SGPC Elections Highlights: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਪ੍ਰਧਾਨ ਦੇ ਅਹੁਦੇ ਲਈ ਚੋਣ ਬੁੱਧਵਾਰ ਨੂੰ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਹੋਈ।
Trending Photos
SGPC Elections Highlights: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਪ੍ਰਧਾਨ ਦੇ ਅਹੁਦੇ ਲਈ ਚੋਣ ਬੁੱਧਵਾਰ ਨੂੰ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿੱਚ ਹੋਈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ (Harjinder Singh Dhami) ਨੂੰ ਲਗਾਤਾਰ ਤੀਜੀ ਵਾਰ ਆਪਣਾ ਉਮੀਦਵਾਰ ਐਲਾਨਿਆ ਸੀ। ਇਸ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਵੀ ਬਲਬੀਰ ਸਿੰਘ ਘੁੰਨਸ ਦੇ ਨਾਂ ਨੂੰ ਉਮੀਦਵਾਰ ਐਲਾਨਿਆ ਸੀ।
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਤੀਜੀ ਵਾਰ ਜਿੱਤ ਦੀ ਹੈਟ੍ਰਿਕ ਲਗਾਈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜਨਰਲ ਇਜਲਾਸ ਸਮੇਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਮੁੜ ਸਿੱਖਾਂ ਦੀ ਸਿਰਮੌਰ ਸੰਸਥਾ ਐਸਜੀਪੀਸੀ ਦੇ ਪ੍ਰਧਾਨ ਬਣ ਗਏ ਹਨ। ਚੋਣ ਦੌਰਾਨ ਕੁੱਲ 137 ਵੋਟਾਂ ਭੁਗਤੀਆਂ। ਐਡਵੋਕੇਟ ਧਾਮੀ ਨੂੰ 118 ਵੋਟਾਂ ਹਾਸਲ ਹੋਈਆਂ ਹਨ। ਜਦਕਿ ਬਲਬੀਰ ਸਿੰਘ ਘੁੰਨਸ ਨੂੰ 17 ਵੋਟਾਂ ਭੁਗਤੀਆਂ ਹਨ।
151 ਮੈਂਬਰਾਂ 'ਚੋਂ 137 ਮੈਂਬਰ ਹਾਜ਼ਰ ਹੋਏ ਹਨ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ 118 ਅਤੇ ਸੰਤ ਬਲਬੀਰ ਸਿੰਘ ਘੁੰਨਸ ਨੂੰ 17 ਵੋਟਾਂ ਪਈਆਂ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਤ ਬਲਬੀਰ ਸਿੰਘ ਘੁੰਨਸ ਨੂੰ 101 ਵੋਟਾਂ ਨਾਲ ਹਰਾਇਆ। ਪਿਛਲੀ ਸਾਲ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ 146 ਵੋਟਾਂ 'ਚੋਂ 104 ਅਤੇ ਵਿਰੋਧੀ ਧਿਰ ਦੀ ਉਮੀਦਵਾਰ ਬੀਬੀ ਜਗੀਰ ਕੌਰ ਨੂੰ 42 ਵੋਟਾਂ ਹਾਸਲ ਹੋਈਆਂ ਸਨ। 2 ਵੋਟਾਂ ਰੱਦ ਹੋ ਗਈਆਂ ਹਨ।
ਇਸ ਤੋਂ ਇਲਾਵਾ ਦੋ ਵੋਟਾਂ ਰੱਦ ਹੋ ਗਈਆਂ ਹਨ। ਇਸ ਤੋਂ ਇਲਾਵਾ ਰਜਿੰਦਰ ਸਿੰਘ ਮਹਿਤਾ ਜਨਰਲ ਸਕੱਤਰ, ਹਰਭਜਨ ਸਿੰਘ ਮਸਾਣਾ ਸੀਨੀਅਰ ਮੀਤ ਪ੍ਰਧਾਨ ਅਤੇ ਗੁਰਬਖਸ਼ ਸਿੰਘ ਖ਼ਾਲਸਾ ਜੂਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।
ਅੰਤ੍ਰਿੰਗ ਕਮੇਟੀ ਦੇ ਮੈਂਬਰ ਵੀ ਚੁਣੇ ਗਏ
ਮੋਹਣ ਸਿੰਘ ਬੰਗੀ, ਰਘਬੀਰ ਸਿੰਘ ਸਹਾਰਨਮਾਜਰਾ, ਜਸਮੇਰ ਸਿੰਘ ਲਾਛੜੂ, ਖੁਸ਼ਵਿੰਦਰ ਸਿੰਘ ਭਾਟੀਆ, ਬੀਬੀ ਹਰਦੀਪ ਕੌਰ ਖੋਖ, ਇੰਦਰਮੋਹਣ ਸਿੰਘ ਲਖਮੀਰਵਾਲਾ, ਗੁਰਪ੍ਰਤ ਸਿੰਘ ਝੱਬਰ, ਬੀਬੀ ਮਲਕੀਤ ਕੌਰ, ਅਮਰਜੀਤ ਸਿੰਘ ਭਲਾਈਪੁਰ, ਬੀਬੀ ਜਸਪਾਲ ਕੌਰ, ਜਸਵੰਦਰ ਸਿੰਘ ਪੁੜੈਣ ਨੂੰ ਅੰਤ੍ਰਿੰਗ ਕਮੇਟੀ ਦਾ ਮੈਂਬਰ ਚੁਣਿਆ ਗਿਆ ਹੈ।
ਦੱਸ ਦੇਈਏ ਕਿ ਐਡਵੋਕੇਟ ਹਰਜਿੰਦਰ ਸਿੰਘ ਲਗਾਤਾਰ ਦੋ ਵਾਰ ਪ੍ਰਧਾਨ ਬਣ ਚੁੱਕੇ ਹਨ ਅਤੇ ਸ਼੍ਰੋਮਣੀ ਅਕਾਲੀ ਦਲ ਨੇ ਤੀਜੀ ਵਾਰ ਵੀ ਉਨ੍ਹਾਂ ਉਪਰ ਹੀ ਦਾਅ ਖੇਡਿਆ ਸੀ। ਬਲਬੀਰ ਸਿੰਘ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਦਾ ਉਮੀਦਵਾਰ ਐਲਾਨੇ ਜਾਣ ਸਮੇਂ ਢੀਂਡਸਾ ਤੋਂ ਇਲਾਵਾ ਸਾਬਕਾ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ, ਸਾਬਕਾ ਜਥੇਦਾਰ ਜਸਬੀਰ ਸਿੰਘ ਰੋਡੇ, ਚਰਨਜੀਤ ਸਿੰਘ ਜੱਸੋਵਾਲ, ਸਤਨਾਮ ਸਿੰਘ ਮਨਾਵਾ ਆਦਿ ਵੀ ਹਾਜ਼ਰ ਸਨ।
ਦੱਸ ਦਈਏ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀ ਸਥਾਪਨਾ 16 ਨਵੰਬਰ 1920 ਨੂੰ ਗੁਰਦੁਆਰਾ ਸੁਧਾਰ ਲਹਿਰ ਨਾਲ ਹੋਈ ਸੀ।