Sukhbir Badal notice News in punjabi/ ਮਨੋਜ ਜੋਸ਼ੀ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪੰਜਾਬ ਵਿੱਚ ਕੱਢੀ ਜਾ ਰਹੀ ਪੰਜਾਬ ਬਚਾਓ ਯਾਤਰਾ ਵਿੱਚ ਬੱਚਿਆਂ ਨੂੰ ਨਾਅਰੇ ਲਾਉਣਾ SAD ਲੀਡਰਸ਼ਿਪ ਨੂੰ ਮਹਿੰਗਾ ਪੈਂਦਾ ਦਿਖਾਈ ਦੇ ਰਿਹਾ ਹੈ। ਕੁਝ ਦਿਨ ਪਹਿਲਾਂ ਆਮ ਆਦਮੀ ਪਾਰਟੀ ਦੇ ਆਗੂਆਂ ਵੱਲੋਂ ਸੁਖਬੀਰ ਬਾਦਲ ਖਿਲਾਫ਼ ਚੋਣ ਕਮਿਸ਼ਨ ਕੋਲ ਸ਼ਿਕਾਇਤ ਦਿੱਤੀ ਗਈ ਸੀ, ਜਿਸ ਤੋਂ ਬਾਅਦ ਹੁਣ ਜ਼ਿਲ੍ਹਾ ਲੁਧਿਆਣਾ ਦੇ ਅਧਿਕਾਰੀਆਂ ਨੇ ਸ਼੍ਰੋਮਣੀ ਅਕਾਲੀ ਦਲ ਲੋਕਲ ਲੀਡਰਸ਼ਿਪ ਨੂੰ 'ਕਾਰਨ ਦੱਸੋ ਨੋਟਿਸ' ਜਾਰੀ ਕਰ ਦਿੱਤਾ ਗਿਆ ਹੈ ਅਤੇ ਹੁਣ ਜਵਾਬ ਮੰਗਿਆ ਗਿਆ ਹੈ।


COMMERCIAL BREAK
SCROLL TO CONTINUE READING

ਦਰਅਸਲ ਬੀਤੇ ਦਿਨੀ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਨ ਸੀ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਿਰੁੱਧ ਆਮ ਆਦਮੀ ਪਾਰਟੀ ਦੀ ਪੰਜਾਬ ਬਚਾਓ ਯਾਤਰਾ ਦੌਰਾਨ ਰਾਏਕੋਟ ਵਿੱਚ ਛੋਟੇ ਬੱਚਿਆਂ ਵੱਲੋਂ ਅਕਾਲੀ ਦਲ ਦਾ ਪ੍ਰਚਾਰ ਕਰਨ ਦੇ ਦੋਸ਼ ਵਿੱਚ ਚੋਣ ਕਮਿਸ਼ਨ ਦੇ ਦਫ਼ਤਰ ਵਿੱਚ ਸ਼ਿਕਾਇਤ ਦਰਜ ਕਰਵਾਈ ਸੀ। 


ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਕੋਈ ਨੋਟਿਸ ਜਾਰੀ ਨਹੀਂ ਹੋਇਆ


ਅਰਸ਼ਦੀਪ ਸਿੰਘ ਕਲੇਰ ਨੇ ਕਿਹਾ ਕਿ ਰਾਏਕੋਟ ਦੀ ਲੋਕਲ ਲੀਡਰਸ਼ਿਪ ਨੂੰ ਨੋਟਸ ਜਾਰੀ ਹੋਇਆ ਸੀ ਜਿਸ ਨੂੰ ਲੈ ਕੇ ਲੋਕਲ ਲੀਡਰਸ਼ਿਪ ਵੱਲੋਂ ਜਵਾਬ ਦੇ ਦਿੱਤਾ ਗਿਆ। ਬੱਚਿਆਂ ਨੂੰ ਕੋਈ ਸਕ੍ਰਿਪਟ ਦੇ ਤਹਿਤ ਬੁਲਾਇਆ ਨਹੀਂ ਗਿਆ ਸੀ, ਬੱਚੇ ਮਨ ਕੇ ਸੱਚੇ ਆ ਉਹ ਆਪਣੇ ਆਪ ਬੋਲੇ ਸਨ।


ਪੰਜਾਬ EC ਦੇ ਨੋਟਿਸ ਨੂੰ ਲੈ ਕੇ ਅਕਾਲੀ ਦਲ ਨੇ ਦਿੱਤਾ ਜਵਾਬ 
ਸ਼੍ਰੋਮਣੀ ਅਕਾਲੀ ਦਲ ਵੱਲੋਂ ਕਿਹਾ ਗਿਆ ਕਿ ਬੱਚੇ ਆਪ ਮੁਹਾਰੇ ਮਿਲਣ ਲਈ ਆਏ ਜਦੋਂ ਉਹਨਾਂ ਨੇ ਕਿਹਾ ਕਿ ਉਹ ਕੁੱਝ ਬੋਲਣਾ ਚਾਹੁੰਦੇ ਹਨ ਤਾਂ ਪ੍ਰਧਾਨ ਵੱਲੋਂ ਮਾਇਕ ਦਿੱਤਾ ਗਿਆ ਜਿਸ ਤੋਂ ਬਾਅਦ ਬੱਚਿਆ ਨੇ ਜੋ ਵੀ ਬੋਲਿਆ ਉਹ ਆਪ ਮੁਹਾਰੇ ਹੋ ਕੇ ਬੋਲਿਆ। ਸ਼੍ਰੋਮਣੀ ਅਕਾਲੀ ਦਲ ਨੇ ਜਵਾਬ ਤਲਬੀ ਵਿੱਚ ਇਹ ਵੀ ਕਿਹਾ ਕਿ ਇਹ ਕੋਈ ਸਕਰੀਪ ਟੱਡ ਨਹੀਂ ਸੀ ਸਗੋਂ ਬੱਚਿਆ ਦੇ ਮਾਤਾ-ਪਿਤਾ ਆਪ ਮੁਹਾਰੇ ਬੱਚਿਆਂ ਨੂੰ ਮਿਲਵਾਉਣ ਲਈ ਲੈ ਕੇ ਆਏ ਸਨ ਅਤੇ ਅਸੀਂ ਡੈਮੋਕਰੇਸੀ ਵਿੱਚ ਰਹਿ ਰਹੇ ਹਾਂ ਬੋਲਣ ਦੀ ਅਜ਼ਾਦੀ ਸਭ ਨੂੰ ਹੈ। 

ਇਹ ਵੀ ਪੜ੍ਹੋ:  Panchkula News: ਪੰਚਕੂਲਾ ਦੇ ਡੀਸੀ ਸੁਸ਼ੀਲ ਸਰਵਣ ਦਾ ਤਬਾਦਲਾ! ਜਾਣੋ ਕਾਰਨ
 


ਨੋਟਿਸ ਜਾਰੀ ਕਰਕੇ ਮਾਮਲੇ ਦੀ ਜਾਂਚ ਲਈ ਜਵਾਬ ਮੰਗਿਆ
ਮੁੱਖ ਚੋਣ ਅਧਿਕਾਰੀ ਨੇ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ ਨੇ ਲੁਧਿਆਣਾ ਦੇ ਡਿਪਟੀ ਕਮਿਸ਼ਨਰ-ਕਮ-ਰਿਟਰਨਿੰਗ ਅਫ਼ਸਰ ਨੂੰ ਪੂਰੀ ਜਾਂਚ ਕਰਕੇ ਰਿਪੋਰਟ ਭੇਜਣ ਲਈ ਕਿਹਾ ਹੈ। ਰਿਟਰਨਿੰਗ ਅਫ਼ਸਰ ਲੁਧਿਆਣਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਨੋਟਿਸ ਜਾਰੀ ਕਰਕੇ ਮਾਮਲੇ ਦੀ ਜਾਂਚ ਲਈ ਜਵਾਬ ਮੰਗਿਆ ਹੈ। ਜ਼ਿਕਰਯੋਗ ਹੈ ਕਿ ਦੋ ਦਿਨ ਪਹਿਲਾਂ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੇ ਵਫ਼ਦ ਨੇ ਚੋਣ ਕਮਿਸ਼ਨ ਦੇ ਦਫ਼ਤਰ ਵਿੱਚ ਸ਼ਿਕਾਇਤ ਦਰਜ ਕਰਵਾਈ ਸੀ


ਗੌਰਤਲਬ ਹੈ ਕਿ ਅਕਾਲੀ ਦਲ ਨੇ ਆਪਣੇ ਸੋਸ਼ਲ ਮੀਡੀਆ 'ਤੇ ਬੱਚਿਆਂ ਨੂੰ ਟਰੈਕਟਰ 'ਤੇ ਚੜ੍ਹ ਕੇ ਸ਼੍ਰੋਮਣੀ ਅਕਾਲੀ ਦਲ ਜ਼ਿੰਦਾਬਾਦ, ਅਕਾਲੀ ਦਲ ਨੂੰ ਵੋਟ ਕਰੋ ਅਤੇ ਪੰਜਾਬ ਬਚਾਓ ਵਰਗੇ ਨਾਅਰੇ ਲਾਉਣ ਦੀ ਵੀਡੀਓ ਵੀ ਪੋਸਟ ਕੀਤੀ ਹੈ। ਇਸ ਮਾਮਲੇ ਸਬੰਧੀ ਜਦੋਂ ਦੈਨਿਕ ਭਾਸਕਰ ਨੇ ਵਧੀਕ ਡਿਪਟੀ ਕਮਿਸ਼ਨਰ ਮੇਜਰ ਅਮਿਤ ਸਰੀਨ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਇਹ ਮਾਮਲਾ ਅਧਿਕਾਰੀਆਂ ਦੇ ਧਿਆਨ ਵਿੱਚ ਹੈ। ਇਸ ਸਬੰਧੀ ਅੱਜ ਮੀਟਿੰਗ ਹੋ ਰਹੀ ਹੈ। ਅੱਜ ਹੁਣ ਲੁਧਿਆਣਾ 'ਚ ਸੁਖਬੀਰ ਬਾਦਲ ਨੂੰ 'ਕਾਰਨ ਦੱਸੋ ਨੋਟਿਸ' ਜਾਰੀ ਕਰ ਦਿੱਤਾ ਗਿਆ ਹੈ ਅਤੇ ਹੁਣ ਜਵਾਬ ਮੰਗਿਆ ਗਿਆ ਹੈ।