Lok Sabha Elections 2024: ਅੱਜ ਦੁਆਬੇ 'ਚ ਗਰਜਣਗੇ CM ਭਗਵੰਤ ਮਾਨ, ਇਸ ਥਾਂ 'ਤੇ ਜਨਸਭਾ ਨੂੰ ਕਰਨਗੇ ਸੰਬੋਧਨ
Advertisement
Article Detail0/zeephh/zeephh2213017

Lok Sabha Elections 2024: ਅੱਜ ਦੁਆਬੇ 'ਚ ਗਰਜਣਗੇ CM ਭਗਵੰਤ ਮਾਨ, ਇਸ ਥਾਂ 'ਤੇ ਜਨਸਭਾ ਨੂੰ ਕਰਨਗੇ ਸੰਬੋਧਨ

Lok Sabha Elections 2024: ਦੋਆਬੇ 'ਚ ਮੁੱਖ ਮੰਤਰੀ ਭਗਵੰਤ ਮਾਨ ਗਰਜਣਗੇ। ਹੁਸ਼ਿਆਰਪੁਰ ਦੇ ਚੱਬੇਵਾਲ 'ਚ ਮੁੱਖ ਮੰਤਰੀ ਭਗਵੰਤ ਮਾਨ ਦੁਪਹਿਰ 2 ਵਜੇ ਜਨਸਭਾ ਨੂੰ ਸੰਬੋਧਤ ਕਰਨਗੇ।  

Lok Sabha Elections 2024: ਅੱਜ ਦੁਆਬੇ 'ਚ ਗਰਜਣਗੇ CM ਭਗਵੰਤ ਮਾਨ, ਇਸ ਥਾਂ 'ਤੇ ਜਨਸਭਾ ਨੂੰ ਕਰਨਗੇ ਸੰਬੋਧਨ

Lok Sabha Elections 2024: ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਵਿੱਚ ਸਿਆਸੀ ਲੋਕਾਂ ਦੀ ਸਰਗਰਮੀ ਤੇਜ਼ ਹੋ ਗਈ ਹੈ ਅਤੇ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਚੋਣ ਪ੍ਰਚਾਰ ਵੀ ਜ਼ੋਰਾਂ ’ਤੇ ਹੈ। ਇਸ ਦੌਰਾਨ ਖਬਰ ਆ ਰਹੀ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਦੋਆਬਾ ਖੇਤਰ ਦਾ ਦੌਰਾ ਕਰਨ ਜਾ ਰਹੇ ਹਨ।

ਦੱਸਿਆ ਜਾ ਰਿਹਾ ਹੈ ਕਿ ਸੀ.ਐੱਮ. ਮਾਨ ਭਲਕੇ ਚੱਬੇਵਾਲ, ਹੁਸ਼ਿਆਰਪੁਰ ਵਿੱਚ ਜਨ ਸਭਾ ਨੂੰ ਸੰਬੋਧਨ ਕਰਨਗੇ। ਦਰਅਸਲ ਪਾਰਟੀ ਉਮੀਦਵਾਰ ਰਾਜ ਕੁਮਾਰ ਚੱਬੇਵਾਲ ਦੇ ਹੱਕ ਵਿੱਚ ਭਲਕੇ ਦੁਪਹਿਰ 2 ਵਜੇ ਚੱਬੇਵਾਲ ਵਿੱਚ ਚੋਣ ਜਨਸਭਾ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸ ਵਿੱਚ ਭਗਵੰਤ ਮਾਨ ਮੁੱਖ ਤੌਰ ‘ਤੇ ਸ਼ਿਰਕਤ ਕਰਨਗੇ ਅਤੇ ਲੋਕਾਂ ਨੂੰ ਸੰਬੋਧਨ ਕਰਨਗੇ। 

ਇਹ ਵੀ ਪੜ੍ਹੋ: Lok Sabha Elections 2024: ਲੋਕ ਸਭਾ ਚੋਣਾਂ ਦਾ ਪਹਿਲਾ ਪੜਾਅ: 21 ਸੂਬਿਆਂ ਦੀਆਂ 102 ਸੀਟਾਂ 'ਤੇ ਕੁੱਲ 64% ਵੋਟਿੰਗ

ਇਸ ਦੌਰਾਨ ਮੁੱਖ ਮੰਤਰੀ ਭਾਗਵਤ ਮਾਨ ਸਮੇਤ ਕਈ ਸੀਨੀਅਰ ਆਗੂ ਡਾ: ਰਾਜਕੁਮਾਰ ਚੱਬੇਵਾਲ ਨੂੰ ਵੋਟ ਪਾਉਣ ਦੀ ਅਪੀਲ ਕਰਨਗੇ | ਜ਼ਿਕਰਯੋਗ ਹੈ ਕਿ 'ਆਪ' ਨੇ ਸੂਬੇ ਦੀਆਂ 13 ਸੀਟਾਂ 'ਤੇ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ ਅਤੇ ਰਾਜਕੁਮਾਰ ਚੱਬੇਵਾਲ ਨੂੰ ਹੁਸ਼ਿਆਰਪੁਰ ਸੀਟ ਤੋਂ ਮੈਦਾਨ 'ਚ ਉਤਾਰਿਆ ਗਿਆ ਹੈ।

ਇਸ ਸਬੰਧੀ ਭਲਕੇ ਚੱਬੇਵਾਲ ਵਿਖੇ ਉਪਰੋਕਤ ਪ੍ਰੋਗਰਾਮ ਰੱਖਿਆ ਗਿਆ ਹੈ, ਜਿੱਥੇ ਸੀ.ਐਮ. ਮਾਨ ਸਮੇਤ ਪਾਰਟੀ ਦੇ ਕਈ ਸੀਨੀਅਰ ਆਗੂ ਸ਼ਿਰਕਤ ਕਰਨ ਜਾ ਰਹੇ ਹਨ।

ਇਹ ਵੀ ਪੜ੍ਹੋ: Ludhiana News: ਵਾਢੀ ਨੂੰ ਲੈ ਕੇ PAU ਮਾਹਰਾਂ ਵੱਲੋਂ ਕਿਸਾਨਾਂ ਨੂੰ ਹਦਾਇਤਾਂ ਜਾਰੀ 
 

 

Trending news