Amritsar News (ਭਰਤ ਸ਼ਰਮਾ) :  ਅੰਮ੍ਰਿਤਸਰ ਵਿੱਚ ਦਿਨ-ਦਿਹਾੜੇ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਇਸਲਾਮਾਬਾਦ ਇਲਾਕੇ ਵਿੱਚ ਇੱਕ ਸਿਰਫ਼ਿਰੇ ਆਸ਼ਿਕ ਨੇ ਲੜਕੀ ਦੇ ਪਤੀ ਉਤੇ ਗੋਲੀਆਂ ਚਲਾ ਦਿੱਤੀਆਂ। ਇਸ ਕਾਰਨ ਨੌਜਵਾਨ ਗੰਭੀਰ ਰੂਪ ਜ਼ਖ਼ਮੀ ਹੋ ਗਿਆ ਤੇ ਉਸਨੂੰ ਇਲਾਜ ਲਈ ਹਸਪਤਾਲ ਵੀ ਦਾਖ਼ਲ ਕਰਵਾਇਆ ਗਿਆ।


COMMERCIAL BREAK
SCROLL TO CONTINUE READING

ਇਸ ਮੌਕੇ ਜਾਣਕਾਰੀ ਦਿੰਦੇ ਹੋਏ ਪੀੜਤ ਪਰਿਵਾਰ ਨੇ ਦੱਸਿਆ ਕਿ ਲਵਪ੍ਰੀਤ ਨਾਂ ਦਾ ਲੜਕਾ ਜੋ ਕਿ ਕੋਟ ਖਾਲਸਾ ਦਾ ਰਹਿਣ ਵਾਲਾ ਹੈ। ਉਸ ਵੱਲੋਂ ਅਮਨਪ੍ਰੀਤ ਸਿੰਘ ਨਾਂ ਦੇ ਨੌਜਵਾਨ ਉਤੇ ਗੋਲੀਆਂ ਚਲਾ ਕੇ ਉਸ ਨੂੰ ਗੰਭੀਰ ਰੂਪ ਜ਼ਖ਼ਮੀ ਕਰ ਦਿੱਤਾ ਜਿਸ ਦੇ ਚੱਲਦੇ ਉਸਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।


ਦੱਸਿਆ ਜਾ ਰਿਹਾ ਹੈ ਕਿ ਕਾਫੀ ਲੰਬੇ ਸਮੇਂ ਤੋਂ ਸਿਰਫਿਰਾ ਆਸ਼ਕ ਲੜਕੀ ਨੂੰ ਤੰਗ ਪਰੇਸ਼ਾਨ ਕਰਦਾ ਆ ਰਿਹਾ ਸੀ। ਕਈ ਵਾਰ ਲੜਕੀ ਨੇ ਉਸ ਖਿਲਾਫ ਪੁਲਿਸ ਕੋਲ ਸ਼ਿਕਾਇਤ ਵੀ ਦਰਜ ਕਰਵਾਈ ਸੀ।


ਉਨ੍ਹਾਂ ਨੇ ਕਿਹਾ ਕਿ ਇਸਦੀ ਸੂਚਨਾ ਪੁਲਿਸ ਅਧਿਕਾਰੀਆਂ ਨੂੰ ਦੇ ਦਿੱਤੀ ਹੈ ਉਹ ਵੀ ਮੌਕੇ ਉਤੇ ਪੁੱਜੇ ਹਨ। ਇਸ ਮੌਕੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਪੁਲਿਸ ਅਧਿਕਾਰੀ ਏਸੀਪੀ ਸੁਰਿੰਦਰ ਸਿੰਘ ਨੇ ਦੱਸਿਆ ਕਿ ਅੱਜ ਸਵੇਰੇ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਇਸਲਾਮਾਬਾਦ ਇਲਾਕੇ ਵਿੱਚ ਇੱਕ ਸਿਰਫਿਰੇ ਆਸ਼ਿਕ ਲਵਪ੍ਰੀਤ ਸਿੰਘ ਜੋ ਕਿ ਕੋਟ ਖਾਲਸਾ ਦਾ ਰਹਿਣ ਵਾਲਾ ਹੈ ਉਸ ਨੇ ਅਮਨਪ੍ਰੀਤ ਸਿੰਘ ਨਾਂ ਦੇ ਨੌਜਵਾਨ ਉਤੇ ਗੋਲੀਆਂ ਚਲਾਈਆਂ ਹਨ।


ਇਹ ਵੀ ਪੜ੍ਹੋ : Ravneet Bittu FIR News: ਲੋਕ ਸਭਾ ਮੈਂਬਰ ਰਵਨੀਤ ਬਿੱਟੂ, ਭਾਰਤ ਭੂਸ਼ਣ ਆਸ਼ੂ ਤੇ ਸੰਜੇ ਤਲਵਾੜ 'ਤੇ ਮਾਮਲਾ ਦਰਜ, ਜਾਣੋ ਪੂਰਾ ਮਾਮਲਾ


ਦੋ ਗੋਲੀਆਂ ਚੱਲਣ ਦੀ ਚਰਚਾ ਚੱਲ ਰਹੀ ਹੈ, ਜਿਸ ਵਿੱਚ ਨੌਜਵਾਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ ਹੈ ਤੇ ਉਸ ਨੂੰ ਇਲਾਜ ਦੇ ਲਈ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਹ ਕੋਈ ਆਪਸੀ ਰਿਲੇਸ਼ਨਸ਼ਿਪ ਦਾ ਮਾਮਲਾ ਸੀ ਜਿਸ ਦੇ ਚੱਲਦੇ ਉਸ ਨੌਜਵਾਨ ਨੇ ਅਮਨਪ੍ਰੀਤ ਸਿੰਘ ਉਤੇ ਗੋਲੀਆਂ ਚਲਾਈਆਂ ਹਨ। ਆਲੇ ਦੁਆਲੇ ਦੇ ਸੀਸੀਟੀਵੀ ਕੈਮਰੇ ਚੈੱਕ ਕਰ ਰਹੇ ਹਾਂ ਤੇ ਜਲਦੀ ਹੀ ਦੋਸ਼ੀ ਨੂੰ ਕਾਬੂ ਕਰ ਲਿਆ ਜਾਵੇਗਾ।


ਇਹ ਵੀ ਪੜ੍ਹੋ : Kisan Andolan Live: ਕਿਸਾਨ ਅੰਦੋਲਨ-17ਵਾਂ ਦਿਨ: ਦਿੱਲੀ ਵੱਲ ਮਾਰਚ ਨੂੰ ਲੈ ਕੇ ਸ਼ੰਭੂ ਬਾਰਡਰ 'ਤੇ ਕਿਸਾਨ ਕਰਨਗੇ ਤਿਆਰੀ