ਪਹਿਲੀ ਪਤਨੀ ਨੂੰ ਤਲਾਕ ਦਿੱਤੇ ਬਿਨਾਂ ਕਿਸੇ ਹੋਰ ਔਰਤ ਨਾਲ ਲਿਵ-ਇਨ ਰਿਲੇਸ਼ਨਸ਼ਿਪ ਵਿੱਚ ਰਹਿਣਾ ਗਲਤ- ਹਾਈਕੋਰਟ
Advertisement

ਪਹਿਲੀ ਪਤਨੀ ਨੂੰ ਤਲਾਕ ਦਿੱਤੇ ਬਿਨਾਂ ਕਿਸੇ ਹੋਰ ਔਰਤ ਨਾਲ ਲਿਵ-ਇਨ ਰਿਲੇਸ਼ਨਸ਼ਿਪ ਵਿੱਚ ਰਹਿਣਾ ਗਲਤ- ਹਾਈਕੋਰਟ

ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਸਪੱਸ਼ਟ ਕੀਤਾ ਹੈ ਕਿ ਪਤਨੀ ਭਾਵੇ ਵੱਖ ਰਹਿ ਰਹੀ ਹੋਵੇ ਪਰ ਤਲਾਕ ਨਾ ਹੋਇਆ ਹੋਵੇ ਤਾਂ ਦੂਸਰੀ ਮਹਿਲਾ ਨਾਲ ਸਬੰਧ ਬਣਾਉਣਾ ਜਾਇਜ਼ ਨਹੀ। 

ਪਹਿਲੀ ਪਤਨੀ ਨੂੰ ਤਲਾਕ ਦਿੱਤੇ ਬਿਨਾਂ ਕਿਸੇ ਹੋਰ ਔਰਤ ਨਾਲ ਲਿਵ-ਇਨ ਰਿਲੇਸ਼ਨਸ਼ਿਪ ਵਿੱਚ ਰਹਿਣਾ ਗਲਤ- ਹਾਈਕੋਰਟ

ਚੰਡੀਗੜ੍ਹ- ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਸਪੱਸ਼ਟ ਕੀਤਾ ਹੈ ਕਿ ਪਤਨੀ ਭਾਵੇ ਵੱਖ ਰਹਿ ਰਹੀ ਹੋਵੇ ਪਰ ਤਲਾਕ ਨਾ ਹੋਇਆ ਹੋਵੇ ਤਾਂ ਦੂਸਰੀ ਮਹਿਲਾ ਨਾਲ ਸਬੰਧ ਬਣਾਉਣਾ ਜਾਇਜ਼ ਨਹੀ। ਅਦਾਲਤ ਨੇ ਕਿਹਾ ਕਿ ਆਪਣੀ ਪਹਿਲੀ ਪਤਨੀ ਨੂੰ ਤਲਾਕ ਦਿੱਤੇ ਬਿਨਾਂ ਕਿਸੇ ਹੋਰ ਔਰਤ ਨਾਲ ਲਿਵ-ਇਨ ਰਿਲੇਸ਼ਨਸ਼ਿਪ ਵਿੱਚ ਰਹਿਣਾ ਗਲਤ ਹੈ। ਅਦਾਲਤ ਨੇ ਸਪੱਸ਼ਟ ਕੀਤਾ ਹੈ ਕਿ ਹਿੰਦੂ ਮੈਰਿਜ ਐਕਟ, 1955 ਇੱਕ ਸੰਪੂਰਨ ਕਾਨੂੰਨ ਹੈ ਜੋ ਵਿਆਹ ਨਾਲ ਸਬੰਧਤ ਮੁੱਦਿਆਂ ਦੇ ਸਬੰਧ ਵਿੱਚ ਵਿਆਹ ਦੀ ਪ੍ਰਕਿਰਿਆ ਦੇ ਨਾਲ-ਨਾਲ ਤਲਾਕ ਦੀਆਂ ਸ਼ਰਤਾਂ ਨੂੰ ਨਿਰਧਾਰਤ ਕਰਦਾ ਹੈ। 

ਮਾਮਲਾ ਹੈ ਕੈਥਲ ਜ਼ਿਲ੍ਹੇ ਦਾ ਜਿਥੇ ਇੱਕ ਵਿਅਕਤੀ ਆਪਣੀ ਪਹਿਲੀ ਪਤਨੀ ਨੂੰ ਤਲਾਕ ਦਿੱਤੇ ਬਿਨ੍ਹਾਂ ਦੂਸਰੀ ਮਹਿਲਾ ਨਾਲ ਰਹਿ ਰਿਹਾ ਹੈ। ਇਸ ਦੇ ਚਲਦਿਆ ਪਹਿਲੀ ਪਤਨੀ ਦੇ ਡਰ ਤੇ ਰਿਸ਼ਤੇਦਾਰਾਂ ਤੋਂ ਬਚਣ ਲਈ ਉਸ ਵੱਲੋਂ ਅਦਾਲਤ ਵਿੱਚ ਸੁਰੱਖਿਆ ਪਟੀਸ਼ਨ ਦਾਇਰ ਕੀਤੀ ਗਈ ਸੀ। ਜਿਸ ਨੂੰ ਹਾਈ ਕੋਰਟ ਦੇ ਜਸਟਿਸ ਅਸ਼ੋਕ ਕੁਮਾਰ ਵਰਮਾ ਨੇ ਖਾਰਜ ਕਰ ਦਿੱਤਾ ਹੈ। 

ਜਸਟਿਸ ਵਰਮਾ ਨੇ ਕਿਹਾ ਜੀਵਨ ਸਾਥੀ ਤੋਂ ਤਲਾਕ ਦੀ ਮੰਗ ਕੀਤੇ ਬਿਨਾਂ, ਪੁਰਸ਼ ਪਟੀਸ਼ਨਰ ਇੱਕ 19 ਸਾਲ ਦੀ ਲੜਕੀ ਨਾਲ ਜੀਵਨ ਬਤੀਤ ਕਰ ਰਿਹਾ ਹੈ ਅਤੇ ਉਸਦੀ ਜ਼ਿੰਦਗੀ ਖਰਾਬ ਕਰ ਰਿਹਾ ਹੈ। ਅਦਾਲਤ ਦਾ ਮੰਨਣਾ ਹੈ ਕਿ ਪਟੀਸ਼ਨ ਸੁਣਵਾਈ ਯੋਗ ਨਹੀਂ ਹੈ। ਇਸ ਟਿੱਪਣੀ ਨਾਲ ਹਾਈ ਕੋਰਟ ਨੇ ਜੋੜੇ ਦੀ ਸੁਰੱਖਿਆ ਦੀ ਮੰਗ ਨੂੰ ਰੱਦ ਕਰ ਦਿੱਤਾ।

ਇਸ ਮਾਮਲੇ ‘ਚ ਪਟੀਸ਼ਨਕਰਤਾ ਜੋੜੇ ਨੇ ਲਿਵ-ਇਨ-ਰਿਲੇਸ਼ਨਸ਼ਿਪ ‘ਚ ਹੋਣ ਦਾ ਦਾਅਵਾ ਕਰਦੇ ਹੋਏ ਹਾਈਕੋਰਟ ਤੋਂ ਆਪਣੇ ਰਿਸ਼ਤੇਦਾਰਾਂ ਤੋਂ ਜਾਨ ਬਚਾਉਣ ਲਈ ਨਿਰਦੇਸ਼ ਦੇਣ ਦੀ ਮੰਗ ਕੀਤੀ ਸੀ। ਪਟੀਸ਼ਨਕਰਤਾ ਦੇ ਵਕੀਲ ਨੇ ਦਲੀਲ ਦਿੱਤੀ ਕਿ ਪੁਰਸ਼ ਪਟੀਸ਼ਨਰ ਪਹਿਲਾਂ ਹੀ ਵਿਆਹਿਆ ਹੋਇਆ ਹੈ। ਉਸ ਦਾ ਆਪਣੀ ਪਤਨੀ ਨਾਲ 2014 ਤੋਂ ਵਿਆਹੁਤਾ ਵਿਵਾਦ ਚੱਲ ਰਿਹਾ ਹੈ। ਦੋਵੇਂ ਪਟੀਸ਼ਨਰ ਪਿਛਲੇ ਕਈ ਸਾਲਾਂ ਤੋਂ ਇਕ-ਦੂਜੇ ਨੂੰ ਜਾਣਦੇ ਹਨ, ਇਸ ਲਈ ਦੋਵਾਂ ਨੇ ਇਕੱਠੇ ਰਹਿਣ ਦਾ ਫੈਸਲਾ ਕੀਤਾ ਹੈ। ਉਹ ਬਿਨਾਂ ਕਿਸੇ ਦਬਾਅ ਦੇ ਆਪਣੀ ਮਰਜ਼ੀ ਨਾਲ ਲਿਵ-ਇਨ-ਰਿਲੇਸ਼ਨਸ਼ਿਪ ਵਿੱਚ ਹਨ।

WATCH LIVE TV

Trending news