Punjab Breaking News Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚ

रिया बावा Tue, 14 May 2024-9:59 am,

ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਦੀ ਰਾਜਨੀਤੀ, ਖੇਡਾਂ, ਅਪਰਾਧ ਅਤੇ ਮਨੋਰੰਜਨ ਜਗਤ ਨਾਲ ਜੁੜੀਆਂ ਹਰ ਖ਼ਬਰਾਂ ਬਾਰੇ ਜਾਣਨ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜੀਟਲ ਪਲੇਟਫਾਰਮ ਨਾਲ ਜੁੜੇ ਰਹੋ। ਇੱਥੇ ਤੁਹਾਨੂੰ ਪਲ-ਪਲ ਦੀ ਅਪਡੇਟਸ ਮਿਲੇਗੀ। ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜੀਟਲ ਪਲੇਟਫਾਰਮ ਉੱਤੇ ਤੁਸੀ

Punjab Breaking Live updates 12 May 2024: ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਦੀ ਰਾਜਨੀਤੀ, ਖੇਡਾਂ, ਅਪਰਾਧ ਅਤੇ ਮਨੋਰੰਜਨ ਜਗਤ ਨਾਲ ਜੁੜੀਆਂ ਹਰ ਖ਼ਬਰਾਂ ਬਾਰੇ ਜਾਣਨ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜੀਟਲ ਪਲੇਟਫਾਰਮ ਨਾਲ ਜੁੜੇ ਰਹੋ। ਇੱਥੇ ਤੁਹਾਨੂੰ ਪਲ-ਪਲ ਦੀ ਅਪਡੇਟਸ ਮਿਲੇਗੀ।


ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜੀਟਲ ਪਲੇਟਫਾਰਮ ਉੱਤੇ ਤੁਸੀ ਆਪਣੇ ਸ਼ਹਿਰ, ਇਲਾਕੇ ਤੇ ਪਿੰਡ ਦੀ ਹਰ ਖ਼ਬਰ 'ਤੇ ਜਾਣ ਸਕਦੇ ਹੋ। ਸ਼ਹਿਰ ਤੇ ਪਿੰਡ ਦਾ ਹਾਲ, ਹਰ ਖ਼ਬਰ ਤੇ ਨਜ਼ਰ, ਛੋਟੀਆਂ ਤੇ ਵੱਡੀਆਂ ਖ਼ਬਰਾਂ ਇਸ ਇੱਕ ਲਿੰਕ ਵਿੱਚ ਜਾਣ ਸਕਦੇ ਹੋ।

नवीनतम अद्यतन

  • ਪ੍ਰਨੀਤ ਕੌਰ ਨੇ ਨਾਮਜ਼ਦਗੀ ਪੱਤਰ ਦਾਖਲ
    ਭਾਜਪਾ ਉਮੀਦਵਾਰ ਅਤੇ ਚਾਰ ਵਾਰ ਸੰਸਦ ਮੈਂਬਰ ਰਹਿ ਚੁੱਕੀ ਪ੍ਰਨੀਤ ਕੌਰ ਨੇ ਸੋਮਵਾਰ ਨੂੰ ਪਟਿਆਲਾ ਲੋਕ ਸਭਾ ਹਲਕੇ ਤੋਂ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ। ਆਪਣੇ ਚੋਣ ਹਲਫ਼ਨਾਮੇ ਅਨੁਸਾਰ 79 ਸਾਲਾ ਕੌਰ ਨੇ ਆਪਣੀ ਜਾਇਦਾਦ 8.08 ਕਰੋੜ ਰੁਪਏ ਦੱਸੀ ਹੈ।

  • ਡਾ. ਦਲਜੀਤ ਚੀਮਾ ਨੇ ਨਾਮਜ਼ਦਗੀ ਪੱਤਰ ਤੋਂ ਪਹਿਲਾ ਪ੍ਰੈੱਸ ਕਾਨਫਰੰਸ
    ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਡਾ. ਦਲਜੀਤ ਚੀਮਾ ਨੇ ਨਾਮਜ਼ਦਗੀ ਪੱਤਰ ਭਰਨ ਤੋਂ ਪਹਿਲਾ ਗੁਰਦਾਸਪੁਰ ਵਿਖੇ ਪ੍ਰੈੱਸ ਕਾਨਫਰੰਸ ਕੀਤੀ।  SYL ਦੇ ਮੁੱਦੇ ਨੂੰ ਲੈਕੇ ਚੁੱਕੇ ਵਿਰੋਧੀਆਂ ਤੇ ਸਵਾਲ। ਨਾਮਜ਼ਦਗੀ ਪੱਤਰ ਦਾਖਿਲ ਕਰਨ ਲਈ ਹੋਏ ਰਵਾਨਾ

  • ਮਸ਼ਹੂਰ ਸ਼ਾਇਰ ਸੁਰਜੀਤ ਪਾਤਰ ਦੇ ਅੰਤਿਮ ਸਸਕਾਰ ਉੱਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਪਹੁੰਚ ਗਏ ਹਨ। 

  • ਮੋਗਾ ਵਿੱਚ ਵਾਪਰਿਆ ਦਰਦਨਾਕ ਹਾਦਸਾ, ਔਰਤ ਦੀ ਮੌਤ
    ਮੋਗਾ ਵਿੱਚ ਦਰਦਨਾਕ ਹਾਦਸਾ ਵਾਪਰਿਆ। ਮੋਗਾ ਅੰਮ੍ਰਿਤਸਰ ਰੋਡ ਉਤੇ ਕਾਰਾਂ ਦੀ ਆਹਮੋ-ਸਾਹਮਣੇ ਟੱਕਰ ਵਿੱਚ ਇੱਕ ਔਰਤ ਕਮਲੇਸ਼ ਰਾਣੀ ਦੀ ਮੌਤ ਅਤੇ ਇੱਕ ਔਰਤ ਸਮੇਤ ਪੰਜ ਲੋਕ ਗੰਭੀਰ ਜ਼ਖ਼ਮੀ ਹੋ ਗਏ ਹਨ। ਜ਼ਖ਼ਮੀ ਲੋਕਾਂ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖਲ ਕਰਵਾਇਆ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪਤਾ ਲੱਗਾ ਹੈ ਕਿ ਮੋਗਾ ਸਾਈਡ ਤੋਂ ਜਾ ਰਹੀ ਸਵਿਫਟ ਕਾਰ ਰੌਂਗ ਸਾਈਡ ਤੋਂ ਹੋਣ ਕਾਰਨ ਧਰਮਕੋਟ ਸਾਈਡ ਤੋਂ ਆ ਰਹੀ ਕਾਰ ਦੇ ਨਾਲ ਟਕਰਾ ਗਈ। ਰਫਤਾਰ ਹੋਣ ਕਾਰਨ ਵਾਪਰੇ ਇਸ ਦਰਦਨਾਕ ਹਾਦਸੇ ਵਿੱਚ ਇੱਕ ਮਹਿਲਾ ਦੀ ਮੌਤ ਹੋ ਗਈ ਜਦੋਂ ਕਿ ਇੱਕ ਹੋਰ ਔਰਤ ਸਮੇਤ ਪੰਜ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ ।

  • ਪੰਜਾਬ ਦੌਰੇ ਉਤੇ ਆਉਣਗੇ ਅਰਵਿੰਦ ਕੇਜਰੀਵਾਲ

    ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਪੰਜਾਬ ਦੇ ਦੌਰੇ ਉਤੇ ਆਉਣਗੇ। 16 ਮਈ ਨੂੰ ਅਰਵਿੰਦ ਕੇਜਰੀਵਾਲ ਚੋਣ ਪ੍ਰੋਗਰਾਮ ਵਿੱਚ ਸ਼ਾਮਲ ਹੋਣਗੇ।

  • ਪ੍ਰਨੀਤ ਕੌਰ ਭਲਕੇ ਭਰਨਗੇ ਨਾਮਜ਼ਦਗੀ
    ਪ੍ਰਨੀਤ ਕੌਰ ਕੱਲ੍ਹ ਸਵੇਰੇ 11 ਵਜੇ ਪਟਿਆਲਾ ਲੋਕ ਸਭਾ ਚੋਣਾਂ ਲਈ ਆਪਣੀ ਨਾਮਜ਼ਦਗੀ ਪੱਤਰ ਦਾਖਲ ਕਰਨਗੇ। ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਦੀ ਪਤਨੀ ਪ੍ਰਨੀਤ ਕੌਰ ਪਟਿਆਲਾ ਤੋਂ ਭਾਜਪਾ ਦੀ ਉਮੀਦਵਾਰ ਹੈ।

  • ਜਿੰਮ ਵਿੱਚ ਕਸਰਤ ਕਰਨ ਜਾ ਰਹੀ ਇੱਕ ਲੜਕੀ ਨੂੰ ਕਾਰ ਨੇ ਦਰੜਿਆ
    ਲੁਧਿਆਣਾ ਵਿੱਚ ਜਿੰਮ ਵਿੱਚ ਕਸਰਤ ਕਰਨ ਜਾ ਰਹੀ ਇੱਕ ਲੜਕੀ ਨੂੰ ਕਾਰ ਨੇ ਦਰੜਿਆ। ਕਾਰ ਨੇ ਔਰਤ ਨੂੰ ਇੰਨੀ ਜ਼ੋਰਦਾਰ ਟੱਕਰ ਮਾਰੀ ਕਿ ਉਹ ਸੜਕ ਦੇ ਵਿਚਕਾਰ ਡਿਵਾਈਡਰ 'ਚ ਜਾ ਡਿੱਗੀ। ਇਸ ਤੋਂ ਬਾਅਦ ਕਾਰ ਚਾਲਕ ਨੇ ਹੇਠਾਂ ਆ ਕੇ ਔਰਤ ਦੀ ਨਬਜ਼ ਚੈੱਕ ਕੀਤੀ ਪਰ ਮੌਕਾ ਮਿਲਦੇ ਹੀ ਉਹ ਭੱਜ ਗਿਆ।

    ਉਸ ਦੇ ਨਾਲ ਜਿੰਮ ਆਏ ਔਰਤ ਦੇ ਭਤੀਜੇ ਨੇ ਉਸ ਨੂੰ ਖੂਨ ਨਾਲ ਲੱਥਪੱਥ ਦੇਖ ਕੇ ਰੌਲਾ ਪਾ ਦਿੱਤਾ। ਲੋਕਾਂ ਦੀ ਮਦਦ ਨਾਲ ਉਹ ਔਰਤ ਨੂੰ ਹਸਪਤਾਲ ਲੈ ਗਏ ਪਰ ਉਸ ਦੀ ਹਾਲਤ ਵਿਗੜਦੀ ਦੇਖ ਪਰਿਵਾਰ ਵਾਲੇ ਉਸ ਨੂੰ ਦਿੱਲੀ ਲੈ ਗਏ। ਇਸ ਦੌਰਾਨ ਦਿੱਲੀ ਲਿਜਾਂਦੇ ਸਮੇਂ ਔਰਤ ਦੀ ਮੌਤ ਹੋ ਗਈ।

  • Arvind Kejriwal Press Conference: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪ੍ਰੈੱਸ ਕਾਨਫਰੰਸ ਕਰਦੇ ਹੋਏ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਮੋਦੀ ਦੀ ਗਾਰੰਟੀ ਦੀ ਗੱਲ ਚੱਲ ਰਹੀ ਹੈ। ਇਹ ਜਨਤਾ ਦਾ ਫੈਸਲਾ ਹੈ ਕਿ ਮੋਦੀ ਦੀ ਗਰੰਟੀ ਮੰਨਣੀ ਹੈ ਜਾਂ ਕੇਜਰੀਵਾਲ ਦੀ ਗਰੰਟੀ। ਉਸ ਨੇ ਖਾਤੇ ਵਿੱਚ 15 ਲੱਖ ਰੁਪਏ ਜਮ੍ਹਾ ਕਰਵਾਉਣ ਦੀ ਗਾਰੰਟੀ ਦਿੱਤੀ ਸੀ। ਉਨ੍ਹਾਂ ਕਿਹਾ ਕਿ ਦੋ ਕਰੋੜ ਨੌਕਰੀਆਂ ਦਿੱਤੀਆਂ ਜਾਣਗੀਆਂ, ਸਵਾਮੀਨਾਥਨ ਰਿਪੋਰਟ ਲਾਗੂ ਕਰਕੇ ਕਿਸਾਨਾਂ ਨੂੰ ਫ਼ਸਲਾਂ ਦੇ ਭਾਅ ਦਿੱਤੇ ਜਾਣਗੇ ਅਤੇ 2022 ਤੱਕ ਕਿਸਾਨਾਂ ਦੀ ਆਮਦਨ ਦੁੱਗਣੀ ਹੋ ਜਾਵੇਗੀ। 2022 ਤੱਕ ਇਸ ਦੇਸ਼ ਦੇ ਹਰ ਘਰ ਵਿੱਚ ਬਿਜਲੀ ਹੋਵੇਗੀ।

    ਮੋਦੀ ਜੀ ਨੇ 100 ਸਮਾਰਟ ਸ਼ਹਿਰਾਂ ਦੀ ਗਰੰਟੀ ਦਿੱਤੀ ਸੀ। ਪਰ ਉਸਨੇ ਇੱਕ ਵੀ ਗਾਰੰਟੀ ਪੂਰੀ ਨਹੀਂ ਕੀਤੀ। ਇਸ ਤੋਂ ਪਹਿਲਾਂ ਕੇਜਰੀਵਾਲ ਨੇ ਮੁਫਤ ਬਿਜਲੀ ਦੀ ਗਰੰਟੀ ਦਿੱਤੀ, ਅਸੀਂ ਹਰ ਘਰ ਬਿਜਲੀ ਪਹੁੰਚਾਉਣ ਅਤੇ ਮੁਹੱਲਾ ਕਲੀਨਿਕ ਦਾ ਵਾਅਦਾ ਕੀਤਾ। ਅਸੀਂ ਸਾਰੀਆਂ ਗਾਰੰਟੀਆਂ ਪੂਰੀਆਂ ਕੀਤੀਆਂ।

  • Arvind Kejriwal Press Conference: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪਾਰਟੀ ਦੇ ਸਾਰੇ ਸੀਨੀਅਰ ਨੇਤਾਵਾਂ ਅਤੇ ਵਿਧਾਇਕਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ‘ਆਪ’ ਵਿਧਾਇਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ ਦੀ ਵਾਗਡੋਰ ਸਿਰਫ਼ ਆਮ ਆਦਮੀ ਪਾਰਟੀ ਹੀ ਸੰਭਾਲੇਗੀ ਅਤੇ ਦੇਸ਼ ਦਾ ਭਵਿੱਖ ਸਿਰਫ਼ ਆਮ ਆਦਮੀ ਪਾਰਟੀ ਹੀ ਦੇਵੇਗੀ।

  • ਮੁੱਖ ਮੰਤਰੀ ਨਿਵਾਸ 'ਤੇ ਵਿਧਾਇਕਾਂ ਦੀ ਚੱਲ ਰਹੀ ਮੀਟਿੰਗ ਖ਼ਤਮ, ਜਲਦ ਹੀ CM ਨਿਵਾਸ ਛੱਡਣਗੇ ਵਿਧਾਇਕ

  • ਯੂਪੀ ਵਿੱਚ ਗੁਰਦੁਆਰਾ ਸਾਹਿਬ ਵਿੱਚ ਸਿੱਖ ਬਜ਼ੁਰਗ ਨੂੰ ਕੁੱਟ-ਕੁੱਟ ਮੌਤ ਦੇ ਘਾਟ ਉਤਾਰਿਆ
    ਉੱਤਰ ਪ੍ਰਦੇਸ਼ ਦੇ ਹਾਪੁੜ ਜ਼ਿਲ੍ਹੇ ਦੇ ਅਤਰਪੁਰਾ ਚੌਕ ਸਥਿਤ ਗੁਰਦੁਆਰੇ ਵਿੱਚ ਇੱਕ ਸਿੱਖ ਨੂੰ ਕੁੱਟ-ਕੁੱਟ ਕੇ ਮਾਰ ਦਿੱਤਾ। ਇਹ ਖੁਲਾਸਾ ਪੋਸਟ ਮਾਰਟਮ ਰਿਪੋਰਟ ਵਿੱਚ ਹੋਇਆ ਹੈ। ਪੋਸਟਮਾਰਟਮ ਦੀ ਰਿਪੋਰਟ ਮਿਲਣ ਤੋਂ ਬਾਅਦ ਪੁਲਿਸ ਨੇ ਮ੍ਰਿਤਕ ਦੇ ਭਤੀਜੇ ਦੀ ਸ਼ਿਕਾਇਤ ਦੇ ਆਧਾਰ 'ਤੇ ਇਕ ਵਕੀਲ ਖਿਲਾਫ ਹੱਤਿਆ ਦੇ ਦੋਸ਼ 'ਚ ਮਾਮਲਾ ਦਰਜ ਕਰ ਲਿਆ ਹੈ।

  • ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਵੱਲੋਂ ਆਪਣੀ ਮਾਂ ਦਾ ਅਸ਼ੀਰਵਾਦ ਲੈ ਮਨਾਇਆ ਮਾਂ ਦਿਵਸ
    ਅੰਮ੍ਰਿਤਸਰ ਵਿਖੇ ਸਾਂਸਦ ਗੁਰਜੀਤ ਸਿੰਘ ਔਜਲਾ ਨੇ ਆਪਣੇ ਚੋਣ ਪ੍ਰਚਾਰ ਦੌਰਾਨ ਆਪਣੀ ਮਾਤਾ ਗੁਰਮੀਤ ਕੌਰ ਕੋਲ ਆਸ਼ੀਰਵਾਦ ਲੈ ਕੇ ਮਦਰ ਡੇ ਦੀ ਵਧਾਈ ਦਿੱਤੀ ਉੱਥੇ ਹੀ ਉਹਨਾਂ ਦੇ ਨਾਲ ਉਹਨਾਂ ਦੇ ਭਰਾ ਸੁੱਖ ਔਜਲਾ ਨਾਲ ਸਨ। ਉਣਾ ਕਿਹਾ ਮਾਂ ਦੀ ਕੁੱਖ ਵਿੱਚ ਪੈਦਾ ਹੋ ਕੇ ਅੱਜ ਅਸੀ ਇਸ ਦੁਨੀਆ ਵਿਚ ਆਏ ਹਾਂ। ਉਨ੍ਹਾਂ ਨੇ ਕਿਹਾ ਕਿ ਪੈਸੈ ਦੀ ਭੱਜਦੌੜ ਵਿੱਚ ਲ਼ੋਕ ਆਪਣੇ ਰਿਸ਼ਤੇ ਨਾਤੇ ਭੁੱਲ ਰਹੇ ਹਨ।

    ਉਨ੍ਹਾਂ ਕਿਹਾ ਕਿ ਮੈਂ ਲੋਕਾਂ ਨੂੰ ਅਪੀਲ ਕਰਦਾ ਹਾਂ ਆਪਣੇ ਮਾਂ ਬਾਪ ਨੂੰ ਨਾ ਭੁੱਲਿਓ ਇਨ੍ਹਾਂ ਦੋਵਾਂ ਦਾ ਸਤਿਕਾਰ ਕਰੋ ਜਿਨ੍ਹਾਂ ਦੀ ਬਦੌਲਤ ਅੱਜ ਅਸੀਂ ਇਸ ਦੁਨੀਆਂ ਵਿੱਚ ਹਾਂ। ਉਨ੍ਹਾਂ ਕਿਹਾ ਕਿ ਉਹ ਔਲਾਦ ਬਹੁਤ ਮਾੜੀ ਹੁੰਦੀ ਹੈ ਜੋ ਆਪਣੇ ਮਾਂ-ਬਾਪ ਨੂੰ ਆਸ਼ਰਮ ਵਿੱਚ ਜਾ ਸੜਕਾਂ ਤੇ ਛੱਡ ਦਿੰਦੀ ਹੈ। ਉਨ੍ਹਾਂ ਕਿਹਾ ਕਿ ਮੈ ਅੱਜ ਜਿਸ ਮੁਕਾਮ ਤੇ ਹਾਂ ਮੈਂ ਆਪਣੀ ਮਾਂ ਦਾ ਆਸ਼ੀਰਵਾਦ ਲੈ ਕੇ ਹੀ ਇਸ ਜਗ੍ਹਾ ਤੇ ਪੁੱਜਾ ਹਾਂ ਮੈਂ ਕੋਈ ਵੀ ਕੰਮ ਕਰਦਾ ਹਾਂ ਤੇ ਪਹਿਲਾਂ ਹੀ ਆਪਣੀ ਮਾਂ ਦਾ ਅਸ਼ੀਰਵਾਦ ਲੈ ਕੇ ਹੀ ਉਹ ਕੰਮ ਕਰਦਾ ਹਾਂ ਉਹਨਾਂ ਕਿਹਾ ਕਿ ਹਮੇਸ਼ਾ ਹੀ ਮਾਵਾਂ ਦਾ ਆਸ਼ੀਰਵਾਦ ਆਪਣੇ ਬੱਚਿਆਂ ਦੇ ਸਿਰ ਉਤੇ ਬਣਿਆ ਰਹੇ।

  • ਜਲੰਧਰ ਪੁਲਿਸ ਦੇ ਹੱਥ ਲੱਗੀ ਵੱਡੀ ਕਾਮਯਾਬੀ
    ਜਲੰਧਰ ਦੀ ਕਮਿਸ਼ਨਰੇਟ ਪੁਲਿਸ ਨੇ ਨਸ਼ਾ ਸਮੱਗਲਰਾਂ ਵਿਰੁੱਧ ਮੁਹਿੰਮ ਵਿੱਢੀ ਹੋਈ ਹੈ। 48 ਕਿਲੋਗ੍ਰਾਮ ਹੈਰੋਇਨ ਦੇ ਮਾਮਲੇ ਵਿੱਚ ਕਾਰਵਾਈ ਕਰਦੇ ਹੋਏ ਸਿੰਡੀਕੇਟ ਦੇ ਮੈਂਬਰਾਂ ਲਗਜ਼ਰੀ ਵਾਹਨ ਤੇ ਇੱਕ ਟਰੱਕ ਸਮੇਤ 84 ਲੱਖ ਦੀ ਡਰੱਗ ਮਨੀ ਜ਼ਬਤ ਕੀਤੀ ਹੈ।

     

     

  • 5 ਮੋਸਟ ਵਾਂਟੇਡ ਅੱਤਵਾਦੀ ਭਾਰਤ ਖਿਲਾਫ ਵੱਡੀ ਸਾਜਿਸ਼ ਰਚ ਰਹੇ 
    ਦੁਨੀਆ ਦੇ 5 ਦੇਸ਼ਾਂ 'ਚ ਬੈਠੇ ਖਾਲਿਸਤਾਨੀ ਟਾਈਗਰ ਫੋਰਸ (KTF) ਦੇ 5 ਮੋਸਟ ਵਾਂਟੇਡ ਅੱਤਵਾਦੀ ਭਾਰਤ ਖਿਲਾਫ ਵੱਡੀ ਸਾਜਿਸ਼ ਰਚ ਰਹੇ ਹਨ। ਪੰਜਾਬ ਦੀ ਪਟਿਆਲਾ ਕੇਂਦਰੀ ਜੇਲ੍ਹ ਨਾਲ ਵੀ ਸਾਜ਼ਿਸ਼ਾਂ ਦੇ ਤਾਰ ਜੁੜੇ ਹੋਏ ਹਨ। ਖੁਫੀਆ ਏਜੰਸੀਆਂ ਤੋਂ ਮਿਲੇ ਇਨਪੁਟ ਦੇ ਆਧਾਰ 'ਤੇ ਗ੍ਰਹਿ ਮੰਤਰਾਲੇ ਨੇ NIA ਨੂੰ ਜਾਂਚ ਦੇ ਹੁਕਮ ਦਿੱਤੇ ਹਨ। NIA ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

  • CM ਭਗਵੰਤ ਮਾਨ ਦਾ ਟਵੀਟ
    ਜ਼ਾਲਮ ਮੁਗ਼ਲ ਹਕੂਮਤ ਦੀ ਬਰਬਾਦੀ ਦੀ ਇਬਾਰਤ ਲਿਖ ਕੇ ਸੁਤੰਤਰ ਸਿੱਖ ਰਾਜ ਦੀ ਆਰੰਭਤਾ ਵਾਲੇ "ਸਰਹਿੰਦ ਫ਼ਤਿਹ ਦਿਵਸ" ਦੀਆਂ ਆਪ ਸਭ ਨੂੰ ਲੱਖ-ਲੱਖ ਵਧਾਈਆਂ...ਮਹਾਨ ਸਿੱਖ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਜੀ ਅਤੇ ਸਿੱਖ ਫੌਜਾਂ ਦੀ ਬਹਾਦਰੀ ਅਤੇ ਸੂਰਬੀਰਤਾ ਨੂੰ ਸਤਿਕਾਰ ਭੇਂਟ ਕਰਦੇ ਹਾਂ...

     

  • ਖਰੜ ਦਰਪਣ ਸਿਟੀ ਚ ਹੋਇਆ ਕਤਲ 
    ਲੜਕੇ ਦਾ ਨਾਮ ਤੁਸਾਰ ਪੁੱਤਰ ਸੁਭਾਸ਼ ਜਿੰਦ ਹਰਿਆਣਾ ਦਾ ਰਹਿਣ ਵਾਲਾ ਸੀ ਜੋ ਇੱਕ ਹੋਟਲ ਚਲਾਉਂਦਾ ਸੀ, ਲੜਕੇ ਦੀ ਉਮਰ 21,22ਸਾਲ ਦੱਸੀ ਜਾ ਰਹੀ ਹੈ ਲੜਕੇ ਦੇ ਸਿਰ ਤੇ ਚੋਟਾਂ ਦੇ ਨਿਸ਼ਾਨ ਪਾਏ ਗਏ

     

  • ਮਹਿੰਦਰ ਸਿੰਘ ਕੇਪੀ ਦੇ ਹੱਕ ਦੇ ਵਿੱਚ ਬੀਬੀ ਜਗੀਰ ਕੌਰ ਵੱਲੋਂ ਵਿਸ਼ਾਲ ਮੀਟਿੰਗ

    ਜਲੰਧਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਮਹਿੰਦਰ ਸਿੰਘ ਕੇਪੀ ਦੇ ਹੱਕ ਦੇ ਵਿੱਚ ਬੀਬੀ ਜਗੀਰ ਕੌਰ ਵੱਲੋਂ ਪਿੰਡ ਲੜੋਈ ਵਿਖੇ ਵਿਸ਼ਾਲ ਮੀਟਿੰਗ ਕੀਤੀ ਗਈ। ਬੀਬੀ ਜਗੀਰ ਕੌਰ ਨੇ ਮੀਟਿੰਗ ਨੂੰ ਸੰਬੋਧਿਤ ਕਰਦੇ ਹੋਏ ਦੱਸਿਆ ਕਿ ਜੇਕਰ ਪੰਜਾਬ ਨੂੰ ਨੈਸ਼ਨਲ ਪਾਰਟੀਆਂ ਦੇ ਪ੍ਰਕੋਪ ਤੋਂ ਬਚਾਉਣਾ ਹੈ ਤਾਂ ਪੰਜਾਬ ਦੀ ਜਵਾਨੀ ਅਤੇ ਪੰਜਾਬ ਦੀ ਕਿਸਾਨੀ ਬਚਾਉਣੀ ਹੈ ਤਾਂ ਸ਼੍ਰੋਮਣੀ ਅਕਾਲੀ ਦਲ ਨੂੰ ਮੁੜ ਤੋਂ ਸੱਤਾ ਦੇ ਵਿੱਚ ਲਿਆਉਣਾ ਪੈਣਾ ਹੈ ਕਿਉਂਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਖੇਤਰੀ ਪਾਰਟੀ ਹੈ ਅਤੇ ਪੰਜਾਬ ਦੇ ਮਸਲਿਆਂ ਦੀ ਹੀ ਗੱਲ ਕਰਦੀ ਹੈ।

    ਪੰਜਾਬ ਦੇ ਵਿੱਚ ਜਿੰਨੇ ਵੀ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਖੜੇ ਹਨ ਉਹਨਾਂ ਦੇ ਹੱਕ ਦੇ ਵਿੱਚ ਵੋਟ ਪਾਓ ਅਤੇ ਪੰਜਾਬ ਦੇ ਵਿਕਾਸ ਜਿਸ ਤਰੀਕੇ ਨਾਲ ਅਕਾਲੀ ਸਰਕਾਰ ਵੇਲੇ ਹੁੰਦਾ ਸੀ ਤਾਂ ਹੁਣ ਇਹ ਉਮੀਦਵਾਰ ਜਿੱਤ ਕੇ ਜਿੱਥੇ ਤੁਹਾਡੇ ਹਲਕਿਆਂ ਦਾ ਵਿਕਾਸ ਕਰਨਗੇ ਉੱਥੇ ਹੀ ਤੁਹਾਡੀਆਂ ਮੰਗਾਂ ਕੇਂਦਰ ਸਰਕਾਰ ਤੱਕ ਪਹੁੰਚਾਉਣਗੇ। 

  • ਫਾਜ਼ਿਲਕਾ ਦੇ ਪਿੰਡ ਘੁਬਾਇਆ ਦੇ ਪੈਟਰੋਲ ਪੰਪ 'ਤੇ ਜਲਾਲਾਬਾਦ ਤੋਂ ਆਏ ਇਕ ਵਿਅਕਤੀ ਨੇ ਪੰਪ 'ਤੇ ਲੱਗੇ ਸੀਸੀਟੀਵੀ ਕੈਮਰੇ 'ਚ ਕਰੀਬ 10 ਹਜ਼ਾਰ ਰੁਪਏ ਦਾ ਡੀਜ਼ਲ ਭਰ ਕੇ ਫਰਾਰ ਹੋ ਗਿਆ. ਇਸ ਸਬੰਧੀ ਪੁਲਿਸ ਨੂੰ ਸ਼ਿਕਾਇਤ ਦੇ ਦਿੱਤੀ ਗਈ ਤਾਂ ਪੁਲਿਸ ਨੇ ਇਸ ਮਾਮਲੇ 'ਚ ਅਣਪਛਾਤੇ ਕਾਰ ਚਾਲਕ ਦੇ ਖਿਲਾਫ ਮਾਮਲਾ ਦਰਜ ਕਰਕੇ ਦੋਸ਼ੀ ਦੀ ਭਾਲ ਸ਼ੁਰੂ ਕਰ ਦਿੱਤੀ ਹੈ ਅਤੇ ਫਿਰ ਆਪਣੀ ਕਾਰ ਵਿਚ ਡੀਜ਼ਲ ਭਰ ਕੇ ਭੱਜ ਗਿਆ

     

  • ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਐਲਾਨ ਕੀਤਾ ਕਿ ਉਹ ਸੁਰਜੀਤ ਪਾਤਰ ਜੀ ਨੂੰ ਸ਼ਰਧਾਂਜਲੀ ਦੇਣ ਲਈ ਭਲਕੇ ਜਾਣਗੇ। ਬਿਨਾਂ ਕਿਸੇ ਮੈਗਾ ਸ਼ੋਅ ਦੇ ਚੁੱਪਚਾਪ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਨਗੇ। ਸੁਰਜੀਤ ਪਾਤਰ ਜੀ ਦਾ ਸਸਕਾਰ ਕੱਲ੍ਹ ਸਵੇਰੇ 11 ਵਜੇ ਦੇ ਕਰੀਬ ਕੀਤਾ ਜਾਵੇਗਾ।

  • Delhi CM Arvind Kejriwal: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਦੁਪਹਿਰ 1 ਵਜੇ ਕਰਨਗੇ ਪ੍ਰੈੱਸ ਕਾਨਫਰੰਸ.. ਵਿਧਾਇਕਾਂ ਨਾਲ ਮੀਟਿੰਗ ਖਤਮ ਹੋਣ ਤੋਂ ਬਾਅਦ CM ਅਰਵਿੰਦ ਕੇਜਰੀਵਾਲ ਦੁਪਹਿਰ 1 ਵਜੇ ਪ੍ਰੈੱਸ ਕਾਨਫਰੰਸ ਕਰਨਗੇ।

  • 4 ਮਈ ਨੂੰ ਪੁੰਛ ਜ਼ਿਲੇ ਦੇ ਸੂਰਨਕੋਟ ਇਲਾਕੇ 'ਚ ਹਵਾਈ ਫੌਜ ਦੇ ਕਾਫਲੇ 'ਤੇ ਅੱਤਵਾਦੀ ਹਮਲਾ ਹੋਇਆ ਸੀ। ਇਸ ਹਮਲੇ 'ਚ ਹਵਾਈ ਸੈਨਾ ਦਾ ਇਕ ਜਵਾਨ ਸ਼ਹੀਦ ਹੋ ਗਿਆ, ਜਦਕਿ ਚਾਰ ਜਵਾਨ ਜ਼ਖਮੀ ਹੋ ਗਏ, ਜਿਨ੍ਹਾਂ ਦਾ ਇਲਾਜ ਊਧਮਪੁਰ ਦੇ ਮਿਲਟਰੀ ਹਸਪਤਾਲ 'ਚ ਚੱਲ ਰਿਹਾ ਹੈ। ਉਦੋਂ ਤੋਂ, ਫੌਜ ਜੰਮੂ-ਕਸ਼ਮੀਰ ਪੁਲਿਸ ਅਤੇ ਸੀਆਰਪੀਐਫ ਦੇ ਨਾਲ ਮਿਲ ਕੇ ਲਗਾਤਾਰ ਅੱਤਵਾਦ ਵਿਰੋਧੀ ਕਾਰਵਾਈਆਂ ਕਰ ਰਹੀ ਹੈ। ਅੱਜ ਇਸ ਆਪਰੇਸ਼ਨ ਦਾ ਅੱਠਵਾਂ ਦਿਨ ਹੈ। ਇਸ ਹਮਲੇ ਤੋਂ ਬਾਅਦ ਸੁਰੱਖਿਆ ਬਲਾਂ ਨੇ ਹੁਣ ਤੱਕ ਕਰੀਬ 20 ਲੋਕਾਂ ਨੂੰ ਹਿਰਾਸਤ 'ਚ ਲਿਆ ਹੈ। ਅਤੇ ਇਨ੍ਹਾਂ ਲੋਕਾਂ ਤੋਂ ਮਿਲੀ ਸੂਚਨਾ ਦੇ ਆਧਾਰ 'ਤੇ ਦੋ ਅੱਤਵਾਦੀਆਂ ਦੇ ਸਕੈਚ ਵੀ ਤਿਆਰ ਕੀਤੇ ਗਏ ਹਨ।

  • 11 ਮਈ 2024 ਨੂੰ, ਤਰਨਤਾਰਨ ਜ਼ਿਲ੍ਹੇ ਦੇ ਸਰਹੱਦੀ ਖੇਤਰ ਵਿੱਚ ਦੋ ਵੱਖ-ਵੱਖ ਥਾਵਾਂ 'ਤੇ ਨਸ਼ੀਲੇ ਪਦਾਰਥਾਂ ਦੀ ਖੇਪ ਦੀ ਮੌਜੂਦਗੀ ਬਾਰੇ ਬੀਐਸਐਫ ਦੇ ਖੁਫੀਆ ਵਿੰਗ ਵੱਲੋਂ ਦਿੱਤੀ ਗਈ ਖੁਫੀਆ ਸੂਚਨਾ 'ਤੇ ਕਾਰਵਾਈ ਕਰਦੇ ਹੋਏ, ਬੀਐਸਐਫ ਵੱਲੋਂ ਪੰਜਾਬ ਪੁਲਿਸ ਦੇ ਸਹਿਯੋਗ ਨਾਲ ਸ਼ੱਕੀ ਇਲਾਕਿਆਂ ਵਿੱਚ ਸਾਂਝੇ ਤਲਾਸ਼ੀ ਅਭਿਆਨ ਚਲਾਇਆ ਗਿਆ।

    ਪਹਿਲੀ ਤਲਾਸ਼ੀ ਮੁਹਿੰਮ ਦੌਰਾਨ ਤਰਨਤਾਰਨ ਜ਼ਿਲੇ ਦੇ ਪਿੰਡ ਸੰਕਟਾਰਾ ਵਿਖੇ ਇਕ ਕਿਸਾਨ ਦੇ ਖੇਤ 'ਚੋਂ ਸ਼ਾਮ ਸਾਢੇ 7 ਵਜੇ ਦੇ ਕਰੀਬ 2.175 ਕਿਲੋਗ੍ਰਾਮ ਹੈਰੋਇਨ ਦਾ ਇਕ ਪੈਕੇਟ ਬਰਾਮਦ ਕੀਤਾ ਗਿਆ। ਨਸ਼ੀਲੇ ਪਦਾਰਥਾਂ ਨੂੰ ਪੀਲੀ ਚਿਪਕਣ ਵਾਲੀ ਟੇਪ ਵਿੱਚ ਲਪੇਟਿਆ ਗਿਆ ਸੀ, ਅਤੇ ਇੱਕ ਸਟੀਲ ਹੁੱਕ ਅਤੇ ਤਿੰਨ ਰੋਸ਼ਨੀ ਵਾਲੀਆਂ ਸੋਟੀਆਂ ਪੈਕਟ ਨਾਲ ਜੁੜੀਆਂ ਹੋਈਆਂ ਸਨ।

    ਇਸ ਤੋਂ ਇਲਾਵਾ, ਸ਼ਾਮ 7:45 ਵਜੇ, ਤਰਨਤਾਰਨ ਜ਼ਿਲ੍ਹੇ ਦੇ ਪਿੰਡ ਟੀਜੇ ਸਿੰਘ ਦੇ ਨਾਲ ਲੱਗਦੇ ਇੱਕ ਵਾਢੀ ਦੇ ਖੇਤ ਵਿੱਚੋਂ 569 ਗ੍ਰਾਮ ਵਜ਼ਨ ਦੀ ਸ਼ੱਕੀ #ਹੈਰੋਇਨ ਦਾ ਇੱਕ ਹੋਰ ਪੈਕੇਟ ਬਰਾਮਦ ਕੀਤਾ ਗਿਆ। ਪਹਿਲੇ ਪੈਕੇਟ ਦੇ ਸਮਾਨ ਨਸ਼ੀਲੇ ਪਦਾਰਥਾਂ ਨੂੰ ਪੀਲੀ ਚਿਪਕਣ ਵਾਲੀ ਟੇਪ ਵਿੱਚ ਲਪੇਟਿਆ ਗਿਆ ਸੀ, ਅਤੇ ਤਿੰਨ ਰੋਸ਼ਨੀ ਵਾਲੀਆਂ ਸੋਟੀਆਂ ਵਾਲੀ ਇੱਕ ਧਾਤ ਦੀ ਰਿੰਗ ਪੈਕੇਟ ਨਾਲ ਜੁੜੀ ਹੋਈ ਮਿਲੀ ਸੀ।

  • ਕੈਨੇਡੀਅਨ ਅਧਿਕਾਰੀਆਂ ਨੇ ਸ਼ਨੀਵਾਰ ਨੂੰ ਖਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਦੇ ਮਾਮਲੇ 'ਚ ਚੌਥੇ ਸ਼ੱਕੀ ਭਾਰਤੀ ਨਾਗਰਿਕ ਨੂੰ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਇਕ ਅਧਿਕਾਰਤ ਰਿਲੀਜ਼ 'ਚ ਦਿੱਤੀ ਗਈ।

  • ਬੀਐਸਐਫ ਦੇ ਖੁਫੀਆ ਵਿੰਗ ਵੱਲੋਂ ਅੰਮ੍ਰਿਤਸਰ ਜ਼ਿਲ੍ਹੇ ਦੇ ਸਰਹੱਦੀ ਖੇਤਰ ਵਿੱਚ ਇੱਕ ਡਰੋਨ ਦੀ ਮੌਜੂਦਗੀ ਬਾਰੇ ਸਾਂਝੀ ਕੀਤੀ ਗਈ ਜਾਣਕਾਰੀ ਦੇ ਅਧਾਰ ਤੇ, ਬੀਐਸਐਫ ਦੇ ਜਵਾਨਾਂ ਨੇ ਤੁਰੰਤ ਸ਼ੱਕੀ ਖੇਤਰ ਵਿੱਚ ਇੱਕ ਵਿਆਪਕ ਖੋਜ ਮੁਹਿੰਮ ਸ਼ੁਰੂ ਕੀਤੀ , ਤਲਾਸ਼ੀ ਮੁਹਿੰਮ ਦੌਰਾਨ, ਸ਼ਾਮ 04:40 ਵਜੇ, ਚੌਕਸੀ ਬੀਐਸਐਫ ਦੇ ਜਵਾਨਾਂ ਨੇ ਡਰੋਨ ਨਾਲ ਜੁੜੀ ਸ਼ੱਕੀ ਹੈਰੋਇਨ (ਕੁੱਲ ਵਜ਼ਨ- 520 ਗ੍ਰਾਮ) ਦੇ 01 ਪੈਕਟ ਸਮੇਤ 01 ਡਰੋਨ ਬਰਾਮਦ ਕੀਤਾ। ਨਸ਼ੀਲੇ ਪਦਾਰਥਾਂ ਨੂੰ ਪਾਰਦਰਸ਼ੀ ਚਿਪਕਣ ਵਾਲੀ ਟੇਪ ਨਾਲ ਲਪੇਟਿਆ ਹੋਇਆ ਸੀ ਅਤੇ ਪੈਕਟ ਨਾਲ 01 ਸਟੀਲ ਦੀ ਰਿੰਗ ਵੀ ਜੁੜੀ ਹੋਈ ਸੀ। ਇਹ ਬਰਾਮਦਗੀ ਜ਼ਿਲ੍ਹਾ ਅੰਮ੍ਰਿਤਸਰ ਦੇ ਪਿੰਡ ਹਰਦੋ ਰਤਨ ਨੇੜੇ ਇੱਕ ਖੇਤ ਵਿੱਚ ਹੋਈ।

  • ਸ੍ਰੀ ਬਦਰੀਨਾਥ ਧਾਮ ਦੇ ਦਰਵਾਜ਼ੇ 
    ਸ੍ਰੀ ਬਦਰੀਨਾਥ ਧਾਮ ਦੇ ਦਰਵਾਜ਼ੇ ਅੱਜ ਸਵੇਰੇ 6 ਵਜੇ ਆਰਮੀ ਬੈਂਡ ਦੀਆਂ ਸੁਰੀਲੀਆਂ ਧੁਨਾਂ ਵਿਚਕਾਰ ਪੂਰੀ ਰਸਮਾਂ, ਵੈਦਿਕ ਜਾਪ ਅਤੇ 'ਬਦਰੀ ਵਿਸ਼ਾਲ ਲਾਲ ਕੀ ਜੈ' ਦੇ ਨਾਅਰਿਆਂ ਨਾਲ ਸ਼ਰਧਾਲੂਆਂ ਲਈ ਖੋਲ੍ਹ ਦਿੱਤੇ ਗਏ।

  • Himachal Pradesh Weather Update: ਖੇਤਰੀ ਮੌਸਮ ਵਿਗਿਆਨ ਕੇਂਦਰ, ਸ਼ਿਮਲਾ ਨੇ ਹਿਮਾਚਲ ਪ੍ਰਦੇਸ਼ ਦੇ ਪੰਜ ਜ਼ਿਲ੍ਹਿਆਂ ਵਿੱਚ 11 ਤੋਂ 13 ਮਈ ਤੱਕ ਅਗਲੇ ਤਿੰਨ ਦਿਨਾਂ ਲਈ ਮੀਂਹ ਅਤੇ ਗੜੇਮਾਰੀ ਲਈ ਪੀਲੀ ਚੇਤਾਵਨੀ ਜਾਰੀ ਕੀਤੀ ਹੈ। ਕੁਝ ਜ਼ਿਲ੍ਹਿਆਂ ਜਿਵੇਂ ਕਾਂਗੜਾ, ਹਮੀਰਪੁਰ, ਕੁੱਲੂ ਅਤੇ ਮੰਡੀ ਵਿੱਚ ਭਾਰੀ ਮੀਂਹ ਪੈ ਸਕਦਾ ਹੈ।

  • ਪਰਮਪਾਲ ਕੌਰ ਦਾ ਅਸਤੀਫ਼ਾ ਪੰਜਾਬ ਸਰਕਾਰ ਨੇ ਪ੍ਰਵਾਨ 

    ਭਾਜਪਾ ਬਠਿੰਡਾ ਤੋਂ ਉਮੀਦਵਾਰ ਸੇਵਾਮੁਕਤ ਆਈਏਐਸ ਪਰਮਪਾਲ ਕੌਰ ਦਾ ਅਸਤੀਫ਼ਾ ਪੰਜਾਬ ਸਰਕਾਰ ਨੇ ਪ੍ਰਵਾਨ ਕਰ ਲਿਆ ਹੈ। ਬੀਤੇ ਮੰਗਲਵਾਰ ਨੂੰ ਪੰਜਾਬ ਸਰਕਾਰ ਨੇ ਸਿੱਧੂ ਦੀ ਸੇਵਾ ਤੋਂ ਸਵੈ-ਇੱਛਤ ਸੇਵਾਮੁਕਤੀ ਦੀ ਬੇਨਤੀ ਨੂੰ ਰੱਦ ਕਰ ਦਿੱਤਾ ਅਤੇ ਉਨ੍ਹਾਂ ਨੂੰ ਤੁਰੰਤ ਡਿਊਟੀ 'ਤੇ ਬਹਾਲ ਕਰਨ ਲਈ ਕਿਹਾ। 

  • CM Bhagwant Mann campaign in Delhi: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਦਿੱਲੀ ਵਿੱਚ ਅਰਵਿੰਦ ਕੇਜਰੀਵਾਲ ਦੇ ਨਾਲ ਚੋਣ ਪ੍ਰਚਾਰ ਕਰਨਗੇ, ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਅੱਜ ਸ਼ਾਮ ਕਰੀਬ 4 ਵਜੇ ਮੋਤੀ ਨਗਰ ਵਿੱਚ ਚੋਣ ਪ੍ਰਚਾਰ ਕਰਨਗੇ।

  • Arvind Kejriwal to hold meeting: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਿੱਲੀ ਦੇ ਸਾਰੇ ਵਿਧਾਇਕਾਂ (ਆਪ) ਨਾਲ ਕਰਨਗੇ ਮੀਟਿੰਗ। ਸਵੇਰੇ 10 ਵਜੇ ਮੁੱਖ ਮੰਤਰੀ ਨਿਵਾਸ 'ਤੇ ਮੀਟਿੰਗ ਹੋਣ ਵਾਲੀ ਹੈ।ਤਿਹਾੜ ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਇਹ ਪਹਿਲੀ ਮੀਟਿੰਗ ਹੈ, ਮੀਟਿੰਗ ਵਿੱਚ ਚੋਣਾਂ ਦੀ ਰਣਨੀਤੀ 'ਤੇ ਚਰਚਾ ਕੀਤੀ ਜਾਵੇਗੀ।

  • ਝੋਨਾ ਲੱਗਣ ਦੀ ਤਰੀਕਾ ਦਾ ਐਲਾਨ
    ਪੰਜਾਬ ਅੰਦਰ ਝੋਨਾ ਲੱਗਣ ਦੀ ਤਰੀਕਾ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਦੌਰਾਨ ਪੰਜਾਬ ਵਿੱਚ 15 ਮਈ ਤੋਂ ਸਿੱਧੀ ਬਿਜਾਈ ਸ਼ਰੂ ਹੋਵੇਗੀ। ਇਸ਼ ਦੇ ਨਾਲ ਹੀ 31 ਮਈ ਤਕ ਸਿੱਧੀ ਬਿਜਾਈ ਹੋਵੇਗੀ।  11 ਜੂਨ ਤੋ ਸ੍ਰੀ ਮੁਕਤਸਰ ਸਾਹਿਬ, ਫਰੀਦਕੋਟ, ਮਾਨਸਾ, ਫਾਜ਼ਿਲਕਾ, ਬਠਿੰਡਾ ਅਤੇ ਫਿਰੋਜ਼ਪੁਰ ਅੰਤਰਰਾਸ਼ਟਰੀ ਸਰਹੱਦ ਦੇ ਨਾਲ ਕੰਡਿਆਲੀ ਤਾਰ ਤੋਂ ਪਾਰ।

ZEENEWS TRENDING STORIES

By continuing to use the site, you agree to the use of cookies. You can find out more by Tapping this link