Lok Sabha Election 2024: ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ ਤੇ ਉਨ੍ਹਾਂ ਦੇ ਭਰਾ ਕਾਂਗਰਸ 'ਚ ਸ਼ਾਮਿਲ
Advertisement
Article Detail0/zeephh/zeephh2245517

Lok Sabha Election 2024: ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ ਤੇ ਉਨ੍ਹਾਂ ਦੇ ਭਰਾ ਕਾਂਗਰਸ 'ਚ ਸ਼ਾਮਿਲ

Punjab Lok Sabha Election 2024: ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ ਤੇ ਉਨ੍ਹਾਂ ਦੇ ਭਰਾ ਕਾਂਗਰਸ 'ਚ ਸ਼ਾਮਿਲ  ਹੋ ਗਏ ਹਨ। 

Lok Sabha Election 2024: ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ ਤੇ ਉਨ੍ਹਾਂ ਦੇ ਭਰਾ ਕਾਂਗਰਸ 'ਚ ਸ਼ਾਮਿਲ

Simarjit Bains and his brother join Congress: ਲੋਕ ਸਭਾ ਚੋਣਾਂ ਦੇ ਨੇੜੇ ਆਉਂਦੇ ਹੀ ਲੀਡਰਾਂ ਵੱਲੋਂ ਲਗਾਤਾਰ ਦਲ ਬਦਲੀ ਦਾ ਦੌਰ ਲਗਾਤਾਰ ਜਾਰੀ ਹੈ। ਪੰਜਾਬ ਦੀ ਸਿਆਸਤ 'ਚ ਆਏ ਦਿਨ ਕਿਸੇ ਨਾ ਕਿਸੇ ਪਾਰਟੀ ਨੂੰ ਮਜ਼ਬੂਤੀ ਮਿਲਦੀ ਹੈ ਅਤੇ ਕਿਸੇ ਪਾਰਟੀ ਨੂੰ ਝਟਕਾ ਲੱਗਦਾ ਹੈ। ਦਰਅਸਲ ਹਾਲ ਹੀ ਵਿੱਚ ਕਾਂਗਰਸ ਪਾਰਟੀ ਲੁਧਿਆਣਾ ਤੋਂ ਹੋਰ ਵੀ ਮਜ਼ਬੂਤ ਹੋ ਗਈ ਹੈ ਕਿਉਂਕਿ ਬੈਂਸ ਭਰਾਵਾਂ ਨੇ ਕਾਂਗਰਸ ਨਾਲ ਹੱਥ ਮਿਲਾ ਲਿਆ ਹੈ।

ਉਨ੍ਹਾਂ ਨੂੰ ਅੱਜ ਨਵੀਂ ਦਿੱਲੀ ਵਿਖੇ ਪੰਜਾਬ ਇੰਚਾਰਜ ਦੇਵੇਂਦਰ ਯਾਦਵ ਨੇ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਨ ਤੋਂ ਬਾਅਦ ਪਾਰਟੀ ਵਿੱਚ ਸ਼ਾਮਲ ਕਰਵਾਇਆ। ਉਨ੍ਹਾਂ ਪਾਰਟੀ ਵਿੱਚ ਉਨ੍ਹਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਇਹ ਨਾ ਸਿਰਫ਼ ਲੁਧਿਆਣਾ ਸੰਸਦੀ ਹਲਕੇ ਵਿੱਚ ਸਗੋਂ ਪੂਰੇ ਸੂਬੇ ਵਿੱਚ ਕਾਂਗਰਸ ਨੂੰ ਹੋਰ ਹੁਲਾਰਾ ਅਤੇ ਮਜ਼ਬੂਤ ​​ਕਰਨਗੇ।

ਇਹ ਵੀ ਪੜ੍ਹੋ:  Punjab LoK Sabha elections: 2024 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਡੇਰਾ ਸੱਚਾ ਸੌਦਾ ਦੇ ਪੈਰੋਕਾਰਾਂ ਵੱਲੋਂ ਵੱਡਾ ਸ਼ਕਤੀ ਪ੍ਰਦਰਸ਼ਨ
 
ਗੌਰਤਲਬ ਹੈ ਕਿ “ਬੈਂਸ ਬ੍ਰਦਰਜ਼” ਵਜੋਂ ਮਸ਼ਹੂਰ, ਉਹ ਆਤਮ ਨਗਰ ਅਤੇ ਲੁਧਿਆਣਾ ਦੱਖਣੀ ਵਿਧਾਨ ਸਭਾ ਦੀ ਨੁਮਾਇੰਦਗੀ ਕਰਦੇ ਸਨ। 2019 ਦੀਆਂ ਆਮ ਚੋਣਾਂ ਵਿਚ, ਸਿਮਰਜੀਤ ਬੈਂਸ, ਜਿਸ ਨੇ ਲੋਕ ਇਨਸਾਫ ਪਾਰਟੀ ਦੀ ਟਿਕਟ ‘ਤੇ ਚੋਣ ਲੜੀ ਸੀ, ਨੇ ਲਗਭਗ 3.07 ਲੱਖ ਵੋਟਾਂ ਹਾਸਲ ਕੀਤੀਆਂ ਸਨ। ਉਹ ਇਨ੍ਹਾਂ ਚੋਣਾਂ ਵਿੱਚ ਉਪ ਜੇਤੂ ਵਜੋਂ ਆਏ ਸਨ।

 

 

Trending news