Punjab Budget 2023 in Punjabi Live Updates: ਵਿੱਤ ਮੰਤਰੀ ਹਰਪਾਲ ਚੀਮਾ ਲਈ ਸਭ ਤੋਂ ਵੱਡੀ ਚੁਣੌਤੀ ਸੀ ਕਿ ਸੂਬੇ ਦੇ ਤਿੰਨ ਲੱਖ ਕਰੋੜ ਰੁਪਏ ਦੇ ਕਰਜ਼ੇ ਹੇਠ ਦੱਬੇ ਲੋਕਾਂ 'ਤੇ ਬਿਨਾਂ ਕੋਈ ਨਵਾਂ ਬੋਝ ਪਾਏ ਵਿਕਾਸ ਸਕੀਮਾਂ ਲਈ ਫੰਡਾਂ ਦਾ ਪ੍ਰਬੰਧ ਕਰਨਾ।
Trending Photos
Punjab Budget 2023 in Punjabi Live Updates: ਪੰਜਾਬ ਦੇ ਲੋਕਾਂ ਨੂੰ ਜਿਸ ਸਮੇਂ ਦਾ ਇੰਤਜ਼ਾਰ ਸੀ, ਅੱਜ ਉਹ ਦਿਨ ਸੀ। ਖ਼ਜ਼ਾਨਾ ਮੰਤਰੀ ਹਰਪਾਲ ਚੀਮਾ ਵੱਲੋਂ ਪੰਜਾਬ ਬਜਟ 2023 (Harpal Cheema Punjab Government Budget Speech 2023) ਪੇਸ਼ ਕੀਤਾ ਗਿਆ ਤੇ ਇਸ ਸਾਲ ਦਾ ਬਜਟ 1,96,4042 ਕਰੋੜ ਰੁਪਏ ਦਾ ਸੀ।
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ (Harpal Cheema Budget Speech 2023) ਵੱਲੋਂ ਭਗਵੰਤ ਮਾਨ (Punjab CM Bhagwant Mann) ਦੀ ਅਗਵਾਈ ਵਾਲੀ ਸਰਕਾਰ ਦਾ ਪਹਿਲਾ ਮੁਕੰਮਲ ਬਜਟ ਪੇਸ਼ ਕੀਤਾ ਗਿਆ।
ਦੱਸ ਦਈਏ ਕਿ ਅੱਜ ਯਾਨੀ 10 ਮਾਰਚ ਨੂੰ ਪਹਿਲਾਂ ਵੱਖ-ਵੱਖ ਸੂਚੀ 'ਚ ਦਰਜ ਪ੍ਰਸ਼ਨ ਪੁੱਛੇ ਗਏ ਅਤੇ ਉਨ੍ਹਾਂ ਦੇ ਜਵਾਬ ਦਿੱਤੇ ਗਏ। ਇਸ ਤੋਂ ਬਾਅਦ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਪੰਜਾਬ ਦਾ ਬਜਟ (Harpal Cheema Punjab Government Budget Speech 2023) ਪੇਸ਼ ਕੀਤਾ ਗਿਆ।
ਗੌਰਤਲਬ ਹੈ ਕਿ ਇਹ ਪੰਜਾਬ ਸਰਕਾਰ ਦਾ ਪਹਿਲਾ ਮੁਕੰਮਲ ਬਜਟ (Punjab Government Budget 2023) ਸੀ ਅਤੇ ਲੋਕਾਂ ਨੂੰ ਸਰਕਾਰ ਤੋਂ ਬਹੁਤ ਉਮੀਦਾਂ ਸਨ। ਪੰਜਾਬ ਬਜਟ 2023 ਦੇ ਪੋਸ਼ ਹੋਣ ਤੋਂ ਪਹਿਲਾਂ ਕਈ ਲੋਕਾਂ ਵੱਲੋਂ ਵੱਖ-ਵੱਖ ਟਿੱਪਣੀਆਂ ਕੀਤੀਆਂ ਗਈਆਂ ਸਨ।
ਕੁਝ ਲੋਕਾਂ ਦਾ ਕਹਿਣਾ ਸੀ ਕਿ ਪੰਜਾਬ ਸਰਕਾਰ ਵੱਲੋਂ ਪਹਿਲਾਂ ਤੋਂ ਕੀਤੇ ਵਾਅਦੇ ਵੀ ਹੁਣ ਤੱਕ ਨਹੀਂ ਪੂਰੇ ਕੀਤੇ ਗਏ ਤਾਂ ਉਨ੍ਹਾਂ ਤੋਂ ਬਜਟ ਦੀ ਉਮੀਦ ਕਿਵੇਂ ਕਰ ਸਕਦੇ ਹਾਂ। ਦੂਜੇ ਪਾਸੇ ਕੁਝ ਲੋਕਾਂ ਨੂੰ ਸਰਕਾਰ ਤੋਂ ਪੂਰੀ ਉਮੀਦ ਸੀ ਕਿ ਇਹ ਬਜਟ ਆਮ ਲੋਕਾਂ ਲਈ ਲਾਭਦਾਇਕ ਹੋਵੇਗਾ।
ਇਹ ਵੀ ਪੜ੍ਹੋ: Punjab Budget Session 2023: ਸਿੱਧੂ ਮੂਸੇਵਾਲਾ ਨੂੰ ਲੈ ਕੇ ਸਦਨ 'ਚ ਹੰਗਾਮਾ, ਭਲਕੇ 10 ਵਜੇ ਤੱਕ ਲਈ ਸਦਨ ਮੁਲਤਵੀ