Lok Sabha Election 2024: ਲੋਕ ਸਭਾ ਚੋਣਾਂ-2024 ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਦੇ ਦੂਜੇ ਦਿਨ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 20 ਉਮੀਦਵਾਰਾਂ ਵੱਲੋਂ 22 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਲੋਕ ਸਭਾ ਹਲਕਾ ਗੁਰਦਾਸਪੁਰ, ਜਲੰਧਰ, ਆਨੰਦਪੁਰ ਸਾਹਿਬ ਅਤੇ ਫਤਹਿਗੜ੍ਹ ਸਾਹਿਬ ਤੋਂ ਇੱਕ-ਇੱਕ ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ।


COMMERCIAL BREAK
SCROLL TO CONTINUE READING

ਸੰਗਰੂਰ ਤੋਂ ਪੰਜ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ ਹਨ, ਜਦਕਿ ਅੰਮ੍ਰਿਤਸਰ ਤੇ ਪਟਿਆਲਾ ਤੋਂ ਤਿੰਨ-ਤਿੰਨ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ ਹਨ। ਪਟਿਆਲਾ ਤੋਂ ਤਿੰਨ ਉਮੀਦਵਾਰਾਂ ਵਿੱਚੋਂ ਦੋ ਨੇ 2-2 ਫਾਰਮ ਭਰੇ ਹਨ। ਜਦੋਂਕਿ ਫਰੀਦਕੋਟ ਤੋਂ 2 ਅਤੇ ਲੁਧਿਆਣਾ ਤੋਂ 3 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ।


ਇਹ ਵੀ ਪੜ੍ਹੋ : Sippy Sharma News: ਕੇਜਰੀਵਾਲ ਦੀ ਮੂੰਹ ਬੋਲੀ ਭੈਣ ਸਿੱਪੀ ਸ਼ਰਮਾ ਵੱਲੋਂ ਸੰਗਰੂਰ ਲੋਕ ਸਭਾ ਸੀਟ ਚੋਣ ਲੜਨ ਦਾ ਐਲਾਨ


ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ ਬੁੱਧਵਾਰ ਨੂੰ ਫਿਰੋਜ਼ਪੁਰ, ਖਡੂਰ ਸਾਹਿਬ, ਬਠਿੰਡਾ ਅਤੇ ਹੁਸ਼ਿਆਰਪੁਰ ਲੋਕ ਸਭਾ ਸੀਟਾਂ ਲਈ ਕਿਸੇ ਵੀ ਉਮੀਦਵਾਰ ਨੇ ਨਾਮਜ਼ਦਗੀ ਪੱਤਰ ਦਾਖਲ ਨਹੀਂ ਕੀਤੇ ਹਨ। ਜ਼ਿਕਰਯੋਗ ਹੈ ਕਿ 7 ਮਈ ਨੂੰ ਪੰਜਾਬ ਤੋਂ 13 ਉਮੀਦਵਾਰਾਂ ਵੱਲੋਂ 15 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਸਨ।


ਪਟਿਆਲਾ ਤੋਂ ਕਾਂਗਰਸ ਦੇ ਉਮੀਦਵਾਰ ਧਰਮਵੀਰ ਗਾਂਧੀ ਨੇ ਆਪਣੀ ਨਾਮਜ਼ਦਗੀ ਦਾਖਲ ਕੀਤੀ। ਇਸ ਤਂ ਇਲਾਵਾ ਸੁਖਪਾਲ ਸਿੰਘ ਖਹਿਰਾ ਨੇ ਸੰਗਰੂਰ ਲੋਕ ਸੀਟ ਲਈ ਅੱਜ ਆਪਣੀ ਨਾਮਜ਼ਦਗੀ ਦਾਖਲ ਕਰ ਦਿੱਤੀ ਹੈ। ਇਸ ਮੌਕੇ ਕਾਂਗਰਸ ਤੋਂ ਸੀਨੀਅਰ ਨੇਤਾ ਰਜਿੰਦਰ ਕੌਰ ਭੱਠਲ, ਪਰਮਜੀਤ ਸੀਬੀਆ ਤੇ ਹੋਰ ਵਰਕਰ ਅਤੇ ਨੇਤਾ ਮੌਜੂਦ ਰਹੇ ਉੱਥੇ ਹੀ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਰਜਿੰਦਰ ਕੌਰ ਭੱਠਲ ਨੇ ਦੱਸਿਆ ਕਿ ਸੰਗਰੂਰ ਤੋਂ ਵੱਡੀ ਲੀਡ ਨਾਲ ਕਾਂਗਰਸ ਦੇ ਸੁਖਪਾਲ ਖਹਿਰਾ ਦੀ ਜਿੱਤ ਹੋਣ ਜਾ ਰਹੀ ਹੈ। ਉੱਥੇ ਹੀ ਦਲਵੀਰ ਗੋਲਡੀ ਉਤੇ ਉਨ੍ਹਾਂ ਨੇ ਕਿਹਾ ਕਿ ਗੋਲਡੀ ਦੇ ਜਾਣ ਨਾਲ ਸੁਖਪਾਲ ਖਹਿਰਾ ਨੂੰ ਕੋਈ ਫਰਕ ਨਹੀਂ ਪਵੇਗਾ ਅਤੇ ਉਹ ਇੱਕ ਵੱਡੇ ਚਿਹਰੇ ਹਨ ਤੇ ਉਸ ਮੁਤਾਬਕ ਉਨ੍ਹਾਂ ਦੀ ਜਿੱਤ ਪੱਕੀ ਹੈ। 


ਇਹ ਵੀ ਪੜ੍ਹੋ : Parampal Kaur VRS Controversial: ਬਠਿੰਡਾ ਤੋਂ ਭਾਜਪਾ ਉਮੀਦਵਾਰ ਪਰਪਾਲ ਕੌਰ ਦੀ ਵੀਆਰਐਸ 'ਤੇ ਖੜ੍ਹੇ ਹੋਏ ਸਵਾਲ; ਜਾਣੋ ਕੀ ਕਹਿੰਦੇ ਸਰਵਿਸ ਰੂਲਜ਼