ ਰੈਲੀ ਕੱਢੀ ਗਈ

ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ ਅਤੇ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਜਾਗਰੂਕ ਕਰਨ ਸਬੰਧੀ ਮੋਗਾ ਪੁਲਿਸ ਵੱਲੋਂ ਪ੍ਰੋਗਰਾਮ CAADA (ਕੰਪਰੀਂਹੈਂਸਿਵ ਐਕਸ਼ਨ ਅਗੇਂਸਟ ਡਰੱਗ ਅਬਯੂਸ) ਦੇ ਤਹਿਤ ਅੱਜ ਸਵੇਰੇ ਕੱਢੀ ਗਈ ਸਾਈਕਲ ਰੈਲੀ ਅਤੇ ਸਪੋਰਟਸ ਮੀਟ ਕਰਵਾਈ ਗਈ । ਇਸ ਮੌਕੇ ਮੋਗਾ ਪੁਲਿਸ ਦੇ ਐਸਐਸਪੀ ਡਾਕਟਰ ਅੰਕੁਰ ਗੁਪਤਾ ਸਮੇਤ ਪੁਲਿਸ ਦੇ ਆਲਾ ਅਧਿਕਾਰੀ ਅਤੇ ਮਹਿਲਾ ਪੁਲਿਸ ਮੁਲਾਜ਼ਮਾਂ ਨੇ ਵੀ ਲਿਆ ਹਿੱਸਾ।

 

09:04 AM

IND VS BAN Test Match: ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਪਹਿਲਾ ਟੈਸਟ ਮੈਚ

ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਚੇਨਈ ਵਿਖੇ ਖੇਡਿਆ ਜਾਵੇਗਾ। ਬੰਗਲਾਦੇਸ਼ ਨੇ ਟੈਸਟ ਮੈਚ ਟਾਸ ਜਿੱਤ ਕੇ ਪਹਿਲਾ ਗੇਂਦਬਾਜ਼ੀ ਕਰਨ ਦਾ ਫੈਸਲਾ ਲਿਆ ਹੈ। 

08:51 AM

Punjab Breaking News Live Updates: ਤਰਨ ਤਾਰਨ ਵਿੱਚ ਪੰਜਾਬ ਪੁਲਿਸ ਨੇ ਫਿਰੌਤੀ ਮੰਗਣ ਵਾਲੇ ਗੈਂਗਸਟਰਾਂ ਦਾ ਕੀਤਾ ਐਨਕਾਊਂਟਰ

ਤਰਨਤਾਰਨ ਦੇ ਪੱਟੀ ਦੇ ਪਿੰਡ ਮੁੱਠਿਆਂ ਵਾਲੇ ਨੇੜੇ ਗੈਂਗਸਟਰਾਂ ਵੱਲੋਂ ਪੁਲਿਸ ਉੱਤੇ ਤਾਬੜਤੋੜ ਗੋਲੀਆਂ ਚਲਾਉਣ ਦੀ ਖਬਰ ਸਾਹਮਣੇ ਆਈ ਹੈ। ਦੱਸ ਦਈਏ ਕਿ ਗੈਂਗਸਟਰਾਂ ਨੇ ਪਹਿਲਾਂ ਪੁਲਿਸ ’ਤੇ ਸਿੱਧੀਆਂ ਗੋਲੀਆਂ ਚਲਾਈਆਂ। ਜਿਸ ਵਿੱਚ ਪੁਲਿਸ ਵੱਲੋਂ ਜਵਾਬੀ ਕਾਰਵਾਈ ’ਚ ਗੋਲੀ ਲੱਗਣ ਕਾਰਨ ਇੱਕ ਗੈਂਗਸਟਰ ਜ਼ਖ਼ਮੀ ਦੱਸਿਆ ਜਾ ਰਿਹਾ ਹੈ ਜਦਕਿ ਦੂਸਰੇ ਨੂੰ ਪੁਲਿਸ ਨੇ ਕਾਬੂ ਕਰ ਲਿਆ ਹੈ।

07:52 AM

Punjab Breaking News Live Updates: ਜਗਤਾਰ ਸਿੰਘ ਜੱਗੀ ਜੌਹਲ ਦੀਆਂ ਦਿੱਲੀ ਹਾਈ ਕੋਰਟ ਵਲੋਂ 7 ਕੇਸਾਂ ਚ ਜਮਾਨਤਾਂ ਖਾਰਜ

ਦਿੱਲੀ ਹਾਈ ਕੋਰਟ ਨੇ ਬੁੱਧਵਾਰ ਨੂੰ ਬ੍ਰਿਟਿਸ਼ ਸਿੱਖ ਨਾਗਰਿਕ ਜਗਤਾਰ ਸਿੰਘ ਜੌਹਲ ਨੂੰ ਅੱਤਵਾਦ ਵਿਰੋਧੀ ਕਾਨੂੰਨ ਯੂ.ਏ.ਪੀ.ਏ. ਤਹਿਤ ਦਰਜ ਕਈ ਮਾਮਲਿਆਂ ਵਿੱਚ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ। ਜਸਟਿਸ ਪ੍ਰਤਿਭਾ ਐਮ ਸਿੰਘ ਦੀ ਅਗਵਾਈ ਵਾਲੇ ਬੈਂਚ ਨੇ 2016-2017 ਵਿੱਚ ਪੰਜਾਬ ਦੇ ਲੁਧਿਆਣਾ ਅਤੇ ਜਲੰਧਰ ਜ਼ਿਲ੍ਹਿਆਂ ਵਿੱਚ ਕਥਿਤ ਟਾਰਗੇਟ ਕਿਲਿੰਗ ਅਤੇ ਕਤਲ ਦੀਆਂ ਕੋਸ਼ਿਸ਼ਾਂ ਦੇ ਸਬੰਧ ਵਿੱਚ ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਦੁਆਰਾ ਜਾਂਚ ਕੀਤੇ ਜਾ ਰਹੇ ਸੱਤ ਮਾਮਲਿਆਂ ਵਿੱਚ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ ਜੌਹਲ ਵੱਲੋਂ ਹੇਠਲੀ ਅਦਾਲਤ ਦੇ ਹੁਕਮਾਂ ਵਿਰੁੱਧ ਦਾਇਰ ਦਾਇਰ ਖਾਰਜ ਕਰ ਦਿੱਤਾ ਗਿਆ।

07:34 AM

IND vs BAN 1st Test Match: ਭਾਰਤ ਅਤੇ ਬੰਗਲਾਦੇਸ਼ ਵਿੱਚ ਦੋ ਟੈਸਟ ਮੈਚਾਂ ਦੀ ਲੜੀ ਅੱਜ ਤੋਂ ਸ਼ੁਰੂ

ਭਾਰਤੀ ਕ੍ਰਿਕਟ ਟੀਮ ਅਤੇ ਬੰਗਲਾਦੇਸ਼ ਕ੍ਰਿਕਟ ਟੀਮ ਵਿਚਕਾਰ ਦੋ ਟੈਸਟ ਮੈਚਾਂ ਦੀ ਲੜੀ (India vs Bangladesh Test Series 2024) ਅੱਜ ਤੋਂ ਸ਼ੁਰੂ ਹੋ ਰਹੀ ਹੈ। ਪਹਿਲਾ ਟੈਸਟ ਮੈਚ ਚੇਨਈ ਦੇ ਐੱਮਏ ਚਿਦੰਬਰਮ ਸਟੇਡੀਅਮ 'ਚ ਖੇਡਿਆ ਜਾਵੇਗਾ।

07:23 AM

Punjab Breaking News Live Updates: ਬਹਿਬਲ ਕਲਾਂ ਇਨਸਾਫ਼ ਮੋਰਚਾ ਦੇ ਆਗੂ ਸੁਖਰਾਜ ਸਿੰਘ ਤੋਂ ਅੱਜ ਪੁੱਛਗਿੱਛ ਕਰੇਗੀ NIA

ਬਹਿਬਲ ਕਲਾਂ ਇਨਸਾਫ਼ ਮੋਰਚਾ ਦੇ ਆਗੂ ਸੁਖਰਾਜ ਸਿੰਘ ਨੂੰ NIA ਨੇ ਦਿੱਲੀ ਤਲਬ ਕੀਤਾ ਗਿਆ। ਸੁਖਰਾਜ ਸਿੰਘ ਤੋਂ NIA ਦੀ ਟੀਮ ਅੱਜ ਪੁੱਛਗਿੱਛ ਕਰੇਗੀ। ਦੱਸਦਈਏ ਕਿ ਫਰੀਦਕੋਟ ਜ਼ਿਲ੍ਹੇ ਦੇ ਬਰਗਾੜੀ ਵਿੱਚ 14 ਅਕਤੂਬਰ 2015 ਨੂੰ ਬਹਿਬਲ ਕਲਾਂ ਵਿੱਚ ਹੋਈ ਬੇਅਦਬੀ ਦੀ ਘਟਨਾ ਦੇ ਵਿਰੋਧ ਵਿੱਚ ਪ੍ਰਦਰਸ਼ਨ ਕਰ ਰਹੇ ਲੋਕਾਂ ਤੇ ਗੋਲੀ ਚਲਾ ਦਿੱਤੀ ਸੀ। ਇਸ ਗੋਲੀਬਾਰੀ ਵਿੱਚ ਦੋ ਸਿੱਖ ਪ੍ਰਦਰਸ਼ਨਕਾਰੀ, ਪਿੰਡ ਸਰਾਵਾਂ ਦੇ ਗੁਰਜੀਤ ਸਿੰਘ ਅਤੇ ਫਰੀਦਕੋਟ ਜ਼ਿਲ੍ਹੇ ਦੇ ਪਿੰਡ ਨਿਆਮੀਵਾਲਾ ਦੇ ਕ੍ਰਿਸ਼ਨ ਭਗਵਾਨ ਸਿੰਘ ਦੀ ਮੌਤ ਹੋ ਗਈ ਸੀ। ਸੁਖਰਾਜ ਸਿੰਘ ਕ੍ਰਿਸ਼ਨ ਭਗਵਾਨ ਸਿੰਘ ਦਾ ਪੁੱਤਰ ਹੈ।

07:21 AM

Punjab Breaking News Live Updates: ਮੁੱਖ ਮੰਤਰੀ ਮਾਨ ਨੇ ਕੇਂਦਰੀ ਮੰਤਰੀ ਪ੍ਰਹਲਾਦ ਜੋਸ਼ੀ ਨੂੰ ਪੱਤਰ ਲਿਖਿਆ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਮੰਤਰੀ ਪ੍ਰਹਲਾਦ ਜੋਸ਼ੀ ਨੂੰ ਪੱਤਰ ਲਿਖਿਆ ਹੈ। ਭਗਵੰਤ ਮਾਨ ਨੇ ਐਫਸੀਆਈ ਦੇ ਗੁਦਾਮਾਂ ਵਿੱਚ ਸਟੋਰੇਜ਼ ਦੀ ਸਮੱਸਿਆ ਨੂੰ ਸੁਲਝਾਉਣ ਉਤੇ ਜ਼ੋਰ ਦਿੱਤਾ ਹੈ। ਮੁੱਖ ਮੰਤਰੀ ਨੇ ਹਰ ਮਹੀਨੇ ਘੱਟ ਤੋਂ ਘੱਟ 20 ਲੱਖ ਰੁਪਏ ਮੈਟ੍ਰਿਕ ਟਨ ਚੌਲ ਨੂੰ ਲਿਫਟ ਕਰਵਾਉਣ ਦੀ ਮੰਗ ਕੀਤੀ ਹੈ।

 

07:17 AM

Haryana Election Breaking News Live Updates: ਹਰਿਆਣਾ ਵਿਧਾਨ ਸਭਾ ਚੋਣਾਂ 2024 ਲਈ ਭਾਜਪਾ ਦਾ ਸੰਕਲਪ ਪੱਤਰ

ਹਰਿਆਣਾ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਪੱਬਾਂ ਭਾਰ 'ਤੇ ਹਨ। ਬੀਤੇ ਦਿਨ ਕਾਂਗਰਸ ਅਤੇ ਆਪਣਾ ਗਰੰਟੀ ਪੱਤਰ ਜਾਰੀ ਕੀਤੀ ਗਿਆ। ਅੱਜ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਅਤੇ ਕੇਂਦਰੀ ਮੰਤਰੀ ਜੇਪੀ ਨੱਡਾ ਅੱਜ ਸਵੇਰੇ 11:30 ਵਜੇ ਭਾਜਪਾ ਮੀਡੀਆ ਸੈਂਟਰ, ਰੋਹਤਕ ਵਿਖੇ ਹਰਿਆਣਾ ਵਿਧਾਨ ਸਭਾ ਚੋਣਾਂ 2024 ਲਈ ਭਾਜਪਾ ਦਾ ਸੰਕਲਪ ਪੱਤਰ ਜਾਰੀ ਕਰਨਗੇ।

07:12 AM

Punjab Breaking News Live Updates: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਜੰਮੂ-ਕਸ਼ਮੀਰ ਵਿੱਚ

ਜੰਮੂ ਅਤੇ ਕਸ਼ਮੀਰ ਵਿੱਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਮਾਹੌਲ ਪੂਰੀ ਤਰ੍ਹਾਂ ਭਖਿਆ ਹੋਇਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਜੰਮੂ-ਕਸ਼ਮੀਰ ਵਿੱਚ ਦੋ ਰੈਲੀਆਂ ਨੂੰ ਸੰਬੋਧਨ ਕਰਨਗੇ। ਸ਼੍ਰੀਨਗਰ ਦੇ ਸ਼ੇਰ-ਏ-ਕਸ਼ਮੀਰ ਪਾਰਕ ਵਿੱਚ ਸਵੇਰੇ 11 ਵਜੇ ਇੱਕ ਰੈਲੀ ਨੂੰ ਸੰਬੋਧਨ ਕਰਨਗੇ। ਨਰਿੰਦਰ ਮੋਦੀ ਸ਼ਾਮ 4 ਵਜੇ ਜੰਮੂ ਦੇ ਕਟੜਾ ਵਿੱਚ ਇੱਕ ਰੈਲੀ ਨੂੰ ਸੰਬੋਧਨ ਕਰਨਗੇ।

Trending news