Lok Sabha Elections Results 2024: ਪੰਜਾਬ `ਚ ਭਲਕੇ ਹੋਵੇਗੀ ਵੋਟਾਂ ਦੀ ਗਿਣਤੀ, 24 ਥਾਵਾਂ `ਤੇ ਕੇਂਦਰ, 15 ਹਜ਼ਾਰ ਸਟਾਫ਼ ਤਾਇਨਾਤ
Counting In Punjab: ਪੰਜਾਬ ਦੀਆਂ 13 ਲੋਕ ਸਭਾ ਲਈ ਪਈਆਂ ਵੋਟਾਂ ਵਿੱਚ 62.80 ਫੀਸਦੀ ਵੋਟਿੰਗ ਦਰਜ ਕੀਤੀ ਗਈ ਹੈ। ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ 1 ਜੂਨ ਨੂੰ ਦੇਰ ਰਾਤ ਪ੍ਰਾਪਤ ਹੋਏ ਅੰਕੜਿਆਂ ਅਨੁਸਾਰ ਬਠਿੰਡਾ ਵਿੱਚ ਸਭ ਤੋਂ ਵੱਧ 69.36 ਫੀਸਦੀ ਵੋਟਿੰਗ ਦਰਜ ਕੀਤੀ ਗਈ ਹੈ।
Punjab Lok Sabha Election Result 2024/ਜਗਮੀਤ ਸਿੰਘ/ਰਾਜੇਸ਼ ਕਟਾਰੀਆ: ਪੰਜਾਬ ਵਿੱਚ 18ਵੀਂ ਲੋਕ ਸਭਾ ਚੋਣਾਂ ਲਈ ਬੀਤੇ ਦਿਨ ਵੋਟਿੰਗ ਪ੍ਰਕਿਰਿਆ ਹੋ ਗਈ ਹੈ। ਅੱਤ ਦੀ ਗਰਮੀ ਦੇ ਬਾਵਜੂਦ ਪੰਜਾਬ ਵਿੱਚ 62.80 ਫ਼ੀਸਦੀ ਵੋਟਿੰਗ ਹੋਈ। ਬਠਿੰਡਾ ਵਿੱਚ ਸਭ ਤੋਂ ਜ਼ਿਆਦਾ 69.36 ਫ਼ੀਸਦੀ ਜਦਕਿ ਸਭ ਤੋਂ ਘੱਟ ਹੁਸ਼ਿਆਰਪੁਰ ਵਿੱਚ 58.86 ਫ਼ੀਸਦੀ ਵੋਟਿੰਗ ਹੋਈ। ਇਸ ਵਾਰ ਸੂਬੇ ਵਿੱਚ 328 ਉਮੀਦਵਾਰ ਚੋਣ ਮੈਦਾਨ ਵਿੱਚ ਸਨ।
4 ਜੂਨ ਨੂੰ ਭਲਕੇ ਸਵੇਰੇ 8 ਵਜੇ ਸ਼ੁਰੂ ਹੋਵੇਗੀ
ਪੰਜਾਬ ਵਿੱਚ ਲੋਕ ਸਭਾ ਚੋਣਾਂ ਦੀ ਗਿਣਤੀ 4 ਜੂਨ ਨੂੰ ਭਲਕੇ ਸਵੇਰੇ 8 ਵਜੇ ਸ਼ੁਰੂ ਹੋਵੇਗੀ। ਇਸ ਦੇ ਨਾਲ ਦੱਸ ਦਈਏ ਕਿ ਪੰਜਾਬ ਦੇ 23 ਜ਼ਿਲ੍ਹਿਆਂ ਵਿੱਚ 24 ਥਾਵਾਂ ’ਤੇ 48 ਇਮਾਰਤਾਂ ਵਿੱਚ ਗਿਣਤੀ ਕੇਂਦਰ ਬਣਾਏ ਗਏ ਹਨ। 15 ਹਜ਼ਾਰ ਦੇ ਕਰੀਬ ਮੁਲਾਜ਼ਮ ਗਿਣਤੀ ਲਈ ਡਿਊਟੀ ’ਤੇ ਤਾਇਨਾਤ ਕੀਤੇ ਗਏ ਹਨ।
450 ਤੋਂ ਵੱਧ ਪੁਲਿਸ ਤੇ ਸੁਰੱਖਿਆ ਏਜੰਸੀਆਂ ਦੇ ਕਰਮਚਾਰੀ ਤਾਇਨਾਤ
ਇਸ ਦੇ ਨਾਲ ਹੀ, ਹਰੇਕ ਜ਼ਿਲ੍ਹੇ ਵਿੱਚ, ਗਿਣਤੀ ਕੇਂਦਰਾਂ ਦੀ ਸੁਰੱਖਿਆ ਲਈ 450 ਤੋਂ ਵੱਧ ਪੁਲਿਸ ਅਤੇ ਕੇਂਦਰੀ ਸੁਰੱਖਿਆ ਏਜੰਸੀਆਂ ਦੇ ਕਰਮਚਾਰੀ ਤਾਇਨਾਤ ਕੀਤੇ ਜਾਣਗੇ। ਹਰੇਕ ਗਿਣਤੀ ਕੇਂਦਰ 'ਤੇ ਸੁਪਰਵਾਈਜ਼ਰ, ਮਾਈਕ੍ਰੋ ਅਬਜ਼ਰਵਰ ਅਤੇ ਸਹਾਇਕ ਸਟਾਫ਼ ਮੌਜੂਦ ਹੋਵੇਗਾ, ਤਾਂ ਜੋ ਕਿਸੇ ਵੀ ਤਰ੍ਹਾਂ ਦੀ ਬੇਨਿਯਮੀ ਨਾ ਹੋਵੇ। ਉਮੀਦ ਹੈ ਕਿ ਦੁਪਹਿਰ ਤੱਕ ਚੋਣ ਨਤੀਜੇ ਸਪੱਸ਼ਟ ਹੋ ਜਾਣਗੇ।
ਇਹ ਵੀ ਪੜ੍ਹੋ: Lok Sabha elections: ਲੋਕ ਸਭਾ ਚੋਣਾਂ ਲਈ ਪੰਜਾਬ 'ਚ 62.80 ਫ਼ੀਸਦੀ ਵੋਟਿੰਗ ਹੋਈ
ਲੋਕ ਸਭਾ ਚੋਣਾਂ ਖਤਮ, ਫ਼ਿਰੋਜ਼ਪੁਰ ਲੋਕ ਸਭਾ ਸੀਟ ਤੋਂ 29 ਉਮੀਦਵਾਰਾਂ ਦੀ ਕਿਸਮਤ ਈਵੀਐਮ ਮਸ਼ੀਨਾਂ ਵਿੱਚ ਬੰਦ
ਲੋਕ ਸਭਾ ਚੋਣਾਂ ਹੋ ਚੁੱਕੀਆਂ ਹਨ, ਫ਼ਿਰੋਜ਼ਪੁਰ ਲੋਕ ਸਭਾ ਸੀਟ ਤੋਂ 29 ਉਮੀਦਵਾਰਾਂ ਦੀ ਕਿਸਮਤ ਈ.ਵੀ.ਐਮ ਮਸ਼ੀਨਾਂ ਨੇ ਸੀਲ ਕਰ ਦਿੱਤੀ ਹੈ, ਜਿਸ ਦੇ ਨਤੀਜੇ 4 ਤਰੀਕ ਨੂੰ ਐਲਾਨੇ ਜਾਣਗੇ ਸੁਰੱਖਿਆ ਦੀਆਂ ਤਿੰਨ ਪਰਤਾਂ ਵਿੱਚ ਅਰਧ ਸੈਨਿਕ ਬਲ, ਦੂਸਰੀ ਪਰਤ ਰਾਜ ਹਥਿਆਰਬੰਦ ਬਲਾਂ ਅਤੇ ਤੀਸਰੀ ਪਰਤ ਹੈ ਪੰਜਾਬ ਪੁਲਿਸ ਇਸ ਤੋਂ ਇਲਾਵਾ ਸੀਸੀਟੀਵੀ ਕੈਮਰਿਆਂ ਰਾਹੀਂ ਵੀ ਨਿਗਰਾਨੀ ਕੀਤੀ ਜਾ ਰਹੀ ਹੈ। ਸਾਰੇ ਸਟਰਾਂਗ ਰੂਮ ਅਤੇ ਸੁਰੱਖਿਆ ਦੀ ਜਾਂਚ ਕੀਤੀ ਜਾ ਰਹੀ ਹੈ। ਫ਼ਿਰੋਜ਼ਪੁਰ ਵਿੱਚ 4 ਸਟਰਾਂਗ ਰੂਮ ਬਣਾਏ ਗਏ ਹਨ ਜਿਨ੍ਹਾਂ ਵਿੱਚ ਈਵੀਐਮ ਮਸ਼ੀਨਾਂ ਰੱਖੀਆਂ ਗਈਆਂ ਹਨ।
4 ਜੂਨ ਨੂੰ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਹੋਵੇਗੀ ਚਾਰ ਵਿਧਾਨ ਸਭਾ ਹਲਕਿਆਂ ਦੀ ਗਿਣਤੀ
ਇਕ ਜੂਨ ਨੂੰ ਪੰਜਾਬ ਵਿੱਚ ਲੋਕ ਸਭਾ ਚੋਣਾਂ ਹੋਈਆਂ ਸਨ ਜਿਸ ਦੇ ਨਤੀਜੇ ਚਾਰ ਜੂਨ ਨੂੰ ਆਉਣਗੇ। ਈਵੀਐਮ ਮਸ਼ੀਨਾਂ ਨੂੰ ਨਤੀਜੇ ਆਉਣ ਵਾਲੀ ਤਰੀਕ ਤੱਕ ਜਿਲਾ ਫਤਿਹਗੜ੍ਹ ਸਾਹਿਬ ਦੇ ਬਾਬਾ ਬੰਦਾ ਸਿੰਘ ਬਹਾਦਰ ਪੋਲੀਟੈਕਨਿਕ ਕਾਲਜ ਵਿੱਚ ਰੱਖਿਆ ਗਿਆ ਹੈ। ਜੇਕਰ ਗੱਲ ਕੀਤੀ ਜਾਵੇ ਤਾਂ ਲੋਕ ਸਭਾ ਹਲਕਾ ਫਤਿਹਗੜ੍ਹ ਸਾਹਿਬ ਦੇ ਵਿੱਚ ਕੁੱਲ ਨੌ ਵਿਧਾਨ ਸਭਾ ਹਲਕੇ ਆਉਂਦੇ ਹਨ। ਜਿਨਾਂ ਦੇ ਵਿੱਚ ਵਿਧਾਨ ਸਭਾ ਹਲਕਾ ਰਾਏਕੋਟ, ਸਾਹਨੇਵਾਲ, ਪਾਇਲ, ਖੰਨਾ ਸਮਰਾਲਾ, ਅਮਲੋਹ, ਬਸੀ ਪਠਾਣਾ, ਫਤਿਹਗੜ੍ਹ ਸਾਹਿਬ, ਤੇ ਅਮਰਗੜ੍ਹ ਮੌਜੂਦ ਹਨ।
ਉੱਥੇ ਹੀ ਲੋਕ ਸਭਾ ਹਲਕਾ ਫਤਿਹਗੜ੍ਹ ਸਾਹਿਬ ਦੇ ਵਿੱਚ ਚਾਰ ਵਿਧਾਨ ਸਭਾ ਹਲਕਿਆਂ ਦਾ ਨਤੀਜਾ ਸਾਹਮਣੇ ਆਵੇਗਾ। ਜਿਸ ਵਿੱਚ ਵਿਧਾਨ ਸਭਾ ਹਲਕਾ ਅਮਲੋਹ, ਫਤਿਹਗੜ੍ਹ ਸਾਹਿਬ, ਬਸੀ ਪਠਾਣਾ ਤੇ ਅਮਰਗੜ੍ਹ ਦੀਆਂ ਈਵੀਐਮ ਮਸ਼ੀਨਾਂ ਨੂੰ ਫਤਿਹਗੜ੍ਹ ਸਾਹਿਬ ਦੇ ਸਟਰਾਂਗ ਰੂਮ ਦੇ ਵਿੱਚ ਰੱਖਿਆ ਗਿਆ ਹੈ।
ਇਹ ਵੀ ਪੜ੍ਹੋ: Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚ