SGPC Elections Highlights: ਹਰਜਿੰਦਰ ਸਿੰਘ ਧਾਮੀ ਬਣੇ ਐਸਜੀਸੀਪੀ ਦੇ ਤੀਜੀ ਵਾਰ ਪ੍ਰਧਾਨ

रिया बावा Wed, 08 Nov 2023-4:40 pm,

SGPC Elections Highlights: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਪ੍ਰਧਾਨ ਦੇ ਅਹੁਦੇ ਲਈ ਚੋਣ ਬੁੱਧਵਾਰ ਨੂੰ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਹੋਈ।

SGPC Elections Highlights:   ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਪ੍ਰਧਾਨ ਦੇ ਅਹੁਦੇ ਲਈ ਚੋਣ ਬੁੱਧਵਾਰ ਨੂੰ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿੱਚ ਹੋਈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ (Harjinder Singh Dhami) ਨੂੰ ਲਗਾਤਾਰ ਤੀਜੀ ਵਾਰ ਆਪਣਾ ਉਮੀਦਵਾਰ ਐਲਾਨਿਆ ਸੀ। ਇਸ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਵੀ ਬਲਬੀਰ ਸਿੰਘ ਘੁੰਨਸ ਦੇ ਨਾਂ ਨੂੰ ਉਮੀਦਵਾਰ ਐਲਾਨਿਆ ਸੀ।


ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਤੀਜੀ ਵਾਰ ਜਿੱਤ ਦੀ ਹੈਟ੍ਰਿਕ ਲਗਾਈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜਨਰਲ ਇਜਲਾਸ ਸਮੇਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਮੁੜ ਸਿੱਖਾਂ ਦੀ ਸਿਰਮੌਰ ਸੰਸਥਾ ਐਸਜੀਪੀਸੀ ਦੇ ਪ੍ਰਧਾਨ ਬਣ ਗਏ ਹਨ। ਚੋਣ ਦੌਰਾਨ ਕੁੱਲ 137 ਵੋਟਾਂ ਭੁਗਤੀਆਂ। ਐਡਵੋਕੇਟ ਧਾਮੀ ਨੂੰ 118 ਵੋਟਾਂ ਹਾਸਲ ਹੋਈਆਂ ਹਨ। ਜਦਕਿ ਬਲਬੀਰ ਸਿੰਘ ਘੁੰਨਸ ਨੂੰ 17 ਵੋਟਾਂ ਭੁਗਤੀਆਂ ਹਨ।


151 ਮੈਂਬਰਾਂ 'ਚੋਂ 137 ਮੈਂਬਰ ਹਾਜ਼ਰ ਹੋਏ ਹਨ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ 118 ਅਤੇ ਸੰਤ ਬਲਬੀਰ ਸਿੰਘ ਘੁੰਨਸ ਨੂੰ 17 ਵੋਟਾਂ ਪਈਆਂ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਤ ਬਲਬੀਰ ਸਿੰਘ ਘੁੰਨਸ ਨੂੰ 101 ਵੋਟਾਂ ਨਾਲ ਹਰਾਇਆ। ਪਿਛਲੀ ਸਾਲ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ 146 ਵੋਟਾਂ 'ਚੋਂ 104 ਅਤੇ ਵਿਰੋਧੀ ਧਿਰ ਦੀ ਉਮੀਦਵਾਰ ਬੀਬੀ ਜਗੀਰ ਕੌਰ ਨੂੰ 42 ਵੋਟਾਂ ਹਾਸਲ ਹੋਈਆਂ ਸਨ। 2 ਵੋਟਾਂ ਰੱਦ ਹੋ ਗਈਆਂ ਹਨ। 


ਇਸ ਤੋਂ ਇਲਾਵਾ ਦੋ ਵੋਟਾਂ ਰੱਦ ਹੋ ਗਈਆਂ ਹਨ। ਇਸ ਤੋਂ ਇਲਾਵਾ ਰਜਿੰਦਰ ਸਿੰਘ ਮਹਿਤਾ ਜਨਰਲ ਸਕੱਤਰ, ਹਰਭਜਨ ਸਿੰਘ ਮਸਾਣਾ ਸੀਨੀਅਰ ਮੀਤ ਪ੍ਰਧਾਨ ਅਤੇ ਗੁਰਬਖਸ਼ ਸਿੰਘ ਖ਼ਾਲਸਾ ਜੂਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।



ਅੰਤ੍ਰਿੰਗ ਕਮੇਟੀ ਦੇ ਮੈਂਬਰ ਵੀ ਚੁਣੇ ਗਏ
ਮੋਹਣ ਸਿੰਘ ਬੰਗੀ, ਰਘਬੀਰ ਸਿੰਘ ਸਹਾਰਨਮਾਜਰਾ, ਜਸਮੇਰ ਸਿੰਘ ਲਾਛੜੂ, ਖੁਸ਼ਵਿੰਦਰ ਸਿੰਘ ਭਾਟੀਆ, ਬੀਬੀ ਹਰਦੀਪ ਕੌਰ ਖੋਖ, ਇੰਦਰਮੋਹਣ ਸਿੰਘ ਲਖਮੀਰਵਾਲਾ, ਗੁਰਪ੍ਰਤ ਸਿੰਘ ਝੱਬਰ, ਬੀਬੀ ਮਲਕੀਤ ਕੌਰ, ਅਮਰਜੀਤ ਸਿੰਘ ਭਲਾਈਪੁਰ, ਬੀਬੀ ਜਸਪਾਲ ਕੌਰ, ਜਸਵੰਦਰ ਸਿੰਘ ਪੁੜੈਣ ਨੂੰ ਅੰਤ੍ਰਿੰਗ ਕਮੇਟੀ ਦਾ ਮੈਂਬਰ ਚੁਣਿਆ ਗਿਆ ਹੈ।


ਦੱਸ ਦੇਈਏ ਕਿ ਐਡਵੋਕੇਟ ਹਰਜਿੰਦਰ ਸਿੰਘ ਲਗਾਤਾਰ ਦੋ ਵਾਰ ਪ੍ਰਧਾਨ ਬਣ ਚੁੱਕੇ ਹਨ ਅਤੇ ਸ਼੍ਰੋਮਣੀ ਅਕਾਲੀ ਦਲ ਨੇ ਤੀਜੀ ਵਾਰ ਵੀ ਉਨ੍ਹਾਂ ਉਪਰ ਹੀ ਦਾਅ ਖੇਡਿਆ ਸੀ। ਬਲਬੀਰ ਸਿੰਘ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਦਾ ਉਮੀਦਵਾਰ ਐਲਾਨੇ ਜਾਣ ਸਮੇਂ ਢੀਂਡਸਾ ਤੋਂ ਇਲਾਵਾ ਸਾਬਕਾ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ, ਸਾਬਕਾ ਜਥੇਦਾਰ ਜਸਬੀਰ ਸਿੰਘ ਰੋਡੇ, ਚਰਨਜੀਤ ਸਿੰਘ ਜੱਸੋਵਾਲ, ਸਤਨਾਮ ਸਿੰਘ ਮਨਾਵਾ ਆਦਿ ਵੀ ਹਾਜ਼ਰ ਸਨ।


ਦੱਸ ਦਈਏ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀ ਸਥਾਪਨਾ 16 ਨਵੰਬਰ 1920 ਨੂੰ ਗੁਰਦੁਆਰਾ ਸੁਧਾਰ ਲਹਿਰ ਨਾਲ ਹੋਈ ਸੀ।

नवीनतम अद्यतन

  • ਵੋਟਾਂ ਦੀ ਗਿਣਤੀ ਸ਼ੁਰੂ

    ਦੁਪਹਿਰ 2.30 ਵਜੇ ਤੱਕ ਕਰੀਬ 105 ਮੈਂਬਰਾਂ ਨੇ ਵੋਟਾਂ ਪਾਈਆਂ। ਕਰੀਬ ਪੌਣੇ ਤਿੰਨ ਵਜੇ ਵੋਟਿੰਗ ਖਤਮ ਹੋ ਗਈ। ਜਿਸ ਦੀ ਗਿਣਤੀ ਸ਼ੁਰੂ ਹੋ ਗਈ ਹੈ। ਕਮੇਟੀ ਵੱਲੋਂ ਜਲਦੀ ਹੀ ਨਤੀਜਾ ਜਾਰੀ ਕੀਤਾ ਜਾਵੇਗਾ। ਦੋਵਾਂ ਉਮੀਦਵਾਰਾਂ ਨੂੰ ਕੁੱਲ 136 ਵੋਟਾਂ ਮਿਲੀਆਂ।

  • ਪ੍ਰਧਾਨ ਅਹੁਦੇ ਲਈ ਵੋਟਿੰਗ ਪ੍ਰਕਿਰਿਆ ਜਾਰੀ

  • ਦੋਵਾਂ ਨਾਮ ਕੀਤੇ ਪ੍ਰਸਤਾਵਿਤ

    ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਬਲਬੀਰ ਸਿੰਘ ਦੇ ਨਾਮ ਪ੍ਰਸਤਾਵਿਤ ਕੀਤੇ ਗਏ।

  • ਅਰਦਾਸ ਮਗਰੋਂ ਵੋਟਿੰਗ ਪ੍ਰਕਿਰਿਆ ਆਰੰਭ
    ਦੁਪਹਿਰ 1 ਵਜੇ ਦੇ ਕਰੀਬ ਅਰਦਾਸ ਉਪਰੰਤ ਸ਼੍ਰੋਮਣੀ ਕਮੇਟੀ ਹੈੱਡਕੁਆਰਟਰ ਵਿਖੇ ਵੋਟਿੰਗ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੀਜੀ ਵਾਰ ਪ੍ਰਧਾਨ ਬਣਨ ਦੀ ਦੌੜ ਵਿੱਚ ਹਨ। ਦੂਜੇ ਪਾਸੇ ਬਲਬੀਰ ਸਿੰਘ ਘੁੰਨਸ ਉਨ੍ਹਾਂ ਨੂੰ ਟੱਕਰ ਦੇ ਰਹੇ ਹਨ।

  • ਹਾਜ਼ਰ ਉਮੀਦਵਾਰਾਂ ਦੀ ਗਿਣਤੀ

    ਐਸਜੀਪੀਸੀ ਪ੍ਰਧਾਨ ਅਹੁਦੇ ਦੀ ਚੋਣ ਲਈ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਇਜਲਾਸ ਸ਼ੁਰੂ ਹੋ ਗਿਆ ਹੈ। ਇਸ ਵਾਰ 151 ਉਮੀਦਵਾਰਾਂ ਵਿੱਚੋਂ 140 ਉਮੀਦਵਾਰ ਹਾਜ਼ਰ ਰਹਿਣਗੇ।

     

     

  • ਗੁਰਚਰਨ ਗਰੇਵਾਲ ਨੇ ਕਿਹਾ ਕਿ ਹਰਜਿੰਦਰ ਸਿੰਘ ਧਾਮੀ ਪਾਕ ਸਾਫ ਨੇ ਅਤੇ ਸਾਰੇ ਮੈਂਬਰ ਸਾਡੇ ਨਾਲ ਹਨ, ਵੱਡੇ ਮਾਰਜਨ ਨਾਲ ਧਾਮੀ ਤੀਜੀ ਵਾਰ ਪ੍ਰਧਾਨ ਬਣਨ ਜਾ ਰਹੇ ਹਨ।

  • ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦਾ ਫੈਸਲਾ ਅੱਜ ਲਿਆ ਜਾਵੇਗਾ। ਸ਼੍ਰੋਮਣੀ ਕਮੇਟੀ ਹੈੱਡਕੁਆਰਟਰ ਵਿਖੇ ਦੁਪਹਿਰ 1 ਵਜੇ ਦੇ ਕਰੀਬ ਵੋਟਿੰਗ ਸ਼ੁਰੂ ਹੋਵੇਗੀ।

  • ਸ਼੍ਰੋਮਣੀ ਅਕਾਲੀ ਦਲ ਐਸ.ਜੀ.ਪੀ.ਸੀ. ਪ੍ਰਧਾਨ ਦੇ ਅਹੁਦੇ ਲਈ 8 ਨਵੰਬਰ ਨੂੰ ਹੋਣ ਵਾਲੀਆਂ ਚੋਣਾਂ ਵਿੱਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਆਪਣਾ ਉਮੀਦਵਾਰ ਬਣਾਉਣ ਦਾ ਫੈਸਲਾ ਕੀਤਾ ਗਿਆ ਹੈ। ਇਸ ਸਬੰਧੀ ਫੈਸਲਾ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਐਸ.ਜੀ.ਪੀ.ਸੀ. ਦੇ ਮੈਂਬਰਾਂ ਨਾਲ ਮੁਲਾਕਾਤ ਕੀਤੀ ਅਤੇ ਇਸ ਮੁੱਦੇ 'ਤੇ ਵਿਚਾਰ ਵਟਾਂਦਰਾ ਕੀਤਾ ਅਤੇ ਫੈਸਲਾ ਲਿਆ।

  • SGPC President Election : ਹਰਜਿੰਦਰ ਸਿੰਘ ਧਾਮੀ ਹੁਸ਼ਿਆਰਪੁਰ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਹਨ। ਐਡਵੋਕੇਟ ਧਾਮੀ ਨਵੰਬਰ 2021 ਨੂੰ ਪਹਿਲੀ ਵਾਰ ਪ੍ਰਧਾਨ ਬਣੇ ਸਨ। 2022 ਵਿੱਚ ਉਹ ਵੱਡੇ ਫਰਕ ਨਾਲ ਦੂਜੀ ਵਾਰੀ ਪ੍ਰਧਾਨ ਅਹੁਦੇ ਉਤੇ ਕਾਬਜ਼ ਹੋਏ ਸਨ। ਸਿੱਖ ਗੁਰਦੁਆਰਾ ਐਕਟ 1925 ਮੁਤਾਬਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕੁਲ 191 ਮੈਂਬਰ ਹਨ। ਪੰਜਾਬ, ਹਰਿਆਣਾ, ਹਿਮਾਚਲ ਤੇ ਚੰਡੀਗੜ੍ਹ ਵਿਚੋਂ 170 ਮੈਂਬਰ ਹਨ ਹਨ।

     ਬਾਕੀ 15 ਮੈਂਬਰ ਦੇਸ਼ ਭਰ ਵਿਚੋਂ ਹੁੰਦੇ ਹਨ। ਇਨ੍ਹਾਂ ਵਿੱਚ ਪੰਜ ਤਖ਼ਤ ਸਾਹਿਬ ਦੇ ਸਿੰਘ ਸਾਹਿਬਾਨ ਅਤੇ ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਸ਼ਾਮਿਲ ਹਨ। ਹਾਲਾਂਕਿ ਇਨ੍ਹਾਂ ਨੂੰ ਵੋਟ ਪਾਉਣ ਦਾ ਅਧਿਕਾਰ ਨਹੀਂ ਹੈ। ਸ਼੍ਰੋਮਣੀ ਕਮੇਟੀ ਦੇ ਕੁੱਲ 185 ਮੈਂਬਰਾਂ ਵਿਚੋਂ 30 ਦਾ ਅਕਾਲ ਚਲਾਣਾ ਤੇ 4 ਮੈਂਬਰਾਂ ਦਾ ਅਸਤੀਫ਼ਾ ਦੇ ਜਾਣ ਕਾਰਨ 151 ਮੈਂਬਰ ਹੀ ਆਪਣੀ ਵੋਟ ਦਾ ਇਸਤੇਮਾਲ ਕਰ ਸਕਦੇ ਹਨ।

  • ਪੰਜ ਸਾਲਾਂ ਬਾਅਦ ਮੈਂਬਰਾਂ ਦੀ ਚੋਣ
    ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਿਯਮ ਕਹਿੰਦੇ ਹਨ ਹਰ ਪੰਜ ਸਾਲ ਬਾਅਦ ਸ਼੍ਰੋਮਣੀ ਕਮੇਟੀ ਮੈਂਬਰ ਚੁਣੇ ਜਾਣੇ ਚਾਹੀਦੇ ਹਨ ਪਰ ਅਜਿਹਾ ਨਹੀਂ ਹੋ ਪਾਉਂਦਾ ਹੈ। ਅਕਸਰ ਚੋਣਾਂ ਸਮੇਂ ਸਿਰ ਨਹੀਂ ਹੁੰਦੀਆਂ। ਮੈਂਬਰਾਂ ਦੀ ਆਖਰੀ ਚੋਣ ਸਾਲ 2011 ਵਿੱਚ ਹੋਈ ਸੀ।

     

  • ਸ਼੍ਰੋਮਣੀ ਕਮੇਟੀ ਦੇ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ ਤੇ ਜਨਰਲ ਸਕੱਤਰ ਸਣੇ 15 ਮੈਂਬਰੀ ਅੰਤ੍ਰਿੰਗ ਕਮੇਟੀ ਦੇ ਮੈਂਬਰਾਂ ਦੀ ਚੋਣ ਲਈ 8 ਨਵੰਬਰ ਨੂੰ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਜਨਰਲ ਇਜਲਾਸ ਹੋਵੇਗਾ। ਇਸ ਸਬੰਧੀ ਸ਼੍ਰੋਮਣੀ ਕਮੇਟੀ ਪ੍ਰਸ਼ਾਸਨ ਵੱਲੋਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਦੱਸ ਦੇਈਏ ਕਿ ਜਨਰਲ ਹਾਊਸ ਵਿੱਚ ਉਮੀਦਵਾਰਾਂ ਦੇ ਨਾਵਾਂ ਦੇ ਐਲਾਨ ਮਗਰੋਂ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਤੇ 11 ਮੈਂਬਰੀ ਅੰਤ੍ਰਿਗ ਕਮੇਟੀ ਦੀ ਚੋਣ ਕੀਤੀ ਜਾਂਦੀ ਹੈ ਜਿਸ ਨੂੰ ਬੰਦ ਲਿਫ਼ਾਫ਼ੇ ਦਾ ਨਾਂ ਦਿੱਤਾ ਜਾਂਦਾ ਹੈ।

     

ZEENEWS TRENDING STORIES

By continuing to use the site, you agree to the use of cookies. You can find out more by Tapping this link