Lok Sabha Elections 2024: ਪੰਜਾਬ ਬਚਾਓ ਯਾਤਰਾ ਦੌਰਾਨ ਸੁਖਬੀਰ ਬਾਦਲ ਦੀ ਗੋਦ ਵਿੱਚ ਬੈਠ ਕੇ ਟਰੈਕਟਰ ’ਤੇ ਬੱਚੇ ਨਾਅਰੇ ਲਾਉਂਦੇ ਹੋਏ ਦਿਖਾਈ ਦਿੱਤੇ ਹਨ।
Trending Photos
Sukhbir Badal notice News in punjabi/ ਮਨੋਜ ਜੋਸ਼ੀ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪੰਜਾਬ ਵਿੱਚ ਕੱਢੀ ਜਾ ਰਹੀ ਪੰਜਾਬ ਬਚਾਓ ਯਾਤਰਾ ਵਿੱਚ ਬੱਚਿਆਂ ਨੂੰ ਨਾਅਰੇ ਲਾਉਣਾ SAD ਲੀਡਰਸ਼ਿਪ ਨੂੰ ਮਹਿੰਗਾ ਪੈਂਦਾ ਦਿਖਾਈ ਦੇ ਰਿਹਾ ਹੈ। ਕੁਝ ਦਿਨ ਪਹਿਲਾਂ ਆਮ ਆਦਮੀ ਪਾਰਟੀ ਦੇ ਆਗੂਆਂ ਵੱਲੋਂ ਸੁਖਬੀਰ ਬਾਦਲ ਖਿਲਾਫ਼ ਚੋਣ ਕਮਿਸ਼ਨ ਕੋਲ ਸ਼ਿਕਾਇਤ ਦਿੱਤੀ ਗਈ ਸੀ, ਜਿਸ ਤੋਂ ਬਾਅਦ ਹੁਣ ਜ਼ਿਲ੍ਹਾ ਲੁਧਿਆਣਾ ਦੇ ਅਧਿਕਾਰੀਆਂ ਨੇ ਸ਼੍ਰੋਮਣੀ ਅਕਾਲੀ ਦਲ ਲੋਕਲ ਲੀਡਰਸ਼ਿਪ ਨੂੰ 'ਕਾਰਨ ਦੱਸੋ ਨੋਟਿਸ' ਜਾਰੀ ਕਰ ਦਿੱਤਾ ਗਿਆ ਹੈ ਅਤੇ ਹੁਣ ਜਵਾਬ ਮੰਗਿਆ ਗਿਆ ਹੈ।
ਦਰਅਸਲ ਬੀਤੇ ਦਿਨੀ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਨ ਸੀ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਿਰੁੱਧ ਆਮ ਆਦਮੀ ਪਾਰਟੀ ਦੀ ਪੰਜਾਬ ਬਚਾਓ ਯਾਤਰਾ ਦੌਰਾਨ ਰਾਏਕੋਟ ਵਿੱਚ ਛੋਟੇ ਬੱਚਿਆਂ ਵੱਲੋਂ ਅਕਾਲੀ ਦਲ ਦਾ ਪ੍ਰਚਾਰ ਕਰਨ ਦੇ ਦੋਸ਼ ਵਿੱਚ ਚੋਣ ਕਮਿਸ਼ਨ ਦੇ ਦਫ਼ਤਰ ਵਿੱਚ ਸ਼ਿਕਾਇਤ ਦਰਜ ਕਰਵਾਈ ਸੀ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਕੋਈ ਨੋਟਿਸ ਜਾਰੀ ਨਹੀਂ ਹੋਇਆ
ਅਰਸ਼ਦੀਪ ਸਿੰਘ ਕਲੇਰ ਨੇ ਕਿਹਾ ਕਿ ਰਾਏਕੋਟ ਦੀ ਲੋਕਲ ਲੀਡਰਸ਼ਿਪ ਨੂੰ ਨੋਟਸ ਜਾਰੀ ਹੋਇਆ ਸੀ ਜਿਸ ਨੂੰ ਲੈ ਕੇ ਲੋਕਲ ਲੀਡਰਸ਼ਿਪ ਵੱਲੋਂ ਜਵਾਬ ਦੇ ਦਿੱਤਾ ਗਿਆ। ਬੱਚਿਆਂ ਨੂੰ ਕੋਈ ਸਕ੍ਰਿਪਟ ਦੇ ਤਹਿਤ ਬੁਲਾਇਆ ਨਹੀਂ ਗਿਆ ਸੀ, ਬੱਚੇ ਮਨ ਕੇ ਸੱਚੇ ਆ ਉਹ ਆਪਣੇ ਆਪ ਬੋਲੇ ਸਨ।
ਇਹ ਵੀ ਪੜ੍ਹੋ: Panchkula News: ਪੰਚਕੂਲਾ ਦੇ ਡੀਸੀ ਸੁਸ਼ੀਲ ਸਰਵਣ ਦਾ ਤਬਾਦਲਾ! ਜਾਣੋ ਕਾਰਨ
ਨੋਟਿਸ ਜਾਰੀ ਕਰਕੇ ਮਾਮਲੇ ਦੀ ਜਾਂਚ ਲਈ ਜਵਾਬ ਮੰਗਿਆ
ਮੁੱਖ ਚੋਣ ਅਧਿਕਾਰੀ ਨੇ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ ਨੇ ਲੁਧਿਆਣਾ ਦੇ ਡਿਪਟੀ ਕਮਿਸ਼ਨਰ-ਕਮ-ਰਿਟਰਨਿੰਗ ਅਫ਼ਸਰ ਨੂੰ ਪੂਰੀ ਜਾਂਚ ਕਰਕੇ ਰਿਪੋਰਟ ਭੇਜਣ ਲਈ ਕਿਹਾ ਹੈ। ਰਿਟਰਨਿੰਗ ਅਫ਼ਸਰ ਲੁਧਿਆਣਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਨੋਟਿਸ ਜਾਰੀ ਕਰਕੇ ਮਾਮਲੇ ਦੀ ਜਾਂਚ ਲਈ ਜਵਾਬ ਮੰਗਿਆ ਹੈ। ਜ਼ਿਕਰਯੋਗ ਹੈ ਕਿ ਦੋ ਦਿਨ ਪਹਿਲਾਂ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੇ ਵਫ਼ਦ ਨੇ ਚੋਣ ਕਮਿਸ਼ਨ ਦੇ ਦਫ਼ਤਰ ਵਿੱਚ ਸ਼ਿਕਾਇਤ ਦਰਜ ਕਰਵਾਈ ਸੀ
ਗੌਰਤਲਬ ਹੈ ਕਿ ਅਕਾਲੀ ਦਲ ਨੇ ਆਪਣੇ ਸੋਸ਼ਲ ਮੀਡੀਆ 'ਤੇ ਬੱਚਿਆਂ ਨੂੰ ਟਰੈਕਟਰ 'ਤੇ ਚੜ੍ਹ ਕੇ ਸ਼੍ਰੋਮਣੀ ਅਕਾਲੀ ਦਲ ਜ਼ਿੰਦਾਬਾਦ, ਅਕਾਲੀ ਦਲ ਨੂੰ ਵੋਟ ਕਰੋ ਅਤੇ ਪੰਜਾਬ ਬਚਾਓ ਵਰਗੇ ਨਾਅਰੇ ਲਾਉਣ ਦੀ ਵੀਡੀਓ ਵੀ ਪੋਸਟ ਕੀਤੀ ਹੈ। ਇਸ ਮਾਮਲੇ ਸਬੰਧੀ ਜਦੋਂ ਦੈਨਿਕ ਭਾਸਕਰ ਨੇ ਵਧੀਕ ਡਿਪਟੀ ਕਮਿਸ਼ਨਰ ਮੇਜਰ ਅਮਿਤ ਸਰੀਨ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਇਹ ਮਾਮਲਾ ਅਧਿਕਾਰੀਆਂ ਦੇ ਧਿਆਨ ਵਿੱਚ ਹੈ। ਇਸ ਸਬੰਧੀ ਅੱਜ ਮੀਟਿੰਗ ਹੋ ਰਹੀ ਹੈ। ਅੱਜ ਹੁਣ ਲੁਧਿਆਣਾ 'ਚ ਸੁਖਬੀਰ ਬਾਦਲ ਨੂੰ 'ਕਾਰਨ ਦੱਸੋ ਨੋਟਿਸ' ਜਾਰੀ ਕਰ ਦਿੱਤਾ ਗਿਆ ਹੈ ਅਤੇ ਹੁਣ ਜਵਾਬ ਮੰਗਿਆ ਗਿਆ ਹੈ।