Fazilka News: ਗੈਸ ਏਜੰਸੀ ਦੇ ਮੁਲਾਜ਼ਮਾਂ ਤੋਂ ਲੱਖਾਂ ਰੁਪਏ ਦੀ ਲੁੱਟ; ਅੱਖਾਂ `ਚ ਮਿਰਚਾ ਪਾ ਕੇ ਦਿੱਤਾ ਵਾਰਦਾਤ ਨੂੰ ਅੰਜਾਮ
Fazilka News: ਕੈਸ਼ ਲੈ ਕੇ ਜਾ ਰਹੇ ਗੈਸ ਏਜੰਸੀ ਦੇ ਮੁਲਾਜ਼ਮਾਂ ਤੋਂ ਲੱਖਾਂ ਰੁਪਏ ਦੀ ਲੁੱਟ ਕਰਨ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ।
Fazilka News (ਸੁਨੀਲ ਨਾਗਪਾਲ) : ਫਾਜ਼ਿਲਕਾ-ਫਿਰੋਜ਼ਪੁਰ ਨੈਸ਼ਨਲ ਹਾਈਵੇ ਉਪਰ ਫਲਾਈਓਵਰ ਦੇ ਨੇੜੇ ਕੈਸ਼ ਲੈ ਕੇ ਜਾ ਰਹੇ ਗੁਪਤਾ ਗੈਸ ਏਜੰਸੀ ਦੇ ਮੁਲਾਜ਼ਮਾਂ ਤੋਂ ਲੱਖਾਂ ਰੁਪਏ ਦੀ ਲੁੱਟ ਕਰਨ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਦੱਸਿਆ ਜਾ ਰਿਹਾ ਕਿ ਅੱਖਾਂ ਵਿੱਚ ਮਿਰਚਾ ਪਾ ਕੇ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ। ਇਸ ਤੋਂ ਬਾਅਦ ਸੂਚਨਾ ਪੁਲਿਸ ਨੂੰ ਦਿੱਤੀ ਗਈ ਹੈ ਹਾਲਾਂਕਿ ਦੋ ਲੋਕ ਜ਼ਖ਼ਮੀ ਹੋਏ ਹਨ। ਜਿਨ੍ਹਾਂ ਨੂੰ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।
ਘਟਨਾ ਦੌਰਾਨ ਦੋ ਵਿਅਕਤੀ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਸਰਕਾਰੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਘਟਨਾ ਦੀ ਸੂਚਨਾ ਪੁਲਿਸ ਨੂੰ ਦੇ ਦਿੱਤੀ ਗਈ ਹੈ। ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਫਾਜ਼ਿਲਕਾ 'ਚ ਜ਼ੇਰੇ ਇਲਾਜ ਸੁਖਦੀਪ ਨੇ ਦੱਸਿਆ ਕਿ ਉਹ ਆਪਣੇ ਇਕ ਹੋਰ ਸਾਥੀ ਨਾਲ ਕਾਰ 'ਚ 12-13 ਲੱਖ ਰੁਪਏ ਦੀ ਨਕਦੀ ਲੈ ਕੇ ਜਾ ਰਿਹਾ ਸੀ।
ਇਹ ਵੀ ਪੜ੍ਹੋ : Punjab Farmers Protest Live: ਕਿਸਾਨ ਅੰਦੋਲਨ 6ਵੇਂ ਦਿਨ 'ਚ ਦਾਖ਼ਲ; ਹਰਿਆਣਾ 'ਚ 19 ਫਰਵਰੀ ਤੱਕ ਇੰਟਰਨੈਟ ਬੰਦ
ਜਦੋਂ ਉਹ ਫਲਾਈਓਵਰ ਨੇੜੇ ਪਹੁੰਚਿਆ ਤਾਂ ਕੁਝ ਅਣਪਛਾਤੇ ਵਿਅਕਤੀਆਂ ਨੇ ਉਸ ਦੀਆਂ ਅੱਖਾਂ ਵਿੱਚ ਮਿਰਚਾਂ ਪਾ ਦਿੱਤੀਆਂ। ਜਿਸ ਤੋਂ ਬਾਅਦ ਉਨ੍ਹਾਂ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ 7 ਲੱਖ ਰੁਪਏ ਦੀ ਨਕਦੀ ਲੁੱਟ ਲਈ, ਜਦਕਿ 5 ਲੱਖ ਰੁਪਏ ਦੀ ਨਕਦੀ ਬਚ ਗਈ। ਨਕਦੀ ਲੁੱਟਣ ਤੋਂ ਬਾਅਦ ਅਣਪਛਾਤੇ ਵਿਅਕਤੀ ਫਰਾਰ ਹੋਣ 'ਚ ਕਾਮਯਾਬ ਹੋ ਗਏ। ਇਸ ਮਾਮਲੇ ਸਬੰਧੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਜਿਸ ਤੋਂ ਬਾਅਦ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਜਦਕਿ ਦੂਜੇ ਪਾਸੇ ਬੀਤੀ ਰਾਤ ਹੁਸ਼ਿਆਰਪੁਰ ਦੇ ਹਲਕਾ ਦਸੂਹਾ ਨੇੜੇ ਅੱਡਾ ਗਰਨਾ ਸਾਹਿਬ ਵਿਖੇ ਸਥਿਤ ਘੁੰਮਣ ਪੈਟਰੋਲ ਪੰਪ 'ਤੇ ਤਿੰਨ ਅਣਪਛਾਤੇ ਲੁਟੇਰਿਆਂ ਨੇ ਬੰਦੂਕ ਦੀ ਨੋਕ 'ਤੇ 16 ਹਜ਼ਾਰ ਰੁਪਏ ਦੀ ਨਕਦੀ ਲੁੱਟ ਲਈ। ਇਹ ਸਾਰੀ ਘਟਨਾ ਪੰਪ 'ਤੇ ਲੱਗੇ ਸੀਸੀਟੀਵੀ 'ਚ ਕੈਦ ਹੋ ਗਈ। ਪੁਲਿਸ ਘਟਨਾ ਦੀ ਜਾਂਚ ਵਿੱਚ ਜੁਟੀ ਹੋਈ ਹੈ।
ਜਾਣਕਾਰੀ ਦਿੰਦੇ ਹੋਏ ਪੰਪ 'ਤੇ ਕੰਮ ਕਰਦੇ ਕਰਿੰਦੇ ਅੰਮ੍ਰਿਤਪਾਲ ਸਿੰਘ ਨੇ ਦੱਸਿਆ ਕਿ ਦੇਰ ਰਾਤ ਤਿੰਨ ਲੁਟੇਰੇ ਮੋਟਰਸਾਈਕਲ 'ਤੇ ਆਏ। ਜਿਨ੍ਹਾਂ ਨੇ ਆਪਣੇ ਮੂੰਹ ਢਕੇ ਹੋਏ ਸਨ। ਪਿਸਤੌਲ ਕੱਢ ਕੇ ਉਸ ਨੇ ਪਹਿਲਾਂ ਪੰਪ 'ਤੇ ਖੜ੍ਹੀ ਮਾਲਕ ਦੀ ਸਕਾਰਪੀਓ ਕਾਰ 'ਤੇ ਇਕ ਗੋਲੀ ਚਲਾਈ। ਦਹਿਸ਼ਤ ਦਾ ਮਾਹੌਲ ਬਣਾਉਂਦੇ ਹੋਏ ਉਹ ਪੰਪ ਦੇ ਮੁੱਖ ਦਫ਼ਤਰ ਵਿੱਚ ਦਾਖ਼ਲ ਹੋ ਗਏ। ਸਾਰਿਆਂ ਨੂੰ ਡਰਾ ਕੇ ਮੇਰੇ ਕੋਲੋਂ 16 ਹਜ਼ਾਰ ਰੁਪਏ ਲੁੱਟ ਲਏ ਅਤੇ ਫਰਾਰ ਹੋ ਗਏ।
ਇਹ ਵੀ ਪੜ੍ਹੋ : Kisan Andolan 2.0: ਅੱਜ ਦੀ ਮੀਟਿੰਗ ਕਰੇਗੀ ਤੈਅ; ਕਿਸਾਨ ਦਿੱਲੀ ਜਾਣਗੇ ਜਾਂ ਵਾਪਸ ਆਉਣਗੇ, ਪੰਧੇਰ ਦਾ ਵੱਡਾ ਬਿਆਨ ਆਇਆ ਸਾਹਮਣੇ