Punjab CM Mann Road Show Today: ਪੰਜਾਬ ਹੀ ਨਹੀਂ ਦੇਸ਼ ਭਰ ਵਿੱਚ ਵੱਖ ਵੱਖ ਸਿਆਸੀ ਪਾਰਟੀਆਂ ਵੱਲੋਂ ਰੋਡ ਸ਼ੋਅ ਕੀਤੇ ਦਾ ਰਹੇ ਹਨ। ਇਸ ਦੌਰਾਨ ਰੋਜ਼ਾਨਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲੋਕ ਸਭਾ ਚੋਣਾਂ ਲਈ ਰੋਡ ਸ਼ੋਅ ਕਰਕੇ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਇਸ ਲੜੀ ਤਹਿਤ ਅੱਜ CM ਭਗਵੰਤ ਮਾਨ ਅੱਜ ਸਮਰਾਲਾ  ਵਿੱਚ ਦੁਪਹਿਰ 02:00 ਵਜੇ ਡਾਬੀ ਬਜ਼ਾਰ ਚੌਂਕ, ਵਿਖੇ ਰੋਡ ਸ਼ੋਅ ਦੀ ਅਗਵਾਈ ਕਰਨਗੇ।


COMMERCIAL BREAK
SCROLL TO CONTINUE READING

ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਦਾਖਾ (ਲੁਧਿਆਣਾ) ਵਿੱਚ ਸ਼ਾਮ 4:00 ਵਜੇ ਜੋਧਨ ਮਾਰਕੀਟ, ਦਾਖਾ ਵਿਖੇ ਰੋਡ ਸ਼ੋਅ ਦੀ ਅਗਵਾਈ ਕਰਨਗੇ।


ਇਹ ਵੀ ਪੜ੍ਹੋ: Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚ

ਬੀਤੇ ਦਿਨੀ CM ਭਗਵੰਤ ਮਾਨ ਨਵਾਂਸ਼ਹਿਰ ਅਤੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਆ ਕੇ ਆਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਾਲਵਿੰਦਰ ਸਿੰਘ ਕੰਗ ਦੇ ਹੱਕ ਵਿੱਚ ਰੋਡ ਸ਼ੋਅ ਕੀਤਾ ਸੀ।