Lok sabha Elections 2024: ਲੋਕ ਸਭਾ ਚੋਣਾਂ ਨੂੰ ਲੈ ਕੇ ਇਸ ਪਿੰਡ ਨੇ ਸਾਰੀਆਂ ਸਿਆਸੀ ਪਾਰਟੀਆਂ ਦਾ ਕੀਤਾ ਬਾਈਕਾਟ
Advertisement
Article Detail0/zeephh/zeephh2190039

Lok sabha Elections 2024: ਲੋਕ ਸਭਾ ਚੋਣਾਂ ਨੂੰ ਲੈ ਕੇ ਇਸ ਪਿੰਡ ਨੇ ਸਾਰੀਆਂ ਸਿਆਸੀ ਪਾਰਟੀਆਂ ਦਾ ਕੀਤਾ ਬਾਈਕਾਟ

Lok sabha Elections: ਪਿੰਡ ਦੇ ਲੰਮੇ ਸਮੇਂ ਤੋਂ ਲਟਕਦੇ ਆ ਰਹੇ ਕੰਮਾਂ ਨੂੰ ਲੈ ਕੇ ਸਾਂਝਾ ਮਤਾ ਪਾ ਕੇ ਐਲਾਨ ਕੀਤਾ ਗਿਆ। 

Lok sabha Elections 2024: ਲੋਕ ਸਭਾ ਚੋਣਾਂ ਨੂੰ ਲੈ ਕੇ ਇਸ ਪਿੰਡ ਨੇ ਸਾਰੀਆਂ ਸਿਆਸੀ ਪਾਰਟੀਆਂ ਦਾ ਕੀਤਾ ਬਾਈਕਾਟ

Punjab Lok sabha Elections 2024/ਕੁਲਬੀਰ ਬੀਰਾ: ਦੇਸ਼ ਨੂੰ ਆਜ਼ਾਦ ਹੋਏ ਕਰੀਬ 75 ਸਾਲ ਦਾ ਸਮਾਂ ਹੋ ਚੁੱਕਿਆ ਹੈ ਪਰ ਪੰਜਾਬ ਦਾ ਇੱਕ ਅਜਿਹਾ ਪਿੰਡ ਜੋ ਮੁਢਲੀਆਂ ਸਹੂਲਤਾਂ ਤੋਂ ਵਾਂਝਾ ਹੈ ਅਤੇ ਅੱਜ ਵੀ ਵਿਕਾਸ ਕਾਰਜਾਂ ਨੂੰ ਲੈ ਕੇ ਸੰਘਰਸ਼ ਦੇ ਰਾਹ ਪਿਆ ਹੋਇਆ ਹੈ। ਬਠਿੰਡੇ ਜ਼ਿਲ੍ਹੇ ਦਾ ਪਿੰਡ ਰਾਮਗੜ੍ਹ ਭੂੰਦੜ ਦੇ ਵਾਸੀਆਂ ਵੱਲੋਂ 2024 ਦੀਆਂ ਲੋਕ ਸਭਾ ਚੋਣਾਂ ਦਾ ਬਾਈਕਾਟ ਕਰਨ ਦਾ ਐਲਾਨ ਕੀਤਾ ਗਿਆ ਹੈ ਅਤੇ ਇਸ ਸਬੰਧੀ ਬਕਾਇਦਾ ਪਿੰਡ ਵਿੱਚ ਵੱਡੀਆਂ ਵੱਡੀਆਂ ਫਲੈਕਸਾਂ ਲਗਾ ਕੇ ਸਿਆਸੀ ਲੋਕਾਂ ਆਜ਼ਾਦ ਉਮੀਦਵਾਰਾਂ ਅਤੇ 2024 ਦੇ ਲੋਕ ਸਭਾ ਚੋਣਾਂ ਦੇ ਉਮੀਦਵਾਰਾਂ ਦਾ ਬਾਈਕਾਟ ਦਾ ਐਲਾਨ ਕੀਤਾ ਗਿਆ ਹੈ।

ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਭਾਵੇਂ ਦੇਸ਼ ਆਜ਼ਾਦ ਹੋਏ ਨੂੰ 75 ਸਾਲ ਤੋਂ ਉੱਪਰ ਦਾ ਸਮਾਂ ਬੀਤ ਚੁੱਕਿਆ ਹੈ ਪਰ ਅੱਜ ਵੀ ਉਹ ਨਰਕ ਭਰੀ ਜ਼ਿੰਦਗੀ ਬਿਤਾਉਣ ਲਈ ਮਜਬੂਰ ਹਨ ਕਿਉਂਕਿ ਉਹਨਾਂ ਦੇ ਪਿੰਡ ਵਿਚਕਾਰ ਬਣੇ ਗੰਦੇ ਛੱਪੜ ਨੇ ਸਾਰੇ ਪਿੰਡ ਦਾ ਜੀਣਾ ਮੁਹਾਲ ਕੀਤਾ ਹੋਇਆ ਅਤੇ ਇਸ ਟੋਬੇ ਵਿੱਚੋਂ ਆਉਣ ਵਾਲੀ ਗੰਦੀ ਬਦਬੋ ਕਾਰਨ ਸਾਰੇ ਪਿੰਡ ਵਾਸੀ ਪਰੇਸ਼ਾਨ ਹਨ। ਇਸ ਦੇ ਨਾਲ ਹੀ ਧਰਤੀ ਹੇਠਲਾ ਪਾਣੀ ਖਾਰਾ ਹੋਣ ਕਾਰਨ ਪਿੰਡ ਵਾਸੀਆਂ ਨੂੰ ਪੀਣ ਦੇ ਸਾਫ ਪਾਣੀ ਦਾ ਵੀ ਪ੍ਰਬੰਧ ਦੂਰੋਂ ਨੇੜਿਓ ਕਰਨਾ ਪੈਂਦਾ ਹੈ।

ਇਹ ਵੀ ਪੜ੍ਹੋ Lok sabha Elections 2024: ਚੋਣਾਂ ਨੂੰ ਲੈ ਕੇ 'AAP' ਦੀਆਂ ਤਿਆਰੀਆਂ ਤੇਜ਼! CM ਮਾਨ 6 ਨੂੰ ਜਲੰਧਰ ਤੇ ਮੋਗਾ 'ਚ ਕਰਨਗੇ ਮੀਟਿੰਗਾਂ 

ਪਿੰਡ ਵਿੱਚ ਵੱਡੀ ਪੱਧਰ ਤੇ ਨਸ਼ਾ ਫੈਲਿਆ ਹੋਇਆ ਹੈ ਅਤੇ ਸਿੱਖਿਆ ਦੀ ਜੇਕਰ ਗੱਲ ਕੀਤੀ ਜਾਵੇ ਤਾਂ ਇਸ ਪਿੰਡ ਵਿੱਚ ਅੱਠਵੀਂ ਤੱਕ ਦਾ ਸਕੂਲ ਹੈ ਅੱਠਵੀਂ ਤੋਂ ਬਾਅਦ ਪਿੰਡ ਦੇ ਬੱਚਿਆਂ ਨੂੰ ਦੂਸਰੇ ਪਿੰਡਾਂ ਵਿੱਚ ਉਚੇਰੀ ਸਿੱਖਿਆ ਲਈ ਜਾਣਾ ਪੈਂਦਾ ਹੈ ਜਿਸ ਕਾਰਨ ਪਿੰਡ ਵਾਸੀਆਂ ਨੂੰ ਵੱਡੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਭਾਵੇਂ ਹਰ ਵਾਰ ਲੋਕ ਸਭਾ ਅਤੇ ਵਿਧਾਨ ਸਭਾ ਚੋਣਾਂ ਦੌਰਾਨ ਸਿਆਸੀ ਲੋਕ ਉਨਾਂ ਨਾਲ ਵਾਅਦਾ ਕਰ ਜਾਂਦੇ ਹਨ ਪਰ ਇਹ ਵਾਅਦਾ ਪੂਰਾ ਨਹੀਂ ਕਰਦੇ ਜਿਸ ਕਾਰਨ ਪਿੰਡ ਵਾਸੀ ਪਰੇਸ਼ਾਨ ਹਨ

ਪਿੰਡ ਵਾਸੀਆਂ ਨੇ ਗੱਲਬਾਤ ਦੌਰਾਨ ਕਿਹਾ ਕਿ ਜੇਕਰ ਉਨਾਂ ਦੇ ਪਿੰਡ ਵਿੱਚ ਕੋਈ ਵੀ ਸਿਆਸੀ ਪਾਰਟੀ ਨਾਲ ਸੰਬੰਧਿਤ ਉਮੀਦਵਾਰ ਜਾਂ ਆਜ਼ਾਦ ਉਮੀਦਵਾਰ ਵੋਟਾਂ ਮੰਗਣ ਆਵੇਗਾ ਤਾਂ ਉਸਦਾ ਸ਼ਾਂਤਮਈ ਵਿਰੋਧ ਕੀਤਾ ਜਾਵੇਗਾ ਅਤੇ ਸਮੁੱਚੇ ਪਿੰਡ ਵੱਲੋਂ ਇਹ ਫੈਸਲਾ ਕੀਤਾ ਗਿਆ ਹੈ ਕਿ 2024 ਦੀਆਂ ਲੋਕ ਸਭਾ ਚੋਣਾਂ ਦਾ ਸ਼ਾਂਤਮਈ ਬਾਈਕਾਟ ਕੀਤਾ ਜਾਵੇਗਾ। ਅਤੇ ਕੋਈ ਵੀ ਪਿੰਡ ਵਾਸੀ ਵੋਟ ਪਾਉਣ ਨਹੀਂ ਜਾਵੇਗਾ। ਇਸ ਦੇ ਨਾਲ ਹੀ ਉਹ ਆਪਣੇ ਪਿੰਡ ਵਿੱਚ ਕਿਸੇ ਵੀ ਸਿਆਸੀ ਪਾਰਟੀ ਦਾ ਬੂਥ ਨਹੀਂ ਲੱਗਣ ਦੇਣਗੇ।

ਇਹ ਵੀ ਪੜ੍ਹੋ: Sanjay Singh Update: 'ਆਪ' ਸਾਂਸਦ ਸੰਜੇ ਸਿੰਘ ਦੇ ਵੱਡੇ ਇਲਜ਼ਾਮ- 'ਕੇਜਰੀਵਾਲ ਦੀ ਗ੍ਰਿਫਤਾਰੀ ਸਾਜਿਸ਼ ਤਹਿਤ, ਸ਼ਰਾਬ ਘੁਟਾਲੇ 'ਚ ਭਾਜਪਾ ਦਾ ਹੱਥ'
 

 

Trending news