Khadoor Sahib Lok Sabha Seat: ਲੋਕ ਸਭਾ ਚੋਣਾਂ ਦੇ 7ਵੇਂ ਗੇੜ ਲਈ ਵੋਟਿੰਗ ਸ਼ੁਰੂ ਹੋ ਗਈ ਹੈ। ਇਸ ਦੇ ਨਾਲ ਹੀ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ ਵੀ ਅੱਜ ਵੋਟਿੰਗ ਸ਼ੁਰੂ ਹੋ ਗਈ ਹੈ। ਖਡੂਰ ਸਾਹਿਬ ਲੋਕ ਸਭਾ ਸੀਟ ਲਈ ਵੋਟਿੰਗ ਸਵੇਰੇ 7 ਵਜੇ ਤੋਂ ਸ਼ੁਰੂ ਹੋ ਗਈ ਹੈ ਜੋ ਸ਼ਾਮ ਦੇ 6 ਵਜੇ ਤਕ ਜਾਰੀ ਰਹੇਗੀ। ਇਸ ਲੋਕ ਸਭਾ ਹਲਕੇ 'ਚ ਦੁਪਹਿਰ 1 ਵਜੇ ਤਕ 37.76 ਪ੍ਰਤੀਸ਼ਤ ਪੋਲਿੰਗ ਦਰਜ ਕੀਤੀ ਗਈ ਹੈ। ਲੋਕਾਂ 'ਚ ਵੋਟਾਂ ਪਾਉਣ ਨੂੰ ਲੈ ਕੇ ਕਾਫੀ ਉਤਸ਼ਾਹ ਹੈ।


COMMERCIAL BREAK
SCROLL TO CONTINUE READING

ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਕਾਂਗਰਸ ਦੇ ਕੁਲਬੀਰ ਜੀਰਾ, ਭਾਜਪਾ ਦੇ ਮਨਜੀਤ ਸਿੰਘ ਮੰਨਾ ਮੀਆਂਵਿੰਡ, ਸ਼੍ਰੋਮਣੀ ਅਕਾਲੀ ਦਲ ਦੇ ਵਿਰਸਾ ਸਿੰਘ ਵਲਟੋਹਾ, ਆਮ ਆਦਮੀ ਪਾਰਟੀ ਦੇ ਲਾਲਜੀਤ ਸਿੰਘ ਭੁੱਲਰ ਤੇ ਬਸਪਾ ਦੇ ਸਤਨਾਮ ਸਿੰਘ ਤੁਰ ਚੋਣ ਮੈਦਾਨ 'ਚ ਹਨ। ਦੱਸ ਦੇਈਏ ਕਿ ਇਸੇ ਹਲਕੇ ਤੋਂ ਖ਼ਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਸਿੰਘ ਆਜ਼ਾਦ ਉਮੀਦਵਾਰ ਵਜੋਂ ਮੈਦਾਨ 'ਚ ਹਨ।


ਖਡੂਰ ਸਾਹਿਬ ਵਿਚ ਵੋਟਿੰਗ ਨੂੰ ਲੈ ਕੇ ਲੋਕਾਂ ਵਿੱਚ ਭਾਰੀ ਉਤਸ਼ਾਹ ਦੇਖ ਨੂੰ ਮਿਲ ਰਿਹਾ ਹੈ। ਹਲਕਾ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਜਸਬੀਰ ਸਿੰਘ ਡਿੰਪਾ ਨੇ ਆਪਣੇ ਪਰਿਵਾਰ ਸਮੇਤ ਵੋਟ ਪਾਈ। ਹਲਕਾ ਖਡੂਰ ਸਾਹਿਬ ਤੋਂ ਭਾਜਪਾ ਦੇ ਉਮੀਦਵਾਰ ਮਨਜੀਤ ਸਿੰਘ ਮੰਨਾ ਦੇ ਪਿੰਡ ਮੀਆਂਵਿੰਡ 'ਚ ਨੇ ਆਮ ਲੋਕਾਂ ਵਾਲੀ ਲਾਈਨ ਵਿੱਚ ਲੱਗਕੇ ਆਪਣੇ ਵੋਟ ਦਾ ਇੰਤਜਾਰ ਕੀਤਾ ਅਤੇ ਫਿਰ ਆਪਣੇ ਵੋਟ ਅਧਿਕਾਰ ਦਾ ਇਸਤੇਮਾਲ ਕੀਤਾ।  ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਅਜੀਤ ਸਿੰਘ ਮਾਹਲਾ ਨੇ ਆਪਣੀ ਵੋਟ ਪਾਈ। 


ਹਲਕਾ ਬਾਬਾ ਬਕਾਲਾ ਸਾਹਿਬ ਦੇ ਵਿਧਾਇਕ ਦਲਬੀਰ ਸਿੰਘ ਟੋਂਗ ਅਤੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਆਪਣੇ ਜੱਦੀ ਪਿੰਡ ਬ੍ਰਹਮਪੁਰਾ ਵਿਚ ਵੋਟ ਭੁਗਤਾਈ। ਕਾਂਗਰਸ ਦੇ ਖਡੂਰ ਸਾਹਿਬ ਤੋਂ ਉਮੀਦਵਾਰ ਕੁਲਬੀਰ ਸਿੰਘ ਜੀਰਾ ਆਪਣੇ ਪਰਿਵਾਰ ਸਮੇਤ ਵੋਟ ਪਾਉਣ ਲਈ ਪਹੁੰਚੇ।