Faridkot Lok Sabha Seat:  7ਵੇਂ ਅਤੇ ਆਖਰੀ ਪੜਾਅ ਵਿੱਚ ਪੰਜਾਬ ਵਿੱਚ ਲੋਕ ਸਭਾ ਚੋਣਾਂ ਲਈ ਵੋਟਿੰਗ ਹੋ ਰਹੀ ਹੈ। ਲੋਕ ਸਭਾ ਹਲਕਾ ਫ਼ਰੀਦਕੋਟ ਵਿੱਚ ਦੁਪਹਿਰ 5 ਵਜੇ 54.38 ਫ਼ੀਸਦੀ ਵੋਟ ਪੋਲ ਹੋਈ। ਫ਼ਰੀਦਕੋਟ ਸਵੇਰੇ 9 ਵਜੇ ਦੇ ਕਰੀਬ ਸੂਚਨਾ ਮਿਲੀ ਕਿ ਫਰੀਦਕੋਟ 'ਚ ਤੇਜ਼ ਹਵਾ ਕਾਰਨ ਬੂਥ ਦਾ ਸ਼ੈੱਡ ਉੱਡ ਗਿਆ, ਜਿਸ ਕਾਰਨ ਪ੍ਰਸ਼ਾਸਨ ਨੂੰ ਹੱਥਾਂ-ਪੈਰਾਂ ਦੀ ਪੈ ਗਈ।


COMMERCIAL BREAK
SCROLL TO CONTINUE READING

ਹਾਲਾਂਕਿ, ਇਹ ਸਮੱਸਿਆ ਜਲਦੀ ਹੀ ਹੱਲ ਹੋ ਗਈ ਸੀ। ਵੋਟਿੰਗ ਪ੍ਰਕਿਰਿਆ ਸ਼ਾਮ 6 ਵਜੇ ਤੱਕ ਜਾਰੀ ਰਹੇਗੀ। ਇਸ ਸੀਟ 'ਤੇ ਕੁੱਲ 15 ਲੱਖ 87 ਹਜ਼ਾਰ 461 ਵੋਟਰ ਹਨ। ਇਨ੍ਹਾਂ ਵਿੱਚ 8 ਲੱਖ 38 ਹਜ਼ਾਰ 605 ਪੁਰਸ਼ ਵੋਟਰ, 7 ਲੱਖ 48 ਹਜ਼ਾਰ 775 ਮਹਿਲਾ ਵੋਟਰ ਅਤੇ 81 ਟਰਾਂਸਜੈਂਡਰ ਵੋਟਰ ਹਨ।


ਇਸ ਸੀਟ 'ਤੇ ਮੁੱਖ ਮੁਕਾਬਲਾ 'ਆਪ' ਆਦਮੀ ਪਾਰਟੀ ਦੇ ਕਰਮਜੀਤ ਅਨਮੋਲ, ਕਾਂਗਰਸ ਦੀ ਅਮਰਜੀਤ ਕੌਰ ਸਾਹੋਕੇ ਅਤੇ ਭਾਜਪਾ ਦੇ ਹੰਸ ਰਾਜ ਹੰਸ ਵਿਚਕਾਰ ਹੈ। ਇਸ ਤੋਂ ਇਲਾਵਾ ਸਾਬਕਾ ਪ੍ਰਧਾਨ ਮੰਤਰੀ ਇੰਦਰੀ ਗਾਂਧੀ ਦੇ ਕਤਲ ਵਿੱਚ ਸ਼ਾਮਲ ਬੇਅੰਤ ਸਿੰਘ ਦਾ ਪੁੱਤਰ ਸਰਬਜੀਤ ਸਿੰਘ ਵੀ ਇੱਥੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਰਿਹਾ ਹੈ। ਇਸ ਸੀਟ ਲਈ ਕੁੱਲ 28 ਉਮੀਦਵਾਰ ਮੈਦਾਨ ਵਿੱਚ ਹਨ।


 ਦੁਪਹਿਰ 3 ਵਜੇ ਤੱਕ ਫ਼ਰੀਦਕੋਟ ਹਲਕੇ 'ਚ 45.16 ਫ਼ੀਸਦੀ ਪੋਲਿੰਗ ਹੋਈ ਹੈ। ਲੋਕਾਂ ਵਿੱਚ ਵੋਟਿੰਗ ਨੂੰ ਲੈ ਕੇ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਨੌਜਵਾਨ ਤੋਂ ਇਲਾਵਾ ਬਜ਼ੁਰਗ ਵੀ ਵੱਡੀ ਗਿਣਤੀ ਵਿੱਚ ਵੋਟ ਪਾਉਣ ਲਈ ਪੁੱਜ ਰਹੇ ਹਨ। ਫਰੀਦਕੋਟ ਜ਼ਿਲ੍ਹੇ ਵਿਚ ਫਰੀਦਕੋਟ, ਕੋਟਕਪੂਰਾ ਅਤੇ ਜੈਤੋ ਸ਼ਹਿਰੀ ਖੇਤਰ ਦੇ ਪਿੰਡਾਂ ਤੋਂ ਇਲਾਵਾ ਨੌਜਵਾਨ ਪਹਿਲੀ ਵਾਰ ਵੋਟ ਪਾਉਣ ਲਈ ਕਾਫੀ ਉਤਸ਼ਾਹਿਤ ਨਜ਼ਰ ਆਏ।


ਇਹ ਵੀ ਪੜ੍ਹੋ : Punjab Lok Sabha Election 2024 Voting Live: ਪੰਜਾਬ ਵਿੱਚ 1 ਵਜੇ ਤੱਕ 37.80% ਵੋਟਿੰਗ, ਬਠਿੰਡਾ ਵਿੱਚ ਸਭ ਤੋਂ ਵੱਧ 41.17% ਵੋਟਿੰਗ


ਨੌਜਵਾਨ ਵਰਗ ਨੇ ਸਵੇਰੇ-ਸਵੇਰੇ ਪਹੁੰਚ ਕੇ ਆਪਣੀ ਵੋਟ ਪਾਈ ਅਤੇ ਪਹਿਲੀ ਵਾਰ ਵੋਟ ਪਾਉਣ ਵਾਲੇ ਨੌਜਵਾਨਾਂ ਨੇ ਸਰਟੀਫਿਕੇਟ ਲਏ। ਬਜ਼ੁਰਗ ਆਪਣੇ ਪਰਿਵਾਰਕ ਮੈਂਬਰਾਂ ਨਾਲ ਆਉਂਦੇ ਦੇਖੇ ਗਏ। ਇਸ ਤੋਂ ਇਲਾਵਾ ਅਪਾਹਜ ਵਿਅਕਤੀਆਂ ਨੇ ਵੀ ਵ੍ਹੀਲ ਚੇਅਰ 'ਤੇ ਪਹੁੰਚ ਕੇ ਆਪਣੀ ਵੋਟ ਪਾ ਕੇ ਆਪਣੀ ਜ਼ਿੰਮੇਵਾਰੀ ਨਿਭਾਈ। ਦੁਪਹਿਰ ਇਕ ਵਜੇ ਤਕ ਫ਼ਰੀਦਕੋਟ ਹਲਕੇ 'ਚ 36.82 ਫ਼ੀਸਦੀ ਪੋਲਿੰਗ ਹੋਈ ਸੀ।


ਇਹ ਵੀ ਪੜ੍ਹੋ : CM Bhagwant Mann Cast Vote: ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਪਤਨੀ ਡਾ. ਗੁਰਪ੍ਰੀਤ ਕੌਰ ਸਮੇਤ ਪਾਈ ਵੋਟ