Lok Sabha Elections 2024: ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਵਿੱਚ ਸਿਆਸੀ ਪਾਰਟੀਆਂ ਵੱਲੋਂ ਲਗਾਤਾਰ ਰੋਡ ਸ਼ੋਅ ਕੀਤੇ ਜਾ ਰਹੇ ਹਨ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਲੋਕ ਸਭਾਂ ਚੋਣਾ ਨੂੰ ਲੈ ਕੇ ਵੱਖ- ਵੱਖ ਹਲਕਿਆਂ ਵਿੱਚ ਰੋਡ ਸ਼ੋਅ ਕੱਢਿਆ ਜਾ ਰਿਹਾ ਹੈ। ਇਸ ਦਰਮਿਆਨ ਅੱਜ ਮੁੱਖ ਮੰਤਰੀ ਭਗਵੰਤ ਮਾਨ ਗੁਰਦਾਸਪੁਰ ਤੇ ਡੇਰਾ ਬਾਬਾ ਨਾਨਕ (ਕਲਾਨੌਰ) ਵਿੱਚ ਰੋਡ ਸ਼ੋਅ ਦੀ ਅਗਵਾਈ ਕਰਨਗੇ।


COMMERCIAL BREAK
SCROLL TO CONTINUE READING

ਗੁਰਦਾਸਪੁਰ ਤੋਂ ‘ਆਪ’ ਉਮੀਦਵਾਰ ਅਮਨਸ਼ੇਰ ਸਿੰਘ 
ਦਰਅਸਲ ਅੱਜ ਪੰਜਾਬ ਦੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗੁਰਦਾਸਪੁਰ ਤੋਂ ‘ਆਪ’ ਉਮੀਦਵਾਰ ਅਮਨਸ਼ੇਰ ਸਿੰਘ (ਸ਼ੈਰੀ ਕਲਸੀ) ਦੇ ਹੱਕ ਵਿੱਚ ਪਠਾਨਕੋਟ ਵਿੱਚ ਰੋਡ ਸ਼ੋਅ ਦੀ ਅਗਵਾਈ ਕਰਨਗੇ।


ਇਹ ਵੀ ਪੜ੍ਹੋ: Lok Sabha Elections 2024: CM ਮਾਨ ਅੱਜ ਪਟਿਆਲਾ ਤੇ ਮਲੇਰਕੋਟਲਾ 'ਚ ਕਰਨਗੇ ਚੋਣ ਪ੍ਰਚਾਰ

ਕਿਹਾ ਜਾ ਰਿਹਾ ਹੈ ਕਿ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਡੇਰਾ ਬਾਬਾ ਨਾਨਕ ਵਿਖੇ ਬਾਬਾ ਕਾਰ ਜੀ ਸਟੇਡੀਅਮ ਕਲਾਨੌਰ ਵਿਖੇ ਗੁਰਦਾਸਪੁਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਮਨਸ਼ੇਰ ਸਿੰਘ (ਸ਼ੈਰੀ ਕਲਸੀ) ਦੇ ਹੱਕ ਵਿੱਚ ਸੰਬੋਧਨ ਕਰਨਗੇ।


ਇਹ ਵੀ ਪੜ੍ਹੋ:  Hardeep Buterla joins AAP: ਚੰਡੀਗੜ੍ਹ ਤੋਂ ਅਕਾਲੀ ਦਲ ਦੇ ਉਮੀਦਵਾਰ ਹਰਦੀਪ ਬੁਟਰੇਲਾ 'ਆਪ' 'ਚ ਸ਼ਾਮਲ