Ludhiana News: ਲੁਧਿਆਣਾ ਦੇ ਗਿਆਸਪੁਰਾ ਦੇ ਸ਼ਾਂਤੀ ਨਗਰ 'ਚ 20 ਤੋਂ 25 ਬਦਮਾਸ਼ਾਂ ਨੇ ਇਲਾਕੇ 'ਚ ਦਾਖਲ ਹੋ ਕੇ ਲੋਕਾਂ 'ਤੇ ਜਾਨਲੇਵਾ ਹਮਲਾ ਕਰ ਦਿੱਤਾ। ਬਦਮਾਸ਼ਾਂ ਨੇ ਤਲਵਾਰਾਂ ਨਾਲ ਇਲਾਕੇ ਵਿੱਚ ਕਾਫੀ ਜ਼ਿਆਦਾ ਹੰਗਾਮਾ ਕੀਤਾ। ਇਲਾਕੇ ਵਿੱਚ ਲੱਗੇ ਬਿਜਲੀ ਦੇ ਮੀਟਰਾਂ ਅਤੇ ਵਾਹਨਾਂ ਦੀ ਵੀ ਭੰਨਤੋੜ ਕੀਤੀ ਗਈ। ਇਸ ਘਟਨਾ ਦੀ ਸੀਸੀਟੀਵੀ ਵੀਡੀਓ ਸਾਹਮਣੇ ਆਈ ਹੈ, ਜਿਸ ਨੂੰ ਪੁਲਿਸ ਨੇ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।


COMMERCIAL BREAK
SCROLL TO CONTINUE READING

ਸਥਾਨਕ ਲੋਕਾਂ ਮੁਤਾਬਿਕ 20 ਤੋਂ 25 ਬਦਮਾਸ਼ਾਂ ਨੇ ਇਲਾਕੇ 'ਚ ਦਾਖਲ ਹੁੰਦੇ ਹੀ ਇਕ ਪਰਿਵਾਰ 'ਤੇ ਹਮਲਾ ਕਰ ਦਿੱਤਾ। ਤਿੰਨ ਵਿਅਕਤੀਆਂ 'ਤੇ ਤਲਵਾਰਾਂ ਨਾਲ ਹਮਲਾ ਕੀਤਾ। ਇਲਾਕਾ ਨਿਵਾਸੀ ਸੋਨੂੰ ਨੇ ਦੱਸਿਆ ਕਿ ਜਦੋਂ ਉਹ ਕਿਸੇ ਤਰ੍ਹਾਂ ਭੱਜ ਕੇ ਆਪਣੀ ਜਾਨ ਬਚਾਉਣ 'ਚ ਕਾਮਯਾਬ ਹੋਇਆ ਤਾਂ ਬਦਮਾਸ਼ਾਂ ਨੇ ਇੱਟਾਂ-ਪੱਥਰ ਵਰ੍ਹਾਉਣੇ ਸ਼ੁਰੂ ਕਰ ਦਿੱਤੇ।


ਇਲਾਕੇ ਦੇ ਲੋਕਾਂ ਨੇ ਇਕੱਠੇ ਹੋ ਕੇ ਹੰਗਾਮਾ ਕਰ ਰਹੇ ਦੋ ਬਦਮਾਸ਼ਾਂ ਨੂੰ ਫੜ ਕੇ ਪੁਲਿਸ ਹਵਾਲੇ ਕਰ ਦਿੱਤਾ, ਜਿਨ੍ਹਾਂ 'ਚੋਂ ਇਕ ਰਿਤਿਕ ਅਤੇ ਦੂਜਾ ਮਨੀ ਸੀ। ਪੁਲਿਸ ਨੇ ਦੋਵਾਂ ਨੂੰ ਕਾਬੂ ਕਰ ਲਿਆ ਅਤੇ ਬਾਕੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।