ਭਰਤ ਸ਼ਰਮਾ/ਲੁਧਿਆਣਾ: ਲੁਟੇਰਿਆਂ ਦੇ ਹੌਂਸਲੇ ਕਿੰਨੇ ਬੁਲੰਦ ਹੋ ਚੁੱਕੇ ਹਨ ਇਸ ਗੱਲ ਦਾ ਪਤਾ ਅੱਜ ਤੜਕਸਾਰ ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ਾ ਨਜ਼ਦੀਕ ਇਸ ਲੁੱਟ ਦੀ ਵਾਰਦਾਤ ਤੋਂ ਲਗਦਾ ਹੈ , ਜਿਸ ਵਿੱਚ ਐਕਟਿਵਾ ਅਤੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਆਏ 3 ਲੁਟੇਰਿਆਂ ਦੁਆਰਾ ਹਥਿਆਰਾਂ ਦੀ ਨੋਕ ਉੱਪਰ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਪੀ. ਆਰ. ਟੀ. ਸੀ. ਦੇ ਕੰਡਕਟਰ ਕੋਲੋਂ ਲੁਟੇਰਿਆਂ ਦੁਆਰਾ ਲੁੱਟ ਕੀਤੀ ਗਈ। ਸੀ. ਸੀ. ਟੀ. ਵੀ. ਫੁਟੇਜ ਨੂੰ ਕਬਜ਼ੇ ਵਿੱਚ ਲਿਆ ਹੈ ਪੁਲਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ ।


COMMERCIAL BREAK
SCROLL TO CONTINUE READING

 


ਜਾਣਕਾਰੀ ਅਨੁਸਾਰ ਬੱਸ ਸਵਾਰੀਆਂ ਲੈ ਕੇ ਲੁਧਿਆਣਾ ਤੋਂ ਜਲੰਧਰ ਵੱਲ ਆ ਰਹੀ ਸੀ। ਜਦੋਂ ਬੱਸ ਲਾਡੋਵਾਲ ਟੋਲ ਪਲਾਜ਼ਾ ਪਾਰ ਕਰ ਰਹੀ ਸੀ ਤਾਂ ਮੋਟਰਸਾਈਕਲ ’ਤੇ ਤਿੰਨ ਨੌਜਵਾਨ ਆਏ, ਜਿਨ੍ਹਾਂ ਨੇ ਬੰਦੂਕ ਦੀ ਨੋਕ ’ਤੇ ਬੱਸ ਨੂੰ ਰੋਕ ਲਿਆ ਅਤੇ ਕੰਡਕਟਰ ਦਾ ਬੈਗ ਖੋਹ ਕੇ ਫ਼ਰਾਰ ਹੋ ਗਏ। ਮੌਕੇ ’ਤੇ ਸੈਂਕੜੇ ਲੋਕ ਬੱਸਾਂ ’ਚੋਂ ਉਤਰ ਕੇ ਪ੍ਰਸ਼ਾਸਨ 'ਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਨ ਲੱਗੇ। ਕਰੀਬ ਇੱਕ ਘੰਟਾ ਨੈਸ਼ਨਲ ਹਾਈਵੇ 'ਤੇ ਵਾਹਨਾਂ ਦੀ ਲੰਬੀ ਕਤਾਰ ਲੱਗ ਗਈ, ਜਿਸ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ। ਥਾਣਾ ਲਾਡੋਵਾਲ ਦੀ ਪੁਲੀਸ ਵੱਲੋਂ ਉਪਰੋਕਤ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਐਫ. ਆਈ. ਆਰ. ਦਰਜ ਕਰਨ ਦੇ ਭਰੋਸੇ ’ਤੇ ਬੱਸ ਚਾਲਕਾਂ ਵੱਲੋਂ ਜਾਮ ਖੁਲ੍ਹਵਾਇਆ ਗਿਆ।


 


ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਸਬੰਧਤ ਪੁਲਸ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਜਾਣਕਾਰੀ ਮਿਲੀ ਹੈ ਕਿ ਕੰਡਕਟਰ ਕੋਲੋਂ ਲੁੱਟ ਕੀਤੀ ਗਈ ਹੈ। ਤਕਰੀਬਨ 20 ਰੁਪਏ ਦੀ ਰਕਮ ਕਿਹਾ ਗਿਆ ਹੈ ਕਿ ਲੁੱਟੀ ਗਈ ਹੈ । ਉਨ੍ਹਾਂ ਨੇ ਕਿਹਾ ਕਿ ਸੀ. ਸੀ. ਟੀ. ਵੀ.  ਤਸਵੀਰਾਂ ਵੀ ਸਾਹਮਣੇ ਆਈਆਂ ਹਨ ਜਿਸ ਵਿਚ ਤਿੰਨ ਨੌਜਵਾਨਾਂ ਵਿਖਾਈ ਦੇ ਰਹੇ ਹਨ ਜਿਨ੍ਹਾਂ ਵਿਚ ਇਕ ਐਕਟਰ ਅਤੇ ਦੋ ਮੋਟਰਸਾਈਕਲ ਤੇ ਸਵਾਰ ਹਨ । ਉਨ੍ਹਾਂ ਨੇ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।


 


WATCH LIVE TV