CM Bhagwant Mann Roadshow Today at Patiala : ਪੰਜਾਬ ਦੇ ਮੁੱਖ ਮੰਤਰੀ ਵੱਲੋਂ ਲੋਕ ਸਭਾਂ ਚੋਣਾ ਨੂੰ ਲੈ ਕੇ ਵੱਖ- ਵੱਖ ਹਲਕਿਆਂ ਵਿੱਚ ਰੋਡ ਸ਼ੋਅ ਕੱਢਿਆ ਜਾ ਰਿਹਾ ਹੈ। ਇਸ ਦਰਮਿਆਨ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਸ਼ਾਮ ਪਟਿਆਲਾ 'ਚ ਰੋਡਸ਼ੋਅ ਕਰਨਗੇ।  ਉਹ ਪਾਰਟੀ ਉਮੀਦਵਾਰ ਡਾ. ਬਲਬੀਰ ਸਿੰਘ ਸੰਧੂ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨਗੇ।


COMMERCIAL BREAK
SCROLL TO CONTINUE READING

ਪੁਲਿਸ ਪ੍ਰਸ਼ਾਸਨ ਨੇ ਇਸ ਸਬੰਧੀ ਆਵਾਜਾਈ ਦੇ ਰੂਟ ਮੋੜ ਦਿੱਤੇ ਹਨ। ਇਸ ਦੇ ਨਾਲ ਹੀ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਵੀ ਸਖ਼ਤ ਪ੍ਰਬੰਧ ਕੀਤੇ ਗਏ ਹਨ।


ਇਹ ਵੀ ਪੜ੍ਹੋ: Anandpur Sahib Loksabha seat: CM ਮਾਨ ਅੱਜ ਰੋਪੜ 'ਚ ਕਰਨਗੇ ਰੋਡ ਸ਼ੋਅ, ਮਾਲਵਿੰਦਰ ਕੰਗ ਦੇ ਹੱਕ 'ਚ ਕਰਨਗੇ ਪ੍ਰਚਾਰ


ਗੌਰਤਲਬ ਹੈ ਕਿ ਬੀਤੇ ਦਿਨੀ ਮੁੱਖ ਮੰਤਰੀ ਭਗਵੰਤ ਮਾਨ ਨੇ ਫਗਵਾੜਾ 'ਚ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਰਾਜ ਕੁਮਾਰ ਚੱਬੇਵਾਲ ਦੇ ਚੋਣ ਪ੍ਰਚਾਰ ਲਈ ਮੈਗਾ ਰੋਡ ਸ਼ੋਅ ਕੀਤਾ। ਇਸ ਤੋਂ ਇਲਾਵਾ ਉਨ੍ਹਾਂ ਨੇ ਆਮ ਆਦਮੀ ਪਾਰਟੀ (ਆਪ) ਫਤਹਿਗੜ੍ਹ ਸਾਹਿਬ ਲੋਕ ਸਭਾ ਹਲਕੇ ਤੋਂ ਉਮੀਦਵਾਰ ਗੁਰਪ੍ਰੀਤ ਜੀ.ਪੀ. ਲਈ ਚੋਣ ਪ੍ਰਚਾਰ ਕੀਤਾ।


ਮਾਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਚੱਬੇਵਾਲ ਨੂੰ ਪਾਰਲੀਮੈਂਟ ਵਿਚ ਆਪਣਾ ਨੁਮਾਇੰਦਾ ਚੁਣਨ, ਉਨ੍ਹਾਂ ਦੇ ਸਾਂਝੇ ਪਿਛੋਕੜ ਅਤੇ ਜ਼ਮੀਨੀ ਲੀਡਰਸ਼ਿਪ ਦੇ ਗੁਣਾਂ 'ਤੇ ਜ਼ੋਰ ਦਿੰਦੇ ਹੋਏ ਆਮ ਲੋਕਾਂ ਦੇ ਮੁੱਦੇ ਸੰਸਦ ਵਿੱਚ ਉਠਾਉਣ।