Ferozepur Lovepreet News: ਫ਼ਿਰੋਜ਼ਪੁਰ ਦੇ ਪਿੰਡ ਗੋਗੋਆਣੀ ਵਿੱਚ ਆਪਣੇ ਮਾਤਾ-ਪਿਤਾ ਦੀ ਕੁੱਟਮਾਰ ਕਰਨ ਵਾਲੇ ਨੌਜਵਾਨ ਲਵਪ੍ਰੀਤ ਸਿੰਘ ਅਤੇ ਉਸਦੇ ਦੂਜੇ ਦੋਸਤ ਜਸ਼ਨਪ੍ਰੀਤ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੇ ਦੋਵਾਂ ਨੂੰ ਅੱਜ ਅਦਾਲਤ 'ਚ ਪੇਸ਼ ਕਰਕੇ 14 ਦਿਨਾਂ ਦੇ ਜੁਡੀਸ਼ੀਅਲ ਰਿਮਾਂਡ ਹਾਸਲ ਕਰ ਲਿਆ ਹੈ। ਪੁਲਿਸ ਨੇ ਉਸ ਦੇ ਹੋਰ ਸਾਥੀਆਂ ਨੂੰ ਵੀ ਜਲਦੀ ਹੀ ਗ੍ਰਿਫ਼ਤਾਰ ਕਰਨ ਦੀ ਗੱਲ ਆਖੀ ਹੈ।


COMMERCIAL BREAK
SCROLL TO CONTINUE READING


ਪੂਰਾ ਮਾਮਲਾ ਕੀ ਹੈ?


ਫਿਰੋਜ਼ਪੁਰ ਦੇ ਪਿੰਡ ਗੋਗੋਆਣੀ ਵਿੱਚ ਇੱਕ ਨੌਜਵਾਨ ਜਾਇਦਾਦ ਲਈ ਆਪਣੇ ਮਾਪਿਆਂ ਦੇ ਖੂਨ ਦਾ ਪਿਆਸਾ ਹੋ ਗਿਆ ਹੈ। ਉਸ ਨੇ ਆਪਣੇ ਸਾਥੀ ਦੇ ਨਾਲ ਮਿਲਕੇ ਆਪਣੇ ਮਾਤਾ-ਪਿਤਾ ਉਪਰ ਹਮਲਾ ਕਰ ਦਿੱਤਾ। ਜਿਸ ਦਾ ਵੀਡੀਓ ਵੀ ਸਹਾਮਣੇ ਆਇਆ ਸੀ। ਜਿਸ ਵਿੱਚ ਉਹ ਨੌਜਵਾਨ ਆਪਣੇ ਸਾਥੀਆਂ ਨਾਲ ਮਿਲਕੇ ਆਪਣੇ ਮਾਤਾ-ਪਿਤਾ ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਰਿਹਾ ਹੈ। ਪਰਿਵਾਰ ਨੇ ਬੜ੍ਹੀ ਮੁਸ਼ਕਿਲ ਦੇ ਨਾਲ ਉਨ੍ਹਾਂ ਤੋਂ ਭੱਜਕੇ ਆਪਣੀ ਜਾਨ ਬਚਾਈ ਸੀ।


ਪਿਤਾ ਅੰਗਰੇਜ਼ ਸਿੰਘ ਨੇ ਦੱਸਿਆ ਕਿ ਕੁਝ ਸਮਾਂ ਪਹਿਲਾਂ ਉਨ੍ਹਾਂ ਨੇ ਲਵਪ੍ਰੀਤ ਸਿੰਘ ਨੂੰ ਕਾਫੀ ਪੈਸਾ ਖਰਚ ਕੇ ਕੈਨੇਡਾ ਭੇਜਿਆ ਸੀ। ਕੈਨੇਡਾ ਤੋਂ ਵਾਪਸ ਆ ਕੇ ਉਹ ਅੰਮ੍ਰਿਤਪਾਲ ਸਿੰਘ ਦਾ ਸਾਥੀ ਬਣ ਗਿਆ ਅਤੇ ਕੁਝ ਸਮਾਂ ਪਹਿਲਾਂ ਉਸ ਨੇ ਆਪਣੇ ਮਾਮੇ 'ਤੇ ਜਾਨਲੇਵਾ ਹਮਲਾ ਕਰਕੇ ਉਸ ਨੂੰ ਜ਼ਖਮੀ ਕਰ ਦਿੱਤਾ ਸੀ। ਇਸ ਸਬੰਧੀ ਪੁਲਿਸ ਨੂੰ ਕਈ ਵਾਰ ਦੱਸਿਆ ਪਰ ਕੋਈ ਕਾਰਵਾਈ ਨਹੀਂ ਹੋਈ। ਹੁਣ ਵੀ ਪੁਲਿਸ ਨੇ ਉਨ੍ਹਾਂ 'ਤੇ ਹਮਲਾ ਦਾ ਮਾਮਲਾ ਦਰਜ ਕਰ ਲਿਆ ਹੈ ਪਰ ਅਜੇ ਤੱਕ ਉਸ ਨੂੰ ਹਿਰਾਸਤ 'ਚ ਨਹੀਂ ਲਿਆ ਗਿਆ, ਜਿਸ ਕਾਰਨ ਉਨ੍ਹਾਂ ਦੀ ਜਾਨ ਨੂੰ ਖਤਰਾ ਹੈ। ਹਮਲੇ ਦੀ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਮੁਲਜ਼ਮਾਂ ਤੇ ਉਸ ਦੇ ਸਾਥੀਆਂ ਖ਼ਿਲਾਫ਼ ਪੁਲਿਸ ਵੱਲੋਂ ਕੇਸ ਦਰਜ ਕਰ ਲਿਆ ਸੀ। ਪੀੜਤ ਮਾਪਿਆਂ ਨੇ ਪੁਲਿਸ ਪ੍ਰਸ਼ਾਸਨ ਤੋਂ ਲਗਾਤਾਰ ਲਵਪ੍ਰੀਤ ਦੀ ਜਲਦ ਤੋਂ ਜਲਦ ਗ੍ਰਿਫਤਾਰ ਕਰਨ ਦੀ ਮੰਗ ਕਰ ਰਹੇ ਸਨ। 


ਜਾਣੋ ਪੂਰਾ ਘਟਨਾਕ੍ਰਮ


16 ਅਪ੍ਰੈਲ ਸਵੇਰੇ 8.30 ਤੇ ਲਵਪ੍ਰੀਤ ਸਿੰਘ ਨੇ ਆਪਣੇ ਮਾਤਾ ਪਿਤਾ ਉਤੇ ਹਮਲਾ ਕੀਤਾ।


16 ਅਪ੍ਰੈਲ ਖੋਸਾ ਦਲ ਸਿੰਘ ਚੌਕੀ ਵਿੱਚ ਪਰਿਵਾਰ ਵੱਲੋਂ ਲਿਖਤੀ ਸ਼ਿਕਾਇਤ ਦਿੱਤੀ ਗਈ।


17 ਤਰੀਕ ਨੂੰ ਮੈਡੀਕਲ ਕਰਵਾਉਣ ਲਈ ਹਸਪਤਾਲ ਗਏ।


20 ਤਰੀਕ ਨੂੰ ਪੁਲਿਸ ਨੂੰ ਮੈਡੀਕਲ ਰਿਪੋਰਟ ਦੀ ਕਾਪੀ ਪ੍ਰਾਪਤ ਹੋਈ।


22 ਤਰੀਕ ਨੂੰ ਪੁਲਿਸ ਨੇ ਜਾਂਚ ਕਰਨ ਤੇ ਬਿਆਨ ਲੈਣ ਤੋਂ ਬਾਅਦ ਮਾਮਲਾ ਦਰਜ ਕੀਤਾ।


24 ਅਪ੍ਰੈਲ ਨੂੰ ਪੁਲਿਸ ਨੇ ਵੱਖ-ਵੱਖ 8 ਟੀਮਾਂ ਦਾ ਗਠਨ ਕੀਤਾ ਅਤੇ ਮਾਮਲੇ ਵਿੱਚ ਹੋਰ ਕੁਝ ਧਰਾਵਾਂ ਵੀ ਜੋੜੀਆਂ ਗਈਆਂ।