Union Budget 2023 in Punjabi Updates: 7 ਲੱਖ ਰੁਪਏ ਤੱਕ ਦੀ ਸਾਲਾਨਾ ਆਮਦਨ 'ਤੇ ਕੋਈ ਟੈਕਸ ਨਹੀਂ
Union Budget 2023: ਦੱਸ ਦਈਏ ਕਿ ਇਸ ਸਾਲ ਦੇ ਬਜਟ ਇਜਲਾਸ ਵਿੱਚ 6 ਅਪ੍ਰੈਲ ਤੱਕ 27 ਬੈਠਕਾਂ ਹੋਣਗੀਆਂ। ਸੈਸ਼ਨ ਦਾ ਪਹਿਲਾ ਹਿੱਸਾ 13 ਫਰਵਰੀ ਨੂੰ ਸਮਾਪਤ ਹੋਵੇਗਾ ਅਤੇ ਦੂਜਾ ਹਿੱਸਾ 12 ਮਾਰਚ ਨੂੰ ਮੁੜ ਸੱਦਿਆ ਜਾਵੇਗਾ ਅਤੇ 6 ਅਪ੍ਰੈਲ ਨੂੰ ਸਮਾਪਤ ਹੋਵੇਗਾ।
Trending Photos

Union Budget 2023 in Punjabi Updates: ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ (Finance Minister Nirmala Sitharaman) ਵੱਲੋਂ ਬੁੱਧਵਾਰ ਯਾਨੀ 1 ਫਰਵਰੀ ਨੂੰ ਪਾਰਲੀਮੈਂਟ ਵਿੱਚ ਕੇਂਦਰੀ ਬਜਟ 2023-24 ਪੇਸ਼ ਕੀਤਾ ਗਿਆ ਜੋ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Narendra Modi) ਦੀ ਸਰਕਾਰ ਦੇ ਦੂਜੇ ਕਾਰਜਕਾਲ ਦਾ ਆਖਰੀ ਬਜਟ ਹੈ।
ਦੱਸਣਯੋਗ ਹੈ ਕਿ ਇਸ ਸਾਲ ਦਾ ਬਜਟ ਬਹੁਤ ਮਹੱਤਵ ਰੱਖਦਾ ਹੈ ਕਿਉਂਕਿ ਲੋਕ ਸਭਾ ਚੋਣਾਂ ਅਪ੍ਰੈਲ-ਮਈ 2024 ਵਿੱਚ ਹੋਣੀਆਂ ਹਨ। ਸੰਸਦ ਦਾ ਬਜਟ ਸੈਸ਼ਨ ਮੰਗਲਵਾਰ ਨੂੰ ਰਾਸ਼ਟਰਪਤੀ ਦੇ ਭਾਸ਼ਣ ਨਾਲ ਸ਼ੁਰੂ ਹੋਇਆ।
ਦੱਸ ਦਈਏ ਕਿ ਇਸ ਸਾਲ ਦੇ ਬਜਟ ਇਜਲਾਸ ਵਿੱਚ 6 ਅਪ੍ਰੈਲ ਤੱਕ 27 ਬੈਠਕਾਂ ਹੋਣ ਜਾ ਰਹੀਆਂ ਹਨ। ਸੈਸ਼ਨ ਦਾ ਪਹਿਲਾ ਹਿੱਸਾ 13 ਫਰਵਰੀ ਨੂੰ ਸਮਾਪਤ ਹੋਵੇਗਾ ਅਤੇ ਦੂਜਾ ਹਿੱਸਾ 12 ਮਾਰਚ ਨੂੰ ਮੁੜ ਸੱਦਿਆ ਜਾਵੇਗਾ ਅਤੇ 6 ਅਪ੍ਰੈਲ ਨੂੰ ਸਮਾਪਤ ਹੋਵੇਗਾ।
ਇਸ ਦੌਰਾਨ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ (Finance Minister Nirmala Sitharaman) ਵੱਲੋਂ ਮੰਗਲਵਾਰ ਨੂੰ ਵਿੱਤੀ ਸਾਲ 2022-23 ਲਈ ਆਰਥਿਕ ਸਰਵੇਖਣ ਪੇਸ਼ ਕੀਤਾ ਗਿਆ।
ਇਹ ਵੀ ਪੜ੍ਹੋ: Jio 5G services in Punjab: ਪੰਜਾਬ ਦੇ 2 ਹੋਰ ਸ਼ਹਿਰਾਂ ਵਿੱਚ ਸ਼ੁਰੂ ਹੋਈਆਂ Jio 5G ਦੀਆਂ ਸੇਵਾਵਾਂ
Follow Union Budget 2023 Updates in Punjabi here:
More Stories