Punjab News Today: ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲੋਕਾਂ ਨੂੰ ਭਰੋਸਾ ਦਿੱਤਾ ਗਿਆ ਹੈ ਕਿ ਸਥਿਤੀ ਕਾਬੂ ਹੇਠ ਹੈ।
Trending Photos
Punjab Flood News Today Live Updates: ਹਿਮਾਚਲ ਪ੍ਰਦੇਸ਼ 'ਚ 13 ਤੋਂ 15 ਅਗਸਤ ਵਿਚਕਾਰ ਪਈ ਭਾਰੀ ਬਾਰਿਸ਼ ਕਰਕੇ ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਹੜ੍ਹ ਵਰਗੇ ਹਾਲਾਤ ਬਣੇ ਹੋਏ ਹਨ। ਬਿਆਸ ਦਰਿਆ 'ਚ ਲਗਾਤਾਰ ਵੱਧ ਰਿਹਾ ਪਾਣੀ ਦਾ ਪੱਧਰ ਇੱਕ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ। ਇਸ ਦੌਰਾਨ ਪੰਜਾਬ ਦੇ ਹੁਸ਼ਿਆਰਪੁਰ, ਗੁਰਦਾਸਪੁਰ ਅਤੇ ਰੂਪਨਗਰ ਦੇ ਕਈ ਇਲਾਕਿਆਂ 'ਚ ਹੜ੍ਹ ਵਰਗੇ ਹਾਲਾਤ ਬਣੇ ਹੋਏ ਹਨ।
ਹਾਲਾਂਕਿ ਇਨ੍ਹਾਂ ਇਲਾਕਿਆਂ 'ਚੋਂ ਅਧਿਕਤਰ ਲੋਕਾਂ ਨੂੰ ਬਾਹਰ ਕੱਢ ਲਿਆ ਗਿਆ ਹੈ ਪਰ ਬਚਾਅ ਕਾਰਜ ਅਜੇ ਵੀ ਜਾਰੀ ਹੈ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮੁੜ ਲੋਕਾਂ ਨੂੰ ਭਰੋਸਾ ਦਿੱਤਾ ਗਿਆ ਹੈ ਕਿ ਸਥਿਤੀ ਕਾਬੂ ਹੇਠ ਹੈ ਅਤੇ ਉਹ ਖੁਦ ਹਿਮਾਚਲ ਪ੍ਰਦੇਸ਼ ਦੀ ਸਰਕਾਰ ਤੇ BBMB ਨਾਲ ਗੱਲਬਾਤ ਕਰ ਰਹੇ ਹਨ।
ਬੀਤੀ ਰਾਤ ਉਨ੍ਹਾਂ ਵੱਲੋਂ ਇੱਕ ਟਵੀਟ ਕੀਤਾ ਗਿਆ ਸੀ, ਜਿਸ ਵਿੱਚ ਉਨ੍ਹਾਂ ਕਿਹਾ ਕਿ "ਪੰਜਾਬ ਵਿੱਚ ਹੜ੍ਹ ਦੀ ਸਥਿਤੀ ਬਿਲਕੁੱਲ ਕੰਟਰੋਲ ਵਿੱਚ ਹੈ ..ਮੈਂ ਖੁਦ ਅਤੇ ਮੇਰੇ ਅਫਸਰ ਹਿਮਾਚਲ ਸਰਕਾਰ ਅਤੇ BBMB ਨਾਲ ਹਰ ਵਕਤ ਸੰਪਰਕ ਵਿੱਚ ਹਾਂ.. ਪੌਂਗ ਅਤੇ ਰਣਜੀਤ ਸਾਗਰ ਡੈਮ ਕੰਟਰੋਲ ਚ ਨੇ..ਲੋਕਾਂ ਦੇ ਜਾਨ-ਮਾਲ ਦੀ ਰਾਖੀ ਕਰਨੀ ਸਾਡਾ ਫਰਜ਼ ਹੈ..ਕੁਦਰਤੀ ਆਫ਼ਤ ਹੈ ਸਭ ਮਿਲ ਕੇ ਇਸਦਾ ਸਾਹਮਣਾ ਕਰਾਂਗੇ…ਲੋਕਾਂ ਦੀ ਸਰਕਾਰ ਲੋਕਾਂ ਦੇ ਨਾਲ.."
Follow Punjab Flood News Today Live Updates here: