Gurdaspur Lok Sabha Seat 2024: ਗੁਰਦਾਸਪੁਰ ਲੋਕ ਸਭਾ ਹਲਕਾ ਪੰਜਾਬ ਦਾ ਸਭ ਤੋਂ ਅਹਿਮ ਲੋਕ ਸਭਾ ਹਲਕਾ ਹੈ। ਗੁਰਦਾਸਪੁਰ ਵਿੱਚ 5 ਵਜੇ ਤੱਕ 58.34 % ਹੋਈ ਵੋਟਿੰਗ ਪੋਲ ਹੋਈ ਹੈ। ਗਰਮੀ ਹੋਣ ਦੇ ਬਾਵਜੂਦ ਲੋਕ ਘਰਾਂ ਵਿੱਚੋਂ ਨਿੱਕਲਕੇ ਵੋਟਾਂ ਪਾਉਣ ਲਈ ਪੋਲਿੰਗ ਬੂਥਾਂ 'ਤੇ ਪਹੁੰਚ ਰਹੇ ਹਨ।  


COMMERCIAL BREAK
SCROLL TO CONTINUE READING

ਗੁਰਦਾਸਪੁਰ ਲੋਕ ਸਭਾ ਸੀਟ ਤੋਂ ਬੀਜੇਪੀ ਨੇ ਦਿਨੇਸ਼ ਸਿੰਘ ਬੱਬੂ, ਕਾਂਗਰਸ ਪਾਰਟੀ ਨੇ ਸਾਬਕਾ ਉਪ ਮੁੱਖ ਮੰਤਰੀ ਅਤੇ ਮੌਜੂਦਾ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ, ਆਮ ਆਦਮੀ ਪਾਰਟੀ ਨੇ ਵਿਧਾਇਕ ਸ਼ੈਰੀ ਕਲਸੀ ਅਤੇ ਸ਼੍ਰੋਮਣੀ ਅਕਾਲੀ ਦਲ ਨੇ ਡਾ. ਦਲਜੀਤ ਸਿੰਘ ਚੀਮਾ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ। 


ਗੁਰਦਾਸਪੁਰ ਲੋਕ ਸਭਾ ਹਲਕੇ ਤੋਂ ਭਾਜਪਾ ਦੇ ਉਮੀਦਵਾਰ ਦਿਨੇਸ਼ ਸਿੰਘ ਬੱਬੂ ਨੇ ਪਿੰਡ ਘੋਹ ਵਿਖੇ ਬੂਥ ਨੰਬਰ 98 ਵਿੱਚ ਪਰਿਵਾਰ ਸਹਿਤ ਸਵੇਰੇ 7 ਵਜੇ ਵੋਟ ਪਾਈ। ਕਾਂਗਰਸ ਪਾਰਟੀ ਦੇ ਉਮੀਦਵਾਰ ਵਜੋਂ ਚੋਣ ਲੜ ਰਹੇ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਮੰਤਰੀ ਨੇ  ਆਪਣੇ ਜੱਦੀ ਪਿੰਡ ਧਾਰੋਵਾਲੀ ਵਿਖੇ ਆਪਣੀ ਵੋਟ ਪਾਈ ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਇੱਕ ਇੱਕ ਵੋਟ ਦੇਸ਼ ਦੀ ਤਕਦੀਰ ਬਦਲ ਸਕਦੀ ਹੈ। ਵਿਧਾਨ ਸਭਾ ਹਲਕਾ ਕਾਦੀਆਂ ਅਧੀਨ ਆਉਂਦੇ ਪਿੰਡ ਛੋਟੇਪੁਰ ਦੇ ਬੂਥ ਨੰਬਰ ਸੁੱਚਾ ਸਿੰਘ ਛੋਟੇਪੁਰ ਸਾਬਕਾ ਮੰਤਰੀ ਪੰਜਾਬ ਆਪਣੀ ਵੋਟ ਭੁਗਤਾਨ ਕੀਤਾ।


ਇਹ ਵੀ ਪੜ੍ਹੋ: Anandpur Sahib Lok Sabha Seat: ਸ਼੍ਰੀ ਅਨੰਦਪੁਰ ਸਾਹਿਬ ਲੋਕ ਸਭਾ ਸੀਟ 'ਤੇ 3 ਵਜੇੇ ਤੱਕ 47.15 ਫੀਸਦ ਵੋਟ ਪੋਲ ਹੋਈ


 


ਲੋਕ ਸਭਾ ਚੋਣਾਂ ਦੇ ਆਖਰੀ ਪੜਾਅ ਵਿੱਚ 7 ਸੂਬਿਆਂ ਅਤੇ ਇੱਕ ਕੇਂਦਰ ਸ਼ਾਸਤ ਪ੍ਰਦੇਸ਼ ਦੀਆਂ ਕੁੱਲ 57 ਲੋਕ ਸਭਾ ਸੀਟਾਂ ਲਈ ਵੋਟਿੰਗ ਹੋ ਰਹੀ ਹੈ। ਦੇਸ਼ ਭਰ ਵਿੱਚ ਚੋਣਾਂ ਦਾ ਨਤੀਜਾ 4 ਜੂਨ ਨੂੰ ਆਵੇਗਾ। ਇਸ ਪੜਾਅ 'ਚ ਪੰਜਾਬ, ਚੰਡੀਗੜ੍ਹ, ਹਿਮਾਚਲ ਪ੍ਰਦੇਸ਼, ਉੱਤਰ ਪ੍ਰਦੇਸ਼ ਬਿਹਾਰ, ਝਾਰਖੰਡ, ਉੜੀਸਾ ਅਤੇ ਪੱਛਮੀ ਬੰਗਾਲ 'ਚ ਵੋਟਿੰਗ ਹੋ ਰਹੀ ਹੈ। ਵੋਟਿੰਗ ਦੇ ਇਸ ਪੜਾਅ ਨਾਲ 19 ਅਪ੍ਰੈਲ ਤੋਂ ਦੇਸ਼ ਭਰ ਵਿੱਚ ਸ਼ੁਰੂ ਹੋਈਆਂ ਚੋਣਾਂ ਦੇ ਸਾਰੇ ਪੜਾਵਾਂ ਲਈ ਵੋਟਿੰਗ ਮੁਕੰਮਲ ਹੋ ਜਾਵੇਗੀ।


ਇਹ ਵੀ ਪੜ੍ਹੋ: Ludhiana News: ਅਸ਼ੋਕ ਪਰਾਸ਼ਰ ਦੇ ਘਰ ਪਹੁੰਚੇ ਅਮਰਿੰਦਰ ਸਿੰਘ ਰਾਜਾ ਵੜਿੰਗ