Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚ

रिया बावा May 13, 2024, 20:10 PM IST

ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਦੀ ਰਾਜਨੀਤੀ, ਖੇਡਾਂ, ਅਪਰਾਧ ਅਤੇ ਮਨੋਰੰਜਨ ਜਗਤ ਨਾਲ ਜੁੜੀਆਂ ਹਰ ਖ਼ਬਰਾਂ ਬਾਰੇ ਜਾਣਨ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜੀਟਲ ਪਲੇਟਫਾਰਮ ਨਾਲ ਜੁੜੇ ਰਹੋ। ਇੱਥੇ ਤੁਹਾਨੂੰ ਪਲ-ਪਲ ਦੀ ਅਪਡੇਟਸ ਮਿਲੇਗੀ। ਲੋਕ ਸਭਾ ਚੋਣਾਂ 2024 ਦੇ ਚੌਥੇ ਪੜਾਅ ਲਈ ਅੱਜ 10 ਰਾਜਾਂ ਅਤੇ ਕ

Punjab Haryana Himachal News 13 May 2024: ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਦੀ ਰਾਜਨੀਤੀ, ਖੇਡਾਂ, ਅਪਰਾਧ ਅਤੇ ਮਨੋਰੰਜਨ ਜਗਤ ਨਾਲ ਜੁੜੀਆਂ ਹਰ ਖ਼ਬਰਾਂ ਬਾਰੇ ਜਾਣਨ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜੀਟਲ ਪਲੇਟਫਾਰਮ ਨਾਲ ਜੁੜੇ ਰਹੋ। ਇੱਥੇ ਤੁਹਾਨੂੰ ਪਲ-ਪਲ ਦੀ ਅਪਡੇਟਸ ਮਿਲੇਗੀ।


ਲੋਕ ਸਭਾ ਚੋਣਾਂ 2024 ਦੇ ਚੌਥੇ ਪੜਾਅ ਲਈ ਅੱਜ 10 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀਆਂ 96 ਸੀਟਾਂ 'ਤੇ ਵੋਟਾਂ ਪੈਣੀਆਂ ਹਨ। ਆਮ ਚੋਣਾਂ ਦੇ ਚੌਥੇ ਪੜਾਅ 'ਚ ਆਂਧਰਾ ਪ੍ਰਦੇਸ਼ ਦੀਆਂ ਸਾਰੀਆਂ 25 ਸੀਟਾਂ, ਤੇਲੰਗਾਨਾ ਦੀਆਂ 17 ਸੀਟਾਂ, ਉੱਤਰ ਪ੍ਰਦੇਸ਼ ਦੀਆਂ 13, ਮਹਾਰਾਸ਼ਟਰ ਦੀਆਂ 11, ਪੱਛਮੀ ਬੰਗਾਲ ਦੀਆਂ 8, ਮੱਧ ਪ੍ਰਦੇਸ਼ ਦੀਆਂ 8, ਬਿਹਾਰ ਦੀਆਂ 5-5 ਸੀਟਾਂ 'ਤੇ ਵੋਟਰ ਭਾਗ ਲੈਣਗੇ। ਅਤੇ ਝਾਰਖੰਡ, ਓਡੀਸ਼ਾ ਵਿੱਚ 4 ਅਤੇ ਜੰਮੂ ਅਤੇ ਕਸ਼ਮੀਰ ਵਿੱਚ ਇੱਕ ਸੀਟ ਹੈ।

नवीनतम अद्यतन

  • Ropar News: ਵਿਜੈ ਇੰਦਰ ਸਿੰਗਲਾ ਨੇ ਭਰੇ ਨਾਮਜ਼ਦਗੀ ਪੱਤਰ

    ਲੋਕ ਸਭਾ ਹਲਕਾ ਸ਼੍ਰੀ ਅਨੰਦਪੁਰ ਸਾਹਿਬ ਤੋਂ ਉਮੀਦਾਵਰ ਵਿਜੈ ਇੰਦਰ ਸਿੰਗਲਾ ਨੇ ਨਾਮਜ਼ਦਗੀ ਫਾਰਮ ਭਰੇ। ਇਸ ਮੌਕੇ ਉਹਨਾਂ ਨਾਲ ਪਾਰਟੀ ਦੇ ਸੀਨੀਅਰ ਆਗੂ ਮੌਜੂਦ ਰਹੇ। ਜਿਨ੍ਹਾਂ ਵਿਚ ਸਾਬਕਾ ਵਿਧਾਨ ਸਭਾ ਸਪੀਕਰ ਕੰਵਰ ਪਾਲ ਰਾਣਾ, ਸਾਬਕਾ ਸਿਹਤ ਮੰਤਰੀ ਬਲਬੀਰ ਸਿੱਧੂ ਅਤੇ ਬਰਿੰਦਰ ਢਿੱਲੋ ਨਾਲ ਸਨ।

  • ਮੁੱਖ ਮੰਤਰੀ ਦਾ ਨਵਾਂਸ਼ਹਿਰ ਵਿੱਚ ਰੋਡ ਸ਼ੋਅ
    ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਵਾਂਸ਼ਹਿਰ ਪਹੁੰਚ ਗਏ ਹਨ। ਉਹ ਨਵਾਂਸ਼ਹਿਰ ਵਿੱਚ ਆਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਲਵਿੰਦਰ ਸਿੰਘ ਕੰਗ ਦੇ ਹੱਕ ਵਿੱਚ ਰੋਡ ਸ਼ੋਅ ਕੱਢ ਰਹੇ ਹਨ।

  • ਮੋਗਾ 'ਚ ਲੋਕ ਸਭਾ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਨੂੰ ਝਟਕਾ
    ਮੋਗਾ 'ਚ ਲੋਕ ਸਭਾ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਾ ਹੈ। ਸੂਬਾ ਮੀਤ ਪ੍ਰਧਾਨ ਸੁਖਵਿੰਦਰ ਸਿੰਘ ਬਰਾੜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਪਾਰਟੀ ਵਿੱਚ ਸ਼ਾਮਲ ਕਰਵਾਇਆ। ਵਿਧਾਇਕ ਮੋਗਾ ਡਾਕਟਰ ਅਮਨਦੀਪ ਅਰੋੜਾ ਅਤੇ ਵਿਧਾਇਕ ਧਰਮਕੋਟ ਦਵਿੰਦਰਜੀਤ ਸਿੰਘ ਲਾਡੀ ਢੋਸ ਨੇ ਮੁੱਖ ਭੂਮਿਕਾ ਨਿਭਾਈ।

     

  • ਲੁਧਿਆਣਾ ਤੋਂ 'ਆਪ' ਉਮੀਦਵਾਰ ਪਰਾਸ਼ਰ ਪੱਪੀ ਨੇ ਭਰੇ ਕਾਗਜ਼
    ਲੁਧਿਆਣਾ ਲੋਕ ਸਭਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਨੇ ਨਾਮਜ਼ਦਗੀ ਪੱਤਰ ਭਰ ਦਿੱਤੇ। ਉਨ੍ਹਾਂ ਨੇ ਸੁਰਜੀਤ ਪਾਤਰ ਦੇਹਾਂਤ ਉਤੇ ਦੁੱਖ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਨੇ ਕਿਹਾ ਕਿ ਬੈਂਸ ਭਰਾਵਾਂ ਦੇ ਕਾਂਗਰਸ ਵਿੱਚ ਸ਼ਾਮਿਲ ਹੋਣ ਦਾ ਕੋਈ ਫਰਕ ਨਹੀਂ ਪੈਂਦਾ। ਲੁਧਿਆਣਾ ਲੋਕ ਸਭਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਸ਼ੋਕ ਪਰਾਸ਼ਰ ਪਪੀ ਵੱਲੋਂ ਦੁਰਗਾ ਮਾਤਾ ਮੰਦਿਰ ਗੁਰਦੁਆਰਾ ਸਾਹਿਬ ਵਿੱਚ ਮੱਥਾ ਟੇਕਣ ਤੋਂ ਬਾਅਦ ਆਪਣੇ ਉਨ੍ਹਾਂ ਨੇ ਨਾਮਜ਼ਦਗੀ ਪੱਤਰ ਭਰੇ। ਉਨ੍ਹਾਂ ਨਾਲ ਵਿਧਾਇਕ ਦਲਜੀਤ ਸਿੰਘ ਗਰੇਵਾਲ, ਐਮਐਲਏ ਕੁਲਵੰਤ ਸਿੰਘ ਸਿੱਧੂ ਮੌਜੂਦ ਸਨ।

  • ਜਲੰਧਰ ਲੋਕ ਸਭਾ ਸੀਟ ਲਈ ਪਵਨ ਟੀਨੂੰ ਨੇ ਕਾਗਜ਼
    ਜਲੰਧਰ ਤੋਂ ਲੋਕ ਸਭਾ ਸੀਟ ਲਈ ਆਮ ਆਦਮੀ ਪਾਰਟੀ ਦੇ ਉਮੀਦਵਾਰ ਪਵਨ ਕੁਮਾਰ ਟੀਨੂੰ ਨੇ ਆਪਣੀ ਨਾਮਜ਼ਦਗੀ ਦਾਖ਼ਲ ਕਰ ਲਈ ਹੈ। ਟੀਨੂੰ ਨੇ ਰਿਟਰਨਿੰਗ ਅਫਸ ਡਾ. ਹਿਮਾਂਸ਼ੂ ਅਗਰਵਾਲ ਕੋਲ ਆਪਣੇ ਕਾਗਜ਼ ਜਮ੍ਹਾਂ ਕਰਵਾਏ।

  • ਬਸਪਾ ਆਗੂ ਨਿਤਿਨ ਨੰਦਾ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਸ਼ਾਮਲ

    ਅਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ ਹੋਰ ਮਜ਼ਬੂਤ ਹੋ ਗਈ ਹੈ। ਬਸਪਾ ਆਗੂ ਨਿਤਿਨ ਨੰਦਾ ਸਾਥੀਆਂ ਸਣੇ 'ਆਪ 'ਚ ਸ਼ਾਮਿਲ ਹੋ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਨੰਦਾ ਤੇ ਸਾਥੀਆਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ। ਕੈਬਨਿਟ ਮੰਤਰੀ ਹਰਜੋਤ ਬੈਂਸ ਵੀ ਮੌਜੂਦ ਸਨ। 2022 'ਚ ਅਨੰਦਪੁਰ ਸਾਹਿਬ ਤੋਂ ਬਸਪਾ ਅਕਾਲੀ ਦਲ ਦੇ ਗਠਜੋੜ ਤੋਂ ਨਿਤਿਨ ਨੰਦਾ ਚੋਣ ਲੜੇ ਸਨ।

  • ਫ਼ਿਰੋਜ਼ਪੁਰ ਲੋਕ ਸਭਾ ਸੀਟ ਤੋਂ ਭਾਜਪਾ ਉਮੀਦਵਾਰ ਰਾਣਾ ਗੁਰਮੀਤ ਸਿੰਘ ਸੋਢੀ ਨੇ ਨਾਮਜ਼ਦਗੀ ਕੀਤੀ ਦਾਖ਼ਲ
    ਫ਼ਿਰੋਜ਼ਪੁਰ ਲੋਕ ਸਭਾ ਸੀਟ ਤੋਂ ਭਾਜਪਾ ਉਮੀਦਵਾਰ ਰਾਣਾ ਗੁਰਮੀਤ ਸਿੰਘ ਸੋਢੀ ਨੇ ਨਾਮਜ਼ਦਗੀ ਦਾਖ਼ਲ ਕਰ ਦਿੱਤੀ ਹੈ। ਉਨ੍ਹਾਂ ਦੇ ਨਾਲ ਕੇਂਦਰੀ ਕੈਬਨਿਟ ਮੰਤਰੀ ਹਰਦੀਪ ਪੁਰੀ ਵੀ ਪੁੱਜੇ ਤੇ ਭਾਜਪਾ ਉਮੀਦਵਾਰ ਦੀ ਜਿੱਤ ਦਾ ਦਾਅਵਾ ਕੀਤਾ।

     

  • ਭਾਜਪਾ ਨੇ ਪੰਜਾਬ ਲਈ ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ
    ਲੋਕ ਸਭਾ ਚੋਣਾਂ ਲਈ ਭਾਜਪਾ ਨੇ ਪੰਜਾਬ ਦੇ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਵਿੱਚ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਪੀਐਮ ਨਰਿੰਦਰ ਮੋਦੀ, ਜੇਪੀ ਨੱਡਾ, ਅਮਿਤ ਸ਼ਾਹ, ਰਾਜਨਾਥ ਸਿੰਘ, ਸੀਐਮ ਨਾਇਬ ਸਿੰਘ ਸੈਣੀ ਤੇ ਜੋਗੀ ਅਦਿੱਤਿਆਨਾਥ ਦੇ ਨਾਮ ਸ਼ਾਮਲ ਹਨ।

  • 'ਆਪ' ਉਮੀਦਵਾਰ ਕਾਕਾ ਬਰਾੜ ਨੇ ਫਿਰੋਜ਼ਪੁਰ ਲੋਕ ਸਭਾ ਸੀਟ ਤੋਂ ਭਰੀ ਨਾਮਜ਼ਦਗੀ
    ਆਮ ਆਦਮੀ ਪਾਰਟੀ ਦੇ ਉਮੀਦਵਾਰ ਜਗਦੀਪ ਸਿੰਘ ਕਾਕਾ ਬਰਾੜ ਨੇ ਫ਼ਿਰੋਜ਼ਪੁਰ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਦਾਖ਼ਲ ਕੀਤੀ। ਫ਼ਿਰੋਜ਼ਪੁਰ ਲੋਕ ਸਭਾ ਸੀਟ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਜਗਦੀਪ ਸਿੰਘ ਕਾਕਾ ਬਰਾੜ ਨੇ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਲੈ ਕੇ ਲੋਕਾਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਉਨ੍ਹਾਂ ਨੂੰ ਲੋਕਾਂ ਵੱਲੋਂ ਭਰਪੂਰ ਪਿਆਰ ਮਿਲ ਰਿਹਾ ਹੈ।

  • ਸਵਰਨ ਸਲਾਰੀਆ ਆਮ ਆਦਮੀ ਪਾਰਟੀ ਵਿੱਚ ਸ਼ਾਮਲ

    ਗੁਰਦਾਸਪੁਰ 'ਚ ਆਮ ਆਦਮੀ ਪਾਰਟੀ ਹੋਰ ਮਜ਼ਬੂਤ ਹੋ ਗਈ ਹੈ। ਸਵਰਨ ਸਲਾਰੀਆ 'ਆਪ' 'ਚ ਸ਼ਾਮਿਲ ਹੋ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਸਲਾਰੀਆ ਨੂੰ ਆਪ ਵਿੱਚ ਸ਼ਾਮਿਲ ਕਰਵਾਇਆ। ਕਾਬਿਲੇਗੌਰ ਹੈ ਕਿ ਗੁਰਦਾਸਪੁਰ ਤੋਂ ਸਲਾਰੀਆ ਲੋਕ ਸਭਾ ਚੋਣਾਂ ਲੜ ਚੁੱਕੇ ਹਨ।

  • 'ਆਪ' ਉਮੀਦਵਾਰ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ ਨਾਮਜ਼ਦਗੀ ਕੀਤੀ ਦਾਖਲ

    ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ ਨੇ ਜ਼ਿਲ੍ਹਾ ਕੰਪਲੈਕਸ ਗੁਰਦਾਸਪੁਰ ਵਿੱਚ ਆਪਣਾ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ।

  • ਖਡੂਰ ਸਾਹਿਬ ਲੋਕ ਸਭਾ ਸੀਟ ਲਈ ਅਕਾਲੀ ਦਲ ਦੇ ਉਮੀਦਵਾਰ ਵਿਰਸਾ ਸਿੰਘ ਵਲਟੋਹਾ ਨੇ ਭਰੀ ਨਾਮਜ਼ਦਗੀ
    ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਵਿਰਸਾ ਸਿੰਘ ਵਲਟੋਹਾ ਨੇ ਨਾਮਜ਼ਦਗੀ ਦਾਖਲ ਕੀਤੀ। ਉਨ੍ਹਾਂ ਦੇ ਬੇਟੇ ਗੌਰਵਦੀਪ ਸਿਘ ਸੰਧੂ ਨੇ ਕਵਰਿੰਗ ਉਮੀਦਵਾਰ ਵਜੋਂ ਨਾਮਜ਼ਦਗੀ ਦਾਖਲ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ, ਹਰਮੀਤ ਸਿੰਘ ਸੰਧੂ ਵੀ ਮੌਜੂਦ ਸਨ।

  • ਚਰਨਜੀਤ ਚੰਨੀ ਨੂੰ ਬੀਬੀ ਜਗੀਰ ਕੌਰ ਨਾਲ ਮਜ਼ਾਕ ਕਰਨਾ ਪਿਆ ਮਹਿੰਗਾ, ਮਹਿਲਾ ਕਮਿਸ਼ਨ ਨੇ ਡੀਜੀਪੀ ਤੋਂ ਮੰਗੀ ਰਿਪੋਰਟ

    ਪੰਜਾਬ ਦੀ ਮਹਿਲਾ ਕਮਿਸ਼ਨ ਨੇ ਕੁਝ ਦਿਨ ਪਹਿਲਾਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਜਲੰਧਰ ਤੋਂ ਕਾਂਗਰਸ ਦੇ ਉਮੀਦਵਾਰ ਚਰਨਜੀਤ ਸਿੰਘ ਚੰਨੀ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨਾਲ ਕਥਿਤ ਕੋਝੀ ਹਰਕਤ ਕਰਨ ਦੇ ਮਾਮਲੇ ਵਿੱਚ ਗੰਭੀਰ ਨੋਟਿਸ ਲੈਂਦਿਆਂ ਪੰਜਾਬ ਦੇ ਡੀਜੀਪੀ ਕੋਲੋਂ ਕੱਲ੍ਹ 14 ਮਈ 2024 ਨੂੰ ਦੁਪਹਿਰ 2 ਵਜੇ ਤੱਕ ਸਟੇਟਸ ਰਿਪੋਰਟ ਮੰਗ ਲਈ ਹੈ। ਮਹਿਲਾ ਕਮਿਸ਼ਨ ਨੇ ਇਸ ਸਬੰਧੀ ਸੋਸ਼ਲ ਮੀਡੀਆ ਤੇ ਵਾਇਰਲ ਹੋਈ ਇੱਕ ਵੀਡੀਓ ਦਾ ਹਵਾਲਾ ਦਿੰਦਿਆਂ, ਇਸ ਦਾ ਗੰਭੀਰ ਨੋਟਿਸ ਲਿਆ ਹੈ।

  • ਲਾਲਜੀਤ ਸਿੰਘ ਭੁੱਲਰ ਨੇ ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਭਰੀ ਨਾਮਜ਼ਦਗੀ

    ਖਡੂਰ ਸਾਹਿਬ ਦੀ ਲੋਕ ਸਭਾ  ਸੀਟ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਲਾਲਜੀਤ ਸਿੰਘ ਭੁੱਲਰ ਨੇ ਨਾਮਜ਼ਦਗੀ ਦਾਖਲ ਕੀਤੀ। ਉਨ੍ਹਾਂ ਦੀ ਪਤਨੀ ਸੁਰਿੰਦਰਪਾਲ ਕੌਰ ਭੂੱਲਰ ਨੇ ਕਵਰਿੰਗ ਉਮੀਦਵਾਰ ਵਜੋਂ ਕਾਗਜ਼ ਦਾਖਲ ਕੀਤੇ। 

  • ਸੰਗਰੂਰ ਲੋਕ ਸਭਾ ਸੀਟ ਤੋਂ ਗੁਰਮੀਤ ਮੀਤ ਹੇਅਰ ਨੇ ਨਾਮਜ਼ਦਗੀ ਕੀਤੀ ਦਾਖ਼ਲ
    ਗਰੂਰ ਲੋਕ ਸਭਾ ਸੀਟ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਨੇ ਕਾਗਜ਼ ਦਾਖਲ ਕੀਤੇ। ਉਨ੍ਹਾਂ ਨਾਲ ਸੰਗਰੂਰ ਦੀ ਐਮਐਲਏ ਨਰਿੰਦਰ ਕੌਰ, ਮਲੇਰਕੋਟਲਾ ਦੇ ਵਿਧਾਇਕ, ਸੁਨਾਮ ਤੋਂ ਵਿਧਾਇਕ ਅਮਨ ਅਰੋੜਾ, ਲਹਿਰਾਗਾਗਾ ਤੋਂ ਵਿਧਾਇਕ ਨਾਲ ਮੌਜੂਦ ਸਨ। ਇਸ ਮੌਕੇ ਮੀਤ ਹੇਅਰ ਨੇ ਕਿਹਾ ਕਿ ਉਹ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰਨਗੇ।

  • 'ਆਪ' ਉਮੀਦਵਾਰ ਡਾ: ਰਾਜ ਕੁਮਾਰ ਨੇ ਹੁਸ਼ਿਆਰਪੁਰ ਤੋਂ ਨਾਮਜ਼ਦਗੀ ਦਾਖ਼ਲ ਕੀਤੀ।
    ਆਮ ਆਦਮੀ ਪਾਰਟੀ ਦੇ ਉਮੀਦਵਾਰ ਡਾ: ਰਾਜ ਕੁਮਾਰ ਚੱਬੇਵਾਲ ਨੇ ਹੁਸ਼ਿਆਰਪੁਰ ਤੋਂ ਨਾਮਜ਼ਦਗੀ ਭਰੀ ਹੈ। ਡਾ: ਰਾਜ ਕੁਮਾਰ ਕਾਂਗਰਸੀ ਵਿਧਾਇਕ ਸਨ। 

  • ਖਰੜ ਕਤਲ ਮਾਮਲੇ ਵਿੱਚ ਵੱਡਾ ਅਪਡੇਟ- ਦੋਸਤ ਨੇ ਹੀ ਕੀਤਾ ਕਤਲ
    ਖਰੜ ਦੀ ਦਰਪਣ ਸਿਟੀ ਵਿੱਚ ਚ ਬਿਤੀ ਰਾਤ ਹਰਿਆਣੇ ਦੇ ਰਹਿਣ ਵਾਲੇ 22 ਸਾਲਾ ਤੁਸ਼ਾਰ ਦੇ ਕਤਲ ਦੀ ਗੁੱਥੀ ਨੂੰ ਖਰੜ ਪੁਲਿਸ ਨੇ ਸੁਲਝਾਉਂਦੇ ਹੋਏ ਕੁਝ ਹੀ ਘੰਟੀਆਂ ਵਿੱਚ ਵਿੱਚ ਦੋ ਦੋਸ਼ੀਆਂ ਨੂੰ ਚੰਡੀਗੜ੍ਹ ਦੇ ਨੇੜਲੇ ਪਿੰਡ ਨਮਾ ਗਰਾਓ ਤੋ ਗਿਰਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਖਰੜ ਦੇ DSP ਕਰਨ ਸੰਧੂ ਨੇ ਦੱਸੀਆਂ ਕਿ ਤਮੰਨਾ ਨਾਮ ਦੀ ਲੜਕੀ ਤੁਸ਼ਾਰ ਦੇ ਨਾਲ ਕਈ ਮਹੀਨਿਆਂ ਤੋਂ ਰਹਿ ਰਹੀ ਸੀ ਅਤੇ ਅਮਨ ਤੁਸ਼ਾਰ ਦਾ ਦੋਸਤ ਸੀ ਅਤੇ ਤਿੰਨੋਂ ਹਰਿਆਣਾ ਦੇ ਰਹਿਣ ਵਾਲੇ ਹਨ।

     DSP ਨੇ ਦੱਸਿਆਂ ਕਿ ਕਿਸੀ ਗੱਲ ਨੂੰ ਲੈ ਕੇ ਅਮਨ ਅਤੇ ਤੁਸ਼ਾਰ ਦੀ ਕਿਸੀ ਗੱਲ ਨੂੰ ਲੈ ਕੇ ਬਹਿਸ ਹੋ ਗਈ ਅਤੇ ਅਮਨ ਨੇ ਘਰ ਵਿੱਚ ਪਏ ਗੈਸ ਸਿਲੰਡਰ ਤੁਸ਼ਾਰ ਦੇ ਮੂੰਹ ਉੱਤੇ ਮਾਰ ਕੇ ਕਤਲ ਕਰ ਦਿੱਤਾ। ਇਹ ਘਟਨਾ ਤਕਰੀਬਨ ਸਵੇਰੇ ਤਿੰਨ ਵਜੇ ਦੀ ਹੈ ਅਤੇ ਅਮਨ ਅਤੇ ਤਮੰਨਾ ਕਤਲ ਕਰਨ ਤੋਂ ਬਾਅਦ ਦੋਨੋ ਫ਼ਰਾਰ ਹੋ ਗਏ ਸੀ

  •  PPCC ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਨਾਮਜ਼ਦਗੀ ਪੱਤਰ ਕੀਤਾ ਦਾਖ਼ਲ
    ਅੱਜ ਪਰਮਾਤਮਾ ਦਾ ਓਟ ਆਸਰਾ ਲੈਣ ਉਪਰੰਤ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ। ਮੈਨੂੰ ਪੂਰਨ ਯਕੀਨ ਹੈ ਕਿ ਲੁਧਿਆਣਾ ਵਾਸੀ ਦੇਸ਼ ਨੂੰ ਬਚਾਉਣ ਦੀ ਇਸ ਲੜਾਈ ਵਿੱਚ ਹਿੱਸਾ ਪਾਉਣ ਲਈ ਜ਼ਰੂਰ ਹੱਥ ਪੰਜੇ ਦਾ ਬਟਨ ਦਬਾਉਣਗੇ।

     

     

     

  • ​ਹੁਸ਼ਿਆਰਪੁਰ ਪਹੁੰਚੇ ਗਜੇਂਦਰ ਸਿੰਘ ਸੇਖਾਵਤ
    ਹੁਸ਼ਿਆਰਪੁਰ ਪਹੁੰਚੇ ਕੇਂਦਰੀ ਮੰਤਰੀ ਗਜੇਂਦਰ ਸਿੰਘ ਸੇਖਾਵਤ ਨੇ ਜ਼ੀ ਮੀਡੀਆ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ 'ਚ ਭਾਜਪਾ ਨੂੰ ਚੰਗੇ ਨਤੀਜੇ ਮਿਲਣਗੇ, ਉਥੇ ਹੀ ਉਨ੍ਹਾਂ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਵਲੋਂ ਆਮ ਆਦਮੀ ਪਾਰਟੀ 'ਤੇ ਦਿੱਤੇ ਬਿਆਨ 'ਤੇ ਵੀ ਟਿੱਪਣੀ ਕੀਤੀ, ਜਿਸ 'ਚ ਉਨ੍ਹਾਂ ਨੇ ਆਮ ਆਦਮੀ ਪਾਰਟੀ ਦੀ ਆਲੋਚਨਾ ਕੀਤੀ। ਪਾਰਟੀ ਦੇ ਗੁਰਪਤਵੰਤ ਸਿੰਘ ਪੰਨੂ ਨੇ ਕੇਜਰੀਵਾਲ ਦੇ ਸੰਪਰਕ ਵਿੱਚ ਰਹਿਣ ਦੇ ਨਾਲ-ਨਾਲ ਫੰਡ ਲੈਣ ਦੇ ਦੋਸ਼ਾਂ ਬਾਰੇ ਗੱਲ ਕਰਦਿਆਂ ਕਿਹਾ ਕਿ ਇਸ ਦੀ ਕੇਂਦਰੀ ਏਜੰਸੀ ਵੱਲੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਲੋਕ ਜਾਣਦੇ ਹਨ ਕਿ ਕੇਜਰੀਵਾਲ ਭ੍ਰਿਸ਼ਟਾਚਾਰ ਦਾ ਸਾਹਮਣਾ ਕਰਨ ਵਾਲਾ ਵਿਅਕਤੀ ਹੈ।

  • ਕੁਲਦੀਪ ਸਿੰਘ ਧਾਲੀਵਾਲ ਨੇ ਨਾਮਜ਼ਦਗੀ ਪੱਤਰ ਭਰਿਆ
    ਅੰਮ੍ਰਿਤਸਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਨੇ ਨਾਮਜ਼ਦਗੀ ਪੱਤਰ ਭਰੇ। ਧਾਲੀਵਾਲ ਦੇ ਨਾਲ ਆਮ ਆਦਮੀ ਪਾਰਟੀ ਦੇ MLA ਇੰਦਰਬੀਰ ਸਿੰਘ ਨਿੱਜਰ ਤੋਂ ਇਲਾਵਾ ਕਈ ਹੋਰ ਵੀ ਲੀਡਰ ਰਹੇ ਮੌਜੂਦ

     

  • ​ਸੁਲਤਾਨਪੁਰ ਲੋਧੀ ਵਿੱਚ ਚਾਰ ਸਾਲ ਦੇ ਬੱਚੇ ਨੂੰ ਅਗਵਾ ਕਰਨ ਦੀ ਕੋਸ਼ਿਸ਼
    ਸੁਲਤਾਨਪੁਰ ਲੋਧੀ ਦੇ ਮੁਹੱਲਾ ਮੋੜੀ 'ਚ ਕਾਰ 'ਚ ਸਵਾਰ ਨੌਜਵਾਨ ਅਤੇ ਔਰਤ ਵੱਲੋਂ ਚਾਰ ਸਾਲ ਦੇ ਬੱਚੇ ਨੂੰ ਅਗਵਾ ਕਰਨ ਦੀ ਕੋਸ਼ਿਸ਼ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਦਿੰਦਿਆਂ ਸਤਪਾਲ ਵਾਸੀ ਮੁਹੱਲਾ ਮੋਰੀ ਨੇ ਦੱਸਿਆ ਕਿ ਉਹ ਆਪਣੇ ਪੋਤੇ ਨੂੰ ਟਿਊਸ਼ਨ ਤੋਂ ਲੈ ਕੇ ਵਾਪਸ ਆ ਰਿਹਾ ਸੀ। ਜਦੋਂ ਉਹ ਮੁਹੱਲਾ ਮੋਰੀ ਦੇ ਮੋੜ 'ਤੇ ਪਹੁੰਚਿਆ ਤਾਂ ਇੱਕ ਕਾਲੇ ਰੰਗ ਦੀ ਕਾਰ ਆਈ। ਜਿਸ ਵਿੱਚ ਇੱਕ ਨੌਜਵਾਨ ਅਤੇ ਇੱਕ ਔਰਤ ਸਵਾਰ ਸਨ। ਜਿਸ ਤੋਂ ਬਾਅਦ ਇਕ ਨੌਜਵਾਨ ਉਸ ਕਾਰ ਤੋਂ ਹੇਠਾਂ ਉਤਰ ਗਿਆ ਜਿਸ ਨੇ ਮੇਰੇ ਨਾਲ ਜ਼ਬਰਦਸਤੀ ਕਰਨੀ ਸ਼ੁਰੂ ਕਰ ਦਿੱਤੀ ਅਤੇ ਮੇਰੇ ਪੋਤੇ ਨੂੰ ਜ਼ਬਰਦਸਤੀ ਖੋਹ ਕੇ ਕਾਰ ਵਿਚ ਬਿਠਾ ਦਿੱਤਾ ਪਰ ਮੈਂ ਆਪਣੇ ਪੋਤੇ ਨੂੰ ਨਹੀਂ ਛੱਡਿਆ।

    ਇਸ ਤੋਂ ਬਾਅਦ ਸੜਕ ਪਾਰ ਤੋਂ ਇਕ ਹੋਰ ਵਾਹਨ ਆ ਗਿਆ। ਜਿਸ ਤੋਂ ਬਾਅਦ ਕਾਰ ਸਵਾਰ ਫ਼ਰਾਰ ਹੋ ਗਏ। ਉਨ੍ਹਾਂ ਦੱਸਿਆ ਕਿ ਇਹ ਸਾਰੀ ਘਟਨਾ ਨੇੜੇ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਹੈ। ਉਨ੍ਹਾਂ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਮੁਲਜ਼ਮਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇ। ਇਸ ਸਬੰਧੀ ਉਨ੍ਹਾਂ ਵੱਲੋਂ ਥਾਣਾ ਸੁਲਤਾਨਪੁਰ ਲੋਧੀ ਵਿਖੇ ਲਿਖਤੀ ਸ਼ਿਕਾਇਤ ਵੀ ਦਰਜ ਕਰਵਾਈ ਗਈ ਹੈ।

  • ਅਰਵਿੰਦ ਕੇਜਰੀਵਾਲ ਦੀ ਕੌਂਸਲਰ ਨਾਲ ਮੀਟਿੰਗ ਸ਼ੁਰੂ..ਕੇਜਰੀਵਾਲ ਕੌਂਸਲਰ ਨੂੰ ਸੰਬੋਧਨ ਕਰ ਰਹੇ ਹਨ।

  • ਸੀਬੀਐਸਈ 10ਵੀਂ ਦਾ ਨਤੀਜਾ 2024
    CBSE 10th Result 2024: ਸੀਬੀਐਸਈ 10ਵੀਂ ਦਾ ਨਤੀਜਾ ਜਾਰੀ

  • CM ਭਗਵੰਤ ਮਾਨ ਦਾ ਟਵੀਟ
    ਪੰਜਾਬੀ ਬੋਲੀ ਦੇ ਮਾਣਮੱਤੇ ਪੁੱਤ ਸੁਰਜੀਤ ਪਾਤਰ ਸਾਬ੍ਹ ਜੀ ਪਿਛਲੇ ਦਿਨੀਂ ਸਦੀਵੀਂ ਵਿਛੋੜਾ ਦੇ ਗਏ ਸੀ... ਜੋ ਘਾਟਾ ਪਰਿਵਾਰ ਅਤੇ ਪੰਜਾਬੀਆਂ ਲਈ ਨਾ ਪੂਰਾ ਹੋਣ ਵਾਲਾ ਹੈ...ਅੱਜ ਲੁਧਿਆਣਾ ਵਿਖੇ ਪਾਤਰ ਸਾਹਬ ਜੀ ਦੇ ਅੰਤਿਮ ਸਸਕਾਰ ‘ਚ ਸ਼ਾਮਿਲ ਹੋ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ... ਵਿਛੜੀ ਰੂਹ ਨੂੰ ਵਾਹਿਗੁਰੂ ਆਪਣੇ ਚਰਨਾਂ 'ਚ ਨਿਵਾਸ ਦੇਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ... ਪਾਤਰ ਸਾਬ੍ਹ ਜੀ ਭਾਵੇਂ ਸਰੀਰਕ ਤੌਰ 'ਤੇ ਨਹੀਂ ਰਹੇ ਪਰ ਉਹਨਾਂ ਦੀਆਂ ਪੰਜਾਬ ਅਤੇ ਪੰਜਾਬੀਅਤ ਪ੍ਰਤੀ ਦਰਦ ਬਿਆਨ ਕਰਦੀਆਂ ਲਿਖ਼ਤਾਂ ਹਮੇਸ਼ਾ ਸਾਡੇ ਦਿਲਾਂ 'ਚ ਜ਼ਿੰਦਾ ਰਹਿਣਗੀਆਂ…

  • Preneet Kaur Nomination:  ਪਟਿਆਲਾ ਲੋਕ ਸਭਾ ਸੀਟ ਤੋਂ BJP ਉਮੀਦਵਾਰ ਪ੍ਰਨੀਤ ਕੌਰ ਵੱਲੋਂ ਨਾਮਜ਼ਦਗੀ ਦਾਖਲ

  • Preneet Kaur Nomination:  ਪਟਿਆਲਾ ਲੋਕ ਸਭਾ ਸੀਟ ਤੋਂ BJP ਉਮੀਦਵਾਰ ਪ੍ਰਨੀਤ ਕੌਰ ਵੱਲੋਂ ਨਾਮਜ਼ਦਗੀ ਦਾਖਲ

  • ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਅਕਾਲੀ ਦਲ ਦੇ ਉਮੀਦਵਾਰ ਵਿਰਸਾ ਸਿੰਘ ਵਲਟੋਹਾ ਨਾਮਜ਼ਦਗੀ ਲਈ ਜ਼ਿਲ੍ਹਾ ਰਿਟਰਨਿੰਗ ਅਫ਼ਸਰ ਦੇ ਦਫ਼ਤਰ ਪੁੱਜੇ।

     

  • ਗੁਰਜੀਤ ਸਿੰਘ ਔਜਲਾ ਅੱਜ ਆਪਣਾ ਨੋਮੀਨੇਸ਼ਨ ਫਾਈਲ ਕਰਨ ਵਾਸਤੇ ਜਾ ਰਹੇ ਹਨ। ਓਮ ਪ੍ਰਕਾਸ਼ ਸੋਨੀ, ਇੰਦਰਬੀਰ ਸਿੰਘ ਬੁਲਾਰੀਆ, ਡਾਕਟਰ ਰਾਜ ਕੁਮਾਰ ਵੇਰਕਾ ਤੋਂ ਇਲਾਵਾ 9 ਹਲਕਿਆਂ ਦੇ ਸਾਬਕਾ ਐਮਐਲਏ ਸਮੁੱਚੀ ਕਾਂਗਰਸ ਗੁਰਜੀਤ ਔਜਲਾ ਨਾਲ ਮੌਜੂਦ ਨੋਮੀਨੇਸ਼ਨ ਫਾਈਲ ਕਰਨ ਤੋਂ ਪਹਿਲਾਂ ਰੋਡ ਸ਼ੋਅ ਕੱਢਿਆ ਜਾ ਰਿਹਾ ਹੈ। 

  • Arvind Kejriwal News: ਸੁਪਰੀਮ ਕੋਰਟ ਨੇ ਆਬਕਾਰੀ ਮਾਮਲੇ 'ਚ ਅਰਵਿੰਦ ਕੇਜਰੀਵਾਲ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਦੀ ਮੰਗ ਕਰਨ ਵਾਲੀ ਪਟੀਸ਼ਨ ਰੱਦ ਕਰ ਦਿੱਤੀ ਹੈ। ਪਟੀਸ਼ਨ ਵਿੱਚ ਕਿਹਾ ਗਿਆ ਸੀ ਕਿ ਕੇਜਰੀਵਾਲ ਦੀ ਹਿਰਾਸਤ ਵਿੱਚ ਹੋਣ ਕਾਰਨ ਉਹ ਮੁੱਖ ਮੰਤਰੀ ਦੇ ਅਹੁਦੇ ਦੀ ਸੰਵਿਧਾਨਕ ਜ਼ਿੰਮੇਵਾਰੀ ਨੂੰ ਨਿਭਾਉਣ ਦੇ ਯੋਗ ਨਹੀਂ ਹਨ, ਇਸ ਲਈ ਉਨ੍ਹਾਂ ਨੂੰ ਇਹ ਅਹੁਦਾ ਨਹੀਂ ਸੰਭਾਲਣਾ ਚਾਹੀਦਾ।

     

  • CBSE ਦੇ 12ਵੀਂ ਜਮਾਤ ਦੇ ਨਤੀਜਿਆਂ ਦਾ ਐਲਾਨ
    ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (CBSE) ਨੇ 12ਵੀਂ ਜਮਾਤ ਦੇ ਸੈਸ਼ਨ 2023-2024 ਦੇ ਨਤੀਜੇ ਘੋਸ਼ਿਤ ਕਰ ਦਿੱਤੇ ਹਨ। ਪ੍ਰੀਖਿਆ ਦੇ ਨਤੀਜੇ ਅੱਜ ਸਵੇਰੇ ਜਾਰੀ ਕਰ ਦਿੱਤੇ ਗਏ ਹਨ।ਲੜਕੀਆਂ ਨੇ ਮੁੰਡਿਆਂ ਨਾਲੋਂ ਵਧੀਆ ਪ੍ਰਦਰਸ਼ਨ ਕੀਤਾ -

    ਲੜਕੀਆਂ ਦਾ ਨਤੀਜਾ: 91.52 ਫੀਸਦੀ
    ਲੜਕਿਆਂ ਦਾ ਨਤੀਜਾ: 85.12 ਫੀਸਦੀ

  • ਸੁਰਜੀਤ ਪਾਤਰ ਦਾ ਸਰਕਾਰੀ ਸਨਮਾਨਾਂ ਨਾਲ ਹੋਇਆ ਅੰਤਿਮ ਸਸਕਾਰ

    ਉਘੇ ਸਾਹਿਤਕਾਰ ਸੁਰਜੀਤ ਪਾਤਰ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਹੋਇਆ। ਪਾਤਰ ਦੀ ਅੰਤਿਮ ਵਿਦਾਇਗੀ ਮੌਕੇ ਹਰ ਅੱਖ ਨਮ ਨਜ਼ਰ ਆਈ। ਸਾਹਿਤਕ ਤੇ ਸਿਆਸਤ ਤੋਂ ਇਲਾਵਾ ਹਰ ਖੇਤਰ ਵਿਚੋਂ ਪੁੱਜੇ ਲੋਕਾਂ ਨੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ।

  • ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਦੀ ਭਤੀਜੀ ਨੀਨਾ ਕੁਲਾਰ ਵਲੋਂ ਡੋਰ ਟੂ ਡੋਰ ਚੋਣ ਪ੍ਰਚਾਰ

    ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਭਾਜਪਾ ਦੇ ਉਮੀਦਵਾਰ ਤਰਨਜੀਤ ਸਿੰਘ ਸੰਧੂ ਦੇ ਹੱਕ ਵਿੱਚ ਉਹਨਾਂ ਦੀ ਭਤੀਜੀ ਨੀਨਾ ਕੁਲਾਰ ਅਤੇ ਸਾਬਕਾ ਵਿਧਾਇਕ ਅਮਰਪਾਲ ਸਿੰਘ ਬੋਨੀ ਅਜਨਾਲ਼ਾ ਦੀ ਧਰਮਪਤਨੀ ਡਾ ਅਨੂਪ੍ਰੀਤ ਤੇ ਮਾਤਾ ਅਵਤਾਰ ਕੌਰ ਵੱਲੋਂ ਅਜਨਾਲਾ ਸ਼ਹਿਰ ਅੰਦਰ ਭਾਜਪਾ ਲਈ ਡੋਰ ਟੂ ਡੋਰ ਚੋਣ ਪ੍ਰਚਾਰ ਕੀਤਾ ਗਿਆ, ਜਿਸ ਦੌਰਾਨ ਅਜਨਾਲ਼ਾ ਸ਼ਹਿਰ ਦੇ ਲੋਕਾਂ ਨੂੰ ਭਾਜਪਾ ਦਾ ਸਾਥ ਦੇਣ ਦੀ ਅਪੀਲ ਕੀਤੀ।

    ਇਸ ਮੌਕੇ ਨੀਨਾ ਕੁਲਾਰ, ਡਾ ਅੰਨੁਪ੍ਰੀਤ ਕੌਰ ਅਜਨਾਲ਼ਾ ਅਤੇ ਡਾ ਅਵਤਾਰ ਕੌਰ ਅਜਨਾਲ਼ਾ ਨੇ ਕਿਹਾ ਕਿ ਤਰਨਜੀਤ ਸਿੰਘ ਸੰਧੂ ਦੇ ਹੱਕ ਵਿੱਚ ਅੱਜ ਅਜਨਾਲਾ ਸ਼ਹਿਰ ਅੰਦਰ ਡੋਰ ਟੂ ਡੋਰ ਪ੍ਰਚਾਰ ਕੀਤਾ ਜਾ ਰਿਹਾ ਹੈ ਜਿਸ ਤਰ੍ਹਾਂ ਲੋਕਾਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਉਹਨਾਂ ਕਿਹਾ ਕਿ ਚੋਣਾਂ ਵਿੱਚ ਲੋਕ ਤਰਨਜੀਤ ਸਿੰਘ ਸੰਧੂ ਦਾ ਸਾਥ ਦੇਣਗੇ ਤਾਂ ਜੋ ਅੰਮ੍ਰਿਤਸਰ ਸ਼ਹਿਰ ਦਾ ਸੁਧਾਰ ਹੋ ਸਕੇ।

  • ਖੰਨਾ 'ਚ ਨੈਸ਼ਨਲ ਹਾਈਵੇਅ 'ਤੇ ਭੁੱਕੀ ਨਾਲ ਭਰਿਆ ਟਰੱਕ ਬਰਾਮਦ
    ਪੱਛਮੀ ਬੰਗਾਲ ਤੋਂ ਲਿਆਂਦੀ ਸਾਢੇ ਪੰਜ ਕੁਇੰਟਲ ਭੁੱਕੀ ਬਰਾਮਦ, ਕਲੀਨਰ ਗ੍ਰਿਫ਼ਤਾਰ, ਡਰਾਈਵਰ ਫਰਾਰ

  •  ਪ੍ਰਨੀਤ ਕੌਰ ਵੱਲੋਂ ਨਾਮਜ਼ਦਗੀ ਦਾਖਲ 
    ਭਾਰਤੀ ਜਨਤਾ ਪਾਰਟੀ ਦੀ ਪਟਿਆਲਾ ਲੋਕ ਸਭਾ ਸੀਟ ਤੋਂ ਉਮੀਦਵਾਰ ਪ੍ਰਨੀਤ ਕੌਰ ਵੱਲੋਂ ਨਾਮਜ਼ਦਗੀ ਦਾਖਲ ਕੀਤੀ ਗਈ।

  • Surjit Singh Patar Cremation today: ਥੋੜ੍ਹੀ ਦੇਰ 'ਚ ਹੋਵੇਗਾ ਸੁਰਜੀਤ ਪਾਤਰ ਦਾ ਅੰਤਿਮ ਸਸਕਾਰ

  • ਦੁਬਈ ਵਿੱਚ ਫਸੇ ਨੌਜਵਾਨ ਸੋਨੀ ਦੇ ਭਰਾ ਵਿਜੈ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਉਸ ਦਾ ਭਰਾ ਰੋਜ਼ੀ ਰੋਟੀ ਦੀ ਭਾਲ ਦੇ ਲਈ 2018 ਦੇ ਵਿੱਚ ਦੁਬਈ ਗਿਆ ਸੀ ਅਤੇ ਉਸ ਕੋਲ ਦੋ ਸਾਲ ਦਾ ਵੀਜ਼ਾ ਸੀ ਅਤੇ ਉਹ ਦੁਬਈ ਦੀ ਇੱਕ ਕੰਪਨੀ ਵਿੱਚ ਵਿੱਚ ਕਰਨ ਲਈ ਗਿਆ ਸੀ। ਜਿੱਥੇ ਉਸ ਨੂੰ ਕੁਝ ਸਮਾਂ ਕੰਮ ਕਰਨ ਮਗਰੋਂ ਚਾਰ ਤੋਂ ਪੰਜ ਮਹੀਨੇ ਦੀ ਕੰਪਨੀ ਵੱਲੋਂ ਉਸਦੀ ਤਨਖਾਹ ਨਹੀਂ ਦਿੱਤੀ ਗਈ ਜਿਸ ਦਾ ਨੌਜਵਾਨ ਸੋਨੀ ਵੱਲੋਂ ਵਿਰੋਧ ਵੀ ਕੀਤਾ ਗਿਆ ।

  • Charanjit Singh Channi  News: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਸੀਟ ਤੋਂ ਕਾਂਗਰਸ ਦੇ ਉਮੀਦਵਾਰ ਚਰਨਜੀਤ ਸਿੰਘ ਚੰਨੀ ਨੇ ਆਮ ਆਦਮੀ ਪਾਰਟੀ (ਆਪ) 'ਤੇ ਫੰਡਿੰਗ ਨੂੰ ਲੈ ਕੇ ਗੰਭੀਰ ਦੋਸ਼ ਲਗਾਏ ਹਨ। ਐਤਵਾਰ ਦੇਰ ਸ਼ਾਮ ਇੱਕ ਚੋਣ ਪ੍ਰੋਗਰਾਮ ਵਿੱਚ ਚਰਨਜੀਤ ਸਿੰਘ ਚੰਨੀ ਨੇ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਦੇ ਖਾਲਿਸਤਾਨੀ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਨਾਲ ਸਬੰਧ ਹਨ।

  • ਲੁਧਿਆਣਾ  ਵਿੱਚ ਇੱਕ ਵਪਾਰੀ ਨੂੰ ਧਮਕੀਆਂ ਦੇ ਕੇ ਉਸ ਤੋਂ 2 ਕਰੋੜ ਰੁਪਏ ਦੀ ਫਿਰੌਤੀ ਦੀ ਮੰਗ
    ਕੁਝ ਸ਼ਰਾਰਤੀ ਅਨਸਰਾਂ ਵੱਲੋਂ ਗੈਂਗਸਟਰਾਂ ਦੇ ਨਾਂ 'ਤੇ ਵੱਡੇ ਘਰਾਣਿਆਂ ਨੂੰ ਡਰਾ ਧਮਕਾ ਕੇ ਫਿਰੌਤੀ ਮੰਗਣ ਦਾ ਸਿਲਸਿਲਾ ਪਿਛਲੇ ਕਾਫੀ ਸਮੇਂ ਤੋਂ ਜਾਰੀ ਹੈ। ਹੁਣ ਤਾਜ਼ਾ ਮਾਮਲਾ ਲੁਧਿਆਣਾ ਤੋਂ ਸਾਹਮਣੇ ਆਇਆ ਹੈ। ਜਿੱਥੇ ਮਾਡਲ ਟਾਊਨ ਇਲਾਕੇ ਦੇ ਰਹਿਣ ਵਾਲੇ ਇੱਕ ਵਪਾਰੀ ਨੂੰ ਧਮਕੀਆਂ ਦੇ ਕੇ ਉਸ ਤੋਂ 2 ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਗਈ। ਇਸ ਮਾਮਲੇ ਵਿੱਚ ਥਾਣਾ ਮਾਡਲ ਟਾਊਨ ਦੀ ਪੁਲੀਸ ਨੇ ਵਪਾਰੀ ਦੇ ਬਿਆਨਾਂ ਦੇ ਆਧਾਰ ’ਤੇ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

     

  • ਕੀਰਤਪੁਰ ਸਾਹਿਬ ਵਿਖੇ ਭਾਖੜਾ ਨਹਿਰ ਵਿੱਚ ਡਿੱਗੀ ਥਾਰ ਗੱਡੀ ਚਾਲਕ ਪਾਣੀ ਵਿੱਚ ਡੁੱਬਿਆ, ਗੋਤਾਖੋਰਾਂ ਪਹੁੰਚੇ।

  • ਆਮ ਆਦਮੀ ਪਾਰਟੀ ਦੀ ਨੀਤੀ ਤੋਂ ਪ੍ਰਭਾਵਿਤ ਹੋ ਕੇ 15 ਸੁਸਾਇਟੀਆਂ ਦੇ ਮੁਖੀ ‘ਆਪ’ ਵਿੱਚ ਸ਼ਾਮਲ ਹੋਏ। ਆਮ ਆਦਮੀ ਪਾਰਟੀ ਦੀਆਂ ਲੋਕ ਭਲਾਈ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਜ਼ੀਰਕਪੁਰ ਦੀਆਂ 15 ਸੁਸਾਇਟੀਆਂ ਦੇ ਮੁਖੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਹਨ। ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਅੱਜ ਆਮ ਆਦਮੀ ਪਾਰਟੀ ਦਾ ਕਾਫਲਾ ਵੱਧ ਰਿਹਾ ਹੈ। ਲੋਕ ਸਿਰਫ਼ ਚੋਣਾਂ ਤੋਂ ਹੀ ਨਹੀਂ ਸਗੋਂ ਆਮ ਆਦਮੀ ਪਾਰਟੀ ਦੀਆਂ ਲੋਕ ਭਲਾਈ ਨੀਤੀਆਂ ਤੋਂ ਵੀ ਪ੍ਰਭਾਵਿਤ ਹੋ ਰਹੇ ਹਨ। ਹਲਕਾ ਵਿਧਾਇਕ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਉਮੀਦਵਾਰਾਂ ਨੇ ਜ਼ੀਰਕਪੁਰ ਵਿੱਚ ਕੋਈ ਕੰਮ ਨਹੀਂ ਕੀਤਾ। ਡਰੇਨੇਜ ਦੀ ਹਾਲਤ ਮਾੜੀ ਹੈ। ਬਰਸਾਤ ਦੇ ਮੌਸਮ ਵਿੱਚ ਪਾਣੀ ਲੋਕਾਂ ਦੇ ਘਰਾਂ ਵਿੱਚ ਵੜ ਕੇ ਨੁਕਸਾਨ ਕਰ ਰਿਹਾ ਹੈ।

  • ਪ੍ਰਨੀਤ ਕੌਰ ਨੇ ਨਾਮਜ਼ਦਗੀ ਪੱਤਰ ਭਰਨ ਤੋਂ ਪਹਿਲਾਂ ਅੱਜ ਬੁਰਜ ਬਾਬਾ ਆਲਾ ਸਿੰਘ ਜੀ ਵਿਖੇ ਮੱਥਾ ਟੇਕਿਆ।

  • ਤੇਲੰਗਾਨਾ
    ਸਾਬਕਾ ਉਪ ਰਾਸ਼ਟਰਪਤੀ ਐਮ ਵੈਂਕਈਆ ਨਾਇਡੂ ਅਤੇ ਉਨ੍ਹਾਂ ਦੀ ਪਤਨੀ ਨੇ ਹੈਦਰਾਬਾਦ ਵਿੱਚ ਪਾਈ ਵੋਟ. 

  • ਜੰਮੂ ਅਤੇ ਕਸ਼ਮੀਰ
    ਸ਼੍ਰੀਨਗਰ ਲੋਕ ਸਭਾ ਸੀਟ ਤੋਂ ਪੀਡੀਪੀ ਉਮੀਦਵਾਰ, ਵਹੀਦ-ਉਰ-ਰਹਿਮਾਨ ਪਾਰਾ ਨੇ ਪੁਲਵਾਮਾ ਵਿੱਚ ਇੱਕ ਪੋਲਿੰਗ ਬੂਥ 'ਤੇ ਆਪਣੀ ਵੋਟ ਪਾਈ।

  • 13 ਮਈ, 2024 ਨੂੰ, ਰਾਤ ਦੇ ਸਮੇਂ ਦੌਰਾਨ, ਡਿਊਟੀ 'ਤੇ ਤਾਇਨਾਤ ਚੌਕਸ ਬੀਐਸਐਫ ਜਵਾਨਾਂ ਨੇ ਜ਼ਿਲ੍ਹਾ ਅੰਮ੍ਰਿਤਸਰ ਦੇ ਸਰਹੱਦੀ ਖੇਤਰ 'ਤੇ ਇੱਕ ਡਰੋਨ ਦੀ ਆਵਾਜਾਈ ਨੂੰ ਰੋਕਿਆ ਅਤੇ ਤੁਰੰਤ ਇਸ ਦੀ ਗਤੀਵਿਧੀ ਦਾ ਪਤਾ ਲਗਾਇਆ। ਸੰਭਾਵਤ ਡਰਾਪਿੰਗ ਜ਼ੋਨ ਨੂੰ ਘੇਰ ਲਿਆ ਗਿਆ ਸੀ ਅਤੇ ਵਿਆਪਕ ਖੋਜ ਕੀਤੀ ਗਈ ਸੀ। ਤੜਕੇ 03:50 ਵਜੇ, ਬੀਐਸਐਫ ਦੇ ਜਵਾਨਾਂ ਨੇ ਜ਼ਿਲ੍ਹਾ ਅੰਮ੍ਰਿਤਸਰ ਦੇ ਪਿੰਡ ਰਤਨਖੁਰਦ ਦੇ ਇੱਕ ਖੇਤ ਵਿੱਚ 01 ਪੈਕਟ ਸ਼ੱਕੀ ਹੈਰੋਇਨ ਸਮੇਤ 01 ਛੋਟਾ ਡਰੋਨ ਸਫਲਤਾਪੂਰਵਕ ਬਰਾਮਦ ਕੀਤਾ।

    ਬਰਾਮਦ ਕੀਤੇ ਗਏ ਪੈਕੇਟ (ਕੁੱਲ ਵਜ਼ਨ 560 ਗ੍ਰਾਮ ਐਪੈਕਸ) ਨੂੰ ਪੀਲੀ ਚਿਪਕਣ ਵਾਲੀ ਟੇਪ ਨਾਲ ਲਪੇਟਿਆ ਹੋਇਆ ਸੀ ਅਤੇ 01 ਧਾਤ ਦੀਆਂ ਤਾਰਾਂ ਦੀ ਰਿੰਗ ਅਤੇ 03 ਰੋਸ਼ਨੀ ਵਾਲੀਆਂ ਸਟਿਕਸ ਵੀ ਪੈਕੇਟ ਨਾਲ ਜੁੜੀਆਂ ਹੋਈਆਂ ਸਨ।

    ਸਖ਼ਤ ਨਿਰੀਖਣ ਅਤੇ ਮਿਹਨਤੀ ਬੀਐਸਐਫ ਜਵਾਨਾਂ ਦੀ ਸਮੇਂ ਸਿਰ ਪ੍ਰਤੀਕ੍ਰਿਆ ਨੇ ਇੱਕ ਵਾਰ ਫਿਰ ਸਰਹੱਦ ਪਾਰ ਤੋਂ ਡਰੋਨਾਂ ਰਾਹੀਂ ਨਸ਼ੀਲੇ ਪਦਾਰਥਾਂ ਦੇ ਦਾਖਲੇ ਨੂੰ ਰੋਕਣ ਦੇ ਆਪਣੇ ਸੰਕਲਪ ਨੂੰ ਸਾਬਤ ਕੀਤਾ।

  • ਅਮਰਿੰਦਰ ਸਿੰਘ ਰਾਜਾ ਵੜਿੰਗ
    ਸਾਡੇ ਬਹੁਤ ਹੀ ਸਤਿਕਾਰਯੋਗ ਪੰਜਾਬੀ ਸਾਹਿਤ ਦੇ ਮਹਾਨ ਕਵੀ ਸ. ਸੁਰਜੀਤ ਪਾਤਰ ਜੀ ਜੋ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਪ੍ਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ‘ਚ ਨਿਵਾਸ ਬਖਸ਼ਣ। ਸ. ਸੁਰਜੀਤ ਪਾਤਰ ਜੀ ਨੂੰ ਸਨਮਾਨ ਵਜੋਂ ਮੈਂ ਆਪਣੇ ਨਾਮਜ਼ਦਗੀ ਪੱਤਰ ਬਗੈਰ ਕਿਸੇ ਇਕੱਠ ਅਤੇ ਰੋਡਸ਼ੋਅ ਤੋਂ ਦਾਖਲ ਕਰਾਂਗਾ। ਲੁਧਿਆਣਾ ਵਾਸਿਓ ਉਮੀਦ ਕਰਦਾ ਹਾਂ ਕਿ ਤੁਸੀਂ ਆਪਣਾ ਪਿਆਰ ਅਤੇ ਵਿਸ਼ਵਾਸ ਇਸੇ ਤਰ੍ਹਾਂ ਮੇਰੇ ‘ਤੇ ਬਣਾਈ ਰੱਖੋਗੇ।

  • ਗੁਰਜੀਤ ਔਜਲਾ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ
    ਅੰਮ੍ਰਿਤਸਰ ਹਲਕੇ ਤੋਂ ਕਾਂਗਰਸੀ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਆਪਣੀ ਧਰਮ ਪਤਨੀ ਦੇ ਨਾਲ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ। ਉਹਨਾਂ ਨੇ ਕਿਹਾ ਕਿ ਅੱਜ ਲੋਕ ਸਭਾ ਚੋਣਾਂ ਨੂੰ ਲੈ ਕੇ ਨਾਮਕਰਨ ਪੱਤਰ ਭਰਨ ਜਾ ਰਿਹਾ ਹਾਂ ਤੇ ਵਾਹਿਗੁਰੂ ਦਾ ਆਸ਼ੀਰਵਾਦ ਲੈਣ ਲਈ ਪਹੁੰਚਿਆ ਹਾਂ, ਇਸ ਦੇ ਨਾਲ ਹੀ ਕਿਹਾ ਕਿ ਕੋਈ ਵੀ ਕਾਰਜ ਕਰਨਾ ਹੋਵੇ ਤੇ ਪਹਿਲੇ ਵਾਹਿਗੁਰੂ ਦਾ ਆਸ਼ੀਰਵਾਦ ਜਰੂਰ ਲੈਣਾ ਚਾਹੀਦਾ ਹੈ ਤਾਂ ਹੀ ਸਾਡੇ ਕੰਮ ਸੰਪੂਰਨ ਹੁੰਦੇ ਹਨ। ਇਸ ਮੌਕੇ ਗੁਰਜੀਤ ਸਿੰਘ ਔਜਲਾ ਨੇ ਆਪਣੀ ਧਰਮ ਪਤਨੀ ਦੇ ਨਾਲ ਛਬੀਲ ਦੀ ਸੇਵਾ ਵੀ ਕੀਤੀ। ਉਹਨਾਂ ਕਿਹਾ ਕਿ ਵਾਹਿਗੁਰੂ ਅੱਗੇ ਅਰਦਾਸ ਕੀਤੀ ਹੈ ਕਿ ਜਿਹੜਾ ਅਸੀਂ ਕੰਮ ਕਰਨ ਜਾ ਰਹੇ ਹਾਂ ਉਸ ਵਿੱਚ ਦੇਸ਼ ਤੇ ਕੌਮ ਦੀ ਅਸੀਂ ਸੇਵਾ ਕਰ ਸਕੀਏ ਤੇ ਸਾਰਾ ਦੇਸ਼ ਚੜਦੀ ਕਲਾ ਵਿੱਚ ਰਹੇ।

     

  • ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤਾ ਜਾਵੇਗਾ ਪਾਤਰ ਅਵਾਰਡ
    ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤਾ ਜਾਵੇਗਾ ਪਾਤਰ ਅਵਾਰਡ ਅਵਾਰਡ ਸੁਰਜੀਤ ਪਾਤਰ ਨੂੰ ਸਮਰਪਿਤ ਹੋਵੇਗਾ ਪੰਜਾਬ ਸਰਕਾਰ ਦਾ ਇਹ ਅਵਾਰਡ ਹਰ ਸਾਲ ਉਭਰਦੇ ਕਵੀਆਂ ਨੂੰ ਦਿੱਤਾ ਜਾਵੇਗਾ ਇਹ ਅਵਾਰਡ ਇਕ ਲੱਖ ਰੁਪਆ ਇਨਾਮ ਅਤੇ ਇੱਕ ਯਾਦਗਾਰੀ ਚਿੰਨ ਦਿੱਤਾ ਜਾਏਗਾ ਅੱਜ ਸੁਰਜੀਤ ਪਾਤਰ ਦਾ ਅੰਤਿਮ ਸੰਸਕਾਰ ਮੌਕੇ ਪੰਜਾਬ ਸਰਕਾਰ ਵੱਲੋਂ ਕੀਤਾ ਜਾ ਸਕਦਾ ਰਸਮੀ ਐਲਾਨ ਗਈ

  • ਗੁਰਮੀਤ ਸਿੰਘ ਮੀਤ ਹੇਅਰ
    ਅੱਜ ਮਹਾਨ ਪੰਜਾਬੀ ਸ਼ਾਇਰ ਡਾ. ਸੁਰਜੀਤ ਪਾਤਰ ਜੀ ਨੂੰ ਸਰਕਾਰੀ ਸਨਮਾਨਾਂ ਨਾਲ ਅੰਤਿਮ ਵਿਦਾਇਗੀ ਦਿੱਤੀ ਜਾ ਰਹੀ ਹੈ ਜਿਸ ਕਾਰਨ ਮੈਂ ਅੱਜ ਬਹੁਤ ਹੀ ਸਾਦਗੀ ਨਾਲ ਸੰਗਰੂਰ ਹਲਕੇ ਤੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਾਂਗਾ ਅਤੇ ਇਸ ਮੌਕੇ ਕੋਈ ਵੀ ਇਕੱਠ ਜਾਂ ਰੈਲੀ ਨਹੀਂ ਹੋਵੇਗੀ। ਇਹ ਵੀ ਇਤਫ਼ਾਕ ਹੈ ਕਿ ਪਾਤਰ ਜੀ ਦਾ ਆਖਰੀ ਸਮਾਗਮ ਵੀ ਮੇਰੇ ਹਲਕੇ ਬਰਨਾਲਾ ਵਿਖੇ ਹੋਇਆ ਸੀ। ਅਸੀਂ ਸਮੂਹ ਹਲਕਾ ਵਾਸੀ ਪਾਤਰ ਸਾਹਿਬ ਨੂੰ ਸਿਜਦਾ ਕਰਦੇ ਹਾਂ।

  • ਮਰਾਲਾ ਵਿੱਚ ਆਮ ਆਦਮੀ ਪਾਰਟੀ ਨੂੰ ਵੱਡਾ ਹੂੰਗਾਰਾ 
    ਹਲਕਾ ਸਮਰਾਲਾ ਵਿੱਚ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡਾ ਹੂੰਗਾਰਾ ਮਿਲਿਆ। ਦਰਅਸਲਪੰਜਾਬ ਕਾਂਗਰਸ ਪਾਰਟੀ ਵਿੱਚ ਉਪ ਚੇਅਰਮੈਨ ਰਹਿ ਚੁੱਕੇ 70 ਸਾਲਾ ਤੋਂ ਕਾਂਗਰਸੀ ਪਰਿਵਾਰ ਅਕਾਲੀ ਦਲ ਦੇ ਜਨਰਲ ਸਕੱਤਰ ਰਹਿ ਚੁੱਕੇ ਅਤੇ 30 ਤੋਂ ਵੱਧ ਪਰਿਵਾਰ ਪੰਚ, ਸਰਪੰਚ ਨੇ ਪੰਜਾਬ ਦੀ ਭਗਵੰਤ ਮਾਨ ਸਿੰਘ ਦੀ ਸਰਕਾਰ ਦੀਆਂ ਨੀਤੀਆਂ ਨੂੰ ਦੇਖਦੇ ਹੋਏ ਆਮ ਆਦਮੀ ਪਾਰਟੀ ਦਾ ਝਾੜੂ ਫੜਿਆ।

  • PPCC ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਆਪਣਾ ਨਾਮਜ਼ਦਗੀ ਪੱਤਰ ਭਰਨ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਦੁੱਖਨਿਵਾਰਨ ਸਾਹਿਬ ਵਿਖੇ ਨਤਮਸਤਕ ਹੋ ਕੇ ਅਸ਼ੀਰਵਾਦ ਪ੍ਰਾਪਤ ਕੀਤਾ। ਸ਼੍ਰੀ ਦੁਰਗਾ ਮਾਤਾ ਮੰਦਰ ਵਿਖੇ ਅਸ਼ੀਰਵਾਦ ਪ੍ਰਾਪਤ ਕੀਤਾ।

     

  • ਅੰਮ੍ਰਿਤਸਰ 'ਚ ਐਸਸੀਪੀਸੀ ਮੁਲਾਜ਼ਮ ਵੱਲੋਂ ਕੀਤੀ ਗਈ ਖੁਦਕੁਸ਼ੀ
    ਅੰਮ੍ਰਿਤਸਰ ''ਚ ਐਸਸੀਪੀਸੀ ਮੁਲਾਜ਼ਮ ਵੱਲੋਂ ਖੁਦਕੁਸ਼ੀ ਕੀਤੀ ਗਈ। ਕੁਝ ਦਿਨ ਪਹਿਲਾਂ ਹੀ ਐਸਜੀਪੀਸੀ ਮੁਲਾਜ਼ਮ ਚਰਨਜੀਤ ਸਿੰਘ ਨੇ ਤੇਜ਼ਾਬ ਪੀਤਾ ਸੀ।  ਇਲਾਜ ਦੌਰਾਨ ਬੀਤੀ ਰਾਤ ਚਰਨਜੀਤ ਸਿੰਘ ਦੀ ਮੌਤ ਹੋਈ। ਪਰਿਵਾਰ ਨੇ ਐਸਜੀਪੀਸੀ ਅਧਿਕਾਰੀਆਂ ਤੇ  ਤੰਗ ਪਰੇਸ਼ਾਨ ਕਰਨ ਦੇ ਇਲਜ਼ਾਮ ਲਗਾਏਰਿਕਾਰਡ ਰੂਮ ਚ ਕੰਮ ਕਰਦਾ ਸੀ ਚਰਨਜੀਤ ਸਿੰਘ
    ਪਰਿਵਾਰ ਨੇ ਐਸਜੀਪੀਸੀ ਦੇ ਉੱਚ ਅਧਿਕਾਰੀਆਂ ਤੇ ਲਾਏ ਗੰਭੀਰ ਇਲਜ਼ਾਮ। ਡਿਊਟੀ ਦੌਰਾਨ ਚਰਨਜੀਤ ਨੂੰ ਤੰਗ ਪਰੇਸ਼ਾਨ ਕੀਤਾ ਜਾ ਰਿਹਾ ਸੀ -ਪਰਿਵਾਰ। ਉੱਚ ਅਧਿਕਾਰੀਆਂ ਦੇ ਤੰਗ ਪਰੇਸ਼ਾਨ ਕਰਨ ਕਰਕੇ ਚਰਨਜੀਤ ਨੇ ਤੇਜ਼ਾਬ ਪੀਤਾ ਸੀ। ਕਾਫੀ ਦਿਨਾਂ ਤੋਂ ਦਿਮਾਗੀ ਤੌਰ ਤੇ ਪਰੇਸ਼ਾਨ ਚੱਲ ਰਿਹਾ ਸੀ ਚਰਨਜੀਤ ਸਿੰਘ

  • ਸੁਰਜੀਤ ਸਿੰਘ ਰੱਖੜਾ ਦਾ ਵੱਡਾ ਬਿਆਨ
    ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ ਨੇ ਵੱਡਾ ਬਿਆਨ ਦਿੱਤਾ ਹੈ ਕੇਜਰੀਵਾਲ ਦੀਆਂ 10 ਗਰੰਟੀਆਂ ਦੇ ਸਵਾਲ ਚੁੱਕੇ ਹਨ। ਉਹਨਾਂ ਕਿਹਾ ਕਿ ਅੱਜ ਸ਼੍ਰੋਮਣੀ ਅਕਾਲੀ ਦਲ ਦੀ ਪੰਜਾਬ ਬਚਾਓ ਯਾਤਰਾ ਸਮਾਣਾ ਹਲਕੇ ਦੇ ਵਿੱਚ ਪਹੁੰਚੇਗੀ ਜਿਸ ਦੇ ਵਿੱਚ ਲੋਕਾਂ ਪ੍ਰਤੀ ਭਾਰੀ ਉਤਸ਼ਾਹ ਵੇਖਿਆ ਜਾ ਰਿਹਾ ਹੈ, ਸਭ ਤੋਂ ਵੱਡੀ ਯਾਤਰਾ ਸਮਾਣਾ ਹਲਕੇ ਦੇ ਵਿੱਚ ਵੇਖਣ ਨੂੰ ਮਿਲੇਗੀ ਉਹਨਾਂ ਕਿਹਾ ਕਿ 2500 ਦੇ ਲਗਭਗ ਟਰੈਕਟਰ ਅਤੇ ਗੱਡੀਆਂ ਕਾਰਾਂ ਸ਼ਾਮਿਲ ਹੋਣਗੀਆਂ ਲੋਕ ਸਭਾ ਚੋਣਾਂ ਤੇ ਬੋਲਦੇ ਹੋਏ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਛੇ ਤੋਂ ਸੱਤ ਸੀਟਾਂ ਤੇ ਜਿੱਤ ਹਾਸਲ ਕਰੇਗਾ। ਉਹਨਾਂ ਕਿਹਾ ਕਿ ਪਟਿਆਲਾ ਲੋਕ ਸਭਾ ਸਟੇਟ ਸ਼੍ਰੋਮਣੀ ਅਕਾਲੀ ਦਲ ਵੱਡੇ ਮਾਰਜਨ ਨਾਲ ਜਿੱਤੇਗਾ

     

  • ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਕਰਮਜੀਤ ਅਨਮੋਲ ਵਿਧਾਨ ਸਭਾ ਹਲਕਾ ਕੋਟਕਪੂਰਾ ਦੇ ਦਵਾਰੇਆਣਾ ਰੋਡ ਵਿਖੇ ਚੋਣ ਪ੍ਰਚਾਰ ਕਰਨ ਲਈ ਪੁੱਜੇ

    ਪੰਜਾਬ ਵਿਧਾਨ ਸਭਾ ਦੇ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਅਤੇ ਲੋਕ ਸਭਾ ਹਲਕਾ ਫਰੀਦਕੋਟ ਤੋਂ ਆਪ ਉਮੀਦਵਾਰ ਕਰਮਜੀਤ ਅਨਮੋਲ ਨੇ ਵਿਧਾਨ ਸਭਾ ਹਲਕਾ ਕੋਟਕਪੂਰਾ ਦੇ ਵੱਖ ਵੱਖ ਪਿੰਡਾਂ ਦਾ ਦੌਰਾ ਕਰਨ ਉਪਰੰਤ ਦੇਰ ਸ਼ਾਮ ਕੋਟਕਪੂਰਾ ਦੇ ਦਵਾਰੇ ਆਣਾ ਰੋਡ ਵਿਖੇ ਇਕ ਰੱਖੇ ਗਏ ਪ੍ਰੋਗਰਾਮ ਵਿੱਚ ਪੁੱਜੇ । ਆਪ ਸਰਕਾਰ ਦੀ ਦੋ ਸਾਲ ਦੀ ਕਾਰਗੁਜ਼ਾਰੀ ਦੇ ਅਧਾਰ ਤੇ ਅਤੇ ਕੇਂਦਰ ਚੋਂ ਮੋਦੀ ਸਰਕਾਰ ਦਾ ਖਾਤਮਾ ਕਰਨ ਦੇ ਮਕਸਦ ਤਹਿਤ ਇੱਕ ਜੂਨ ਦੇ ਦਿਨ ਇੱਕ ਇੱਕ ਵੋਟ ਝਾੜੂ ਦਾ ਬਟਨ ਦਬਾ ਕੇ ਪਾਉਣ ਦੀ ਅਪੀਲ ਕੀਤੀ । ਜਨ ਸਭਾ ਨੂੰ ਸਬੋਧਨ ਕਰਦਿਆਂ ਕਿਹਾ ਕੇਂਦਰ ਸਰਕਾਰ ਦਾ ਆਈਟੀ ਸੈਲ ਜੋ ਮਰਜ਼ੀ ਪ੍ਰਚਾਰ ਕਰੇ ਪਰ ਮਹਿੰਗਾਈ, ਨੋਟ ਬੰਦੀ ਪੱਖਪਾਤੀ ਤਰੀਕੇ ਨਾਲ ਲਾਗੂ ਜੀਐਸਟੀ ਅਤੇ ਬੇਰੁਜ਼ਗਾਰੀ ਤੋਂ ਹਰ ਪਰਿਵਾਰ ਬੁਰੀ ਤਰ੍ਹਾਂ ਪ੍ਰਭਾਵਿਤ ਹੈ।

    ਸਾਡੀਆਂ ਮਾਵਾਂ ਭੈਣਾਂ ਹਰ ਰੋਜ਼ ਮਹਿੰਗੇ ਹੋ ਰਹੇ ਗੈਸ ਸਿਲੰਡਰਾਂ ਅਤੇ ਰਾਸ਼ਨ ਤੋਂ ਪਰੇਸ਼ਾਨ ਹਨ। ਹਰ ਗ਼ਰੀਬ-ਅਮੀਰ ਡੀਜ਼ਲ-ਪੈਟਰੋਲ ਦੀਆਂ ਬੇਲਗ਼ਾਮ ਕੀਮਤਾਂ ਤੋਂ ਦੁਖੀ ਹੈ। ਬੇਰੁਜ਼ਗਾਰੀ ਦੀ ਦਰ ਸਾਰੇ ਰਿਕਾਰਡ ਤੋੜ ਚੁੱਕੀ ਹੈ। ਇਹਨਾਂ ਸਾਰੀਆਂ ਮੁਸ਼ਕਲਾਂ ਲਈ ਕੇਂਦਰ ਸਰਕਾਰ ਸਿੱਧੇ ਤੌਰ ‘ਤੇ ਜ਼ਿੰਮੇਵਾਰ ਹੈ। ਇਸ ਮੌਕੇ ਕਰਮਜੀਤ ਅਨਮੋਲ ਨੂੰ ਲੱਡੂਆਂ ਨਾਲ ਤੋਲਿਆ ਗਿਆ ਅਤੇ ਨੌਜਵਾਨਾਂ ਨੇ ਵੱਡੀ ਗਿਣਤੀ ਵਿੱਚ ਸੈਲਫੀਆਂ ਵੀ ਕੀਤੀਆਂ।

  • ਨਾਮਜ਼ਦਗੀ ਲਈ ਸੀਨੀਅਰ ਆਗੂ ਪਹੁੰਚੇ

    -ਪੰਜਾਬ ਵਿੱਚ ਭਾਜਪਾ ਉਮੀਦਵਾਰਾਂ ਦੀ ਨਾਮਜ਼ਦਗੀ ਸਮੇਂ ਸੀਨੀਅਰ ਆਗੂ ਮੌਜੂਦ ਰਹਿਣਗੇ।
    -ਪਟਿਆਲਾ ਤੋਂ ਭਾਜਪਾ ਉਮੀਦਵਾਰ ਪ੍ਰਨੀਤ ਕੌਰ ਦੇ ਨਾਲ ਅਸਾਮ ਦੇ ਮੁੱਖ ਮੰਤਰੀ ਹਿਮੰਤ ਬਿਸ਼ਵਾ ਸ਼ਰਮਾ ਅਤੇ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਵੀ ਮੌਜੂਦ ਰਹਿਣਗੇ।

    -ਸੰਗਰੂਰ ਲੋਕ ਸਭਾ ਸੀਟ ਤੋਂ ਭਾਜਪਾ ਦੇ ਉਮੀਦਵਾਰ ਅਰਵਿੰਦ ਖੰਨਾ ਅਤੇ ਹੁਸ਼ਿਆਰਪੁਰ ਤੋਂ ਭਾਜਪਾ ਉਮੀਦਵਾਰ ਅਨੀਤਾ ਸੋਮ ਪ੍ਰਕਾਸ਼ ਦੇ ਨਾਲ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਅਤੇ ਰਾਜਸਥਾਨ ਦੇ ਮੁੱਖ ਮੰਤਰੀ ਭਜਨ ਲਾਲ ਸ਼ਰਮਾ ਮੌਜੂਦ ਰਹਿਣਗੇ।
    -ਫ਼ਿਰੋਜ਼ਪੁਰ ਤੋਂ ਭਾਜਪਾ ਉਮੀਦਵਾਰ ਰਾਣਾ ਗੁਰਮੀਤ ਸਿੰਘ ਸੋਢੀ ਦੇ ਨਾਲ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਵੀ ਮੌਜੂਦ ਹੋਣਗੇ।
    -ਫ਼ਤਹਿਗੜ੍ਹ ਸਾਹਿਬ ਤੋਂ ਭਾਜਪਾ ਉਮੀਦਵਾਰ ਗੇਜਾ ਰਾਮ ਵਾਲਮੀਕੀ ਵੀ ਨਾਮਜ਼ਦਗੀ ਦਾਖ਼ਲ ਕਰਨਗੇ।
    -ਬਠਿੰਡਾ ਤੋਂ ਭਾਜਪਾ ਉਮੀਦਵਾਰ ਪਰਮਪਾਲ ਕੌਰ ਵੀ ਨਾਮਜ਼ਦਗੀ ਦਾਖ਼ਲ ਕਰਨਗੇ।
    -ਵੱਖ-ਵੱਖ ਨਾਮਜ਼ਦਗੀਆਂ ਦੌਰਾਨ ਭਾਜਪਾ ਦੇ ਸੀਨੀਅਰ ਆਗੂ ਪ੍ਰੇਮ ਚੰਦ ਭੱਠਲ ਅਤੇ ਕੇਂਦਰੀ ਮੰਤਰੀ ਮੀਨਾਕਸ਼ੀ ਲੇਖੀ ਵੀ ਮੌਜੂਦ ਰਹਿਣਗੇ।

  • ਮਰਿੰਦਰ ਸਿੰਘ ਰਾਜਾ ਵੜਿੰਗ
    ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਨਾਮਜ਼ਦਗੀ ਪੱਤਰ ਦਾਖਲ ਕਰਨਗੇ।

  • ਫਿਰੋਜ਼ਪੁਰ ਲੋਕ ਸਭਾ ਸੀਟ ਤੋਂ ‘ਆਪ’ ਵੱਲੋਂ ਜਗਦੀਪ ਸਿੰਘ ਕਾਕਾ ਬਰਾੜ, ਕਾਂਗਰਸ ਵੱਲੋਂ ਸ਼ੇਰ ਸਿੰਘ ਗੁਬਾਇਆ ਅਤੇ ਭਾਜਪਾ ਵੱਲੋਂ ਰਾਣਾ ਗੁਰਮੀਤ ਸਿੰਘ ਸੋਢੀ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਨਗੇ ਨਾਮਜ਼ਦਗੀ ਫਾਈਲ ਕਰੋ।

  • ਕਾਂਗਰਸੀ ਉਮੀਦਵਾਰ ਗੁਰਜੀਤ ਔਜਲਾ ਵੀ ਅੱਜ ਨਾਮਜ਼ਦਗੀ ਪੱਤਰ ਦਾਖਲ
    ਅੰਮ੍ਰਿਤਸਰ ਤੋਂ ਮੌਜੂਦਾ ਸੰਸਦ ਮੈਂਬਰ ਅਤੇ ਕਾਂਗਰਸੀ ਉਮੀਦਵਾਰ ਗੁਰਜੀਤ ਔਜਲਾ ਵੀ ਅੱਜ ਨਾਮਜ਼ਦਗੀ ਪੱਤਰ ਦਾਖਲ ਕਰਨਗੇ। ਸੀਨੀਅਰ ਕਾਂਗਰਸੀ ਆਗੂ ਹਰੀਸ਼ ਚੌਧਰੀ ਉਨ੍ਹਾਂ ਦੇ ਨਾਲ ਹੋਣਗੇ।

    ਕੁਲਦੀਪ ਧਾਲੀਵਾਲ ਵੀ ਨਾਮਜ਼ਦਗੀ ਦਾਖ਼ਲ 
    ਅੰਮ੍ਰਿਤਸਰ ਤੋਂ ਮੰਤਰੀ ਕੁਲਦੀਪ ਧਾਲੀਵਾਲ ਵੀ ਨਾਮਜ਼ਦਗੀ ਦਾਖ਼ਲ ਕਰਨ ਜਾ ਰਹੇ ਹਨ।

  • ਪ੍ਰਨੀਤ ਕੌਰ ਨਾਮਜ਼ਦਗੀ ਪੱਤਰ ਦਾਖਲ ਕਰਨਗੇ
    ਅੱਜ ਸੋਮਵਾਰ ਨੂੰ ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਟਿਕਟ 'ਤੇ ਨਾਮਜ਼ਦਗੀ ਪੱਤਰ ਦਾਖਲ ਕਰਨਗੇ। ਇਸ ਦੇ ਨਾਲ ਹੀ ਅੰਮ੍ਰਿਤਸਰ ਤੋਂ ਮੌਜੂਦਾ ਸੰਸਦ ਮੈਂਬਰ ਅਤੇ ਕਾਂਗਰਸੀ ਉਮੀਦਵਾਰ ਗੁਰਜੀਤ ਔਜਲਾ ਵੀ ਅੱਜ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰਨਗੇ। ਸੀਨੀਅਰ ਕਾਂਗਰਸੀ ਆਗੂ ਹਰੀਸ਼ ਚੌਧਰੀ ਉਨ੍ਹਾਂ ਦੇ ਨਾਲ ਹੋਣਗੇ। ਅੰਮ੍ਰਿਤਸਰ ਤੋਂ ਮੰਤਰੀ ਕੁਲਦੀਪ ਧਾਲੀਵਾਲ ਵੀ ਨਾਮਜ਼ਦਗੀ ਦਾਖ਼ਲ ਕਰਨ ਜਾ ਰਹੇ ਹਨ।

  • ਪਵਨ ਕੁਮਾਰ ਟੀਨੂੰ ਅੱਜ ਨਾਮਜ਼ਦਗੀ ਪੱਤਰ ਦਾਖਲ ਕਰਨਗੇ
    ਜਲੰਧਰ, ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਪਵਨ ਕੁਮਾਰ ਟੀਨੂੰ ਅੱਜ ਨਾਮਜ਼ਦਗੀ ਪੱਤਰ ਦਾਖਲ ਕਰਨਗੇ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਲੋਕਲ ਬਾਡੀਜ਼ ਮੰਤਰੀ ਬਲਕਾਰ ਸਿੰਘ ਸਮੇਤ ਕਈ ਵਿਧਾਇਕ ਨਾਮਜ਼ਦਗੀਆਂ ਦਾਖ਼ਲ ਕਰਨ ਲਈ ਪਹੁੰਚ ਸਕਦੇ ਹਨ। ਇਸ ਤੋਂ ਪਹਿਲਾਂ ਟੀਨੂੰ ਆਪਣੇ ਸਮਰਥਕਾਂ ਨਾਲ ਰੋਡ ਸ਼ੋਅ ਕਰਨਗੇ। ਪੁਲੀਸ ਨੇ ਇਸ ਸਬੰਧੀ ਠੋਸ ਪ੍ਰਬੰਧ ਕੀਤੇ ਹਨ। ਰੋਡ ਸ਼ੋਅ 'ਚ ਵੱਡੀ ਗਿਣਤੀ 'ਚ ਸਮਰਥਕਾਂ ਦੇ ਆਉਣ ਦੀ ਉਮੀਦ ਹੈ ਕਿਉਂਕਿ ਇਸ ਰੋਡ ਸ਼ੋਅ 'ਚ ਮੁੱਖ ਮੰਤਰੀ ਮਾਨ ਵੀ ਸ਼ਾਮਲ ਹੋ ਸਕਦੇ ਹਨ।

  • Simarjit Bains and his brother join Congress: ਲੋਕ ਸਭਾ ਚੋਣਾਂ ਦੇ ਨੇੜੇ ਆਉਂਦੇ ਹੀ ਲੀਡਰਾਂ ਵੱਲੋਂ ਲਗਾਤਾਰ ਦਲ ਬਦਲੀ ਦਾ ਦੌਰ ਲਗਾਤਾਰ ਜਾਰੀ ਹੈ। ਪੰਜਾਬ ਦੀ ਸਿਆਸਤ 'ਚ ਆਏ ਦਿਨ ਕਿਸੇ ਨਾ ਕਿਸੇ ਪਾਰਟੀ ਨੂੰ ਮਜ਼ਬੂਤੀ ਮਿਲਦੀ ਹੈ ਅਤੇ ਕਿਸੇ ਪਾਰਟੀ ਨੂੰ ਝਟਕਾ ਲੱਗਦਾ ਹੈ। ਦਰਅਸਲ ਹਾਲ ਹੀ ਵਿੱਚ ਕਾਂਗਰਸ ਪਾਰਟੀ ਲੁਧਿਆਣਾ ਤੋਂ ਹੋਰ ਵੀ ਮਜ਼ਬੂਤ ਹੋ ਗਈ ਹੈ ਕਿਉਂਕਿ ਬੈਂਸ ਭਰਾਵਾਂ ਨੇ ਕਾਂਗਰਸ ਨਾਲ ਹੱਥ ਮਿਲਾ ਲਿਆ ਹੈ।

  • ਲੋਕ ਸਭਾ ਚੋਣਾਂ ਦੇ 7ਵੇਂ ਗੇੜ ਲਈ ਨਾਮਜ਼ਦਗੀਆਂ
     ਸੱਤਵੇਂ ਪੜਾਅ ਦੀ ਲੋਕ ਸਭਾ ਸੀਟ ਲਈ ਨਾਮਜ਼ਦਗੀਆਂ ਦਾ ਅੱਜ ਦੂਜਾ ਆਖਰੀ ਦਿਨ ਹੈ, ਪਟਿਆਲਾ ਤੋਂ ਭਾਜਪਾ ਉਮੀਦਵਾਰ ਪ੍ਰਨੀਤ ਕੌਰ ਅੱਜ ਨਾਮਜ਼ਦਗੀ ਪੱਤਰ ਦਾਖਲ ਕਰਨਗੇ ਕ੍ਰਮਵਾਰ ਹਲਕਾ ਆਸਾਮ ਦੇ ਮੁੱਖ ਮੰਤਰੀ ਹੇਮੰਤ ਬਿਸਵਾ ਸਰਮਾ ਹਾਜ਼ਰ ਹੋਣਗੇ।

    ਪਰਨੀਤ ਕੌਰ ਨਾਲ ਹੁਸ਼ਿਆਰਪੁਰ ਤੋਂ ਭਾਜਪਾ ਦੀ ਉਮੀਦਵਾਰ ਅਨੀਤਾ ਸੋਮਪ੍ਰਕਾਸ਼, ਬਠਿੰਡਾ ਤੋਂ ਅਕਾਲੀ ਉਮੀਦਵਾਰ ਹਰਸਿਮਰਤ ਕੌਰ ਬਾਦਲ, ਹੁਸ਼ਿਆਰਪੁਰ ਤੋਂ ਸੋਹਣ ਸਿੰਘ ਠੰਡਲ, ਗੁਰਦਾਸਪੁਰ ਤੋਂ ਦਲਜੀਤ ਚੀਮਾ, ਗੁਰਦਾਸਪੁਰ ਤੋਂ ‘ਆਪ’ ਉਮੀਦਵਾਰ ਸ਼ੈਰੀ ਕਲਸੀ, ਅੰਮ੍ਰਿਤਸਰ ਤੋਂ ਕੁਲਦੀਪ ਧਾਲੀਵਾਲ, ਪਟਿਆਲਾ ਤੋਂ ਬਲਬੀਰ ਸਿੰਘ, ਪਟਿਆਲਾ ਤੋਂ ਬਲਬੀਰ ਸਿੰਘ, ਵਿਜੇਤਾਪੁਰ ਤੋਂ ਕਾਂਗਰਸ ਉਮੀਦਵਾਰ ਸਨ। ਸਾਹਿਬ ਹਲਕੇ ਤੋਂ ਨਾਮਜ਼ਦਗੀ ਪੱਤਰ ਦਾਖਲ ਕਰਨਗੇ।

  • CM Bhagwant Mann Visit: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਦੁਪਹਿਰ 3 ਵਜੇ ਨਵਾਂਸ਼ਹਿਰ ਅਤੇ ਸ਼ਾਮ 4 ਵਜੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਆ ਕੇ ਆਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਾਲਵਿੰਦਰ ਸਿੰਘ ਕੰਗ ਦੇ ਹੱਕ ਵਿੱਚ ਰੋਡ ਸ਼ੋਅ ਕਰਨਗੇ।

  • ਸੁਰਜੀਤ ਸਿੰਘ ਪਾਤਰ ਦਾ ਅੰਤਿਮ ਸਸਕਾਰ
    ਪਦਮਸ਼੍ਰੀ ਪ੍ਰਾਪਤ ਪੰਜਾਬੀ ਕਵੀ ਅਤੇ ਲੇਖਕ ਸੁਰਜੀਤ ਸਿੰਘ ਪਾਤਰ ਦਾ ਸ਼ਨੀਵਾਰ ਸਵੇਰੇ ਲੁਧਿਆਣਾ ਵਿਖੇ ਉਨ੍ਹਾਂ ਦੇ ਨਿਵਾਸ ਸਥਾਨ 'ਤੇ ਦਿਹਾਂਤ ਹੋ ਗਿਆ, ਉਹ 79 ਸਾਲ ਦੀ ਉਮਰ ਦੇ ਸਨ। ਅੱਜ ਸਵੇਰੇ 11 ਵਜੇ ਮਾਡਲ ਟਾਊਨ ਐਕਸਟੈਨਸ਼ਨ ਸ਼ਮਸ਼ਾਨਘਾਟ, ਲੁਧਿਆਣਾ ਵਿਖੇ ਪੂਰੇ ਸਰਕਾਰੀ ਸਨਮਾਨਾਂ ਨਾਲ ਉਨ੍ਹਾਂ ਦਾ ਅੰਤਿਮ ਸਸਕਾਰ ਕੀਤਾ ਜਾਵੇਗਾ। ਸੁਰਜੀਤ ਪਾਤਰ ਜੀ ਦੇ ਸਸਕਾਰ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀ ਜਾਣਗੇ।

  • ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਬਿਹਾਰ ਅਤੇ ਉੱਤਰ ਪ੍ਰਦੇਸ਼ ਵਿੱਚ ਹੋਣਗੇ। ਉਹ ਹਾਜੀਪੁਰ, ਮੁਜ਼ੱਫਰਪੁਰ ਅਤੇ ਛਪਰਾ ਵਿੱਚ ਜਨ ਸਭਾਵਾਂ ਨੂੰ ਸੰਬੋਧਨ ਕਰਨਗੇ। ਇਸ ਤੋਂ ਬਾਅਦ ਉਹ ਵਾਰਾਣਸੀ ਯੂਪੀ ਵਿੱਚ ਰੋਡ ਸ਼ੋਅ ਕਰਨਗੇ।

ZEENEWS TRENDING STORIES

By continuing to use the site, you agree to the use of cookies. You can find out more by Tapping this link