Loksabha Elections 2024: ਪੰਜਾਬ ਕਾਂਗਰਸ ਨੂੰ ਅੱਜ ਵੱਡਾ ਝਟਕਾ ਲੱਗ ਸਕਦਾ ਹੈ। ਦਰਅਸਲ ਖ਼ਬਰਾਂ ਦੇ ਮੁਤਾਬਿਕ ਮੁਹਿੰਦਰ ਸਿੰਘ ਕੇਪੀ ਅੱਜ SAD 'ਚ ਸ਼ਾਮਲ ਹੋ ਸਕਦੇ ਹਨ।
Trending Photos
Loksabha Elections 2024/ਕਮਲਦੀਪ ਸਿੰਘ: ਪੰਜਾਬ ਕਾਂਗਰਸ ਨੂੰ ਅੱਜ ਵੱਡਾ ਝਟਕਾ ਲੱਗ ਸਕਦਾ ਹੈ। ਦੱਸ ਦਈਏ ਕਿ ਖ਼ਬਰ ਸਾਹਮਣੇ ਆ ਰਹੀ ਹੈ ਕਿ ਪੰਜਾਬ ਕਾਂਗਰਸ ਦਾ ਸਾਬਕਾ ਪ੍ਰਧਾਨ ਅਤੇ ਜਲੰਧਰ ਤੋਂ ਦਿੱਗਜ਼ ਆਗੂ ਮੁਹਿੰਦਰ ਸਿੰਘ ਕੇਪੀ ਅੱਜ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਸਕਦਾ ਹੈ। ਮੁਹਿੰਦਰ ਸਿੰਘ ਕੇਪੀ 2009 ਵਿੱਚ ਲੋਕ ਸਭਾ ਮੈਂਬਰ, 3 ਵਾਰ ਵਿਧਾਇਕ, 2 ਵਾਰ ਮੰਤਰੀ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਹਿ ਚੁੱਕੇ ਹਨ।
ਮਿਲੀ ਜਾਣਕਾਰੀ ਦੇ ਮੁਤਾਬਿਕ ਅਕਾਲੀ ਦਲ ਜਲੰਧਰ ਤੋਂ ਕੇਪੀ ਨੂੰ ਆਪਣਾ ਉਮੀਦਵਾਰ ਬਣਾ ਸਕਦਾ ਹੈ। ਇਸ ਸਬੰਧੀ ਇੱਕ ਮੀਟਿੰਗ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਦੇਖ-ਰੇਖ ਹੇਠ ਹੋ ਰਹੀ ਹੈ। ਅਜੇ ਤੱਕ ਇਸ ਬਾਰੇ ਕੇਪੀ ਵੱਲੋਂ ਕੋਈ ਬਿਆਨ ਸਾਹਮਣੇ ਨਹੀਂ ਆਇਆ ਹੈ।
ਇਹ ਵੀ ਪੜ੍ਹੋ: Lok Sabha Elections 2024: SAD ਮੈਨੀਫੈਸਟੋ ਕਮੇਟੀ ਦੀ ਮੀਟਿੰਗ ਅੱਜ, ਇਹਨਾਂ ਮੁੱਦਿਆਂ ਨਾਲ ਲੋਕਾਂ ਦਾ ਦਿਲ ਜਿੱਤਣ ਦੀ ਕਰਨਗੇ ਕੋਸ਼ਿਸ਼
ਕੌਣ ਹੈ ਮੁਹਿੰਦਰ ਸਿੰਘ ਕੇਪੀ
ਮੁਹਿੰਦਰ ਸਿੰਘ ਕੇਪੀ 2009 ਵਿੱਚ ਲੋਕ ਸਭਾ ਮੈਂਬਰ, 3 ਵਾਰ ਵਿਧਾਇਕ, 2 ਵਾਰ ਮੰਤਰੀ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਹਿ ਚੁੱਕੇ ਹਨ। ਤੁਹਾਨੂੰ ਦੱਸ ਦੇਈਏ ਕਿ ਮਹਿੰਦਰ ਸਿੰਘ ਦਾ ਕੇਪੀ ਜਲੰਧਰ ਦੇ ਦਲਿਤ ਭਾਈਚਾਰੇ ਵਿੱਚ ਕਾਫੀ ਪ੍ਰਭਾਵ ਹੈ। ਹਾਲਾਂਕਿ ਕੇਪੀ ਵੀ ਚੰਨੀ ਦੇ ਕਰੀਬੀ ਮੰਨੇ ਜਾਂਦੇ ਹਨ। ਸ਼੍ਰੋਮਣੀ ਅਕਾਲੀ ਦਲ ਲਈ ਜਲੰਧਰ ਤੇ ਹੁਸ਼ਿਆਰਪੁਰ ਵਿੱਚ ਉਮੀਦਵਾਰ ਲੱਭਣੇ ਔਖੇ ਹੋ ਗਏ ਹਨ ਕਿਉਂਕਿ ਬੀਤੇ ਦਿਨੀਂ ਸੀਨੀਅਰ ਅਕਾਲੀ ਆਗੂ ਪਵਨ ਕੁਮਾਰ ਟੀਨੂੰ ‘ਆਪ’ ਵਿੱਚ ਸ਼ਾਮਲ ਹੋ ਗਏ ਸਨ ਜਿਸ ਕਾਰਨ ਸ਼੍ਰੋਮਣੀ ਅਕਾਲੀ ਦਲ ਕੋਲ ਜਲੰਧਰ ਵਿੱਚ ਕੋਈ ਉਮੀਦਵਾਰ ਨਹੀਂ ਸੀ। ਇਸ ਕਾਰਨ ਅੱਜ ਬਾਦਲ ਮੀਟਿੰਗ ਲਈ ਜਲੰਧਰ ਪੁੱਜੇ। ਜਲੰਧਰ ਸ਼੍ਰੋਮਣੀ ਅਕਾਲੀ ਦਲ ਜਲੰਧਰ ਅਤੇ ਹੁਸ਼ਿਆਰਪੁਰ ਸੀਟਾਂ ਬਾਰੇ ਐਲਾਨ ਕਰ ਸਕਦਾ ਹੈ।
ਜਲੰਧਰ ਤੋਂ ਸੰਸਦ ਮੈਂਬਰ ਰਹੇ ਕੇ.ਪੀ
ਪ੍ਰਾਪਤ ਜਾਣਕਾਰੀ ਅਨੁਸਾਰ ਮਹਿੰਦਰ ਸਿੰਘ ਸਾਲ 2009 ਵਿੱਚ ਕਾਂਗਰਸ ਦੀ ਟਿਕਟ ’ਤੇ ਕੇਪੀ ਜਲੰਧਰ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਬਣੇ ਸਨ ਜਿਸ ਤੋਂ ਬਾਅਦ ਕਾਂਗਰਸ ਨੇ 2014 'ਚ ਹੁਸ਼ਿਆਰਪੁਰ ਤੋਂ ਕੇ.ਪੀ. ਨੂੰ ਮੌਦਾਨ ਵਿੱਚ ਉਤਾਰਿਆ ਸੀ ਜਿੱਥੇ ਉਸ ਦੀ ਹਾਰ ਹੋਈ। ਉਨ੍ਹਾਂ ਨੂੰ ਭਾਜਪਾ ਉਮੀਦਵਾਰ ਵਿਜੇ ਸਾਂਪਲਾ ਨੇ ਹਰਾਇਆ ਸੀ। ਤੁਹਾਨੂੰ ਦੱਸ ਦੇਈਏ ਕਿ ਕੇਪੀ ਪੰਜਾਬ ਕਾਂਗਰਸ ਦੇ ਪ੍ਰਧਾਨ ਵੀ ਰਹਿ ਚੁੱਕੇ ਹਨ। ਇਸ ਲਈ ਕੇਪੀ ਦੇ ਅਕਾਲੀ ਦਲ 'ਚ ਸ਼ਾਮਲ ਹੋਣ 'ਤੇ ਕਾਂਗਰਸ ਨੂੰ ਵੱਡਾ ਝਟਕਾ ਲੱਗ ਸਕਦਾ ਹੈ।