Sukhpal Khaira Arrest Highlights: ਸੁਖਪਾਲ ਖਹਿਰਾ ਦੀ ਗ੍ਰਿਫ਼ਤਾਰੀ ਦੇ ਵਿਰੋਧ `ਚ ਜਲਾਲਾਬਾਦ `ਚ ਕਾਂਗਰਸ ਦਾ ਸ਼ਕਤੀ ਪ੍ਰਦਰਸ਼ਨ
Sukhpal Khaira Arrested News: ਸੁਖਪਾਲ ਖਹਿਰਾ ਦੇ ਪੁੱਤਰ ਐਡਵੋਕੇਟ ਮਹਿਤਾਬ ਸਿੰਘ ਖਹਿਰਾ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਇਸ ਮਾਮਲੇ, ਜਿਸ ਵਿੱਚ ਸੁਖਪਾਲ ਖਹਿਰਾ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਵਿੱਚ ਸੁਪਰੀਮ ਕੋਰਟ ਤੋਂ ਰਾਹਤ ਮਿਲ ਚੁੱਕੀ ਹੈ।
Sukhpal Khaira Arrest Highlights: ਪੰਜਾਬ ਤੋਂ ਵੀਰਵਾਰ ਨੂੰ ਇੱਕ ਵੱਡੀ ਖ਼ਬਰ ਸਾਹਮਣੇ ਆਈ ਕਿ ਕਾਂਗਰਸ ਲੀਡਰ ਸੁਖਪਾਲ ਸਿੰਘ ਖਹਿਰਾ ਨੂੰ ਉਨ੍ਹਾਂ ਦੇ ਚੰਡੀਗੜ੍ਹ ਰਿਹਾਇਸ਼ ਤੋਂ ਗ੍ਰਿਫਤਾਰ ਕਰ ਲਿਆ ਗਿਆ ਅਤੇ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਗ੍ਰਿਫਤਾਰੀ 2015 ਦੇ ਐਨਡੀਪੀਐਸ ਦੇ ਮਾਮਲੇ 'ਚ ਹੋਈ ਹੈ।
ਮਿਲੀ ਜਾਣਕਾਰੀ ਦੇ ਮੁਤਾਬਕ ਗ੍ਰਿਫਤਾਰੀ ਤੋਂ ਬਾਅਦ ਪੰਜਾਬ ਪੁਲਿਸ ਫਾਜ਼ਿਲਕਾ ਲਈ ਰਵਾਨਾ ਹੋ ਗਈ ਹੈ ਅਤੇ ਅੱਜ ਉਨ੍ਹਾਂ ਨੂੰ ਕੋਰਟ 'ਚ ਪੇਸ਼ ਕੀਤਾ ਜਾਵੇਗਾ।
ਦੱਸਣਯੋਗ ਹੈ ਕਿ ਸਾਲ 2015 ਵਿੱਚ ਐਫਆਈਆਰ ਨੰਬਰ 35, ਮਿਤੀ 05.03.2015 ਐਨਡੀਪੀਐਸ ਐਕਟ ਦੀ ਧਾਰਾ 29/30/27-ਏ/23 ਤਹਿਤ ਸੁਖਪਾਲ ਖਹਿਰਾ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ ਹਾਲਾਂਕਿ ਸੁਖਪਾਲ ਖਹਿਰਾ ਦੇ ਪੁੱਤਰ ਐਡਵੋਕੇਟ ਮਹਿਤਾਬ ਸਿੰਘ ਖਹਿਰਾ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਇਸ ਮਾਮਲੇ ਵਿੱਚ ਸੁਪਰੀਮ ਕੋਰਟ ਤੋਂ ਰਾਹਤ ਮਿਲ ਚੁੱਕੀ ਹੈ।
Sukhpal Khaira Arrest News Highlights:
नवीनतम अद्यतन
ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ
ਮੁੱਖ ਮੰਤਰੀ ਭਗਵੰਤ ਮਾਨ ਨੇ ਬਿਨਾਂ ਨਾਮ ਲਏ ਸੁਖਪਾਲ ਖਹਿਰਾ ਉਤੇ ਨਿਸ਼ਾਨਾ ਸਾਧਿਆ ਤੇ ਕਿਹਾ ਕਿ ਡਰੱਗ ਮਾਮਲੇ ਵਿੱਚ ਕਿਸੇ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦਾ ਖਜ਼ਾਨਾ ਲੁੱਟ ਵਾਲਿਆਂ ਨੂੰ ਛੱਡਿਆ ਨਹੀਂ ਜਾਵੇਗਾ। ਉਨ੍ਹਾਂ ਨੇ ਤੰਜ ਕੱਸਦੇ ਹੋਏ ਕਿਹਾ ਕਿ ਚੋਰੀ ਦੇ ਪੁੱਤ ਕਦੇ ਗੱਭਰੂ ਨਹੀਂ ਹੁੰਦੇ।
ਰਾਜਾ ਵੜਿੰਗ ਨੇ ਦੱਸਿਆ ਕਿ ਉਹ ਕਾਂਗਰਸੀ ਆਗੂ ਬਾਜਵਾ ਸਮੇਤ ਸਾਰੇ ਵਰਕਰ ਫਾਜ਼ਿਲਕਾ ਸੀ.ਆਈ.ਏ ਸਟਾਫ਼ ਨਾਲ ਪੁੱਜੇ | ਇੱਥੇ ਸਟਾਫ਼ ਨੇ ਆਪਣੇ ਇੱਕ ਵਫ਼ਦ ਨੂੰ ਅੰਦਰ ਬਿਠਾ ਲਿਆ ਪਰ ਉਨ੍ਹਾਂ ਨੂੰ ਐਸਐਸਪੀ ਦਾ ਇੰਤਜ਼ਾਰ ਕਰਨ ਲਈ ਕਿਹਾ। ਇਸ ਤੋਂ ਬਾਅਦ ਜਦੋਂ ਐਸਐਸਪੀ ਆਏ ਤਾਂ ਉਨ੍ਹਾਂ ਨੂੰ ਕਾਂਗਰਸੀ ਆਗੂ ਖਹਿਰਾ ਨਾਲ ਮਿਲਾਉਣ ਦੀ ਬੇਨਤੀ ਕੀਤੀ ਗਈ ਪਰ ਉਸ ਨੇ ਵੀ ਆਪਣੀ ਮਜ਼ਬੂਰੀ ਦਾ ਹਵਾਲਾ ਦਿੰਦੇ ਹੋਏ ਮਿਲਣ ਤੋਂ ਇਨਕਾਰ ਕਰ ਦਿੱਤਾ।
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਥਾਣੇਦਾਰ ਨੂੰ ਗੇਟ ਖੋਲ੍ਹਣ ਦੀ ਅਪੀਲ ਕਰਦੇ ਰਹੇ ਪਰ ਬਾਹਰੋਂ ਗੇਟ ਖੋਲ੍ਹਣ ਤੋਂ ਸਾਫ਼ ਇਨਕਾਰ ਕਰਨ ’ਤੇ ਉਨ੍ਹਾਂ ਨੂੰ ਵਾਪਸ ਭੇਜ ਦਿੱਤਾ ਗਿਆ।
ਸੁਖਪਾਲ ਸਿੰਘ ਖਹਿਰਾ ਦੀ ਗ੍ਰਿਫਤਾਰੀ ਦਾ ਕਾਂਗਰਸ ਪਾਰਟੀ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਕਾਂਗਰਸ ਪੰਜਾਬ ਦੇ ਸੂਬਾ ਪ੍ਰਧਾਨ ਰਾਜਾ ਪ੍ਰਤਾਪ ਸਿੰਘ ਬਾਜਵਾ ਨੇ ਸੁਖਜਿੰਦਰ ਰੰਧਾਵਾ ਅਤੇ ਹੋਰ ਪਾਰਟੀਆਂ ਦੇ ਆਗੂ ਇੱਥੇ ਪਹੁੰਚ ਗਏ ਹਨ ਅਤੇ ਸੁਖਪਾਲ ਸਿੰਘ ਖਹਿਰਾ ਦੀ ਗ੍ਰਿਫਤਾਰੀ ਨੂੰ ਲੈ ਕੇ ਫਾਜ਼ਿਲਕਾ ਦੇ ਸਦਰ ਥਾਣੇ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ, ਹਾਲਾਂਕਿ ਸਦਰ ਥਾਣੇ ਦਾ ਗੇਟ ਪੁਲਿਸ ਵੱਲੋਂ ਬੰਦ ਕਰ ਦਿੱਤਾ ਗਿਆ ਹੈ ਅਤੇ ਪੁਲਿਸ ਸੁਰੱਖਿਆ ਤਾਇਨਾਤ ਕੀਤੀ ਗਈ ਦੱਸੀ ਜਾਂਦੀ ਹੈ। ਸੁਖਪਾਲ ਸਿੰਘ ਖਹਿਰਾ ਨੂੰ ਫਾਜ਼ਿਲਕਾ ਦੇ ਸੀ.ਆਈ.ਏ ਸਟਾਫ਼ ਵਿੱਚ ਲਿਆਂਦਾ ਗਿਆ ਹੈ।
Sukhpal Khaira Arrest Live Updates: ਪੁਲਿਸ ਨੇ ਸੁਖਪਾਲ ਖਹਿਰਾ ਦਾ ਦੋ ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ। ਅਗਲੀ ਸੁਣਵਾਈ 30 ਸਤੰਬਰ ਨੂੰ ਹੋਵੇਗੀ।
- ਪਰਮਿੰਦਰ ਸਿੰਘ ਢੀਂਡਸਾ ਵੱਲੋਂ ਸੁਖਪਾਲ ਸਿੰਘ ਖਹਿਰਾ ਦੀ ਗ੍ਰਿਫ਼ਤਾਰੀ ਦੀ ਕੀਤੀ ਨਿਖੇਧੀਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸੀਨੀਅਰ ਆਗੂ ਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਦੀ ਗ੍ਰਿਫ਼ਤਾਰੀ ਦੀ ਸਖ਼ਤ ਨਿੰਦਾ ਕਰਦਿਆਂ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਜਿਸ ਢੰਗ ਨਾਲ ਲੋਕਾਂ ਦੁਆਰਾ ਚੁਣੇ ਗਏ ਇਕ ਨੁਮਾਂਇਦੇ ਨੂੰ ਅਪਮਾਨਿਤ ਕਰਕੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਜਲਾਲਾਬਾਦ ਪੁਲਿਸ ਸੁਖਪਾਲ ਸਿੰਘ ਖਹਿਰਾ ਨੂੰ ਜਲਾਲਾਬਾਦ ਦੀ ਕਚਹਿਰੀ 'ਚ ਲੈ ਗਈ, ਉਨ੍ਹਾਂ ਨੂੰ ਅਦਾਲਤ 'ਚ ਪੇਸ਼ ਕੀਤਾ ਜਾ ਰਿਹਾ ਹੈ, ਅਦਾਲਤ 'ਚ ਦਾਖਲ ਹੋਣ ਤੋਂ ਪਹਿਲਾਂ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਤੁਸੀਂ ਚਿੰਤਾ ਨਾ ਕਰੋ।
ਪ੍ਰਤਾਪ ਸਿੰਘ ਬਾਜਵਾ ਹੋਰ ਕਾਂਗਰਸੀ ਆਗੂ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਗ੍ਰਿਫਤਾਰੀ ਦੇ ਸਬੰਧ ਵਿੱਚ ਸ਼ਾਮ 6.00 ਵਜੇ ਪੰਜਾਬ ਦੇ ਰਾਜਪਾਲ ਨੂੰ ਮਿਲਣਗੇ।
Sukhpal Khaira Arrest News: ਆਮ ਆਦਮੀ ਪਾਰਟੀ ਦੇ ਆਗੂ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਪੰਜਾਬ ਸਰਕਾਰ ਨਸ਼ਾ ਤਸਕਰੀ ਖਿਲਾਫ ਲਗਾਤਾਰ ਕੰਮ ਕਰ ਰਹੀ ਹੈ ਅਤੇ ਇਸੇ ਦੇ ਤਹਿਤ ਅੱਜ ਇੱਕ ਅਹਿਮ ਗ੍ਰਿਫ਼ਤਾਰੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਅੱਜ ਸੁਖਪਾਲ ਸਿੰਘ ਖਹਿਰਾ ਨੂੰ ਨਸ਼ਾ ਤਸਕਰੀ ਦੇ ਦੋਸ਼ 'ਚ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਜਲਾਲਾਬਾਦ ਵਿੱਚ 2015 ਵਿੱਚ ਇੱਕ ਐਫਆਈਆਰ ਦਰਜ ਕੀਤੀ ਗਈ ਸੀ, ਜਿਸ ਵਿੱਚ ਸਰਹੱਦ ਪਾਰ ਸਬੰਧ ਸਨ। ਕੰਗ ਨੇ ਅੱਗੇ ਕਿਹਾ ਕਿ ਗੁਰਦੇਵ ਸਿੰਘ ਇਸ ਮਾਮਲੇ ਵਿੱਚ ਅਹਿਮ ਹਿੱਸਾ ਹਨ ਜੋ ਸੁਖਪਾਲ ਸਿੰਘ ਖਹਿਰਾ ਨਾਲ ਜੁੜੇ ਹੋਏ ਹਨ, ਜਿਸ ਦੇ ਆਧਾਰ 'ਤੇ ਈਡੀ ਨੇ ਪਹਿਲਾਂ ਇਹ ਗ੍ਰਿਫ਼ਤਾਰੀ ਕੀਤੀ ਸੀ। ਉਨ੍ਹਾਂ ਇਹ ਵੀ ਕਿਹਾ ਕਿ ਸੁਪਰੀਮ ਕੋਰਟ ਵੱਲੋਂ ਸੁਖਪਾਲ ਸਿੰਘ ਖਹਿਰਾ ਨੂੰ ਬਰੀ ਨਹੀਂ ਕੀਤਾ ਗਿਆ ਹੈ।
ਸੁਖਪਾਲ ਸਿੰਘ ਖਹਿਰਾ ਦੀ ਗ੍ਰਿਫਤਾਰੀ ‘ਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਡਾ.ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸੂਬੇ ‘ਚ ਕੋਈ ਵੀ ਕੰਮ ਰਾਜਨੀਤੀ ਤੋਂ ਪ੍ਰੇਰਿਤ ਨਹੀਂ ਕੀਤਾ ਜਾ ਰਿਹਾ ਹੈ। ਇਸ ਲਈ ਅਸੀਂ ਇਸ ਦੀ ਨਿਖੇਧੀ ਕਰਦੇ ਹਾਂ।
Sukhpal Khaira Arrest Latest News: ਕਾਂਗਰਸ ਪਾਰਟੀ ਨੇ ਕਿਹਾ ਕਿ "ਆਲ ਇੰਡੀਆ ਕਿਸਾਨ ਕਾਂਗਰਸ ਦੇ ਚੇਅਰਮੈਨ ਸੁਖਪਾਲ ਖਹਿਰਾ ਜੀ ਦੀ ਗ੍ਰਿਫਤਾਰੀ ਸੱਤਾ ਦੀ ਦੁਰਵਰਤੋਂ ਅਤੇ ਬਦਲਾਖੋਰੀ ਦਾ ਸਬੂਤ ਹੈ। ਬੇਇਨਸਾਫ਼ੀ ਵਿਰੁੱਧ ਬੁਲੰਦ ਆਵਾਜ਼ ਨੂੰ ਦਬਾਉਣ ਦੀ ਇਸ ਘਟੀਆ ਸਾਜ਼ਿਸ਼ ਵਿਰੁੱਧ ਸਮੁੱਚਾ ਕਾਂਗਰਸੀ ਪਰਿਵਾਰ ਉਨ੍ਹਾਂ ਦੇ ਨਾਲ ਖੜ੍ਹਾ ਹੈ। ਅਸੀਂ ਝੁਕਣ ਲਈ ਤਿਆਰ ਨਹੀਂ, ਰੁਕਣ ਲਈ ਤਿਆਰ ਨਹੀਂ। ਅਸੀਂ ਲੜਾਂਗੇ ਅਤੇ ਜਿੱਤਾਂਗੇ।
Sukhpal Khaira Arrest News: ਸੁਖਪਾਲ ਸਿੰਘ ਖਹਿਰਾ ਦੀ ਗ੍ਰਿਫਤਾਰੀ ਦੀ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸਖ਼ਤ ਸ਼ਬਦਾਂ 'ਚ ਨਿੰਦਾ ਕੀਤੀ
Sukhpal Khaira Arrest news: ਰਾਜਾ ਵੜਿੰਗ ਨੇ ਕਿਹਾ, "ਕਾਂਗਰਸ ਮੇਰਾ ਪਰਿਵਾਰ ਹੈ। ਹਰ ਲੀਡਰ ਅਤੇ ਵਰਕਰ ਨਾਲ ਚਟਾਨ ਵਾਂਗ ਖੜਾ ਹਾਂ। ਅੱਜ ਸਵੇਰੇ ਸੁਖਪਾਲ ਖਹਿਰਾ ਜੀ ਘਰ ਪਰਿਵਾਰ ਨਾਲ ਮਿਲਕੇ ਅਗਲੀ ਕੰਨੂਨੀ ਲੜਾਈ ਲਈ ਵਿਚਾਰ ਵਟਾਂਦਰਾ ਕੀਤਾ।"
Sukhpal Khaira Arrest News: ਸ਼੍ਰੋਮਣੀ ਅਕਾਲੀ ਦਲ ਨੇ ਸੁਖਪਾਲ ਸਿੰਘ ਖਹਿਰਾ ਦੀ ਗਿਰਫ਼ਤਾਰੀ ਦੀ ਨਿੰਦਾ ਕੀਤੀ
Sukhpal Khaira Arrest Live: ਪੰਜਾਬ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਪੰਜਾਬ ਪੁਲਿਸ ਨੇ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਹੈ। ਸੁਖਪਾਲ ਸਿੰਘ ਖਹਿਰਾ ਨੂੰ 2015 ਦੇ NDPS ਮਾਮਲੇ 'ਚ ਗ੍ਰਿਫਤਾਰ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਸੁਖਪਾਲ ਸਿੰਘ ਖਹਿਰਾ ਦੇ ਖਿਲਾਫ ਡਰੱਗਜ਼ ਮਾਮਲੇ 'ਚ ਸਬੂਤ ਮਿਲੇ ਸਨ, ਜਿਸ ਤੋਂ ਬਾਅਦ ਪੁਲਿਸ ਵੱਲੋਂ ਕਾਰਵਾਈ ਕੀਤੀ ਗਈ ਸੀ। 13 ਅਪ੍ਰੈਲ 2023 ਨੂੰ ਫਾਜ਼ਿਲਕਾ ਨਸ਼ਾ ਤਸਕਰੀ ਮਾਮਲੇ 'ਚ ਸੈਸ਼ਨ ਜੱਜ ਦੇ ਹੁਕਮਾਂ 'ਤੇ ਇੱਕ SIT ਦਾ ਗਠਨ ਕੀਤਾ ਗਿਆ ਸੀ। ਪੰਜਾਬ ਪੁਲਿਸ ਦੇ ਡੀਆਈਜੀ ਸਵਪਨ ਸ਼ਰਮਾ ਦੀ ਅਗਵਾਈ ਵਿੱਚ ਐਸਆਈਟੀ ਦਾ ਗਠਨ ਕੀਤਾ ਗਿਆ ਸੀ। SIT ਜਾਂਚ 'ਚ ਸੁਖਪਾਲ ਖਹਿਰਾ ਨਸ਼ਾ ਤਸਕਰੀ 'ਚ ਸ਼ਾਮਲ ਪਾਇਆ ਗਿਆ ਸੀ। ਇਸੇ ਆਧਾਰ 'ਤੇ ਪੰਜਾਬ ਪੁਲਿਸ ਨੇ ਸੁਖਪਾਲ ਖਹਿਰਾ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਸ ਮਾਮਲੇ ਵਿੱਚ ਦੂਜੇ ਨਸ਼ਾ ਤਸਕਰ ਗੁਰਦੇਵ ਸਿੰਘ ਨੂੰ 10 ਸਾਲ ਦੀ ਸਜ਼ਾ ਹੋਈ ਹੈ। ਗੁਰਦੇਵ ਸੁਖਪਾਲ ਖਹਿਰਾ ਦੇ ਕਾਫੀ ਕਰੀਬ ਹਨ। ਹੁਣ ਤੱਕ ਸੁਖਪਾਲ ਖਹਿਰਾ ਇਸ ਮਾਮਲੇ 'ਚ ਸਿਆਸੀ ਸੁਰੱਖਿਆ ਕਾਰਨ ਆਪਣਾ ਬਚਾਅ ਕਰ ਰਹੇ ਸਨ।
Sukhpal Khaira Arrest News: ਦੱਸ ਦਈਏ ਕਿ ਮਾਰਚ 2015 ਵਿੱਚ ਫਾਜ਼ਿਲਕਾ ਦੇ ਜਲਾਲਾਬਾਦ ਵਿੱਚ ਡਰੱਗਜ਼ ਦਾ ਮਾਮਲਾ ਦਰਜ ਕੀਤਾ ਗਿਆ ਸੀ। ਇਸ ਮਾਮਲੇ 'ਚ 9 ਲੋਕਾਂ 'ਤੇ ਮਾਮਲਾ ਦਰਜ ਕੀਤਾ ਗਿਆ ਸੀ ਅਤੇ ਬਾਅਦ 'ਚ ਉਨ੍ਹਾਂ ਨੂੰ ਐਨਡੀਪੀਐਸ ਐਕਟ ਦੇ ਤਹਿਤ ਦੋਸ਼ੀ ਠਹਿਰਾਇਆ ਗਿਆ ਸੀ। 2017 ਵਿੱਚ, ਸੁਪਰੀਮ ਕੋਰਟ ਵੱਲੋਂ ਸੁਖਪਾਲ ਖਹਿਰਾ ਦੇ ਖਿਲਾਫ ਹੇਠਲੀ ਅਦਾਲਤ ਦੀ ਕਾਰਵਾਈ 'ਤੇ ਰੋਕ ਲਗਾ ਦਿੱਤੀ ਗਈ ਸੀ, ਜਿਸ ਨੂੰ ਇਸ ਮਾਮਲੇ ਵਿੱਚ ਵਾਧੂ ਮੁਲਜ਼ਮ ਵਜੋਂ ਸੰਮਨ ਕੀਤਾ ਗਿਆ ਸੀ।
Sukhpal Khaira Arrest Live: ਕਾਂਗਰਸ ਪਾਰਟੀ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਜਲਾਲਾਬਾਦ ਪੁਲਿਸ ਨੇ 8 ਸਾਲ ਪੁਰਾਣੇ ਤਸਕਰੀ ਦੇ ਮਾਮਲੇ ਵਿੱਚ ਐਨਡੀਪੀਐਸ ਐਕਟ ਦੀ ਧਾਰਾ 27-ਏ ਤਹਿਤ ਗ੍ਰਿਫ਼ਤਾਰ ਕੀਤਾ ਹੈ। ਐਨਡੀਪੀਐਸ ਐਕਟ ਦੀ ਧਾਰਾ 27-ਏ ਦੇ ਤਹਿਤ ਨਸ਼ਾ ਤਸਕਰੀ ਵਿੱਚ ਮਦਦ ਕਰਨ ਅਤੇ ਮੁਲਜ਼ਮਾਂ ਨੂੰ ਪਨਾਹ ਦੇਣ ਲਈ ਸਜ਼ਾ ਦੀ ਵਿਵਸਥਾ ਹੈ।
Sukhpal Khaira Arrest Live: ਸੁਖਪਾਲ ਸਿੰਘ ਖਹਿਰਾ ਦੀ ਗ੍ਰਿਫਤਾਰੀ 'ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਦਾ ਬਿਆਨ
Sukhpal Khaira Arrest Live: ਸੁਖਪਾਲ ਸਿੰਘ ਖਹਿਰਾ ਦੀ ਗ੍ਰਿਫਤਾਰੀ 'ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ "ਸੀਨੀਅਰ ਕਾਂਗਰਸੀ ਆਗੂ ਤੇ ਬੁਲੱਥ ਦੇ ਵਿਧਾਇਕ ਸੁਖਪਾਲ ਖਹਿਰਾ ਦੀ ਗ੍ਰਿਫਤਾਰੀ ਬਹੁਤ ਹੀ ਦੁਖਦਾਈ ਹੈ। ਪੰਜਾਬ ਸਰਕਾਰ ਸਭ ਤੋਂ ਹੇਠਲੇ ਪੱਧਰ 'ਤੇ ਆ ਗਈ ਹੈ ਅਤੇ ਬਦਲਾਖੋਰੀ ਦੀ ਰਾਜਨੀਤੀ ਦਾ ਸਹਾਰਾ ਲੈ ਰਹੀ ਹੈ। ਪੰਜਾਬ ਕਾਂਗਰਸ ਕਾਨੂੰਨ ਦੇ ਦਾਇਰੇ ਵਿੱਚ ਆ ਕੇ ਉਸ ਨੂੰ ਰਿਹਾਅ ਕਰਵਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੇਗੀ।"
Sukhpal Khaira Arrest News: ਮਿਲੀ ਜਾਣਕਾਰੀ ਦੇ ਮੁਤਾਬਕ ਜਿਸ ਐਫ ਆਈ ਆਰ ਦਾ ਜ਼ਿਕਰ ਸੁਖਪਾਲ ਸਿੰਘ ਖਹਿਰਾ ਨੂੰ ਗਿਰਫ਼ਤਾਰ ਕਰਨ ਲਈ ਹੋ ਰਿਹਾ ਹੈ, ਉਸ ਵਿੱਚ 11 ਨਾਮਜਦ ਲੋਕਾਂ 'ਤੇ ਵੀ ਪਰਚਾ ਦਰਜ ਕੀਤਾ ਗਿਆ ਸੀ, ਜਿਨ੍ਹਾਂ 'ਤੇ ਪਾਕਿਸਤਾਨ ਪਾਸੋਂ ਨਸ਼ਾ, ਸੋਨਾ, ਨਜਾਇਜ਼ ਹਥਿਆਰ ਦੀ ਸਿਪਲਾਈ ਕਰਨ ਦੇ ਦੋਸ਼ ਸਨ।
Sukhpal Khaira Arrest: ਕਾਂਗਰਸ ਲੀਡਰ ਸੁਖਪਾਲ ਸਿੰਘ ਖਹਿਰਾ ਦੇ ਪੁੱਤਰ ਐਡਵੋਕੇਟ ਮਹਿਤਾਬ ਸਿੰਘ ਖਹਿਰਾ ਨੇ ਦੱਸਿਆ ਕਿ ਜਿਸ 2015 ਦੇ NDPS ਮਾਮਲੇ 'ਚ ਗ੍ਰਿਫਤਾਰ ਕੀਤਾ ਗਿਆ ਹੈ ਉਸ ਮਾਮਲੇ ਵਿੱਚ ਸੁਪ੍ਰੀਮ ਕੋਰਟ ਵੱਲੋਂ ਉਨ੍ਹਾਂ ਨੂੰ ਰਾਹਤ ਦੇ ਦਿੱਤੀ ਗਈ ਸੀ, ਇਸ ਤੋਂ ਬਾਵਜੂਦ ਪੁਲਿਸ ਮੁਲਾਜ਼ਮਾਂ ਵੱਲੋਂ ਇਸ ਮਾਮਲੇ 'ਚ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।
Sukhpal Khaira Arrest Live Updates: ਕਾਂਗਰਸ ਲੀਡਰ ਸੁਖਪਾਲ ਸਿੰਘ ਖਹਿਰਾ ਨੂੰ ਦੁਪਹਿਰ ਨੂੰ ਕੋਰਟ ਵਿੱਚ ਪੇਸ਼ ਕੀਤਾ ਜਾਵੇਗਾ।